Tuesday, March 17
Shadow

Punjab

ਪੰਜਾਬ ਦੇ ਵਿਵੇਕਸ਼ੀਲ ਵਿੱਤੀ ਪ੍ਰਬੰਧਨ ਸਦਕਾ ਜੀ.ਐਸ.ਟੀ ਵਿੱਚ 16% ਅਤੇ ਆਬਕਾਰੀ ਮਾਲੀਏ ਵਿੱਚ 12% ਦਾ ਵਾਧਾ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਵਿਵੇਕਸ਼ੀਲ ਵਿੱਤੀ ਪ੍ਰਬੰਧਨ ਸਦਕਾ ਜੀ.ਐਸ.ਟੀ ਵਿੱਚ 16% ਅਤੇ ਆਬਕਾਰੀ ਮਾਲੀਏ ਵਿੱਚ 12% ਦਾ ਵਾਧਾ: ਹਰਪਾਲ ਸਿੰਘ ਚੀਮਾ

Punjab
ਚੰਡੀਗੜ੍ਹ, 03 ਮਾਰਚ ਇੱਕ ਮਹੱਤਵਪੂਰਨ ਪ੍ਰਾਪਤੀ ਹਾਸਿਲ ਕਰਦਿਆਂ ਪੰਜਾਬ ਨੇ ਵਿੱਤੀ ਸਾਲ 2022-23 ਦੇ ਮੁਕਾਬਲੇ ਚਾਲੂ ਵਿੱਤੀ ਸਾਲ ਵਿੱਚ ਫਰਵਰੀ ਦੇ ਅੰਤ ਤੱਕ ਵਸਤੂਆਂ ਅਤੇ ਸੇਵਾਵਾਂ ਕਰ (ਜੀ.ਐਸ,ਟੀ) ਵਿੱਚ 15.69 ਪ੍ਰਤੀਸ਼ਤ ਵਾਧਾ ਅਤੇ ਆਬਕਾਰੀ ਮਾਲੀਆ ਸੰਗ੍ਰਹਿ ਵਿੱਚ 11.71 ਪ੍ਰਤੀਸ਼ਤ ਵਾਧਾ ਦਰਜ ਕੀਤਾ ਹੈ। ਸੂਬੇ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਇਸ ਮੀਲ ਪੱਥਰ ਦਾ ਐਲਾਨ ਕਰਦਿਆਂ ਪੰਜਾਬ ਦੇ ਮਜ਼ਬੂਤ ਹੋ ਰਹੇ ਆਰਥਿਕ ਵਿਕਾਸ ਅਤੇ ਮਾਲੀਆ ਪ੍ਰਾਪਤੀ ਵਿੱਚ ਸਫਲਤਾ ਦਾ ਵਿਸ਼ੇਸ਼ ਤੌਰ ‘ਤੇ ਜਿਕਰ ਕੀਤਾ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਮਾਰਚ 2022 ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕਾਰਜਭਾਰ ਸੰਭਾਲਣ ਤੋਂ ਬਾਅਦ ਸੂਬਾ ਵਿੱਤੀ ਸੁਧਾਰਾਂ ਦੀ ਗਵਾਹੀ ਭਰ ਰਿਹਾ ਹੈ। ਉਨ੍ਹਾਂ ਕਿਹਾ ਕਿ ਚਾਲੂ ਵਿੱਤੀ ਸਾਲ ਵਿੱਚ ਫਰਵਰੀ ਤੱਕ ਕੁੱਲ ਜੀ.ਐਸ.ਟੀ ਪ੍ਰਾਪਤੀ ਵਿੱਤੀ ਸਾਲ 2022-23 ਦੀ ਇਸੇ ਮਿਆਦ ਦੌਰਾਨ ਇਕੱਤਰ ਕੀਤੇ 16615.52 ਕਰੋੜ ਰੁਪਏ ਦੇ ਮੁਕਾਬਲੇ 19222.5 ਕਰੋੜ ਰੁਪਏ ਰਹੀ, ਅਤੇ 2606.98 ਕਰੋੜ ਰ...
ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ਪਿੰਡ ਅਕਾਲਗੜ੍ਹ ਵਿਖੇ ਵਿਕਾਸ ਦੇ ਕੰਮਾਂ ਦੀ ਸ਼ੁਰੂਆਤ

ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ਪਿੰਡ ਅਕਾਲਗੜ੍ਹ ਵਿਖੇ ਵਿਕਾਸ ਦੇ ਕੰਮਾਂ ਦੀ ਸ਼ੁਰੂਆਤ

Punjab
ਸ੍ਰੀ ਮੁਕਤਸਰ ਸਾਹਿਬ, 3 ਮਾਰਚ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ, ਇਨ੍ਹਾਂ ਗੱਲਾਂ ਦਾ ਪ੍ਰਗਾਟਵਾ ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਵਿਧਾਇਕ ਸ੍ਰੀ ਜਗਦੀਪ ਸਿੰਘ ਕਾਕਾ ਬਰਾੜ ਨੇ ਪਿੰਡ ਅਕਾਲਗੜ੍ਹ ਵਿਖੇ ਵਿਕਾਸ ਦੇ ਕੰਮਾਂ ਦੀ ਸ਼ੁਰੂਆਤ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਵਿਕਾਸ ਦੇ ਕੰਮਾਂ ਲਈ ਪੰਜਾਬ ਸਰਕਾਰ ਵੱਲੋਂ ਕਿਸੇ ਵੀ ਤਰ੍ਹਾਂ ਦੇ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਦੀ ਪਿਛਲੇ ਲੰਮੇ ਸਮੇਂ ਤੋਂ ਮੰਗ ਸੀ ਕਿ ਪਿੰਡ ਦੀਆਂ ਕੱਚੀਆਂ ਰਹਿੰਦੀਆਂ ਗਲੀਆਂ ਨੂੰ ਪੱਕਾ ਕਰਵਾਇਆ ਜਾਵੇ ਅਤੇ ਅੱਜ ਇਨ੍ਹਾਂ ਗਲੀਆਂ ਨੂੰ ਪੱਕਾ ਕਰਨ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਪਿੰਡ ਦੀ ਕੋਈ ਵੀ ਗਲੀ ਕੱਚੀ ਨਹੀਂ ਰਹਿਣ ਦਿੱਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆ ਮੀਡੀਆ ਇੰਚਾਰਜ਼ ਸ੍ਰੀ ਰਮੇਸ਼ ਅਰਨੀਵਾਲਾ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਸ਼ਹਿਰਾਂ ਅਤੇ ਪਿੰਡਾਂ ਲਈ ਗਰਾਂਟਾਂ ਜਾਰੀ ਕਰਕੇ...
ਅਰਨੀ ਵਾਲਾ ਵਿੱਚ ਸਕੂਲ ਆਫ ਐਮੀਨੈਂਸ ਲੋਕ ਸਮਰਪਿਤ

ਅਰਨੀ ਵਾਲਾ ਵਿੱਚ ਸਕੂਲ ਆਫ ਐਮੀਨੈਂਸ ਲੋਕ ਸਮਰਪਿਤ

Punjab
ਅਰਨੀ ਵਾਲਾ /ਫਾਜ਼ਿਲਕਾ 3 ਮਾਰਚ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਕ੍ਰਾਂਤੀਕਾਰੀ ਬਦਲਾਵਾਂ ਦੀ ਲੜੀ ਵਿੱਚ ਅੱਜ ਮੰਡੀ ਅਰਨੀਵਾਲਾ ਵਿਖੇ ਸਕੂਲ ਆਫ ਐਮੀਨਸ ਨੂੰ ਲੋਕ ਸਮਰਪਿਤ ਕੀਤਾ ਗਿਆ। ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਇਸ ਦਾ ਉਦਘਾਟਨ ਕੀਤਾ। ਇਸ ਮੌਕੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਸੂਬਾ ਸਰਕਾਰ ਵੱਲੋਂ ਸਿੱਖਿਆ ਸੁਧਾਰਾਂ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਦੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਅੱਜ ਦੇ ਦਿਨ ਹੀ ਪੰਜਾਬ ਵਿੱਚ 13 ਨਵੇਂ ਸਕੂਲ ਆਫ ਐਮੀਨਸ ਲੋਕ ਸਮਰਪਿਤ ਕੀਤੇ ਗਏ ਹਨ। ਉਨਾਂ ਦੱਸਿਆ ਕਿ ਜਲਾਲਾਬਾਦ ਹਲਕੇ ਵਿੱਚ ਜਲਾਲਾਬਾਦ ਅਤੇ ਅਰਨੀਵਾਲਾ ਵਿਖੇ ਦੋ ਸਕੂਲ ਆਫ ਐਮੀਨੈਂਸ ਬਣਾਏ ਗਏ ਹਨ । ਉਹਨਾਂ ਆਖਿਆ ਕਿ ਇਹਨਾਂ ਸਕੂਲਾਂ ਰਾਹੀਂ ਬੱਚਿਆਂ ਨੂੰ ਵਿਸ਼ਵ ਪੱਧਰ ਦੀ ਮਿਆਰੀ ਸਿੱਖਿਆ ਮਿਲੇਗੀ ਅਤੇ ਸਾਡੇ ਵਿਦਿਆਰਥੀ ਚੰਗੀ ਅਤੇ ਮਿਆਰੀ ਸਿੱਖਿਆ ਪ੍ਰਾਪਤ ਕਰਕੇ ਦੇਸ਼ ਦੁਨੀਆ ਵਿੱਚ ਪੰਜਾਬ ਦਾ ਨਾਂ ਰੌਸ਼ਨ ਕਰਨਗੇ। ਉਹਨਾਂ ਕਿਹਾ ਕਿ ਸਿੱਖਿਆ ਵਿਅਕਤੀ ਦੇ ਜੀਵਨ ਦਾ ਮੁੱਢ ਹੁੰਦੀ ਹੈ ਅਤੇ ...
ਸਿੱਖਿਆ ਕ੍ਰਾਂਤੀ ਲਿਆ ਰਹੀ ਹੈ ਪੰਜਾਬ ਸਰਕਾਰ -ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ

ਸਿੱਖਿਆ ਕ੍ਰਾਂਤੀ ਲਿਆ ਰਹੀ ਹੈ ਪੰਜਾਬ ਸਰਕਾਰ -ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ

Punjab
ਫਾਜ਼ਿਲਕਾ 3 ਮਾਰਚ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਪਿੰਡ ਮੁਹੰਮਦ ਅਮੀਰਾ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵਿੱਚ ਮਿਡ ਡੇ ਮੀਲ ਦੇ ਕਿਚਨ ਸੈਡ ਦਾ ਉਦਘਾਟਨ ਕੀਤਾ। ਇਸ ਮੌਕੇ ਉਨਾਂ ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਲਿਆ ਰਹੀ ਹੈ । ਉਨਾਂ ਆਖਿਆ ਕਿ ਜਦ ਸਾਡੀ ਨਵੀਂ ਪੀੜੀ ਵਿਸ਼ਵ ਪੱਧਰੀ ਸਿੱਖਿਆ ਪ੍ਰਾਪਤ ਕਰੇਗੀ ਤਾਂ ਹੀ ਸਾਡੇ ਨੌਜਵਾਨ ਵਿਸ਼ਵ ਪੱਧਰੀ ਯੋਗਤਾਵਾਂ ਹਾਸਿਲ ਕਰਕੇ ਸੂਬੇ ਨੂੰ ਅੱਗੇ ਲਿਜਾ ਸਕਣਗੇ ।ਉਹਨਾਂ ਨੇ ਕਿਹਾ ਕਿ ਸਕੂਲੀ ਸਿੱਖਿਆ ਵਿਅਕਤੀ ਦੀ ਨੀਹ ਵਜੋ ਕੰਮ ਕਰਦੀ ਹੈ ਅਤੇ ਪੰਜਾਬ ਸਰਕਾਰ ਸਾਡੀ ਇਸੇ ਨੀਹ ਨੂੰ ਮਜਬੂਤ ਕਰਨ ਦੇ ਇਰਾਦੇ ਨਾਲ ਸਕੂਲੀ ਸਿੱਖਿਆ ਵਿੱਚ ਵੱਡੇ ਸੁਧਾਰ ਕਰ ਰਹੀ ਹੈ। ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਇਸ ਸਰਹੱਦੀ ਇਲਾਕੇ ਦੇ ਸਕੂਲਾਂ ਵੱਲ ਪਹਿਲਾਂ ਕਿਸੇ ਸਰਕਾਰ ਨੇ ਧਿਆਨ ਨਹੀਂ ਸੀ ਦਿੱਤਾ ਪਰ ਹੁਣ ਪੰਜਾਬ ਸਰਕਾਰ ਲਗਾਤਾਰ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਕਰ ਰਹੀ ਹੈ।  ਇਸ ਦੇ ਨਾਲ ਹੀ ਅਧਿਆਪਕਾਂ ਦੀ ਘਾਟ ਪੂਰੀ ਕੀਤੀ ਗਈ ਹੈ...
ਸਿਹਤ ਵਿਭਾਗ ਵਲੋਂ ਵੱਖ-ਵੱਖ ਥਾਵਾਂ ਤੇ ਬੂਥ ਲਗਾ ਕੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ

ਸਿਹਤ ਵਿਭਾਗ ਵਲੋਂ ਵੱਖ-ਵੱਖ ਥਾਵਾਂ ਤੇ ਬੂਥ ਲਗਾ ਕੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ

Punjab
ਫਰੀਦਕੋਟ, 3 ਮਾਰਚ,2024  (            ) ਸਿਹਤ ਵਿਭਾਗ ਫਰੀਦਕੋਟ ਵੱਲੋਂ ਅੱਜ ਜਿਲ੍ਹੇ ਭਰ ਵੱਖ-ਵੱਖ ਥਾਵਾਂ ਤੇ ਬੂਥ ਲਗਾ ਕੇ ਮੁਹਿੰਮ ਦੇ ਪਹਿਲੇ ਦਿਨ 0 ਤੋਂ 5 ਸਾਲ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ। ਇਸ ਮੁਹਿੰਮ ਦਾ ਉਦਘਾਟਨ ਵੱਖ-ਵੱਖ ਥਾਵਾਂ ਤੇ ਸਿਵਲ ਸਰਜਨ ਫਰੀਦਕੋਟ ਡਾ. ਮਨਿੰਦਰ ਪਾਲ ਸਿੰਘ, ਸੀਨੀਅਰ ਮੈਡੀਕਲ ਅਫ਼ਸਰ ਡਾ ਚੰਦਰ ਸ਼ੇਖਰ ਕੱਕੜ ਅਤੇ ਜਿਲ੍ਹਾ ਟੀਕਾਕਰਣ ਅਫਸਰ ਡਾ ਰਾਜੀਵ ਭੰਡਾਰੀ ਨੇ ਬੱਚਿਆਂ ਨੂੰ ਬੂੰਦਾਂ ਪਿਆ ਕੇ ਕੀਤਾ।   ਇਸ ਮੌਕੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਮਨਿੰਦਰ ਪਾਲ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਜਿਲ੍ਹਾ ਫਰੀਦਕੋਟ ਵਿੱਚ 0 ਤੋਂ 5 ਸਾਲ ਦੇ ਕੁੱਲ 57546 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਦਾ ਟੀਚਾ ਮਿਥਿਆ ਗਿਆ ਹੈ। ਇਸ ਕਾਰਜ ਨੂੰ ਨੇਪਰੇ ਚਾੜਣ ਲਈ ਵਿਭਾਗ ਵਲੋਂ ਵੱਖ-ਵੱਖ ਵਿਭਾਗਾਂ ਅਤੇ ਸਮਾਜ ਸੇਵੀ ਜਥੇਬੰਦੀਆਂ ਦਾ ਸਹਿਯੋਗ ਲਿਆ ਗਿਆ ਹੈ। ਉਹਨਾਂ ਦੱਸਿਆ ਕਿ ਅੱਜ ਪਹਿਲੇ ਦਿਨ ਜਿਲ੍ਹੇ ਵਿੱਚ 327 ਥਾਵਾਂ ਤੇ ਬੂਥ ਲਗਾ ਕੇ,  ਰੇਲਵੇ ਸਟੇਸ਼ਨ ਅਤੇ ਬੱਸ ਸਟੈਡ ਉੱਪਰ ਸਫਰ ਕਰ ਰਹੇ ਬੱਚਿਆਂ ਨੂੰ 17 ਟਰਾਂਜਿਟ ਟੀਮਾਂ ਵ...

ਜਲਾਲਾਬਾਦ ਵਿੱਚ ਸਕੂਲ ਆਫ ਐਮੀਨੈਂਸ ਦਾ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕੀਤਾ ਉਦਘਾਟਨ 

Punjab
ਜਲਾਲਾਬਾਦ 3 ਮਾਰਚ ਪੰਜਾਬ ਦੇ ਮੁੱਖ ਮੰਤਰੀ ਸ਼੍ਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੇ ਅੱਜ ਸੂਬੇ ਦੇ 13 ਸਕੂਲ ਆਫ ਐਮੀਨੈਸ ਲੋਕ ਸਮਰਪਿਤ ਕੀਤੇ ਹਨ। ਇਸੇ ਲੜੀ ਤਹਿਤ ਵਿੱਚ ਜਲਾਲਾਬਾਦ ਦੇ ਸਰਕਾਰੀ ਸਕੂਲ ਨੂੰ ਵੀ ਸਕੂਲ ਆਫ ਐਮੀਨੈਂਸ ਵਜੋਂ ਅੱਜ ਲੋਕ ਸਮਰਪਿਤ ਕੀਤਾ ਗਿਆ । ਇਹ ਸ਼ੁਭ ਕਾਰਜ ਇਥੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕੀਤਾ।  ਇਸ ਮੌਕੇ ਬੋਲਦਿਆਂ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਆਖਿਆ ਕਿ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਨਣ ਜਾ ਰਿਹਾ ਹੈ। ਉਹਨਾਂ ਨੇ ਕਿਹਾ ਕਿ ਸਿੱਖਿਆ ਕਿਸੇ ਵੀ ਸੂਬੇ ਦੀ ਮਨੁੱਖੀ ਸ਼ਕਤੀ ਦੇ ਵਿਕਾਸ ਦਾ ਆਧਾਰ ਹੁੰਦੀ ਹੈ ਅਤੇ ਪੰਜਾਬ ਸਰਕਾਰ ਇਸੇ ਆਧਾਰ ਨੂੰ ਮਜਬੂਤ ਕਰਨ ਵਿੱਚ ਲੱਗੀ ਹੋਈ ਹੈ। ਉਨਾਂ ਨੇ ਕਿਹਾ ਕਿ ਸਕੂਲ ਆਫ ਐਮੀਨੈਂਸ ਬਣਨ ਨਾਲ ਸਾਡੇ ਬੱਚਿਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਮਿਲੇਗੀ। ਉਹਨਾਂ ਨੇ ਕਿਹਾ ਕਿ ਇਹਨਾਂ ਸਕੂਲਾਂ ਵਿੱਚ ਬੱਚਿਆਂ ਨੂੰ ਰਵਾਇਤੀ ਸਿੱਖਿਆ ਦੇ ਨਾਲ ਨਾਲ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਵੀ ਨਾਲੋਂ ਨਾਲ ਤਿਆਰੀ ਕਰਵਾਈ ਜਾਵੇਗੀ ਤਾਂ ਜੋ ਸਾਡੇ ਬੱਚੇ ਦੇਸ਼ ਭਰ ਵਿੱਚ ਉੱਚ...
ਐਮ.ਐਲ.ਏ. ਸੇਖੋਂ ਨੇ ਪਿੰਡ ਦੀਪ ਸਿੰਘ ਵਾਲਾ ਵਿਖੇ ਆਮ ਆਦਮੀ ਕਲੀਨਿਕ  ਲੋਕਾਂ ਨੂੰ ਕੀਤਾ ਸਮਰਪਿਤ

ਐਮ.ਐਲ.ਏ. ਸੇਖੋਂ ਨੇ ਪਿੰਡ ਦੀਪ ਸਿੰਘ ਵਾਲਾ ਵਿਖੇ ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤਾ ਸਮਰਪਿਤ

Punjab
ਫ਼ਰੀਦਕੋਟ 03 ਮਾਰਚ,2024 ਮਾਨ ਸਰਕਾਰ ਦਾ ਲੋਕਾਂ ਨੂੰ ਮਿਆਰੀ ਸਿਹਤ ਸਹੂਲਤ ਦੇਣ ਵਾਲਾ 'ਆਮ ਆਦਮੀ ਕਲੀਨਿਕ' ਮਾਡਲ ਲਗਾਤਾਰ ਅੱਗੇ ਵਧ ਰਿਹਾ ਹੈ ਇਹਨਾਂ ਗੱਲਾਂ ਦਾ ਪ੍ਰਗਟਾਵਾ ਐਮ.ਐਲ.ਏ ਸ. ਗੁਰਦਿੱਤ ਸਿੰਘ ਸੇਖੋਂ ਨੇ ਪਿੰਡ ਦੀਪ ਸਿੰਘ ਵਾਲਾ ਵਿੱਚ ਆਮ ਆਦਮੀ ਕਲੀਨਿਕ  ਲੋਕਾਂ ਨੂੰ ਸਮਰਪਿਤ ਕਰਨ ਮੌਕੇ ਕੀਤਾ।   ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਇਹ ਆਮ ਆਦਮੀ ਕਲੀਨਿਕ ਲੋਕ ਅਰਪਣ ਕੀਤਾ ਗਿਆ ਹੈ , ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀਆਂ ਸਿਹਤ ਸਹੂਲਤਾਂ ਸਬੰਧੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਇੰਨ੍ਹਾਂ ਕਲੀਨਿਕਾਂ ਰਾਹੀਂ ਲੋਕਾਂ ਨੂੰ ਮੁਫਤ ਡਾਕਟਰੀ ਸਹਾਇਤਾ ਦੇ ਨਾਲ ਨਾਲ ਮੁਫਤ ਦਵਾਈਆਂ ਅਤੇ ਲੈਬ ਟੈਸਟ ਦੀ ਸੁਵਿਧਾ ਉਪਲੱਬਧ ਹੋਵੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਅੰਦਰ ਦਵਾਈਆਂ ਅਤੇ ਸਟਾਫ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਡਾ.ਪਰਮਜੀਤ ਸਿੰਘ ਬਰਾੜ ਐਸ.ਐਮ.ਓ.ਸਾਦਿਕ, ਡਾ.ਭੰਡਾਰੀ, ਮੈਡੀਕਲ ਸਟਾਫ, ਚੇਅਰਮੈਨ ਰਮਨਦੀਪ ਸਿੰਘ ਮੁਮਾ...
ਸਰਫੇਸ ਸੀਡਰ ਨਾਲ ਬੀਜੀ ਕਣਕ ਦੀ ਫਸਲ,ਆਮ ਵਿਧੀ ਨਾਲ ਬੀਜੀ ਫਸਲ ਨਾਲੋਂ ਬੇਹਤਰ: ਮੁੱਖ ਖੇਤੀਬਾੜੀ ਅਫਸਰ

ਸਰਫੇਸ ਸੀਡਰ ਨਾਲ ਬੀਜੀ ਕਣਕ ਦੀ ਫਸਲ,ਆਮ ਵਿਧੀ ਨਾਲ ਬੀਜੀ ਫਸਲ ਨਾਲੋਂ ਬੇਹਤਰ: ਮੁੱਖ ਖੇਤੀਬਾੜੀ ਅਫਸਰ

Punjab
ਫ਼ਰੀਦਕੋਟ 3 ਮਾਰਚ 2024  (       ) ਝੋਨੇ ਦੀ ਪਰਾਲੀ ਦੀ ਖੇਤਾਂ ਵਿੱਚ ਸਾਂਭ ਸੰਭਾਲ ਬਾਰੇ ਕੇਂਦਰੀ ਪ੍ਰਯੋਜਿਤ ਸਕੀਮ ਤਹਿਤ ਰਤਨ ਟਾਟਾ ਟਰੱਸਟ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਕੋਟਕਪੂਰਾ ਵੱਲੋਂ ਪਿੰਡ ਝੱਖੜਵਾਲਾ ਵਿੱਚ ਅਗਾਂਹਵਧੂ ਕਿਸਾਨ ਜਗਦੀਸ਼ ਸਿੰਘ ਦੇ ਖੇਤਾਂ ਵਿੱਚ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਕਰਵਾ ਕੇ ਪ੍ਰਦਰਸ਼ਨੀ ਲਗਾਈ ਗਈ,ਜਿਸ ਦੇ ਬਹੁਤ ਹੀ ਬੇਹਤਰ ਨਤੀਜੇ ਸਾਹਮਣੇ ਆ ਰਹੇ ਹਨ।ਸਰਫੇਸ ਸੀਡਰ ਨਾਲ ਬੀਜੀ ਕਣਕ ਦੀ ਫਸਲ ਦਾ ਜਾਇਜ਼ਾ ਲੈਣ ਲਈ ਮੁੱਖ ਖੇਤੀਬਾੜੀ ਅਫਸਰ ਡਾ. ਅਮਰੀਕ ਸਿੰਘ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਵੱਲੋਂ ਮੌਕੇ ਤੇ ਜਾਇਜ਼ਾ ਲਿਆ ਗਿਆ। ਇਸ ਮੌਕੇ ਉਹਨਾਂ ਦੇ ਨਾਲ ਡਾ.ਅਮਨ ਕੇਸ਼ਵ ਪ੍ਰੋਜੈਕਟ ਡਾਇਰੈਕਟਰ,ਭੁਪੇਸ਼ ਜੋਸ਼ੀ ਡਿਪਟੀ ਪੀ ਡੀ,ਹਰਮਨਦੀਪ ਸਿੰਘ ਫੀਲਡ ਅਫਸਰ ਰਤਨ ਟਾਟਾ ਟਰੱਸਟ.ਕਿਸਾਨ ਜਗਦੀਸ਼ ਸਿੰਘ ਹਾਜ਼ਰ ਸਨ।           ਡਾ. ਅਮਰੀਕ ਸਿੰਘ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਜ਼ਿਲਾ ਫ਼ਰੀਦਕੋਟ ਨੂੰ ਸਾਲ 2024-25 ਦੌਰਾਨ ਜ਼ੀਰੋ ਬਰਨਿੰਗ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਵਿਸ਼ੇਸ਼ ਮ...
ਕੈਬਨਿਟ ਮੰਤਰੀ ਜਿੰਪਾ ਨੇ ਪਿੰਡ ਬਜਵਾੜਾ ਤੇ ਕਿਲਾ ਬਰੂਨ ’ਚ ਸੀਵਰੇਜ਼ ਸਿਸਟਮ ਪ੍ਰੋਜੈਕਟ ਦੀ ਕਰਵਾਈ ਸ਼ੁਰੂਆਤ

ਕੈਬਨਿਟ ਮੰਤਰੀ ਜਿੰਪਾ ਨੇ ਪਿੰਡ ਬਜਵਾੜਾ ਤੇ ਕਿਲਾ ਬਰੂਨ ’ਚ ਸੀਵਰੇਜ਼ ਸਿਸਟਮ ਪ੍ਰੋਜੈਕਟ ਦੀ ਕਰਵਾਈ ਸ਼ੁਰੂਆਤ

Punjab
ਚੰਡੀਗੜ੍ਹ/ਹੁਸ਼ਿਆਰਪੁਰ, 2 ਮਾਰਚ:           ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਦੇ ਵਿਕਾਸ ਲਈ ਕੋਈ ਕਮੀ ਨਹੀਂ ਛੱਡ ਰਹੀ ਹੈ। ਉਹ ਅੱਜ ਪਿੰਡ ਬਜਵਾੜਾ ਵਿਚ ਬਜਵਾੜਾ ਅਤੇ ਕਿਲਾ ਬਰੂਨ ਵਿਚ 3082.77 ਲੱਖ ਰੁਪਏ ਦੀ ਲਾਗਤ ਨਾਲ ਸੀਵਰੇਜ ਸਿਸਟਮ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਉਣ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਪ੍ਰੋਜੈਕਟ ਦੇ ਸ਼ੁਰੂ ਹੋਣ ਨਾਲ ਇਨ੍ਹਾਂ ਦੋਵਾਂ ਪਿੰਡਾਂ ਵਿਚ ਵਿਕਾਸ ਦੀ ਗਤੀ ਵੀ ਤੇਜ਼ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕ ਹਿੱਤ ਵਿਚ ਪਿਛਲੇ ਦਿਨੀਂ ਹੀ ਪੰਜਾਬ ਸਰਕਾਰ ਵਲੋਂ ਇਸ ਪ੍ਰੋਜੈਕਟ ਨੂੰ ਮਨਜ਼ੂਰੀ ਦਿੱਤੀ ਗਈ ਸੀ। ਉਨ੍ਹਾਂ ਦੱਸਿਆ ਕਿ ਜਲ ਸਪਲਾਈ ਤੇ ਸੀਵਰੇਜ਼ ਵਿਭਾਗ ਵਲੋਂ ਇਸ ਪ੍ਰੋਜੈਕਟ ਨੂੰ ਪੂਰਾ ਕੀਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਪਿੰਡ ਵਿਚ ਰੱਖੇ ਸਮਾਰੋਹ ਨੂੰ ਵੀ ਸੰਬੋਧਨ ਕੀਤਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ।           ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿੰਡ ਬਜਵਾੜਾ ਦੀ ਮੌਜੂਦਾ ਜਨਸੰਖਿਆ ...
ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਿੱਚ 165 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ

ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਿੱਚ 165 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ

Punjab
ਜਲੰਧਰ, 2 ਮਾਰਚ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਸੂਬੇ ਵਿੱਚ 165 ਹੋਰ ਆਮ ਆਦਮੀ ਕਲੀਨਿਕ ਪੰਜਾਬ ਵਾਸੀਆਂ ਨੂੰ ਸਮਰਪਿਤ ਕੀਤੇ ਜਿਸ ਨਾਲ ਪੰਜਾਬ ਭਰ ਵਿੱਚ ਕੁੱਲ 829 ਕਲੀਨਿਕਾਂ ਦੇ ਕਾਰਜਸ਼ੀਲ ਹੋਣ ਨਾਲ ਨਵੀਂ ਸਿਹਤ ਕ੍ਰਾਂਤੀ ਦਾ ਆਗਾਜ਼ ਹੋਇਆ। ਦੋਵਾਂ ਮੁੱਖ ਮੰਤਰੀਆਂ ਨੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਇੱਕੋ-ਇੱਕ ਉਦੇਸ਼ ਨਾਲ ਅੱਜ ਇੱਥੇ ਕਲੀਨਿਕਾਂ ਨੂੰ ਸਮਰਪਿਤ ਕੀਤਾ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਹੁਣ ਸੂਬੇ ਵਿੱਚ 829 ਆਮ ਆਦਮੀ ਕਲੀਨਿਕ ਲੋਕਾਂ ਨੂੰ ਮੁਫਤ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਕਾਰਜਸ਼ੀਲ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ ਗਏ ਇਹ ਕਲੀਨਿਕ ਉਨ੍ਹਾਂ ਲਈ ਵਰਦਾਨ ਸਾਬਤ ਹੋ ਰਹੇ ਹਨ।  ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਲੀਨਿਕ ਪਹਿਲਾਂ ਹੀ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹਈਆ ਕਰਨ ਵਿੱਚ ਬਹੁਤ ਸਹਾਈ ਸਿੱਧ ਹੋਏ ਹਨ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਅਤਿ ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਇਹ ...