Tuesday, March 17
Shadow

Punjab

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜਬਰ ਜਿਨਾਹ ਪੀੜ੍ਹਤ ਬੌਧਿਕ ਦਿਵਿਆਂਗ ਲੜ੍ਹਕੀ ਨੂੰ 10 ਲੱਖ ਰੁਪਏ ਦੇ ਮੁਆਵਜ਼ੇ ਦੀ ਰਕਮ ਪਾਸ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜਬਰ ਜਿਨਾਹ ਪੀੜ੍ਹਤ ਬੌਧਿਕ ਦਿਵਿਆਂਗ ਲੜ੍ਹਕੀ ਨੂੰ 10 ਲੱਖ ਰੁਪਏ ਦੇ ਮੁਆਵਜ਼ੇ ਦੀ ਰਕਮ ਪਾਸ

Punjab
ਬਠਿੰਡਾ, 2 ਮਾਰਚ : ਸ੍ਰੀ ਸੁਮੀਤ ਮਲਹੋਤਰਾ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਵੱਲੋਂ ਮਾਨਸਿਕ ਰੂਪ ਵਿੱਚ ਬੌਧਿਕ ਦੌਰ ਤੇ ਦਿਵਿਆਂਗ ਬਲਾਤਕਾਰ ਪੀੜ੍ਹਤ ਲੜ੍ਹਕੀ ਨੂੰ ਮਾਣਯੋਗ ਅਦਾਲਤ ਸ੍ਰੀ ਬਲਜਿੰਦਰ ਸਿੰਘ ਸਰ੍ਹਾਂ ਦੀਆਂ ਹਦਾਇਤਾਂ ਅਨੁਸਾਰ ਦਸ ਲੱਖ ਰੁਪਏ ਦਾ ਮੁਆਵਜ਼ਾ ਪਾਸ ਕੀਤਾ ਗਿਆ ਹੈ। ਉਕਤ ਕੇਸ ਵਿੱਚ ਪੀੜ੍ਹਤ ਨਾਲ ਜਬਰ ਜਿਨਾਹ ਦੇ ਦੋਸ਼ੀ ਨੂੰ ਮਾਣਯੋਗ ਅਦਾਲਤ ਵੱਲੋਂ ਵੀਹ ਸਾਲ ਦੀ ਸਜ਼ਾ ਅਤੇ ਦਸ ਹਜ਼ਾਰ ਰੁਪਏ ਦਾ ਜ਼ੁਰਮਾਨਾ ਵੀ ਕੀਤਾ ਗਿਆ ਹੈ। ਇਹ ਜਾਣਕਾਰੀ ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਸੁਰੇਸ਼ ਕੁਮਾਰ ਗੋਇਲ ਨੇ ਦਿੱਤੀ। ਇਸ ਕੇਸ ਬਾਬਤ ਹੋਰ ਜਾਣਕਾਰੀ ਦਿੰਦੇ ਹੋਏ ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਸੁਰੇਸ਼ ਕੁਮਾਰ ਗੋਇਲ ਨੇ ਦੱਸਿਆ ਕਿ ਉਕਤ ਕੇਸ ਵਿੱਚ ਪੀੜ੍ਹਤ ਲੜ੍ਹਕੀ ਨਾਲ ਦੋਸ਼ੀਆਂ ਵੱਲੋਂ ਜ਼ਬਰ ਜਿਨਾਹ ਕੀਤਾ ਗਿਆ, ਜਿਸ ਕਾਰਨ ਉਕਤ ਪੀੜ੍ਹਤ ਗਰਭਵਤੀ ਹੋ ਗਈ ਅਤੇ ਉਸਨੇ ਇੱਕ ਲੜ੍ਹਕੀ ਨੂੰ ਵੀ ...
ਸਪੀਕਰ ਸੰਧਵਾ ਨੇ ਆਮ ਆਦਮੀ ਮੁਹੱਲਾ ਕਲੀਨਿਕ ਦਾ ਕੀਤਾ ਉਦਘਾਟਨ

ਸਪੀਕਰ ਸੰਧਵਾ ਨੇ ਆਮ ਆਦਮੀ ਮੁਹੱਲਾ ਕਲੀਨਿਕ ਦਾ ਕੀਤਾ ਉਦਘਾਟਨ

Punjab
ਫਰੀਦਕੋਟ 02 ਮਾਰਚ 2024 ਸਿਹਤਮੰਦ ਪੰਜਾਬ ਦੀ ਸਿਰਜਣਾ ਲਈ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿਚ ਆਮ ਦਮੀ ਕਲੀਨਿਕ ਖੋਲੇ ਜਾ ਰਹੇ ਹਨ। ਇਸੇ ਲੜੀ ਤਹਿਤ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸਿਹਤ ਸਹੂਲਤਾਂ ਦੇ ਮੱਦੇਨਜ਼ਰ ਸ਼ਹੀਦ ਭਗਤ ਸਿੰਘ ਕਾਲਜ ਰੋਡ, ਪੁਰਾਣਾ ਸ਼ਹਿਰ ਕੋਟਕਪੂਰਾ ਵਿਖੇ ਮੁਹੱਲਾ ਕਲੀਨਿਕ ਦਾ ਉਦਘਾਟਨ  ਕੀਤਾ, ਤਾਂ ਜੋ ਸ਼ਹਿਰ ਨਿਵਾਸੀ ਇਸ ਕਲੀਨਿਕ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸਨਰ ਫਰੀਦਕੋਟ ਸ਼੍ਰੀ ਵਿਨੀਤ ਕੁਮਾਰ ਅਤੇ ਵਧੀਕ ਡਿਪਟੀ ਕਮਿਸ਼ਨਰ ਵੀਰਪਾਲ ਕੌਰ ਵਿਸ਼ੇਸ਼ ਤੌਰ ਤੇ ਵੀ ਮੌਜੂਦ ਸਨ।         ਪੱਤਰਕਾਰ ਦੇ ਸਵਾਲ ਦਾ ਜਵਾਬ ਦਿੰਦਿਆ ਉਨ੍ਹਾਂ ਕਿਹਾ ਕਿ ਸਿਹਤ ਅਤੇ ਸਿੱਖਿਆ ਕੋਈ ਕਾਰੋਬਾਰ ਦਾ ਵਿਸ਼ਾ ਨਹੀਂ ਹੈ, ਸਗੋਂ ਸੇਵਾ ਦਾ ਵਿਸ਼ਾ ਹੈ। ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਲੋਕਾਂ ਨੂੰ ਲਗਾਤਾਰ ਅਜਿਹੀਆਂ ਸੇਵਾਵਾਂ ਦੇਣ ਨੂੰ ਤਰਜੀਹ ਦੇ ਰਹੇ ਹਨ। ਇਸੇ ਲੜੀ ਤਹਿਤ ਸਕੂਲ ਅਤੇ ਮੁਹੱਲਾ ਕਲੀਨਿਕ ਬਹੁਤ ਸ਼ਾਨਦਾਰ ਬਣਾਏ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅੱਜ 167 ਮੁਹੱਲਾ ਕਲਿਨਿਕਾਂ...
ਲੋਕ ਸਭਾ ਚੋਣਾਂ ਦੀਆਂ ਅਗਾਊਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਨੇ ਕੀਤੀ ਅਧਿਕਾਰੀਆਂ ਨਾਲ ਮੀਟਿੰਗ

ਲੋਕ ਸਭਾ ਚੋਣਾਂ ਦੀਆਂ ਅਗਾਊਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਨੇ ਕੀਤੀ ਅਧਿਕਾਰੀਆਂ ਨਾਲ ਮੀਟਿੰਗ

Punjab
ਬਠਿੰਡਾ, 2 ਮਾਰਚ : ਅਗਾਮੀ ਲੋਕ ਸਭਾ ਚੋਣਾਂ 2024 ਦੀਆਂ ਅਗਾਊਂ ਤਿਆਰੀਆਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਨੇ ਵੱਖ-ਵੱਖ ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਸਹਾਇਕ ਜ਼ਿਲ੍ਹਾ ਨੋਡਲ ਅਫ਼ਸਰਾਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਅਗਾਮੀ ਲੋਕ ਸਭਾ ਚੋਣਾਂ ਦੀਆਂ ਅਗਾਊਂ ਤਿਆਰੀਆਂ ਸਮੇਂ-ਸਿਰ ਮੁਕੰਮਲ ਕਰਨੀਆਂ ਯਕੀਨੀ ਬਣਾਈਆਂ ਜਾਣ ਅਤੇ ਤਿਆਰੀਆਂ ਵਿਚ ਕਿਸੇ ਕਿਸਮ ਦੀ ਕੋਈ ਕਮੀ ਨਾ ਰਹਿਣ ਦਿੱਤੀ ਜਾਵੇ। ਇਸ ਦੌਰਾਨ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਵੱਲੋਂ ਚੋਣਾਂ ਦੌਰਾਨ ਸਥਾਪਿਤ ਕੀਤੀਆਂ ਜਾਣ ਵਾਲੀਆਂ ਵੱਖ-ਵੱਖ ਟੀਮਾਂ ਜਿਵੇਂ ਕਿ ਅਕਾਊਂਟਿੰਗ ਟੀਮ, ਫਲਾਈਇੰਗ ਸਕਾਊਟ ਟੀਮ, ਸਟੈਟਿਕਸ ਸਰਵੈਲੈਸ ਟੀਮ (ਐਸ ਐਸ ਟੀ), ਵੀਡੀਓ ਸਰਵੈਲੈਂਸ ਟੀਮ (ਵੀਐਸਟੀ), ਵੀਡੀਓ ਵਿਊਵਿੰਗ ਟੀਮ (ਵੀਵੀਟੀ), ਮੀਡੀਆ ਸਰਟੀਫ਼ਿਕੇਸ਼ਨ ਐਂਡ ਮੋਨੀਟਰਿੰਗ ਕਮੇਟੀ(ਐਮਸੀ...
ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਮਾਨਯੋਗ ਜਸਟਿਸ ਵੱਲੋਂ ਮੁਫ਼ਤ ਕਾਨੂੰਨੀ ਸਹਾਇਤਾ ਲਈ ਹੈਲਪਲਾਈਨ ਨੰਬਰ ਜਾਰੀ

ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਮਾਨਯੋਗ ਜਸਟਿਸ ਵੱਲੋਂ ਮੁਫ਼ਤ ਕਾਨੂੰਨੀ ਸਹਾਇਤਾ ਲਈ ਹੈਲਪਲਾਈਨ ਨੰਬਰ ਜਾਰੀ

Punjab
ਸ੍ਰੀ ਮੁਕਤਸਰ ਸਾਹਿਬ 2 ਮਾਰਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਮਾਨਯੋਗ ਜਸਟਿਸ ਸ੍ਰੀ ਤ੍ਰਿਭੁਵਨ ਦਹੀਆ ਨੇ ਜੋ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ  ਸੈਸ਼ਨ ਡਿਵੀਜ਼ਨ ਦੇ ਐਡਮਿਨਿਸਟਰੇਟਿਵ ਜੱਜ ਵੀ ਹਨ, ਦਾ ਜ਼ਿਲ੍ਹੇ ਦਾ ਦੌਰਾ ਅੱਜ ਦੂਜੇ ਦਿਨ ਵੀ ਜਾਰੀ ਰਿਹਾ, ਜਿਸ ਦੌਰਾਨ ਉਨਾਂ ਨੇ ਕਾਨੂੰਨੀ ਸੇਵਾਵਾਂ ਅਥਾਰਟੀ ਦਾ ਹੈਲਪਲਾਈਨ ਨੰਬਰ ਜਾਰੀ ਕੀਤਾ।           ਅੱਜ ਉਹਨਾਂ ਨੇ ਮਲੋਟ ਅਤੇ ਗਿੱਦੜਬਾਹਾ ਦੀਆਂ ਅਦਾਲਤਾਂ ਦਾ ਨਿਰੀਖਣ ਕੀਤਾ ਅਤੇ ਇੱਥੇ ਬਾਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵੀ ਇਸ ਦੌਰਾਨ ਬੈਠਕ ਕੀਤੀ। ਇਸ ਦੌਰਾਨ ਉਨਾਂ ਨੇ ਮਲੋਟ ਅਤੇ ਗਿੱਦੜਬਾਹਾ ਕੋਰਟ ਕੰਪਲੈਕਸ ਵਿੱਚ ਸੈਨੇਟਰੀ ਪੈਡ ਵੈਂਡਿੰਗ ਮਸ਼ੀਨਾਂ ਦਾ ਉਦਘਾਟਨ ਵੀ ਕੀਤਾ। ਉਨਾਂ ਨੇ ਇੱਥੇ ਪੌਦੇ ਵੀ ਲਗਾਏ। ਬਾਅਦ ਵਿੱਚ ਉਹਨਾਂ ਨੇ ਜ਼ਿਲ੍ਹਾ ਜੇਲ ਦਾ ਦੌਰਾ ਕਰਕੇ ਇੱਥੇ  ਬੰਦੀਆਂ ਦੀਆਂ ਮੁਸ਼ਕਲਾਂ ਵੀ ਸੁਣੀਆਂ। ਇਸ ਮੌਕੇ ਮਾਨਯੋਗ ਜਸਟਿਸ ਨੇ ਜੇਲ ਦੀਆਂ ਵੱਖ-ਵੱਖ ਬੈਰਕਾਂ ਦਾ ਮੁਆਇਨਾ ਕੀਤਾ ਅਤੇ ਇਕੱਲੇ ਇੱਕਲੇ ਬੰਦੀ ਤੋਂ ਉਸਦੀ ਫਰਿਆਦ ਸੁਣੀ। ਇਸ ਦੌਰਾਨ ਉਨਾਂ ਨੇ ਜੇਲ ਵਿੱਚ ਬਣੇ ਹਸਪਤਾਲ ਅਤੇ ਰਸੋਈ ਘਰ ਦਾ ਵੀ ਜਾਇਜ਼ਾ ਲਿਆ । ਇ...
ਮੁੱਖ ਮੰਤਰੀ ਦੀ ਨੌਜਵਾਨਾਂ ਨੂੰ ਅਪੀਲਃ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਹਿੱਸੇਦਾਰ ਬਣਨ ਲਈ ਨਵੇਂ ਵਿਚਾਰਾਂ ਅਤੇ ਕਾਢਾਂ ਦੀ ਵਰਤੋਂ ਕਰੋ

ਮੁੱਖ ਮੰਤਰੀ ਦੀ ਨੌਜਵਾਨਾਂ ਨੂੰ ਅਪੀਲਃ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਹਿੱਸੇਦਾਰ ਬਣਨ ਲਈ ਨਵੇਂ ਵਿਚਾਰਾਂ ਅਤੇ ਕਾਢਾਂ ਦੀ ਵਰਤੋਂ ਕਰੋ

Punjab
ਚੰਡੀਗੜ੍ਹ, 2 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਹਿੱਸੇਦਾਰ ਬਣਨ ਲਈ ਆਪਣੇ ਨਵੇਂ ਵਿਚਾਰਾਂ ਅਤੇ ਖੋਜਾਂ ਦੀ ਵਰਤੋਂ ਕਰਨ ਦਾ ਸੱਦਾ ਦਿੱਤਾ। ਇੱਥੇ ਟੀ.ਆਈ.ਈ. ਸੀ.ਓ.ਐਨ. ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਹਮੇਸ਼ਾ ਨਵੇਂ ਵਿਚਾਰਾਂ ਅਤੇ ਕਾਢਾਂ ਦੇ ਹਮਾਇਤੀ ਰਹੇ ਹਨ ਅਤੇ ਆਮ ਆਦਮੀ ਨੂੰ ਵੱਧ ਅਖ਼ਤਿਆਰ ਦੇਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਲਈ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਵਿੱਚ ਉੱਦਮੀ ਹੁਨਰ ਨੂੰ ਹੁਲਾਰਾ ਦੇਣ ਲਈ ਬਿਜ਼ਨਸ ਬਲਾਸਟਰਜ਼ ਸਕੀਮ ਸ਼ੁਰੂ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਜਵਾਨਾਂ ਦੇ ਕਰੀਅਰ ਲਈ ਮਾਰਗਦਰਸ਼ਨ ਯਕੀਨੀ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ, ਜਿਸ ਨਾਲ ਉਨ੍ਹਾਂ ਨੂੰ ਵੱਡੇ ਪੱਧਰ 'ਤੇ ਸਸ਼ਕਤ ਬਣਾਇਆ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਦੀ ਭਲਾਈ ਲਈ ਠੋਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਧਿਆਨ ਇਸ ਗੱਲ ਨੂੰ ਯਕੀਨੀ ਬਣਾਉਣਾ ਹੈ ਕਿ ਨੌਜਵਾਨ ਨੌਕਰੀ ਭ...
ਵੱਖ-ਵੱਖ ਪੋਲਿੰਗ ਬੂਥਾਂ ਉਪਰ ਵੋਟਿੰਗ ਮਸ਼ੀਨਾਂ ਰਾਹੀਂ ਸਵੀਪ ਗਤੀਵਿਧੀਆਂ ਕੀਤੀਆਂ ਗਈਆਂ

ਵੱਖ-ਵੱਖ ਪੋਲਿੰਗ ਬੂਥਾਂ ਉਪਰ ਵੋਟਿੰਗ ਮਸ਼ੀਨਾਂ ਰਾਹੀਂ ਸਵੀਪ ਗਤੀਵਿਧੀਆਂ ਕੀਤੀਆਂ ਗਈਆਂ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 2 ਮਾਰਚ: ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ  2024 ਮੱਦੇਨਜ਼ਰ ਬੂਥ ਪੱਧਰ ਉਪਰ ਜਾਗਰੂਕਤਾ ਫੈਲਾਉਣ ਲਈ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਵਿਚ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਛੇ ਮੋਬਾਈਲ ਵੈਨਾਂ ਰਾਹੀਂ ਪ੍ਰਚਾਰ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ. ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੇ ਇਸ ਵਾਰ 70 ਫ਼ੀਸਦੀ ਪਾਰ ਦੇ ਟੀਚੇ ਨੂੰ ਪੂਰਾ ਕਰਨ ਹਿੱਤ ਅਤੇ ਈ ਵੀ ਐਮ ਅਤੇ ਵੀ ਵੀ ਪੈਟ ਮਸ਼ੀਨਾਂ ਦੀ ਟ੍ਰੇਨਿੰਗ ਲਈ ਸਬੰਧਤ ਅਧਿਕਾਰੀਆਂ ਦੀ ਦੇਖ ਰੇਖ ਹੇਠ ਛੇ ਟੀਮਾਂ ਕੰਮ ਕਰ ਰਹੀਆਂ ਹਨ।      ਅੱਜ ਡੇਰਾਬਸੀ ਹਲਕੇ ਵਿੱਚ ਜੀਰਕਪੁਰ ਅਤੇ ਬਲਟਾਣਾ ਦੇ ਦਿਕਸ਼ਾਨ ਇੰਟਰਨੈਸ਼ਨਲ ਸਕੂਲ, ਨੈਸ਼ਨਲ ਪਬਲਿਕ ਸਕੂਲ ਬਲਟਾਣਾ, ਲਿਟਲ ਐਂਜਲ ਸਕੂਲ ਕਿੰਗਡੋਮ ਸਕੂਲ, ਚੰਡੀਗੜ ਪਬਲਿਕ ਸਕੂਲ ਅਤੇ ਭਬਾਤ ਏਰੀਆ ਵਿਚ ਪ੍ਰਚਾਰ ਕੀਤਾ ਗਿਆ। ਮੁਹਾਲੀ  ਵਿਧਾਨ ਸਭਾ ਹਲਕੇ ਵਿੱਚ ਕੰਬਾਲੀ ਕੰਬਾਲਾ, ਰੁੜਕਾ ਚੱਪੜਚਿੜੀ  ਲਾਂਡਰਾਂ ਕੈਲੋਂ ਆਦਿ 10 ਲੋਕੇਸ਼ਨਾਂ ਉੱਪਰ ਪ੍ਰਚਾਰ ਕੀਤਾ ਗਿਆ। ਖਰੜ ਵਿਧਾਨ ਸਭਾ ਹਲਕੇ ਵ...
ਬੈਂਗਲੁਰੂ ਧਮਾਕਾ: ਕੀ ਬੈਂਗਲੁਰੂ ਆਈਈਡੀ ਧ+ਮਾ+ਕੇ ਵਿੱਚ ਕੋਈ ਸੰਗਠਨ ਸ਼ਾਮਲ ਹੈ?

ਬੈਂਗਲੁਰੂ ਧਮਾਕਾ: ਕੀ ਬੈਂਗਲੁਰੂ ਆਈਈਡੀ ਧ+ਮਾ+ਕੇ ਵਿੱਚ ਕੋਈ ਸੰਗਠਨ ਸ਼ਾਮਲ ਹੈ?

Crime, National, Punjab
ਕਰਨਾਟਕ ਦੇ ਬੈਂਗਲੁਰੂ 'ਚ ਰਾਮੇਸ਼ਵਰਮ ਕੈਫੇ 'ਚ ਹੋਏ ਧਮਾਕੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ। ਰਾਜ ਦੇ ਗ੍ਰਹਿ ਮੰਤਰੀ ਜੀ ਪਰਮੇਸ਼ਵਰ ਨੇ ਸ਼ਨੀਵਾਰ ਨੂੰ ਕਿਹਾ ਕਿ ਪੁਲਿਸ ਘਟਨਾ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਇਸ ਧਮਾਕੇ 'ਚ ਕਿਸੇ ਜਥੇਬੰਦੀ ਦੇ ਸ਼ਾਮਲ ਹੋਣ ਦੇ ਸਵਾਲ 'ਤੇ ਉਨ੍ਹਾਂ ਕਿਹਾ ਕਿ ਫਿਲਹਾਲ ਉਹ ਇਸ ਬਾਰੇ ਕੁਝ ਨਹੀਂ ਕਹਿ ਸਕਦੇ ਅਤੇ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ੱਕੀ ਮੁਲਜ਼ਮਾਂ ਦੀ ਪਛਾਣ ਕਰਨ ਲਈ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਘਟਨਾ ਦੇ ਸਮੇਂ ਬੱਸ ਨੰਬਰ 26 ਉਸ ਰੂਟ ਤੋਂ ਲੰਘੀ ਸੀ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਸ਼ੱਕੀ ਮੁਲਜ਼ਮ ਉਸੇ ਬੱਸ ਤੋਂ ਉਤਰੇ ਸਨ। ਇਸ ਲਈ ਬੈਂਗਲੁਰੂ ਮੈਟਰੋਪੋਲੀਟਨ ਟਰਾਂਸਪੋਰਟ ਕਾਰਪੋਰੇਸ਼ਨ ਦੀਆਂ ਬੱਸਾਂ ਨੰਬਰ 26 ਵਿੱਚ ਲੱਗੇ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਗ੍ਰਹਿ ਮੰਤਰੀ ਨੇ ਕਿਹਾ, 'ਸਾਨੂੰ ਉਮੀਦ ਹੈ ਕਿ ਅਸੀਂ ਦੋਸ਼ੀਆਂ ਨੂੰ ਜਲਦੀ ਫੜ ਲਵਾਂਗੇ। ਫੋਰੈਂਸਿਕ ਟੀਮ ਨੇ ਨਮੂਨੇ ਇਕੱਠੇ ਕਰ ਲਏ ਹਨ ਅਤੇ ਧਮਾਕੇ ਦੀ ਸੰਭਾਵਨਾ ਦੀ ਜਾਂਚ ਕਰ ਰਹੀ ਹੈ।...
ਕਪੂਰਥਲਾ ‘ਚ ਅਸਮਾਨੀ ਬਿਜਲੀ ਡਿੱਗਣ ਕਾਰਨ ਨੌਜਵਾਨ ਦੀ ਮੌਤ

ਕਪੂਰਥਲਾ ‘ਚ ਅਸਮਾਨੀ ਬਿਜਲੀ ਡਿੱਗਣ ਕਾਰਨ ਨੌਜਵਾਨ ਦੀ ਮੌਤ

Punjab
ਕਪੂਰਥਲਾ ਦੇ ਪਿੰਡ ਸਿੱਧਵਾਂ ‘ਚ ਦੇਰ ਸ਼ਾਮ ਬਿਜਲੀ ਡਿੱਗਣ ਕਾਰਨ 22 ਸਾਲਾ ਨੌਜਵਾਨ ਦੀ ਮੌਤ ਹੋ ਗਈ ਹੈ। ਇਸ ਘਟਨਾ ਤੋਂ ਬਾਅਦ ਆਸ-ਪਾਸ ਦੇ ਪਿੰਡਾਂ ਵਿੱਚ ਵੀ ਸੋਗ ਦੀ ਲਹਿਰ ਹੈ। ਦੱਸਿਆ ਜਾ ਰਿਹਾ ਹੈ ਕਿ ਜਦੋਂ ਨੌਜਵਾਨ ਕਿਸਾਨ ਸ਼ਾਮ ਸਮੇਂ ਪਿੰਡ ਦੇ ਖੇਤਾਂ ‘ਚ ਕੰਮ ਕਰ ਰਿਹਾ ਸੀ ਤਾਂ ਅਚਾਨਕ ਅਸਮਾਨੀ ਬਿਜਲੀ ਡਿੱਗਣ ਕਾਰਨ ਉਸ ਦੀ ਮੌਤ ਹੋ ਗਈ। ਇਸ ਗੱਲ ਦੀ ਪੁਸ਼ਟੀ ਡੀਐਸਪੀ ਸਬ ਡਵੀਜ਼ਨ ਹਰਪ੍ਰੀਤ ਸਿੰਘ ਨੇ ਵੀ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ 21 ਸਾਲਾ ਜਸਕੀਰਤ ਸਿੰਘ ਜੱਸੀ ਪੁੱਤਰ ਜਸਵੀਰ ਸਿੰਘ ਸਿੱਧੂ ਵਾਸੀ ਪਿੰਡ ਸਿੱਧਵਾਂ ਆਪਣੇ ਖੇਤਾਂ ਵਿੱਚ ਪਏ ਆਲੂਆਂ ਦੇ ਢੇਰ ਨੂੰ ਸ਼ੁੱਕਰਵਾਰ ਸ਼ਾਮ ਨੂੰ ਮੀਂਹ ਅਤੇ ਗਰਜ ਦੇ ਖਰਾਬ ਮੌਸਮ ਕਾਰਨ ਤਰਪਾਲ ਨਾਲ ਢੱਕ ਰਿਹਾ ਸੀ, ਜਦੋਂ ਅਚਾਨਕ ਅਸਮਾਨ ਤੋਂ ਬਿਜਲੀ ਡਿੱਗੀ। ਜਿਸ ਕਾਰਨ ਨੌਜਵਾਨ ਜਸਕੀਰਤ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ।   ਵਰਕਰਾਂ ਨੇ ਪਾਣੀ ਵੀ ਪਾ ਦਿੱਤਾ, ਕੰਨਾਂ ਅਤੇ ਲੱਤਾਂ ‘ਤੇ ਸੱਟਾਂ ਦੇ ਨਿਸ਼ਾਨ ਵੀ ਲੱਗੇ ਖੇਤਾਂ ਵਿੱਚ ਕੰਮ ਕਰ ਰਹੇ ਮਜ਼ਦੂਰਾਂ ਨੇ ਦੱਸਿਆ ਕਿ ਜਦੋਂ ਨੌਜਵਾਨ ’ਤੇ ਬਿਜਲੀ ਡਿੱਗੀ ਤਾਂ ਅੱਗ ਦੀਆਂ ਲਪਟਾ...
ਕੋਈ ਵੀ ਕੇਸਾਧਾਰੀ ਸਿੱਖ ਵੋਟ ਬਣਾਉਣ ਤੋਂ ਵਾਂਝਾ ਨਾ ਰਹੇ- ਡੀ ਸੀ ਆਸ਼ਿਕਾ ਜੈਨ

ਕੋਈ ਵੀ ਕੇਸਾਧਾਰੀ ਸਿੱਖ ਵੋਟ ਬਣਾਉਣ ਤੋਂ ਵਾਂਝਾ ਨਾ ਰਹੇ- ਡੀ ਸੀ ਆਸ਼ਿਕਾ ਜੈਨ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ,  2 ਮਾਰਚ: ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਚੀਫ਼  ਕਮਿਸ਼ਨਰ, ਗੁਰਦੁਆਰਾ ਬੋਰਡ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦੀ ਮਿਤੀ ਵਿਚ ਵਾਧਾ ਕਰ ਦਿੱਤਾ ਗਿਆ ਹੈ। ਚੀਫ਼ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਜਾਰੀ ਕੀਤੀ ਨਵੀਂ ਸਮਾਂ ਸਾਰਣੀ ਤਹਿਤ ਵੋਟਰ ਰਜਿਸਟਰੇਸ਼ਨ 30 ਅਪ੍ਰੈਲ 2024 ਤੱਕ ਕਰਵਾਈ ਜਾ ਸਕਦੀ ਹੈ। ਉਨ੍ਹਾਂ ਨੇ ਚੋਣਾਂ ਨਾਲ ਸਬੰਧਿਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਵੋਟਰ ਰਜਿਸਟਰੇਸ਼ਨ ਦਾ ਕੰਮ ਤੇਜ਼ੀ ਨਾਲ ਕੀਤਾ ਜਾਵੇ।      ਉਨ੍ਹਾਂ ਦੱਸਿਆ ਕਿ 1 ਮਈ 2024 ਤੋਂ 20 ਮਈ 2024 ਤੱਕ ਵੋਟਰ ਸੂਚੀਆਂ ਦੀ ਤਿਆਰੀ ਅਤੇ ਪ੍ਰਿੰਟਿੰਗ ਹੋਵੇਗੀ। ਇਸ ਤੋਂ ਬਾਅਦ 21 ਮਈ 2024 ਨੂੰ ਵੋਟਰ ਸੂਚੀਆਂ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ ਅਤੇ ਇਸੇ ਹੀ ਦਿਨ ਵੋਟਰ ਸੂਚੀਆਂ ਸਬੰਧੀ ਦਾਅਵੇ ਅਤੇ ਇਤਰਾਜ਼ ਲੈਣ ਸਬੰਧੀ ਚੋਣ ਹਲਕੇ ਅਨੁਸਾਰ ਨਿਯੁਕਤ ਅਧਿਕਾਰੀਆਂ ਦੀ ਸੂਚੀ ਜਾਰੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਦ...
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

Punjab
ਫਾਜਿਲਕਾ 2 ਮਾਰਚ ਜ਼ਿਲਾ ਮੈਜਿਸਟ੍ਰੇਟ ਡਾ. ਸੇਨੂ ਦੁੱਗਲ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਸ਼ਕਤੀਆਂ ਦੀ ਵਰਤੋ ਕਰਦਿਆਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਪਾਬੰਦੀਆਂ 30 ਅਪ੍ਰੈਲ 2024 ਤੱਕ ਲਾਗੂ ਰਹਿਣਗੀਆਂ ਅਤੇ ਉਲੰਘਣਾ ਕਰਨ ਵਾਲਿਆਂ ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪਾਬੰਦੀਆਂ ਅਨੁਸਾਰ ਜ਼ਿਲ੍ਹਾ ਫਾਜਿਲਕਾ ਵਿੱਚ ਸ਼ਾਮ ਨੂੰ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਗਊਵੰਸ਼ ਦੀ ਢੋਆ ਢੁਆਈ ਤੇ ਪੂਰਨ ਪਾਬੰਦੀ ਲਗਾਈ ਹੈ। ਹੁਕਮਾਂ ਵਿੱਚ ਉਨ੍ਹਾਂ ਕਿਹਾ ਕਿ ਜ਼ਿਨ੍ਹਾਂ ਲੋਕਾਂ ਨੇ ਗਊਵੰਸ਼ ਰੱਖੇ ਹੋਏ ਹਨ ਉਹ ਪਸ਼ੂ ਪਾਲਣ ਵਿਭਾਗ ਪਾਸ ਰਜਿਸਟਰਡ ਕਰਵਾਉਣ। ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਫਾਜ਼ਿਲਕਾ ਵਿੱਚ ਪੈਂਦੇ ਅੰਤਰਰਾਸ਼ਟਰੀ ਬਾਰਡਰ ਏਰੀਆ ਦੇ ਨਾਲ ਲੱਗਦੇ 4 ਕਿਲੋਮੀਟਰ ਦੇ ਏਰੀਏ ਵਿਚ ਪਾਕਿਸਤਾਨੀ ਸਿਮ ਰੱਖਣ ਅਤੇ ਵਰਤੋਂ ਕਰਨ ਤੇ ਪੂਰਨ ਪਾਬੰਦੀ ਲਗਾਈ ਹੈ। ਜ਼ਿਲਾ ਮੈਜਿਸਟ੍ਰੇਟ ਦੇ ਜਾਰੀ ਹੁਕਮਾਂ ਅਨੁਸਾਰ ਕਿਸੇ ਵੀ ਰੈਸਟੋਰੈਂਟ ਜਾਂ ਹੁੱਕਾ ਬਾਰ ਵਿਖੇ ਗ੍ਰਾਹਕਾਂ ਨੂੰ ਹੁੱਕਾ ਨਹੀ...