ਸਪੀਕਰ ਸ. ਸੰਧਵਾਂ ਵੱਲੋ ਟਹਿਣਾ ਵੈਲਫੇਅਰ ਕਲੱਬ ਨੂੰ 21 ਹਜਾਰ ਰੁਪਏ ਦਾ ਚੈੱਕ ਭੇਟ ਕੀਤਾ ਗਿਆ
ਕੋਟਕਪੂਰਾ 08 ਮਾਰਚ 2024
ਕਬੱਡੀ ਟੂਰਨਾਮੈਂਟ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਟਹਿਣਾ ਵੈਲਫੇਅਰ ਕਲੱਬ ਵਲੋਂ ਕਰਵਾਏ ਕਬੱਡੀ ਟੂਰਨਾਮੈਂਟ ਦੌਰਾਨ ਕੀਤੇ ਐਲਾਨ ਨੂੰ ਅਮਲੀ ਜਾਮਾ ਪਹਿਨਾਉਦੇ ਹੋਏ, ਵੈਲਫੇਅਰ ਕਲੱਬ ਦੇ ਮੈਬਰਾਂ ਮਾਸਟਰ ਜਗਦੇਵ ਸਿੰਘ, ਭੋਲਾ ਸਿੰਘ ਟਹਿਣਾ ਬਲਾਕ ਪ੍ਰਧਾਨ, ਇੰਦਰਜੀਤ ਸਿੰਘ ਬਰਾੜ, ਬਲਜੀਤ ਸਿੰਘ, ਬਲਦੇਵ ਸਿੰਘ, ਜਸਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਸੁਖਵਿੰਦਰ ਸਿੰਘ ਅਤੇ ਸੇਵਕ ਸਿੰਘ ਦੀ ਹਾਜ਼ਰੀ ਵਿਚ ਟਹਿਣਾ ਵੈਲਫੇਅਰ ਕਲੱਬ ਨੂੰ 21ਹਜਾਰ ਰੁਪਏ ਦਾ ਚੈੱਕ ਭੇਂਟ ਕੀਤਾ।
ਚੈਕ ਭੇਂਟ ਕਰਦਿਆਂ ਉਨ੍ਹਾਂ ਕਿਹਾ ਕਿ ਅਜਿਹੀਆਂ ਖੇਡਾਂ ਨਾਲ ਖੇਡਣ ਵਾਲੇ ਹੀ ਨਹੀਂ ਸਗੋਂ ਖੇਡਾਂ ਦੇਖਣ ਵਾਲੇ ਵੀ ਉਤਸ਼ਾਹਿਤ ਹੁੰਦੇ ਹਨ। ਇਸ ਤਰ੍ਹਾਂ ਨੌਜਵਾਨਾਂ ਵਿਚ ਖੇਡਾਂ ਪ੍ਰਤੀ ਜਾਗਰੂਕਤਾ ਪੈਦਾ ਹੁੰਦੀ ਹੈ ਅਤੇ ਖੇਡਾਂ ਨਸ਼ਿਆਂ ਤੋਂ ਦੂਰ ਰਹਿਣ ਵਿਚ ਵੀ ਸਹਾਈਕ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਮੰਤਵ ਖੇਡਾਂ ਦੇ ਨਾਲ ਨਾਲ ਚੰਗੀ ਸਿੱਖਿਆ ਮੁਹੱਈਆ ਕਰਵਾਉਣਾ ਵੀ ਹੈ। ਇਸ ਲਈ ਵੀ ਸਰਕਾਰ ਵੱਲੋਂ ਵੱਡੀ ਪੱਧਰ ਤੇ ਹਰ ਸੰਭਵ ਯਤਨ ਕੀਤੇ ਜਾ...








