Tuesday, March 17
Shadow

Punjab

ਸਰੂਪ ਰਾਣੀ ਮਹਿਲਾ ਮਹਾਵਿਦਿਆਲਿਆ ਵਿੱਚ ਕਰਵਾਇਆ ਜਿਲ੍ਹਾ ਪੱਧਰੀ ਗੁਆਂਢੀ ਯੁਵਾ ਸੰਸਦ ਪ੍ਰੋਗਰਾਮ

ਸਰੂਪ ਰਾਣੀ ਮਹਿਲਾ ਮਹਾਵਿਦਿਆਲਿਆ ਵਿੱਚ ਕਰਵਾਇਆ ਜਿਲ੍ਹਾ ਪੱਧਰੀ ਗੁਆਂਢੀ ਯੁਵਾ ਸੰਸਦ ਪ੍ਰੋਗਰਾਮ

Punjab
ਅੰਮ੍ਰਿਤਸਰ ਮਿਤੀ 1.3.2024-- ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ, ਯੁਵਾ ਮਾਮਲੇ ਅਤੇ ਖੇਡ ਮੰਤਰਾਲੇ, ਭਾਰਤ ਸਰਕਾਰ ਵੱਲੋਂ ਸਰੂਪ ਰਾਣੀ ਮਹਿਲਾ ਮਹਾਵਿਦਿਆਲਿਆ ਵਿਖੇ ਜਿ਼ਲ੍ਹਾ ਪੱਧਰੀ ਨੇਬਰਹੁੱਡ ਯੂਥ ਪਾਰਲੀਮੈਂਟ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਦੇ ਮੁੱਖ ਮਹਿਮਾਨ ਵਜੋਂ ਡਿਪਟੀ ਕਮਿਸ਼ਨਰ ਆਫ ਪੁਲਿਸ ਸ਼ਹਿਰੀ ਅੰਮ੍ਰਿਤਸਰ ਡਾ: ਪ੍ਰਗਿਆ ਜੈਨ ਸ਼ਾਮਿਲ ਹੋਏ ਅਤੇ  ਉਨ੍ਹਾਂ ਦੇ ਨਾਲ ਪ੍ਰੋਗਰਾਮ ਦੇ ਵਿਸ਼ੇਸ਼ ਮਹਿਮਾਨ ਸਰੂਪ ਰਾਣੀ ਮਹਿਲਾ ਮਹਾਵਿਦਿਆਲਿਆ ਦੇ ਪ੍ਰਿੰਸੀਪਲ ਡਾ: ਪ੍ਰੋ. ਦਲਜੀਤ ਕੌਰ ਸਨ। ਇਸ ਪ੍ਰੋਗਰਾਮ ਦੀ ਸ਼ੁਰੂਆਤ ਸ਼ਮ੍ਹਾਂ ਰੌਸ਼ਨ ਕਰਕੇ ਕੀਤੀ ਗਈ। ਇਸ ਤੋਂ ਬਾਅਦ ਜਿਲ੍ਹਾ ਯੁਵਾ ਅਫ਼ਸਰ ਆਕਾਂਕਸ਼ਾ ਮਹਾਵਰੀਆ ਨੇ ਪ੍ਰੋਗਰਾਮ ਦੇ ਮੁੱਖ ਮਹਿਮਾਨ ਅਤੇ ਪਿ੍ੰਸੀਪਲ ਮੈਡਮ ਨੂੰ ਜੀ ਆਇਆਂ ਕਿਹਾ ਅਤੇ ਨਹਿਰੂ ਯੁਵਾ ਕੇਂਦਰ ਦੀ ਤਰਫ਼ੋਂ ਗੁਲਦਸਤਾ, ਫੁਲਕਾਰੀ ਅਤੇ ਯਾਦਗਾਰੀ ਚਿੰਨ੍ਹ ਭੇਟ ਕੀਤਾ। ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਮੈਡਮ ਨੇ ਨੌਜਵਾਨਾਂ ਨਾਲ ਵਿਚਾਰ ਵਟਾਂਦਰਾ ਕੀਤਾ ਅਤੇ ਉਨ੍ਹਾਂ ਨੂੰ ਚੰਗੇ ਭਵਿੱਖ ਦੀ ਪ੍ਰਾਪਤੀ ਲਈ ਸੇਧ ਦਿੱਤੀ ਅਤੇ ਨਹਿਰੂ ਯੁਵਾ ਕੇਂਦਰ ਵੱਲੋਂ ਕਰਵਾਏ...
ਵੋਟਰ ਜਾਗਰੂਕਤਾ ਮੁਹਿੰਮ ਤਹਿਤ ਐਸ.ਡੀ. ਕੰਨਿਆ ਮਹਾਂਵਿਦਿਆਲਿਆ ਵਿਖੇ ਭਾਸ਼ਣ, ਪੋਸਟਰ ਮੇਕਿੰਗ ਅਤੇ ਸਲੋਗਨ ਮੁਕਾਬਲੇ ਕਰਵਾਏ

ਵੋਟਰ ਜਾਗਰੂਕਤਾ ਮੁਹਿੰਮ ਤਹਿਤ ਐਸ.ਡੀ. ਕੰਨਿਆ ਮਹਾਂਵਿਦਿਆਲਿਆ ਵਿਖੇ ਭਾਸ਼ਣ, ਪੋਸਟਰ ਮੇਕਿੰਗ ਅਤੇ ਸਲੋਗਨ ਮੁਕਾਬਲੇ ਕਰਵਾਏ

Punjab
ਮਾਨਸਾ, 01 ਮਾਰਚ: ਜਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ ਅਤੇ ਐਸ.ਡੀ.ਐਮ. ਮਾਨਸਾ ਸ੍ਰ ਮਨਜੀਤ ਸਿੰਘ ਰਾਜਲਾ ਦੀ ਅਗਵਾਈ ਵਿੱਚ ਐਨ.ਐਸ.ਐਸ ਵਿਭਾਗ ਦੇ ਸਹਿਯੋਗ ਨਾਲ ਐਸ.ਡੀ.ਕੰਨਿਆ ਮਹਾਂਵਿਦਿਆਲਾ, ਮਾਨਸਾ ਵਿਖੇ ਵੋਟਰ ਜਾਗਰੂਕਤਾ ਮੁਹਿੰਮ ‘ਸਵੀਪ’ ਤਹਿਤ ਭਾਸ਼ਣ, ਪੋਸਟਰ ਮੇਕਿੰਗ ਅਤੇ ਸਲੋਗਨ ਮੁਕਾਬਲੇ ਕਰਵਾਏ ਗਏ। ਸਵੀਪ ਸਹਾਇਕ ਨੋਡਲ ਅਫਸਰ ਸ੍ਰ. ਨਰਿੰਦਰ ਮੋਹਲ ਨੇ ਲੋਕਤੰਤਰ ਦੀ ਮਜ਼ਬੂਤੀ ਲਈ ਨੌਜਵਾਨ ਵੋਟਰਾਂ ਨੂੰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਬਿਨਾ ਕਿਸੇ ਡਰ ਤੋ ਕਰਨ ਲਈ ਪ੍ਰੇਰਿਤ ਕੀਤਾ ਅਤੇ ਵੋਟ ਦੀ ਮਹੱਤਤਾ ਸਬੰਧੀ ਜਾਣੂ ਕਰਵਾਇਆ। ਸਵੀਪ ਨੋਡਲ ਅਫਸਰ ਵਿਧਾਨ ਸਭਾ ਹਲਕਾ ਮਾਨਸਾ, ਸ੍ਰ. ਜਗਜੀਵਨ ਸਿੰਘ ਆਲੀਕੇ ਨੇ ਵਿਦਿਆਰਥਣਾਂ ਦੇ ਪੋਸਟਰ, ਸਲੋਗਨ ਤੇ ਭਾਸ਼ਣ ਮੁਕਾਬਲੇ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਆਪਣੇ ਪੋਸਟਰਾਂ, ਭਾਸ਼ਣ ਅਤੇ ਸਲੋਗਨ ਵਿੱਚ ਦਿੱਤੇ ਸੁਨੇਹੇ ਨੂੰ ਅਮਲ ਵਿੱਚ ਲਿਆਉਣਾ ਹੈ। ਉਨ੍ਹਾਂ ਨੇ ਨੋਟਾ ਬਾਰੇ ਵਿੱਚ ਵੀ ਵਿਸਥਾਰ ਵਿੱਚ ਜਾਣਕਾਰੀ ਸਾਂਝੀ ਕੀਤੀ। ਡਾ. ਬਲਜੀਤ ਕੌਰ ਨੇ ਜੈਂਡਰ ਸਮਾਨਤਾ ਦੀ ਗੱਲ ਕਰਦੇ ਹੋਏ ਕਿਹਾ ਕਿ ਸਵੀਪ ਮੁਹਿੰਮ ਵਿੱਚ ਥਰਡ...
ਜ਼ਿਲ੍ਹੇ ’ਚ ਪਲਸ-ਪੋਲੀਉ ਮੁਹਿੰਮ ਦੀਆਂ ਤਿਆਰੀਆਂ ਮੁਕੰਮਲ

ਜ਼ਿਲ੍ਹੇ ’ਚ ਪਲਸ-ਪੋਲੀਉ ਮੁਹਿੰਮ ਦੀਆਂ ਤਿਆਰੀਆਂ ਮੁਕੰਮਲ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ,  01 ਮਾਰਚ: ਜ਼ਿਲ੍ਹੇ ਵਿਚ ਪਲਸ ਪੋਲੀਉ ਮੁਹਿੰਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸਬੰਧ ’ਚ ਜਾਣਕਾਰੀ ਦਿੰਦਿਆਂ ਕਾਰਜਕਾਰੀ ਸਿਵਲ ਸਰਜਨ ਡਾ. ਰੇਨੂੰ ਸਿੰਘ ਅਤੇ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਗਿਰੀਸ਼ ਡੋਗਰਾ ਨੇ ਦਸਿਆ ਕਿ ‘ਨੈਸ਼ਨਲ ਇਮੀਉਨਾਈਜ਼ੇਸ਼ਨ ਡੇਅ (ਐਨ.ਆਈ.ਡੀ)’ ਮੁਹਿੰਮ 3 ਮਾਰਚ ਤੋਂ 5 ਮਾਰਚ ਤਕ ਚੱਲੇਗੀ, ਜਿਸ ਦੌਰਾਨ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਪੋਲੀਉ-ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ। ਉਨ੍ਹਾਂ ਦਸਿਆ ਕਿ ਮੁਹਿੰਮ ਦੇ ਪਹਿਲੇ ਦਿਨ ਹਰ ਖੇਤਰ ’ਚ ਸਥਾਪਤ ਬੂਥਾਂ ’ਤੇ ਬੂੰਦਾਂ ਪਿਲਾਈਆਂ ਜਾਣਗੀਆਂ ਜਦਕਿ ਬਾਕੀ ਦੋ ਦਿਨ ਸਿਹਤ ਕਾਮੇ ਘਰ-ਘਰ ਜਾ ਕੇ ਪੋਲੀਉ-ਰੋਕੂ ਦਵਾਈ ਪਿਲਾਉਣਗੇ। ਉਨ੍ਹਾਂ ਦਸਿਆ ਕਿ ਮੁਹਿੰਮ ਦੌਰਾਨ ਘਰਾਂ, ਉਚ-ਜੋਖਮ ਵਾਲੇ ਖੇਤਰਾਂ, ਭੱਠਿਆਂ, ਨਿਰਮਾਣ ਸਥਾਨਾਂ, ਬਸਤੀਆਂ, ਝੁੱਗੀਆਂ, ਡੇਰਿਆਂ ਆਦਿ ਸਮੇਤ ਹਰ ਥਾਂ ’ਤੇ ਰਹਿੰਦੇ ਬੱਚਿਆਂ ਨੂੰ ਕਵਰ ਕੀਤਾ ਜਾਵੇਗਾ। ਜ਼ਿਲ੍ਹੇ ’ਚ ਕੁੱਲ 1,56,830 ਬੱਚਿਆਂ ਨੂੰ ਦਵਾਈ ਪਿਲਾਉਣ ਦਾ ਟੀਚਾ ਹੈ, ਜਿਸ ਲਈ ਕੁੱਲ 1270 ਸਿਹਤ ਟੀਮਾਂ ਬਣਾਈਆਂ ਗਈਆਂ ਹਨ। ਪਹਿਲੇ ਦਿਨ ਜ਼ਿਲ੍ਹੇ ’ਚ ਵੱਖ-...
ਸਰਕਾਰੀ ਆਈਟੀਆਈ ਫਾਜ਼ਿਲਕਾ ਵਿੱਚ ਪ੍ਰਧਾਨ ਮੰਤਰੀ ਵਿਸ਼ਕਰਮਾ ਯੋਜਨਾ ਤਹਿਤ ਤੀਸਰਾ ਬੈਚ ਸ਼ੁਰੂ

ਸਰਕਾਰੀ ਆਈਟੀਆਈ ਫਾਜ਼ਿਲਕਾ ਵਿੱਚ ਪ੍ਰਧਾਨ ਮੰਤਰੀ ਵਿਸ਼ਕਰਮਾ ਯੋਜਨਾ ਤਹਿਤ ਤੀਸਰਾ ਬੈਚ ਸ਼ੁਰੂ

Punjab
ਫਾਜ਼ਿਲਕਾ, 1 ਮਾਰਚ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਆਈਟੀਆਈ ਫਾਜ਼ਿਲਕਾ ਵਿੱਚ ਜ਼ਿਲ੍ਹਾ ਉਦਯੋਗ ਕੇਂਦਰ ਫਾਜਲਕਾ ਦੇ ਸਹਿਯੋਗ ਨਾਲ ਪ੍ਰਿੰਸੀਪਲ ਸਰਦਾਰ ਅੰਗਰੇਜ਼ ਸਿੰਘ ਨੇ ਪ੍ਰਧਾਨ ਮੰਤਰੀ ਵਿਸ਼ਕਰਮਾ ਯੋਜਨਾ ਤਹਿਤ ਤੀਸਰੇ ਬੈਚ ਦੀ ਸਿਖਲਾਈ ਦੇਣੀ ਸ਼ੁਰੂ ਕਰਵਾਈ ਜਿਸ ਵਿੱਚ ਟ੍ਰੇਨਿੰਗ ਲੈਣ ਵਾਲਿਆਂ ਨੇ ਵੱਧ ਚੜ ਕੇ ਹਿੱਸਾ ਲਿਆ ਜਿਸ ਵਿੱਚ ਪ੍ਰਧਾਨ ਮੰਤਰੀ ਵਿਸ਼ਕਰਮਾ ਯੋਜਨਾ ਤਹਿਤ ਸਿਖਲਾਈ ਦਿੱਤੀ ਜਾ ਰਹੀ ਹੈ। ਜਸਵਿੰਦਰ ਸਿੰਘ ਵੱਲੋਂ ਟ੍ਰੇਨਿੰਗ ਲੈਣ ਵਾਲੇ ਸਿੱਖਿਆਰਥੀਆਂ ਨੂੰ ਵਧੀਆ ਢੰਗ ਨਾਲ ਟ੍ਰੇਨਿੰਗ ਕਰਨ ਅਤੇ ਇਸ ਟ੍ਰੇਨਿੰਗ ਦੇ ਫਾਇਦਿਆਂ ਬਾਰੇ ਦੱਸਿਆ ਅਤੇ ਕਿਹਾ ਕਿ ਇਹ ਟ੍ਰੇਨਿੰਗ ਲੈ ਕੇ ਉਹ ਆਪਣਾ ਕੰਮ ਹੋਰ ਵਧੀਆ ਤਰੀਕੇ ਨਾਲ ਕਰ ਸਕਦੇ ਹਨ । ਇਸ ਵੇਲੇ ਸਿਖਿਆਰਥੀਆਂ ਨੇ ਦੱਸਿਆ ਕਿ ਇਹ ਸਕੀਮ ਕਾਫੀ ਲਾਹੇਵੰਦ ਸਾਬਿਤ ਹੋਈ ਹੈ। ਉਨ੍ਹਾਂ ਪ੍ਰਿੰਸੀਪਲ ਅੰਗਰੇਜ਼ ਸਿੰਘ ਦਾ ਧੰਨਵਾਦ ਕੀਤਾ ਕਿ ਉਹਨਾਂ ਨੂੰ ਆਪਣੇ ਜਿਲੇ ਵਿੱਚ ਹੀ ਅਜਿਹੀ ਟ੍ਰੇਨਿੰਗ ਕਰਨ ਦਾ ਮੌਕਾ ਮਿਲਿਆ ਹੈ । ਇਸ ਮੌਕੇ ਹੋਰਨਾਂ ਤੋਂ ਇਲਾਵਾ ਟ੍ਰੇਨਿੰਗ ਅਫਸਰ ਸ੍ਰੀਮਤੀ ਪੁਨੀਤਾ ਗੋਇਲ ਟ੍ਰੇਨਿੰਗ ਅਫ...
ਡੇਰਾਬੱਸੀ ਸਬ-ਡਵੀਜਨ ਦੇ ਪਿੰਡ ਮਲਕਪੁਰ, ਧਰਮਗੜ੍ਹ, ਚੰਡਿਆਲਾ, ਰਾਜੋਮਾਜਰਾ ਅਤੇ ਵਾਰਡ ਨੰ:1, 7 ,4 ਵਿਖੇ ਲਗਾਏ ਗਏ ਕੈਂਪ

ਡੇਰਾਬੱਸੀ ਸਬ-ਡਵੀਜਨ ਦੇ ਪਿੰਡ ਮਲਕਪੁਰ, ਧਰਮਗੜ੍ਹ, ਚੰਡਿਆਲਾ, ਰਾਜੋਮਾਜਰਾ ਅਤੇ ਵਾਰਡ ਨੰ:1, 7 ,4 ਵਿਖੇ ਲਗਾਏ ਗਏ ਕੈਂਪ

Punjab
ਡੇਰਾਬੱਸੀ, 1 ਮਾਰਚ 2024: ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਆਪ ਦੀ ਸਰਕਾਰ ਆਪ ਦੇ ਦੁਆਰ' ਮੁਹਿੰਮ ਤਹਿਤ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਹੋਰ ਸਹੂਲਤਾਂ ਪ੍ਰਦਾਨ ਕਰਨ ਲਈ ਵੱਖ-ਵੱਖ ਵਾਰਡਾਂ/ਪਿੰਡਾ ਵਿੱਚ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ,  ਇਸੇ ਲੜੀ ਤਹਿਤ ਅੱਜ ਡੇਰਾਬੱਸੀ ਸਬ-ਡਵੀਜਨ ਦੇ ਪਿੰਡ ਮਲਕਪੁਰ, ਧਰਮਗੜ੍ਹ, ਚੰਡਿਆਲਾ, ਰਾਜੋਮਾਜਰਾ ਅਤੇ ਵਾਰਡ ਨੰ:1, 7 ,4 ਵਿਖੇ ਕੈਪ ਲਗਾਏ ਗਏ। ਐਸ.ਡੀ.ਐਮ. ਡੇਰਾਬਸੀ ਹਿਮਾਂਸ਼ੂ ਗੁਪਤਾ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਕੈਂਪ ਦੌਰਾਨ ਸੂਬੇ ਦੇ ਆਮ ਲੋਕਾਂ ਨੂੰ ਸਰਕਾਰੀ ਕੰਮ ਕਰਾਉਣ ਸਮੇਂ ਲੋਕਾਂ ਦੇ ਜੀਵਨ ਵਿਚ ਆ ਰਹੀਆਂ ਮੁਸ਼ਿਕਲਾਂ ਨੂੰ ਦੂਰ ਕਰਨ ਲਈ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਸੁਵਿਧਾ ਕੈਂਪਾਂ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਹਰ ਜ਼ਿਲ੍ਹੇ ਦੀ ਤਰ੍ਹਾਂ ਮੋਹਾਲੀ ਜ਼ਿਲ੍ਹੇ ਦੇ ਡੇਰਾਬਸੀ ਸਬ ਡਵੀਜ਼ਨ ਵਿਚ ਆਪ' ਦੀ ਸਰਕਾਰ, ਆਪ ਦੇ ਦੁਆਰ ਮੁਹਿੰਮ ਤਹਿਤ ਵੱਖ-ਵੱਖ ਪਿੰਡਾਂ ਤੇ ਸ਼ਹਿਰਾਂ ਦੇ ਵਾਰਡਾਂ 'ਚ ਲੋਕ ਸੁਵਿਧਾ ਕੈਂਪ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਦਫ਼ਤਰਾਂ ਚ ਖੱਜਲ...
ਬੱਚਿਆਂ ਨੂੰ ਜਿਨਸੀ ਸੋਸ਼ਣ ਤੋਂ ਬਚਾਉਣ ਲਈ ਪੰਜਾਬ ਪੁਲਿਸ ਦੀ ਪਹਿਲਕਦਮੀ ‘ਜਾਗ੍ਰਿਤੀ’ ਲਾਂਚ

ਬੱਚਿਆਂ ਨੂੰ ਜਿਨਸੀ ਸੋਸ਼ਣ ਤੋਂ ਬਚਾਉਣ ਲਈ ਪੰਜਾਬ ਪੁਲਿਸ ਦੀ ਪਹਿਲਕਦਮੀ ‘ਜਾਗ੍ਰਿਤੀ’ ਲਾਂਚ

Punjab
ਚੰਡੀਗੜ੍ਹ, 1 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਮਹਿਲਾਵਾਂ ਅਤੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ, ਪੰਜਾਬ ਪੁਲਿਸ ਦੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਅਤੇ ਵੂਮੈੱਨ ਅਫੇਅਰਜ਼ ਵਿੰਗ ਵੱਲੋਂ ਬੱਚਿਆਂ ਖਾਸ ਕਰਕੇ 5 ਤੋਂ 12 ਸਾਲ ਉਮਰ ਵਰਗ ਦੇ ਬੱਚਿਆਂ ਨੂੰ ਜਿਨਸੀ ਸੋਸ਼ਣ ਤੋਂ ਬਚਾਉਣ ਲਈ ਨਵੀਂ ਪਹਿਲਕਦਮੀ ‘ਜਾਗ੍ਰਿਤੀ’ ਲਾਂਚ ਕੀਤੀ ਗਈ ਹੈ। ਇਸ ਪਹਿਲਕਦਮੀ ਨੂੰ ਪੰਜਾਬ ਪੁਲਿਸ ਅਫ਼ਸਰ ਇੰਸਟੀਚਿਊਟ ਵਿਖੇ 180 ਪੰਜਾਬ ਪੁਲਿਸ ਮੁਲਾਜ਼ਮਾਂ ਲਈ ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਪੰਜਾਬ ਵੱਲੋਂ ਕਰਵਾਏ ਪ੍ਰਮੁੱਖ ਸਿਖਲਾਈ ਪ੍ਰੋਗਰਾਮ ਦੌਰਾਨ ਲਾਂਚ ਕੀਤਾ ਗਿਆ ਹੈ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ, ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਕਰਵਾਇਆ ਇਹ ਵਿਆਪਕ ਸੈਸ਼ਨ, ਬਾਲ ਜਿਨਸੀ ਸ਼ੋਸ਼ਣ, ਰੋਕਥਾਮ ਅਤੇ ਕਾਨੂੰਨ ਦੀਆਂ ਵਿਵਸਥਾਵਾਂ 'ਤੇ ਕੇਂਦਰਿਤ ਸੀ। ਸਾਂਝ ਜਾਗ੍ਰਿਤੀ ਪ੍ਰੋਗਰਾਮ ਦੇ ਉਦੇਸ਼ਾਂ ‘ਤੇ ਚਾਨਣਾ ਪਾਉਂਦਿਆ ਸਪੈਸ਼ਲ ਡੀਜੀਪੀ ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਅਤੇ ਵੂਮੈੱਨ ਅਫੇਅਰਜ਼ ਗੁਰਪ੍ਰੀਤ ਕੌਰ ਦਿਓ ਨੇ ਵਿਦਿਆਰਥੀਆਂ (ਦੂਜੀ ਤੋਂ 5ਵੀਂ...
ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਮਾਨਯੋਗ ਜਸਟਿਸ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ

ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਮਾਨਯੋਗ ਜਸਟਿਸ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ

Punjab
 ਸ੍ਰੀ ਮੁਕਤਸਰ ਸਾਹਿਬ, 1 ਮਾਰਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਮਾਨਯੋਗ ਜਸਟਿਸ ਸ੍ਰੀ ਤ੍ਰਿਭੁਵਨ ਦਹੀਆ ਜੀ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚ ਕੇ ਜ਼ਿਲ੍ਹਾ ਕੋਰਟ ਕੰਪਲੈਕਸ ਵਿੱਚ ਸਥਿਤ ਅਦਾਲਤਾਂ ਦਾ ਨਿਰੀਖਣ ਕੀਤਾ । ਇਸ ਤੋਂ ਪਹਿਲਾਂ ਇਥੇ ਪੁੱਜਣ ’ਤੇ ਉਹਨਾਂ ਦਾ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਰਾਜ ਕੁਮਾਰ ਜੀ ਐਸ.ਐਸ.ਪੀ. ਸ੍ਰੀ ਭਾਗੀਰਥ ਮੀਨਾ ਅਤੇ ਵਧੀਕ ਡਿਪਟੀ ਕਮਿਸ਼ਨਰ ਡਾ. ਨਯਨ ਵੱਲੋਂ ਸਵਾਗਤ ਕੀਤਾ ਗਿਆ। ਇਸ ਦੌਰਾਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਮਾਨਯੋਗ ਜਸਟਿਸ ਸ੍ਰੀ ਤ੍ਰਿਭੁਵਨ ਦਹੀਆ ਜੀ ਨੇ ਜਿੱਥੇ ਸ੍ਰੀ ਮੁਕਤਸਰ ਸਾਹਿਬ ਦੀਆਂ ਵੱਖ-ਵੱਖ ਅਦਾਲਤਾਂ ਦਾ ਨਿਰੀਖਣ ਕੀਤਾ । ਉਥੇ ਹੀ ਉਹਨਾਂ ਨੇ ਬਾਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵੀ ਬੈਠਕ ਕੀਤੀ। ਇਸ ਮੌਕੇ ਉਨਾਂ ਨੇ ਕਿਹਾ ਕਿ ਲੋਕਾਂ ਨੂੰ ਜਲਦੀ ਅਤੇ ਸਸਤਾ ਨਿਆ ਮਿਲੇ ਇਸ ਲਈ ਨਿਆ ਵਿਵਸਥਾ ਨਾਲ ਜੁੜੀਆਂ ਸਾਰੀਆਂ ਧਿਰਾਂ ਨੂੰ ਸਾਰਥਕ ਉਪਰਾਲੇ ਕਰਨੇ ਚਾਹੀਦੇ ਹਨ। ਇਸ ਮੌਕੇ ਉਨ੍ਹਾਂ ਨੇ ਜ਼ਿਲ੍ਹਾ ਕੋਰਟ ਕੰਪਲੈਕਸ ਵਿਖੇ ਸੈਨੇਟਰੀ ਪੈਡ ਵੈਂਡਿੰਗ ਮਸ਼ੀਨ ਦਾ ਉਦਘਾਟਨ ਵੀ ਕੀਤਾ ਅਤੇ ਇੱਥੇ ਬਣਨ ਵਾਲੀ ਏਡੀਆਰ ਸੈਂਟਰ ਦੀ ਇਮਾਰਤ ਵ...
ਡਾ.ਸੁਸ਼ੀਲ ਮਿੱਤਲ ਨੇ ਐਸ.ਬੀ.ਐਸ. ਸਟੇਟ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵਜੋਂ ਅਹੁਦਾ ਸੰਭਾਲਿਆ

ਡਾ.ਸੁਸ਼ੀਲ ਮਿੱਤਲ ਨੇ ਐਸ.ਬੀ.ਐਸ. ਸਟੇਟ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵਜੋਂ ਅਹੁਦਾ ਸੰਭਾਲਿਆ

Punjab
ਫ਼ਿਰੋਜ਼ਪੁਰ, 1 ਮਾਰਚ 2024:             ਡਾ. ਸੁਸ਼ੀਲ ਮਿੱਤਲ ਨੇ ਐਸ.ਬੀ.ਐਸ. ਸਟੇਟ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵਜੋਂ ਅਹੁਦਾ ਸੰਭਾਲ ਲਿਆ ਹੈ। ਪੰਜਾਬ ਸਰਕਾਰ ਵਲੋਂ ਡਾ. ਸੁਸ਼ੀਲ ਮਿੱਤਲ ਨੂੰ ਐਸ.ਬੀ.ਐਸ. ਸਟੇਟ ਯੂਨੀਵਰਸਿਟੀ ਫ਼ਿਰੋਜ਼ਪੁਰ ਦੇ ਵਾਈਸ ਚਾਂਸਲਰ ਦਾ ਵਾਧੂ ਭਾਰ ਸੌਂਪਿਆ ਗਿਆ। ਯੂਨੀਵਰਸਿਟੀ ਸਟਾਫ਼ ਵਲੋਂ ਉਨ੍ਹਾਂ ਨੂੰ ਜੀ ਆਇਆਂ ਕਹਿੰਦਿਆਂ ਹਾਰਦਿਕ ਸਵਾਗਤ ਕੀਤਾ ਗਿਆ ਤੇ ਪੰਜਾਬ ਸਰਕਾਰ ਦੇ ਇਸ ਫੈਸਲੇ ’ਤੇ ਖੁਸ਼ੀ ਜਾਹਰ ਕੀਤੀ।             ਇਸ ਮੌਕੇ ਵਾਈਸ ਚਾਂਸਲਰ ਨੇ ਯੂਨੀਵਰਸਿਟੀ ਸਟਾਫ਼ ਦੀਆਂ ਪਿੱਛਲੇ ਲਗਪਗ ਅੱਠ ਮਹੀਨਿਆਂ ਦੀਆਂ ਤਨਖਾਹਾਂ ਸਰਕਾਰ ਤੋਂ ਜਾਰੀ ਕਰਵਾਉਣ ਲਈ ਵਾਅਦਾ ਕਰਦਿਆਂ ਉਨ੍ਹਾਂ ਨੂੰ ਕਲਮ ਛੋੜ ਹੜਤਾਲ ਵਾਪਿਸ ਲੈਣ ਤੇ ਆਪਣੇ ਕੰਮਾਂ ’ਤੇ ਪਰਤਨ ਲਈ ਕਿਹਾ। ਸਟਾਫ਼ ਵੱਲੋਂ ਵੀ ਇਸ ਸੰਬੰਧੀ ਹਾਮੀ ਭਰਦਿਆਂ ਆਪਣੀ ਕਲਮ ਛੋੜ ਹੜਤਾਲ ਸਥਗਿਤ ਕਰ ਦਿੱਤੀ ਹੈ।             ਗੌਰਤਲਬ ਹੈ ਕਿ ਡਾ. ਸ਼ੁਸ਼ੀਲ ਮਿੱਤਲ ਨਵੰਬਰ 2021 ਤੋਂ ਐਸ.ਬੀ.ਐਸ. ਸਟੇਟ ਯੂਨੀਵਰਸਿਟੀ, ਗੁਰਦਾਸਪੁਰ ਦੇ ਵਾਈਸ-ਚਾਂਸਲਰ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਇਸ ਤੋਂ ਪਹਿਲਾਂ ਉਨ੍ਹਾਂ ਨੇ 1989  ਤੋਂ...
03 ਤੋਂ 05 ਮਾਰਚ ਤੱਕ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਲਈ ਜਾਗਰੂਕਤਾ ਮੁਹਿੰਮ ਸ਼ੁਰੂ

03 ਤੋਂ 05 ਮਾਰਚ ਤੱਕ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਲਈ ਜਾਗਰੂਕਤਾ ਮੁਹਿੰਮ ਸ਼ੁਰੂ

Punjab
ਮਾਨਸਾ 01 ਮਾਰਚ: ਸਿਹਤ ਵਿਭਾਗ ਵੱਲੋਂ 03 ਤੋਂ 05 ਮਾਰਚ ਤੱਕ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਚਲਾਈ ਜਾ ਰਹੀ ਹੈ, ਇਸ ਮੁਹਿੰਮ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਦੀ ਰਹਿਨੁੁਮਾਈ ਹੇਠ ਸ਼ਹਿਰ ਮਾਨਸਾ ’ਚ ਲੋਕਾਂ ਨੂੰ ਜਾਗਰੂਕ ਕਰਨ ਲਈ ਅਨਾਊਂਸਮੈਂਟ ਕਰਵਾਈ ਜਾ ਰਹੀ ਹੈ। ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਪਲਸ ਪੋਲੀਓ ਪ੍ਰੋਗਰਾਮ 1995 ਵਿੱਚ ਸ਼ੁਰੂ ਕੀਤਾ ਗਿਆ ਸੀ, ਭਾਰਤ ਵਿੱਚ 2011 ਤੋਂ ਬਾਅਦ ਕੋਈ ਵੀ ਪੋਲੀਓ ਦਾ ਕੇਸ ਨਹੀਂ ਮਿਲਿਆ ਪ੍ਰੰਤੂ ਸਾਡੇ ਨੇੜੇ ਲੱਗਦੇ ਗੁਆਂਢੀ ਦੇਸ਼ ਜਿਵੇਂ ਪਾਕਿਸਤਾਨ, ਅਫਗਾਨਿਸਤਾਨ ਆਦਿ ਦੇਸ਼ਾਂ ਵਿੱਚ ਪੋਲੀਓ ਦੇ ਕੇਸ ਅਜੇ ਵੀ ਪਾਏ ਜਾ ਰਹੇ ਹਨ, ਜਿਸ ਲਈ ਸਾਨੂੰ ਸੁਚੇਤ ਰਹਿਣ ਦੀ ਜਰੂਰਤ ਹੈ। ਸੋ ਭਾਰਤ ਨੂੰ ਪੋਲੀਓ ਤੋਂ ਬਚਾਉਣ ਲਈ ਹਰ ਸਾਲ ਪਲਸ ਪੋਲੀਓ ਦਾ ਨੈਸ਼ਨਲ ਰਾਉਂਡ, ਸੈਮੀਨੈਸ਼ਨਲ ਅਤੇ ਮਾਈਗਰੇਟਰੀ ਰਾਉਂਡ ਕੀਤੇ ਜਾ ਰਹੇ ਹਨ ਤਾਂ ਜੋ ਪੋਲੀਓ ਦੁਬਾਰਾ ਭਾਰਤ ਵਿੱਚ ਪੈਰ ਨਾ ਪਸਾਰ ਸਕੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਮਾਨਸਾ ’ਚ ਕੁੱਲ 378 ਟੀਮਾ ਬੁੱਥਾਂ ’ਤੇ ਬੈਠ ਕੇ ਪਹਿਲੇ ਦਿਨ ਪੋਲਿਓ ਬੂੰਦਾਂ ਪਿਲਾਉਣਗੀਆਂ ਅਤੇ ਦੋ ਦਿਨ ਘਰ ਘਰ ਜਾ...
ਜਲ ਜੀਵਨ ਮਿਸ਼ਨ ਤਹਿਤ ਮੋਗਾ ਵਿੱਚ ਕਰਵਾਏ 2205.03 ਲੱਖ ਰੁਪਏ ਦੇ ਵਿਕਾਸ ਕਾਰਜ

ਜਲ ਜੀਵਨ ਮਿਸ਼ਨ ਤਹਿਤ ਮੋਗਾ ਵਿੱਚ ਕਰਵਾਏ 2205.03 ਲੱਖ ਰੁਪਏ ਦੇ ਵਿਕਾਸ ਕਾਰਜ

Punjab
ਮੋਗਾ, 1 ਮਾਰਚ: ਜਲ ਜੀਵਨ ਮਿਸ਼ਨ ਦਾ ਮੁੱਖ ਉਦੇਸ਼ ਗ੍ਰਾਮੀਣ ਸਾਰੇ ਘਰਾਂ ਨੂੰ ਵਿਅਕਤੀਗਤ ਘਰੇਲੂ ਟੂਟੀ ਕੁਨੈਕਸ਼ਨਾਂ ਰਾਹੀਂ ਸੁਰੱਖਿਅਤ ਅਤੇ ਉੱਚਿਤ ਪੀਣ ਵਾਲਾ ਪਾਣੀ ਪ੍ਰਦਾਨ ਕਰਨਾ ਹੈ।ਇਸ ਪ੍ਰੋਗਰਾਮ ਤਹਿਤ ਪਾਣੀ ਸੰਭਾਲ, ਮੀਂਹ ਦੇ ਪਾਣੀ ਨੂੰ ਸੰਭਾਲ ਕੇ ਰੀਚਾਰਜ ਕਰਨਾ ਅਤੇ ਮੁੜ ਵੀ ਵਰਤਿਆ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਮੋਗਾ ਅਧੀਨ ਜਲ ਜੀਵਨ ਮਿਸ਼ਨ ਮੱਦ ਅਧੀਨ ਸਾਲ 2019-20 ਤੋਂ ਹੁਣ ਤੱਕ ਪੇਂਡੂ ਜਲ ਸਪਲਾਈ ਸਕੀਮਾਂ ਅਧੀਨ ਲਗਭਗ 2205.03 ਲੱਖ ਰੁਪਏ ਦੇ ਕੰਮ ਕਰਵਾਏ ਗਏ ਹਨ। ਇਹ ਕੰਮ ਜ਼ਿਲ੍ਹਾ ਵਾਟਰ ਅਤੇ ਸੈਨੀਟੇਸ਼ਨ ਕਮੇਟੀ ਵੱਲੋਂ ਮਨਜੂਰੀ ਲੈਣ ਉਪਰੰਤ ਕਰਵਾਏ ਗਏ। ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਕੰਮਾਂ ਨਾਲ ਪਿੰਡ ਵਾਸੀਆਂ ਨੂੰ ਸਾਫ਼ ਸੁਥਰਾ ਪਾਣੀ ਮੁਹੱਈਆ ਕਰਵਾਇਆ ਗਿਆ ਅਤੇ ਸਾਰੇ ਘਰਾਂ ਨੂੰ ਫੰਕਸ਼ਨਲ ਹਾਉਸਹੋਲਡ ਟੈਪ ਕੁਨੈਕਸ਼ਨ ਰਾਹੀਂ ਹਰ ਗ੍ਰਾਮੀਣ ਪਰਿਵਾਰ ਨੂੰ ਪ੍ਰਤੀ ਵਿਅਕਤੀ ਪ੍ਰਤੀ ਦਿਨ 70 ਲੀਟਰ ਪਾਣੀ ਦੀ ਸਪਲਾਈ ਮੁਹੱਈਆ ਕਰਵਾਈ ਗਈ। ਡਿਪਟੀ ਕਮਿਸ਼ਨਰ ਨੇ ਇਸ ਸਬੰਧੀ ਸਬੰਧਤ ਵਿਭਾਗਾਂ ਨਾਲ ਮੀਟਿ...