ਬਿੱਲ ਦਾ ਭੁਗਤਾਨ ਕਰਨ ਬਦਲੇ 15,000 ਰੁਪਏ ਰਿਸ਼ਵਤ ਲੈਂਦਾ ਈ.ਐਸ.ਆਈ. ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ, 28 ਫ਼ਰਵਰੀ:
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਈ.ਐਸ.ਆਈ. ਡਿਸਪੈਂਸਰੀ ਢੰਡਾਰੀ ਕਲਾਂ, ਲੁਧਿਆਣਾ ਵਿੱਚ ਤਾਇਨਾਤ ਕਲਰਕ ਰਵਿੰਦਰ ਸਿੰਘ ਨੂੰ 15,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।
ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਰਾਜਵੰਤ ਸਿੰਘ ਵਾਸੀ ਪਿੰਡ ਚਣਕੋਈਆਂ ਜ਼ਿਲ੍ਹਾ ਲੁਧਿਆਣਾ, ਜੋ ਕਿ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ, ਦੋਰਾਹਾ ਵਿਖੇ ਚਪੜਾਸੀ ਵਜੋਂ ਨੌਕਰੀ ਕਰਦਾ ਹੈ, ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਕਾਬੂ ਕੀਤਾ ਗਿਆ ਹੈ।
ਸ਼ਿਕਾਇਤਕਰਤਾ ਨੇ ਆਪਣੇ ਬਿਆਨਾਂ ਵਿੱਚ ਦਰਜ ਕਰਵਾਇਆ ਹੈ ਕਿ ਉਸਨੇ ਡੀ.ਐਮ.ਸੀ. ਹਸਪਤਾਲ ਲੁਧਿਆਣਾ ਵਿਖੇ ਆਪਣਾ ਇਲਾਜ ਕਰਵਾਇਆ ਸੀ ਅਤੇ ਈ.ਐਸ.ਆਈ. ਸਕੀਮ ਅਧੀਨ ਮੁਫ਼ਤ ਇਲਾਜ ਦਾ ਲਾਭਪਾਤਰੀ ਹੋਣ ਕਰਕੇ ਉਸਦੇ 4,78,136 ਰੁਪਏ ਦੇ ਬਿੱਲ ਈ.ਐਸ.ਆਈ. ਡਿਸਪੈਂਸਰੀ ਵਿੱਚ ਭੁਗਤਾਨ ਲਈ ਬਕਾਇਆ ਪਏ ਹਨ।
ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਸਬੰਧਤ ਡੀਲਿੰਗ ਕਲਰਕ ਰਵਿੰਦਰ ਸਿੰਘ ਨੇ ਉਸਦੇ ਬਿੱਲ ਦ...








