Shadow

Punjab

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਮੋਹਾਲੀ ‘ਚ ਬਾਇਓਫਰਟੀਲਾਈਜ਼ਰ ਟੈਸਟਿੰਗ ਲੈਬਾਰਟਰੀ ਦੀ ਉਸਾਰੀ ਦੀ ਸ਼ੁਰੂਆਤ

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਮੋਹਾਲੀ ‘ਚ ਬਾਇਓਫਰਟੀਲਾਈਜ਼ਰ ਟੈਸਟਿੰਗ ਲੈਬਾਰਟਰੀ ਦੀ ਉਸਾਰੀ ਦੀ ਸ਼ੁਰੂਆਤ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਮਾਰਚ ਪੰਜਾਬ ਦੇ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਮੋਹਾਲੀ ਫੇਜ਼-6 ਵਿਖੇ ਕਰੀਬ 2.5 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਬਾਇਓਫਰਟੀਲਾਈਜ਼ਰ ਟੈਸਟਿੰਗ ਲੈਬਾਰਟਰੀ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ। ਇਸ ਮੌਕੇ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਨੂੰ ਖੁਸ਼ਹਾਲ ਬਣਾਉਣ ਲਈ ਕਈ ਸ਼ਲਾਘਾਯੋਗ ਫ਼ੈਸਲੇ ਲੈ ਚੁੱਕੀ ਹੈ ਤੇ ਲਗਾਤਾਰ ਵੱਖ-ਵੱਖ ਫ਼ੈਸਲੇ ਲਏ ਵੀ ਜਾ ਰਹੇ ਹਨ। ਇਸੇ ਲੜੀ ਤਹਿਤ ਸੂਬੇ ਵਿੱਚ 3 ਬਾਇਓਫਰਟੀਲਾਈਜ਼ਰ ਟੈਸਟਿੰਗ ਲੈਬਾਰਟਰੀਆਂ ਸਥਾਪਿਤ ਕਰਨ ਦਾ ਫ਼ੈਸਲਾ ਲਿਆ ਹੈ। ਇਹਨਾਂ ਵਿਚੋਂ ਪਹਿਲੀ ਲੈਬਾਰਟਰੀ ਗੁਰਦਾਸਪੁਰ ਵਿਖੇ ਬਣਾਉਣ ਦੀ ਸ਼ੁਰੂਆਤ ਵੀ ਹੋ ਚੁੱਕੀ ਹੈ। ਅਜਿਹੀ ਹੀ ਇੱਕ ਲੈਬ ਬਠਿੰਡਾ ਵਿਖੇ ਵੀ ਬਣਨੀ ਹੈ। ਸ. ਖੁੱਡੀਆਂ ਨੇ ਕਿਹਾ ਕਿ ਪਹਿਲਾਂ ਬਾਇਓਫਰਟੀਲਾਈਜ਼ਰ ਦੇ ਨਾਮ 'ਤੇ ਕਈ ਤਰ੍ਹਾਂ ਦੀਆਂ ਗਲਤ ਦਵਾਈਆਂ ਵਿਕ ਜਾਂਦੀਆਂ ਸਨ ਅਤੇ ਜਦੋਂ ਅਜਿਹੀਆਂ ਦਵਾਈਆਂ ਦੀ ਵਿਕਰੀ ਨੂੰ ਰੋਕਣ ਲਈ ਸੈਂਪਲ ਭਰ ਕੇ ਟੈਸਟ ਕਰਨੇ ਹੁੰਦੇ ਸਨ ਤਾਂ ਉਨਾਂ ਨੂੰ ਸੂਬੇ ਤੋ...
ਜ਼ਿਲ੍ਹਾ ਚੋਣ ਅਫਸਰ ਨੇ ਆਗਾਮੀ ਲੋਕ ਸਭਾ ਚੋਣਾਂ ਸੰਬੰਧੀ ਸਮੂਹ ਨੋਡਲ ਅਫ਼ਸਰਾਂ ਅਤੇ ਹੋਰ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਜ਼ਿਲ੍ਹਾ ਚੋਣ ਅਫਸਰ ਨੇ ਆਗਾਮੀ ਲੋਕ ਸਭਾ ਚੋਣਾਂ ਸੰਬੰਧੀ ਸਮੂਹ ਨੋਡਲ ਅਫ਼ਸਰਾਂ ਅਤੇ ਹੋਰ ਅਧਿਕਾਰੀਆਂ ਨਾਲ ਕੀਤੀ ਮੀਟਿੰਗ

Punjab
ਫਿਰੋਜ਼ਪੁਰ, 11 ਮਾਰਚ 2024 :           ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਅਗਾਮੀ ਲੋਕ ਸਭਾ ਚੋਣਾਂ 2024 ਦੌਰਾਨ ਚੋਣ ਪ੍ਰਕਿਰਿਆ ਪਾਰਦਰਸ਼ੀ ਤੇ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਅਤੇ ਵੋਟਰਾਂ ਦੀ ਸੁਰੱਖਿਆ ਤੇ ਸਹੂਲਤ ਲਈ ਪੁਖਤਾ ਇੰਤਜ਼ਾਮ ਕਰਨ ਸੰਬੰਧੀ ਏ.ਆਰ.ਓਜ਼, ਨੋਡਲ ਅਫ਼ਸਰਾਂ ਅਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬਾਮਬਾ ਅਤੇ ਐਸ.ਡੀ.ਐਮ. ਫ਼ਿਰੋਜ਼ਪੁਰ ਸ੍ਰੀਮਤੀ ਚਾਰੂਮਿਤਾ ਵੀ ਹਾਜ਼ਰ ਸਨ।           ਇਸ ਮੌਕੇ ਉਨ੍ਹਾਂ ਕਿਹਾ ਕਿ ਚੋਣਾਂ ਨੂੰ ਪਾਰਦਰਸ਼ੀ ਤੇ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਵਿਚ ਹਰੇਕ ਵਿਭਾਗ ਅਹਿਮ ਰੋਲ ਅਦਾ ਕਰਦਾ ਹੈ। ਉਨ੍ਹਾਂ ਚੋਣ ਡਿਊਟੀ ਨਿਭਾਉਣ ਵਾਲੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਅਗਾਮੀ ਲੋਕ ਸਭਾ ਦੀਆਂ ਚੋਣਾਂ ਲਈ ਤਿਆਰ ਬਰ ਤਿਆਰ ਰਹਿਣ ਤਾਂ ਜੋ ਚੋਣਾਂ ਦਾ ਐਲਾਨ ਹੋਣ ਤੋਂ ਬਾਅਦ ਤੁਰੰਤ ਕੰਮ ਸ਼ੁਰੂ ਕੀਤਾ ਜਾ ਸਕੇ।           ਉਨ੍ਹਾਂ ਕਿਹਾ ਕਿ ਉਹ ਆਪਣੇ-ਆਪਣੇ ਹਲਕੇ ਅੰਦਰ ਕੰਮ ਕਰਨ ਵਾਲੇ ਸਟਾਫ ਦੀਆਂ ਡਿਊਟੀਆਂ ਲਗਾਉਣ ਲਈ ਲਿਸਟਾਂ ਤਿਆਰ ਕਰ ਲੈਣ ਇਸ ਤੋ...
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ 12 ਮਾਰਚ ਨੂੰ ਮੋਗਾ ਦੇ ਅਸਮਾਨ ਨੂੰ ‘ਨੋ ਫਲਾਈ ਜ਼ੋਨ’ ਕੀਤਾ ਘੋਸ਼ਿਤ

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ 12 ਮਾਰਚ ਨੂੰ ਮੋਗਾ ਦੇ ਅਸਮਾਨ ਨੂੰ ‘ਨੋ ਫਲਾਈ ਜ਼ੋਨ’ ਕੀਤਾ ਘੋਸ਼ਿਤ

Punjab
ਮੋਗਾ, 11 ਮਾਰਚ: ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਮੋਗਾ ਵਿਖੇ ਸਰਕਾਰ-ਵਪਾਰ ਮਿਲਣੀ ਦੇ ਸਬੰਧ ਵਿੱਚ ਵਿਸ਼ੇਸ਼ ਤੌਰ ਉੱਪਰ ਪਹੁੰਚ ਰਹੇ ਹਨ। ਵੀ.ਵੀ.ਆਈ.ਪੀ. ਸੁਰੱਖਿਆ ਦੀ ਗੰਭੀਰਤਾ ਨੂੰ ਵਿਚਾਰਦੇ ਹੋਏ ਸੁਰੱਖਿਆ ਪ੍ਰਬੰਧਾਂ ਦੀ ਮਜ਼ਬੂਤੀ ਲਈ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ੍ਰ. ਕੁਲਵੰਤ ਸਿੰਘ ਵੱਲੋਂ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਦੇ ਅਸਮਾਨ ਨੂੰ 12 ਮਾਰਚ, 2024 ਨੂੰ ਨੋ ਫਲਾਈ ਜ਼ੋਨ ਘੋਸ਼ਿਤ ਕਰ ਦਿੱਤਾ ਗਿਆ ਹੈ। ਇਨ੍ਹਾਂ ਹੁਕਮਾਂ ਤਹਿਤ ਡਰੋਨ, ਯੂ.ਏ.ਵੀ., ਆਰ.ਵੀ.ਪੀ., ਆਰ.ਸੀ.ਏ. ਸਮੇਤ ਪੈਰਾ ਗਲਾਈਡਰ/ਹੈਗ ਗਲਾਈਡਰ ਦੀ ਵਰਤੋਂ ਕਰਨ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਜਾਂਦੀ ਹੈ। ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਇਨ੍ਹਾਂ ਹੁਕਮਾਂ ਦੀ ਇੰਨ ਬਿੰਨ ਪਾਲਣਾ ਦੇ ਸਖਤ ਆਦੇਸ਼ ਅਤੇ ਹੁਕਮਾਂ ਦੀ ਉਲੰਘਣਾ 'ਤੇ ਸਖਤ ਕਾਰਵਾਈ ਕਰਨ ਦੇ ਆਦੇਸ਼ ਜਾਰੀ ਕੀਤੇ ਹਨ।...
ਜ਼ਿਲ੍ਹੇ ’ਚ ਧਾਰਾ 144 ਤਹਿਤ ਪਾਬੰਦੀਆਂ ਲਾਗੂ : ਡਿਪਟੀ ਕਮਿਸ਼ਨਰ

ਜ਼ਿਲ੍ਹੇ ’ਚ ਧਾਰਾ 144 ਤਹਿਤ ਪਾਬੰਦੀਆਂ ਲਾਗੂ : ਡਿਪਟੀ ਕਮਿਸ਼ਨਰ

Punjab
ਬਠਿੰਡਾ, 11 ਮਾਰਚ : ਜ਼ਿਲ੍ਹਾ ਮੈਜਿਸਟ੍ਰੇਟ ਸ. ਜਸਪ੍ਰੀਤ ਸਿੰਘ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਬਠਿੰਡਾ ਦੀ ਹਦੂਦ ਅੰਦਰ ਪਾਬੰਦੀ ਸਬੰਧੀ ਹੁਕਮ ਜਾਰੀ ਕੀਤੇ ਹਨ। ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਜ਼ਿਲ੍ਹੇ ਦੀ ਖੇਤਰੀ ਸੀਮਾ ਦੇ ਅੰਦਰ ਕਿਸੇ ਵੀ ਮੇਲੇ, ਧਾਰਮਿਕ ਜਲੂਸ, ਵਿਆਹ-ਸ਼ਾਦੀ, ਜਲੂਸ ਜਾਂ ਕਿਸੇ ਹੋਰ ਇਕੱਠ ਜਾਂ ਕਿਸੇ ਵਿਦਿਅਕ ਅਦਾਰੇ, ਕੈਂਪਸ ਦੀ ਹਦੂਦ ਅੰਦਰ ਜਾਂ ਅਹਾਤੇ ਅੰਦਰ ਕੋਈ ਵੀ ਵਿਅਕਤੀ ਹਥਿਆਰ ਨਹੀਂ ਲੈ ਕੇ ਜਾਵੇਗਾ। ਜ਼ਿਲ੍ਹੇ ਦੀ ਖੇਤਰੀ ਸੀਮਾ ਦੇ ਅੰਦਰ ਕਿਸੇ ਵੀ ਸਥਾਨ 'ਤੇ ਕੋਈ ਵੀ ਜਨਤਾ ਦਾ ਮੈਂਬਰ ਕਿਸੇ ਵੀ ਤਿੱਖੇ ਧਾਰ ਵਾਲੇ ਹਥਿਆਰਾਂ/ਬੰਦੂਕ ਹਥਿਆਰਾਂ ਸਮੇਤ ਹਥਿਆਰਾਂ ਦੀ ਨਿਸ਼ਾਨਦੇਹੀ ਜਾਂ ਪ੍ਰਦਰਸ਼ਨ ਨਹੀਂ ਕਰੇਗਾ। ਇਸੇ ਤਰ੍ਹਾਂ ਲਾਈਵ ਸ਼ੋਅ ਵਿੱਚ ਵੀ ਕਿਸੇ ਵੀ ਗੀਤ ਵਿੱਚ ਸ਼ਰਾਬ, ਵਾਈਨ, ਨਸ਼ਿਆਂ ਅਤੇ ਹਿੰਸਾ ਦੀ ਵਡਿਆਈ ਕਰਦੇ ਗੀਤ ਚਲਾਉਣ ਤੇ ਵੀ ਪਾਬੰਦੀ ਲਗਾਈ ਗਈ ਹੈ। ਹੁਕਮ ਅਨੁਸਾਰ ਜਨਤਾ ਦਾ ਕੋਈ ਵੀ ਮੈਂਬਰ ਹਥਿਆਰਾਂ ਦੀ ਪ੍ਰਦਰਸ਼ਨੀ ਜਾਂ ਪ੍ਰਮੋਸ਼ਨ ਕਰਨ ਵਾਲੀ ਕੋਈ ਤਸਵੀਰ ਜਾਂ ਵੀਡੀਓ ਅਪਲੋਡ ਨਹੀਂ ...
ਡਿਪਟੀ ਕਮਿਸ਼ਨਰ ਨੇ ਬੀ.ਐਮ. ਐਜੂਕੇਸ਼ਨ ਆਫ ਮੈਰਾਥਨ ਦੇ ਸਬੰਧ ਚ ਕੀਤੀ ਟੀ. ਸ਼ਰਟ ਜਾਰੀ

ਡਿਪਟੀ ਕਮਿਸ਼ਨਰ ਨੇ ਬੀ.ਐਮ. ਐਜੂਕੇਸ਼ਨ ਆਫ ਮੈਰਾਥਨ ਦੇ ਸਬੰਧ ਚ ਕੀਤੀ ਟੀ. ਸ਼ਰਟ ਜਾਰੀ

Punjab
ਬਠਿੰਡਾ, 11 ਮਾਰਚ : ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਵੱਲੋ ਬੀ.ਐਮ. ਐਜੂਕੇਸ਼ਨ ਬਠਿੰਡਾ ਆਫ ਮੈਰਾਥਨ ਦੇ ਸਬੰਧ ਵਿਚ ਟੀ. ਸ਼ਰਟ ਜਾਰੀ ਕੀਤੀ ਗਈ। ਇਸ ਦੌਰਾਨ ਏ.ਆਈ.ਜੀ. ਇੰਨਟੈਲੀਜੈਸ ਵਿੰਗ ਬਠਿੰਡਾ ਸ੍ਰੀਮਤੀ ਅਵਨੀਤ ਕੌਰ ਸਿੱਧੂ ਵਲੋਂ ਪੋਸਟਰ ਰਲੀਜ਼ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਰੰਨਰਜ਼ ਕਲੱਬ ਵਲੋਂ ਕਰਵਾਈ ਜਾ ਰਹੀ ਇਸ ਮੈਰਾਥਨ ਦੀ ਜਿੱਥੇ ਸ਼ਲਾਘਾ ਕੀਤੀ ਉਥੇ ਹੀ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੈਰਾਥਨ ਵਿਚ ਵੱਧ ਚੜ ਕੇ ਹਿੱਸਾ ਲੈਣ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਠਿੰਡਾ ਰੰਨਰਜ਼ ਕਲੱਬ ਵੱਲੋਂ 17 ਮਾਰਚ 2024 ਨੂੰ ਕਰਵਾਈ ਜਾ ਰਹੀ 6ਵੀਂ ਆਫ਼ ਮੈਰਾਥਨ 21 ਕਿਲੋਮੀਟਰ ਦੀ ਹੋਵੇਗੀ। ਇਹ ਮੈਰਾਥਨ ਸਵੇਰੇ 6 ਵਜੇ ਸ੍ਰੀ ਗੁਰੂ ਨਾਨਕ ਪਬਲਿਕ ਸੀਨੀਅਰ ਸੰਕੈਡਰੀ ਸਕੂਲ ਕਮਲਾ ਨਹਿਰੂ ਨਗਰ, ਬੀਬੀਵਾਲਾ ਰੋਡ, ਬਠਿੰਡਾ ਤੋਂ ਸ਼ੁਰੂ ਹੋ ਕੇ ਫੈਕਟਰੀ ਆਊਟ ਲੈਟ (ਬਠਿੰਡਾ-ਬਰਨਾਲਾ ਰੋਡ, ਬਠਿੰਡਾ) ਤੱਕ ਜਾਵੇਗੀ, ਉਸੇ ਰੂਟ ਤੋਂ ਸ੍ਰੀ ਗੁਰੂ ਨਾਨਕ ਸੀਨੀਅਰ ਸੰਕੈਡਰੀ ਸਕੂਲ ਕਮਲਾ ਨਹਿਰੂ ਨਗਰ, ਬੀਬੀਵਾਲਾ ਰੋਡ, ਬਠਿੰਡਾ ਵਿਖੇ ਤਕਰੀਬਨ ਸਵੇਰੇ 11 ਵਜੇ ਤੱਕ ਵਾਪਸ ਆਏਗੀ। ਡਿਪਟੀ...
ਐਮ.ਐਲ.ਏ ਸੇਖੋਂ ਨੇ ਵਿਧਾਨ ਸਭਾ ਵਿੱਚ ਫਲਾਇੰਗ ਕਲੱਬ ਦਾ ਚੁੱਕਿਆ ਮੁੱਦਾ

ਐਮ.ਐਲ.ਏ ਸੇਖੋਂ ਨੇ ਵਿਧਾਨ ਸਭਾ ਵਿੱਚ ਫਲਾਇੰਗ ਕਲੱਬ ਦਾ ਚੁੱਕਿਆ ਮੁੱਦਾ

Punjab
ਫ਼ਰੀਦਕੋਟ 11 ਮਾਰਚ,2024  ਭਾਰਤ ਵਿੱਚ ਆਉਣ  ਵਾਲੇ ਸਾਲਾਂ ਦੌਰਾਨ ਏਵੀਏਸ਼ਨ ਦੇ ਖੇਤਰ ਵਿੱਚ ਵੱਡੀ ਗਿਣਤੀ ਵਿੱਚ ਨੌਕਰੀਆਂ ਦੇ ਮੱਦੇਨਜ਼ਰ ਫ਼ਰੀਦਕੋਟ ਦੇ ਐਮ.ਐਲ.ਏ ਸ. ਗੁਰਦਿੱਤ ਸਿੰਘ ਸੇਖੋਂ ਨੇ ਵਿਧਾਨ ਸਭਾ ਵਿੱਚ ਫਲਾਇੰਗ ਕਲੱਬ ਖੋਲਣ ਦਾ ਮੁੱਦਾ ਚੁੱਕਿਆ। ਇਸ ਸਬੰਧੀ ਬੋਲਦਿਆਂ ਸ. ਸੇਖੋਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਦੇਸ਼ ਭਰ ਵਿੱਚ ਵੱਡੀ ਗਿਣਤੀ ਵਿੱਚ ਹਵਾਈ ਜਹਾਜ਼ਾਂ ਦੀ ਖਰੀਦ ਦੇ ਮੱਦੇਨਜ਼ਰ ਏਵੀਏਸ਼ਨ ਇੰਡਸਟਰੀ ਵਿੱਚ ਬੂਮ (ਪ੍ਰਫੁਲਿੱਤ) ਹੋਣ ਵਾਲਾ ਹੈ। ਇਸ ਖੇਤਰ ਦੇ ਮਾਹਿਰਾਂ ਨੇ ਦੱਸਿਆ ਕਿ ਭਾਰਤ ਦੀਆਂ ਵੱਡੀਆਂ ਏਅਰਲਾਈਨ ਕੰਪਨੀਆਂ ਵਲੋਂ ਆਉਣ ਵਾਲੇ ਸਾਲਾਂ ਵਿੱਚ 1000 ਜੈਟ ਹਵਾਈ ਜਹਾਜ ਖਰੀਦਣ ਦੀ ਤਜਵੀਜ ਹੈ। ਉਨ੍ਹਾਂ ਦੱਸਿਆ ਕਿ ਹਾਰਟਸ ਫੀਲਡ ਜੈਕਸਨ ਅਟਲਾਂਟਾ ਅੰਤਰ ਰਾਸ਼ਟਰੀ ਹਵਾਈ ਅੱਡਾ ਅਮਰੀਕਾ ਤੋਂ ਬਾਅਦ ਦਿੱਲੀ ਵਿਖੇ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰ ਪੋਰਟ ਆਉਣ ਵਾਲੇ ਸਮੇਂ ਵਿੱਚ ਦੁਨੀਆਂ ਦਾ ਦੂਸਰਾ ਸਭ ਤੋਂ ਵੱਧ ਰੁਝੇਵੇ ਵਾਲਾ ਏਅਰਪੋਰਟ ਬਣਨ ਜਾ ਰਿਹਾ ਹੈ। ਐਮ.ਐਲ.ਏ ਸੇਖੋਂ ਨੇ ਦੱਸਿਆ ਕਿ ਇੱਕ ਅਨੁਮਾਨ ਮੁਤਾਬਿਕ ਭਾਰਤ ਦੀ 3 ਪ੍ਰਤੀਸ਼ਤ ਆਬਾਦੀ ਹਵਾਈ ਜਹਾਜ ਰਾਹੀਂ ਹੀ ਸਫਰ ਕਰ ਰਹੀ ਹੈ...

ਸਰਕਾਰੀ ਸਕੂਲਾਂ ਲਈ ਜਾਰੀ ਕੀਤੇ 6 ਲੱਖ ਰੁਪਏ- ਸੁਖਜਿੰਦਰ ਸਿੰਘ ਕੌਣੀ

Punjab
ਸ੍ਰੀ ਮੁਕਤਸਰ ਸਾਹਿਬ 11 ਮਾਰਚ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸੁਖਜਿੰਦਰ ਸਿੰਘ ਕੌਣੀ ਨੇ ਦੱਸਿਆ ਹੈ ਕਿ ਉਹਨਾਂ ਵੱਲੋਂ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਪੀਣ ਦੇ ਪਾਣੀ ਲਈ ਆਰ ਓ ਲਗਾਉਣ ਹਿੱਤ ਇੱਕ-ਇਕ ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦੇ ਸੁਧਾਰ ਲਈ ਵੱਡੇ ਉਪਰਾਲੇ ਕਰ ਰਹੀ ਹੈ ਅਤੇ ਇਸੇ ਲੜੀ ਤਹਿਤ ਸਕੂਲਾਂ ਵਿੱਚ ਬੱਚਿਆਂ ਲਈ ਸਾਫ ਪੀਣ ਵਾਲਾ ਪਾਣੀ ਉਪਲਬਧ ਕਰਵਾਉਣ ਲਈ ਆਰਓ ਸਿਸਟਮ ਲਗਾਏ ਜਾ ਰਹੇ ਹਨ। ਉਨਾਂ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਹੁਸਨਰ, ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਭਲਾਈਆਣਾ, ਸਰਕਾਰੀ ਪ੍ਰਾਇਮਰੀ ਸਕੂਲ ਕਰਾਈ ਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਚੋਟੀਆਂ, ਸਰਕਾਰੀ ਪ੍ਰਾਇਮਰੀ ਸਕੂਲ ਹਰੀਕੇ ਕਲਾਂ, ਸਰਕਾਰੀ ਪ੍ਰਾਇਮਰੀ ਸਕੂਲ ਸਾਹਿਬ ਚੰਦ ਲਈ ਇੱਕ ਇਕ ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਹੈ। ਇਸ ਮੌਕੇ ਕੁਲਵਿੰਦਰ ਸਿੰਘ ਭਲਾਈਆਣਾ, ਵਕੀਲ ਸਿੰਘ, ਗੁਰਜੰਟ ਸਿੰਘ, ਰਾਜਾ ਮੱਲਣ, ਉਜਾਗਰ ਸਿੰਘ, ਬਲਜਿੰਦਰ ਸਿੰਘ, ਮਹਿਮਾ ਸਿੰਘ ਹੁਸਨਰ, ਗੁਰਪ੍ਰੀਤ ਸਿ...
ਆਰਥਿਕ ਪੱਖੋਂ ਕਮਜੋਰ ਬੱਚਿਆਂ ਲਈ ਫਿਕਰਮੰਦ ਸੁਸਾਇਟੀ ਨੂੰ ਸਪੀਕਰ ਵਲੋਂ 2 ਲੱਖ ਰੁਪਏ ਦਾ

ਆਰਥਿਕ ਪੱਖੋਂ ਕਮਜੋਰ ਬੱਚਿਆਂ ਲਈ ਫਿਕਰਮੰਦ ਸੁਸਾਇਟੀ ਨੂੰ ਸਪੀਕਰ ਵਲੋਂ 2 ਲੱਖ ਰੁਪਏ ਦਾ

Punjab
ਕੋਟਕਪੂਰਾ, 11 ਮਾਰਚ 2024 (           ) :- ਆਰਥਿਕ ਪੱਖੋਂ ਕਮਜੋਰ ਜਾਂ ਮਾਂ-ਬਾਪ ਦੇ ਆਸਰੇ ਤੋਂ ਬਿਨਾਂ ਸਰਕਾਰੀ ਸਕੂਲਾਂ ’ਚ ਪੜਦੇ ਪੜਾਈ ਵਿੱਚ ਹੁਸ਼ਿਆਰ ਬੱਚਿਆਂ ਲਈ ਫਿਕਰਮੰਦ ਰਹਿਣ ਵਾਲੀ ਸੰਸਥਾ ਰਾਮ ਮੁਹੰਮਦ ਸਿੰਘ ਆਜਾਦ ਵੈਲਫੇਅਰ ਸੁਸਾਇਟੀ ਵਲੋਂ ਜਿਸ ਤਰਾਂ ਸਰਕਾਰੀ ਸਕੂਲਾਂ ’ਚ ਪੜਦੇ ਬੱਚਿਆਂ ਨੂੰ ਉਤਸ਼ਾਹਿਤ ਕਰਨ ਲਈ ਸਨਮਾਨ ਸਮਾਰੋਹ ਅਤੇ ਵੱਡੇ ਵੱਡੇ ਸਮਾਗਮ ਕਰਵਾਏ ਜਾਂਦੇ ਹਨ, ਉਸ ਤੋਂ ਹੋਰਨਾਂ ਸੰਸਥਾਵਾਂ ਤੇ ਜਥੇਬੰਦੀਆਂ ਨੂੰ ਪੇ੍ਰਰਨਾ ਲੈਣ ਦੀ ਲੋੜ ਹੈ। ਸ.ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੇ ਸੁਸਾਇਟੀ ਨੂੰ ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜਾਂ ਲਈ 2 ਲੱਖ ਰੁਪਏ ਦਾ ਚੈੱਕ ਭੇਂਟ ਕਰਨ ਮੌਕੇ ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਆਖਿਆ ਕਿ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਵੀ ਇਹੀ ਸੋਚ ਹੈ ਕਿ ਸਰਕਾਰੀ ਸਕੂਲਾਂ ਦਾ ਮੂੰਹ ਮੁਹਾਂਦਰਾ ਬਦਲ ਕੇ, ਸਮੁੱਚੇ ਸਟਾਫ ਸਮੇਤ ਲੋੜੀਂਦੀਆਂ ਵਸਤੂਆਂ ਮੁਹੱਈਆ ਕਰਵਾ ਕੇ ਅਰਥਾਤ ਵਧੀਆ ਅਤੇ ਮੁਫਤ ਸਿੱਖਿਆ ਮੁਹੱਈਆ ਕਰਵਾਉਣ ਨਾਲ ਹੀ ਪੰਜਾਬ ਦੀ ਦਿਸ਼ਾ ਤੇ ਦਸ਼ਾ ਬਦਲੇਗੀ, ਅਰਥਾਤ ...
ਮੋਹਾਲੀ ਵਿਖੇ ਅੱਜ (12 ਮਾਰਚ) ਆਯੋਜਿਤ ਹੋਣ ਵਾਲੇ ਰਾਜ ਪੱਧਰੀ ਸਮਾਗਮ ਵਿੱਚ ਅਨੁਸੂਚਿਤ ਜਾਤੀ ਤੇ ਪੱਛੜੀਆਂ ਸ੍ਰੇਣੀਆਂ ਦੇ ਵਿਅਕਤੀਆਂ ਨੂੰ 1.98 ਕਰੋੜ ਦੇ ਦਿੱਤੇ ਜਾਣਗੇ ਕਰਜ਼ੇ

ਮੋਹਾਲੀ ਵਿਖੇ ਅੱਜ (12 ਮਾਰਚ) ਆਯੋਜਿਤ ਹੋਣ ਵਾਲੇ ਰਾਜ ਪੱਧਰੀ ਸਮਾਗਮ ਵਿੱਚ ਅਨੁਸੂਚਿਤ ਜਾਤੀ ਤੇ ਪੱਛੜੀਆਂ ਸ੍ਰੇਣੀਆਂ ਦੇ ਵਿਅਕਤੀਆਂ ਨੂੰ 1.98 ਕਰੋੜ ਦੇ ਦਿੱਤੇ ਜਾਣਗੇ ਕਰਜ਼ੇ

Punjab
ਚੰਡੀਗੜ੍ਹ, 11 ਮਾਰਚ  ਮੋਹਾਲੀ ਵਿਖੇ ਅੱਜ (12 ਮਾਰਚ) ਆਯੋਜਿਤ ਹੋਣ ਵਾਲੇ  ਰਾਜ ਪੱਧਰੀ ਸਮਾਗਮ ਵਿੱਚ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਤੇ ਵਿੱਤ ਕਾਰਪੋਰੇਸ਼ਨ ਵੱਲੋਂ ਅਨੁਸੂਚਿਤ ਜਾਤੀਆਂ ਦੇ 82 ਲਾਭਪਾਤਰੀਆਂ  ਨੂੰ 1.66 ਕਰੋੜ ਰੁਪਏ ਦੇ ਕਰਜ਼ੇ ਵੰਡੇ ਜਾਣਗੇ ਅਤੇ ਅਤੇ ਬੈਕਫਿੰਕੋ ਵੱਲੋਂ ਪੱਛੜੀਆਂ ਸ਼੍ਰੇਣੀਆਂ ਦੇ 17 ਲਾਭਪਾਤਰੀਆਂ ਨੂੰ 32.45 ਲੱਖ ਰੁਪਏ ਦੇ ਕਰਜ਼ੇ ਵੰਡੇ ਜਾਣਗੇ। ਇਹ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਕੀਤਾ।   ਕੈਬਨਿਟ ਮੰਤਰੀ ਨੇ ਦੱਸਿਆ ਕਿ ਐਸ.ਸੀ. ਅਤੇ ਬੀ.ਸੀ ਕਾਰਪੋਰੇਸ਼ਨ ਵੱਲੋਂ ਲੋੜਵੰਦ ਵਿਅਕਤੀਆਂ ਨੂੰ ਕਰਜ਼ੇ ਦੇ ਕੇ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਆਰਥਿਕ ਸਸ਼ਕਤੀਕਰਨ ਨੂੰ ਉਤਸ਼ਾਹਿਤ ਕੀਤਾ ਜਾਂਦਾ ਹੈ।   ਪੰਜਾਬ ਸਰਕਾਰ ਵੱਲੋਂ ਇਹ ਕਰਜੇ ਬਹੁਤ ਹੀ ਘੱਟ ਵਿਆਜ ਦਰਾਂ 'ਤੇ  ਉਪਲੱਬਧ ਕਰਵਾਏ ਜਾਂਦੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ  ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਤੇ ਪੱਛੜੀਆਂ ਸ਼੍ਰੇਣੀਆਂ ਦੇ ਲੋਕਾਂ ਦਾ ਜੀਵਨ ਬਿਹਤਰ ਬਣਾਉਣ ਲਈ ਕਰਜ਼ਾ ਦਿ...
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਰਾਜ ਪੱਧਰੀ ਮੀਡੀਆ ਮੋਨੀਟਰਿੰਗ ਸੈੱਲ ਦਾ ਦੌਰਾ

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਰਾਜ ਪੱਧਰੀ ਮੀਡੀਆ ਮੋਨੀਟਰਿੰਗ ਸੈੱਲ ਦਾ ਦੌਰਾ

Punjab
ਚੰਡੀਗੜ੍ਹ, 11 ਮਾਰਚ:  ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ਰਾਜ ਪੱਧਰੀ ਮੀਡੀਆ ਮੋਨੀਟਰਿੰਗ ਸੈੱਲ ਦਾ ਦੌਰਾ ਕੀਤਾ।  ਲੋਕ ਸਭਾ ਚੋਣਾਂ-2024 ਸਬੰਧੀ ਇੱਥੋਂ ਟੀਵੀ ਨਿਊਜ਼ ਚੈਨਲਾਂ, ਪ੍ਰਿੰਟ ਮੀਡੀਆ, ਸੋਸ਼ਲ ਮੀਡੀਆ ਅਤੇ ਵੈੱਬ ਚੈਨਲਾਂ ਦੀ  ਮੋਨੀਟਰਿੰਗ ਕੀਤੀ ਜਾ ਰਹੀ ਹੈ। ਚੋਣ ਜ਼ਾਬਤਾ ਲੱਗਣ ਤੋਂ ਬਾਅਦ ਰਾਜ ਪੱਧਰੀ ਮੀਡੀਆ ਮੋਨੀਟਰਿੰਗ ਸੈੱਲ ਵਿੱਚ ਗਤੀਵਿਧੀਆਂ ਹੋਰ ਤੇਜ਼ ਹੋ ਜਾਣਗੀਆਂ। ਸਿਬਿਨ ਸੀ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਮੁੱਖ ਚੋਣ ਅਧਿਕਾਰੀ ਦੇ ਦਫਤਰ ਵਿੱਚ ਮੀਡੀਆ ਮੋਨੀਟਰਿੰਗ ਸੈੱਲ ਦੀ ਸਥਾਪਨਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮਜ਼ਬੂਤ ਲੋਕਤੰਤਰ ਲਈ ਮੀਡੀਆ ਦੀ ਅਹਿਮ ਭੂਮਿਕਾ ਹੁੰਦੀ ਹੈ।  ਉਨ੍ਹਾਂ ਲੋਕ ਸਭਾ ਚੋਣਾਂ-2024 ਦੌਰਾਨ ਮੀਡੀਆ ਨੂੰ ਸਾਰਥਕ ਤੇ ਪ੍ਰਭਾਵੀ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਮੀਡੀਆ ਲੋਕਾਂ ਤੱਕ ਸਹੀ ਅਤੇ ਸੱਚੀਆਂ ਸੂਚਨਾਵਾਂ ਤੇ ਜਾਣਕਾਰੀਆਂ ਪੁੱਜਦੀਆਂ ਕਰੇ। ਉਨ੍ਹਾਂ ਮੀਡੀਆ ਨੂੰ ਪੂਰਨ ਸਹਿਯੋਗ ਦਾ ਭਰੋਸਾ ਵੀ ਦਿੱਤਾ। ਕਾਬਿਲੇਗੌਰ ਹੈ ਕਿ ਰਾਜ ਪੱਧਰੀ ਮੀਡੀਆ ਮੋਨੀਟਰਿੰਗ ਸੈ...