Monday, March 16
Shadow

Punjab

ਐਮ.ਐਲ.ਏ. ਸੇਖੋਂ ਨੇ 1.20 ਕਰੋੜ ਦੀ ਲਾਗਤ ਨਾਲ ਪੁਲਿਸ ਲਾਈਨ ਫ਼ਰੀਦਕੋਟ ਦੇ ਨਵੀਨੀਕਰਨ ਦਾ ਕੰਮ ਸ਼ੁਰੂ ਕਰਵਾਇਆ

ਐਮ.ਐਲ.ਏ. ਸੇਖੋਂ ਨੇ 1.20 ਕਰੋੜ ਦੀ ਲਾਗਤ ਨਾਲ ਪੁਲਿਸ ਲਾਈਨ ਫ਼ਰੀਦਕੋਟ ਦੇ ਨਵੀਨੀਕਰਨ ਦਾ ਕੰਮ ਸ਼ੁਰੂ ਕਰਵਾਇਆ

Punjab
ਫ਼ਰੀਦਕੋਟ 29 ਫ਼ਰਵਰੀ,2024 ਐਮ.ਐਲ.ਏ. ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਪੁਲਿਸ ਲਾਈਨ ਫ਼ਰੀਦਕੋਟ ਵਿਖੇ 1.20 ਕਰੋੜ ਦੀ ਲਾਗਤ ਨਾਲ  ਨਵੀਨੀਕਰਨ ਦਾ ਕੰਮ ਸ਼ੁਰੂ ਕਰਵਾਉਣ ਮੌਕੇ ਕਿਹਾ ਕਿ ਇਹ ਪੁਲਿਸ ਲਾਈਨ 1972 ਤੋਂ ਬਣੀ ਹੋਈ ਹੈ ਅਤੇ ਇਥੇ ਬਣੇ ਕੁਆਟਰਾਂ, ਬਾਥਰੂਮਾਂ ਅਤੇ ਹੋਰ ਇਮਾਰਤ ਦੀ ਹਾਲਤ ਕਾਫੀ ਖਸਤਾ ਹੋ ਚੁੱਕੀ ਸੀ ਜਿਸ ਕਾਰਨ ਪੁਲਿਸ ਮੁਲਾਜ਼ਮਾਂ ਨੂੰ ਕਾਫੀ ਦਿੱਕਤਾਂ ਦਰਪੇਸ਼ ਆ ਰਹੀਆਂ ਸਨ। ਸ. ਸੇਖੋਂ ਨੇ ਕਿਹਾ ਕਿ ਪੁਲਿਸ ਲਾਈਨ ਵਿਖੇ ਇਹ ਪਹਿਲੀ ਵਾਰ ਹੋ ਰਿਹਾ ਹੈ ਕਿ ਅਫ਼ਸਰਾਂ ਦੀਆਂ ਕੋਠੀਆਂ, ਕੁਆਟਰਾਂ ਅਤੇ ਬਾਥਰੂਮਾਂ ਦੀ ਮੁਰੰਮਤ ਦਾ ਕੰਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਲਾਈਨ ਦਾ ਨਵੀਨੀਕਰਨ ਕਰਕੇ ਇਸ ਨੂੰ ਆਧੁਨਿਕ ਰੂਪ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਨੂੰ ਸਹੂਲਤਾਂ ਦੇਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਇਸ ਮੌਕੇ ਐਸ.ਪੀ.ਬਲਜੀਤ ਸਿੰਘ ਭੁੱਲਰ, ਗੁਰਮੇਲ ਸਿੰਘ, ਅਮਰਜੀਤ ਸਿੰਘ, ਗੁਰਸੇਵਕ ਬੁੱਟਰ, ਗੁਰਜੰਟ ਸਿੰਘ ਅਤੇ ਹੋਰ ਪੁਲਿਸ ਅਧਿਕਾਰੀ ਹਾਜ਼ਰ ਸਨ।...
ਵਿਧਾਇਕ ਅਤੇ ਐਸ.ਡੀ.ਐਮ. ਨੇ ਸ਼ਹੀਦ ਸੂਬੇਦਾਰ ਅੰਗਰੇਜ਼ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਸਨਮਾਨ ਰਾਸ਼ੀ ਦਾ ਚੈੱਕ ਸੌਂਪਿਆ

ਵਿਧਾਇਕ ਅਤੇ ਐਸ.ਡੀ.ਐਮ. ਨੇ ਸ਼ਹੀਦ ਸੂਬੇਦਾਰ ਅੰਗਰੇਜ਼ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਸਨਮਾਨ ਰਾਸ਼ੀ ਦਾ ਚੈੱਕ ਸੌਂਪਿਆ

Punjab
ਸਰਦੂਲਗੜ੍ਹ/ਮਾਨਸਾ, 29 ਫਰਵਰੀ: ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨ ਦੇਣ ਲਈ ਵਚਨਬੱਧ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਸਰਦੂਲਗੜ੍ਹ ਸ੍ਰ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਪਿਛਲੇ ਦਿਨੀ ਹਲਕਾ ਸਰਦੂਲਗੜ੍ਹ ਦੇ ਪਿੰਡ ਪੇਰੋਂ ਦੇ ਸ਼ਹੀਦ ਹੋਏ ਸੂਬੇਦਾਰ ਅੰਗਰੇਜ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਰਾਸ਼ੀ ਦਾ ਚੈੱਕ ਸੌਂਪਣ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਐਸ.ਡੀ.ਐਮ. ਮਾਨਸਾ ਸ੍ਰ ਮਨਜੀਤ ਸਿੰਘ ਰਾਜਲਾ ਵੀ ਮੌਜੂਦ ਸਨ। ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਸ਼ਹੀਦ ਸਾਡੇ ਦੇਸ਼ ਦਾ ਸਰਮਾਇਆ ਹੁੰਦੇ ਹਨ, ਸ਼ਹੀਦਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਸਨਮਾਨ ਕਰਨਾ ਸਾਡਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਰਾਖੀ ਲਈ ਡਿਊਟੀ ਦੌਰਾਨ ਸ਼ਹੀਦ ਹੋਣ ਵਾਲੇ ਜਵਾਨਾਂ ਦੇ ਪਰਿਵਾਰਾਂ ਨਾਲ ਪੰਜਾਬ ਸਰਕਾਰ ਹਮੇਸ਼ਾ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਇਸ ਮੌਕੇ ਸੈਨਿਕ ਭਲਾਈ ਦਫ਼ਤਰ ਮਾਨਸਾ ਦੇ ਅਧਿਕਾਰੀਆਂ ਤੋਂ ਇਲਾਵਾ ਪਿੰਡ ਵਾਸੀ ਅਤੇ ਹੋਰ ਅਹੁਦੇਦਾਰ ਸਾਹਿਬਾਨ ਮੌਜੂਦ ਸਨ।...
ਐਮ.ਐਲ.ਏ. ਸੇਖੋਂ ਨੇ ਪਿੰਡ ਬੀਹਲੇ ਵਾਲਾ ਵਿਖੇ ਕਿਤਾਬ ਘਰ ਦਾ ਨੀਂਹ ਪੱਥਰ ਰੱਖਿਆ

ਐਮ.ਐਲ.ਏ. ਸੇਖੋਂ ਨੇ ਪਿੰਡ ਬੀਹਲੇ ਵਾਲਾ ਵਿਖੇ ਕਿਤਾਬ ਘਰ ਦਾ ਨੀਂਹ ਪੱਥਰ ਰੱਖਿਆ

Punjab
ਫ਼ਰੀਦਕੋਟ 29 ਫ਼ਰਵਰੀ,2024 ਪੰਜਾਬ ਸਰਕਾਰ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ, ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਐਮ.ਐਲ.ਏ ਸ. ਗੁਰਦਿੱਤ ਸਿੰਘ ਸੇਖੋਂ ਨੇ ਫ਼ਰੀਦਕੋਟ ਦੇ ਪਿੰਡ ਬੀਹਲੇ ਵਾਲਾ ਵਿਖੇ ਕਿਤਾਬ ਘਰ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ। ਉਨ੍ਹਾਂ ਦੱਸਿਆ ਕਿ ਇਸ ਕਿਤਾਬ ਘਰ ਤੇ ਤਕਰੀਬਨ 22.47 ਲੱਖ ਦੀ ਲਾਗਤ ਆਵੇਗੀ। ਸ. ਸੇਖੋਂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬੇ ਭਰ ਵਿੱਚ ਲਾਇਬ੍ਰੇਰੀਆਂ ਦੀ ਉਸਾਰੀ ਕੀਤੀ ਜਾ ਰਹੀ ਹੈ ਜਿਸ ਨਾਲ ਆਧੁਨਿਕ ਪੀੜੀ ਨੂੰ  ਉਹਨਾਂ ਨੂੰ ਘਰ ਦੇ ਨਜ਼ਦੀਕ ਹੀ ਪੜ੍ਹਾਈ ਦਾ ਢੁਕਵਾਂ ਮਾਹੌਲ ਮਿਲੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਪਿੰਡ ਢਿੱਲਵਾ ਖੁਰਦ ਵਿਖੇ ਵੀ ਲਾਇਬ੍ਰੇਰੀ ਦਾ ਨੀਂਹ ਪੱਥਰ ਰੱਖਿਆ ਗਿਆ ਸੀ। ਉਨ੍ਹਾਂ ਕਿਹਾ ਕਿ ਲਾਇਬ੍ਰੇਰੀਆਂ ਸਵੈ-ਸਿੱਖਿਆ ਨੂੰ ਉਤਸ਼ਾਹਿਤ ਕਰਨ, ਜਾਣਕਾਰੀ ਹਾਸਲ ਕਰਨ ਅਤੇ ਖੋਜ ਸਹੂਲਤਾਂ ਪ੍ਰਦਾਨ ਕਰਨ ਵਿੱਚ ਸਹਾਈ ਸਿੱਧ ਹੋਣਗੀਆਂ। ਉਨ੍ਹਾਂ ਦੱਸਿਆ ਕਿ ਇਹ ਲਾਇਬ੍ਰੇਰੀ ਆਧੁਨਿਕ ਸਹੂਲਤਾਂ ਜਿਵੇਂ ਕਿ ਬੈਠਣ ਲਈ ਨਵੇਂ ਬੈਂਚ, ਟੇਬਲ, ਏ.ਸੀ., ਕਿਤਾਬਾਂ,ਕੰਪਿਊਟਰ ...
ਪੰਜਾਬ ਸਰਕਾਰ ਪਹਿਲੇ ਪੜਾਅ ਵਿੱਚ 260 ਖੇਡ ਨਰਸਰੀਆਂ ਖੋਲ੍ਹੇਗੀ: ਮੀਤ ਹੇਅਰ

ਪੰਜਾਬ ਸਰਕਾਰ ਪਹਿਲੇ ਪੜਾਅ ਵਿੱਚ 260 ਖੇਡ ਨਰਸਰੀਆਂ ਖੋਲ੍ਹੇਗੀ: ਮੀਤ ਹੇਅਰ

Punjab
ਚੰਡੀਗੜ੍ਹ, 29 ਫਰਵਰੀ ਪੰਜਾਬ ਸਰਕਾਰ ਵੱਲੋਂ ਨਵੀਂ ਖੇਡ ਨੀਤੀ ਤਹਿਤ ਸਥਾਪਤ ਕੀਤੀਆਂ ਜਾਣ ਵਾਲੀਆਂ 1000 ਖੇਡ ਨਰਸਰੀਆਂ ਵਿੱਚੋਂ 260 ਨਰਸਰੀਆਂ ਪਹਿਲੇ ਪੜਾਅ ਵਿੱਚ ਸਥਾਪਤ ਕੀਤੀਆਂ ਜਾ ਰਹੀਆਂ ਹਨ ਜਿਨ੍ਹਾਂ ਦੀ ਸਥਾਪਨਾ ਲਈ ਖੇਡ ਸੁਪਰਵਾਈਜ਼ਰਾਂ ਤੇ ਕੋਚਾਂ ਦੀ ਭਰਤੀ ਲਈ 10 ਮਾਰਚ ਤੱਕ ਬਿਨੈ ਪੱਤਰ ਮੰਗੇ ਗਏ ਹਨ। ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਅਤੇ ਪਿੰਡ ਪੱਧਰ ਉਤੇ ਖਿਡਾਰੀਆਂ ਲਈ ਢਾਂਚਾ ਉਸਾਰਨ ਦੀਆਂ ਕੋਸ਼ਿਸ਼ਾਂ ਦੇ ਚੱਲਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਉਤੇ ਬਣਾਈ ਨਵੀਂ ਖੇਡ ਨੀਤੀ ਤਹਿਤ ਹਰ 4-5 ਕਿਲੋਮੀਟਰ ਦੇ ਘੇਰੇ ਵਿੱਚ ਇਕ ਖੇਡ ਨਰਸਰੀ ਬਣਾਈ ਜਾ ਰਹੀ ਹੈ। ਖੇਡ ਮੰਤਰੀ ਨੇ ਕਿਹਾ ਕਿ ਪਹਿਲਾਂ ਪਹਿਲੇ ਪੜਾਅ ਵਿੱਚ 205 ਨਰਸਰੀਆਂ ਖੋਲ੍ਹਣ ਦੀ ਤਜਵੀਜ਼ ਸੀ ਜਿਸ ਸਬੰਧੀ ਬਾਕਾਇਦਾ ਭਰਤੀ ਲਈ ਇਸ਼ਤਿਹਾਰ ਵੀ ਦਿੱਤਾ ਗਿਆ। ਇਸ ਤੋਂ ਬਾਅਦ ਕਈ ਖਿਡਾਰੀਆਂ ਅਤੇ ਸਬੰਧਤ ਧਿਰਾਂ ਵੱਲੋਂ ਪਹੁੰਚ ਕਰਕੇ ਹੋਰ ਨਰਸਰੀਆਂ ਖੋਲ੍ਹਣ ਦੀ ਮੰਗ ਕੀਤੀ ਗਈ। ਇਸ ਤੋਂ ਇਲਾਵਾ ਅਜਿਹੀਆਂ ਖੇਡਾਂ ਨੂੰ ਵੀ ਸ਼ਾਮਲ ਕਰਨ ਦੀ ਪੁਰਜ਼ੋਰ ਮੰਗ ...
ਮੁੱਖ ਮੰਤਰੀ ਵੱਲੋਂ ਪੰਜਾਬ ਇੰਸਟੀਚਿਊਟ ਆਫ ਲਿਵਰ ਐਂਡ ਬਿਲੀਅਰੀ ਸਾਇੰਸਜ਼ ਦਾ ਉਦਘਾਟਨ

ਮੁੱਖ ਮੰਤਰੀ ਵੱਲੋਂ ਪੰਜਾਬ ਇੰਸਟੀਚਿਊਟ ਆਫ ਲਿਵਰ ਐਂਡ ਬਿਲੀਅਰੀ ਸਾਇੰਸਜ਼ ਦਾ ਉਦਘਾਟਨ

Punjab
ਸਾਹਿਬਜਾਦਾ ਅਜੀਤ ਸਿੰਘ ਨਗਰ (ਮੁਹਾਲੀ), 29 ਫਰਵਰੀ- ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ ਲੋਕਾਂ ਨੂੰ ਸਮਰਪਿਤ ਕੀਤਾ। ਇਸ ਸੰਸਥਾ ਦੀ ਸਥਾਪਨਾ ਸਬੰਧੀ 2022 ਦੇ ਬਜਟ ਸੈਸ਼ਨ ਵਿੱਚ ਐਲਾਨ ਕੀਤਾ ਗਿਆ ਸੀ ਅਤੇ ਇਹ ਪੰਜਾਬ ਦੀ ਪਹਿਲੀ ਸਰਕਾਰੀ ਸਿਹਤ ਸੰਸਥਾ ਹੋਵੇਗੀ ਜਿਸ ਵਿੱਚ ਮਰੀਜ਼ਾਂ ਨੂੰ ਐਂਡੋਸਕੋਪੀ, ਫਾਈਬਰੋਸਕੋਪੀ ਅਤੇ ਐਂਡੋਸਕੋਪਿਕ ਅਲਟਰਾਸਾਊਂਡ ਵਰਗੀਆਂ ਅਤਿ-ਆਧੁਨਿਕ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਸੰਸਥਾ ਦੇ ਮਾਹਿਰਾਂ ਵੱਲੋਂ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਟੈਲੀ-ਮੈਡੀਸਨ ਸੇਵਾਵਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ। ਹੈਪੇਟੋਲੋਜੀ ਵਿੱਚ ਸਿਖਲਾਈ ਅਤੇ ਖੋਜ ਸਹੂਲਤਾਂ ਲਈ ਇਸ ਨੂੰ ਅਤਿ-ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਕੀਤਾ ਗਿਆ ਹੈ। ਇਸ ਇੰਸਟੀਚਿਊਟ ਦੀ ਸਥਾਪਨਾ 40 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਕੀਤੀ ਗਈ ਹੈ ਅਤੇ ਇਸ ਵਿੱਚ 80 ਡਾਕਟਰ, 150 ਸਟਾਫ ਨਰਸਾਂ ਅਤੇ 200 ਗਰੁੱਪ-ਡੀ ਕਰਮਚਾਰੀਆਂ ਸਮੇਤ 4...
ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੇ ਮਾਤਾ ਹਰਪਾਲ ਕੌਰ ਸਿੱਧ ਬਾਬਾ ਹੱਕਤਾਲਾ ਜੀ ਦੇ 60ਵੇਂ ਜੋੜ ਮੇਲੇ ਮੌਕੇ ਨਤਮਸਤਕ ਹੋਏ

ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੇ ਮਾਤਾ ਹਰਪਾਲ ਕੌਰ ਸਿੱਧ ਬਾਬਾ ਹੱਕਤਾਲਾ ਜੀ ਦੇ 60ਵੇਂ ਜੋੜ ਮੇਲੇ ਮੌਕੇ ਨਤਮਸਤਕ ਹੋਏ

Punjab
ਮਾਨਸਾ, 29 ਫਰਵਰੀ: ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੇ ਮਾਤਾ ਸ੍ਰੀਮਤੀ ਹਰਪਾਲ ਕੌਰ ਨੇ ਡੇਰਾ ਬਾਬਾ ਹੱਕਤਾਲਾ ਸਰਦੂਲਗੜ੍ਹ ਵਿਖੇ ਸਿੱਧ ਬਾਬਾ ਹੱਕਤਾਲਾ ਜੀ ਦੇ 60ਵੇਂ ਜੋੜ ਮੇਲੇ ’ਤੇ ਹਾਜਰੀ ਲਗਵਾਈ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਸਰਦੂਲਗੜ੍ਹ ਸ੍ਰ ਗੁਰਪ੍ਰੀਤ ਸਿੰਘ ਬਣਾਂਵਾਲੀ ਵੀ ਹਾਜਰ ਸਨ। ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਦੱਸਿਆ ਕਿ ਇਸ ਮੌਕੇ ਮੇਨ ਰੋਡ ਤੋਂ ਡੇਰਾ ਬਾਬਾ ਹੱਕਤਾਲਾ ਜੀ ਤੱਕ 17 ਲੱਖ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੇ ਕੰਮ ਦੀ ਸ਼ੁਰੂਆਤ ਵੀ ਕਰਵਾਈ ਗਈ।ਉਨ੍ਹਾਂ ਦੱਸਿਆ ਕਿ ਹੜ੍ਹਾਂ ਕਾਰਨ ਮੇਨ ਰੋਡ ਸਰਦੂਲਗੜ੍ਹ ਤੋਂ ਡੇਰਾ ਬਾਬਾ ਹੱਕਤਾਲਾ ਜੀ ਤੱਕ ਜਾਣ ਵਾਲੀ ਸੜਕ ਟੁੱਟ ਗਈ ਸੀ, ਜਿਸ ਦਾ ਕੰਮ ਸ਼ੁਰੂ ਹੋਣ ਨਾਲ ਇਲਾਕਾ ਨਿਵਾਸੀਆਂ ਨੂੰ ਸਹੂਲਤ ਮਿਲੇਗੀ। ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਮਾਨਸਾ ਸ੍ਰ ਗੁਰਪ੍ਰੀਤ ਸਿੰਘ ਭੁੱਚਰ ਅਤੇ ਹੋਰ ਅਹੁਦੇਦਾਰ ਸਾਹਿਬਾਨ ਮੌਜੂਦ ਸਨ।...
ਮਾਨ ਸਰਕਾਰ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਅਤੇ ਸੈਰ-ਸਪਾਟੇ ਨੂੰ ਪ੍ਰਫੁੱਲਤ ਕਰਨ ਲਈ ਯਤਨਸ਼ੀਲ: ਚੇਤਨ ਸਿੰਘ ਜੌੜਾਮਾਜਰਾ

ਮਾਨ ਸਰਕਾਰ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਅਤੇ ਸੈਰ-ਸਪਾਟੇ ਨੂੰ ਪ੍ਰਫੁੱਲਤ ਕਰਨ ਲਈ ਯਤਨਸ਼ੀਲ: ਚੇਤਨ ਸਿੰਘ ਜੌੜਾਮਾਜਰਾ

Punjab
ਚੰਡੀਗੜ੍ਹ, 28 ਫ਼ਰਵਰੀ: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਨੂੰ ਸੈਰ-ਸਪਾਟੇ ਦੇ ਖੇਤਰ ਵਿੱਚ ਦੁਨੀਆ ਦੇ ਨਕਸ਼ੇ 'ਤੇ ਲਿਆਉਣ ਦੇ ਮਕਸਦ ਨਾਲ ਸੂਬੇ ਦੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਸਰਗਰਮੀ ਨਾਲ ਯਤਨਸ਼ੀਲ ਹੈ। ਪੰਜਾਬ ਸਕੱਤਰੇਤ ਕਲਚਰਲ ਸੁਸਾਇਟੀ ਵੱਲੋਂ ਨਾਰਥ ਜ਼ੋਨ ਕਲਚਰਲ ਸੈਂਟਰ, ਪਟਿਆਲਾ ਦੇ ਸਹਿਯੋਗ ਨਾਲ ਟੈਗੋਰ ਥੀਏਟਰ ਵਿਖੇ ਕਰਵਾਏ ਗਏ ਸਿਲਵਰ ਜੁਬਲੀ ਸੱਭਿਆਚਾਰਕ ਪ੍ਰੋਗਰਾਮ ‘ਬੋਲ ਪੰਜਾਬ ਦੇ-2024’ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ 'ਰੰਗਲਾ ਪੰਜਾਬ' ਬਣਾਉਣ ਦੇ ਸੰਕਲਪ ਵਿੱਚ ਸਮਾਜ ਦੇ ਸਾਰੇ ਵਰਗਾਂ ਖ਼ਾਸ ਤੌਰ 'ਤੇ ਸਰਕਾਰੀ ਮੁਲਾਜ਼ਮਾਂ ਦੀ ਭਲਾਈ ਤੇ ਖ਼ੁਸ਼ਹਾਲੀ ਸ਼ਾਮਲ ਹੈ, ਜੋ ਮੁੱਖ ਮੰਤਰੀ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਅ ਰਹੇ ਹਨ। ਉਨ੍ਹਾਂ ਦੁਹਰਾਇਆ ਕਿ ਮਾਨ ਸਰਕਾਰ ਮੁਲਾਜ਼ਮਾਂ ਦੀ ...
ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਨੇ ਮਲੋਟ ਵਿਖੇ 4.82 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਵਾਟਰ ਵਰਕਸ ਦੀ ਨਵੀ ਟੈਕੀ ਦਾ ਨੀਹ ਪੱਥਰ ਰੱਖਿਆ

ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਨੇ ਮਲੋਟ ਵਿਖੇ 4.82 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਵਾਟਰ ਵਰਕਸ ਦੀ ਨਵੀ ਟੈਕੀ ਦਾ ਨੀਹ ਪੱਥਰ ਰੱਖਿਆ

Punjab
ਮਲੋਟ 28 ਫਰਵਰੀ ਬੁੱਧਵਾਰ ਨੂੰ ਮਲੋਟ ਵਿਖੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਦੇ ਵਾਰਡ ਨੰਬਰ 8 ਵਿੱਚ 4.82 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਵਾਟਰ ਵਰਕਸ ਦੀ ਨਵੀ ਟੈਕੀ ਦਾ ਨੀਹ ਪੱਥਰ ਰੱਖਿਆ | ਇਸ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਸੀਵਰੇਜ ਅਤੇ ਵਾਟਰ ਵਰਕਸ ਵਿਭਾਗ ਦੇ ਐਸਡੀਓ ਰਾਕੇਸ਼ ਮੋਹਣ ਮੱਕੜ ਨੇ ਸੰਬੋਧਿਤ ਕਰਦਿਆਂ ਕਿਹਾ ਕਿ ਸ਼ਹਿਰ ਵਿੱਚ ਸੀਵਰੇਜ ਦੇ ਪਾਣੀ ਦੀ ਨਿਕਾਸੀ ਨੂੰ 24 ਘੰਟੇ ਜਾਰੀ ਰੱਖਣ ਲਈ ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਲਾਈਟ ਜਾਣ ਤੇ ਜਨਰੇਟਰ ਅਤੇ ਮੋਟਰਾਂ ਲਈ ਸਾਢੇ 4 ਕਰੋੜ ਵੀ ਪਾਸ ਕਰਵਾ ਦਿੱਤੇ ਹਨ | ਜਿਸ ਦੇ ਟੈਡਰ ਵੀ ਜਲਦੀ ਹੀ ਹੋ ਜਾਣਗੇ | ਕੈਬਨਿਟ ਮੰਤਰੀ ਬਲਜੀਤ ਕੌਰ ਨੇ ਕਿਹਾ ਕਿ ਜਦੋ ਉਹ ਇਸ ਵਾਰਡ ਵਿੱਚ ਆਉਦੇ ਸਨ ਤਾਂ ਅਪਣੀਆਂ ਮੁੱਢਲੀਆਂ ਸਹੂਲਤਾਂ ਪੀਣ ਵਾਲੇ ਪਾਣੀ ਦੀ ਸੱਮਸਿਆ ਬਾਰੇ ਕਹਿੰਦੇ ਸਨ | ਜਿਸ ਤੇ ਉਹਨਾਂ ਨੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਤੋ ਪਹਿਲਾਂ 35 ਕਰੋੜ ਰੁਪਏ ਦੀ ਰਕਮ ਸਾਰੇ ਸ਼ਹਿਰ ਦੇ ਸੀਵਰੇਜ਼ ਸਿਸਟਮ ਨੂੰ ਠੀਕ ਕਰਨ ਲਈ ਲਿਆਦੀ | ਹੁਣ 5 ਕਰੋੜ ਰੁਪਏ ਦੀ ਰਕਮ ਇਸ ਵਾਰਡ ਨੰਬਰ 8 ਵਿੱਚ ਪੀਣ ਵਾਲੇ ...
ਚੇਤਨ ਸਿੰਘ ਜੌੜਾਮਾਜਰਾ ਵੱਲੋਂ 12 ਜਨਤਕ ਰੇਤ ਖੱਡਾਂ ਲੋਕਾਂ ਨੂੰ ਸਮਰਪਿਤ; ਕੁੱਲ ਗਿਣਤੀ ਹੋਈ 72

ਚੇਤਨ ਸਿੰਘ ਜੌੜਾਮਾਜਰਾ ਵੱਲੋਂ 12 ਜਨਤਕ ਰੇਤ ਖੱਡਾਂ ਲੋਕਾਂ ਨੂੰ ਸਮਰਪਿਤ; ਕੁੱਲ ਗਿਣਤੀ ਹੋਈ 72

Punjab
ਬਲਾਚੌਰ/ਚੰਡੀਗੜ੍ਹ, 28 ਫ਼ਰਵਰੀ: ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ 12 ਹੋਰ ਜਨਤਕ ਰੇਤ ਖੱਡਾਂ ਸੂਬਾ ਵਾਸੀਆਂ ਨੂੰ ਸਮਰਪਿਤ ਕੀਤੀਆਂ ਜਿਸ ਨਾਲ ਸੂਬੇ ਭਰ 'ਚ ਜਨਤਕ ਰੇਤ ਖੱਡਾਂ ਦੀ ਗਿਣਤੀ 72 ਹੋ ਗਈ ਹੈ। ਇਸ ਪਹਿਲਕਦਮੀ ਨਾਲ ਲੋਕਾਂ ਨੂੰ ਵਾਜਬ ਦਰਾਂ ’ਤੇ ਰੇਤ ਤੇ ਖਣਨ ਸਮੱਗਰੀ ਮਿਲਣੀ ਯਕੀਨੀ ਬਣੇਗੀ। ਏ.ਡੀ.ਬੀ. ਬੇਲਾ ਤਾਜੋਵਾਲ ਤਹਿਸੀਲ ਬਲਾਚੌਰ (ਜ਼ਿਲ੍ਹਾ ਐੱਸ.ਬੀ.ਐੱਸ. ਨਗਰ) ਵਿਖੇ ਜ਼ਿਲ੍ਹੇ ਦੀਆਂ ਤਿੰਨ ਰੇਤ ਖੱਡਾਂ ਦੇ ਉਦਘਾਟਨ ਉਪਰੰਤ ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਹਿਲਾਂ ਹੀ 60 ਜਨਤਕ ਰੇਤ ਖੱਡਾਂ ਅਤੇ 38 ਵਪਾਰਕ ਰੇਤ ਖੱਡਾਂ ਚਲਾਈਆਂ ਜਾ ਰਹੀਆਂ ਹਨ, ਜਿੱਥੋਂ ਆਮ ਲੋਕਾਂ ਨੂੰ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਦੇ ਹਿਸਾਬ ਨਾਲ ਰੇਤ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਛੇਤੀ ਹੀ ਕੁੱਲ 150 ਜਨਤਕ ਅਤੇ 100 ਵਪਾਰਕ ਰੇਤ ਖੱਡਾਂ ਖੋਲ੍ਹਣ ਦਾ ਟੀਚਾ ਮਿੱਥਿਆ ਗਿਆ ਹੈ। ਕੈਬਨਿਟ ਮੰਤਰੀ ਵੱਲੋਂ ਜ਼ਿਲ੍ਹਾ ਐਸ.ਬੀ.ਐਸ. ਨਗਰ ਵਿੱਚ ਦੁਗਰੀ/ਨਿ...
ਮੁੱਖ ਮੰਤਰੀ ਵੱਲੋਂ ਜਲੰਧਰ ਵਾਸੀਆਂ ਨੂੰ 283 ਕਰੋੜ ਦੇ ਵਿਕਾਸ ਪ੍ਰਾਜੈਕਟਾਂ ਦਾ ਤੋਹਫ਼ਾ

ਮੁੱਖ ਮੰਤਰੀ ਵੱਲੋਂ ਜਲੰਧਰ ਵਾਸੀਆਂ ਨੂੰ 283 ਕਰੋੜ ਦੇ ਵਿਕਾਸ ਪ੍ਰਾਜੈਕਟਾਂ ਦਾ ਤੋਹਫ਼ਾ

Punjab
ਨਕੋਦਰ (ਜਲੰਧਰ), 28 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਈ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਕੇ ਜਲੰਧਰ ਵਾਸੀਆਂ ਨੂੰ 283 ਕਰੋੜ ਰੁਪਏ ਦਾ ਤੋਹਫਾ ਦਿੱਤਾ ਹੈ। ਅੱਜ ਇੱਥੇ 283 ਕਰੋੜ ਰੁਪਏ ਦੇ ਪ੍ਰਾਜੈਕਟਾਂ ਵਿੱਚੋਂ ਕੁਝ ਦਾ ਨੀਂਹ ਪੱਥਰ ਰੱਖਣ ਅਤੇ ਕੁਝ ਪ੍ਰਾਜੈਕਟ ਲੋਕਾਂ ਨੂੰ ਸਮਰਿਪਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਸਾਲ ਜਲੰਧਰ ਤੋਂ ਚੁਣੇ ਗਏ ਲੋਕ ਸਭਾ ਮੈਂਬਰ ਨੇ ਲੋਕਾਂ ਦੀ ਭਲਾਈ ਅਤੇ ਜ਼ਿਲ੍ਹੇ ਦੇ ਵਿਕਾਸ ਲਈ ਅਣਥੱਕ ਮਿਹਨਤ ਕੀਤੀ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਖੁਸ਼ੀਆਂ ਦੇ ਸਮਾਗਮ ਹੋਣੋਂ ਬੰਦ ਹੋ ਗਏ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ 'ਚ 'ਆਪ' ਸਰਕਾਰ ਦੇ ਕਾਰਜਭਾਰ ਸੰਭਾਲਣ ਤੋਂ ਬਾਅਦ ਪੰਜਾਬ ਦੀ ਆਬੋ-ਹਵਾ ਬਦਲ ਗਈ ਹੈ ਜਿੱਥੇ ਹੁਣ ਸੁਖਾਵਾਂ ਮਾਹੌਲ ਪੈਦਾ ਹੋਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਾਲ 2022 ਤੋਂ ਸੂਬੇ ਵਿੱਚ ਆਪਣੇ ਆਪ ਨੂੰ ਵੱਡੇ ਲੀਡਰ ਕਹਾਉਂਦੇ ਸਿਆਸਤਦਾਨਾਂ ਨੂੰ ਲੋਕਾਂ ਨੇ ਸਿਆਸੀ ਗੁਮਨਾਮੀ ਵਿੱਚ ਭੇਜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਆਪਣੇ ਕਾ...