ਪੰਜਾਬ ਪੁਲਿਸ ਨੇ ਗੰਨ ਹਾਊਸ ਚੋਰੀ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ; ਚੋਰੀ ਦੇ 12 ਹਥਿਆਰ ਬਰਾਮਦ
ਚੰਡੀਗੜ੍ਹ/ਅੰਮ੍ਰਿਤਸਰ, 6 ਮਾਰਚ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਗੰਨ ਹਾਊਸ ਚੋਰੀ ਮਾਮਲੇ ਦੇ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਇਸ ਮਾਮਲੇ ਦੀ ਗੁੱਥੀ ਨੂੰ ਸੁਲਝਾ ਦਿੱਤਾ ਹੈ। ਪੁਲਿਸ ਵੱਲੋਂ ਉਨ੍ਹਾਂ ਦੇ ਕਬਜ਼ੇ 'ਚੋਂ 12 ਹਥਿਆਰਾਂ ਸਮੇਤ 21 ਕਾਰਤੂਸ ਬਰਾਮਦ ਕੀਤੇ ਗਏ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਜੀਤ ਸਿੰਘ ਉਰਫ਼ ਗੋਲੂ (19) ਵਾਸੀ ਉੱਤਰ ਪ੍ਰਦੇਸ਼ ਜ਼ਿਲ੍ਹਾ ਉਨਾਓ, ਜੋ ਇਸ ਵੇਲੇ ਅੰਮ੍ਰਿਤਸਰ ਦੇ ਕੋਟ ਹਰਨਾਮ ਦਾਸ ਵਿਖੇ ਰਹਿ ਰਿਹਾ ਸੀ ਅਤੇ ਮਨਦੀਪ ਕੁਮਾਰ ਉਰਫ਼ ਵਾੜਾ (20) ਵਾਸੀ ਪਿੰਡ ਖਾਪਰਖੇੜੀ, ਅੰਮ੍ਰਿਤਸਰ ਦਿਹਾਤੀ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ 9 ਡਬਲ ਬੈਰਲ ਗੰਨਸ, ਤਿੰਨ ਪੰਪ ਐਕਸ਼ਨ (ਐਸਬੀਬੀਐਲ) ਗੰਨਸ ਅਤੇ ਇਕ ਕਿਰਚ (ਤੇਜ ਹਥਿਆਰ) ਸ਼ਾਮਲ ਹੈ।
ਜਾਣਕਾਰੀ ਅਨੁਸਾਰ 21 ਅਤੇ 22 ਫਰਵਰੀ ਦੀ ਦਰਮਿਆ...








