ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀਆਂ ਵੇਟਲਿਫਟਿੰਗ, ਪਾਵਰਲਿਫਟਿੰਗ ਅਤੇ ਬੈਸਟ ਫਿਜ਼ੀਕ ਟੀਮਾਂ ਦੇ ਟਰਾਇਲ 13 ਮਾਰਚ ਨੂੰ
ਚੰਡੀਗੜ੍ਹ, 11 ਮਾਰਚ-
ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਵੇਟਲਿਫਟਿੰਗ (ਪੁਰਸ਼ ਤੇ ਮਹਿਲਾ), ਪਾਵਰਲਿਫਟਿੰਗ (ਪੁਰਸ਼ ਤੇ ਮਹਿਲਾ) ਅਤੇ ਬੈਸਟ ਫਿਜ਼ੀਕ (ਪੁਰਸ਼) ਟੂਰਨਾਮੈਂਟ 18 ਤੋਂ 22 ਮਾਰਚ 2024 ਤੱਕ ਨਵੀਂ ਦਿੱਲੀ ਵਿਖੇ ਕਰਵਾਇਆ ਜਾ ਰਿਹਾ ਹੈ।
ਪੰਜਾਬ ਦੀਆਂ ਵੇਟਲਿਫਟਿੰਗ (ਪੁਰਸ਼ ਤੇ ਮਹਿਲਾ), ਪਾਵਰਲਿਫਟਿੰਗ (ਪੁਰਸ਼ ਤੇ ਮਹਿਲਾ) ਅਤੇ ਬੈਸਟ ਫਿਜ਼ੀਕ (ਪੁਰਸ਼) ਟੀਮਾਂ ਦੀ ਚੋਣ ਲਈ ਟਰਾਇਲ 13 ਮਾਰਚ ਨੂੰ ਵਾਰ ਹੀਰੋਜ਼ ਸਟੇਡੀਅਮ, ਸੰਗਰੂਰ ਵਿਖੇ ਸਵੇਰੇ 10 ਵਜੇ ਲਏ ਜਾਣਗੇ।
ਖੇਡ ਵਿਭਾਗ ਦੇ ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਟਰਾਇਲਾਂ ਵਿੱਚ ਸੁਰੱਖਿਆ ਸੇਵਾਵਾਂ /ਨੀਮ ਸੁਰੱਖਿਆ ਸੰਸਥਾਵਾਂ/ਕੇਂਦਰੀ ਪੁਲਿਸ ਸੰਸਥਾਵਾਂ/ਪੁਲਿਸ/ਆਰਪੀਐਫ/ਸੀਆਈਐਸਐਫ/ਬੀਐਸ.ਐਫ./ਆਈਟੀਬੀਪੀ ਅਤੇ ਐਨਐਸਜੀ ਆਦਿ ਦੇ ਕਰਮਚਾਰੀ, ਖ਼ੁਦਮੁਖ਼ਤਿਆਰ ਧਿਰਾਂ/ਅੰਡਰਟੇਕਿੰਗ/ਜਨਤਕ ਖੇਤਰ ਦੇ ਬੈਂਕ ਇੱਥੋਂ ਤੱਕ ਕਿ ਕੇਂਦਰੀ ਮੰਤਰਾਲੇ ਵਲੋਂ ਸੰਚਾਲਿਤ ਬੈਂਕ ਵੀ, ਕੱਚੇ /ਦਿਹਾੜੀਦਾਰ ਵਾਲੇ ਕਰਮੀ, ਦਫਤਰਾਂ ਵਿੱਚ ਆਰਜ਼ੀ ਤੌਰ 'ਤੇ ਕੰਮ ਕਰਦੇ ਕਰਮਚਾਰੀ,...








