ਕੇ.ਵੀ.ਕੇ ਵੱਲੋਂ ਸਰ੍ਹੋਂ ਸਬੰਧੀ ਖੇਤ ਦਿਵਸ ਦਾ ਆਯੋਜਨ
ਸ੍ਰੀ ਮੁਕਤਸਰ ਸਾਹਿਬ 27 ਫਰਵਰੀ
ਜਿਲ੍ਹੇ ਵਿਚ ਸਰੋਂ ਦੀ ਕਾਸ਼ਤ ਨੂੰ ਪ੍ਰਫੁੱਲਤ ਕਰਨ ਲਈ ਕ੍ਰਿਸ਼ੀ ਵਿਗਿਆਨ ਕੇਂਦਰ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਗੋਭੀ ਸਰ੍ਹੋਂ ਦੀ ਕਿਸਮ ਜੀ.ਐਸ.ਸੀ 7 ਦੇ ਪ੍ਰਦਰਸ਼ਨੀ ਪਲਾਟ ਲਗਾਏ ਗਏ ਹਨ। ਇਸ ਸਬੰਧੀ ਕੇ.ਵੀ.ਕੇ ਵਲੋਂ ਅੱਜ ਪਿੰਡ ਮਧੀਰ ਵਿਖੇ ਸਰ੍ਹੋਂ ਸਬੰਧੀ ਖੇਤ ਦਿਵਸ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਪਿੰਡ ਦੇ ਲਗਭਗ 50 ਸੂਝਵਾਨ ਕਿਸਾਨ ਵੀਰਾਂ ਨੇ ਭਾਗ ਲਿਆ। ਇਸ ਸਬੰਧੀ ਡਾ. ਗੁਰਮੇਲ ਸਿੰਘ ਸੰਧੂ, ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ) ਨੇ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਗੋਭੀ ਸਰ੍ਹੋਂ ਦੀ ਵੱਧ ਝਾੜ ਦੇਣ ਵਾਲੀ ਕਨੋਲਾ ਕੁਆਲਿਟੀ ਦੀ ਕਿਸਮ ਜੀ ਐਸ ਸੀ 7 ਵਿਕਸਤ ਕੀਤੀ ਗਈ ਹੈ ਜਿਸ ਦਾ ਤੇਲ ਮਨੁੱਖੀ ਸਿਹਤ ਲਈ ਬਹੁਤ ਗੁਣਕਾਰੀ ਹੈ।
ਉਹਨਾ ਦੱਸਿਆ ਕਿ ਕਿਸਾਨ ਵੀਰਾਂ ਨੂੰ ਬਾਕੀ ਕਿਸਮਾਂ ਦੇ ਮੁਕਾਬਲੇ ਇਸ ਕਿਸਮ ਦੀ ਕਾਸ਼ਤ ਕਰਨ ਨੂੰ ਤਰਜੀਹ ਦੇਣੀ ਚਾਹੀਦੀ ਹੈ। ਇਸ ਦੌਰਾਨ ਉਹਨਾਂ ਸਰ੍ਹੋਂ ਤੇ ਕੀੜੇੑਮਕੌੜੇ ਅਤੇ ਬਿਮਾਰੀਆਂ ਦੀ ਸੁੱਚਜੀ ਰੋਕਥਾਮ ਲਈ ਆਪਣੇ ਵਿਚਾਰ ਪ੍ਰਗਟ ਕੀਤੇ। ਇਸ ਦੇ ਨਾਲ ਨਾਲ ਉਹਨਾਂ ਨੇ ਕਣਕ ਦੇ ਸੁਚੱਜੇ ਭੰਡਾਰਨ ਸਬੰਧੀ ਜਾਣਕ...








