ਵੱਖਰੀ ਪਹਿਚਾਣ ਰੱਖਣ ਵਾਲੇ ਮੰਤਰੀ ਡਾ. ਬਲਜੀਤ ਕੌਰ ਦੀ ਇੱਕ ਹੋਰ ਨਿਵੇਕਲੀ ਪਹਿਲ
ਮਲੋਟ 12 ਮਾਰਚ
ਆਪਣੀ ਵੱਖਰੀ ਪਹਿਚਾਣ ਰੱਖਣ ਵਾਲੇ ਕੈਬਨਿਟ ਮੰਤਰੀ ਡਾ ਬਲਜੀਤ ਕੌਰ ਹੁਣ ਸਿਆਸਤ ਵਿੱਚ ਵੀ ਨਵੀਆਂ ਪੈੜਾਂ ਪਾ ਰਹੇ ਹਨ । ਉਹਨਾਂ ਦੇ ਹਲਕੇ ਵਿੱਚ ਇੱਕ ਕਰੋੜ 64 ਲੱਖ ਰੁਪਏ ਦੀ ਲਾਗਤ ਨਾਲ ਮੰਡੀਆਂ ਦੇ ਕੰਮ ਹੋਣੇ ਹਨ ਪਰ ਉਹਨਾਂ ਨੇ ਇੱਕ ਨਵੀਂ ਪਹਿਲ ਕਰਦਿਆਂ ਇਹਨਾਂ ਕੰਮਾਂ ਦੇ ਨੀਹ ਪੱਥਰ ਖੁਦ ਰੱਖਣ ਦੀ ਬਜਾਏ ਕਿਸਾਨ ਮਜ਼ਦੂਰ ਭਰਾਵਾਂ ਤੋਂ ਰਖਵਾਉਣ ਦਾ ਫੈਸਲਾ ਕੀਤਾ ਹੈ। ਡਾਕਟਰ ਬਲਜੀਤ ਕੌਰ ਨੇ ਦੱਸਿਆ ਕਿ 13 ਮਾਰਚ ਨੂੰ ਦੁਪਹਿਰ 12 ਵਜੇ ਉਹਨਾਂ ਦੇ ਹਲਕੇ ਦੇ ਕਿਸਾਨ ਅਤੇ ਮਜ਼ਦੂਰ ਭਰਾ ਹੀ ਇਹਨਾਂ ਮੰਡੀਆਂ ਦੇ ਨਵੀਨੀਕਰਨ ਦੇ ਪ੍ਰੋਜੈਕਟਾਂ ਦੇ ਨੀਹ ਪੱਥਰ ਰੱਖਣਗੇ।
ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦਿਆਂ ਕਿਹਾ ਕਿ ਜਿਵੇਂ ਹੀ ਸਰਕਾਰ ਦੇ ਧਿਆਨ ਚ ਲੋਕਾਂ ਦੀਆਂ ਇਹ ਮੰਗਾਂ ਆਈਆਂ ਤਾਂ ਸਰਕਾਰ ਵੱਲੋਂ ਇਹਨਾਂ ਪਿੰਡਾਂ ਵਿੱਚ ਮੰਡੀਆਂ ਦੀ ਉਸਾਰੀ ਲਈ ਫੰਡ ਜਾਰੀ ਕੀਤੇ ਗਏ। ਉਨਾਂ ਨੇ ਆਖਿਆ ਕਿ ਕਿਸਾਨਾਂ ਅਤੇ ਮਜ਼ਦੂਰਾਂ ਲਈ ਮੰਡੀ ਇੱਕ ਮਹੱਤਵਪੂਰਨ ਸਥਾਨ ਹੈ ਜਿੱਥੇ ਉਹ ਆਪਣੀ ਕਿਰਤ ਵੇਚਣ ਲਈ ਪਹੁੰਚਦੇ ਹਨ। ਉਹਨਾਂ ਨੇ ਆਖਿਆ ...








