ਸਿਹਤ, ਸਿੱਖਿਆ ਤੇ ਵਿਕਾਸ ਦੇ ਖੇਤਰ ਚ ਕ੍ਰਾਂਤੀਕਾਰੀ ਤਬਦੀਲੀਆਂ ਲਿਆ ਰਹੀ ਹੈ ਸੂਬਾ ਸਰਕਾਰ : ਬਲਕਾਰ ਸਿੱਧੂ
ਰਾਮਪੁਰਾ (ਬਠਿੰਡਾ), 6 ਮਾਰਚ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਸਿਹਤ, ਸਿੱਖਿਆ ਤੇ ਵਿਕਾਸ ਦੇ ਖੇਤਰ ਚ ਕ੍ਰਾਂਤੀਕਾਰੀ ਤਬਦੀਲੀਆਂ ਲਿਆ ਰਹੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਰਾਮਪੁਰਾ ਫੂਲ ਸ਼੍ਰੀ ਬਲਕਾਰ ਸਿੰਘ ਸਿੱਧੂ ਨੇ ਰਾਮਪੁਰਾ ਫੂਲ ਵਿਖੇ ਸਬ ਡਵੀਜ਼ਨ ਕੰਪਲੈਕਸ ਦੀ 6.13 ਕਰੋੜ ਦੀ ਲਾਗਤ ਨਾਲ ਨਵੀਂ ਬਣਾਈ ਗਈ ਇਮਾਰਤ ਅਤੇ 6.03 ਕਰੋੜ ਦੀ ਲਾਗਤ ਨਾਲ ਨਵੀਂ ਆਈਟੀਆਈ ਮਹਿਰਾਜ ਦੀ ਨਵੀਂ ਇਮਾਰਤ ਦਾ ਉਦਘਾਟਨ ਕਰਨ ਉਪਰੰਤ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਵਿਸ਼ੇਸ਼ ਤੌਰ ਤੇ ਉਨ੍ਹਾਂ ਦੇ ਨਾਲ ਮੌਜੂਦ ਰਹੇ। ਇਸ ਉਪਰੰਤ ਵਿਧਾਇਕ ਸ. ਬਲਕਾਰ ਸਿੰਘ ਸਿੱਧੂ ਵੱਲੋਂ ਰਾਮਪੁਰਾ ਫੂਲ ਵਿਖੇ 1.51 ਕਰੋੜ ਦੀ ਲਾਗਤ ਨਾਲ ਹੋਣ ਵਾਲੇ ਹੋਰ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਵੀ ਰੱਖੇ ਗਏ।
ਇਸ ਦੌਰਾਨ ਸੰਬੋਧਨ ਕਰਦਿਆਂ ਵਿਧਾਇਕ ਸ. ਬਲਕਾਰ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਿਹਤ, ਸਿੱਖਿਆ ਤੋਂ ਇਲਾਵਾ ਵਿਕਾਸ ਦੇ ਕਾਰਜਾਂ ਵਿੱਚ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ...








