Tuesday, March 17
Shadow

Punjab

ਕੈਬਨਿਟ ਮੰਤਰੀ ਬਲਕਾਰ ਸਿੰਘ ਵਲੋਂ ਧਰਮਕੋਟ ਦੇ ਨਵੇਂ ਬੱਸ ਸਟੈਂਡ ਦਾ ਉਦਘਾਟਨ

ਕੈਬਨਿਟ ਮੰਤਰੀ ਬਲਕਾਰ ਸਿੰਘ ਵਲੋਂ ਧਰਮਕੋਟ ਦੇ ਨਵੇਂ ਬੱਸ ਸਟੈਂਡ ਦਾ ਉਦਘਾਟਨ

Punjab
ਧਰਮਕੋਟ 2 ਮਾਰਚ: ਭਾਰੀ ਬਹੁਮਤ ਨਾਲ ਲੋਕਾਂ ਨੇ ਬਣਾਈ ਆਮ ਆਦਮੀ ਪਾਰਟੀ ਦੇ ਰਾਜ ਵਿੱਚ, ਖਜਾਨੇ ਦਾ ਮੂੰਹ ਵਿਕਾਸ ਕਾਰਜਾਂ ਲਈ ਹਮੇਸ਼ਾ ਖੁੱਲ੍ਹਾ ਰਹੇਗਾ। ਆਉਣ ਵਾਲੇ ਸਮੇਂ ਵਿੱਚ ਜਲਦੀ ਹੀ ਪੂਰੇ ਪੰਜਾਬ ਨੂੰ ਸੀਵਰੇਜਾਂ ਦੀ ਸਫਾਈ ਲਈ 570 ਸੁਪਰ ਸੈਕਸ਼ਨ ਮਸ਼ੀਨਾਂ ਦਿੱਤੀਆਂ ਜਾਣਗੀਆਂ, ਇਹਨਾਂ ਵਿਚੋਂ ਇੱਕ ਮਸ਼ੀਨ ਧਰਮਕੋਟ ਨੂੰ ਭੇਂਟ ਕੀਤੀ ਜਾਵੇਗੀ ਤਾਂ ਕਿ ਧਰਮਕੋਟ ਵਾਸੀਆਂ ਨੂੰ ਸੀਵਰੇਜ ਦੀ ਸਮੱਸਿਆ ਨਾ ਆ ਸਕੇ।ਇਸ ਸ਼ਕਤੀਸ਼ਾਲੀ ਤੇ ਆਧੁਨਿਕ ਤਕਨੀਕ ਵਾਲੀ ਮਸ਼ੀਨ ਨਾਲ ਧਰਮਕੋਟ ਤੋਂ ਇਲਾਵਾ ਕੋਟ ਈਸੇ ਖਾਂ ਤੇ ਫਤਹਿਗੜ੍ਹ ਪੰਜਤੂਰ ਵਿੱਚ ਸੀਵਰੇਜ ਦੀ ਪ੍ਰਭਾਵਸ਼ਾਲੀ ਢੰਗ ਨਾਲ ਸਫ਼ਾਈ ਹੋ ਸਕੇਗੀ। ਇਹ ਪ੍ਰਗਟਾਵਾ ਸਥਾਨਕ ਸਰਕਾਰਾਂ ਵਿਭਾਗ ਅਤੇ ਸੰਸਦੀ ਮਾਮਲਿਆਂ ਦੇ ਕੈਬਨਿਟ ਮੰਤਰੀ ਸ੍ਰ ਬਲਕਾਰ ਸਿੰਘ ਨੇ ਧਰਮਕੋਟ ਵਿੱਚ ਕੀਤਾ। ਉਹ ਅੱਜ ਇਥੇ ਧਰਮਕੋਟ ਲਈ ਬਣਾਏ ਗਏ 1 ਕਰੋੜ ਤੋਂ ਵਧੇਰੇ ਦੀ ਲਾਗਤ ਵਾਲੇ ਬੱਸ ਸਟੈਂਡ ਦਾ ਉਦਘਾਟਨ ਕਰਨ ਵਿਸ਼ੇਸ਼ ਤੌਰ ਉੱਤੇ ਪਹੁੰਚੇ ਸਨ। ਇਸ ਮੌਕੇ ਉਹਨਾਂ ਨਾਲ ਹਲਕਾ ਵਿਧਾਇਕ ਧਰਮਕੋਟ ਸ੍ਰ  ਦਵਿੰਦਰਜੀਤ ਸਿੰਘ ਲਾਡੀ ਢੋਂਸ, ਹਲਕਾ ਵਿਧਾਇਕ ਮੋਗਾ ਡਾ ਅਮਨਦੀਪ ਕੌਰ ਅਰੋੜਾ, ਚੇਅਰਮੈਨ...
3 ਮਾਰਚ ਤੋਂ 5 ਮਾਰਚ ਤੱਕ ਚੱਲੇਗਾ ਪਲਸ ਪੋਲੀਓ ਅਭਿਆਨ

3 ਮਾਰਚ ਤੋਂ 5 ਮਾਰਚ ਤੱਕ ਚੱਲੇਗਾ ਪਲਸ ਪੋਲੀਓ ਅਭਿਆਨ

Punjab
ਫਾਜਿ਼ਲਕਾ 2 ਮਾਰਚ ਸਿਹਤ ਵਿਭਾਗ ਵੱਲੋਂ 3 ਮਾਰਚ ਤੋਂ 5 ਮਾਰਚ 2024 ਤੱਕ ਪਲਸ ਪੋਲੀਓ ਅਭਿਆਨ ਚਲਾਇਆ ਜਾ ਰਿਹਾ ਹੈ। ਜਿਸ ਤਹਿਤ 0 ਤੋਂ 5 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪੋਲੀਓ ਤੋਂ ਬਚਾਓ ਲਈ ਦਵਾਈ ਦੀਆਂ ਬੂੰਦਾ ਪਿਲਾਈਆਂ ਜਾਣਗੀਆਂ। ਇਸ ਸਬੰਧੀ ਸਿਵਲ ਸਰਜਨ ਦਫ਼ਤਰ ਤੋਂ ਕਾਰਜਕਾਰੀ ਸਿਵਲ ਸਰਜਨ ਡਾਕਟਰ ਕਵਿਤਾ ਸਿੰਘ ਅਤੇ ਜਿਲਾ ਟੀਕਾਕਰਨ ਅਫ਼ਸਰ ਡਾਕਟਰ ਐਰਿਕ ਦੇ ਨਾਲ ਟੀਬੀ ਅਫ਼ਸਰ ਡਾਕਟਰ ਨੀਲੂ ਚੁੱਘ ਨੇ ਮੁਨਿਆਦੀ ਰਿਕਸ਼ਾ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਦੌਰਾਨ ਕਾਰਜਕਾਰੀ ਸਿਵਲ ਸਰਜਨ ਡਾ. ਕਵਿਤਾ ਸਿੰਘ ਨੇ ਦੱਸਿਆ ਕਿ 3 ਮਾਰਚ ਦਿਨ ਐਤਵਾਰ ਨੂੰ ਬੂਥਾਂ ਤੇ ਦਵਾਈ ਪਿਲਾਈ ਜਾਵੇਗੀ ਜਦ ਕਿ 4 ਅਤੇ 5 ਮਾਰਚ ਨੂੰ ਟੀਮਾਂ ਘਰ ਘਰ ਜਾ ਕੇ ਰਹਿ ਗਏ ਬੱਚਿਆਂ ਨੂੰ ਦਵਾਈ ਪਿਲਾਊਣਗੀਆਂ। ਉਨ੍ਹਾਂ ਨੇ ਦੱਸਿਆ ਕਿ ਜਿ਼ਲ੍ਹੇ ਵਿਚ 140951 ਬੱਚਿਆਂ ਨੂੰ ਦਵਾਈ ਪਿਲਾਉਣ ਦਾ ਟੀਚਾ ਹੈ ਅਤੇ ਇਸ ਲਈ 561 ਟੀਮਾਂ ਬਣਾਈਆਂ ਗਈਆਂ ਹਨ। ਅਭਿਆਨ ਦੀ ਨਿਗਰਾਨੀ ਲਈ 117 ਨਿਗਰਾਨ ਲਗਾਏ ਗਏ ਹਨ। ਡਾ: ਐਰਿਕ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਇਸ ਅਭਿਆਨ ਦੌਰਾਨ ਨਵ ਜੰਮੇ ਬੱਚੇ ਤੋਂ ਲੈਕੇ 5 ਸਾਲ ਤੱਕ ਦੇ ਬੱਚਿਆਂ ਨੂੰ...
ਪੰਜਾਬ ਸਰਕਾਰ ਵੱਲੋਂ ਰਾਜ ਅੰਦਰ ਨਹਿਰੀ ਢਾਂਚੇ ਨੂੰ ਮੁੜ ਸੁਰਜੀਤ ਕਰਨ ਲਈ ਵੱਡੇ ਪੱਧਰ ’ਤੇ ਉਪਰਾਲੇ ਜਾਰੀ-ਚੇਤਨ ਸਿੰਘ ਜੋੜਾਮਾਜਰਾ

ਪੰਜਾਬ ਸਰਕਾਰ ਵੱਲੋਂ ਰਾਜ ਅੰਦਰ ਨਹਿਰੀ ਢਾਂਚੇ ਨੂੰ ਮੁੜ ਸੁਰਜੀਤ ਕਰਨ ਲਈ ਵੱਡੇ ਪੱਧਰ ’ਤੇ ਉਪਰਾਲੇ ਜਾਰੀ-ਚੇਤਨ ਸਿੰਘ ਜੋੜਾਮਾਜਰਾ

Punjab
ਬੁਢਲਾਡਾ/ਮਾਨਸਾ 02, ਮਾਰਚ: ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਅੰਦਰ ਨਹਿਰੀ ਢਾਂਚੇ ਨੂੰ ਮੁੜ ਸੁਰਜੀਤ ਕਰਨ ਲਈ ਵੱਡੇ ਪੱਧਰ ’ਤੇ ਉਪਰਾਲੇ ਕਰ ਰਹੀ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਜਲ ਸਰੋਤ ਅਤੇ ਮਾਈਨਿੰਗ ਮੰਤਰੀ ਪੰਜਾਬ ਸ੍ਰ. ਚੇਤਨ ਸਿੰਘ ਜੋੜਾਮਾਜਰਾ ਨੇ ਸਬ ਡਵੀਜ਼ਨ ਬੁਢਲਾਡਾ ਵਿਖੇ 22 ਕਰੋੜ ਦੀ ਲਾਗਤ ਨਾਲ 19 ਕਿਲੋਮੀਟਰ ਲੰਬੇ ਬੋਹਾ ਰਜ਼ਵਾਹੇ ਦੇ ਪੱਕਾ ਹੋਣ ’ਤੇ ਰਸਮੀ ਉਦਘਾਟਨ ਕਰਨ ਵੇਲੇ ਕੀਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਬੋਹਾ ਰਜ਼ਵਾਹਾ ਕੰਕਰੀਟ ਲਾਈਨਿਗ ਦਾ ਕੰਮ ਮੁਕੰਮਲ ਹੋਣ ਨਾਲ ਹਲਕਾ ਬੁਢਲਾਡਾ ਦੇ 40 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਲਾਭ ਹੋਵੇਗਾ ਅਤੇ 1 ਲੱਖ ਏਕੜ ਰਕਬੇ ਤੋਂ ਵਧੇਰੇ ਰਕਬੇ ਨੂੰ ਸਿੰਚਾਈ ਲਈ ਪਾਣੀ ਮਿਲੇਗਾ। ਇਸ ਦੇ ਨਾਲ ਹੀ ਹੁਣ ਟੇਲਾਂ ਤੱਕ ਪੂਰਾ ਪਾਣੀ ਮਿਲੇਗਾ। ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਦੀ ਵਰਤੋਂ ਜ਼ਿਆਦਾ ਹੋਣ ਨਾਲ ਧਰਤੀ ਹੇਠਲੇ ਪਾਣੀ ਨੂੰ ਬਚਾਇਆ ਜਾ ਸਕਦਾ ਹੈ ਅਤੇ ਖੇਤੀ ਲਈ ਵਰਤੀ ਜਾਣ ਵਾਲੀ ਬਿਜਲੀ ਦੀ ਵਧੇਰੇ ਬਚਤ ਹੁੰਦੀ ਹੈ। ਉਨ੍ਹਾਂ ਸੂਬੇ ਦੇ ਕਿਸਾਨਾਂ ਨੂੰ ਤੁਪਕਾ ਸਿੰਚਾਈ ਪ੍ਰਣਾਲੀ ’ਤੇ ਰਾਜ ਸਰਕਾਰ ਵੱਲੋ...
ਫਰੀਦਕੋਟ ਜ਼ਿਲ੍ਹੇ ‘ਚ 09 ਮਾਰਚ 2024 ਨੂੰ ਲੱਗੇਗੀ ਕੌਮੀ ਲੋਕ ਅਦਾਲਤ -ਜ਼ਿਲ੍ਹਾ ਤੇ ਸੈਸ਼ਨ ਜੱਜ

ਫਰੀਦਕੋਟ ਜ਼ਿਲ੍ਹੇ ‘ਚ 09 ਮਾਰਚ 2024 ਨੂੰ ਲੱਗੇਗੀ ਕੌਮੀ ਲੋਕ ਅਦਾਲਤ -ਜ਼ਿਲ੍ਹਾ ਤੇ ਸੈਸ਼ਨ ਜੱਜ

Punjab
ਫਰੀਦਕੋਟ 02 ਮਾਰਚ 2024 ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੇ ਮਾਨਯੋਗ ਕਾਰਜਕਾਰੀ ਚੇਅਰਪਰਸਨ  ਦੀਆਂ ਹਦਾਇਤਾਂ ਅਨੁਸਾਰ ਸ੍ਰੀਮਤੀ ਨਵਜੋਤ ਕੌਰ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ  ਦੀ ਅਗਵਾਈ ਹੇਠ ਮਿਤੀ 09 ਮਾਰਚ, 2024 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਜ਼ਿਲ੍ਹਾ ਕਚਹਿਰੀਆਂ ਫਰੀਦਕੋਟ ਅਤੇ ਸਬ-ਡਵੀਜ਼ਨ ਜੈਤੋ ਵਿਖੇ ਕੀਤਾ ਗਿਆ।             ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿੱਚ "ਝਗੜੇ ਮੁਕਾਓ ਅਤੇ ਪਿਆਰ ਵਧਾਓ ,ਲੋਕ ਅਦਾਲਤਾਂ ਰਾਹੀਂ ਸਸਤਾ ਅਤੇ ਛੇਤੀ ਨਿਆਂ ਪਾਓ" ਤਹਿਤ ਇਸ ਕੌਮੀ ਲੋਕ ਅਦਾਲਤ ਵਿੱਚ ਜ਼ਮੀਨ ਗ੍ਰਹਿਣ ਕਰਨ ਦੀਆਂ ਕਾਰਵਾਈਆਂ, ਸਥਾਈ ਲੋਕ ਅਦਾਲਤ  ਵਿੱਚ ਸ਼ਿਕਾਇਤਾਂ/ਪਟੀਸ਼ਨਾਂ, ਐਸ.ਏ.ਸੀ.ਟੀ. ਕਲੇਮ ਪਟੀਸ਼ਨ ਅਤੇ ਐਗਜ਼ੀਕਿਊਸ਼ਨ, ਪਰਿਵਾਰਕ ਅਦਾਲਤਾਂ ਵਿੱਚ ਪਰਿਵਾਰਕ ਮਾਮਲੇ,  ਮਜ਼ਦੂਰ ਵਿਵਾਦ, ਟ੍ਰੈਫਿਕ ਚਲਾਨ,  ਮਿਸ਼ਰਤ ਅਪਰਾਧ, ਬਿਜਲੀ ਐਕਟ ਤਹਿਤ ਦਰਜ ਐਫ.ਆਈ.ਆਰ, ਐਨ.ਆਈ.ਏ ਅਧੀਨ ਸ਼ਿਕਾਇਤਾਂ, ਰਿ...
ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀਆਂ ਭੇਟ

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀਆਂ ਭੇਟ

Punjab
ਚੰਡੀਗੜ੍ਹ, 1 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁੱਕਰਵਾਰ ਨੂੰ ਵਿਧਾਨ ਸਭਾ ਦੇ ਪਿਛਲੇ ਸੈਸ਼ਨ ਤੋਂ ਹੁਣ ਤੱਕ ਵਿਛੜੀਆਂ ਰੂਹਾਂ, ਜਿਨ੍ਹਾਂ ਵਿੱਚ ਸ਼ਹੀਦ ਫੌਜੀ, ਕਿਸਾਨ ਤੇ ਸਿਆਸੀ ਸ਼ਖ਼ਸੀਅਤਾਂ ਸ਼ਾਮਲ ਹਨ, ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। 16ਵੀਂ ਪੰਜਾਬ ਵਿਧਾਨ ਸਭਾ ਦੇ ਛੇਵੇਂ ਸੈਸ਼ਨ ਦੌਰਾਨ ਸਦਨ ਨੇ ਸਾਬਕਾ ਡਿਪਟੀ ਸਪੀਕਰ ਡਾ. ਬਲਦੇਵ ਰਾਜ ਚਾਵਲਾ, ਸਾਬਕਾ ਵਿਧਾਇਕ ਰਣਜੀਤ ਸਿੰਘ ਤਲਵੰਡੀ, ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਗੜ੍ਹਦੀਵਾਲਾ, ਸਾਬਕਾ ਵਿਧਾਇਕ ਸੋਹਣ ਸਿੰਘ ਬੋਦਲ, ਸ਼ਹੀਦ ਅਜੈ ਕੁਮਾਰ ਅਗਨੀਵੀਰ, ਸ਼ਹੀਦ ਹਰਸਿਮਰਨ ਸਿੰਘ ਸਿਪਾਹੀ, ਸ਼ਹੀਦ ਗੁਰਪ੍ਰੀਤ ਸਿੰਘ ਗਨਰ, ਸ਼ਹੀਦ ਜਸਪਾਲ ਸਿੰਘ ਹੋਮ ਗਾਰਡ, ਸ਼ਹੀਦ ਕਿਸਾਨ ਸ਼ੁਭਕਰਨ ਸਿੰਘ, ਉੱਘੇ ਪੱਤਰਕਾਰ ਤੇ ਸੁਤੰਤਰਤਾ ਸੰਗਰਾਮੀ ਜੰਗੀਰ ਸਿੰਘ ਦੀ ਪਤਨੀ ਮਾਤਾ ਹਰਬੰਸ ਕੌਰ, ਸ਼ਹੀਦ ਅਮਰੀਕ ਸਿੰਘ, ਸ਼ਹੀਦ ਨਾਇਬ ਸੂਬੇਦਾਰ ਅੰਗਰੇਜ਼ ਸਿੰਘ ਅਤੇ ਸ਼ਹੀਦ ਕੁਲਦੀਪ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਦੌਰਾਨ ਵਿਛੜੀਆਂ ਰੂਹਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਰੱਖਿਆ ਗਿਆ।...
ਪੰਜਾਬ ਸਰਕਾਰ ਉਦਯੋਗਪਤੀਆਂ ਨੂੰ ਸੂਬੇ ‘ਚ ਸੁਚਾਰੂ ਤੇ ਸੁਖਾਵਾਂ ਕਾਰੋਬਾਰੀ ਮਾਹੌਲ ਉਪਲੱਬਧ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ – ਡਿਪਟੀ ਕਮਿਸ਼ਨਰ

ਪੰਜਾਬ ਸਰਕਾਰ ਉਦਯੋਗਪਤੀਆਂ ਨੂੰ ਸੂਬੇ ‘ਚ ਸੁਚਾਰੂ ਤੇ ਸੁਖਾਵਾਂ ਕਾਰੋਬਾਰੀ ਮਾਹੌਲ ਉਪਲੱਬਧ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ – ਡਿਪਟੀ ਕਮਿਸ਼ਨਰ

Punjab
ਲੁਧਿਆਣਾ, 1 ਮਾਰਚ (000) - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਪੰਜਾਬ ਸਰਕਾਰ ਉਦਯੋਗਪਤੀਆਂ ਨੂੰ ਸੂਬੇ ਵਿੱਚ ਕਾਰੋਬਾਰ ਕਰਨ ਲਈ ਸੁਚਾਰੂ ਤੇ ਸੁਖਾਵਾਂ ਮਾਹੌਲ ਉਪਲੱਬਧ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਕਨਫੈਡਰੇਸ਼ਨ ਆਫ਼ ਇੰਡੀਅਨ ਇੰਡਸਟਰੀ (ਸੀ.ਆਈ.ਆਈ.) ਵੱਲੋਂ ਆਯੋਜਿਤ ਲੁਧਿਆਣਾ ਜ਼ੋਨਲ ਸਲਾਨਾ ਸੈਸ਼ਨ-2024-25 ਸਮਾਗਮ ਦੌਰਾਨ, ਉਦਯੋਗਪਤੀਆਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਸਾਹਨੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਉਨ੍ਹਾਂ ਲਈ ਕਾਰੋਬਾਰ ਲਈ ਸੁਖਾਵਾਂ ਮਾਹੌਲ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਉਦਯੋਗਿਕ ਅਤੇ ਕਾਰੋਬਾਰੀ ਵਿਕਾਸ ਨੀਤੀ ਇਸ ਤਰ੍ਹਾਂ ਤਿਆਰ ਕੀਤੀ ਗਈ ਹੈ ਤਾਂ ਜੋ ਉਦਯੋਗਪਤੀਆਂ ਨੂੰ ਇਸਦਾ ਸੰਪੂਰਨ ਲਾਭ ਮਿਲ ਸਕੇ। ਡਿਪਟੀ ਕਮਿਸ਼ਨਰ ਨੇ ਉਦਯੋਗਪਤੀਆਂ ਨੂੰ ਸੂਬਾ ਸਰਕਾਰ ਦੀਆਂ ਨਿਵੇਸ਼ਕ ਹਿਤੈਸ਼ੀ ਨੀਤੀਆਂ ਦਾ ਭਰਪੂਰ ਲਾਹਾ ਲੈਣ ਲਈ ਵੀ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੀ ਆਰਥਿਕਤਾ ਅਤੇ ਵਿਕਾਸ ਨੂੰ ਹੁਲਾਰਾ ਅਤੇ ਉੱਚ ਲੀਹਾਂ 'ਤੇ ਲਿਆਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉ...
ਸਮਾਜ ਦੇ ਸਾਧਨ ਸਮਰੱਥ ਤੇ ਹਾਸ਼ੀਏ ਉਤੇ ਧੱਕੇ ਤਬਕਿਆਂ ਵਿਚਲਾ ਫ਼ਰਕ ਮਿਟਾਉਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ: ਰਾਜਪਾਲ

ਸਮਾਜ ਦੇ ਸਾਧਨ ਸਮਰੱਥ ਤੇ ਹਾਸ਼ੀਏ ਉਤੇ ਧੱਕੇ ਤਬਕਿਆਂ ਵਿਚਲਾ ਫ਼ਰਕ ਮਿਟਾਉਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ: ਰਾਜਪਾਲ

Punjab
ਚੰਡੀਗੜ੍ਹ, 1 ਮਾਰਚ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸ਼ੁੱਕਰਵਾਰ ਨੂੰ ਆਖਿਆ ਕਿ ਵਿਕਾਸ ਦਾ ਲਾਭ ਸਮਾਜ ਦੇ ਹਰੇਕ ਵਰਗ ਤੱਕ ਪੁੱਜਣਾ ਯਕੀਨੀ ਬਣਾਉਣ ਲਈ ਸਾਧਨ ਸਮਰੱਥ ਤੇ ਹਾਸ਼ੀਏ ਉਤੇ ਧੱਕੇ ਵਰਗਾਂ ਵਿਚਲਾ ਪਾੜਾ ਖ਼ਤਮ ਕਰਨ ਲਈ ਸੂਬਾ ਸਰਕਾਰ ਦ੍ਰਿੜ੍ਹ ਸੰਕਲਪ ਹੈ। ਇੱਥੇ 16ਵੀਂ ਪੰਜਾਬ ਵਿਧਾਨ ਸਭਾ ਦੇ ਛੇਵੇਂ ਸੈਸ਼ਨ ਦੌਰਾਨ ਆਪਣੇ ਸੰਬੋਧਨ ਵਿੱਚ ਰਾਜਪਾਲ ਨੇ ਕਿਹਾ ਕਿ ਸਾਡੇ ਜੀਵੰਤ ਰਾਜ ਪੰਜਾਬ ਦੀ ਯਾਤਰਾ ਇਸ ਦੇ ਲੋਕਾਂ ਦੀ ਅਦੁੱਤੀ ਭਾਵਨਾ ਨਾਲ ਜੁੜੀ ਹੋਈ ਹੈ, ਜਿਨ੍ਹਾਂ ਨੇ ਸਮੇਂ-ਸਮੇਂ `ਤੇ ਹਿੰਮਤ, ਦ੍ਰਿੜ੍ਹਤਾ ਅਤੇ ਤਰੱਕੀ ਦੀ ਨਿਰੰਤਰ ਕੋਸ਼ਿਸ਼ ਦਾ ਮੁਜ਼ਾਹਰਾ ਕੀਤਾ ਹੈ। ਅੱਜ ਸਾਡੇ ਲਈ ਇਹ ਜ਼ਰੂਰੀ ਹੈ ਕਿ ਅਸੀਂ ਉਨ੍ਹਾਂ ਚੁਣੌਤੀਆਂ ਨੂੰ ਸਵੀਕਾਰ ਕਰੀਏ, ਜੋ ਸਾਡੇ ਸਾਹਮਣੇ ਹਨ ਅਤੇ ਭਵਿੱਖ ਵੱਲ ਅਜਿਹਾ ਰਾਹ ਤਿਆਰ ਕਰੀਏ, ਜੋ ਖ਼ੁਸ਼ਹਾਲੀ, ਸਰਵਪੱਖੀ ਅਤੇ ਟਿਕਾਊ ਵਿਕਾਸ ਦੁਆਰਾ ਪਰਿਭਾਸ਼ਿਤ ਹੋਵੇ। ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਮੇਰੀ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ ਵਿੱਚੋਂ ਇਕ ਸਰਵਪੱਖੀ ਵਿਕਾਸ ਦੇ ਮਾਹੌਲ ਨੂੰ ਉਤਸ਼ਾਹਿਤ ਕਰਨਾ ਹੈ, ਜਿੱਥੇ ਪੰਜਾਬ ਦੇ ਹਰ ਨਾਗਰਿਕ ਨੂੰ ਤਰੱਕੀ ਅਤੇ ਖ਼...
510 ਵਿਅਕਤੀਆਂ ਨੇ ਸੇਵਾ ਸਟਰੀਟ ਕੈਂਪ ਵਿੱਚ ਕੀਤਾ ਖੂਨਦਾਨ

510 ਵਿਅਕਤੀਆਂ ਨੇ ਸੇਵਾ ਸਟਰੀਟ ਕੈਂਪ ਵਿੱਚ ਕੀਤਾ ਖੂਨਦਾਨ

Punjab
ਅੰਮ੍ਰਿਤਸਰ, 1 ਮਾਰਚ 2024 (      )- ਪੰਜਾਬ ਸਰਕਾਰ ਵੱਲੋਂ 24 ਫਰਵਰੀ ਤੋਂ 29 ਫਰਵਰੀ ਤੱਕ ਮਨਾਏ ਜਾ ਰਹੇ ਰੰਗਲੇ ਪੰਜਾਬ ਮੇਲੇ ਦੌਰਾਨ ਦਾਨ ਨੂੰ ਨਵੀਂ ਦਿਸ਼ਾ ਦੇਣ ਲਈ ਸੇਵਾ ਸਟਰੀਟ ਵਿਖੇ ਜੋ ਖੂਨਦਾਨ ਕੈਂਪ ਆਯੋਜਿਤ ਕੀਤਾ ਗਿਆ ਸੀ, ਉਸ ਵਿੱਚ 510 ਲੋਕਾਂ ਵਲੋਂ ਖੂਨਦਾਨ ਕੀਤਾ ਗਿਆ ਹੈ ਅਤੇ ਪ੍ਰਸਾਸ਼ਨ ਵਲੋਂ ਖੂਨਦਾਨ ਕਰਨ ਵਾਲਿਆਂ ਨੂੰ ਸਨਮਾਨਿਤ ਵੀ ਕੀਤਾ ਜਾ ਰਿਹਾ ਹੈ।ਇਸ ਮੌਕੇ ਸਹਾਇਕ ਕਮਿਸ਼ਨਰ ਸ੍ਰੀਮਤੀ ਗੁਰਸਿਮਰਨ ਕੌਰ ਨੇ ਦੱਸਿਆ ਕਿ ਇਸ ਸੇਵਾ ਸਟਰੀਟ ਵਿਖੇ ਐਨ.ਜੀ.ਓ ਆਗੋਸ਼ ਦੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੇ ਕੀਰਤਨ ਵੀ ਕੀਤਾ ਅਤੇ ਲੋਕਾਂ ਨੂੰ ਚਾਈਨਾ ਡੋਰ ਨਾ ਵਰਤਣ ਦਾ ਸੰਦੇਸ਼ ਵੀ ਦਿੱਤਾ। ਦੱਸਣਯੋਗ ਹੈ ਕਿ ਇਸ ਸੇਵਾ ਸਟਰੀਟ ਵਿੱਚ ਵੱਖ-ਵੱਖ ਐਨ.ਜੀ.ਓ ਵਲੋਂ ਨੁੱਕੜ ਨਾਟਕ ਕਰਕੇ ਲੋਕਾਂ ਨੂੰ ਭਰੂਣ ਹੱਤਿਆ ਬੇਟੀ ਬਚਾਓ ਬੇਟੀ ਪੜ੍ਹਾਓ ਦਾ ਸੰਦੇਸ਼ ਵੀ ਦਿੱਤਾ ਗਿਆ। ਸਹਾਇਕ ਕਮਿਸ਼ਨਰ ਨੇ ਦੱਸਿਆ ਕਿ ਇਸ ਮੌਕੇ ਸ਼ਹਿਰ ਦੀਆਂ ਵੱਖ-ਵੱਖ ਸੰਸਥਾਵਾਂ ਵਲੋਂ ਲੋਕਾਂ ਨੂੰ ਆਪਣਾ ਵਾਤਾਵਰਣ ਬਚਾਉਣ ਲਈ ਪਲਾਸਟਿਕ ਦੀ ਵਰਤੋਂ ਨਾ ਕਰਨ, ਪਾਣੀ ਦੀ ਦੁਰਵਰਤੋਂ ਨੂੰ ਰੋਕਣ ਸਬੰਧੀ ਵੀ ਜਾਗਰੂਕ ਕੀਤਾ ਗਿਆ।ਸਹ...
ਫੌਜ ਵਿੱਚ ਭਰਤੀ ਹੋਣ ਲਈ ਆਨਲਾਈਨ ਫਾਰਮ 22 ਮਾਰਚ 2024 ਤੱਕ ਰਜਿਸਟਰ ਕੀਤਾ ਜਾ ਸਕਦਾ

ਫੌਜ ਵਿੱਚ ਭਰਤੀ ਹੋਣ ਲਈ ਆਨਲਾਈਨ ਫਾਰਮ 22 ਮਾਰਚ 2024 ਤੱਕ ਰਜਿਸਟਰ ਕੀਤਾ ਜਾ ਸਕਦਾ

Punjab
ਅੰਮ੍ਰਿਤਸਰ 1 ਮਾਰਚ 2024: ਭਾਰਤੀ ਫੌਜ ਵਿੱਚ ਭਰਤੀ ਲਈ ਰਜਿਸਟਰੇਸ਼ਨ ਕਰਨ ਲਈ ਨੋਟਿਫਿਕੇਸ਼ਨ ਜਾਰੀ ਹੋ ਗਿਆ ਹੈ। ਇਸ ਦਾ ਪ੍ਰਗਟਾਵਾ ਸ਼੍ਰੀ ਨਰੇਸ ਕੁਮਾਰ ਰੋਜਗਾਰ ਅਫਸਰ ਅੰਮ੍ਰਿਤਸਰ ਨੇ ਕੀਤਾ ਉਨ੍ਹਾਂ ਕਿਹਾ ਕਿ ਫੌਜ ਵਿੱਚ ਭਰਤੀ ਹੋਣ ਲਈ ਰਜਿਸਟਰੇਸ਼ਨ ਕਰਨ ਦਾ ਨੋਟਿਫਿਕੇਸ਼ਨ www.joinindianarmy.nic.in ਵੈਬਸਾਇਟ ਤੇ ਜਾਰੀ ਕੀਤਾ ਗਿਆ ਹੈ ਅਤੇ ਭਰਤੀ ਹੋਣ ਦੇ ਚਾਹਵਾਨ ਪ੍ਰਾਰਥੀ ਮਿਤੀ 22 ਮਾਰਚ 2024 ਤੱਕ ਆਨਲਾਈਨ ਫਾਰਮ ਰਜਿਸਟਰ ਕਰ ਸਕਦੇ ਹਨ। ਵਧੇਰੇ ਜਾਣਕਾਰੀ ਦਿੰਦਿਆਂ ਹੋਇਆ ਉਹਨਾਂ ਵੱਲੋਂ ਦੱਸਿਆ ਗਿਆ ਕਿ ਜਿਹੜੇ ਪ੍ਰਾਰਥੀਆਂ ਦੀ ਉਮਰ 21 ਸਾਲ, ਕੱਦ 170 ਸੈਂਟੀਮੀਟਰ, ਛਾਤੀ 77/82 ਸੈਂਟੀਮੀਟਰ,ਭਾਰ 50 ਕਿੱਲੋ ਅਤੇ ਵਿਦਿਅਕ ਯੋਗਤਾ ਘੱਟੋ ਘੱਟ 10ਵੀਂ ਪਾਸ ਹੈ, ਉਹ ਰਜਿਸਟਰੇਸ਼ਨ ਲਈ ਫੌਜ ਦੀ ਵੈਬਸਾਇਟ www.joinindianarmy.nic.in ਤੇ ਰਜਿਸਟਰ ਕਰ ਸਕਦੇ ਹਨ।ਇਸ ਭਰਤੀ ਲਈ ਰਜਿਸਟਰ ਕਰਨ ਤੋਂ ਬਾਅਦ ਪ੍ਰਾਰਥੀਆਂ ਦੀ ਚੋਣ ਲਈ ਲਿਖਤੀ ਪ੍ਰੀਖਿਆ ਲਈ ਜਾਵੇਗੀ ਅਤੇ ਲਿਖਤੀ ਪ੍ਰੀਖਿਆ ਪਾਸ ਕਰਨ ਵਾਲੇ ਪ੍ਰਾਰਥੀਆਂ ਦਾ ਫਿਜਿਕਲ ਟੈਸਟ ਲਿਆ ਜਾਵੇਗਾ। ਲਿਖਤੀ ਅਤੇ ਫਿਜਿਕਲ ਟੈਸਟ ਪਾਸ ਕਰਨ ਵਾਲੇ ਪ...
ਆਟੋ ਚਾਲਕਾ ਨੂੰ ਟ੍ਰੈਫਿਕ ਨਿਯਮਾਂ ਦੀ ਦਿੱਤੀ ਜਾਣਕਾਰੀ

ਆਟੋ ਚਾਲਕਾ ਨੂੰ ਟ੍ਰੈਫਿਕ ਨਿਯਮਾਂ ਦੀ ਦਿੱਤੀ ਜਾਣਕਾਰੀ

Punjab
ਅੰਮ੍ਰਿਤਸਰ 1 ਮਾਰਚ 2024--- ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਆਈ ਪੀ ਐਸ ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ ਹੇਠ ਏ ਡੀ ਸੀ ਪੀ ਟਰੈਫਿਕ ਸ੍ਰੀ ਹਰਪਾਲ ਸਿੰਘ ਅਤੇ ਏ.ਸੀ.ਪੀ. ਸ੍ਰੀ ਤੇਜਿੰਦਰਪਾਲ ਸਿੰਘ ਦੀ ਰਹਿਨੁਮਾਈ ਹੇਠ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਐੱਸ ਆਈ ਦਲਜੀਤ ਸਿੰਘ ਅਤੇ ਉਹਨਾਂ ਦੀ ਟੀਮ ਵੱਲੋ ਆਟੋ ਰਿਕਸ਼ਾ ਸਟੈਂਡ ਰਾਮ ਤਲਾਈ ਚੌਂਕ ਅੰਮ੍ਰਿਤਸਰ ਵਿਖੇ ਆਟੋ ਚਾਲਕਾ ਨਾਲ ਟ੍ਰੈਫਿਕ ਵਰਕਸ਼ਾਪ ਲਗਾਈ। ਉਹਨਾਂ ਨੂੰ ਟ੍ਰੈਫਿਕ ਨਿਯਮਾ ਬਾਰੇ ਜਾਗਰੂਕ ਕੀਤਾ ਅਤੇ ਲੇਨ ਵਿਚ ਚੱਲਣ ਲਈ ਦੱਸਿਆ ਗਿਆ। ਉਨਾਂ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਆਪਣੇ ਡਾਕੂਮੈਂਟ ਪੂਰੇ ਕਰਨ ਅਤੇ ਵਰਦੀ ਪਾ ਕੇ ਆਟੋ ਚਲਾਉਣ। ਉਹਨਾਂ ਨੂੰ ਦੱਸਿਆ ਗਿਆ ਕੇ ਸਵਾਰੀ ਨੂੰ ਹਮੇਸ਼ਾ ਖੱਬੇ ਪਾਸੇ ਤੋ ਬਿਠਾਉਣਾ ਅਤੇ ਉਤਾਰਨਾ ਹੈ, ਆਟੋ ਵਿਚ ਬੈਠਣ ਤੋ ਬਾਅਦ ਸਵਾਰੀ ਨੂੰ ਆਪਣੇ ਸਮਾਨ ਦਾ ਧਿਆਨ ਰੱਖਣ ਲਈ ਕਹਿਣਾ ਹੈ। ਇਸ ਤੋ ਇਲਾਵਾ ਐਨ.ਜੀ.ਓ.ਪਬਲਿਕ ਪਾਵਰ ਮਿਸ਼ਨ ਨਾਲ ਮਿਲ ਕੇ ਰਾਮ ਤਲਾਈ ਚੌਂਕ ਵਿਚ ਆਮ ਪਬਲਿਕ ਨੂੰ ਟ੍ਰੈਫਿਕ ਨਿਯਮਾ ਤੋਂ ਜਾਗਰੂਕ ਕੀਤਾ। ਉਹਨਾਂ ਨੂੰ ਟ੍ਰੈਫਿਕ ਨਿਯਮਾ ਨੂੰ ਦਰਸਾਉਂਦੇ ਪੈਂਫਲੇਟ ਵੰਡੇ...