Tuesday, March 17
Shadow

Punjab

ਜਿੰਪਾ ਵੱਲੋਂ ਹੁਸ਼ਿਆਰਪੁਰ ਤੇ ਨਾਲ ਲੱਗਦੇ ਕੰਢੀ ਖੇਤਰਾਂ ਦੇ ਪਿੰਡਾਂ ਨੂੰ ਨਹਿਰੀ ਪਾਣੀ ਪ੍ਰੋਜੈਕਟ ਮੁਹੱਈਆ ਕਰਵਾਉਣ ਦੀ ਹਦਾਇਤ

ਜਿੰਪਾ ਵੱਲੋਂ ਹੁਸ਼ਿਆਰਪੁਰ ਤੇ ਨਾਲ ਲੱਗਦੇ ਕੰਢੀ ਖੇਤਰਾਂ ਦੇ ਪਿੰਡਾਂ ਨੂੰ ਨਹਿਰੀ ਪਾਣੀ ਪ੍ਰੋਜੈਕਟ ਮੁਹੱਈਆ ਕਰਵਾਉਣ ਦੀ ਹਦਾਇਤ

Punjab
ਚੰਡੀਗੜ੍ਹ, ਮਾਰਚ 1: ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਸੂਬਾ ਸਰਕਾਰ ਦੇ ਉੱਚ ਅਧਿਕਾਰੀਆਂ ਨੂੰ ਹੁਸ਼ਿਆਰਪੁਰ ਸ਼ਹਿਰ ਅਤੇ ਨਾਲ ਲੱਗਦੇ ਕੰਢੀ ਖੇਤਰਾਂ ਦੇ ਪਿੰਡਾਂ ਨੂੰ ਨਹਿਰੀ ਪਾਣੀ ਪ੍ਰੋਜੈਕਟ ਮੁਹੱਇਆ ਕਰਵਾਉਣ ਲਈ ਕਿਹਾ ਹੈ। ਆਪਣੇ ਦਫਤਰ ਵਿੱਚ ਜਲ ਸਪਲਾਈ ਤੇ ਸੈਨੀਟੇਸ਼ਨ, ਸਥਾਨਕ ਸਰਕਾਰਾਂ ਅਤੇ ਜਲ ਸ੍ਰੋਤ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਮੰਤਰੀ ਵੱਲੋਂ ਵਿਸ਼ੇਸ਼ ਰੂਪ ਵਿੱਚ ਹੁਸ਼ਿਆਰਪੁਰ ਸ਼ਹਿਰ ਵਿੱਚ ਪਾਣੀ ਦੇ ਲਗਾਤਾਰ ਡਿੱਗ ਰਹੇ ਪੱਧਰ ਬਾਰੇ ਵਿਸ਼ੇਸ਼ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਹਾਲਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਹੁਸ਼ਿਆਰਪੁਰ ਅਤੇ ਨਾਲ ਲੱਗਦੇ ਕੰਢੀ ਖੇਤਰਾਂ ਦੇ ਪਿੰਡਾਂ ਨੂੰ ਨਹਿਰੀ ਪਾਣੀ ਦੀ ਸੁਵਿਧਾ ਦਿੱਤੀ ਜਾਵੇ। ਜਿੰਪਾ ਵੱਲੋਂ ਨਹਿਰੀ ਪਾਣੀ ਪ੍ਰੋਜੈਕਟ ਦੀ ਤਜਵੀਜ਼ ਨੂੰ ਸਥਾਨਕ ਸਰਕਾਰਾਂ, ਜਲ ਸ੍ਰੋਤ ਵਿਭਾਗ ਅਤੇ ਜਲ ਸਪਲਾਈ ਵਿਭਾਗ ਨਾਲ ਵਿਸਥਾਰਪੂਰਵਕ ਵਿਚਾਰਿਆ ਗਿਆ ਅਤੇ ਇਸਨੂੰ ਜਲਦ ਅਮਲੀ ਜਾਮਾ ਪਹਿਨਾਉਣ ਲਈ ਵੀ ਕਿਹਾ ਗਿਆ। ਮੀਟਿੰਗ ਦੌਰਾਨ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਨੀਲਕੰਠ ਅਵਹਾੜ, ਵਿਭਾਗ ਮੁਖੀ ਅ...
ਐਮਪੀ ਅਰੋੜਾ ਨੇ ਡੀਸੀ ਨਾਲ ਲੁਧਿਆਣਾ ਦੇ ਵਿਕਾਸ ਕਾਰਜਾਂ ਬਾਰੇ ਕੀਤੀ ਚਰਚਾ

ਐਮਪੀ ਅਰੋੜਾ ਨੇ ਡੀਸੀ ਨਾਲ ਲੁਧਿਆਣਾ ਦੇ ਵਿਕਾਸ ਕਾਰਜਾਂ ਬਾਰੇ ਕੀਤੀ ਚਰਚਾ

Punjab
ਲੁਧਿਆਣਾ, 1 ਮਾਰਚ, 2024: ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਸ਼ੁੱਕਰਵਾਰ ਨੂੰ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਹੋਰ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਲੁਧਿਆਣਾ ਅਤੇ ਜ਼ਿਲ੍ਹੇ ਦੇ ਹੋਰ ਹਿੱਸਿਆਂ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਬਾਰੇ ਚਰਚਾ ਕੀਤੀ। ਮੁੱਖ ਤੌਰ 'ਤੇ ਹਲਵਾਰਾ ਏਅਰਪੋਰਟ, ਐਨ.ਐਚ.ਏ.ਆਈ ਪ੍ਰੋਜੈਕਟ, ਈ.ਐਸ.ਆਈ ਹਸਪਤਾਲ ਅਤੇ ਜ਼ਿਲ੍ਹੇ ਭਰ ਦੇ ਹੋਰ ਸਰਕਾਰੀ ਹਸਪਤਾਲਾਂ, ਰੇਲਵੇ ਨਾਲ ਸਬੰਧਤ ਪ੍ਰੋਜੈਕਟਾਂ, ਐਮ.ਪੀ.ਐਲ.ਏ.ਡੀ. ਸਕੀਮ ਅਤੇ ਜ਼ਿਲ੍ਹੇ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਬਾਰੇ ਚਰਚਾ ਹੋਈ। ਅਰੋੜਾ ਨੇ ਹਲਵਾਰਾ ਏਅਰਪੋਰਟ ਪ੍ਰੋਜੈਕਟ 'ਤੇ ਚੱਲ ਰਹੇ ਨਿਰਮਾਣ ਕਾਰਜ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਤੋਂ ਇਹ ਗੱਲ ਸਾਹਮਣੇ ਆਈ ਕਿ ਕੁਝ ਮੁੱਦਿਆਂ 'ਤੇ ਕੇਂਦਰ ਸਰਕਾਰ ਦੇ ਦਖਲ ਦੀ ਲੋੜ ਹੈ। ਅਰੋੜਾ ਨੇ ਇਨ੍ਹਾਂ ਮਸਲਿਆਂ ਦੇ ਹੱਲ ਲਈ ਆਪਣੇ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। ਮੀਟਿੰਗ ਵਿੱਚ ਨੈਸ਼ਨਲ ਹਾਈਵੇਅਜ਼ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਦੇ ਲੁਧਿਆਣਾ ਅਤੇ ਆਲੇ ਦੁਆਲੇ ਦੇ ਲੰਬਿਤ ਪਏ ਪ੍ਰੋਜੈਕਟਾਂ, ਖਾਸ ਕਰਕ...
ਜ਼ਿਲ੍ਹੇ ਦੇ ਹਰੇਕ ਹਲਕੇ ਵਿੱਚ ਚੱਲ ਰਹੀਆਂ ਹਨ 2 ਮੋਬਾਇਲ ਵੈਨਾਂ- ਡਾ. ਸੇਨੂ ਦੁੱਗਲ

ਜ਼ਿਲ੍ਹੇ ਦੇ ਹਰੇਕ ਹਲਕੇ ਵਿੱਚ ਚੱਲ ਰਹੀਆਂ ਹਨ 2 ਮੋਬਾਇਲ ਵੈਨਾਂ- ਡਾ. ਸੇਨੂ ਦੁੱਗਲ

Punjab
ਫਾਜ਼ਿਲਕਾ 1 ਮਾਰਚ 2024… ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਫਾਜ਼ਿਲਕਾ ਡਾ. ਸੇਨੂ ਦੁੱਗਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਵਾਸੀਆਂ ਨੂੰ ਈ.ਵੀ.ਐਮਜ਼ ਅਤੇ ਵੀ. ਵੀ. ਪੈਟ ਦੀ ਵਰਤੋਂ ਕਰਨ ਦੇ ਤਰੀਕੇ ਸਬੰਧੀ ਜਾਗਰੂਕ ਕਰਨ ਲਈ ਜ਼ਿਲ੍ਹਾ ਫਾਜ਼ਿਲਕਾ ਵਿੱਚ 8 ਮੋਬਾਈਲ ਵੈਨਾਂ ਚੱਲ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਹ ਮੋਬਾਈਲ ਵੈਨਾਂ 5 ਮਾਰਚ ਤੱਕ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਨਾਗਰਿਕਾਂ ਨੂੰ ਈ. ਵੀ. ਐਮ./ਵੀ. ਵੀ. ਪੈਟ ਮਸ਼ੀਨਾਂ ਸਬੰਧੀ ਜਾਣਕਾਰੀ ਮੁਹੱਈਆ ਕਰਵਾਉਣਗੀਆਂ। ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹੇ ਦੇ ਹਰੇਕ ਹਲਕੇ ਵਿਚ ਦੋ ਮੋਬਾਈਲ ਵੈਨਾਂ ਚੱਲ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਹ ਵੈਨਾਂ ਚਲਾਉਣ ਦਾ ਮੁੱਖ ਮੰਤਵ ਆਮ ਲੋਕਾਂ ਵਿੱਚ ਈ. ਵੀ. ਐੱਮ./ਵੀ. ਵੀ. ਪੈਟ ਰਾਹੀਂ ਵੋਟ ਪਾਉਣ ਦੇ ਤਰੀਕਿਆਂ ਸਬੰਧੀ ਜਾਗਰੂਕਤਾ ਫੈਲਾਉਣਾ ਹੈ। ਉਨ੍ਹਾਂ ਵੋਟਰਾਂ ਨੁੰ ਅਪੀਲ ਕਰਦਿਆਂ ਕਿਹਾ ਕਿ ਉਹ ਜਦੋਂ ਵੀ ਇਹ ਮੋਬਾਈਲ ਵੈਨਾਂ ਉਨ੍ਹਾਂ ਦੇ ਪਿੰਡ ਜਾਂ ਸਹਿਰ ਆਉਂਦੀਆਂ ਹਨ ਤਾਂ ਉਹ ਇਸ ਤੋਂ ਆਪਣੀ ਵੋਟ ਪਾਉ...
ਖੇਤੀਬਾੜੀ ਵਿਭਾਗ ਵੱਲੋਂ ਸਰ੍ਹੋਂ ‘ਚ ਚੇਪੇ ਦੀ ਰੋਕਥਾਮ ਸਬੰਧੀ ਅਡਵਾਇਜ਼ਰੀ ਜਾਰੀ

ਖੇਤੀਬਾੜੀ ਵਿਭਾਗ ਵੱਲੋਂ ਸਰ੍ਹੋਂ ‘ਚ ਚੇਪੇ ਦੀ ਰੋਕਥਾਮ ਸਬੰਧੀ ਅਡਵਾਇਜ਼ਰੀ ਜਾਰੀ

Punjab
ਲੁਧਿਆਣਾ, 01 ਮਾਰਚ - ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਰ੍ਹੋਂ ਵਿੱਚ ਚੇਪੇ ਦੀ ਰੋਕਥਾਮ ਸਬੰਧੀ ਅਡਵਾਇਜ਼ਰੀ ਜਾਰੀ ਕੀਤੀ ਹੈ। ਮੁੱਖ ਖੇਤੀਬਾੜੀ ਅਫਸਰ ਡਾ. ਨਰਿੰਦਰ ਸਿੰਘ ਬੈਨੀਪਾਲ, ਨੇ ਕਿਸਾਨਾਂ ਨੂੰ ਫਸਲ ਨੂੰ ਚੇਪੇ ਦੇ ਹਮਲੇ ਤੋਂ ਬਚਾਉਣ ਲਈ ਸਰ੍ਹੋਂਦੀ ਸਮੇਂ ਤੇ ਬਿਜਾਈ ਅਤੇ ਖਾਦਾਂ ਦੀ ਸਿਫਾਰਿਸ਼ ਕੀਤੀ ਮਿਕਦਾਰ ਪਾਉਣ ਲਈ ਕਿਸਾਨਾਂ ਨੂੰ ਅਪੀਲ ਵੀ ਕੀਤੀ। ਉਨ੍ਹਾਂ ਕਿਸਾਨ ਵੀਰਾਂ ਨੂੰ ਦੱਸਿਆ ਕਿ ਸਰ੍ਹੋਂ ਵਿੱਚ ਚੇਪੇ ਦਾ ਹਮਲਾ ਆਮ ਕਰਕੇ ਜਨਵਰੀ ਤੋਂ ਲੈ ਕੇ ਅੱਧ ਮਾਰਚ ਤੱਕ ਹੁੰਦਾ ਹੈ ਪਰ ਇਸ ਸਾਲ ਜਨਵਰੀ ਦੇ ਮਹੀਨੇ ਵਿੱਚ ਤਾਪਮਾਨ ਆਮ ਨਾਲੋਂ ਘੱਟ ਰਹਿਣ ਕਰਕੇ ਇਸ ਦਾ ਹਮਲਾ ਨਜਰ ਨਹੀਂ ਆਇਆ। ਉਨ੍ਹਾਂ ਦੱਸਿਆ ਕਿ ਹੁਣ ਮੌਸਮ ਬਦਲਣ ਨਾਲ ਮੌਜੂਦਾ ਹਾਲਤਾਂ ਵਿੱਚ ਇਸ ਦਾ ਹਮਲਾ ਕਿਤੇ-ਕਿਤੇ ਸ਼ੁਰੂ ਹੋ ਗਿਆ ਹੈ ਅਤੇ ਇਹ ਕੀੜੇ ਬਹੁਤ ਜ਼ਿਆਦਾ ਗਿਣਤੀ ਵਿੱਚ ਫੁੱਲਾਂ ਅਤੇ ਫਲੀਆਂ ਨੂੰ ਢੱਕ ਲੈਂਦੇ ਹਨ ਅਤੇ ਰਸ ਚੂਸਦੇ ਹਨ। ਜਿਸ ਦੇ ਸਿੱਟੇ ਵਜੋਂ ਪੌਦਾ ਮਧਰਾ ਰਹਿ ਜਾਂਦਾ ਹੈ, ਫਲੀਆਂ ਸੁੱਕ ਜਾਂਦੀਆਂ ਹਨ ਅਤੇ ਬੀਜ ਨਹੀਂ ਬਣਦੇ। ਸਹਾਇਕ ਤੇਲਬੀਜ ਪ੍ਰਸਾਰ ਅਫਸਰ ਡਾ. ਰੁਪਿੰਦਰ ਕੌਰ, ਨੇ ਤੇਲੇ ਦੀ...
ਰਾਜਪਾਲ ਦਾ ਭਾਸ਼ਣ ਰੋਕਣ ਦਾ ਯਤਨ ਕਰਕੇ ਕਾਂਗਰਸ ਨੇ ਪਵਿੱਤਰ ਸਦਨ ਦੀ ਤੌਹੀਨ ਕੀਤੀ: ਹਰਪਾਲ ਸਿੰਘ ਚੀਮਾ

ਰਾਜਪਾਲ ਦਾ ਭਾਸ਼ਣ ਰੋਕਣ ਦਾ ਯਤਨ ਕਰਕੇ ਕਾਂਗਰਸ ਨੇ ਪਵਿੱਤਰ ਸਦਨ ਦੀ ਤੌਹੀਨ ਕੀਤੀ: ਹਰਪਾਲ ਸਿੰਘ ਚੀਮਾ

Punjab
ਚੰਡੀਗੜ੍ਹ, 1 ਮਾਰਚ ਅੱਜ ਪੰਜਾਬ ਵਿਧਾਨ ਸਭਾ ਵਿੱਚ ਬਜ਼ਟ ਸੈਸ਼ਨ ਦੀ ਸ਼ੁਰੂਆਤ ਦੌਰਾਨ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਵੱਲੋਂ ਭਾਸ਼ਣ ਦੇਣ ਮੌਕੇ ਕਾਂਗਰਸੀ ਪਾਰਟੀ ਵੱਲੋਂ ਰੁਕਾਵਟ ਪਾਉਣ ਦੇ ਯਤਨਾਂ ਦੀ ਸਖ਼ਤ ਆਲੋਚਨਾ ਕਰਦਿਆਂ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਅਜਿਹਾ ਕਰਕੇ ਪਵਿੱਤਰ ਸਦਨ ਦੀ ਤੌਹੀਨ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਰਾਜਪਾਲ ਵੱਲੋਂ ਆਪਣੇ ਭਾਸ਼ਣ ਦੌਰਾਨ ਸੂਬਾ ਸਰਕਾਰ ਦੀਆਂ ਇੱਕ ਸਾਲ ਦੀਆਂ ਪ੍ਰਾਪਤੀਆਂ ਦਾ ਜਿਕਰ ਕੀਤਾ ਜਾਂਦਾ ਹੈ ਅਤੇ ਕਾਂਗਰਸ ਪਾਰਟੀ ਇਸ ਗੱਲ ਤੋਂ ਘਬਰਾ ਗਈ ਕਿ ਇਨਾਂ ਪ੍ਰਾਪਤੀਆਂ ਦੀ ਜਾਣਕਾਰੀ ਸਦਨ ਦੀ ਕਾਰਵਾਈ ਦੇ ਸਿੱਧੇ ਪ੍ਰਸਾਰਨ ਰਾਹੀਂ ਕਿਤੇ ਲੋਕਾਂ ਤੱਕ ਨਾ ਪਹੁੰਚ ਜਾਵੇ। ਵਿਧਾਨ ਸਭਾ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਹਿਤ ਵਿੱਚ ਕਾਂਗਰਸ ਪਾਰਟੀ ਨੂੰ ਚਾਹੀਦਾ ਤਾਂ ਇਹ ਸੀ ਕਿ ਇਹ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਦੇ ਭਾਸ਼ਣ ਨੂੰ ਧਿਆਨ ਨਾਲ ਸੁਣਦੀ ਅਤੇ 4 ਮਾਰਚ ਨੂੰ ਇਸ ਭਾਸ਼ਣ ਤੇ ਹੋਣ ਵਾਲੀ ਬਹਿਸ ਦੌਰਾਨ ਸਰਕਾਰ ਨੂੰ ...
ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀਆਂ ਭੇਟ

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀਆਂ ਭੇਟ

Punjab
ਚੰਡੀਗੜ੍ਹ, 1 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁੱਕਰਵਾਰ ਨੂੰ ਵਿਧਾਨ ਸਭਾ ਦੇ ਪਿਛਲੇ ਸੈਸ਼ਨ ਤੋਂ ਹੁਣ ਤੱਕ ਵਿਛੜੀਆਂ ਰੂਹਾਂ, ਜਿਨ੍ਹਾਂ ਵਿੱਚ ਸ਼ਹੀਦ ਫੌਜੀ, ਕਿਸਾਨ ਤੇ ਸਿਆਸੀ ਸ਼ਖ਼ਸੀਅਤਾਂ ਸ਼ਾਮਲ ਹਨ, ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। 16ਵੀਂ ਪੰਜਾਬ ਵਿਧਾਨ ਸਭਾ ਦੇ ਛੇਵੇਂ ਸੈਸ਼ਨ ਦੌਰਾਨ ਸਦਨ ਨੇ ਸਾਬਕਾ ਡਿਪਟੀ ਸਪੀਕਰ ਡਾ. ਬਲਦੇਵ ਰਾਜ ਚਾਵਲਾ, ਸਾਬਕਾ ਵਿਧਾਇਕ ਰਣਜੀਤ ਸਿੰਘ ਤਲਵੰਡੀ, ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਗੜ੍ਹਦੀਵਾਲਾ, ਸਾਬਕਾ ਵਿਧਾਇਕ ਸੋਹਣ ਸਿੰਘ ਬੋਦਲ, ਸ਼ਹੀਦ ਅਜੈ ਕੁਮਾਰ ਅਗਨੀਵੀਰ, ਸ਼ਹੀਦ ਹਰਸਿਮਰਨ ਸਿੰਘ ਸਿਪਾਹੀ, ਸ਼ਹੀਦ ਗੁਰਪ੍ਰੀਤ ਸਿੰਘ ਗਨਰ, ਸ਼ਹੀਦ ਜਸਪਾਲ ਸਿੰਘ ਹੋਮ ਗਾਰਡ ਅਤੇ ਸ਼ਹੀਦ ਕਿਸਾਨ ਸ਼ੁਭਕਰਨ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਦੌਰਾਨ ਵਿਛੜੀਆਂ ਰੂਹਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਰੱਖਿਆ ਗਿਆ।...
ਨੈਸ਼ਨਲ ਪਲਸ ਪੋਲੀਓ ਰਾਊਂਡ – 3 ਤੋਂ 7 ਮਾਰਚ ਤੱਕ 4.78 ਲੱਖ ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਰੋਕੂ ਬੂੰਦਾਂ – ਸਿਵਲ ਸਰਜਨ ਡਾ. ਔਲਖ

ਨੈਸ਼ਨਲ ਪਲਸ ਪੋਲੀਓ ਰਾਊਂਡ – 3 ਤੋਂ 7 ਮਾਰਚ ਤੱਕ 4.78 ਲੱਖ ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਰੋਕੂ ਬੂੰਦਾਂ – ਸਿਵਲ ਸਰਜਨ ਡਾ. ਔਲਖ

Punjab
ਲੁਧਿਆਣਾ, 1 ਮਾਰਚ - ਜਿਲ੍ਹੇ ਭਰ ਵਿਚ 3 ਮਾਰਚ ਤੋ 7 ਮਾਰਚ ਤੱਕ ਪਲਸ ਪੋਲੀਓ ਦਾ ਨੈਸ਼ਨਲ ਰਾਊਡ ਚਲਾਇਆ ਜਾਵੇਗਾ, ਜਿਸ ਵਿਚ 0 ਤੋ 5 ਸਾਲ ਤੱਕ ਦੀ ਉਮਰ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ, ਸਿਵਲ ਸਰਜਨ ਲੁਧਿਆਣਾ ਡਾ. ਜਸਬੀਰ ਸਿੰਘ ਔਲਖ ਵੱਲੋਂ ਪਲਸ ਪੋਲੀਓ ਮੁਹਿੰਮ ਦਾ ਪੋਸਟਰ ਜਾਰੀ ਕਰਦਿਆਂ ਕੀਤਾ। ਡਾ. ਔਲਖ ਨੇ ਦੱਸਿਆ ਕਿ ਮੁਹਿੰਮ ਸਬੰਧੀ ਵਿਭਾਗ ਵੱਲੋ ਸਾਰੀਆ ਤਿਆਰੀਆਂ ਮੁਕੰਮਲ ਕਰ ਲਈਆ ਗਈਆਂ ਹਨ ਜਿਸਦੇ ਤਹਿਤ ਸ਼ਹਿਰੀ ਖੇਤਰ ਵਿੱਚ ਇਹ ਮੁਹਿੰਮ 5 ਦਿਨ ਅਤੇ ਪੇਡੂ ਖੇਤਰ ਵਿਚ 3 ਦਿਨ ਤੱਕ ਚੱਲੇਗੀ। ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਮਨੀਸ਼ਾ ਖੰਨਾ ਨੇ ਦੱਸਿਆ ਕਿ ਮੁਹਿੰਮ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਅਤੇ ਘਰ-ਘਰ ਪੋਲੀਓ ਬੂੰਦਾਂ ਪਿਲਾਉਣ ਲਈ 1535 ਟੀਮਾਂ ਗਠਿਤ ਕੀਤੀਆਂ ਗਈਆ ਹਨ। ਇਸ ਤੋ ਇਲਾਵਾ 80 ਟਰਾਂਜਿਟ ਟੀਮਾਂ ਅਤੇ 98 ਮੋਬਾਇਲ ਟੀਮਾਂ ਵੀ ਕੰਮ ਕਰਨਗੀਆ, ਜਿਨ੍ਹਾਂ ਦੀ ਦੇਖ-ਰੇਖ ਕਰਨ ਲਈ 506 ਟੀਮਾਂ ਦਾ ਗਠਨ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਜ਼ਿਲ੍ਹੇ ਭਰ ਵਿੱਚ ਲਗਭਗ 11 ਲੱਖ 67 ਹਜ਼ਾਰ ਘਰ ਹਨ, ਜਿਨ੍ਹਾਂ ਵਿੱਚ ਲਗਭਗ 4 ਲੱਖ...
ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਮੋਹਾਲੀ ਨੂੰ ਜਲਦ ਮਿਲੇਗਾ 6 ਬੈੱਡਾਂ ਵਾਲਾ ਆਈ.ਸੀ.ਯੂ.

ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਮੋਹਾਲੀ ਨੂੰ ਜਲਦ ਮਿਲੇਗਾ 6 ਬੈੱਡਾਂ ਵਾਲਾ ਆਈ.ਸੀ.ਯੂ.

Punjab
ਚੰਡੀਗੜ੍ਹ/ਮੋਹਾਲੀ, 1 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ ਸਿਹਤਮੰਦ ਪੰਜਾਬ ਮਿਸ਼ਨ ਦੇ ਹਿੱਸੇ ਵਜੋਂ, ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏ.ਆਈ.ਐਮ.ਐਸ.) ਮੋਹਾਲੀ ਵਿਖੇ ਨਿਗੂਣੀਆਂ ਫੀਸਾਂ ’ਤੇ ਗੰਭੀਰ ਬਿਮਾਰੀਆਂ ਵਾਲੇ ਮਰੀਜ਼ਾਂ ਦੇ ਵਧੀਆ ਇਲਾਜ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ 6 ਬੈਡਿਡ ਮੈਡੀਕਲ ਇੰਟੈਂਸਿਵ ਕੇਅਰ ਯੂਨਿਟ (ਆਈਸੀਯੂ) ਸ਼ੁਰੂ ਕਰਨ ਸਬੰਧੀ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। ਇਹ ਜਾਣਕਾਰੀ ਸ਼ੁੱਕਰਵਾਰ ਨੂੰ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ  ਨੇ ਦਿੱਤੀ। ਸਿਹਤ ਮੰਤਰੀ ਏਮਜ਼ ਮੋਹਾਲੀ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਭਵਨੀਤ ਭਾਰਤੀ ਦੇ ਨਾਲ ਆਈ.ਸੀ.ਯੂ. ਦੀਆਂ ਤਿਆਰੀਆਂ ਦਾ ਜਾਇਜ਼ਾ ਲੈ ਰਹੇ ਸਨ, ਜਿਸਦਾ ਰਸਮੀ ਉਦਘਾਟਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੇ ਜਾਣ ਦੀ ਸੰਭਾਵਨਾ ਹੈ। ਬਲਬੀਰ ਸਿੰਘ ਨੇ ਕਿਹਾ ਕਿ ਇਹ ਆਈ.ਸੀ.ਯੂ. ਸਹੂਲਤ ਵੈਂਟੀਲੇਟਰ ਸਹਾਇਤਾ ਦੀ ਲੋੜ ਵਾਲੇ ਮਰੀਜ਼ਾਂ ਨੂੰ ਮਾਮੂਲੀ ਦਰਾਂ ’ਤੇ ਸੁਚੱਜੀਆਂ ਮੈਡੀਕਲ ਸੇਵਾਵਾਂ ਪ੍ਰਦਾਨ ਕਰੇਗੀ। ਉਨ੍ਹਾਂ ਕਿਹਾ ,“ਆਈ.ਸੀ.ਯੂ. ਕ...
ਪੰਜਾਬ ਵਿਚ ਮੁੜ ਵਧੇਗੀ ਠੰਢ, ਅੱਜ ਮੀਂਹ ਅਤੇ ਗੜੇਮਾਰੀ ਦਾ ਅਲਰਟ

ਪੰਜਾਬ ਵਿਚ ਮੁੜ ਵਧੇਗੀ ਠੰਢ, ਅੱਜ ਮੀਂਹ ਅਤੇ ਗੜੇਮਾਰੀ ਦਾ ਅਲਰਟ

National, Punjab
Punjab Weather Update: ਚੰਡੀਗੜ੍ਹ : ਪੰਜਾਬ ਵਿਚ ਇਕ ਵਾਰ ਫਿਰ ਪਛਮੀ ਗੜਬੜੀ ਸਰਗਰਮ ਹੋ ਰਹੀ ਹੈ। 1 ਅਤੇ 2 ਮਾਰਚ ਨੂੰ ਪੰਜਾਬ ਭਰ ਵਿਚ ਮੀਂਹ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਇਸ ਨਾਲ ਹੀ ਕੁੱਝ ਇਲਾਕਿਆਂ ’ਚ ਗੜੇਮਾਰੀ ਦੀ ਸੰਭਾਵਨਾ ਨੂੰ ਦੇਖਦੇ ਹੋਏ ਆਰੇਂਜ ਅਲਰਟ ਵੀ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਇਸ ਪਛਮੀ ਗੜਬੜੀ ਦਾ ਪ੍ਰਭਾਵ ਸਿਰਫ਼ ਦੋ ਦਿਨ ਹੀ ਰਹੇਗਾ, ਜਦੋਂ ਕਿ 3 ਮਾਰਚ ਤੋਂ ਮੁੜ ਧੁੱਪ ਨਿਕਲੇਗੀ। ਮੌਸਮ ਵਿਭਾਗ ਵਲੋਂ ਜਾਰੀ ਅੰਕੜਿਆਂ ਮੁਤਾਬਕ ਪਛਮੀ ਗੜਬੜੀ ਸ਼ੁਕਰਵਾਰ ਤੋਂ ਸਰਗਰਮ ਹੋ ਜਾਵੇਗੀ। ਇਸ ਦੌਰਾਨ ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ ਅਤੇ ਪਠਾਨਕੋਟ ਵਿਚ ਮੀਂਹ, ਤੇਜ਼ ਹਵਾਵਾਂ ਅਤੇ ਗੜੇ ਪੈਣ ਦੀ ਸੰਭਾਵਨਾ ਹੈ। ਜਦੋਂ ਕਿ ਪੂਰੇ ਪੰਜਾਬ ਵਿਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਸਨਿਚਰਵਾਰ ਨੂੰ ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ, ਕਪੂਰਥਲਾ, ਮੋਗਾ, ਹੁਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਫ਼ਤਿਹਗੜ੍ਹ ਸਾਹਿਬ, ਪਟਿਆਲਾ ਅਤੇ ਸੰਗਰੂਰ ਵਿਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।...
ਫ਼ਰਜੀ ਵਿਜੀਲੈਂਸ ਅਧਿਕਾਰੀ ਬਣ ਕੇ ਕਿਸਾਨ ਨਾਲ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਭਗੌੜਾ ਮੁਲਜ਼ਮ ਪਿੰਦਰ ਸੋਢੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਫ਼ਰਜੀ ਵਿਜੀਲੈਂਸ ਅਧਿਕਾਰੀ ਬਣ ਕੇ ਕਿਸਾਨ ਨਾਲ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਭਗੌੜਾ ਮੁਲਜ਼ਮ ਪਿੰਦਰ ਸੋਢੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Punjab
ਚੰਡੀਗੜ੍ਹ, 29 ਫਰਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਿੰਦਰ ਸੋਢੀ ਵਾਸੀ ਕਸਬਾ ਚੱਬੇਵਾਲ, ਜ਼ਿਲ੍ਹੇ ਹੁਸ਼ਿਆਰਪੁਰ ਨੂੰ ਗ੍ਰਿਫ਼ਤਾਰ ਕੀਤਾ ਹੈ ਕਿਉਂਕਿ ਉਸ ਨੇ ਅਤੇ ਉਸ ਦੇ ਸਾਥੀਆਂ ਨੇ ਆਪਣੇ ਆਪ ਨੂੰ ਵਿਜੀਲੈਂਸ ਮੁਲਾਜ਼ਮ ਦੱਸ ਕੇ ਇੱਕ ਕਿਸਾਨ ਤੋਂ 25 ਲੱਖ ਰੁਪਏ ਦੇ ਦੋ ਚੈੱਕ ਲਏ ਸਨ ਜਿਸ ਕਾਰਨ ਉਨ੍ਹਾਂ ਨੂੰ ਅਦਾਲਤ ਵੱਲੋਂ ਭਗੌੜਾ ਕਰਾਰ ਦੇ ਦਿੱਤਾ ਗਿਆ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਸ਼ਿਕਾਇਤਕਰਤਾ ਪਲਵਿੰਦਰ ਸਿੰਘ ਵਾਸੀ ਪਿੰਡ ਭੈਣੀ ਸਾਲੂ, ਥਾਣਾ ਕੂੰਮ ਕਲਾਂ, ਜ਼ਿਲ੍ਹਾ ਲੁਧਿਆਣਾ ਵੱਲੋਂ ਦਰਜ ਕਰਵਾਇਆ ਗਿਆ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਨੇ ਆਪਣੀ ਜੱਦੀ ਜ਼ਮੀਨ ਵਿੱਚੋਂ 18 ਏਕੜ ਜ਼ਮੀਨ ਵੇਚ ਦਿੱਤੀ ਸੀ। ਇਸ ਉਪਰੰਤ ਉਸ ਨੂੰ ਪੰਚਾਇਤੀ ਜ਼ਮੀਨ ਵੇਚਣ ਸਬੰਧੀ ਇੱਕ ਨੋਟਿਸ ਮਿਲਿਆ, ਜਿਸ ਤੋਂ ਬਾਅਦ 12 ਅਗਸਤ 2023 ਨੂੰ ਤਿੰਨ ਅਣਪਛਾਤੇ ਵਿਅਕਤੀ ਉਸ ਦੇ ਘਰ ਆਏ ਜਿੰਨਾ ਨੇ ਆਪਣੇ ਆਪ ਨੂੰ ਵਿਜੀਲੈਂਸ ਵਿਭਾਗ, ਸੈਕਟਰ-17 ਚੰਡੀਗੜ੍ਹ ਦਫ਼ਤਰ ਦੇ ਕਰਮਚਾਰੀ ਦੱਸਿਆ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਪੰਚਾਇਤੀ ਜ਼ਮੀਨ ਵੇਚਣ ਦੇ ਮਾ...