ਵਿਕਾਸ ਪੱਖੋਂ ਬਠਿੰਡਾ ਨੂੰ ਨੰਬਰ ਇੱਕ ਤੇ ਲਿਆਂਦਾ ਜਾਵੇਗਾ: ਜਗਰੂਪ ਗਿੱਲ
ਬਠਿੰਡਾ, 8 ਮਾਰਚ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਬਠਿੰਡਾ ਨੂੰ ਸਿਹਤ ਅਤੇ ਸਿੱਖਿਆ ਦੇ ਖੇਤਰ ਤੋਂ ਇਲਾਵਾ ਵਿਕਾਸ ਕਾਰਜਾਂ ਵਿੱਚ ਲਿਆਂਦੀ ਜਾ ਹਨ੍ਹੇਰੀ ਵਿੱਚ ਬਠਿੰਡਾ ਨੂੰ ਨੰਬਰ ਇੱਕ ਤੇ ਲਿਆਂਦਾ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ ਸਥਾਨਕ ਮੁਲਤਾਨੀਆਂ ਰੋਡ ਤੇ ਬਣ ਰਹੇ ਨਵੇਂ ਓਵਰ ਬ੍ਰਿਜ਼ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਪੰਜਾਬ ਮੀਡੀਅਮ ਇੰਡਸਟਰੀਜ ਡਿਵੈਲਪਮੈਂਟ ਬੋਰਡ ਸ਼੍ਰੀ ਨੀਲ ਗਰਗ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੈਅਰਮੈਨ ਸ੍ਰੀ ਅੰਮਿਤ ਲਾਲ ਅਗਰਵਾਲ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਵਿਧਾਇਕ ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਮੁਲਤਾਨੀਆਂ ਰੋਡ ਤੇ ਨਵੀਂ ਤਕਨੀਕ ਨਾਲ ਬਣਨ ਵਾਲਾ ਇਹ ਓਵਰ ਬ੍ਰਿਜ 35 ਸਾਲ ਪੁਰਾਣਾ ਹੋ ਚੁੱਕਿਆ ਸੀ ਅਤੇ ਇਸ ਪੁਲ ਦੀ ਮਾੜੀ ਹਾਲਤ ਹੋ ਚੁੱਕੀ ਸੀ ਅਤੇ ਚੌੜਾਈ ਵੀ ਘੱਟ ਸੀ, ਜਿਸ ਕਾਰਨ ਮੌਜੂਦਾ ਟ੍ਰੈਫ਼ਿਕ ਲੋਡ ਅਨੁਸਾਰ ਟ੍ਰੈਫ਼ਿਕ ਦੇ ਯੋਗ ਨਹੀਂ ਸੀ। ਉਨ੍ਹਾਂ ਦੱਸਿਆ ਕਿ ਇਸ ਪੁਲ ਤੇ ...








