Shadow

Punjab

ਹਰਪਿੰਦਰ ਸਿੰਘ ਨੇ ਜ਼ਿਲ੍ਹਾ ਖੇਡ ਅਫ਼ਸਰ ਦਾ ਅਹੁਦਾ ਸੰਭਾਲਿਆ

ਹਰਪਿੰਦਰ ਸਿੰਘ ਨੇ ਜ਼ਿਲ੍ਹਾ ਖੇਡ ਅਫ਼ਸਰ ਦਾ ਅਹੁਦਾ ਸੰਭਾਲਿਆ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਮਾਰਚ ਬਤੌਰ ਖਿਡਾਰੀ ਸਾਈਕਲਿੰਗ ਦੇ ਖੇਤਰ ਵਿੱਚ ਮੱਲਾਂ ਮਾਰਨ ਵਾਲੇ ਸ. ਹਰਪਿੰਦਰ ਸਿੰਘ ਨੇ ਜ਼ਿਲ੍ਹਾ ਖੇਡ ਅਫ਼ਸਰ ਵਜੋਂ ਅਹੁਦਾ ਸੰਭਾਲਿਆ। ਇਸ ਮੌਕੇ ਉਹਨਾਂ ਕਿਹਾ ਕਿ ਉਹ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਖੇਡਾਂ ਪੱਖੋਂ ਸੂਬੇ ਵਿੱਚੋਂ ਅਵਲ ਬਣਾਉਣ ਵਿੱਚ ਕੋਈ ਕਸਰ ਨਹੀਂ ਛੱਡਣਗੇ। ਇਸ ਮੌਕੇ ਸਟਾਫ਼ ਨਾਲ ਮੀਟਿੰਗ ਕਰਦਿਆਂ ਉਹਨਾਂ ਨੇ ਵਿਭਾਗੀ ਕੋਚਾਂ ਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਲਈ ਕਿਹਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਖੇਡਾਂ ਵਤਨ ਪੰਜਾਬ ਦੀਆਂ ਦੇ ਰੂਪ ਵਿੱਚ ਜਿਹੜਾ ਇਤਿਹਾਸਕ ਉਪਰਾਲਾ ਕੀਤਾ ਹੈ, ਉਸ ਨਾਲ ਸੂਬੇ ਵਿੱਚ ਖੇਡਾਂ ਦਾ ਪੱਧਰ ਬਹੁਤ ਉੱਚਾ ਹੋਇਆ ਹੈ। ਜ਼ਿਲ੍ਹਾ ਖੇਡ ਅਫ਼ਸਰ ਨੇ ਕਿਹਾ ਕਿ ਇਸ ਜ਼ਿਲ੍ਹੇ ਵਿੱਚ ਖੇਡਾਂ ਸਬੰਧੀ ਬਹੁਤ ਵਧੀਆ ਢਾਂਚਾ ਮੌਜੂਦ ਹੈ, ਜਿਸ ਦਾ ਲਾਹਾ ਲੈ ਕੇ ਖਿਡਾਰੀ ਸੂਬੇ ਤੇ ਦੇਸ਼ ਦਾ ਨਾਮ ਸਾਰੀ ਦੁਨੀਆਂ ਵਿੱਚ ਰੌਸ਼ਨ ਕਰ ਸਕਦੇ ਹਨ। ਇਸ ਮਕਸਦ ਦੀ ਪੂਰਤੀ ਵਿੱਚ ਕੋਈ ਢਿੱਲ ਨਹੀਂ ਰਹਿਣ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ ਸ. ਹਰਪਿੰਦਰ ਸਿੰਘ ਇਸ ਤੋਂ ਪਹਿਲਾਂ ਪਟਿਆਲਾ ਵਿਖੇ...
ਲੋਕ ਸਭਾ ਚੋਣਾਂ 2024  ਸਬੰਧੀ ਚੋਣ ਅਮਲੇ ਦੀ ਹੋਈ ਟ੍ਰੇਨਿੰਗ

ਲੋਕ ਸਭਾ ਚੋਣਾਂ 2024 ਸਬੰਧੀ ਚੋਣ ਅਮਲੇ ਦੀ ਹੋਈ ਟ੍ਰੇਨਿੰਗ

Punjab
ਫ਼ਰੀਦਕੋਟ 11 ਮਾਰਚ 2024 ਰਿਟਰਨਿੰਗ ਅਫਸਰ-ਕਮ-ਡਿਪਟੀ ਕਮਿਸ਼ਨਰ ਫਰੀਦਕੋਟ ਸ਼੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਲੋਕ ਸਭਾ ਚੋਣਾਂ 2024 ਸਬੰਧੀ ਅੱਜ ਚੋਣ ਅਮਲੇ ਦੀ ਟ੍ਰੇਨਿੰਗ ਹੋਈ।  ਡਿਪਟੀ ਕਮਿਸ਼ਨਰ ਨੇ ਦੱਸਿਆ ਟ੍ਰੇਨਿੰਗ ਵਿਚ ਨੋਡਲ ਅਫਸਰਾਂ ਨੂੰ ਉਨ੍ਹਾਂ ਦੇ ਕੰਮਾਂ ਸਬੰਧੀ ਵੇਰਵੇ ਦਿੱਤੇ ਜਾ ਰਹੇ ਹਨ ਅਤੇ ਚੋਣ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਲਈ ਵੱਖ-ਵੱਖ ਟੀਮਾਂ ’ਚ ਲਗਾਏ ਕਰਮਚਾਰੀਆਂ ਨੂੰ ਚੋਣਾਂ ਦੇ ਨੋਟੀਫਿਕੇਸ਼ਨ ਤੋਂ ਜਾਣੂੰ ਕਰਵਾਇਆ ਜਾ ਰਿਹਾ ਹੈ, ਤਾਂ ਜੋ ਚੋਣਾਂ ਦੇ ਕੰਮ ’ਚ ਕਿਸੇ ਪ੍ਰਕਾਰ ਦੀ ਕੋਈ ਦਿੱਕਤ ਪੇਸ਼ ਨਾ ਆਵੇ।          ਸ਼੍ਰੀਮਤੀ ਵੀਰਪਾਲ ਕੌਰ ਪੀ.ਸੀ.ਐਸ, ਸਹਾਇਕ ਰਿਟਰਨਿੰਗ ਅਫਸਰ 88-ਕੋਟਕਪੂਰਾ-ਕਮ-ਡਿਸਟ੍ਰਿਕ ਲੈਵਲ ਮਾਸਟਰ ਟ੍ਰੇਨਰ ਵੱਲੋਂ ਨੌਮੀਨੇਸ਼ਨ,ਕੁਆਲੀਫਿਕੇਸ਼ਨ ਅਤੇ ਡਿਸਕੁਆਲੀਫਿਕੇਸ਼ਨ, ਸਕਰਿਉਨਿਟੀ ਆਫ ਨੌਮੀਨੇਸ਼ਨ, ਵਿਦਡਰਾਅਲ ਆਫ ਕੈਂਡੀਡੇਚਰ ਅਤੇ ਅਲਾਟਮੈਂਟ ਆਫ਼ ਸਿੰਬਲਜ਼ ਸਬੰਧੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ।           ਇਸ ਤੋਂ ਇਲਾਵਾ ਮੈਡਮ ਤੁਸ਼ਿਤਾ ਗੁਲਾਟੀ ਸਹਾਇਕ ਕਮਿਸ਼ਨਰ (ਜ) ਫਰੀਦਕੋਟ ਵੱਲੋਂ ਪੋਲਿੰਗ ਸਟਾਫ ਵੈਲਫੇਅਰ...
ਵਿਧਾਇਕ ਦਹੀਯਾ ਨੇ ਪਿੰਡ ਮੱਲਵਾਲ ਵਿਖੇ ਬਾਗਬਾਨੀ ਵਿਭਾਗ ਦੇ ਚਿੱਲੀ ਡਿਵੈਲਪਮੈਂਟ ਸੈਂਟਰ ਦਾ ਰੱਖਿਆ ਨੀਂਹ ਪੱਥਰ

ਵਿਧਾਇਕ ਦਹੀਯਾ ਨੇ ਪਿੰਡ ਮੱਲਵਾਲ ਵਿਖੇ ਬਾਗਬਾਨੀ ਵਿਭਾਗ ਦੇ ਚਿੱਲੀ ਡਿਵੈਲਪਮੈਂਟ ਸੈਂਟਰ ਦਾ ਰੱਖਿਆ ਨੀਂਹ ਪੱਥਰ

Punjab
ਫਿਰੋਜ਼ਪੁਰ, 11 ਮਾਰਚ 2024. ਪਿੰਡ ਮੱਲਵਾਲ ਵਿਖੇ ਡਿਸਟ੍ਰਿਕਟ ਐਸਪੀਰੇ਼ਸਨਲ  ਪੋ੍ਰਗਰਾਮ ਅਧੀਨ ਚਿੱਲੀ ਡਿਵੈਲਪਮੇੈਂਟ ਸੈਟਰ ਦਾ ਨੀਂਹ ਪੱਥਰ ਵਿਧਾਇਕ ਫਿਰੋਜਪੁਰ (ਦਿਹਾਤੀ)  ਸ੍ਰੀ ਰਜਨੀਸ਼ ਕੁਮਾਰ ਦਹੀਯਾ ਨੇ ਰੱਖਿਆ।ਇਸ ਮੋਕੇ ਏ.ਡੀ.ਸੀ (ਵਿਕਾਸ) ਸ੍ਰੀ ਅਰੁਣ ਸਰਮਾ ਅਤੇ ਸ੍ਰੀ ਜਸਪਾਲ ਸਿੰਘ ਬਰਾੜ ਪੀ.ਸੀ.ਐਸ. ਅਤੇ ਡਾ. ਬਲਕਾਰ ਸਿੰਘ ਡਿਪਟੀ ਡਾਇਰੈਕਟਰ ਬਾਗਬਾਨੀ ਉਚੇਚੇ ਤੌਰ ਤੇ ਹਾਜ਼ਰ ਸਨ। ਇਸ ਮੌਕੇ ਵਿਧਾਇਕ ਸ੍ਰੀ ਦਹੀਯਾ ਨੇ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਇਸ ਸੈਂਟਰ ਦੇ ਬਣਨ ਨਾਲ ਫਿਰੋਜ਼ਪੁਰ ਜ਼ਿਲ੍ਹੇ ਦੇ ਮਿਰਚ ਕਾਸ਼ਤਕਾਰਾਂ ਨੂੰ ਬਿਜਾਈ ਤੋਂ ਲੈ ਕੇ ਮੰਡੀਕਰਨ ਤੱਕ ਹਰ ਤਰਾਂ ਦੀ ਤਕਨੀਕੀ ਜਾਣਕਾਰੀ ਮਹੁੱਈਆ ਕਰਵਾਈ ਜਾਵੇਗੀ।ਉਨ੍ਹਾਂ ਕਿਹਾ ਕਿ ਇਸ ਜਿਲ੍ਹਾ ਫਿਰੋਜਪੁਰ ਵਿੱਚ ਲੱਗਭਗ 10 ਹਜ਼ਾਰ ਏਕੜ ਰਕਬੇ ਵਿੱਚ ਮਿਰਚ ਦੀ ਕਾਸ਼ਤ ਕੀਤੀ ਜਾ ਰਹੀ ਹੈ ਮਿਰਚ ਦੀ ਖੇਤੀ ਫਸਲੀ ਵਿਭਿੰਨਤਾ ਵਿੱਚ ਅਹਿਮ ਰੋਲ ਅਦਾ ਕਰਨ ਦੇ ਨਾਲ-ਨਾਲ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਅਤੇ ਕਿਸਾਨਾਂ ਦੀ ਆਮਦਨ ਨੂੰ ਵਧਾਉਣ ਵਿਚ ਵੀ ਸਹਾਈ ਸਾਬਿਤ ਹੋ ਰਹੀ ਹੈ। ਪੰਜਾਬ ਸਰਕਾਰ ਅਤੇ ਬਾਗਬਾਨੀ ਵਿਭਾਗ ਦੇ ਉਪਰਾਲੇ ਸਦਕਾ ਮਿਰ...
ਸਿਵਲ ਹਸਪਤਾਲ ਮਾਨਸਾ ਵਿਖੇ 16 ਮਾਰਚ ਤੱਕ ਮਨਾਇਆ ਜਾ ਰਿਹੈ ਵਿਸ਼ਵ ਗਲੂਕੋਮਾ ਹਫ਼ਤਾ

ਸਿਵਲ ਹਸਪਤਾਲ ਮਾਨਸਾ ਵਿਖੇ 16 ਮਾਰਚ ਤੱਕ ਮਨਾਇਆ ਜਾ ਰਿਹੈ ਵਿਸ਼ਵ ਗਲੂਕੋਮਾ ਹਫ਼ਤਾ

Punjab
ਮਾਨਸਾ, 11 ਮਾਰਚ: ਸਿਵਲ ਸਰਜਨ ਡਾ.ਰਣਜੀਤ ਸਿੰਘ ਰਾਏ ਦੀ ਪ੍ਰਧਾਨਗੀ  ਹੇਠ ਜ਼ਿਲ੍ਹਾ ਹਸਪਤਾਲ ਮਾਨਸਾ  ਵਿਖੇ ਵਿਸ਼ਵ ਗਲੂਕੋਮਾ (ਕਾਲਾ ਮੋਤੀਆ) ਹਫ਼ਤਾ 16 ਮਾਰਚ ਤੱਕ ਮਨਾਇਆ ਜਾ ਰਿਹਾ ਹੈ। ਸਿਵਲ ਸਰਜਨ ਨੇ ਦੱਸਿਆ ਕਿ ਭਾਰਤ ਵਿੱਚ ਕਈ ਲੱਖ ਲੋਕ ਕਾਲਾ ਮੋਤੀਆ ਤੋਂ ਪੀੜਤ ਹਨ ਅਤੇ ਇਸ ਦੇ ਬਰਾਬਰ ਜਾਂ ਇਸ ਤੋਂ ਜਿਆਦਾ ਸੰਖਿਆ ਵਿੱਚ ਲੋਕਾਂ ਨੂੰ ਇਹ ਪਤਾ ਹੀ ਨਹੀਂ ਹੈ ਕਿ ਉਨਾਂ ਨੂੰ ਇਹ ਸਮੱਸਿਆ ਹੈ। ਉਨ੍ਹਾਂ ਦੱਸਿਆ ਕਿ ਕਾਲਾ ਮੋਤੀਆ ਵਿੱਚ ਅੱਖ ਦੇ ਅੰਦਰ ਦਾ ਦਬਾਅ ਅੱਖ ਵਿੱਚ ਨਜ਼ਰ ਸਬੰਧੀ ਨਸਾਂ ਨੂੰ ਹਾਨੀ ਪਹੁੰਚਾਉਣ ਦਾ ਕਾਰਣ ਬਣਦੇ ਹੋਏ ਵਧਦਾ ਹੈ। ਨਜ਼ਰ ਲਗਾਤਾਰ ਘੱਟਦੀ ਰਹਿੰਦੀ ਹੈ ਅਤੇ ਜੇਕਰ ਇਸਦਾ ਇਲਾਜ ਨਹੀਂ ਕੀਤਾ ਜਾਂਦਾ ਹੈ ਤਾਂ ਕਾਲਾ ਮੋਤੀਆ ਨਾਲ ਅੰਨ੍ਹਾਪਣ ਹੋ ਸਕਦਾ ਹੈ। ਅੱਖਾਂ ਦੇ ਰੋਗਾਂ ਦੇ ਮਾਹਿਰ ਡਾ. ਤਮੰਨਾ ਸੰਘੀ ਨੇ ਜ਼ਿਲ੍ਹਾ ਹਸਪਤਾਲ ਮਾਨਸਾ ਵਿਖੇ ਜਾਗਰੂਕਤਾ ਕੈੰਪ ਵਿੱਚ ਇਕੱੱਤਰਤਾ ਨੂੰ ਜਾਣੂ ਕਰਵਾਉਂਦਿਆਂ ਦੱਸਿਆ ਕਿ ਕਾਲਾ ਮੋਤੀਆ ਤੋਂ ਪੀੜਤ ਹੋਣ ਦੇ ਲੱਛਣ ਇਹ ਹੋ ਸਕਦੇ ਹਨ ਕਿ ਮਰੀਜ਼ ਦੀ ਆਸੇ ਪਾਸੇ ਦੀ ਨਜ਼ਰ ਹੋਲੀ ਹੋਲੀ ਘੱਟਦੀ ਹੈ, ਨਜ਼ਰ ਧੁੰਦਲੀ, ਅੱਖਾਂ ਦਰਦ ਦੇ ਨਾਲ ਸਿਰਪੀੜ, ਰੋਸ਼ਨੀ ...
ਸਪੀਕਰ ਸੰਧਵਾਂ ਨੇ ਪਿੰਡ ਵਾਂਦਰ ਜਟਾਣਾ ਵਿਖੇ ਵਾਲੀਬਾਲ ਸ਼ਮੈਸ਼ਿੰਗ ਟੂਰਨਾਮੈਂਟ ਵਿੱਚ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

ਸਪੀਕਰ ਸੰਧਵਾਂ ਨੇ ਪਿੰਡ ਵਾਂਦਰ ਜਟਾਣਾ ਵਿਖੇ ਵਾਲੀਬਾਲ ਸ਼ਮੈਸ਼ਿੰਗ ਟੂਰਨਾਮੈਂਟ ਵਿੱਚ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

Punjab
ਫ਼ਰੀਦਕੋਟ 11 ਮਾਰਚ 2024 ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨੇ ਹਲਕਾ ਕੋਟਕਪੂਰਾ ਦੇ ਪਿੰਡ ਵਾਂਦਰ ਜਟਾਣਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਗਰਾਊਂਡ ਵਿਖੇ ਹੋਏ ਵਾਲੀਬਾਲ ਸ਼ਮੈਸ਼ਿੰਗ ਟੂਰਨਾਮੈਂਟ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਪਿੰਡ ਵਿਚ ਕਰਵਾਏ ਗਏ ਇਸ ਵਾਲੀਬਾਲ ਸ਼ਮੈਸ਼ਿੰਗ ਟੂਰਨਾਮੈਂਟ ਵਿੱਚ ਹਰਿਆਣਾ, ਰਾਜਸਥਾਨ ਅਤੇ ਪੰਜਾਬ ਦੀਆ ਕੁੜੀਆ ਅਤੇ ਮੁੰਡਿਆ ਦੀਆ ਟੀਮਾਂ ਨੇ ਭਾਗ ਲਿਆ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਪਿੰਡ ਵਾਂਦਰ ਜਟਾਣਾ ਬੜਾ ਹੀ ਮਾਣਮੱਤਾ ਨਗਰ ਹੈ। ਉਨ੍ਹਾਂ ਕਿਹਾ ਕਿ ਇਸ ਪਿੰਡ ਦੇ ਵਿਕਾਸ ਵਾਸਤੇ ਕਿਸੇ ਵੀ ਤਰ੍ਹਾਂ ਦੀ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ। ਇਸ ਦੇ ਲਈ ਜਿੰਨੇ ਵੀ ਫੰਡ ਦੀ ਲੋੜ ਹੋਈ, ਮੁਹੱਈਆਂ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਦੀ ਮੰਗ ਸੀ, ਕਿ ਪਿੰਡ ਵਿਚ ਇਕ ਜਿੰਮ ਬਣਵਾਇਆ ਜਾਵੇ, ਪਿੰਡ ਵਾਸੀਆਂ ਦੀ ਇਸ ਮੰਗ ਅਨੁਸਾਰ  ਬਹੁਤ ਜਲਦ ਹੀ ਵਧੀਆ ਅਤੇ ਉੱਚ ਮਿਆਰੀ ਜਿੰਮ ਤਿਆਰ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪਹਿਲਾਂ ਇਹ ਹੁੰਦਾ ਸੀ ਕਿ ਸਾਡੇ ਖਿਡਾਰੀ ਨੈਸ਼ਨਲ ਲੈਵਲ ਦੀਆਂ ਖੇਡਾਂ ਵਿਚ ਜਿੱਤ ਪ੍ਰਾਪਤ ਕਰਕੇ...
ਸਪੀਕਰ ਸੰਧਵਾਂ ਨੇ ਪਿੰਡ ਜਲਾਲੇਆਣਾ ਵਿਖੇ ਲੋੜਵੰਦ ਪਰਿਵਾਰਾਂ ਨੂੰ ਪੰਜ-ਪੰਜ ਮਰਲਿਆਂ ਦੇ ਪਲਾਟ ਦਿੱਤੇ

ਸਪੀਕਰ ਸੰਧਵਾਂ ਨੇ ਪਿੰਡ ਜਲਾਲੇਆਣਾ ਵਿਖੇ ਲੋੜਵੰਦ ਪਰਿਵਾਰਾਂ ਨੂੰ ਪੰਜ-ਪੰਜ ਮਰਲਿਆਂ ਦੇ ਪਲਾਟ ਦਿੱਤੇ

Punjab
ਫ਼ਰੀਦਕੋਟ 11 ਮਾਰਚ 2024 ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਜਲਾਲੇਆਣਾ ਵਿਖੇ  ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਪ ਪਰਿਵਾਰ ਦਾ ਹਿੱਸਾ ਬਣੇ ਮੌਜੂਦਾ ਸਰਪੰਚ ਅਤੇ ਹੋਰ ਮੋਹਤਬਾਂ ਦਾ ਧੰਨਵਾਦ ਕੀਤਾ ਅਤੇ ਨਾਲ ਹੀ ਪਿੰਡ ਦੇ ਲੋੜਵੰਦ  ਪਰਿਵਾਰਾਂ ਨੂੰ ਪੰਜ-ਪੰਜ ਮਰਲਿਆਂ ਦੇ ਪਲਾਟ ਦਿੱਤੇ ।  ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਹਰੇਕ ਵਰਗ ਦਾ ਧਿਆਨ ਰੱਖਿਆ ਜਾਂਦਾ ਹੈ ਅਤੇ ਉਨ੍ਹਾਂ ਦੀਆਂ ਲੋੜਾਂ ਨੂੰ ਮੁੱਖ ਰੱਖਕੇ ਪੰਜਾਬ ਸਰਕਾਰ ਹਰੇਕ ਉਹ ਕੰਮ ਕਰ ਰਹੀ ਹੈ, ਜਿਸ ਨਾਲ ਹਰੇਕ ਵਰਗ ਖੁਸ਼ ਰਹਿ ਸਕੇ। ਉਨ੍ਹਾਂ ਕਿਹਾ ਕਿ ਸ਼ਹਿਰਾਂ ਅਤੇ ਕਸਬਿਆਂ ਦੇ ਨਾਲ-ਨਾਲ ਪਿੰਡਾਂ ਦੇ ਵਿਕਾਸ ਦਾ ਕੰਮ ਵੀ ਪਹਿਲ ਦੇ ਆਧਾਰ ਤੇ ਕੀਤਾ ਜਾ ਰਿਹਾ ਹੈ। ਸਪੀਕਰ ਸੰਧਵਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਖੁਦ ਚਾਹੇ ਕਿਸੇ ਵੀ ਹਾਲਾਤ ਵਿਚ ਰਹੋ, ਪ੍ਰੰਤੂ ਆਪਣੇ ਬੱਚਿਆਂ ਨੂੰ ਜਰੂਰ ਪੜ੍ਹਾਓ, ਤਾਂ ਜੋ ਉਹ ਚੰਗੀ ਸਿੱਖਿਆ ਪ੍ਰਾਪਤ ਕਰਕੇ ਆਪਣੇ ਪੈਰਾਂ ਤੇ ਖੜ੍ਹੇ ਹੋ ਸਕਣ। ਉਨ੍ਹਾਂ ਮੁੜ ਦੁਹਰਾਇ...
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਿਵਲ ਸਰਜਨ ਦਫ਼ਤਰ ਅਤੇ ਆਮ ਆਦਮੀ ਕਲੀਨਿਕ ਠੂਠਿਆਂਵਾਲੀ ਰੋਡ ਦਾ ਅਚਨਚੇਤ ਦੌਰਾ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਿਵਲ ਸਰਜਨ ਦਫ਼ਤਰ ਅਤੇ ਆਮ ਆਦਮੀ ਕਲੀਨਿਕ ਠੂਠਿਆਂਵਾਲੀ ਰੋਡ ਦਾ ਅਚਨਚੇਤ ਦੌਰਾ

Punjab
ਮਾਨਸਾ 11 ਮਾਰਚ: ਸਿਹਤ ਸੰਸਥਾਵਾਂ ਅੰਦਰ ਸਿਹਤ ਸਹੂਲਤਾਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ ਨੇ ਸਿਵਲ ਸਰਜਨ ਦਫ਼ਤਰ ਅਤੇ ਆਮ ਆਦਮੀ ਕਲੀਨਿਕ ਠੂਠਿਆਂਵਾਲੀ ਰੋੜ ਦਾ ਅਚਨਚੇਤ ਦੌਰਾ ਕੀਤਾ। ਇਸ ਮੌਕੇ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਸਿਹਤ ਸੰਸਥਾਵਾਂ ਵਿਖੇ ਆਉਣ ਵਾਲੇ ਮਰੀਜ਼ਾਂ ਨੂੰ ਸਾਰੀਆਂ ਦਵਾਈਆਂ ਤੇ ਟੈਸਟ ਹਸਪਤਾਲਾਂ ਦੇ ਅੰਦਰੋਂ ਅਤੇ ਮੁਫਤ ਮਿਲਣੇ ਚਾਹੀਦੇ ਹਨ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਕਰਮਚਾਰੀਆਂ, ਪੈਰਾਮੈਡੀਕਲ ਸਟਾਫ ਅਤੇ ਆਸ਼ਾ ਵਰਕਰਾਂ ਨੂੰ ਹਦਾਇਤ ਕੀਤੀ ਕਿ ਮਰੀਜ਼ਾਂ ਨਾਲ ਵਿਹਾਰ ਤੇ ਇਲਾਜ਼ ਤਸੱਲੀਬਖਸ਼ ਹੋਣਾ ਚਾਹੀਦਾ ਹੈ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਲੋਕਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ, ਆਮ ਆਦਮੀ ਕਲੀਨਿਕ ਵਿੱਚ 40 ਕਿਸਮ ਦੇ ਟੈਸਟ ਅਤੇ 80 ਕਿਸਮ ਦੀਆਂ ਮੁਫ਼ਤ ਦਵਾਈਆਂ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਹਦਾਇਤ ਕੀਤੀ। ਇਸ ਮੌਕੇ ਉਨਾਂ ਨਾਲ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਅਵਤਾਰ ਸਿੰਘ  ਅਤੇ ਸਿਹਤ ਵਿਭਾਗ ਦੇ ਹੋਰ ਅਧ...
13 ਮਾਰਚ ਨੂੰ ਪੀ.ਐਮ ਸੂਰਜ ਪ੍ਰੋਗਰਾਮ ਤਹਿਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਾਭਪਾਤਰੀਆਂ ਨਾਲ ਵਰਚੂਅਲੀ ਕਰਨਗੇ ਗੱਲਬਾਤ

13 ਮਾਰਚ ਨੂੰ ਪੀ.ਐਮ ਸੂਰਜ ਪ੍ਰੋਗਰਾਮ ਤਹਿਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਾਭਪਾਤਰੀਆਂ ਨਾਲ ਵਰਚੂਅਲੀ ਕਰਨਗੇ ਗੱਲਬਾਤ

Punjab
ਫਿਰੋਜ਼ਪੁਰ 11 ਮਾਰਚ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਵਿਭਾਗ, ਭਾਰਤ ਸਰਕਾਰ ਵੱਲੋਂ 13 ਮਾਰਚ ਨੂੰ ਪੀ.ਐਮ ਸੂਰਜ ਪ੍ਰੋਗਰਾਮ ਆਯੋਜਿਤ ਕੀਤਾ ਜਾਵੇਗਾ। ਜਿਸ ਤਹਿਤ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵਰਚੂਅਲ ਪ੍ਰੋਗਰਾਮ ਤਹਿਤ ਵੱਖ ਵੱਖ ਜ਼ਿਲ੍ਹਿਆਂ ਦੇ ਪੁਰਾਣੇ ਅਤੇ ਨਵੇਂ ਲਾਭਪਾਤਰੀਆਂ ਨਾਲ ਗੱਲਬਾਤ ਕਰਨਗੇ। ਫਿਰੋਜ਼ਪੁਰ ਦੇ ਵਰਚੂਅਲ ਪ੍ਰੋਗਰਾਮ ਵਿੱਚ ਪੰਜਾਬ ਦੇ ਗਵਰਨਰ ਸ੍ਰੀ ਬਨਵਾਰੀ ਲਾਲ ਪ੍ਰੋਰਹਿਤ ਜੀ ਵਿਸ਼ੇਸ਼ ਤੌਰ ਤੇ ਪਹੁੰਚਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਪ੍ਰੋਗਰਾਮ ਦੀਆਂ ਤਿਆਰੀਆਂ ਸਬੰਧੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਮੌਕੇ ਦਿੱਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 13 ਮਾਰਚ ਨੂੰ ਪੀ.ਐਮ ਸੂਰਜ ਪ੍ਰੋਗਰਾਮ ਅਧੀਨ 510 ਤੋਂ ਵੱਧ ਜ਼ਿਲਿਆਂ ਵਿੱਚ ਮਾਨਯੋਗ ਪ੍ਰਧਾਨਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਵੱਖ ਵੱਖ ਸਕੀਮਾਂ ਦੇ ਲਾਭਪਾਤਰੀਆਂ ਦੇ ਰੁਬਰੂ ਹੋਣਗੇ ਅਤੇ ਫਿਰੋਜ਼ਪੁਰ ਵਿਚ ਇਹ ਪ੍ਰੋਗਰਾਮ ਜੈਨਸਿਸ ਡੈਂਟਲ ਕਾਲਜ ਵਿਖੇ ਆਯੋਜਿਤ ਕੀਤਾ ਜਾਵੇਗਾ, ਜਿਸ ਵਿੱਚ ਪੰਜਾਬ ਦੇ ਗਵਰਨਰ ਸ੍ਰੀ ਬਨਵਾਰੀ ਲਾਲ ਪ੍ਰੋਰਹਿਤ ਸ਼ਾਮਲ ਹੋਣਗੇ। ਉਨ੍ਹਾਂ ਦੱਸ...
ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਵੈਟਰਨਰੀ ਪੋਲੀਕਲੀਨਿਕ ਵਿਖੇ ਬਿਲਡਿੰਗ ਦੇ ਨਵੀਨੀਕਰਣ ਦਾ ਰੱਖਿਆ ਨੀਂਹ ਪੱਥਰ

ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਵੈਟਰਨਰੀ ਪੋਲੀਕਲੀਨਿਕ ਵਿਖੇ ਬਿਲਡਿੰਗ ਦੇ ਨਵੀਨੀਕਰਣ ਦਾ ਰੱਖਿਆ ਨੀਂਹ ਪੱਥਰ

Punjab
ਫਿਰੋਜ਼ਪੁਰ 11 ਮਾਰਚ 2024.         ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਵੱਲੋਂ ਫਿਰੋਜ਼ਪੁਰ ਸ਼ਹਿਰ ਵਿਖੇ ਸਰਕਾਰੀ ਵੈਟਰਨਰੀ ਪੋਲੀਕਲੀਨਿਕ ਵਿਖੇ ਬਿਲਡਿੰਗ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਸ੍ਰੀ ਜਸਪਾਲ ਸਿੰਘ ਬਰਾੜ ਪੀ.ਸੀ.ਐਸ. ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।                 ਇਸ ਮੌਕੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਹਸਪਤਾਲ ਦੇ ਡਾਕਟਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨਾਲ ਹਸਪਤਾਲ ਦੇ ਸੁਧਾਰ ਬਾਰੇ ਵਿਚਾਰ-ਵਟਾਂਦਰਾ ਕੀਤਾ ਅਤੇ ਦਰਪੇਸ਼ ਆ ਰਹੀਆਂ ਮੁਸ਼ਕਲਾਂ ਸੁਣੀਆਂ। ਇਸ ਮੌਕੇ ਉਨ੍ਹਾਂ ਦੱਸਿਆ ਕਿ ਸਟਾਫ ਦੇ ਦਫ਼ਤਰ ਲਈ ਪਹਿਲਾਂ ਹੀ ਨਵੀਂ ਬਿਲਡਿੰਗ ਬਣਾ ਕੇ ਦਿੱਤੀ ਗਈ ਹੈ ਤੇ ਹੁਣ ਵੈਟਰਨਰੀ ਪੋਲੀਕਲੀਨਿਕ ਵਿਖੇ ਉਪਕਰਨਾਂ ਦੀ ਖਰੀਦ ਅਤੇ ਬਿਲਡਿੰਗ ਦੇ ਨਵੀਨੀਕਰਣ ਲਈ 90 ਲੱਖ ਰੁਪਏ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਪਸ਼ੂ ਹਸਪਤਾਲ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਹੋਰ ਫੰਡ ਵੀ ਮੁਹੱਈਆ ਕਾਰਵਾਏ ਜਾਣਗੇ ਤਾਂ ਜੋ ਇਸ ਜ਼ਿਲ੍ਹਾ ਪੱਧਰ ਦੇ ਪਸ਼ੂ ਹਸਪਤਾਲ ਵਿੱਚ ਲੋਕਾਂ ਨੂੰ ਪਸ਼ੂਆਂ ਦੇ ਇਲਾਜ ਲਈ ਵਧੀਆ ਸਹੂਲਤ...
ਡੀ.ਸੀ. ਵੱਲੋਂ ਸੀਨੀਅਰ ਰਾਸ਼ਟਰੀ ਖੇਡਾਂ ਵਿੱਚ ਸੋਨ ਤਮਗੇ ਜਿੱਤਣ ਵਾਲੇ ਖਿਡਾਰੀਆਂ ਦਾ ਸਨਮਾਨ

ਡੀ.ਸੀ. ਵੱਲੋਂ ਸੀਨੀਅਰ ਰਾਸ਼ਟਰੀ ਖੇਡਾਂ ਵਿੱਚ ਸੋਨ ਤਮਗੇ ਜਿੱਤਣ ਵਾਲੇ ਖਿਡਾਰੀਆਂ ਦਾ ਸਨਮਾਨ

Punjab
ਫਿਰੋਜ਼ਪੁਰ, 11 ਮਾਰਚ 2024 -           ਚੇਨਈ (ਤਾਮਿਲਨਾਡੂ) ਵਿਖੇ ਹੋਏ ਸੀਨੀਅਰ ਰਾਸ਼ਟਰੀ ਹਾਕੀ ਮੁਕਾਬਲਿਆਂ ਵਿੱਚ ਸੋਨ ਤਮਗੇ ਜਿੱਤ ਕੇ ਫਿਰੋਜ਼ਪੁਰ ਜ਼ਿਲ੍ਹੇ ਦਾ ਨਾਮ ਰੌਸ਼ਨ ਕਰਨ ਵਾਲੇ ਫਿਰੋਜ਼ਪੁਰ ਦੇ ਤਿੰਨ ਖਿਡਾਰੀ ਕਨਵਰਜੀਤ ਸਿੰਘ ਨੰਨੂ, ਪਰਵਿੰਦਰ ਸਿੰਘ ਪਿੰਦੀ ਤੇ ਵਰਿੰਦਰ ਸਿੰਘ ਨੂੰ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਵੱਲੋਂ 11-11 ਹਜ਼ਾਰ ਰੁਪਏ ਇਨਾਮੀ ਰਾਸ਼ੀ ਦਾ ਚੈੱਕ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਬਲਵਿੰਦਰ ਸਿੰਘ, ਸਕੱਤਰ ਰੈੱਡ ਕਰਾਸ ਅਸ਼ੋਕ ਬਹਿਲ ਅਤੇ ਹਾਕੀ ਕੋਚ ਮਨਮੀਤ ਸਿੰਘ ਰੂਬਲ ਵੀ ਹਾਜ਼ਰ ਸਨ।           ਡਿਪਟੀ ਕਮਿਸ਼ਨਰ ਨੇ ਇਸ ਉਪਲੱਬਧੀ ਲਈ ਖਿਡਾਰੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਜ਼ਿਲ੍ਹਾ ਖੇਡ ਵਿਭਾਗ ਅਤੇ ਬਾਬਾ ਸ਼ੇਰ ਸ਼ਾਹ ਵਲੀ ਹਾਕੀ ਅਕੈਡਮੀ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਖਿਡਾਰੀਆਂ ਨੇ ਸੀਨੀਅਰ ਰਾਸ਼ਟਰੀ ਖੇਡ ਹਾਕੀ ਮੁਕਾਬਲਿਆਂ ਵਿੱਚ ਪੰਜਾਬ ਟੀਮ ਵੱਲੋਂ ਖੇਡਦੇ ਹੋਏ ਸੋਨ ਤਮਗੇ ਜਿੱਤ ਕੇ ਪੰਜਾਬ ਅਤੇ ਖਾਸ ਕਰਕੇ ਫਿਰੋਜ਼ਪੁਰ ਦਾ ਨਾਂ ਰੌਸ਼ਨ ਕੀਤਾ ਹੈ।           ਡਿਪਟੀ ਕਮਿਸ਼ਨਰ ਨੇ ਖਿਡਾਰੀਆਂ ਨੂੰ ਖੇਡ ਵਿੱਚ ਹੋਰ ਵਧੀਆ ਪ੍...