ਆਮ ਚੋਣਾਂ-2024 ਲਈ ਪ੍ਰਸ਼ਾਸਨ ਵਲੋਂ ਹਰ ਪੱਖੋਂ ਤਿਆਰੀ ਹੈ
ਲੁਧਿਆਣਾ, 5 ਮਾਰਚ (000) - ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵਲੋਂ ਵੱਖ-ਵੱਖ ਕਮੇਟੀਆਂ ਦੇ ਜ਼ਿਲ੍ਹਾ ਨੋਡਲ ਅਫ਼ਸਰਾਂ/ਸਹਾਇਕ ਨੋਡਲ ਅਫ਼ਸਰਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ ਤਾਂ ਜੋ ਲੋਕ ਸਭਾ ਚੋਣਾਂ ਤੋਂ ਪਹਿਲਾਂ ਸਾਰੇ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾ ਸਕੇ। ਮੀਟਿੰਗ ਸਥਾਨਕ ਬੱਚਤ ਭਵਨ ਵਿਖੇ ਹੋਈ ਜਿੱਥੇ ਸਾਹਨੀ ਨੇ ਆਮ ਚੋਣਾਂ ਲਈ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਾਰੀਆਂ ਟੀਮਾਂ ਨੂੰ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੂਰੀ ਤਰ੍ਹਾਂ ਤਿਆਰ ਰਹਿਣਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਨੇ ਇਨ੍ਹਾਂ ਕਮੇਟੀਆਂ ਦੀ ਬਣਤਰ ਅਤੇ ਕੰਮਕਾਜ ਦੀ ਵੀ ਜਾਂਚ ਕੀਤੀ ਅਤੇ ਪ੍ਰਭਾਵਸ਼ਾਲੀ ਵਿਧੀ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਦਿਸ਼ਾ ਨਿਰਦੇਸ਼ ਦਿੱਤੇ।
ਸਾਹਨੀ ਨੇ ਇਹ ਵੀ ਦੱਸਿਆ ਕਿ ਮੈਨਪਾਵਰ ਮੈਨੇਜਮੈਂਟ ਕਮੇਟੀ ਚੋਣਾਂ ਕਰਵਾਉਣ ਲਈ ਜ਼ਿਲ੍ਹੇ ਵਿੱਚ ਕਰਮਚਾਰੀਆਂ ਦੀ ਸਮੁੱਚੀ ਲੋੜ ਦਾ ਮੁਲਾਂਕਣ ਕਰੇਗੀ। ਈ.ਵੀ.ਐਮ. ਪ੍ਰਬੰਧਨ ਕਮੇਟੀ ਇਹ ਸੁਨਿਸ਼ਚਿਤ ਕਰੇਗੀ ਕਿ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (EVMs) ਸਮੁੱਚੀ ਨਿਗਰਾਨੀ ਦੇ ਨਾਲ...








