Tuesday, March 17
Shadow

Punjab

ਸਪੀਕਰ ਸੰਧਵਾਂ ਨੇ ਲਗਭਗ 37 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਤਿੰਨ ਨਵੇਂ ਪੁਲਾਂ ਦਾ ਨੀਂਹ ਪੱਥਰ ਰੱਖਿਆ

ਸਪੀਕਰ ਸੰਧਵਾਂ ਨੇ ਲਗਭਗ 37 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਤਿੰਨ ਨਵੇਂ ਪੁਲਾਂ ਦਾ ਨੀਂਹ ਪੱਥਰ ਰੱਖਿਆ

Punjab
ਕੋਟਕਪੂਰਾ 3 ਮਾਰਚ 2024 ਸਪੀਕਰ ਪੰਜਾਬ ਵਿਧਾਨ ਸਭਾ ਸ.ਕੁਲਤਾਰ ਸਿੰਘ ਸੰਧਵਾਂ ਨੇ ਲਗਭਗ 37 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਤਿੰਨ ਨਵੇਂ ਪੁਲਾਂ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਦੱਸਿਆ ਕਿ  ਇਹ ਪੁਲ ਲਗਭਗ 1950 ਦੇ ਬਣੇ ਹੋਏ ਸਨ ਜੋ ਕਿ ਖਸਤਾ ਹਾਲਤ ਵਿੱਚ ਸਨ ਅਤੇ ਭੀੜੇ ਬਣੇ ਹੋਣ ਕਾਰਨ ਵੱਡੇ ਵਹੀਕਲ  ਲੰਘਾਉਣ ਵਿੱਚ ਬਹੁਤ ਦਿੱਕਤ ਆਉਂਦੀ ਹੈ । ਉਹਨਾਂ ਕਿਹਾ ਕਿ ਇਲਾਕਾ ਨਿਵਾਸੀਆਂ ਦੀ ਕਾਫੀ ਲੰਮੇ ਸਮੇਂ ਤੋਂ ਇਹਨਾਂ ਪੁਲਾਂ ਨੂੰ ਬਣਾਉਣ ਦੀ  ਮੰਗ ਕੀਤੀ ਜਾ ਰਹੀ ਸੀ ਜਿਸ ਵਿੱਚ ਪਿੰਡ ਫਿਡੇ ਕਲਾਂ, ਢੀਮਾਂ ਵਾਲੀ ਅਤੇ ਮਚਾਕੀ ਨਜ਼ਦੀਕ ਰਾਜਸਥਾਨ ਅਤੇ ਸਰਹੰਦ ਫੀਡਰ ਦੇ ਤਿੰਨ ਪੁਲ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਹ ਪੁਲ  ਸਟੀਲ ਦੇ  ਬਣਾਏ ਜਾਣਗੇ, ਇਸ ਨਾਲ ਟਰੈਫਿਕ ਨੂੰ ਤਾਂ ਨਿਜਾਤ ਮਿਲੇਗੀ ਹੀ ਅਤੇ ਇਲਾਕੇ ਦੇ ਲੋਕਾਂ  ਨੂੰ ਬਹੁਤ ਵੱਡੀ ਰਾਹਤ ਮਿਲੇਗੀ। ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਜਿਹੇ ਕੰਮਾਂ ਨੂੰ ਤਰਜੀਹ ਦੇ ਕੇ ਨੇਪਰੇ ਚੜਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਕੋਟਕਪੂਰਾ ਹਲਕੇ ਦੇ ਵਿਕਾਸ ਲਈ ਇਸ ਤੋਂ ਪਹਿਲਾਂ ਸੜਕਾਂ, ਸੀਵਰੇਜ, ਗਲੀ...
ਪਲਸ ਪੋਲਿਓ ਮੁਹਿੰਮ ਦੇ ਪਹਿਲੇ ਦਿਨ  0 ਤੋਂ 5 ਸਾਲ ਦੇ 40744 ਬੱਚਿਆਂ ਨੂੰ ਪਿਲਾਈਆਂ ਗਈਆਂ ਪੋਲਿਓ ਰੋਕੂ ਬੂੰਦਾਂ

ਪਲਸ ਪੋਲਿਓ ਮੁਹਿੰਮ ਦੇ ਪਹਿਲੇ ਦਿਨ 0 ਤੋਂ 5 ਸਾਲ ਦੇ 40744 ਬੱਚਿਆਂ ਨੂੰ ਪਿਲਾਈਆਂ ਗਈਆਂ ਪੋਲਿਓ ਰੋਕੂ ਬੂੰਦਾਂ

Punjab
ਮਾਨਸਾ, 03 ਮਾਰਚ: ਪੋਲਿਓ ਦੀ ਬਿਮਾਰੀ ਦੇ ਮੁਕੰਮਲ ਖਾਤਮੇ ਲਈ ਪੋਲਿਓ ਮੁਹਿੰਮ ਤਹਿਤ ਜ਼ਿਲ੍ਹੇ ’ਚ ਪਹਿਲੇ ਦਿਨ 0 ਤੋਂ 5 ਸਾਲ ਤੱਕ ਦੇ  40744 ਬੱਚਿਆਂ ਨੂੰ ਬੂਥਾਂ ’ਤੇ ਪੋਲਿਓ ਰੋਕੂ ਬੂੰਦਾਂ ਪਿਲਾਈਆਂ ਗਈਆਂ। ਇਸ ਮੁਹਿੰਮ ਦੀ ਸ਼ੁਰੂਆਤ ਵਿਧਾਇਕ ਮਾਨਸਾ ਡਾ.ਵਿਜੈ ਸਿੰਗਲਾ ਹਲਕਾ ਨੇ ਸਿਵਲ ਹਸਪਤਾਲ ਮਾਨਸਾ ਵਿਖੇ ਨੰਨੇ੍ਹ ਮੁੰਨੇ ਬੱਚਿਆਂ ਨੂੰ ਬੂੰਦਾਂ ਪਿਲਾ ਕੇ ਕੀਤੀ। ਵਿਧਾਇਕ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਪੋਲਿਓ ਦੇ ਮੁਕੰਮਲ ਖ਼ਾਤਮੇ ਲਈ ਹਰ ਬੱਚੇ ਨੂੰ ਪੋਲਿਓ ਰੋਕੂ ਬੂੰਦਾਂ ਪਿਲਾਉਣਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਪਲਸ ਪੋਲਿਓ ਮੁਹਿੰਮ ਦੇ ਦੂਸਰੇ ਅਤੇ ਤੀਸਰੇ ਦਿਨ ਵੀ ਬੱਚਿਆਂ ਨੂੰ ਘਰ—ਘਰ ਜਾ ਕੇ  ਬੂੰਦਾਂ ਪਿਲਾਈਆਂ ਜਾਣਗੀਆਂ ਤਾਂ ਜੋ ਕੋਈ ਵੀ ਬੱਚਾ ਪੋਲੀਓ ਰੋਕੂ ਬੂੰਦਾਂ ਪੀਣ ਤੋ ਨਾ ਰਹਿ ਜਾਵੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਆਪਣੇ 0—5 ਸਾਲ ਤੱਕ ਦੇ ਬੱਚਿਆਂ ਨੂੰ ਪੋਲਿਓ ਰੋਕੂ ਬੂੰਦਾਂ ਜ਼ਰੂਰ ਪਿਲਾਉਣ। ਸਿਵਲ ਸਰਜਨ ਡਾ.ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਪਲਸ ਪੋਲੀਓ ਮੁਹਿੰਮ ਤਹਿਤ ਪਹਿਲੇ ਦਿਨ ਬੂਥਾਂ ’ਤੇ ਜਾ ਕੇ ਆਪਣੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣੀਆਂ ਭਵਿੱ...
ਹਲਕਾ ਜਲਾਲਾਬਾਦ ਵਿੱਚ ਮੋਬਾਈਲ ਵੈਨਾਂ ਰਾਹੀਂ ਈ.ਵੀ.ਐੱਮ ਅਤੇ ਵੀ. ਵੀ. ਪੈਟ ਦੀ ਵਰਤੋਂ ਕਰਨ ਬਾਰੇ ਕੀਤਾ ਗਿਆ ਜਾਗਰੂਕ

ਹਲਕਾ ਜਲਾਲਾਬਾਦ ਵਿੱਚ ਮੋਬਾਈਲ ਵੈਨਾਂ ਰਾਹੀਂ ਈ.ਵੀ.ਐੱਮ ਅਤੇ ਵੀ. ਵੀ. ਪੈਟ ਦੀ ਵਰਤੋਂ ਕਰਨ ਬਾਰੇ ਕੀਤਾ ਗਿਆ ਜਾਗਰੂਕ

Punjab
ਜਲਾਲਾਬਾਦ 3 ਮਾਰਚ 2024… ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਫਾਜ਼ਿਲਕਾ ਡਾ. ਸੇਨੂ ਦੁੱਗਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਵਾਸੀਆਂ ਨੂੰ ਈ.ਵੀ.ਐਮਜ਼ ਅਤੇ ਵੀ. ਵੀ. ਪੈਟ ਦੀ ਵਰਤੋਂ ਕਰਨ ਦੇ ਤਰੀਕੇ ਸਬੰਧੀ ਜਾਗਰੂਕ ਕਰਨ ਲਈ ਜ਼ਿਲ੍ਹਾ ਫਾਜ਼ਿਲਕਾ  ਦੇ ਹਰੇਕ ਹਲਕੇ ਵਿੱਚ ਦੋ ਮੋਬਾਇਲ ਵੈਨਾਂ ਚੱਲ ਰਹੀਆਂ ਹਨ। ਇਸੇ ਤਹਿਤ ਹੀ ਅੱਜ ਜਲਾਲਾਬਾਦ ਹਲਕੇ ਵਿੱਚ ਮੋਬਾਇਲ ਵੋਟਰ ਜਾਗਰੂਕਤਾ ਵੈਨ ਨੇ ਹਲਕੇ ਦੇ ਲੋਕਾਂ ਨੂੰ ਜਿੱਥੇ ਵੋਟ ਦੇ ਅਧਿਕਾਰ ਦੀ ਵੱਧ ਤੋਂ ਵੱਧ ਵਰਤੋ ਕਰਨ ਲਈ ਜਾਗਰੂਕ ਕੀਤਾ ਉਥੇ ਹੀ ਵੋਟਰਾਂ ਨੂੰ ਈਵੀਐਮ ਤੇ ਵੀਵੀ ਪੈਟ ਮਸ਼ੀਨ ਦੀ ਵਰਤੋਂ ਕਰਨ ਸਬੰਧੀ ਜਾਣਕਾਰੀ ਵੀ ਮੁਹਈਆ ਕਰਵਾਈ!  ਉਨ੍ਹਾਂ ਦੱਸਿਆ ਕਿ ਇਹ ਮੋਬਾਈਲ ਵੈਨਾਂ 5 ਮਾਰਚ ਤੱਕ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਨਾਗਰਿਕਾਂ ਨੂੰ ਈ. ਵੀ. ਐਮ./ਵੀ. ਵੀ. ਪੈਟ ਮਸ਼ੀਨਾਂ ਸਬੰਧੀ ਜਾਣਕਾਰੀ ਦੇਣਗੀਆਂ। ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹੇ ਦੇ 8 ਮੋਬਾਈਲ ਵੈਨਾਂ ਚੱਲ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਹ ਵੈਨਾਂ ਚਲਾਉਣ ਦਾ ਮੁੱਖ ਮ...
‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਵਿਸ਼ੇਸ਼ ਬੱਸ ਬਾਘਾਪੁਰਾਣਾ ਤੋਂ ਸਾਲਾਸਰ ਧਾਰਮਿਕ ਸਥਾਨ ਲਈ ਰਵਾਨਾ

‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਵਿਸ਼ੇਸ਼ ਬੱਸ ਬਾਘਾਪੁਰਾਣਾ ਤੋਂ ਸਾਲਾਸਰ ਧਾਰਮਿਕ ਸਥਾਨ ਲਈ ਰਵਾਨਾ

Punjab
ਬਾਘਾਪੁਰਾਣਾ (ਮੋਗਾ)3 ਮਾਰਚ: ਪੰਜਾਬ ਸਰਕਾਰ ਦੀ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ ਜਿਲ੍ਹਾ ਮੋਗਾ ਦੇ ਸ਼ਰਧਾਲੂ ਵੱਡੀ ਗਿਣਤੀ ਵਿੱਚ ਵਿਸ਼ੇਸ਼ ਬੱਸਾਂ ਰਾਹੀਂ ਧਾਰਮਿਕ ਸਥਾਨਾਂ ਦੇ ਮੁਫ਼ਤ ਦਰਸ਼ਨ ਕਰ ਰਹੇ ਹਨ। ਸਕੀਮ ਤਹਿਤ ਇਨ੍ਹਾਂ ਵਿਸ਼ੇਸ਼ ਬੱਸਾਂ ਵਿੱਚ ਸ਼ਰਧਾਲੂਆਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਮੁਫਤ ਖਾਣਾ, ਰਹਿਣ - ਸਹਿਣ ਤੇ ਸ਼ਰਧਾਲੂ ਕਿੱਟਾਂ ਤੋਂ ਇਲਾਵਾ ਟੂਰਿਸਟ ਗਾਈਡ ਦੀਆਂ ਸਹੂਲਤਾਂ ਮੁਫਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਜਾਣਕਾਰੀ ਦਿੰਦਿਆਂ ਉਪ ਮੰਡਲ ਮੈਜਿਸਟ੍ਰੇਟ ਬਾਘਾਪੁਰਾਣਾ ਸ੍ਰ ਹਰਕੰਵਲਜੀਤ ਸਿੰਘ  ਨੇ ਦੱਸਿਆ ਕਿ ਅੱਜ ਵਿਸ਼ੇਸ਼ ਬੱਸ ਨੂੰ ਬਾਘਾਪੁਰਾਣਾ ਤੋਂ ਸਾਲਾਸਰ  ਧਾਰਮਿਕ ਸਥਾਨ ਲਈ ਰਵਾਨਾ ਕਰ ਦਿੱਤਾ ਗਿਆ ਹੈ। ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ ਆਮ ਲੋਕਾਂ ਲਈ ਅਤਿ ਸਹਾਈ ਸਿੱਧ ਹੋ ਰਹੀ ਹੈ। ਪੰਜਾਬ ਸਰਕਾਰ ਵੱਲੋਂ ਸਿੱਖਾਂ ਦੀ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 27 ਨਵੰਬਰ ਨੂੰ ਇਸ ਸਕੀਮ' ਦੀ ਸ਼ੁਰੂਆਤ ਕੀਤੀ ਗਈ ਹੈ। ਜ਼ਿਲ੍ਹਾ ਮੋਗਾ ਨਾਲ ਸਬੰਧਤ ਸ਼ਰਧਾਲੂ ਉਕਤ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਟਰ...
ਨੈਸ਼ਨਲ ਪਲਸ ਪੋਲੀਓ ਰਾਊਂਡ ਦੀ ਵਿਧਾਇਕ ਅਮਨਦੀਪ ਕੌਰ ਅਰੋੜਾ ਨੇ ਕਰਵਾਈ ਸ਼ੁਰੂਆਤ

ਨੈਸ਼ਨਲ ਪਲਸ ਪੋਲੀਓ ਰਾਊਂਡ ਦੀ ਵਿਧਾਇਕ ਅਮਨਦੀਪ ਕੌਰ ਅਰੋੜਾ ਨੇ ਕਰਵਾਈ ਸ਼ੁਰੂਆਤ

Punjab
ਮੋਗਾ 3 ਮਾਰਚ: 3 ਤੋਂ 5 ਮਾਰਚ ਤੱਕ ਦੇ ਨੈਸ਼ਨਲ ਪਲਸ ਪੋਲੀਓ ਰਾਊਂਡ ਜਰੀਏ ਜ਼ਿਲ੍ਹਾ ਮੋਗਾ ਦੇ 98963 ਬੱਚਿਆਂ ਨੂੰ  ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ। ਇਸ ਪੋਲੀਓ ਰੋਕੂ ਮੁਹਿੰਮ ਦੀ ਸ਼ੁਰੂਆਤ ਅੱਜ ਵਿਧਾਇਕ ਮੋਗਾ  ਡਾ ਅਮਨਦੀਪ ਕੌਰ ਅਰੋੜਾ ਨੇ  ਬੱਚਿਆ ਨੂੰ ਪੋਲੀਓ ਬੂੰਦਾਂ ਪਿਲਾ ਕੇ ਕੀਤੀ। ਮੁਹਿੰਮ ਦੌਰਾਨ ਵਿਧਾਇਕ ਧਰਮਕੋਟ ਦਵਿੰਦਰਜੀਤ ਸਿੰਘ ਲਾਡੀ ਢੋਸ, ਵਿਧਾਇਕ ਨਿਹਾਲ ਸਿੰਘ ਵਾਲਾ ਮਨਜੀਤ ਸਿੰਘ ਬਿਲਾਸਪੁਰ  ਨੇ ਵੀ ਬੱਚਿਆ ਨੂੰ ਪੋਲੀਓ ਬੂੰਦਾਂ ਪਿਲਾ ਕੇ ਪੋਲੀਓ ਬੂਥ ਦਾ ਉਦਘਾਟਨ ਕੀਤਾ । ਵਿਧਾਇਕ ਅਮਨਦੀਪ ਕੌਰ ਅਰੋੜਾ ਨੇ ਦੱਸਿਆ ਕਿ ਕੋਈ ਵੀ ਬੱਚਾ ਪੋਲੀਓ ਬੂੰਦਾਂ ਤੋਂ ਵਾਂਝਾ ਨਹੀਂ ਰੱਖਿਆ ਜਾਵੇਗਾ। ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ 5 ਸਾਲ ਤੱਕ ਦੇ ਬੱਚਿਆਂ ਨੂੰ ਇਹ ਪੋਲੀਓ ਰੋਕੂ ਬੂੰਦਾਂ ਪਿਲਾਉਣ ਨੂੰ ਯਕੀਨੀ ਬਣਾਉਣਅਤੇ ਇਸ ਮੁਹਿੰਮ ਤਹਿਤ ਸਿਹਤ ਵਿਭਾਗ ਦਾ ਸਹਿਯੋਗ ਦੇਣ। ਇਸ ਮੌਕੇ ਸਿਵਿਲ ਸਰਜਨ ਮੋਗਾ , ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ ਅਸ਼ੋਕ ਸਿੰਗਲਾ , ਡਾ ਸੁਖਪ੍ਰੀਤ ਬਰਾੜ ਐੱਸ ਐਮ ਓੰ ਸਿਵਲ ਹਸਪਤਾਲ ਮੋਗਾ, ਡਾ ਅਜੇ ਖੁਰਾਣਾ, ਡਾ ਨਰਿੰਦਰਜੀਤ ਸਿੰਘ ਵੀ ਮੌਜ...
ਸਪੀਕਰ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ

ਸਪੀਕਰ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ

Punjab
ਕੋਟਕਪੂਰਾ 03 ਮਾਰਚ,2024 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਹਨਾਂ ਦੇ ਢੁਕਵੇ ਹੱਲ ਲਈ ਭਰੋਸਾ ਦਿਵਾਇਆ।  ਇਸ ਉਪਰੰਤ ਸਪੀਕਰ ਸੰਧਵਾਂ ਨੇ ਵੱਖ ਵੱਖ ਥਾਵਾਂ, ਪਿੰਡ ਮੌੜ, ਬਲਾਕ ਕੋਟਕਪੂਰਾ ਵਿਖੇ ਮਾਸਟਰ ਕੁਲਦੀਪ ਸਿੰਘ ਦੇ ਘਰ, ਪਿੰਡ ਢਿੱਲਵਾਂ ਕਲਾਂ (ਕੋਟਕਪੂਰਾ-ਬਠਿੰਡਾ ਰੋਡ) ਵਿਖੇ ਸ੍ਰ. ਹਰਜੀਤ ਸਿੰਘ ਕੰਡਿਆਰਾ ਦੇ ਘਰ,ਪਿੰਡ ਨਾਨਕਸਰ, ਬਲਾਕ ਕੋਟਕਪੂਰਾ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਵਿੱਚ ਸ਼ਿਰਕਤ ਕੀਤੀ।   ਉਨ੍ਹਾਂ ਕਾਮਨਾ ਕੀਤੀ ਕਿ ਅਜਿਹੇ ਧਾਰਮਿਕ ਸਮਾਗਮਾਂ ਤੋਂ ਲੋਕਾਂ ਨੂੰ ਦਸਾਂ ਨਹੁੰਆ ਦੀ ਕਿਰਤ ਕਰਨ ਅਤੇ ਸਚਾਈ ਦੇ ਰਸਤੇ ਤੇ ਚੱਲਣ ਲਈ ਵੀ ਗੁਰਬਾਣੀ ਤੋਂ ਪ੍ਰੇਰਨਾ ਮਿਲੇਗੀ।ਉਹਨਾਂ ਕਿਹਾ ਕਿ ਗੁਰਬਾਣੀ ਦੇ ਪਵਿੱਤਰ ਸਲੋਕ ਸਾਨੂੰ ਚੰਗੇ ਮਾਰਗ ਤੇ ਚੱਲਣ ਦਾ ਬਲ ਬਖਸ਼ਦੇ ਹਨ। ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ  ਸਾਨੂੰ ਗੁਰੂ ਮਹਾਰਾਜ ਦਾ ਆਸ਼ੀਰਵਾਦ ਮਿਲਦਾ ਰਹੇ ਅਤੇ ਅਸੀਂ ਇਸੇ ਤਰ੍ਹਾਂ ਹੀ ਗੁਰੂ ਮਹਾਰਾਜ ਦੇ ਦਰਸਾਏ ਹੋਏ ਮਾਰਗ ਤੇ ਚੱਲਦ...
ਬਠਿੰਡਾ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ : ਜਗਰੂਪ ਗਿੱਲ

ਬਠਿੰਡਾ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ : ਜਗਰੂਪ ਗਿੱਲ

Punjab
ਬਠਿੰਡਾ, 3 ਮਾਰਚ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸੂਬੇ ਵਿੱਚ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਂਦੇ ਜਾ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ ਵੱਲੋਂ ਸਥਾਨਕ ਪਰਸ ਰਾਮ ਨਗਰ ਵਿਖੇ ਸ਼ਹੀਦ ਸਿਪਾਹੀ ਸੰਦੀਪ ਸਿੰਘ ਸਕੂਲ ਆਫ਼ ਐਮੀਨੈਂਸ ਨੂੰ ਲੋਕ ਸਪਰਪਿਤ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਪੰਜਾਬ ਮੀਡੀਅਮ ਇੰਡਸਟਰੀਜ ਡਿਵੈਲਪਮੈਂਟ ਬੋਰਡ ਸ਼੍ਰੀ ਨੀਲ ਗਰਗ, ਚੇਅਰਮੈਨ ਪੰਜਾਬ ਟ੍ਰੇਡਰਜ਼ ਕਮਿਸ਼ਨ ਸ੍ਰੀ ਅਨਿਲ ਠਾਕੁਰ, ਚੇਅਰਮੈਨ ਸ਼ੂਗਰਫੈਡ ਪੰਜਾਬ ਸ. ਨਵਦੀਪ ਜੀਦਾ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ. ਜਤਿੰਦਰ ਸਿੰਘ ਭੱਲਾ, ਜ਼ਿਲ੍ਹਾ ਯੋਜਨਾ ਬੋਰਡ ਦੇ ਚੈਅਰਮੈਨ ਸ੍ਰੀ ਅੰਮਿਤ ਲਾਲ ਅਗਰਵਾਲ, ਡਾਇਰੈਕਟਰ ਪੰਜਾਬ ਵਾਟਰ ਰਿਸੋਰਸਜ ਮੈਨੇਜਮੈਂਟ ਅਤੇ ਡਿਵੈਲਪਮੈਂਟ ਕਾਰਪੋਰੇਸ਼ਨ ਸ. ਅਮਰਜੀਤ ਰਾਜਨ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ। ਇਸ ਮੌਕੇ ਵਿਧਾਇਕ ਸ. ਜਗਰੂਪ ਸਿੰਘ ਗਿੱਲ ਨੇ ਸੂਬਾ ਸਰਕਾਰ ਵੱਲੋਂ ਸਿੱਖਿਆ ਸੁਧਾਰਾਂ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਦੀ ਜਾਣਕਾਰੀ ਸਾਂਝੀ ਕਰਦਿਆ...
ਕੰਮ ਕਰਦੇ ਸਮੇਂ ਹਰੇਕ ਕਰਮਚਾਰੀ ਨੂੰ ਸੁਰੱਖਿਆ ਨਿਯਮਾ ਦਾ ਪਾਲਣ ਕਰਨਾ ਜ਼ਰੂਰੀ : ਬਰਾੜ

ਕੰਮ ਕਰਦੇ ਸਮੇਂ ਹਰੇਕ ਕਰਮਚਾਰੀ ਨੂੰ ਸੁਰੱਖਿਆ ਨਿਯਮਾ ਦਾ ਪਾਲਣ ਕਰਨਾ ਜ਼ਰੂਰੀ : ਬਰਾੜ

Punjab
ਬਠਿੰਡਾ, 3 ਮਾਰਚ  : ਕਿਸੇ ਵੀ ਕੰਪਨੀ, ਫੈਕਟਰੀ ਆਦਿ ਵਿੱਚ ਕੰਮ ਕਰਨ ਵਾਲੇ ਹਰੇਕ ਕਰਮਚਾਰੀ ਨੂੰ ਸੁਰੱਖਿਆ ਨਿਯਮਾ ਦਾ ਪਾਲਣ ਕਰਨਾ ਬਹੁਤ ਜ਼ਰੂਰੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਪੋਰਟਕਿੰਗ ਇੰਡਸਟਰੀ ਜੀਦਾ (ਬਠਿੰਡਾ) ਵਿੱਚ ਰਾਸ਼ਟਰੀ ਸੁਰੱਖਿਆ ਦਿਵਸ ਦੇ ਮੱਦੇਨਜ਼ਰ 27 ਫ਼ਰਵਰੀ ਤੋਂ ਸ਼ੁਰੂ ਹੋਏ ਰਾਸ਼ਟਰੀ ਸੁਰੱਖਿਆ ਹਫ਼ਤੇ ਮੌਕੇ ਪਹੁੰਚੇ ਜ਼ਿਲ੍ਹਾ ਉਦਯੋਗ ਕੇਂਦਰ ਬਠਿੰਡਾ ਦੇ ਜਨਰਲ ਮੈਨੇਜਰ ਸ਼੍ਰੀ ਪ੍ਰੀਤਮਹਿੰਦਰ ਬਰਾੜ ਨੇ ਕੀਤਾ।           ਇਸ ਮੌਕੇ ਉਨ੍ਹਾਂ ਸਪੋਰਟਕਿੰਗ ਇੰਡਸਟਰੀ ਜੀਦਾ (ਬਠਿੰਡਾ) ਵੱਲੋਂ ਸ਼ੁਰੂ ਕੀਤੇ ਗਏ ਰਾਸ਼ਟਰੀ ਸੁਰੱਖਿਆ ਹਫ਼ਤੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕੰਪਨੀ ਵੱਲੋਂ ਵੱਖ-ਵੱਖ ਤਰ੍ਹਾਂ ਦੀ ਦਿੱਤੀ ਜਾ ਰਹੀ ਸਿਖਲਾਈ ਅਤੇ ਲਗਾਈਆਂ ਗਈਆਂ ਪ੍ਰਦਰਸ਼ਨੀਆਂ ਨਾਲ ਕਰਮਚਾਰੀਆਂ ਤੋਂ ਇਲਾਵਾ ਹੋਰਨਾਂ ਨੂੰ ਵਧੀਆ ਜਾਣਕਾਰੀ ਪ੍ਰਾਪਤ ਹੋਵੇਗੀ। ਇਸ ਦੌਰਾਨ ਸਪੋਰਟਕਿੰਗ ਇੰਡਸਟਰੀ ਕੰਪਨੀ ਦੇ ਪ੍ਰਧਾਨ ਸ੍ਰੀ ਸ਼ਿਵਕੁਮਾਰ ਸ਼ਰਮਾ ਨੇ ਆਪਣੇ ਸੰਬੋਧਨ ਦੌਰਾਨ ਮੌਜੂਦ ਕਰਮਚਾਰੀਆਂ ਨੂੰ ਸੁਰੱਖਿਆ ਪ੍ਰਤੀ ਜਾਗਰੂਕ ਕਰਦੇ ਹੋਏ ਕਿਹਾ ਕਿ ਅਜਿਹੇ ਜਾਗਰੂਕਤਾ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ...
ਡਾ ਬਲਜੀਤ ਕੌਰ ਨੇ ਸ਼ੁੱਭਕਰਨ ਸਿੰਘ ਦੇ  ਪਰਿਵਾਰ ਨਾਲ ਦੁੱਖ ਕੀਤਾ ਸਾਂਝਾ

ਡਾ ਬਲਜੀਤ ਕੌਰ ਨੇ ਸ਼ੁੱਭਕਰਨ ਸਿੰਘ ਦੇ ਪਰਿਵਾਰ ਨਾਲ ਦੁੱਖ ਕੀਤਾ ਸਾਂਝਾ

Punjab
ਚੰਡੀਗੜ੍ਹ, 3 ਮਾਰਚ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਕਿਸਾਨ ਸੰਘਰਸ਼ ਦੌਰਾਨ ਖਨੌਰੀ ਬਾਰਡਰ ਉਤੇ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁੱਭਕਰਨ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਅੱਜ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੇ। ਕੈਬਨਿਟ ਮੰਤਰੀ ਨੇ ਸ਼ਹੀਦ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਦੁੱਖ ਦੀ ਇਸ ਘੜੀ ਵਿੱਚ ਸੂਬਾ ਸਰਕਾਰ ਪਰਿਵਾਰ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਕਿਸਾਨਾਂ ਨਾਲ ਖੜ੍ਹੀ ਹੈ, ਜਿਨ੍ਹਾਂ ਦੇ ਰਾਹ ਵਿੱਚ ਪੰਜਾਬ ਵਿਰੋਧੀ ਤਾਕਤਾਂ ਅੜਿੱਕੇ ਖੜ੍ਹੇ ਕਰ ਰਹੀਆਂ ਹਨ ਤਾਂ ਕਿ ਉਹ ਆਪਣੀਆਂ ਜਾਇਜ਼ ਮੰਗਾਂ ਮੰਨਵਾਉਣ ਲਈ ਸ਼ਾਂਤੀਪੂਰਵਕ ਪ੍ਰਦਰਸ਼ਨ ਕਰਨ ਵਾਸਤੇ ਕੌਮੀ ਰਾਜਧਾਨੀ ਵਿੱਚ ਨਾ ਜਾ ਸਕਣ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਦੇਸ਼ ਦੀ ਆਜ਼ਾਦੀ, ਦੇਸ਼ ਨੂੰ ਅਨਾਜ ਪੱਖੋਂ ਆਤਮ-ਨਿਰਭਰ ਬਣਾਉਣ ਤੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਯੋਗਦਾਨ ਪਾਇਆ ਹੈ ਪਰ ਇਸ ਦੇ ਬਾਵਜੂਦ ਪੰਜਾਬੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀੜਤ ਪਰਿਵਾਰ ਨੂੰ ਮਾਲੀ ਮਦ...
ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ 13 ਸਕੂਲ ਆਫ ਐਮੀਨੈਂਸ ਲੋਕਾਂ ਨੂੰ ਕੀਤੇ ਸਮਰਪਿਤ

ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ 13 ਸਕੂਲ ਆਫ ਐਮੀਨੈਂਸ ਲੋਕਾਂ ਨੂੰ ਕੀਤੇ ਸਮਰਪਿਤ

Punjab
ਲੁਧਿਆਣਾ, 3 ਮਾਰਚ ਵਿਦਿਆਰਥੀਆਂ ਦੀ ਮਿਆਰੀ ਸਿੱਖਿਆ ਤੱਕ ਪਹੁੰਚ ਯਕੀਨੀ ਬਣਾਉਣ ਲਈ ਆਪਣੀ ਮੁਹਿੰਮ ਜਾਰੀ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ 13 ਨਵੇਂ ਸਕੂਲ ਆਫ਼ ਐਮੀਨੈਂਸ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ, ਜਿਸ ਨਾਲ ਸਿੱਖਿਆ ਕ੍ਰਾਂਤੀ ਨੇ ਪੰਜਾਬ ਵਿੱਚ ਇਕ ਹੋਰ ਮੀਲ ਦਾ ਪੱਥਰ ਹਾਸਲ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਸਕੂਲਾਂ ਦੀ ਉਸਾਰੀ ਕਰ ਕੇ ਵਿਦਿਆਰਥੀਆਂ ਨੂੰ ਜੀਵਨ ਵਿੱਚ ਉੱਚੀਆਂ ਮੰਜ਼ਿਲਾਂ ਹਾਸਲ ਕਰਨ ਦੇ ਸੁਪਨਿਆਂ ਨੂੰ ਉਡਾਣ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਤੋਂ ਬਾਅਦ ਹੁਣ ਪੰਜਾਬ ਵਿੱਚ ਸਿੱਖਿਆ ਦੇ ਖੇਤਰ ਵਿੱਚ ਵੱਡੀ ਕ੍ਰਾਂਤੀ ਦੇਖਣ ਨੂੰ ਮਿਲ ਰਹੀ ਹੈ ਅਤੇ ਇਹ ਸਕੂਲ ਉਸੇ ਦਾ ਝਲਕਾਰਾ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮਹੱਤਵਪੂਰਨ ਮੌਕਾ ਹੈ ਅਤੇ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਦੇਸ਼ ਦਾ ਮੋਹਰੀ ਸੂਬਾ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀ ਇਹ ਪਹਿਲਕਦਮੀ ਖ਼ਾਸ ਕਰ ਕੇ ਗਰੀਬ ਅਤੇ ਪਛੜੇ ਵਰਗਾਂ ਦੇ ਵਿਦਿ...