Tuesday, March 17
Shadow

Punjab

ਸੂਬਾ ਸਰਕਾਰ ਆਮ ਲੋਕਾਂ ਦੇ ਘਰਾਂ ਨੇੜੇ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ : ਜਗਰੂਪ ਗਿੱਲ

ਸੂਬਾ ਸਰਕਾਰ ਆਮ ਲੋਕਾਂ ਦੇ ਘਰਾਂ ਨੇੜੇ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ : ਜਗਰੂਪ ਗਿੱਲ

Punjab
ਬਠਿੰਡਾ, 2 ਮਾਰਚ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਹੀ ਸਿਹਤ ਸਹੂਲਤਾਂ ਦੇਣ ਲਈ ਪੂਰੀ ਤਰ੍ਹਾ ਵਚਨਬੱਧ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ ਵੱਲੋਂ ਸਥਾਨਕ ਬੱਲਾ ਰਾਮ ਨਗਰ ਵਿਖੇ ਬਠਿੰਡਾ ਸ਼ਹਿਰ ਦੇ ਅੱਠਵੇਂ ਨਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਪੰਜਾਬ ਮੀਡੀਅਮ ਇੰਡਸਟਰੀਜ ਡਿਵੈਲਪਮੈਂਟ ਬੋਰਡ ਸ਼੍ਰੀ ਨੀਲ ਗਰਗ, ਚੇਅਰਮੈਨ ਪੰਜਾਬ ਟ੍ਰੇਡਰਜ਼ ਕਮਿਸ਼ਨ ਸ੍ਰੀ ਅਨਿਲ ਠਾਕੁਰ, ਜ਼ਿਲ੍ਹਾ ਯੋਜਨਾ ਬੋਰਡ ਦੇ ਚੈਅਰਮੈਨ ਸ੍ਰੀ ਅੰਮਿਤ ਲਾਲ ਅਗਰਵਾਲ, ਡਾਇਰੈਕਟਰ ਪੰਜਾਬ ਵਾਟਰ ਰਿਸੋਰਸਜ ਮੈਨੇਜਮੈਂਟ ਅਤੇ ਡਿਵੈਲਪਮੈਂਟ ਕਾਰਪੋਰੇਸ਼ਨ ਸ. ਅਮਰਜੀਤ ਰਾਜਨ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।         ਇਸ ਮੌਕੇ ਆਪਣੇ ਸੰਬੋਧਨ ਦੌਰਾਨ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਜਿੰਨ੍ਹਾਂ ਚ ਸਿਹਤ ਸਹੂਲਤਾਂ ਤੇ ਸਿੱਖਿਆ ਸ਼ਾਮਲ ਸਨ, ਆਮ ਲੋਕਾਂ ਨੂੰ ਮੁਹੱਈਆ ਕਰਵਾ ਰਹੀ ਹੈ। ਉ...
ਸੜਕੀ ਸੁਰੱਖਿਆ ਅਤੇ ਟਰੈਫਿਕ ਪ੍ਰਬੰਧਨ  ਨੂੰ ਹੋਰ ਬਿਹਰਤ ਬਣਾਉਣ ਲਈ ਪੰਜਾਬ ਪੁਲਿਸ ਵੱਲੋਂ ਪਲਾਕਸ਼ਾ ਯੂਨੀਵਰਸਿਟੀ ਪੰਜਾਬ ਨਾਲ ਐਮ.ਓ.ਯੂ. ਸਹੀਬੱਧ

ਸੜਕੀ ਸੁਰੱਖਿਆ ਅਤੇ ਟਰੈਫਿਕ ਪ੍ਰਬੰਧਨ ਨੂੰ ਹੋਰ ਬਿਹਰਤ ਬਣਾਉਣ ਲਈ ਪੰਜਾਬ ਪੁਲਿਸ ਵੱਲੋਂ ਪਲਾਕਸ਼ਾ ਯੂਨੀਵਰਸਿਟੀ ਪੰਜਾਬ ਨਾਲ ਐਮ.ਓ.ਯੂ. ਸਹੀਬੱਧ

Punjab
ਚੰਡੀਗੜ੍ਹ, 2 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਟਰੈਫਿਕ ਪ੍ਰਬੰਧਨ ਵਿੱਚ ਸੁਧਾਰ ਕਰਨ ਅਤੇ ਕੀਮਤੀ ਜਾਨਾਂ ਬਚਾਉਣ ਲਈ ਮਸਨੂਈ ਬੌਧਿਕਤਾ (ਏ.ਆਈ.) ਵਰਗੀ ਤਕਨਾਲੋਜੀ ਨੂੰ ਲਾਗੂ ਕਰਨ ਦੇ ਉਦੇਸ਼ ਤਹਿਤ ਇੱਕ ਹੋਰ ਕਦਮ ਪੁੱਟਦਿਆਂ , ਪੰਜਾਬ ਪੁਲਿਸ ਨੇ ਪਲਾਕਸ਼ਾ ਯੂਨੀਵਰਸਿਟੀ ਪੰਜਾਬ ਨਾਲ ਇੱਕ ਮਹੱਤਵਪੂਰਨ ਸਮਝੌਤਾ (ਐਮ.ਓ.ਯੂ.)  ਸਹੀਬੱਧ ਕੀਤਾ ਹੈ, ਜੋ ਸੁਰੱਖਿਅਤ ਤੇ ਸੁਚਾਰੂ ਆਵਾਜਾਈ  ਨੂੰ ਉਤਸ਼ਾਹਿਤ ਕਰਨ ਵਿੱਚ ਚੋਖੀ ਮਦਦ ਕਰੇਗਾ। ਇਹ ਐਮ.ਓ.ਯੂ.,  ਏ.ਡੀ.ਜੀ.ਪੀ.(ਟਰੈਫਿਕ ਐਂਡ ਰੋਡ ਸੇਫਟੀ) ਏ.ਐਸ. ਰਾਏ ਅਤੇ ਪਲਾਕਸ਼ਾ ਯੂਨੀਵਰਸਿਟੀ, ਪੰਜਾਬ ਦੇ ਰਜਿਸਟਰਾਰ ਸੰਜੇ ਭਟਨਾਗਰ ਨੇ ਡੀਜੀਪੀ ਪੰਜਾਬ ਗੌਰਵ ਯਾਦਵ ਦੀ ਮੌਜੂਦਗੀ ਵਿੱਚ ਸਹੀਬੱਧ ਕੀਤਾ। ਇਸ ਦੌਰਾਨ ਪ੍ਰੋਫੈਸਰ ਸ੍ਰੀਕਾਂਤ ਸ੍ਰੀਨਿਵਾਸਨ ਅਤੇ ਆਈ.ਓ.ਟੀ. ਲੈਬ ਦੇ ਟੀਮ ਦੇ ਮੈਂਬਰਾਂ ਸਮੇਤ ਪੰਜਾਬ ਰੋਡ ਸੇਫਟੀ  ਅਤੇ ਆਵਾਜਾਈ ਖੋਜ ਕੇਂਦਰ ਦੇ ਰਿਸਰਚ ਐਸੋਸੀਏਟਸ ਵੀ ਹਾਜ਼ਰ ਸਨ। ਏ.ਡੀ.ਜੀ.ਪੀ. ਏ.ਐਸ. ਰਾਏ ਨੇ ਕਿਹਾ ਕਿ ਪੰਜਾਬ ਪੁਲਿਸ ਅਤੇ ਪਲਾਕਸ਼ਾ ਯੂਨੀਵਰਸਿਟੀ ਪੰਜਾਬ ਵਿਚਕਾਰ ਇਹ ਸਾਂਝੇਦਾਰੀ ਪੰਜਾਬ ਵਿੱਚ ਸੜਕ ਸੁਰੱਖ...
ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਆਮ ਆਦਮੀ ਕਲੀਨਿਕ ਪੰਜਾਬ ਸਰਕਾਰ ਦਾ ਅਹਿਮ ਉਪਰਾਲਾ-ਵਿਧਾਇਕ ਵਿਜੈ ਸਿੰਗਲਾ

ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਆਮ ਆਦਮੀ ਕਲੀਨਿਕ ਪੰਜਾਬ ਸਰਕਾਰ ਦਾ ਅਹਿਮ ਉਪਰਾਲਾ-ਵਿਧਾਇਕ ਵਿਜੈ ਸਿੰਗਲਾ

Punjab
ਮਾਨਸਾ  02 ਮਾਰਚ: ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਆਮ ਆਦਮੀ ਕਲੀਨਿਕ ਪੰਜਾਬ ਸਰਕਾਰ ਦਾ ਅਹਿਮ ਉਪਰਾਲਾ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਨਸ਼ਾ ਛੁਡਾਊ ਅਤੇ ਮੁੜ ਵਸੇਵਾ ਕੇਂਦਰ ਠੂਠਿਆਂਵਾਲੀ ਰੋਡ ਮਾਨਸਾ ਅਤੇ ਭੀਖੀ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਵੀ ਮੌਜੂਦ ਸਨ। ਵਿਧਾਇਕ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਜ਼ਿਲ੍ਹੇ ਅੰਦਰ 15 ਆਮ ਆਦਮੀ ਕਲੀਨਿਕ ਪਹਿਲਾਂ ਤੋਂ ਹੀ ਕੰਮ ਕਰ ਰਹੇ ਹਨ। ਹੁਣ 6 ਨਵੇਂ ਆਮ ਆਦਮੀ ਕਲੀਨਿਕਾਂ ਦੇ ਖੁੱਲ੍ਹਣ ਨਾਲ ਜ਼ਿਲ੍ਹੇ ਵਿਚ ਕੁੱਲ 21 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਿਹਤ ਸੇਵਾਵਾਂ ਦੇਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਇੰਨ੍ਹਾਂ ਕਲੀਨਿਕਾਂ ਰਾਹੀਂ ਲੋਕਾਂ ਨੂੰ ਮੁਫਤ ਡਾਕਟਰੀ ਸਹਾਇਤਾ ਦੇ ਨਾਲ ਨਾਲ ਮੁਫਤ ਦਵਾਈਆਂ ਅਤੇ ਲੈਬ ਟੈਸਟ ਦੀ ਸੁਵਿਧਾ ਉਪਲੱਬਧ ਹੋਵੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਅੰਦਰ ਦਵਾਈਆਂ ਅਤੇ ਸਟਾਫ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਐਸ.ਡੀ.ਐਮ. ਮਾਨਸਾ ਸ੍ਰ ਮਨਜੀਤ ਸਿੰਘ ਰਾਜਲਾ,...
ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਪੌਣੀ ਦਰਜਨ ਪਿੰਡਾਂ ਵਿੱਚ ਕਰੋੜਾਂ ਦੇ ਵਿਕਾਸ ਕਾਰਜ ਲੋਕ ਸਮਰਪਿਤ

ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਪੌਣੀ ਦਰਜਨ ਪਿੰਡਾਂ ਵਿੱਚ ਕਰੋੜਾਂ ਦੇ ਵਿਕਾਸ ਕਾਰਜ ਲੋਕ ਸਮਰਪਿਤ

Punjab
ਫਾਜ਼ਿਲਕਾ 2 ਮਾਰਚ  ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਵੱਖ-ਵੱਖ ਪ੍ਰੋਗਰਾਮਾਂ ਤਹਿਤ ਹੋ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਅੱਜ ਆਪਣੇ ਹਲਕੇ ਦੇ ਪੌਣੀ ਦਰਜਨ ਪਿੰਡਾਂ ਵਿੱਚ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਲੋਕ ਸਮਰਪਿਤ ਕੀਤੇ। ਇਸ ਮੌਕੇ ਵਿਧਾਇਕ ਨੇ ਅੱਜ ਪਿੰਡ ਅਮਰਪੁਰਾ, ਆਲਮ ਸ਼ਾਹ, ਮੁਹੰਮਦ ਅਮੀਰਾ, ਬਹਿਕ ਖਾਸ, ਢਾਣੀ ਮੁਣਸ਼ੀ ਰਾਮ, ਝੁਗੇ ਗੁਲਾਬ ਸਿੰਘ, ਥੇਹ ਕਲੰਦਰ, ਵਿਸਾਖੇ ਵਾਲਾ ਖੂਹ ਅਤੇ ਚਾਂਦਮਾਰੀ ਦਾ ਦੌਰਾ ਕਰਕੇ ਇੱਥੇ ਵੱਖ-ਵੱਖ ਪ੍ਰੋਜੈਕਟਾਂ ਦੇ ਉਦਘਾਟਨ ਅਤੇ ਨੀਹ ਪੱਥਰ ਰੱਖੇ।  ਇਸ ਮੌਕੇ ਬੋਲਦਿਆਂ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਆਖਿਆ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੇ ਸਰਵ ਪੱਖੀ ਵਿਕਾਸ ਲਈ ਵੱਡੇ ਉਪਰਾਲੇ ਕਰ ਰਹੀ ਹੈ ਅਤੇ ਹਰੇਕ ਪਿੰਡ ਵਿੱਚ ਵਿਕਾਸ ਕਾਰਜਾਂ ਲਈ ਭਾਰੀ ਫੰਡ ਜਾਰੀ ਕੀਤੇ ਜਾ ਰਹੇ ਹਨ । ਉਹਨਾਂ ਨੇ ਅੱਜ ਵੱਖ-ਵੱਖ ਪਿੰਡਾਂ ਦੇ ਸਰਕਾਰੀ ਸਕੂਲਾਂ ਦੇ ਕਮਰਿਆਂ , ਚਾਰ ਦੁਆਰੀਆਂ ਅਤੇ ਪਿੰਡਾਂ ਦੀਆਂ ਗਲੀਆਂ ਨਾਲ ਸੰਬ...
ਪੰਜਾਬ ਦੇ ਮੁੱਖ ਮੰਤਰੀ ਵੱਲੋਂ ਕੀਤੇ ਵਰਚੁਅਲ ਉਦਘਾਟਨ ਦੌਰਾਨ, ਮੋਹਾਲੀ ਨੂੰ ਬਲੌਂਗੀ ਵਿਖੇ 35ਵਾਂ ਆਮ ਆਦਮੀ ਕਲੀਨਿਕ ਮਿਲਿਆ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਕੀਤੇ ਵਰਚੁਅਲ ਉਦਘਾਟਨ ਦੌਰਾਨ, ਮੋਹਾਲੀ ਨੂੰ ਬਲੌਂਗੀ ਵਿਖੇ 35ਵਾਂ ਆਮ ਆਦਮੀ ਕਲੀਨਿਕ ਮਿਲਿਆ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 2 ਮਾਰਚ, 2024: ਸੂਬੇ ਵਿੱਚ ਸਿਹਤ ਅਤੇ ਵਿੱਦਿਅਕ ਬੁਨਿਆਦੀ ਢਾਂਚੇ ਨੂੰ ਮਜ਼ਬੂਤ ​​ਕਰਨ ਦੀ ਆਪਣੀ ਵਚਨਬੱਧਤਾ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਾਮ ਜਲੰਧਰ ਤੋਂ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ਵਿੱਚ ਬਲੌਂਗੀ ਵਿਖੇ ਸਥਾਪਿਤ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ 35ਵੇਂ ਆਮ ਆਦਮੀ ਕਲੀਨਿਕ ਦਾ ਵਰਚੁਅਲ ਉਦਘਾਟਨ ਕੀਤਾ।      ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਦਮਨਜੀਤ ਸਿੰਘ ਮਾਨ, ਉਪ ਮੰਡਲ ਮੈਜਿਸਟਰੇਟ ਮੁਹਾਲੀ ਦੀਪਾਂਕਰ ਗਰਗ ਅਤੇ ਕੌਂਸਲਰ ਸਰਬਜੀਤ ਸਿੰਘ ਸਮਾਣਾ ਸਮੇਤ ਜ਼ਿਲ੍ਹਾ ਸਿਹਤ ਅਧਿਕਾਰੀ ਵੀ ਹਾਜ਼ਰ ਸਨ।       ਏ.ਡੀ.ਸੀ.ਦਮਨਜੀਤ ਸਿੰਘ ਮਾਨ ਨੇ ਕਿਹਾ ਕਿ ਇੱਕ ਹੋਰ ਆਮ ਆਦਮੀ ਕਲੀਨਿਕ ਦੇ ਸ਼ਾਮਲ ਹੋਣ ਨਾਲ ਮੌਜੂਦਾ 34 ਸਿਹਤ ਸੁਵਿਧਾਵਾਂ (ਏ.ਏ.ਸੀ.) ਦੀ ਗਿਣਤੀ 35 ਹੋ ਗਈ ਹੈ। ਉਨ੍ਹਾਂ ਕਿਹਾ ਕਿ ਅੱਜ ਜਿਸ ਇਲਾਕੇ ਵਿੱਚ ਆਮ ਆਦਮੀ ਕਲੀਨਿਕ ਖੋਲ੍ਹਿਆ ਗਿਆ ਹੈ, ਉਸ ਦੀ ਇੱਥੇ ਸਖ਼ਤ ਜ਼ਰੂਰਤ ਸੀ। ਉਨ੍ਹਾਂ ਕਿਹਾ ਕਿ ਸਥਾਨਕ ਵਿਧਾਇਕ ਸ. ਕੁਲਵੰਤ ਸਿੰਘ ਦੇ ਅਣਥੱਕ ਯ...
ਮੁੱਖ ਮੰਤਰੀ ਦੀ ਨੌਜਵਾਨਾਂ ਨੂੰ ਅਪੀਲਃ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਹਿੱਸੇਦਾਰ ਬਣਨ ਲਈ ਨਵੇਂ ਵਿਚਾਰਾਂ ਅਤੇ ਕਾਢਾਂ ਦੀ ਵਰਤੋਂ ਕਰੋ

ਮੁੱਖ ਮੰਤਰੀ ਦੀ ਨੌਜਵਾਨਾਂ ਨੂੰ ਅਪੀਲਃ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਹਿੱਸੇਦਾਰ ਬਣਨ ਲਈ ਨਵੇਂ ਵਿਚਾਰਾਂ ਅਤੇ ਕਾਢਾਂ ਦੀ ਵਰਤੋਂ ਕਰੋ

Punjab
ਚੰਡੀਗੜ੍ਹ, 2 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਹਿੱਸੇਦਾਰ ਬਣਨ ਲਈ ਆਪਣੇ ਨਵੇਂ ਵਿਚਾਰਾਂ ਅਤੇ ਖੋਜਾਂ ਦੀ ਵਰਤੋਂ ਕਰਨ ਦਾ ਸੱਦਾ ਦਿੱਤਾ। ਇੱਥੇ ਟੀ.ਆਈ.ਈ.  ਸੀ.ਓ.ਐਨ. ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਹਮੇਸ਼ਾ ਨਵੇਂ ਵਿਚਾਰਾਂ ਅਤੇ ਕਾਢਾਂ ਦੇ ਹਮਾਇਤੀ ਰਹੇ ਹਨ ਅਤੇ ਆਮ ਆਦਮੀ ਨੂੰ ਵੱਧ ਅਖ਼ਤਿਆਰ ਦੇਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਲਈ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਵਿੱਚ ਉੱਦਮੀ ਹੁਨਰ ਨੂੰ ਹੁਲਾਰਾ ਦੇਣ ਲਈ ਬਿਜ਼ਨਸ ਬਲਾਸਟਰਜ਼ ਸਕੀਮ ਸ਼ੁਰੂ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਜਵਾਨਾਂ ਦੇ ਕਰੀਅਰ ਲਈ ਮਾਰਗਦਰਸ਼ਨ ਯਕੀਨੀ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ, ਜਿਸ ਨਾਲ ਉਨ੍ਹਾਂ ਨੂੰ ਵੱਡੇ ਪੱਧਰ 'ਤੇ ਸਸ਼ਕਤ ਬਣਾਇਆ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਦੀ ਭਲਾਈ ਲਈ ਠੋਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਧਿਆਨ ਇਸ ਗੱਲ ਨੂੰ ਯਕੀਨੀ ਬਣਾਉਣਾ ਹੈ ਕਿ ਨੌਜਵਾਨ ਨੌਕਰੀ ...
ਸਵੈ ਰੋਜਗਾਰ ਮੁਹੱਈਆ ਕਰਵਾਉਣ ਲਈ 7 ਮਾਰਚ ਨੂੰ ਜੰਡਿਆਲਾ ਗੁਰੂ ਵਿਖੇ ਲੱਗੇਗਾ ਕੈਂਪ

ਸਵੈ ਰੋਜਗਾਰ ਮੁਹੱਈਆ ਕਰਵਾਉਣ ਲਈ 7 ਮਾਰਚ ਨੂੰ ਜੰਡਿਆਲਾ ਗੁਰੂ ਵਿਖੇ ਲੱਗੇਗਾ ਕੈਂਪ

Punjab
ਅੰਮ੍ਰਿਤਸਰ 2 ਮਾਰਚ 2024:—ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜਗਾਰ ਦੇਣ ਅਤੇ ਸਵੈ—ਰੋਜਗਾਰ ਦੇ ਕਾਬਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ । ਸ੍ਰੀ ਹਰਭਜਨ ਸਿੰਘ ਈ.ਟੀ.ੳ, ਕੈਬਨਿਟ ਮੰਤਰੀ ਦੀ ਅਗਵਾਈ ਹੇਠ ਅੰਮ੍ਰਿਤਸਰ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਅਤੇ ਸਵੈ—ਰੋਜਗਾਰ ਮੁਹੱਈਆ ਕਰਵਾਉਣ ਲਈ 7 ਮਾਰਚ 2024 ਦਿਨ ਵੀਰਵਾਰ ਨੂੰ ਸਵੇਰੇ 9.00 ਵਜੇ ਰੋਜ਼ਗਾਰ ਅਤੇ ਸਵੈ— ਰੋਜਗਾਰ ਕੈਂਪ ਲਗਾਇਆ ਜਾ ਰਿਹਾ ਹੈ।ਉਹਨਾਂ ਦੱਸਿਆ ਕਿ ਇਹ ਕੈਂਪ ਉਹਨਾਂ ਦੇ ਪਾਰਟੀ ਦਫਤਰ ਜੁਬਲੀ ਰੋਡ ਜੈ ਰਿਜੋਰਟ ਦੇ ਸਾਹਮਣੇ ਜੰਡਿਆਲਾ ਗੂਰੁ ਵਿਖੇ ਲਗਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਪੰਜਾਬ ਦੇ ਸਵੈ—ਰੋਜਗਾਰ ਵਿਭਾਗ ਜਿਵੇਂ ਕਿ ਪੇਂਡੂ ਸਵੈ ਰੁਜਗਾਰ ਤਕਨੀਕੀ ਸੰਸਥਾ,ਪੰਜਾਬ ਰਾਜ ਪੇਂਡੂ ਆਜੀਵਿਕਾ ਮਿਸ਼ਨ,ਜਿਲ੍ਹਾ ਉਦਯੋਗ ਕੇਂਦਰ, ਐਸ.ਸੀ ਕਾਰਪੋਰੇਸ਼ਨ ਅਤੇ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ, ਵੱਲੋ ਭਾਗ ਲਿਆ ਜਾਣਾ ਹੈ ਤੇ ਪਲੇਸਮੈਂਟ ਕੈਂਪ ਵਿੱਚ ਐਸ.ਬੀ.ਆਈ ਕ੍ਰੈਡਿਟ ਕਾਰਡ(ਟੀਮ ਲੀਜ਼),ਪੇ.ਟੀ.ਐਮ, ਸਵਿਫਟ ਸਿਕਿਉਰਿਟੀ, ਆਧਾਨ ਸਲੂਸ਼ਨ ਪ੍ਰਾਈਵੇਟ ਲਿਮਿਟਿਡ, ਮੈਕਸੀਕਸ ਕੋਚਰ ਟੇਕ ਆਦਿ ਕੰਪਨੀਆ ਵੱਲੋ...
ਆਮ ਆਦਮੀ ਕਲੀਨਿਕਾਂ ਨੇ ਸੁਖਾਲਾ ਕੀਤਾ ਲੋਕਾਂ ਦਾ ਇਲਾਜ – ਧਾਲੀਵਾਲ

ਆਮ ਆਦਮੀ ਕਲੀਨਿਕਾਂ ਨੇ ਸੁਖਾਲਾ ਕੀਤਾ ਲੋਕਾਂ ਦਾ ਇਲਾਜ – ਧਾਲੀਵਾਲ

Punjab
ਅਜਨਾਲਾ, 2 ਮਾਰਚ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਹਨਾਂ ਦੇ ਘਰ ਦੇ ਨੇੜੇ ਬਿਹਤਰ ਅਤੇ ਮੁਫਤ ਸਿਹਤ ਸਹੂਲਤਾਂ ਦੇਣ ਲਈ ਸ਼ੁਰੂ ਕੀਤੇ ਗਏ ਆਮ ਆਦਮੀ ਕਲੀਨਿਕਾਂ ਨੇ ਆਮ ਲੋਕਾਂ ਦਾ ਇਲਾਜ ਸੁਖਾਲਾ ਕਰ ਦਿੱਤਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਵਿਖੇ ਆਮ ਆਦਮੀ ਕਲੀਨਿਕ ਦੀ ਸੁਰੂਆਤ ਕਰਨ ਮੌਕੇ ਕੀਤਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ 15 ਅਗਸਤ 2022 ਤੋਂ ਪੜਾਅਵਾਰ 60 ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਹਨ। ਇਨ੍ਹਾਂ ਵਿਚੋਂ 35 ਕਲੀਨਿਕ ਸ਼ਹਿਰੀ ਖੇਤਰ ਵਿੱਚ ਸਥਿਤ ਹਨ ਜਦੋਂ ਕਿ 25 ਪੇਂਡੂ ਖੇਤਰਾਂ ਵਿੱਚ ਸਥਿਤ ਹਨ। ਇੰਨਾਂ ਵਿਚ ਹੁਣ ਤੱਕ 11, 29,369 ਮਰੀਜ਼ਾ ਦਾ ਇਲਾਜ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਇੰਨਾਂ ਵਿਚ 80 ਤਰ੍ਹਾਂ ਦੀਆਂ ਦਵਾਈਆਂ ਮੁਫਤ ਦਿੱਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ  38 ਤਰ੍ਹਾਂ ਦੇ ਡਾਇਗਨੌਸਟਿਕ ਮੁਫਤ ਟੈਸਟ ਹੁੰਦੇ ਹਨ ਅਤੇ ਹੁਣ ਤੱਕ ਕੁੱਲ 1,96,424 ਲੋਕਾਂ ਨੇ ਇਸ ਡਾਇਗਨੌਸਟਿਕ ਸੁਵਿਧਾਵਾਂ ਦਾ ਲਾਭ ਲਿਆ ਹੈ। ਉਹਨਾਂ ਦੱਸਿਆ ਕਿ ਅੱਜ 12 ਹੋਰ ਆਮ ਆਦਮੀ ਕਨਲੀਨਿਕ ਲੋਕਾਂ ਨੂੰ ਸਮਰਪਿਤ...
ਧਾਲੀਵਾਲ ਨੇ ਚਾਰ ਪਿੰਡਾਂ ਦੇ ਛੱਪੜਾਂ ਦੇ ਨਵੀਨੀਕਰਨ ਦਾ ਕੰਮ ਸ਼ੁਰੂ ਕਰਵਾਇਆ

ਧਾਲੀਵਾਲ ਨੇ ਚਾਰ ਪਿੰਡਾਂ ਦੇ ਛੱਪੜਾਂ ਦੇ ਨਵੀਨੀਕਰਨ ਦਾ ਕੰਮ ਸ਼ੁਰੂ ਕਰਵਾਇਆ

Punjab
ਅੰਮ੍ਰਿਤਸਰ, 2 ਮਾਰਚ---ਕੈਬਨਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅਜਨਾਲਾ ਹਲਕੇ ਤੇ ਚਾਰ ਪਿੰਡਾਂ ਸ਼ਹਿਜ਼ਾਦਾ, ਮਾਛੀਵਾਲਾ,  ਧੰਗਈ ਅਤੇ ਰੂੜੇਵਾਲਾ ਪਿੰਡਾਂ ਚ ਛੱਪੜਾਂ ਦੇ ਗੰਦੇ ਪਾਣੀ ਨੂੰ ਸਾਫ਼ ਕਰਨ ਲਈ ਬਣਾਏ ਜਾ ਰਹੇ ਥਾਪਰ ਮਾਡਲਾਂ ਤੇ ਕੰਮ ਦੀ ਸ਼ੁਰੂਆਤ ਕੀਤੀ ਗਈ। ਉਹਨਾਂ ਦੱਸਿਆ ਕਿ 80 ਲੱਖ ਰੁਪਏ ਦੀ ਲਾਗਤ ਨਾਲ ਇਹਨਾਂ ਪਿੰਡਾਂ ਦੇ ਛੱਪੜਾਂ ਦੇ ਗੰਦੇ ਪਾਣੀ ਨੂੰ ਸਾਫ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਚੱਲ ਰਹੇ ਪ੍ਰੋਜੈਕਟਾਂ ਚ ਤੇਜ਼ੀ ਲਿਆਂਦੀ ਜਾਵੇ ਅਤੇ ਤਹਿ ਸਮੇਂ ਅਨੁਸਾਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ।  ਉਹਨਾਂ ਕਿਹਾ ਕਿ ਪਿੰਡਾਂ ਦੇ ਵਿੱਚ ਗੰਦੇ ਪਾਣੀ ਦੀ ਜੋ ਸਮੱਸਿਆ ਹੈ ਇਸ ਦਾ ਪੱਕਾ ਹੱਲ ਛੱਪੜਾਂ ਦੇ ਪਾਣੀ ਨੂੰ ਸਾਫ ਕਰਕੇ ਖੇਤੀ ਯੋਗ ਕੰਮਾਂ ਲਈ ਵਰਤਣਾ ਹੈ ਅਤੇ ਸਾਡੀ ਕੋਸ਼ਿਸ਼ ਰਹੇਗੀ ਕਿ ਹਰੇਕ ਪਿੰਡ ਦੇ ਛੱਪੜ ਨੂੰ ਸਾਫ ਕਰਕੇ ਉਸ ਦਾ ਪਾਣੀ ਖੇਤੀ ਲਈ ਵਰਤੋਂ ਵਿੱਚ ਲਿਆਂਦਾ ਜਾਵੇ। ਇਸ ਮੌਕੇ ਖੁਸ਼ਪਾਲ ਸਿੰਘ ਧਾਲੀਵਾਲ, ਓ.ਐੱਸ.ਡੀ ਗੁਰਜੰਟ ਸਿੰਘ ਸੋਹੀ, ਬੀ.ਡੀ.ਪੀ.ਓ ਅਜਨਾਲਾ ਸੁਖਜੀਤ ਸਿੰਘ ਬਾਜਵਾ, ਤਹਿਸੀਲਦਾਰ ਅ...
ਈ ਟੀ ਓ ਨੇ ਜੰਡਿਆਲਾ ਗੁਰੂ ਵਿੱਚ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ

ਈ ਟੀ ਓ ਨੇ ਜੰਡਿਆਲਾ ਗੁਰੂ ਵਿੱਚ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ

Punjab
ਜੰਡਿਆਲਾ ਗੁਰੂ , 2 ਮਾਰਚ ਕੈਬਨਟ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਗੁਰੂ ਵਿੱਚ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਵਿਸ਼ਵ ਪੱਧਰੀ ਸਹੂਲਤਾਂ ਦੇਣ ਜਾ ਰਹੀ ਹੈ।  ਉਹਨਾਂ ਕਿਹਾ ਕਿ ਰਾਜ ਵਿੱਚ ਖੋਲੇ ਜਾ ਰਹੇ ਆਮ ਆਦਮੀ ਕਲੀਨਿਕ ਅਤੇ ਸਕੂਲ ਆਫ ਐਮੀਨੈਂਸ ਇਸ ਦੀ ਇੱਕ ਸ਼ੁਰੂਆਤ ਹੈ। ਸ ਹਰਭਜਨ ਸਿੰਘ ਨੇ ਕਿਹਾ ਕਿ ਅੰਮ੍ਰਿਤਸਰ ਜੋ ਕਿ ਦੇਸ਼ ਦਾ ਸਭ ਤੋਂ ਵੱਡਾ ਸੈਲਾਨੀਆਂ ਨੂੰ ਖਿੱਚਣ ਵਾਲਾ ਕੇਂਦਰ ਹੈ,  ਦੇ ਵਿਕਾਸ ਉੱਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।  ਉਹਨਾਂ ਦੱਸਿਆ ਕਿ ਸ਼ਹਿਰ ਵਿੱਚ ਯੂਨਿਟੀ ਮਾਲ ਵਰਗੇ ਵੱਡੇ ਪ੍ਰੋਜੈਕਟ ਸ਼ੁਰੂ ਕੀਤੇ ਜਾ ਰਹੇ ਹਨ।  ਇਸ ਤੋਂ ਇਲਾਵਾ ਸ਼ਹਿਰ ਨੂੰ ਸਲਾਨੀਆਂ ਦੀ ਖਿੱਚ ਦਾ ਕੇਂਦਰ ਬਣਾਉਣ ਲਈ ਸ਼ਹਿਰ ਦੇ ਵਿਕਾਸ ਉੱਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ । ਸ ਹਰਭਜਨ ਸਿੰਘ ਨੇ ਦੱਸਿਆ ਕਿ ਜਿਲੇ ਵਿੱਚ ਇਸ ਵੇਲੇ 60 ਆਦਮੀ ਕਲੀਨਿਕ ਕੰਮ ਕਰ ਰਹੇ ਸਨ ਜਦਕਿ 12 ਆਮ ਆਦਮੀ ਕਲੀਨਿਕਾਂ ਦੀ ਅੱਜ ਸ਼ੁਰੂਆਤ ਕਰ ਦਿੱਤੀ ਗਈ ਹੈ ਅਤੇ ਇਹ ਕਲੀਨਿਕ ਖੁੱਲਣ ਨਾਲ ਲੋਕਾਂ ਨੂੰ ਘਰ ਦੇ ਨੇੜੇ ਬਿਹਤਰ ਅ...