ਬੱਚਿਆਂ ਦੇ ਜਮਾਦਰੂ ਨੁਕਸਾਂ ਸਬੰਧੀ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਲਗਾਈ ਗਈ ਵਰਕਸ਼ਾਪ
ਸ੍ਰੀ ਮੁਕਤਸਰ ਸਾਹਿਬ 7 ਮਾਰਚ
ਪੰਜਾਬ ਸਰਕਾਰ ਵਲੋਂ ਮਹੀਨਾ ਮਾਰਚ 2024 ਬੱਚਿਆਂ ਦੇ ਜਮਾਦਰੂ ਨੁਕਸਾਂ ਸਬੰਧੀ ਜਾਗੁਰਕਤਾ ਮਹੀਨਾ ਮਨਾਇਆ ਜਾ ਰਿਹਾ ਹੈ ।ਇਸ ਸਬੰਧ ਵਿਚ ਡਾ. ਨਵਜੋਤ ਕੌਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਦਫਤਰ ਸਿਵਲ ਸਰਜਨ ਵਿਖੇ ਜਿਲ੍ਹੇ ਦੀਆਂ ਸਿਹਤ ਸੰਸਥਾਵਾਂ ਵਿਖੇ ਜਨੇਪੇ ਕਰਨ ਵਾਲੇ ਡਾਕਟਰਾਂ ਅਤੇ ਸਟਾਫ ਨਰਸਾਂ ਦੀ ਜਾਗਰੁਕਤਾ ਵਰਕਸ਼ਾਪ ਲਗਾਈ ਗਈ।
ਇਸ ਮੌਕੇ ਨਵਜੋਤ ਕੋਰ ਸਿਵਲ ਸਰਜਨ ਨੇ ਕਿਹਾ ਕਿ ਕਿਸੇ ਵਿਕਾਰ ਜਾਂ ਬੀਮਾਰੀ ਨਾਲ ਪੈਦਾ ਹੋਣਾ ਕਈ ਵਾਰ ਬੱਚੇ ਦੀ ਜ਼ਿੰਦਗੀ ਤੇ ਸੰਕਟ ਦਾ ਕਾਰਨ ਬਣ ਜਾਂਦਾ ਹੈ। ਅੰਕੜਿਆਂ ਅਨੁਸਾਰ ਦੁਨੀਆਂ ਭਰ ਵਿੱਚ ਹਰ ਸਾਲ ਵੱਡੀ ਗਿਣਤੀ ਵਿੱਚ ਅਜਿਹੇ ਬੱਚੇ ਮੌਤ ਦਾ ਸ਼ਿਕਾਰ ਹੋ ਜਾਂਦੇ ਹਨ ਜਾਂ ਉਨ੍ਹਾਂ ਨੂੰ ਲੰਮੇ ਸਮੇਂ ਲਈ ਜਾਂ ਉਮਰ ਭਰ ਲਈ ਅਪਾਹਜਤਾ ਜਾਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ।ਇਸ ਸਬੰਧ ਵਿਚ ਵਿਸ਼ਵ ਸਿਹਤ ਸੰਸਥਾਂ ਵਲੋਂ ਹਰ ਸਾਲ 3 ਮਾਰਚ ਨੂੰ ਵਿਸ਼ਵ ਭਰ ਵਿੱਚ ਬੱਚਿਆਂ ਦੇ ਜਮਾਦਰੂ ਨੁਕਸਾਂ ਸਬੰਧੀ ਜਾਗਰੁਕਤਾ ਦਿਵਸ ਮਨਾਇਆ ਜਾਂਦਾ ਹੈ ਅਤੇ ਪੰਜਾਬ ਸਰਕਾਰ ਵਲੋਂ ਮਹੀਨਾ ਮਾਰਚ 2024 ਨੂੰ ਇਸ ਸਬੰਧੀ ਜਾਗਰੁਕਤਾ ਮਹੀਨ...








