Monday, March 16
Shadow

Punjab

ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ, 4 ਹਥਿਆਰਾਂ ਸਮੇਤ ਤਿੰਨ ਕਾਬੂ

ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ, 4 ਹਥਿਆਰਾਂ ਸਮੇਤ ਤਿੰਨ ਕਾਬੂ

Punjab
ਚੰਡੀਗੜ੍ਹ/ਅੰਮ੍ਰਿਤਸਰ, 29 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਕਮਿਸ਼ਨਰੇਟ ਅੰਮ੍ਰਿਤਸਰ ਪੁਲਿਸ ਨੇ 5 ਕਿਲੋ ਹੈਰੋਇਨ ਸਮੇਤ ਨਸ਼ਾ ਤਸਕਰ ਨੂੰ ਕਾਬੂ ਕਰਕੇ ਅਮਰੀਕਾ ਸਥਿਤ ਜਸਮੀਤ ਉਰਫ਼ ਲੱਕੀ ਦੀ ਹਮਾਇਤ ਵਾਲੇ ਅੰਤਰਰਾਸ਼ਟਰੀ ਨਾਰਕੋ ਸਮੱਗਲਿੰਗ ਕਾਰਟੇਲ ਦਾ ਪਰਦਾਫਾਸ਼ ਕੀਤਾ ਹੈ। ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਫੜੇ ਗਏ ਨਸ਼ਾ ਤਸਕਰ ਦੀ ਪਛਾਣ ਗੁਰਪ੍ਰੀਤ ਕੁਮਾਰ ਉਰਫ ਦੀਪ (27) ਵਾਸੀ ਨਿਊ ਸ਼ਾਂਤੀ ਨਗਰ ਭਜਵਾੜਾ ਹੁਸ਼ਿਆਰਪੁਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਹੈਰੋਇਨ ਦੀ ਸਪਲਾਈ ਲਈ ਵਰਤੀ ਜਾ ਰਹੀ ਟਾਟਾ ਏ.ਸੀ.ਈ. (ਛੋਟਾ ਹਾਥੀ) ਗੱਡੀ (ਪੀ.ਬੀ.07-ਏ.ਐਲ.-9743) ਨੂੰ ਵੀ ਜ਼ਬਤ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇੱਕ ਹੋਰ ਮਾਮਲੇ ਵਿੱਚ ਕਮਿਸ਼ਨਰੇਟ ਅੰਮ੍ਰਿਤਸਰ ਪੁਲਿਸ ਵੱਲੋਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਚਾਰ ਦੇਸੀ ਪਿਸਤੌਲਾਂ ਸਮੇਤ ਚਾਰ ਮੈਗਜ਼ੀਨਾਂ ਅਤੇ 16 ਜਿੰਦਾ ਕਾਰਤੂਸ ਬਰਾਮਦ...
8,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

8,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Punjab
ਚੰਡੀਗੜ੍ਹ, 29 ਫਰਵਰੀ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਅਨਾਜ ਮੰਡੀ, ਪਟਿਆਲਾ ਅਧੀਨ ਪੈਂਦੀ ਪੁਲਿਸ ਚੌਕੀ, ਫੱਗਣਮਾਜਰਾ ਦੇ ਇੰਚਾਰਜ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਨਰਾਤਾ ਰਾਮ ਨੂੰ 8,000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਜਸਪ੍ਰੀਤ ਸਿੰਘ ਵਾਸੀ ਸਰਹਿੰਦ, ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਏ.ਐਸ.ਆਈ ਨੇ ਪੁਲਿਸ ਚੌਂਕੀ ਫੱਗਣਮਾਜਰਾ ਵਿਖੇ ਨਜਾਇਜ਼ ਤੌਰ 'ਤੇ ਜ਼ਬਤ ਕੀਤੇ ਉਸਦੇ ਵਾਹਨ ਨੂੰ ਛੁਡਵਾਉਣ ਬਦਲੇ 8,000 ਰੁਪਏ ਰਿਸ਼ਵਤ ਮੰਗ ਰਿਹਾ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਪਟਿਆਲਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਉਕਤ ਪੁਲਿਸ ਮੁਲਾਜ਼ਮ ਨੂੰ ਸ਼ਿਕਾਇਤਕਰਤਾ ਤੋਂ 8,000 ਰੁਪਏ ਰਿ...
ਬਾਦਲ ਪਰਿਵਾਰ ਨੇ ਆਪਣੇ ਨਿੱਜੀ ਲਾਭਾਂ ਲਈ ਪੰਜਾਬ ਦੇ ਲੋਕਾਂ ਦੇ ਕਰੋੜਾਂ ਰੁਪਏ ਲੁੱਟੇ: ਮੁੱਖ ਮੰਤਰੀ

ਬਾਦਲ ਪਰਿਵਾਰ ਨੇ ਆਪਣੇ ਨਿੱਜੀ ਲਾਭਾਂ ਲਈ ਪੰਜਾਬ ਦੇ ਲੋਕਾਂ ਦੇ ਕਰੋੜਾਂ ਰੁਪਏ ਲੁੱਟੇ: ਮੁੱਖ ਮੰਤਰੀ

Punjab
ਚੰਡੀਗੜ੍ਹ, 29 ਫਰਵਰੀ ਆਪਣੇ ਨਿੱਜੀ ਲਾਭਾਂ ਲਈ ਸੂਬੇ ਦੇ ਕਰੋੜਾਂ ਰੁਪਏ ਲੁੱਟਣ ਵਾਲੇ ਬਾਦਲ ਪਰਿਵਾਰ ਦੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਖਿਆ ਕਿ ਅਕਾਲੀ-ਭਾਜਪਾ ਗਠਜੋੜ ਸਰਕਾਰ ਨੇ ਸੁੱਖ ਵਿਲਾਸ ਹੋਟਲ ਦੇ ਨਿਰਮਾਣ ਲਈ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਦੇ ਪੱਖ ਵਿੱਚ ਨਿਯਮਾਂ ਨੂੰ ਤੋੜਿਆ-ਮਰੋੜਿਆ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ 2009 ਵਿੱਚ ਈਕੋ-ਟੂਰਿਜ਼ਮ ਨੀਤੀ ਲਿਆਂਦੀ, ਜਿਸ ਦਾ ਇਕੋ-ਇਕ ਉਦੇਸ਼ ਇਸ ਰਿਜ਼ੌਰਟ ਦੇ ਨਿਰਮਾਣ ਵਿੱਚ ਮਦਦ ਕਰਨਾ ਸੀ। ਉਨ੍ਹਾਂ ਕਿਹਾ ਕਿ ਇਹ ਕਿੰਨੇ ਅਚੰਭੇ ਵਾਲੀ ਗੱਲ ਹੈ ਕਿ ਇਕ ਪੋਲਟਰੀ ਫਾਰਮ ਨੂੰ ਇਕ ਰਿਜ਼ੌਰਟ ਵਿੱਚ ਤਬਦੀਲ ਕਰ ਦਿੱਤਾ ਗਿਆ ਅਤੇ ਟੈਕਸਾਂ ਦੇ ਰੂਪ ਵਿੱਚ ਇਸ ਰਿਜ਼ੌਰਟ ਦੇ 108 ਕਰੋੜ ਰੁਪਏ ਮੁਆਫ਼ ਕਰ ਕੇ ਸੂਬੇ ਦੇ ਖ਼ਜ਼ਾਨੇ ਨੂੰ ਰਗੜਾ ਲਾਇਆ ਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿੰਡ ਪੱਲਣਪੁਰ ਵਿੱਚ ਬਣੇ ਇਸ ਰਿਜ਼ੌਰਟ ਦਾ ਅਸਲ ਨਾਮ ਮੈਟਰੋ ਈਕੋ ਗਰੀਨ ਰਿਜ਼ੌਰਟ ਹੈ, ਜਿਸ ਨੂੰ ਬਾਅਦ ਵਿੱਚ ਸੁੱਖ ਵਿਲਾਸ ਦਾ ਨਾਮ ਦਿੱਤਾ ਗਿਆ। ਪੰਜਾਬੀਆਂ ਦੇ ਖ਼ੂਨ ਨਾਲ ਬਣਿਆ ਇਹ ...
ਮਾਨ ਸਰਕਾਰ ਨੇ ਵਾਪਰੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਰਾਵਣ ਰਾਜ ਦਾ ਕੀਤਾ ਅੰਤ:ਜਸਕਰਨ ਬੰਦੇਸ਼ਾ

ਮਾਨ ਸਰਕਾਰ ਨੇ ਵਾਪਰੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਰਾਵਣ ਰਾਜ ਦਾ ਕੀਤਾ ਅੰਤ:ਜਸਕਰਨ ਬੰਦੇਸ਼ਾ

Punjab
ਅੰਮ੍ਰਿਤਸਰ,29 ਫ਼ਰਵਰੀ ਪੰਜਾਬ ਟਰੇਡਰਜ਼ ਕਮਿਸ਼ਨ ਦੇ ਸੰਵਿਧਾਨਿਕ ਮੈਂਬਰ ਤੇ ਆਮ ਆਦਮੀ ਪਾਰਟੀ ਦੇ ਪੰਜਾਬ ਬੁਲਾਰਾ ਜਸਕਰਨ ਬੰਦੇਸ਼ਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਚ ਅਮਨ ਕਾਨੂੰਨ ਦੀ ਸਥਿਤੀ ਨੂੰ ਦੇਸ਼ ਦੇ ਹੋਰਨਾਂ ਰਾਜਾਂ ਨਾਲੋਂ ਬਿਹਤਰੀਨ ਬਣਾਏ ਜਾਣ ਅਤੇ ਖੇਤੀ ਪਿੱਛੋਂ ਮਜ਼ਬੂਤ ਆਰਥਿਕਤਾ ਤੇ ਰੁਜ਼ਗਾਰ ਦੇ ਵੱਡੇ ਸਰੋਤ ਵਪਾਰ ਨੂੰ ਪ੍ਰਫੁੱਲਤ ਕਰਨ ਲਈ ਲਾਗੂ ਕੀਤੇ ਗਏ ਭ੍ਰਿਸ਼ਟਾਚਾਰ ਮੁਕਤ ਤੇ ਪਾਰਦਰਸ਼ਤਾ ਪ੍ਰਸ਼ਾਸ਼ਕੀ ਤਾਣੇ ਬਾਣੇ ਦੇ ਉੱਸਰੇ ਸਾਜ਼ਗਾਰ ਮਾਹੌਲ ਦੇ ਮੱਦੇਨਜਰ ਵਾਪਰੀਆਂ ਤੇ ਉਦਯੋਗਪਤੀਆਂ ਨੂੰ ਪ੍ਰੇਸ਼ਾਨ ਕਰਨ ਦੇ ਰਾਵਣ ਰਾਜ ਯੁੱਗ ਦਾ ਅੰਤ ਹੋ ਗਿਆ ਹੈ ।ਸਾਬਕਾ ਅਕਾਲੀ ਭਾਜਪਾ ਗੱਠਜੋੜ ਤੇ ਕਾਂਗਰਸ ਸਰਕਾਰਾਂ ਦੇ ਕਾਰਜਕਾਲ ਚ ਕਥਿਤ ਤੌਰ ਤੇ ਸੱਤਾਧਾਰੀਆਂ ਵਲੋਂ ਜੋ ਵੱਡੇ ਵਪਾਰ ਤੇ ਉਦਯੋਗਾਂ ਚ ਜ਼ਬਰੀ ਹਿੱਸਾਪਤੀ ਰੱਖਣ ਜਾਂ ਕਥਿਤ ਤੌਰ ਭ੍ਰਿਸ਼ਟਾਚਾਰ ਨੂੰ ਬੜ੍ਹਾਵਾ ਦੇਣ ਲਈ ਮਹੀਨਾ ਵਸੂਲੀ ਕੀਤੀ ਜਾਂਦੀ ਸੀ, ਇਸ ਕਾਲੇ ਅਧਿਆਏ ਨੂੰ ਵੀ ਖ਼ਤਮ ਕਰਕੇ ਮਾਨ ਸਰਕਾਰ ਨੇ ਮੌਜੂਦਾ ਉਦਯੋਗਾਂ ਨੂੰ ਸੁਰੱਖਿਅਤ ਰੱਖਣ ਅਤੇ ਵਪਾਰ/ਉਦਯੋਗ ਦੇ ਹੋਰ ਵਿਸਥਾਰ ਲਈ ਠੋਸ ਉਪਰਾਲੇ...
ਕੈਬਨਿਟ ਮੰਤਰੀ ਈ.ਟੀ.ਓ. ਨੇ ਫਾਇਰ ਬ੍ਰਿਗੇਡ ਕਰਮੀਆਂ ਨੂੰ ਵੰਡੇ ਨਿਯੁਕਤੀ ਪੱਤਰ

ਕੈਬਨਿਟ ਮੰਤਰੀ ਈ.ਟੀ.ਓ. ਨੇ ਫਾਇਰ ਬ੍ਰਿਗੇਡ ਕਰਮੀਆਂ ਨੂੰ ਵੰਡੇ ਨਿਯੁਕਤੀ ਪੱਤਰ

Punjab
ਅੰਮ੍ਰਿਤਸਰ 29 ਫਰਵਰੀ 2024 -- ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਦੇਸ਼ ਵਿੱਚ ਨਵਾਂ ਇਤਿਹਾਸ ਸਿਰਜਦਿਆਂ ਪਹਿਲੇ ਦੋ ਸਾਲ ਦੇ ਅੰਦਰ ਹੀ ਬੇਰੋਜ਼ਗਾਰਾਂ ਨੂੰ ਨੌਕਰੀਆਂ ਮੁਹੱਈਆ ਕਰਵਾਈਆਂ ਹਨ। ਜਿਸ ਅਧੀਨ ਹੁਣ ਤੱਕ 40 ਹਜ਼ਾਰ ਨਿਯੁਕਤੀ ਪੱਤਰ ਵੰਡ ਕੇ ਬੇਰੋਜ਼ਗਾਰਾਂ ਨੂੰ ਨੌਕਰੀਆਂ ਦਿੱਤੀਆਂ ਹਨ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਹਲਕੇ ਵਿੱਚ ਨਗਰ ਕੌਂਸਲ ਦੇ 18 ਫਾਇਰ ਬ੍ਰਿਗੇਡ ਕਰਮੀਆਂ ਨੂੰ ਨਿਯੁਕਤੀ ਪੱਤਰ ਦੇਣ ਸਮੇਂ ਕੀਤਾ। ਉਨਾਂ ਕਿਹਾ ਕਿ ਸਾਡੀ ਸਰਕਾਰ ਦਾ ਮੁੱਖ ਮੰਤਵ ਬੇਰੋਜ਼ਗਾਰਾਂ ਨੂੰ ਨੌਕਰੀਆਂ ਮੁਹੱਈਆ ਕਰਵਾਉਣੀਆਂ ਹਨ ਤਾਂ ਜੋ ਉਹ ਸੂਬੇ ਵਿੱਚ ਰਹਿ ਕੇ ਹੀ ਸੂਬੇ ਦਾ ਵਿਕਾਸ ਕਰ ਸਕਣ। ਉਨਾਂ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਭਾਈ ਭਤੀਜਾਵਾਦ ਨੂੰ ਛੱਡ ਕੇ ਕੇਵਲ ਮੈਰਿਟ ਦੇ ਆਧਾਰ ਤੇ ਨੌਕਰੀਆਂ ਦਿੱਤੀਆਂ ਗਈਆਂ ਹਨ। ਸ: ਈ.ਟੀ.ਓ ਨੇ ਕਿਹਾ ਕਿ ਸਾਡੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਅਸੀਂ ਆਮ ਲੋਕਾਂ ਦੇ ਕੰਮ ਹੀ ਕਰ ਰਹੇ ਹਾਂ।ਉਨਾਂ ਕਿਹਾ ਕਿ ਮਾਨ ਸਰ...
ਅਕਾਲੀ ਅਤੇ ਕਾਂਗਰਸੀ ਸਰਕਾਰਾਂ ਨੇ ਸੋਚੀ-ਸਮਝੀ ਸਾਜ਼ਿਸ਼ ਤਹਿਤ ਪੰਜਾਬ ਦੀਆਂ ਸਰਕਾਰੀ ਸੰਸਥਾਵਾਂ ਤਬਾਹ ਕੀਤੀਆਂ-ਮੁੱਖ ਮੰਤਰੀ

ਅਕਾਲੀ ਅਤੇ ਕਾਂਗਰਸੀ ਸਰਕਾਰਾਂ ਨੇ ਸੋਚੀ-ਸਮਝੀ ਸਾਜ਼ਿਸ਼ ਤਹਿਤ ਪੰਜਾਬ ਦੀਆਂ ਸਰਕਾਰੀ ਸੰਸਥਾਵਾਂ ਤਬਾਹ ਕੀਤੀਆਂ-ਮੁੱਖ ਮੰਤਰੀ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ), 29 ਫਰਵਰੀ ਸੂਬੇ ਦੀਆਂ ਸਰਕਾਰੀ ਸੰਸਥਾਵਾਂ ਦੀ ਬਦਹਾਲੀ ਲਈ ਅਕਾਲੀ ਅਤੇ ਕਾਂਗਰਸੀ ਸਰਕਾਰਾਂ ਨੂੰ ਸਿੱਧੇ ਤੌਰ ਉਤੇ ਜ਼ਿੰਮੇਵਾਰ ਠਹਿਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਹੁਣ ਸਰਕਾਰੀ ਸੰਸਥਾਵਾਂ ਵਿੱਚ ਆਹਲਾ ਦਰਜੇ ਦੀਆਂ ਸਹੂਲਤਾਂ ਪ੍ਰਦਾਨ ਕਰ ਰਹੀ ਹੈ ਤਾਂ ਕਿ ਪੰਜਾਬ ਦਾ ਕੋਈ ਵੀ ਵਿਅਕਤੀ ਸਰਕਾਰੀ ਸਹੂਲਤਾਂ ਦਾ ਲਾਭ ਲੈਣ ਤੋਂ ਵਾਂਝਾ ਨਾ ਰਹੇ। ਅੱਜ ਇੱਥੇ ‘ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲਿਅਰੀ ਸਾਇੰਸਜ਼’ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਮੌਕੇ ਸਿਆਸਤਦਾਨ ਪ੍ਰਾਈਵੇਟ ਸੰਸਥਾਵਾਂ ਦੇ ਕਾਰੋਬਾਰ ਵਿੱਚੋਂ ਹਿੱਸਾਪੱਤੀ ਲੈਂਦੇ ਸਨ ਅਤੇ ਇਸ ਦੇ ਇਵਜ਼ ਵਿੱਚ ਸਰਕਾਰੀ ਸੰਸਥਾਵਾਂ ਨੂੰ ਬਿਲਕੁਲ ਹੀ ਅਣਗੌਲਿਆ ਕਰ ਦਿੰਦੇ ਸਨ। ਮੁੱਖ ਮੰਤਰੀ ਨੇ ਕਿਹਾ, “ਇਹ ਸਿਆਸਤਦਾਨ ਏਨੇ ਲਾਲਸੀ ਅਤੇ ਬੇਰਹਿਮ ਸਨ ਕਿ ਇਨ੍ਹਾਂ ਨੇ ਸੋਚੀ-ਸਮਝੀ ਸਾਜ਼ਿਸ਼ ਤਹਿਤ ਪੰਜਾਬ ਦਾ ਸਰਕਾਰੀ ਸਿਹਤ ਤੇ ਸਿੱਖਿਆ ਢਾਂਚਾ ਖਤਮ ਕਰ ਦਿੱਤਾ ਸੀ ਤਾਂ ਕਿ ਸਰਕਾਰੀ ਸੰਸਥਾਵਾਂ ਦੇ ਦਰਵਾਜ਼ੇ ਬੰਦ ਹੋਣ...
ਅਕਾਲੀ ਅਤੇ ਕਾਂਗਰਸੀ ਸਰਕਾਰਾਂ ਨੇ ਸੋਚੀ-ਸਮਝੀ ਸਾਜ਼ਿਸ਼ ਤਹਿਤ ਪੰਜਾਬ ਦੀਆਂ ਸਰਕਾਰੀ ਸੰਸਥਾਵਾਂ ਤਬਾਹ ਕੀਤੀਆਂ-ਮੁੱਖ ਮੰਤਰੀ

ਅਕਾਲੀ ਅਤੇ ਕਾਂਗਰਸੀ ਸਰਕਾਰਾਂ ਨੇ ਸੋਚੀ-ਸਮਝੀ ਸਾਜ਼ਿਸ਼ ਤਹਿਤ ਪੰਜਾਬ ਦੀਆਂ ਸਰਕਾਰੀ ਸੰਸਥਾਵਾਂ ਤਬਾਹ ਕੀਤੀਆਂ-ਮੁੱਖ ਮੰਤਰੀ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ), 29 ਫਰਵਰੀ ਸੂਬੇ ਦੀਆਂ ਸਰਕਾਰੀ ਸੰਸਥਾਵਾਂ ਦੀ ਬਦਹਾਲੀ ਲਈ ਅਕਾਲੀ ਅਤੇ ਕਾਂਗਰਸੀ ਸਰਕਾਰਾਂ ਨੂੰ ਸਿੱਧੇ ਤੌਰ ਉਤੇ ਜ਼ਿੰਮੇਵਾਰ ਠਹਿਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਹੁਣ ਸਰਕਾਰੀ ਸੰਸਥਾਵਾਂ ਵਿੱਚ ਆਹਲਾ ਦਰਜੇ ਦੀਆਂ ਸਹੂਲਤਾਂ ਪ੍ਰਦਾਨ ਕਰ ਰਹੀ ਹੈ ਤਾਂ ਕਿ ਪੰਜਾਬ ਦਾ ਕੋਈ ਵੀ ਵਿਅਕਤੀ ਸਰਕਾਰੀ ਸਹੂਲਤਾਂ ਦਾ ਲਾਭ ਲੈਣ ਤੋਂ ਵਾਂਝਾ ਨਾ ਰਹੇ। ਅੱਜ ਇੱਥੇ ‘ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲਿਅਰੀ ਸਾਇੰਸਜ਼’ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਮੌਕੇ ਸਿਆਸਤਦਾਨ ਪ੍ਰਾਈਵੇਟ ਸੰਸਥਾਵਾਂ ਦੇ ਕਾਰੋਬਾਰ ਵਿੱਚੋਂ ਹਿੱਸਾਪੱਤੀ ਲੈਂਦੇ ਸਨ ਅਤੇ ਇਸ ਦੇ ਇਵਜ਼ ਵਿੱਚ ਸਰਕਾਰੀ ਸੰਸਥਾਵਾਂ ਨੂੰ ਬਿਲਕੁਲ ਹੀ ਅਣਗੌਲਿਆ ਕਰ ਦਿੰਦੇ ਸਨ। ਮੁੱਖ ਮੰਤਰੀ ਨੇ ਕਿਹਾ, “ਇਹ ਸਿਆਸਤਦਾਨ ਏਨੇ ਲਾਲਸੀ ਅਤੇ ਬੇਰਹਿਮ ਸਨ ਕਿ ਇਨ੍ਹਾਂ ਨੇ ਸੋਚੀ-ਸਮਝੀ ਸਾਜ਼ਿਸ਼ ਤਹਿਤ ਪੰਜਾਬ ਦਾ ਸਰਕਾਰੀ ਸਿਹਤ ਤੇ ਸਿੱਖਿਆ ਢਾਂਚਾ ਖਤਮ ਕਰ ਦਿੱਤਾ ਸੀ ਤਾਂ ਕਿ ਸਰਕਾਰੀ ਸੰਸਥਾਵਾਂ ਦੇ ਦਰਵਾਜ਼ੇ ਬੰਦ ਹੋਣ ਤੋਂ...
ਰੁੱਖ ਤੇ ਕੁੱਖ ਬਚਾਓ ਦੇ ਸੰਦੇਸ਼ ਨਾਲ ਹਰਾ ਭਰਾ ਮਲੋਟ ਪ੍ਰੋਗਰਾਮ ਦਾ ਆਗਾਜ਼

ਰੁੱਖ ਤੇ ਕੁੱਖ ਬਚਾਓ ਦੇ ਸੰਦੇਸ਼ ਨਾਲ ਹਰਾ ਭਰਾ ਮਲੋਟ ਪ੍ਰੋਗਰਾਮ ਦਾ ਆਗਾਜ਼

Punjab
ਮਲੋਟ, 29 ਫਰਵਰੀ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰੁੱਖ ਅਤੇ ਕੁੱਖ ਬਚਾਓ ਦੇ ਸੰਦੇਸ਼ ਨਾਲ ਮਲੋਟ ਸ਼ਹਿਰ ਨੂੰ ਹਰਾ ਭਰਾ ਕਰਨ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਧੀਆਂ ਤੋਂ ਸ਼ਹਿਰ ਵਿਚ ਨਵੇਂ ਪੌਦੇ ਲਗਵਾ ਕੇ ਕਰਵਾਈ। ਇਸ ਪ੍ਰੋਗਰਾਮ ਤਹਿਤ ਸ਼ਹਿਰ ਦੀਆਂ ਸਾਰੀਆਂ ਪ੍ਰਮੁੱਖ ਸੜਕਾਂ ਦੇ ਹਰੇ ਭਰੇ ਅਤੇ ਸ਼ਹਿਰ ਦੀ ਦਿੱਖ ਨਿਖਾਰਨ ਵਾਲੇ ਰੁੱਖ ਲਗਾਏ ਜਾਣਗੇ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਪ੍ਰਦੇਸ਼ ਬਣਾਉਣ ਵਿਚ ਲੱਗੀ ਹੋਈ ਹੈ ਉਸੇ ਲੜੀ ਵਿਚ ਉਹ ਵੀ ਆਪਣੇ ਹਲਕੇ ਨੁੰ ਹਰਾ ਭਰਾ ਕਰਨ ਲਈ ਲਗਾਤਾਰ ਯਤਨ ਕਰ ਰਹੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਪ੍ਰੋਗਰਾਮ ਤਹਿਤ ਧੀਆਂ ਨੂੰ ਸਮਰਪਿਤ ਕਰਦੇ ਹੋਏ ਰੁੱਖ ਲਗਾਏ ਜਾਣਗੇ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਇਸ ਪ੍ਰੋਗਰਾਮ ਵਿਚ ਸ਼ਾਮਿਲ ਕੀਤਾ ਜਾਵੇਗਾ ਅਤੇ ਜਿਵੇਂ ਉਹ ਆਪਣੀਆਂ ਧੀਆਂ ਨੂੰ ਪਾਲਦੇ ਹਨ ਉਸੇ ਤਰਾਂ ਆਪਣੇ ਸ਼ਹਿਰ ਨੂੰ ਸ਼ਾਨਦਾਰ ਬਣਾਉਣ ਲਈ ਉਹ ਇੰਨ੍ਹਾਂ ਰੁ...
ਖੇਤੀਬਾੜੀ ਵਿਭਾਗ ਵੱਲੋਂ ਖਾਦ ਅਤੇ ਦਵਾਈਆਂ ਦੇ ਡੀਲਰਾਂ ਦੀ ਕੀਤੀ ਗਈ ਅਚਨਚੇਤ ਚੈਕਿੰਗ

ਖੇਤੀਬਾੜੀ ਵਿਭਾਗ ਵੱਲੋਂ ਖਾਦ ਅਤੇ ਦਵਾਈਆਂ ਦੇ ਡੀਲਰਾਂ ਦੀ ਕੀਤੀ ਗਈ ਅਚਨਚੇਤ ਚੈਕਿੰਗ

Punjab
ਬਠਿੰਡਾ, 29 ਫਰਵਰੀ : ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੇ ਸੁਚੱਜੇ ਯਤਨਾਂ ਸਦਕਾ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਸ. ਜਸਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਡਾ. ਕਰਨਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਸਥਾਨਕ ਖੇਤੀਬਾੜੀ ਵਿਭਾਗ ਦੇ ਉੱਡਣ ਦਸਤੇ ਵੱਲੋਂ ਬਠਿੰਡਾ ਮੰਡੀ ਵਿੱਚ ਖਾਦ ਅਤੇ ਪੈਸਟੀਸਾਈਡਜ਼ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਮੁੱਖ ਖੇਤੀਬਾੜੀ ਅਫ਼ਸਰ ਡਾ.ਕਰਨਜੀਤ ਸਿੰਘ ਗਿੱਲ ਨੇ ਦੱਸਿਆ ਕਿ ਚੈਕਿੰਗ ਦੌਰਾਨ ਮੈਸ. ਜੈ ਸ਼ਕਤੀ ਫਰਟੀਲਾਈਜ਼ਰਜ, ਬਾਂਸਲ ਐਗਰੀਕਲਚਰ ਸਟੋਰ, ਲਛਮਣ ਦਾਸ ਭਗਵਾਨ ਦਾਸ ਆਦਿ ਫਰਮਾਂ ਦੇ ਦਵਾਈਆਂ ਦੇ ਸੈਂਪਲ ਵੀ ਭਰੇ ਗਏ ਅਤੇ ਪਰਖ ਕਰਨ ਲਈ ਲੈਬੋਰੇਟਰੀਆਂ ਨੂੰ ਭੇਜੇ ਗਏ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਮਿਆਰੀ ਬੀਜ਼, ਖਾਦਾਂ ਅਤੇ ਕੀੜੇਮਾਰ ਦਵਾਈਆਂ ਮੁਹੱਈਆ ਕਰਵਾਉਣ ਲਈ ਵਿਭਾਗ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਸਾਨ ਭਰਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕੋਈ ਵੀ ਖੇਤੀ ਸਮੱਗਰੀ ਖਰੀਦਦੇ ਸਮੇਂ ਦੁਕਾਨਦਾਰਾਂ ਤੋਂ ਪੱਕਾ ਬਿੱਲ ਜ਼ਰੂਰ ਲੈਣ। ਉਨ੍ਹਾਂ ਸਮੂ...
ਈ.ਵੀ.ਐਮ. ਦੀ ਵਰਤੋਂ ਅਤੇ ਵੋਟਿੰਗ ਪ੍ਰਕਿਰਿਆ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ 01 ਮਾਰਚ ਤੋਂ ਚਲਾਈ ਜਾਵੇਗੀ ਮੋਬਾਇਲ ਵੈਨ

ਈ.ਵੀ.ਐਮ. ਦੀ ਵਰਤੋਂ ਅਤੇ ਵੋਟਿੰਗ ਪ੍ਰਕਿਰਿਆ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ 01 ਮਾਰਚ ਤੋਂ ਚਲਾਈ ਜਾਵੇਗੀ ਮੋਬਾਇਲ ਵੈਨ

Punjab
ਮਾਨਸਾ, 29 ਫਰਵਰੀ: ਅਗਾਮੀ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਮੁੱਖ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾਂ ’ਤੇ ਵਿਧਾਨ ਸਭਾ ਚੋਣ ਹਲਕਾ 96-ਮਾਨਸਾ, 97-ਸਰਦੂਲਗੜ੍ਹ ਅਤੇ 98-ਬੁਢਲਾਡਾ ਵਿਖੇ ਆਮ ਲੋਕਾਂ ਨੂੰ ਈ.ਵੀ.ਐਮ. ਮਸ਼ੀਨ ਦੀ ਵਰਤੋਂ ਜ਼ਰੀਏ ਵੋਟਿੰਗ ਪ੍ਰਕਿਰਿਆ ਬਾਰੇ ਜਾਗਰੂਕ ਕਰਨ ਲਈ ਮੋਬਾਇਲ ਵੈਨ ਚਲਾਈ ਜਾ ਰਹੀ ਹੈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਹਲਕਾ ਮਾਨਸਾ ਵਿਖੇ 01 ਮਾਰਚ ਤੋਂ 03 ਮਾਰਚ ਤੱਕ, ਸਰਦੂਲਗੜ੍ਹ ਵਿਖੇ 04 ਮਾਰਚ ਤੋਂ 05 ਮਾਰਚ ਅਤੇ ਬੁਢਲਾਡਾ ਵਿਖੇ 06 ਮਾਰਚ ਤੋਂ 08 ਮਾਰਚ ਤੱਕ ਜਾਗਰੂਕਤਾ ਵੈਨ ਰਾਹੀਂ ਆਮ ਲੋਕਾਂ ਨੂੰ ਵੋਟਿੰਗ ਮਸ਼ੀਨ ਦੀ ਪ੍ਰਕਿਰਿਆ ਬਾਰੇ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮੋਬਾਇਲ ਵੈਨ ਵਿਚ ਇਕ ਈ.ਵੀ.ਐਮ. ਮਸ਼ੀਨ ਰੱਖੀ ਗਈ ਹੈ ਜਿਸ ਵਿਚ ਕੋਈ ਵੀ ਵਿਅਕਤੀ ਆਪਣੀ ਵੋਟ ਪਾ ਕੇ ਤਸਦੀਕ ਕਰ ਸਕਦਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਚਲਾਈ ਜਾ ਰਹੀ ਇਸ ਜਾਗਰੂਕਤਾ ਮੁਹਿੰਮ ਦਾ ਹਿੱਸਾ ਬਣਨ। ਜ਼ਿਲ੍ਹਾ ਚੋਣ ਅਫ਼ਸਰ ਨੇ ਮੋਬਾਇਲ ਵੈਨ ਦੀ ...