Tuesday, March 17
Shadow

Punjab

ਸਿਹਤ ਵਿਭਾਗ ਵੱਲੋਂ ਵਿਸ਼ਵ ਸੁਣਨ ਸ਼ਕਤੀ ਦਿਵਸ ਮਨਾਇਆ

ਸਿਹਤ ਵਿਭਾਗ ਵੱਲੋਂ ਵਿਸ਼ਵ ਸੁਣਨ ਸ਼ਕਤੀ ਦਿਵਸ ਮਨਾਇਆ

Punjab
ਮਾਨਸਾ, 04 ਮਾਰਚ: ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ’ਤੇ ਜ਼ਿਲ੍ਹੇ ਅੰਦਰ ਵੱਖ ਵੱਖ ਥਾਵਾਂ ’ਤੇ ਵਿਸ਼ਵ ਸੁਣਨ ਸ਼ਕਤੀ ਦਿਵਸ ਮਨਾਇਆ ਗਿਆ। ਇਸ ਮੌਕੇ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਹਰ ਵਿਅਕਤੀ ਨੂੰ ਛੋਟੀ ਉਮਰ ਤੋਂ ਹੀ ਆਪਣੀ ਸੁਣਨ ਸ਼ਕਤੀ ਦੀ ਜਾਂਚ ਕਰਵਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕੋਈ ਵੀ ਲਾਪਰਵਾਹੀ ਵਰਤਣੀ ਨੁਕਸਾਨਦੇਹ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਸੜ੍ਹਕ ਕਿਨਾਰੇ ਬੈਠੇ ਵਿਅਕਤੀਆਂ ਤੋਂ ਕੰਨ ਸਾਫ਼ ਕਰਨ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ। ਘੱਟ ਸੁਣਨ ਵਾਲੇ ਬੱਚਿਆਂ ਨੂੰ ਦੂਜੇ ਬੱਚਿਆਂ ਨਾਲ ਰਲਾਉਣ ਲਈ ਉਤਸ਼ਾਹਿਤ ਕਰਨਾ ਚਾਹੀਦਾ ਹੈ। ਸਮੇਂ ਸਮੇਂ ’ਤੇ ਮਾਹਿਰ ਡਾਕਟਰਾਂ ਦੀ ਰਾਇ ਲੈਣੀ ਚਾਹੀਦੀ ਹੈ। 60 ਸਾਲ ਦੀ ਉਮਰ ਤੋਂ ਵੱਧ ਹਰ ਵਿਅਕਤੀ ਨੂੰ ਆਪਣਾ ਸੁਣਨ ਦਾ ਟੈਸਟ ਕਰਾਉਣਾ ਲਾਜ਼ਮੀ ਹੈ, ਖ਼ਾਸਕਰ ਉਦੋਂ ਜਦੋਂ ਤੁਸੀਂ ਗੱਲਬਾਤ ਦੌਰਾਨ ਵਾਰ ਵਾਰ ਸ਼ਬਦਾਂ ਨੂੰ ਦੁਹਰਾਉਣ ਲਈ ਕਹਿ ਰਹੇ ਹੋਵੋ। ਉਨ੍ਹਾਂ ਦੱਸਿਆ ਕਿ ਸਕੂਲ ਵਿੱਚ ਪੜ੍ਹਨ ਵਾਲਾ ਬੱਚਾ ਥੋੜ੍ਹੀ ਦੂਰੀ ਤੋਂ ਅਧਿਆਪਕ ਦੀ ਆਵਾਜ਼ ਵੱਲ ਧਿਆਨ ਨਹੀਂ ਦੇ ਰਿਹਾ ਤਾਂ ਡਾਕਟਰ ਨਾਲ ਸੰਪਰਕ ਕਰਨਾ ਚਾਹੀਦਾ ਹੈ। ਗਰਭ...
ਚੇਅਰਮੈਨ ਚੰਦ ਸਿੰਘ ਗਿੱਲ ਵੱਲੋਂ ਆਪਣੇ ਅਖਤਿਆਰੀ ਫੰਡਾਂ ਵਿਚੋਂ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੀ ਰਾਸ਼ੀ ਜਾਰੀ

ਚੇਅਰਮੈਨ ਚੰਦ ਸਿੰਘ ਗਿੱਲ ਵੱਲੋਂ ਆਪਣੇ ਅਖਤਿਆਰੀ ਫੰਡਾਂ ਵਿਚੋਂ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੀ ਰਾਸ਼ੀ ਜਾਰੀ

Punjab
ਮੱਖੂ/ਮੱਲਾਂਵਾਲਾ, 4 ਮਾਰਚ 2024. ਚੇਅਰਮੈਨ ਜਿ਼ਲ੍ਹਾ ਯੋਜਨਾ ਕਮੇਟੀ ਸ੍ਰੀ ਚੰਦ ਸਿੰਘ ਗਿੱਲ ਵੱਲੋਂ ਆਪਣੇ ਅਖਤਿਆਰੀ ਫੰਡ ਬੰਧਨ ਮੁਕਤ ਫੰਡ ਫਾਰ ਡੀ.ਪੀ.ਸੀ ਵਿਚੋਂ ਬਲਾਕ ਮੱਖੂ ਦੇ ਪਿੰਡ ਬੂਟੇ ਵਾਲਾ 'ਚ ਸਟਰੀਟ ਲਾਈਟਾਂ ਲਈ ਇਕ ਲੱਖ ਤੇ ਮੱਲਾਂਵਾਲਾ ਖਾਸ ਦੇ ਵਾਰਡ ਨੰਬਰ 10 'ਚ ਧਰਮਸ਼ਾਲਾ ਦੀ ਚਾਰਦੀਵਾਰੀ ਲਈ ਦੋ ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ। ਇਸ ਮੌਕੇ ਚੇਅਰਮੈਨ ਸ੍ਰੀ ਚੰਦ ਸਿੰਘ ਗਿੱਲ ਨੇ ਕਿਹਾ ਕਿ ਇਸ ਰਾਸ਼ੀ ਨਾਲ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਦਾ ਆਮ ਪਬਲਿਕ ਨੂੰ ਬਹੁਤ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਬੂਟੇ ਵਾਲਾ ਪਿੰਡ ਦੇ ਗੁਰਮਨ ਦੀਪ ਸਿੰਘ, ਗੁਰਜੰਟ ਸਿੰਘ, ਭਗਵਾਨ ਸਿੰਘ, ਹਰਜੀਤ ਸਿੰਘ, ਗੁਰਕੀਰਤ ਸਿੰਘ ਅਤੇ ਵਾਰਡ ਨੰਬਰ 10 ਮੱਲਾਂਵਾਲਾ ਦੇ ਦਰਬਾਰਾ ਸਿੰਘ, ਰੂਪ ਸਿੰਘ, ਕੁਲਵੰਤ ਸਿੰਘ, ਸੁਖਦੇਵ ਸਿੰਘ, ਪਿੱਪਲ ਸਿੰਘ ਅਤੇ ਜਗਦੀਪ ਕੁਮਾਰ ਹਾਜ਼ਰ ਸਨ।...
ਸਪੀਕਰ ਸੰਧਵਾਂ ਨੇ ਪਿੰਡ ਕੰਮੇਆਣਾ ਵਿਖੇ ਬਾਬਾ ਸ਼ੈਦੂ ਸ਼ਾਹ ਯਾਦਗਾਰੀ ਟੂਰਨਾਮੈਂਟ ਵਿੱਚ ਕੀਤੀ ਸ਼ਿਰਕਤ

ਸਪੀਕਰ ਸੰਧਵਾਂ ਨੇ ਪਿੰਡ ਕੰਮੇਆਣਾ ਵਿਖੇ ਬਾਬਾ ਸ਼ੈਦੂ ਸ਼ਾਹ ਯਾਦਗਾਰੀ ਟੂਰਨਾਮੈਂਟ ਵਿੱਚ ਕੀਤੀ ਸ਼ਿਰਕਤ

Punjab
ਫ਼ਰੀਦਕੋਟ 04 ਮਾਰਚ 2024 ਬਾਬਾ ਸ਼ੈਦੂ ਸ਼ਾਹ ਸੱਭਿਆਚਾਰਕ ਅਤੇ ਸਪੋਰਟਸ ਕਲੱਬ ਕੰਮੇਆਣਾ (ਫ਼ਰੀਦਕੋਟ) ਵੱਲੋਂ ਹਰ ਸਾਲ ਦੀ ਤਰ੍ਹਾਂ ਐਨ.ਆਰ.ਆਈ.ਵੀਰਾਂ,ਗ੍ਰਾਮ ਪੰਚਾਇਤ, ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਖੇਡ ਅਤੇ ਸੱਭਿਆਚਾਰਕ ਮੇਲੇ ਵਿੱਚ ਸਪੀਕਰ ਵਿਧਾਨ ਸਭਾ ਪੰਜਾਬ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ । ਇਸ ਮੌਕੇ ਉਨ੍ਹਾਂ ਕਬੱਡੀ-ਵਾਲੀਵਾਲ ਸ਼ਮੈਸ਼ਿੰਗ ਦੇ ਖਿਡਾਰੀਆਂ ਦੇ ਵੱਖ-ਵੱਖ ਮੈਚਾਂ ਵਿੱਚ ਜਾਣ-ਪਹਿਚਾਣ ਕਰਦਿਆਂ ਆਸ਼ੀਰਵਾਦ ਦਿੱਤਾ। ਉਨ੍ਹਾਂ ਖਿਡਾਰੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਕੇ ਸਮਾਜਿਕ ਕੁਰੀਤੀਆਂ ਦੇ ਖਾਤਮੇ ਵਾਸਤੇ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਰਾਜ ਦੇ ਖਿਡਾਰੀਆਂ ਦੀ ਨਿਰੰਤਰ ਹੌਂਸਲਾ ਅਫ਼ਜ਼ਾਈ ਵੱਡੇ-ਵੱਡੇ ਇਨਾਮ ਦੇ ਕੇ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲਗਾਤਾਰ ਪਿੰਡਾਂ ਦਾ ਵਿਕਾਸ ਕਰਵਾ ਰਹੀ ਹੈ ਅਤੇ ਵੱਖ-ਵੱਖ ਸਕੀਮਾਂ ਤਹਿਤ ਪਿੰਡਾਂ ਵਿੱਚ ਵਿਕਾਸ ਪ੍ਰੋਜੈਕਟ ਉਲੀਕੇ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਬਾਬਾ ਸ਼ੈਦੂਸ਼ਾਹ ਖੇਡ ਅਤੇ ਸੱਭਿਆਚਾਰਕ ਕਲੱਬ ਨੂੰ ਮੇਲੇ ਦੀ ਸ...
ਬਲਾਕ ਖੂਈਖੇੜਾ ਵਿੱਚ ਪਲਸ ਪੋਲੀਓ ਮੁਹਿੰਮ ਤਹਿਤ ਵੱਖ-ਵੱਖ ਪਿੰਡਾਂ’ਚ ਪਿਲਾਈਆਂ ਜੀਵਨ ਦੀਆਂ ਦੋ ਬੂੰਦਾਂ

ਬਲਾਕ ਖੂਈਖੇੜਾ ਵਿੱਚ ਪਲਸ ਪੋਲੀਓ ਮੁਹਿੰਮ ਤਹਿਤ ਵੱਖ-ਵੱਖ ਪਿੰਡਾਂ’ਚ ਪਿਲਾਈਆਂ ਜੀਵਨ ਦੀਆਂ ਦੋ ਬੂੰਦਾਂ

Punjab
ਫਾਜ਼ਿਲਕਾ, 4 ਮਾਰਚ () ਸਿਵਲ ਸਰਜਨ ਫਾਜ਼ਿਲਕਾ ਡਾ: ਕਵਿਤਾ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਐਸ.ਐਮ.ਓ ਡਾ: ਵਿਕਾਸ ਗਾਂਧੀ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਤਹਿਤ 5 ਸਾਲ ਤੱਕ ਦੇ ਬੱਚਿਆਂ ਨੂੰ ਜੀਵਨ ਦੀਆਂ ਦੋ ਬੂੰਦਾਂ ਪਿਲਾਈਆਂ ਗਈਆਂ | ਬਲਾਕ ਖੂਈਖੇੜਾ ਵਿੱਚ ਅੱਜ ਤੋਂ ਪਹਿਲਾਂ ਦਿਨ 14384 ਅਤੇ ਦੂਜੇ ਦਿਨ 8139 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ। ਇਸ ਸਬੰਧੀ ਐਸ.ਐਮ.ਓ ਡਾ.ਵਿਕਾਸ ਗਾਂਧੀ ਨੇ ਕਿਹਾ ਕਿ ਭਾਵੇਂ ਪਿਛਲੇ ਲੰਮੇ ਸਮੇਂ ਤੋਂ ਸਾਡੇ ਦੇਸ਼ ਵਿੱਚ ਪੋਲੀਓ ਦਾ ਕੋਈ ਕੇਸ ਸਾਹਮਣੇ ਨਹੀਂ ਆਇਆ ਹੈ ਪਰ ਸਾਡੇ ਗੁਆਂਢੀ ਮੁਲਕਾਂ ਵਿੱਚ ਸਾਹਮਣੇ ਆ ਰਹੇ ਕੇਸਾਂ ਕਾਰਨ ਜ਼ਰੂਰੀ ਹੈ ਕਿ ਉਕਤ ਮੁਹਿੰਮ ਜਾਰੀ ਰੱਖੀ ਜਾਵੇ। ਇਸ ਲਈ ਸਾਨੂੰ ਇਸ ਮੁਹਿੰਮ ਨੂੰ ਹਰ ਵਾਰ ਦੀ ਤਰ੍ਹਾਂ ਤਨਦੇਹੀ ਨਾਲ ਚਲਾਉਣਾ ਚਾਹੀਦਾ ਹੈ ਅਤੇ ਜਨਮ ਤੋਂ ਲੈ ਕੇ ਪੰਜ ਸਾਲ ਤੱਕ ਦਾ ਕੋਈ ਵੀ ਬੱਚਾ ਪੋਲੀਓ ਦੀ ਦਵਾਈ ਲੈਣ ਤੋਂ ਵਾਂਝਾ ਨਾ ਰਹਿ ਜਾਵੇ। ਉਨ੍ਹਾਂ ਕਿਹਾ ਕਿ 03 ਤੋਂ 05 ਮਾਰਚ ਤੱਕ ਚੱਲਣ ਵਾਲੀ ਤਿੰਨ ਰੋਜ਼ਾ ਕੌਮੀ ਪਲਸ ਪੋਲੀਓ ਮੁਹਿੰਮ ਨੂੰ ਪੂਰੀ ਤਨਦੇਹੀ ਨਾਲ ਨੇਪਰੇ ਚਾੜ੍ਹਿਆ ਜ...
ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਜ਼ਿਲ੍ਹਾ ਤੇ ਅਸੈਂਬਲੀ ਪੱਧਰ ‘ਤੇ ਗਠਿਤ ਟੀਮਾਂ ਦੀ ਦੋ ਰੋਜ਼ਾ ਸਿਖਲਾਈ ਸ਼ੁਰੂ

ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਜ਼ਿਲ੍ਹਾ ਤੇ ਅਸੈਂਬਲੀ ਪੱਧਰ ‘ਤੇ ਗਠਿਤ ਟੀਮਾਂ ਦੀ ਦੋ ਰੋਜ਼ਾ ਸਿਖਲਾਈ ਸ਼ੁਰੂ

Punjab
ਫਿਰੋਜ਼ਪੁਰ, 04 ਮਾਰਚ 2024: ਮੁੱਖ ਚੋਣ ਅਫਸਰ ਪੰਜਾਬ ਚੰਡੀਗੜ੍ਹ ਦੀਆਂ ਹਦਾਇਤਾ ਅਨੁਸਾਰ ਅੱਜ ਲੋਕ ਸਭਾ ਚੋਣਾਂ - 2024 ਦੇ ਮੱਦੇਨਜ਼ਰ ਜ਼ਿਲ੍ਹਾ ਤੇ ਅਸੈਂਬਲੀ ਪੱਧਰ ਤੇ ਗਠਿਤ ਸਮੂਹ ਟੀਮਾਂ ਦੀ ਟ੍ਰੇਨਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਿਰੋਜ਼ਪੁਰ ਐਸ.ਡੀ.ਐਮ. ਗੁਰੂਹਰਸਹਾਏ ਗਗਨਦੀਪ ਸਿੰਘ ਦੀ ਅਗਵਾਈ ਹੇਠ ਕਰਵਾਈ ਗਈ। ਇਸ ਟ੍ਰੇਨਿੰਗ ਵਿੱਚ ਜ਼ਿਲ੍ਹੇ ਦੀਆਂ ਖਰਚਾ ਮੋਨੀਟਰਿੰਗ ਨਾਲ ਸਬੰਧਤ ਸਾਰੀਆਂ ਟੀਮਾਂ ਜਿਵੇਂ ਕਿ ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ, ਵੀਡੀਓ ਸਰਵੇਖਣ ਟੀਮ, ਮੀਡੀਆ ਮਾਨੀਟਰਿੰਗ ਟੀਮ, ਫਲਾਇੰਗ ਸਕੂਐਡ ਟੀਮ, ਸਟੈਟਿਕ ਸਰਵੇਲੈਂਸ ਟੀਮ, ਵੀਡੀਓ ਦੇਖਣ ਵਾਲੀ ਟੀਮ, ਸਹਾਇਕ ਖ਼ਰਚਾ ਅਬਜਰਵਰ, ਲੇਖਾ ਟੀਮ, ਜ਼ਿਲ੍ਹਾ ਪੱਧਰੀ ਐਕਸਪੈੰਡੀਚਰ ਮਾਨੀਟਰਿੰਗ ਟੀਮ ਨਾਲ ਸਬੰਧਤ ਸਾਰੇ ਨੋਡਲ ਅਧਿਕਾਰੀ ਤੇ ਕਰਮਚਾਰੀ ਸ਼ਾਮਿਲ ਹੋਏ। ਇਸ ਦੋ ਰੋਜ਼ਾ ਸਿਖਲਾਈ ਪ੍ਰੋਗਰਾਮ ਦੇ ਪਹਿਲੇ ਦਿਨ ਚੋਣ ਤਹਿਸੀਲਦਾਰ ਚਾਂਦ ਪ੍ਰਕਾਸ਼, ਏ.ਸੀ.ਐਫ.ਏ. ਹਰਜਸਦੀਪ ਸਿੰਘ ਅਤੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਅਮਰੀਕ ਸਿੰਘ ਵੱਲੋਂ ਟ੍ਰੇਨਿੰਗ ਦਿੱਤੀ ਗਈ। ਇਸ ਮੌਕੇ ਜ਼ਿਲ੍ਹਾ ਚੋਣ ਤਹਿਸੀਲਦਾਰ ਨੇ ਕਿਹਾ ਕਿ ਇਸ ਸਿਖਲਾਈ ਪ੍ਰੋਗਰਾਮ ਦ...
ਡਾ. ਨਵਜੋਤ ਕੌਰ ਸਿਵਲ ਸਰਜਨ ਵੱਲੋਂ ਝੁੱਗੀਆਂ ਝੋਪੜੀਆਂ ਵਿੱਚ ਜਾ ਕੇ ਲਿਆ ਪੋਲੀਓ ਮੁਹਿੰਮ ਦਾ ਜਾਇਜ਼ਾ

ਡਾ. ਨਵਜੋਤ ਕੌਰ ਸਿਵਲ ਸਰਜਨ ਵੱਲੋਂ ਝੁੱਗੀਆਂ ਝੋਪੜੀਆਂ ਵਿੱਚ ਜਾ ਕੇ ਲਿਆ ਪੋਲੀਓ ਮੁਹਿੰਮ ਦਾ ਜਾਇਜ਼ਾ

Punjab
ਸ੍ਰੀ ਮੁਕਤਸਰ ਸਾਹਿਬ, 4 ਮਾਰਚ:          ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦੇ ਦੂਜੇ ਦਿਨ ਅੱਜ ਡਾ. ਨਵਜੋਤ ਕੌਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਝੁੱਗੀਆਂ ਝੋਪੜੀਆਂ ਵਿਚ ਜਾਕੇ ਇਸ ਮੁਹਿੰਮ ਜਾਇਜ਼ਾ ਲਿਆ ਗਿਆ ਅਤੇ ਸਿਹਤ ਵਿਭਾਗ ਦੀਆਂ ਟੀਮਾ ਵਲੋਂ ਘਰ-ਘਰ ਜਾ ਕੇ ਪੋਲੀਓ ਬੂੰਦਾ ਪਿਲਾ ਰਹੀਆਂ ਟੀਮਾਂ ਦੀ ਸੁਪਰਵਿਜ਼ਨ ਕੀਤੀ ਗਈ। ਇਸ ਮੌਕੇ ਉਹਨਾਂ ਦੱਸਿਆ ਕਿ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ 0-5 ਸਾਲ ਤੱਕ ਦੇ 88103 ਬੱਚਿਆਂ ਨੂੰ ਪੋਲੀਓ ਬੂੰਦਾ ਪਿਲਾਈਆਂ ਜਾਣਗੀਆਂ ਸਨ ਜਿਨ੍ਹਾ ਵਿਚੋਂ ਪਹਿਲੇ ਦਿਨ 42145 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾ ਦਿੱਤੀਆਂ ਸਨ ਅਤੇ ਅੱਜ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰ-ਘਰ ਜਾ ਕੇ ਪੋਲੀਓ ਬੁੰਦਾ ਤੋਂ ਵਾਝੇਂ ਰਹਿ ਗਏ ਬੱਚਿਆਂ ਦੀ ਤਲਾਸ਼ ਕੀਤੀ ਜਾ ਰਹੀ ਹੈ ਅਤੇ ਉਨ੍ਹਾ ਨੂੰ ਪੋਲੀਓ ਬੂੰਦਾ ਪਿਲਾਈਆਂ ਜਾ ਰਹੀਆਂ ਹਨ। ਇਹ ਮੁਹਿੰਮ ਕੱਲ ਮਿਤੀ 5 ਮਾਰਚ ਨੂੰ ਵੀ ਜਾਰੀ ਰਹੇਗੀ ਤਾਂ ਜੋ 0-5 ਸਾਲ ਤੱਕ ਦਾ ਕੋਈ ਵੀ ਬੱਚਾ ਪੋਲੀਓ ਬੂੰਦਾ ਪੀਣ ਤੋਂ ਵਾਂਝਾ ਨਾ ਰਹਿ ਸਕੇ ਅਤੇ ਜ਼ੋ ਪੋਲੀਓ ਦੀ ਬਿਮਾਰੀ ਨੂੰ ਦੇਸ਼ ਵਿੱਚੋਂ ਖਤਮ ਕੀਤਾ ਗਿਆ ...
ਰਾਸ਼ਟਰੀ ਲੋਕ ਅਦਾਲਤ 9 ਮਾਰਚ ਨੂੰ

ਰਾਸ਼ਟਰੀ ਲੋਕ ਅਦਾਲਤ 9 ਮਾਰਚ ਨੂੰ

Punjab
ਮੋਗਾ, 4 ਮਾਰਚ: ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ, ਨਵੀਂ ਦਿੱਲੀ ਅਤੇ ਮਿਸਟਰ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਜੀ ਜੱਜ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੇ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਤੀ 9 ਮਾਰਚ, 2024 ਨੂੰ ਪੂਰੇ ਪੰਜਾਬ ਵਿੱਚ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਸ੍ਰੀ ਅਤੁਲ ਕਸਾਨਾ ਜੀ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ  ਨੇ ਜਾਣਕਾਰੀ ਦਿੰਦੀਆਂ ਦੱਸਿਆ ਕਿ ਸੈਸ਼ਨ ਡਿਵੀਜ਼ਨ ਮੋਗਾ, ਸਬ ਡਿਵੀਜ਼ਨ ਨਿਹਾਲ ਸਿੰਘ ਵਾਲਾ ਅਤੇ ਬਾਘਾਪੁਰਾਣਾ ਵਿਖੇ ਇਸ ਲੋਕ ਅਦਾਲਤ ਦਾ ਆਯੋਜਨ ਕੀਤਾ ਜਾਵੇਗਾ।  ਇਸ ਲੋਕ ਅਦਾਲਤ ਵਿਚ ਦੀਵਾਨੀ ਕੇਸ, ਘਰੇਲੂ ਝਗੜੇ, ਮੋਟਰ ਵਹੀਕਲ ਸੜਕ ਦੁਰਘਟਨਾਵਾਂ ਦੇ ਮੁਆਵਜ਼ੇ ਦੇ ਮਸਲੇ, ਜ਼ਮੀਨੀ ਝਗੜੇ ਦੇ ਮਸਲੇ, ਬਿਜਲੀ ਚੋਰੀ ਦੇ ਮਸਲੇ, ਚੈੱਕ ਬਾਉਂਸਿੰਗ ਦੇ ਮਸਲੇ, ਟ੍ਰੈਫਿਕ ਚਲਾਨ, ਰਿਕਵਰੀ ਸੂਟ, ਲੇਬਰ ਆਦਿ ਦੇ ਮਸਲੇ ਲਗਾਏ ਜਾ ਸਕਦੇ ਹਨ। ਇਹਨਾਂ ਲੋਕ ਅਦਾਲਤਾਂ ਦੇ ਨਾਲ ਜਿੱਥੇ ਆਮ ਲੋਕਾਂ ਨੂੰ ਰਾਹਤ ਮਿਲਦੀ ਹੈ ਉੱਥੇ ਉਹਨਾਂ ਲੋਕਾ ਦੇ ਸ...
ਕੰਨਾਂ ਦੀ ਦੇਖਭਾਲ ਸਾਰਿਆਂ ਲਈ ਜਰੂਰੀ, ਕੰਨ ਸਵੱਸਥ ਤਾਂ ਮਨ ਸਵੱਸਥ : ਡਾ ਬੰਦਨਾ ਬਾਂਸਲ ਡੀ.ਐਮ.ਸੀ.

ਕੰਨਾਂ ਦੀ ਦੇਖਭਾਲ ਸਾਰਿਆਂ ਲਈ ਜਰੂਰੀ, ਕੰਨ ਸਵੱਸਥ ਤਾਂ ਮਨ ਸਵੱਸਥ : ਡਾ ਬੰਦਨਾ ਬਾਂਸਲ ਡੀ.ਐਮ.ਸੀ.

Punjab
ਸ੍ਰੀ ਮੁਕਤਸਰ ਸਾਹਿਬ, 4 ਮਾਰਚ       ਸਿਹਤ ਵਿਭਾਗ ਵੱਲੋਂ ਡਾ. ਨਵਜੋਤ ਕੌਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿੱਚ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ਵ ਸੁਣਨ ਸ਼ਕਤੀ ਦਿਵਸ ਸਬੰਧੀ ਸਮਾਗਮ ਕੀਤਾ ਗਿਆ। ਇਸ ਸੈਮੀਨਾਰ ਦੌਰਾਨ ਡਾ. ਬੰਦਨਾ ਬਾਂਸਲ ਡੀ.ਐਮ.ਸੀ. ਨੇ ਕਿਹਾ ਕਿ ਹਰੇਕ ਸਾਲ 3 ਮਾਰਚ ਨੂੰ ਵਿਸ਼ਵ ਭਰ ਵਿੱਚ ਸੁਣਨ ਸ਼ਕਤੀ ਦਿਵਸ ਮਨਾਇਆ ਜਾਂਦਾ ਹੈ ਅਤੇ ਇਹ ਦਿਨ ਮਨਾਉਣ ਦਾ ਮਕਸਦ ਆਮ ਲੋਕਾਂ ਵਿੱਚ ਕੰਨਾਂ ਦੀ ਬਿਮਾਰੀਆਂ ਪ੍ਰਤੀ ਅਤੇ ਇਨ੍ਹ਼ਾਂ ਬਿਮਾਰੀਆਂ ਤੋਂ ਕਿਵੇਂ ਬਚਿਆ ਜਾ ਸਕਦਾ, ਸਬੰਧੀ ਜਾਗਰੂਕ ਕਰਨਾ ਹੈ ਤਾਂ ਜੋ ਬਿਮਾਰੀਆਂ ਦਾ ਜਲਦੀ ਪਤਾ ਲਗਾਇਆ ਜਾ ਸਕੇ ਅਤੇ ਉਹਨਾਂ ਦਾ ਇਲਾਜ ਕਰਵਾ ਕੇ ਬੋਲੇਪਣ ਤੋਂ ਬਚਿਆ ਜਾ ਸਕੇ। ਉਹਨਾਂ ਕਿਹਾ ਕਿ ਸਾਨੂੰ ਸਰੀਰ ਦੇ ਬਾਕੀ ਅੰਗਾਂ ਨੂੰ ਸਿਹਤਮੰਦ ਰੱਖਣ ਦੇ ਨਾਲ ਹੀ ਕੰਨਾਂ ਦੀ ਦੇਖਭਾਲ ਵੀ ਕਰਨੀ ਚਾਹੀਦੀ ਹੈ। ਕੰਨਾਂ ਨਾਲ ਸਬੰਧਤ ਕਿਸੇ ਵੀ ਸਮੱਸਿਆ ਨੂੰ ਹਲਕੇ ਵਿਚ ਨਹੀਂ ਲੈਣਾ ਚਾਹੀਦਾ। ਉਹਨਾਂ ਨੇ ਕਿਹਾ ਕਿ ਕੰਨ ਡੁਲਦੇ ਹੋਣ, ਸੁਣਾਈ ਘੱਟ ਦੇ ਰਿਹਾ ਹੋਵੇ, ਜਮਾਂਦਰੂ ਬੋਲਾਪਣ, ਕੰਨਾਂ ਵਿੱਚ ਸ਼ਾਂ-ਸ਼ਾਂ ਦੀ ਆਵਾਜ਼ ਆਉਣ ਅਤੇ ਚੱਕਰ ...
ਬਠਿੰਡਾ ਨੂੰ ਵਿਕਾਸ ਦੀਆਂ ਬੁਲੰਦੀਆਂ ਤੇ ਪਹੁੰਚਾਉਣ ਲਈ ਕੀਤੇ ਜਾ ਰਹੇ ਹਨ ਹਰ ਸੰਭਵ ਯਤਨ: ਜਗਰੂਪ ਗਿੱਲ

ਬਠਿੰਡਾ ਨੂੰ ਵਿਕਾਸ ਦੀਆਂ ਬੁਲੰਦੀਆਂ ਤੇ ਪਹੁੰਚਾਉਣ ਲਈ ਕੀਤੇ ਜਾ ਰਹੇ ਹਨ ਹਰ ਸੰਭਵ ਯਤਨ: ਜਗਰੂਪ ਗਿੱਲ

Punjab
ਬਠਿੰਡਾ, 4 ਮਾਰਚ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਬਠਿੰਡਾ ਨੂੰ ਸਿਹਤ ਅਤੇ ਸਿੱਖਿਆ ਦੇ ਖੇਤਰ ਤੋਂ ਇਲਾਵਾ ਵਿਕਾਸ ਕਾਰਜਾਂ ਵਿੱਚ ਬੁਲੰਦੀਆਂ ਤੇ ਪਹੁੰਚਾਉਣ ਲਈ ਹਰ ਸੰਭਵ ਯਤਨ ਤੇ ਉਪਰਾਲੇ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ ਨੇ ਇੱਥੇ ਰਿੰਗ ਰੋਡ 2 ਦੇ ਰੀ-ਕਾਰ ਪੇਂਟਿੰਗ ਦੇ ਕੰਮ ਦੀ ਸ਼ੁਰੂਆਤ ਕਰਵਾਉਣ ਲਈ ਰੱਖੇ ਗਏ ਨੀਂਹ ਪੱਥਰ ਮੌਕੇ ਦਿੱਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਲਵਜੀਤ ਕਲਸੀ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਵਿਧਾਇਕ ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਰਿੰਗ ਰੋਡ 2 ਦੀ 7 ਕਿਲੋਮੀਟਰ ਲੰਬਾਈ ਅਤੇ 33 ਫੁੱਟ ਚੌੜਾਈ ਵਾਲੀ ਇਸ ਸੜਕ ਦੇ ਰੀ-ਕਾਰ ਪੈਟਿੰਗ ਦੇ ਕੰਮ ਤੇ ਕਰੀਬ 12 ਕਰੋੜ 11 ਲੱਖ ਰੁਪਏ ਦੀ ਲਾਗਤ ਆਵੇਗੀ। ਜਿਸ ਨਾਲ ਇਸ ਰਸਤੇ ਤੋਂ ਪਿਛਲੇ ਲੰਮੇ ਸਮੇਂ ਤੋਂ ਆਵਾਜਾਈ ਲਈ ਆ ਰਹੀ ਸਮੱਸਿਆ ਤੋਂ ਨਿਜਾਤ ਮਿਲੇਗੀ। ਇਸ ਮੌਕੇ ਬਠਿੰਡਾ ਸ਼ਹਿਰ ਅੰਦਰ ਕੀਤੇ ਜਾ ਰਹੇ ਵਿਕਾਸ ਕਾਰਜਾਂ ਬਾਰੇ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਬੋਟ...
ਪੀ.ਐਚ.ਸੀ. ਬੂਥਗੜ੍ਹ ’ਚ ਪਲਸ-ਪੋਲੀਉ ਮੁਹਿੰਮ ਜਾਰੀ

ਪੀ.ਐਚ.ਸੀ. ਬੂਥਗੜ੍ਹ ’ਚ ਪਲਸ-ਪੋਲੀਉ ਮੁਹਿੰਮ ਜਾਰੀ

Punjab
ਬੂਥਗੜ੍ਹ,  4 ਮਾਰਚ : ਤਿੰਨ ਰੋਜ਼ਾ ਨੈਸ਼ਨਲ ਇਮੂਨਾਈਜੇਸ਼ਨ ਡੇਅ (ਐਨ.ਆਈ.ਡੀ.)  ਮੁਹਿੰਮ ਤਹਿਤ ਪ੍ਰਾਇਮਰੀ ਹੈਲਥ ਸੈਂਟਰ (ਪੀ.ਐਚ.ਸੀ.) ਬੂਥਗੜ੍ਹ ਅਧੀਨ ਪੈਂਦੇ ਇਲਾਕਿਆਂ ਵਿਚ ਦੂਜੇ ਦਿਨ ਸਿਹਤ ਕਾਮਿਆਂ ਨੇ ਘਰ-ਘਰ ਜਾ ਕੇ ਬੱਚਿਆਂ ਨੂੰ ਪੋਲੀਉ ਰੋਕੂ ਬੂੰਦਾਂ ਪਿਲਾਈਆਂ। ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਨੇ ਵੱਖ-ਵੱਖ ਥਾਈਂ ਜਾ ਕੇ ਮੁਹਿੰਮ ਦੀ ਨਿਗਰਾਨੀ ਕੀਤੀ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ 5 ਸਾਲ ਤੋਂ ਘੱਟ ਉਮਰ ਦੇ ਹਰ ਬੱਚੇ ਨੂੰ ਦਵਾਈ ਪਿਲਾਉਣ। ਉਨ੍ਹਾਂ ਕਿਹਾ ਕਿ ਕਲ ਮੀਂਹ ਦੇ ਬਾਵਜੂਦ ਮੁਹਿੰਮ ਪੂਰੇ ਜ਼ੋਰ-ਸ਼ੋਰ ਨਾਲ ਚਲਦੀ ਰਹੀ। ਉਨ੍ਹਾਂ ਦਸਿਆ ਕਿ ਪੀ.ਐਚ.ਸੀ. ਬੂਥਗੜ੍ਹ ਅਧੀਨ ਪੰਜ ਸਾਲ ਤੋਂ ਘੱਟ ਉਮਰ ਦੇ 12,197 ਬੱਚਿਆਂ ਨੂੰ ਪੋਲੀਓ ਰੋਕੂ ਦਵਾਈ ਪਿਲਾਉਣ ਦਾ ਟੀਚਾ ਹੈ ਅਤੇ ਸਿਹਤ ਕਾਮਿਆਂ ਵਲੋਂ ਦਵਾਈ ਪਿਲਾਉਣ ਲਈ 24903 ਘਰਾਂ ਅਤੇ ਹੋਰ ਥਾਵਾਂ ’ਤੇ ਫੇਰੀ ਪਾਈ ਜਾਵੇਗੀ। ਇਸੇ ਦੌਰਾਨ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਭਾਸ਼ ਕੁਮਾਰ ਨੇ ਜੁਝਾਰ ਨਗਰ ਅਤੇ ਪੀ.ਐਚ.ਸੀ. ਬੂਥਗੜ੍ਹ ਵਿਖੇ ਪਹੁੰਚ ਕੇ ਮੁਹਿੰਮ ਦਾ ਨਿਰੀਖਣ ਕੀਤਾ। ਉਨ੍ਹਾਂ ਦਸਿਆ ਕਿ ਉਨ੍ਹਾਂ ਨੇ ਜਿਨ੍ਹਾਂ ਥਾਵਾਂ ਦਾ...