ਕੌਮੀ ਲੋਕ ਅਦਾਲਤ ਦਾ ਕੀਤਾ ਗਿਆ ਸਫ਼ਲ ਆਯੋਜਨ
ਫਰੀਦਕੋਟ 9 ਮਾਰਚ 2024
ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਰੇ ਭਾਰਤ ਵਿੱਚ ਕੌਮੀ ਲੋਕ ਅਦਾਲਤ ਲਗਾਈ ਗਈ। ਇਨ੍ਹਾਂ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਸਟਰ ਜਸਟਿਸ ਸ਼੍ਰੀ ਗੁਰਮੀਤ ਸਿੰਘ ਸੰਧਾਵਾਲੀਆ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਸਹਿਤ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਮਿਸ ਨਵਜੋਤ ਕੌਰ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਾਹਿਬ ਫਰੀਦਕੋਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਅਜੀਤ ਪਾਲ ਸਿੰਘ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਵੱਲੋਂ ਇਸ ਜ਼ਿਲ੍ਹੇ ਦੀਆਂ ਅਦਾਲਤਾਂ ਵਿਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ, ਜਿਸ ਦੇ ਤਹਿਤ ਜ਼ਿਲ੍ਹਾ ਫਰੀਦਕੋਟ ਦੀਆਂ ਅਦਾਲਤਾਂ ਵਿੱਚ 6 ਬੈਂਚ, ਸਥਾਈ ਲੋਕ ਅਦਾਲਤ ਵਿਖੇ । ਬੈਂਚ. ਸਬ ਡਵੀਜਨ ਜੈਤੋ ਵਿਖੇ । ਬੈਂਚ ਬਣਾਇਆ ਗਿਆ।
ਇਸ ਤੋਂ ਇਲਾਵਾ ਰੈਵੇਨਿਊ ਅਦਾਲਤਾਂ ਦੇ ਵੀ ਬੈਂਚ ਲਗਾਏ ਗਏ । ਇਸ ਲੋਕ ਅਦਾਲਤ ਵਿੱਚ 3896 ਕੇਸਾਂ ਵਿੱਚੋਂ 1232 ਕੇਸਾਂ ਦਾ ਨਿਪਟਾਰਾ ਕਰਕੇ 11,14,56,642/...








