Monday, March 16
Shadow

Punjab

ਬੋਲ ਪੰਜਾਬ ਦੇ-2024″ ਪ੍ਰੋਗਰਾਮ 28 ਫ਼ਰਵਰੀ ਨੂੰ, ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਕਰਨਗੇ ਉਦਘਾਟਨ

ਬੋਲ ਪੰਜਾਬ ਦੇ-2024″ ਪ੍ਰੋਗਰਾਮ 28 ਫ਼ਰਵਰੀ ਨੂੰ, ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਕਰਨਗੇ ਉਦਘਾਟਨ

Punjab
ਚੰਡੀਗੜ੍ਹ, 26 ਫ਼ਰਵਰੀ: ਪੰਜਾਬ ਸਕੱਤਰੇਤ ਕਲਚਰਲ ਸੁਸਾਇਟੀ, ਚੰਡੀਗੜ੍ਹ ਵੱਲੋਂ ਉੱਤਰੀ ਖੇਤਰ ਸੱਭਿਆਚਾਰਕ ਕੇਂਦਰ ਪਟਿਆਲਾ ਦੇ ਸਹਿਯੋਗ ਨਾਲ 28 ਫ਼ਰਵਰੀ ਨੂੰ ਸਿਲਵਰ ਜੁਬਲੀ ਪ੍ਰੋਗਰਾਮ "ਬੋਲ ਪੰਜਾਬ ਦੇ-2024" ਕਰਵਾਇਆ ਜਾ ਰਿਹਾ ਹੈ। ਟੈਗੋਰ ਥੀਏਟਰ ਵਿਖੇ ਹੋਣ ਵਾਲੇ ਇਸ ਸਿਲਵਰ ਜੁਬਲੀ ਪ੍ਰੋਗਰਾਮ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਣਗੇ ਅਤੇ ਸਮਾਗਮ ਦਾ ਉਦਘਾਟਨ ਕਰਨਗੇ। ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਸਕੱਤਰੇਤ ਕਲਚਰਲ ਸੁਸਾਇਟੀ ਦੇ ਪ੍ਰਧਾਨ ਸ੍ਰੀ ਰੁਪਿੰਦਰ ਪਾਲ ਨੇ ਦੱਸਿਆ ਕਿ ਸਮਾਗਮ ਸ਼ਾਮ 6:30 ਵਜੇ ਸ਼ੁਰੂ ਹੋਵੇਗਾ ਜਿਸ ਵਿੱਚ ਕੈਬਨਿਟ ਮੰਤਰੀ ਤੋਂ ਇਲਾਵਾ ਸੀਨੀਅਰ ਅਧਿਕਾਰੀ ਹਾਜ਼ਰੀ ਭਰ ਰਹੇ ਹਨ। ਉਨ੍ਹਾਂ ਦੱਸਿਆ ਕਿ ਪ੍ਰੋਗਰਾਮ ਵਿੱਚ ਪ੍ਰਸਿੱਧ ਫ਼ਿਲਮੀ ਅਦਾਕਾਰਾ, ਮਾਡਲ ਅਤੇ ਗਾਇਕਾ ਬੀਬੀ ਨਿਸ਼ਾ ਬਾਨੋ ਵੱਲੋਂ ਨਵੇਂ ਗੀਤ ਪੇਸ਼ ਕੀਤੇ ਜਾਣਗੇ ਅਤੇ ਪੰਜਾਬ ਸਕੱਤਰੇਤ ਕਲਚਰਲ ਸੁਸਾਇਟੀ ਦੇ ਕਲਾਕਾਰਾਂ ਵੱਲੋਂ ਮਸ਼ਹੂਰ ਲੋਕ ਨਾਚ ਲੁੱਡੀ, ਸੰਮੀ, ਜਿੰਦੂਆ, ਮਲਵਈ ਗਿੱਧਾ, ਹਾਸਰਸ ਨਾਟਕ ਸਣੇ ਵੱਖ-ਵੱਖ ਵੰਨਗੀਆਂ ਦੀ ਪੇਸ਼ਕਾਰੀ ਕੀਤੀ ਜ...
ਰੈਡ ਕਰਾਸ ਵਲੋਂ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਨੂੰ ਫਸਟ ਏਡ ਦੀ ਟ੍ਰੇਨਿੰਗ ਦਿੱਤੀ ਗਈ

ਰੈਡ ਕਰਾਸ ਵਲੋਂ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਨੂੰ ਫਸਟ ਏਡ ਦੀ ਟ੍ਰੇਨਿੰਗ ਦਿੱਤੀ ਗਈ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 26 ਫਰਵਰੀ ਡਿਪਟੀ ਕਮਿਸ਼ਨਰ ਕਮ ਚੇਅਰਪਰਸਨ ਆਸ਼ਿਕਾ ਜੈਨ ਜ਼ਿਲ੍ਹਾ ਸੇਂਟ ਜੋਨੇਰੈਡ ਕਰਾਸ, ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਰਹਿਨੁਮਾਈ ਹੇਠ ਮਾਤਾ ਸਾਹਿਬ ਕੌਰ ਨਰਸਿੰਗ ਕਾਲਜ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਵਿਦਿਆਰਥੀਆਂ ਨੂੰ ਫਸਟ ਏਡ ਦੀ ਟ੍ਰੇਨਿੰਗ ਦਿਤੀ ਗਈ। ਇਸ ਟ੍ਰੇਨਿੰਗ ਵਿੱਚ ਸੰਦੀਪ ਸਿੰਘ, ਲੈਕਚਰਾਰ, ਸੇਂਟ ਜੋਨ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਲੋਂ ਨੈਸ਼ਨਲ ਹੈਡ ਕੁਆਟਰ, ਨਵੀ ਦਿੱਲੀ ਦੇ ਸਿਲੇਬਸ ਅਨੁਸਾਰ ਵਿਦਿਆਰਥੀਆਂ ਨੂੰ ਰੈਡ ਕਰਾਸ ਦੇ ਇਤਿਹਾਸ, ਫਸਟ ਏਡ ਦੀ ਮਹਤੱਤਾ ਬਾਰੇ ਦੱਸਦਿਆਂ ਕਿਹਾ ਕਿ ਅਸੀਂ ਫਸਟ ਏਡ ਦੀ ਸਹੀ ਜਾਣਕਾਰੀ ਅਤੇ ਤਰੀਕੇ ਨਾਲ ਕਿਸੇ ਵੀ ਤਰ੍ਹਾਂ ਦੀ ਦੁਰਘਟਨਾ ਵਿੱਚ ਜਖਮੀ ਵਿਅਕਤੀਆਂ ਦੀ ਮਦਦ ਕਰਕੇ ਉਨ੍ਹਾਂ ਦੀ ਜਾਨ ਬਚਾ ਸਕਦੇ ਹਾਂ। ਇਸ ਟ੍ਰੇਨਿੰਗ ਦੌਰਾਨ ਸਿਖਿਆਰਥੀਆਂ ਨੂੰ ਸੀ ਪੀ ਆਰ ਕਰਨਾ, ਜ਼ਹਿਰ ਤੋਂ ਬਚਾਉ, ਕਿਸੇ ਜਾਨਵਰ ਜਾਂ ਸੱਪ ਦਾ ਕੱਟਣਾ, ਅੱਗ ਲੱਗ ਜਾਣਾ, ਗੱਲਾ ਚੌਕ ਹੋਣਾ, ਦਿਲ ਦੇ ਦੌਰੇ, ਕੁਦਰਤੀ ਆਫ਼ਤਾਂ ਸਮੇਂ ਫਸਟ ਏਡ ਅਤੇ ਫਸਟ ਏਡ ਬਾਕਸ ਦੀ ਵਰਤੋਂ ਬਾਰੇ ਵਿਸਤਾਰਪੂਰਵਕ ਜਾਣਕਾਰੀ ਦਿਤੀ ਗਈ ਅਤੇ ਸਿਖਿਆਰਥੀਆਂ ਨੂੰ...
ਵਿਧਾਇਕ ਬੱਗਾ ਵੱਲੋਂ ਵਾਰਡ ਨੰਬਰ 95 ‘ਚ ਨਵੇਂ ਟਿਊਬਵੈਲ ਦਾ ਉਦਘਾਟਨ

ਵਿਧਾਇਕ ਬੱਗਾ ਵੱਲੋਂ ਵਾਰਡ ਨੰਬਰ 95 ‘ਚ ਨਵੇਂ ਟਿਊਬਵੈਲ ਦਾ ਉਦਘਾਟਨ

Punjab
ਲੁਧਿਆਣਾ, 26 ਫਰਵਰੀ (000) - ਹਲਕੇ ਦੇ ਵਸਨੀਕਾਂ ਨੂੰ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣ ਦੇ ਮੰਤਵ ਨਾਲ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਬੀਤੇ ਕੱਲ੍ਹ ਸਥਾਨਕ ਵਾਰਡ ਨੰਬਰ 95 ਅਧੀਨ ਅਸ਼ੋਕ ਨਗਰ ਵਿਖੇ ਨਵੇਂ 25 ਹਾਰਸ ਪਾਵਰ ਟਿਊਬਵੈਲ ਦਾ ਉਦਘਾਟਨ ਕੀਤਾ। ਇਸ ਮੌਕੇ ਸਾਬਕਾ ਕੌਂਸਲਰ ਅਸ਼ੋਕ ਕੁਮਾਰ, ਮਲਕੀਤ ਸਿੰਘ ਮੰਗਾ, ਅਮਨ ਬੱਗਾ ਖੁਰਾਨਾ, ਪ੍ਰਸ਼ੋਤਮ ਪੌਡਵਾਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ। ਵਿਧਾਇਕ ਬੱਗਾ ਨੇ ਕਿਹਾ ਕਿ ਬੀਤੇ ਸਮੇਂ ਦੌਰਾਨ ਪਾਣੀ ਦੀ ਕਾਫੀ ਕਿੱਲਤ ਸੀ ਅਤੇ ਉਨ੍ਹਾਂ ਦੀ ਚਿਰੌਕਣੀ ਮੰਗ ਨੂੰ ਪੂਰਾ ਕਰਦਿਆਂ ਵਾਰਡ ਵਿੱਚ ਨਵਾਂ ਟਿਊਬਵੈਲ ਲਗਾਇਆ ਗਿਆ ਤਾਂ ਜੋ ਵਸਨੀਕਾਂ ਨੂੰ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਹੁਣ ਅਸ਼ੋਕ ਨਗਰ ਦੇ ਨਾਲ-ਨਾਲ ਨੇੜਲੇ ਇਲਾਕਿਆਂ ਨੂੰ ਵੀ ਇਸਦਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਸੂਬੇ ਦੇ ਵਸਨੀਕਾਂ ਨੂੰ ਆਉਣ ਵਾਲੀਆਂ ਦਰਪੇਸ਼ ਮੁਸ਼ਕਿਲਾਂ ਦੇ ਹ...
ਮੈਡੀਕਲ ਕਾਲਜ ਅਤੇ ਹਸਪਤਾਲ, ਫਰੀਦਕੋਟ ਵਿਖੇ 50 ਬੈੱਡ ਸੀ.ਸੀ.ਬੀ. ਦੀ ਉਸਾਰੀ ਕੀਤੀ ਜਾਵੇਗੀ–ਸੇਖੋਂ

ਮੈਡੀਕਲ ਕਾਲਜ ਅਤੇ ਹਸਪਤਾਲ, ਫਰੀਦਕੋਟ ਵਿਖੇ 50 ਬੈੱਡ ਸੀ.ਸੀ.ਬੀ. ਦੀ ਉਸਾਰੀ ਕੀਤੀ ਜਾਵੇਗੀ–ਸੇਖੋਂ

Punjab
ਫਰੀਦਕੋਟ 26 ਫਰਵਰੀ 2024 ਮੈਡੀਕਲ ਕਾਲਜ ਅਤੇ ਹਸਪਤਾਲ ਫਰੀਦਕੋਟ ਵਿਖੇ ਜਲਦੀ ਹੀ 16.55 ਕਰੋੜ ਰੁਪਏ ਦੀ ਲਾਗਤ ਨਾਲ ਇੱਕ 50 ਬੈੱਡ ਸੀ.ਸੀ.ਬੀ. (Critical Care Block) ਦੀ ਉਸਾਰੀ ਕੀਤੀ ਜਾਵੇਗੀ, ਜਿਸਦੀ ਪ੍ਰਸ਼ਾਸਕੀ ਪ੍ਰਵਾਨਗੀ ਪੰਜਾਬ ਸਰਕਾਰ ਵੱਲੋਂ ਜਾਰੀ ਕਰ ਦਿੱਤੀ ਗਈ ਹੈ। ਇਸ ਬਲਾਕ ਦੇ ਬਣਨ ਨਾਲ ਫਰੀਦਕੋਟ ਵਿੱਚ ਸਿਹਤ ਸਹੂਲਤਾਂ ਵਿੱਚ ਹੋਰ ਵਾਧਾ ਹੋਵੇਗਾ। ਇਹ ਜਾਣਕਾਰੀ ਐਮ.ਐਲ.ਏ. ਹਲਕਾ ਫਰੀਦਕੋਟ ਸ.ਗੁਰਦਿੱਤ ਸਿੰਘ ਸੇਖੋਂ  ਵੱਲੋਂ ਦਿੱਤੀ ਗਈ। ਹੋਰ ਜਾਣਕਾਰੀ ਦਿੰਦਿਆਂ ਉਨ੍ਹਾ ਦੱਸਿਆ ਕਿ ਇਸ ਵਿਚ ਸੀਰੀਅਸ ਮਰੀਜ ਹੀ ਦਾਖਲ ਕੀਤੇ ਜਾਣਗੇ, ਜਿਵੇਂ ਕਿ ਪਹਿਲਾਂ ਬਹੁਤ ਹੀ ਸੀਰੀਅਸ ਮਰੀਜ ਕਿਤੇ ਹੋਰ ਭੇਜ ਦਿੱਤੇ ਜਾਂਦੇ ਸਨ, ਹੁਣ ਇਸ ਤਰ੍ਹਾਂ ਨਹੀਂ ਹੋਵੇਗਾ। ਉਨ੍ਹਾਂ ਦੱਸਿਆ ਕਿ ਹੁਣ ਕਿਸੇ ਨੂੰ ਕਿਤੇ ਬਾਹਰ ਜਾਣ ਦੀ ਲੋੜ ਨਹੀਂ ਪਵੇਗੀ, ਸਾਰੀਆਂ ਸਿਹਤ ਸਹੂਲਤਾਂ ਇਥੇ ਹੀ ਮਿਲਣਗੀਆਂ। ਇਸ ਵਿਚ ਅਪਰੇਸ਼ਨ ਥੇਟਰ ਵੀ ਬਣਾਇਆ ਜਾਵੇਗਾ ਅਤੇ ਸੁਪਰ ਸਪੈਸ਼ਲਿਸਟ ਸਟਾਫ ਭਰਤੀ ਕੀਤਾ ਜਾਵੇਗਾ। ਇਸ ਤੋਂ ਇਲਾਵਾ ਐਕਸਰੇ ਰੂਮ, ਆਈਸੋਲੇਸ਼ਨ ਵਾਰਡ ਅਤੇ ਡਾਇਲਸਜ ਵਰਗੀਆਂ  ਸਹੂਲਤਾਂ ਮਰੀਜਾਂ ਨੂੰ ਮਹੱਈਆ ਕਰਵਾਈਆਂ ਜਾਣਗੀਆ...
ਲੰਪੀ ਚਮੜੀ ਰੋਗ ਦੀ ਰੋਕਥਾਮ ਲਈ ਵਿੱਢੀ ਮੁਹਿੰਮ

ਲੰਪੀ ਚਮੜੀ ਰੋਗ ਦੀ ਰੋਕਥਾਮ ਲਈ ਵਿੱਢੀ ਮੁਹਿੰਮ

Punjab
ਬਠਿੰਡਾ, 26 ਫਰਵਰੀ : ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੀ ਯੋਗ ਅਗਵਾਈ, ਵਿਭਾਗ ਦੇ ਪ੍ਰਿੰਸੀਪਲ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਦੀ ਰਹਿਨੁਮਾਈ ਅਤੇ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ. ਗੁਰਸ਼ਰਨਜੀਤ ਸਿੰਘ ਬੇਦੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਾਰੇ ਪੰਜਾਬ ਵਿੱਚ ਲੰਪੀ ਚਮੜੀ ਰੋਗ ਦੀ ਰੋਕਥਾਮ ਲਈ ਜੰਗੀ ਪੱਧਰ ਤੇ ਟੀਕਾਕਰਣ ਦੀ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਤਹਿਤ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ. ਰਾਜਦੀਪ ਸਿੰਘ ਦੀ ਅਗਵਾਈ ਹੇਠ ਸਥਾਨਕ ਸ੍ਰੀ ਬਾਲ ਗੋਪਾਲ ਗਊਸ਼ਾਲਾ ਤੋਂ ਜ਼ਿਲ੍ਹੇ ਵਿੱਚ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।           ਇਸ ਮੌਕੇ ਸਥਾਨਕ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ. ਰਾਜਦੀਪ ਸਿੰਘ ਨੇ ਜ਼ਿਲ੍ਹੇ ਭਰ ਦੇ ਲੋਕਾਂ ਨੂੰ ਇਸ ਮੁਹਿੰਮ ਵਿੱਚ ਵੱਧ ਤੋਂ ਵੱਧ ਸਾਥ ਦੇਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਲੰਪੀ ਚਮੜੀ ਰੋਗ ਇੱਕ ਵਿਸ਼ਾਣੂ ਰੋਗ ਹੈ ਅਤੇ ਵਿਸ਼ਾਣੂ ਰੋਗਾਂ ਦਾ ਕੋਈ ਇਲਾਜ਼ ਨਹੀਂ ਹੁੰਦਾ, ਸਿਰਫ਼ ਟੀਕਾਕਰਣ ਹੀ ਹੁੰਦਾ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਗੋਕਾ ਇਸ ਟੀਕਾਕਰਣ ਤੋਂ ਵਾਂਝਾ ਨਾ ਰਹੇ ਤਾਂ ਜੋ ਇਸ ਬਿਮਾਰੀ ਨੂੰ ਜ਼ਿਆਦ...
ਤੀਰਅੰਦਾਜ਼ੀ ਦੇ ਏਸ਼ੀਆ ਕੱਪ ਵਿੱਚ ਪ੍ਰਨੀਤ ਕੌਰ ਤੇ ਸਿਮਰਨਜੀਤ ਕੌਰ ਨੇ ਜਿੱਤੇ ਪੰਜ ਤਮਗ਼ੇ

ਤੀਰਅੰਦਾਜ਼ੀ ਦੇ ਏਸ਼ੀਆ ਕੱਪ ਵਿੱਚ ਪ੍ਰਨੀਤ ਕੌਰ ਤੇ ਸਿਮਰਨਜੀਤ ਕੌਰ ਨੇ ਜਿੱਤੇ ਪੰਜ ਤਮਗ਼ੇ

Punjab
ਚੰਡੀਗੜ੍ਹ, 26 ਫਰਵਰੀ ਕੌਮਾਂਤਰੀ ਪੱਧਰ ਉਤੇ ਪੰਜਾਬ ਦੇ ਖਿਡਾਰੀਆਂ ਵੱਲੋਂ ਨਿੱਤ ਦਿਨ ਦਿਖਾਏ ਜਾ ਰਹੇ ਬਿਹਤਰ ਪ੍ਰਦਰਸ਼ਨ ਦੇ ਚੱਲਦਿਆਂ ਤੀਰਅੰਦਾਜ਼ੀ, ਹਾਕੀ ਤੇ ਬੈਡਮਿੰਟਨ ਵਿੱਚ ਪੰਜਾਬ ਦੇ ਖਿਡਾਰੀਆਂ ਨੇ ਵੱਡੀਆਂ ਮੱਲਾਂ ਮਾਰੀਆਂ ਹਨ। ਬਗਦਾਦ (ਇਰਾਕ) ਵਿਖੇ ਚੱਲ ਰਹੇ ਤੀਰਅੰਦਾਜ਼ੀ ਦੇ ਏਸ਼ੀਆ ਕੱਪ ਵਿੱਚ ਪੰਜਾਬ ਦੀਆਂ ਦੋ ਤੀਰਅੰਦਾਜ਼ ਖਿਡਾਰਨਾਂ ਸਿਮਰਨਜੀਤ ਕੌਰ ਤੇ ਪ੍ਰਨੀਤ ਕੌਰ ਨੇ ਤਿੰਨ ਸੋਨੇ ਤੇ ਦੋ ਚਾਂਦੀ ਦੇ ਤਮਗ਼ੇ ਜਿੱਤੇ। ਅਬੋਹਰ ਦੀ ਸਿਮਰਨਜੀਤ ਕੌਰ ਨੇ ਰਿਕਰਵ ਦੇ ਮਿਕਸ ਟੀਮ ਅਤੇ ਮਹਿਲਾ ਟੀਮ ਵਿੱਚ ਦੋ ਸੋਨ ਤਮਗ਼ੇ ਅਤੇ ਵਿਅਕਤੀਗਤ ਵਰਗ ਵਿੱਚ ਇਕ ਚਾਂਦੀ ਦਾ ਤਮਗ਼ਾ ਜਿੱਤਿਆ। ਇਸੇ ਤਰ੍ਹਾਂ ਮਾਨਸਾ ਦੀ ਪ੍ਰਨੀਤ ਕੌਰ ਨੇ ਕੰਪਾਊਂਡ ਦੇ ਵਿਅਕਤੀਗਤ ਵਰਗ ਵਿੱਚ ਸੋਨੇ ਅਤੇ ਟੀਮ ਵਰਗ ਵਿੱਚ ਚਾਂਦੀ ਦਾ ਤਮਗ਼ਾ ਜਿੱਤਿਆ। ਹਾਕੀ ਖੇਡ ਵਿੱਚ ਚੱਲ ਰਹੀ ਐਫ.ਆਈ.ਐਚ. ਪ੍ਰੋ. ਹਾਕੀ ਲੀਗ ਵਿੱਚ ਭਾਰਤੀ ਲੈਗ ਦੇ ਆਖਰੀ ਮੈਚ ਵਿੱਚ ਭਾਰਤ ਨੇ ਆਇਰਲੈਂਡ ਨੂੰ 4-0 ਨਾਲ ਹਰਾਇਆ। ਇਸ ਲੀਗ ਵਿੱਚ ਭਾਰਤੀ ਟੀਮ ਨੇ ਹੁਣ ਤੱਕ 8 ਮੈਚ ਖੇਡ ਕੇ 15 ਅੰਕਾਂ ਨਾਲ ਤੀਜਾ ਸਥਾਨ ਮੱਲ ਲਿਆ ਹੈ। ਹੁਣ ਭਾਰਤੀ ਟੀਮ ਮਈ-ਜੂਨ ਵਿੱਚ ਯੂਰੋਪੀਅਨ...
ਵੱਖ-ਵੱਖ ਵਿਭਾਗਾਂ ਵਿੱਚ ਨਵੇਂ ਭਰਤੀ ਹੋਏ 457 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

ਵੱਖ-ਵੱਖ ਵਿਭਾਗਾਂ ਵਿੱਚ ਨਵੇਂ ਭਰਤੀ ਹੋਏ 457 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

Punjab
ਚੰਡੀਗੜ੍ਹ, 26 ਫਰਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮਿਸ਼ਨ ਰੋਜ਼ਗਾਰ’ ਨੂੰ ਜਾਰੀ ਰੱਖਦੇ ਹੋਏ ਅੱਜ ਵੱਖ-ਵੱਖ ਵਿਭਾਗਾਂ ਵਿੱਚ ਨਵੇਂ ਭਰਤੀ ਹੋਏ 457 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਭਰਤੀ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਗਠਨ ਤੋਂ ਲੈ ਕੇ ਹੁਣ ਤੱਕ 40,000 ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਇਨ੍ਹਾਂ ਦੇ ਪਰਿਵਾਰਾਂ ਦੇ ਜੀਵਨ ਨੂੰ ਰੁਸ਼ਨਾਇਆ ਹੈ। ਅੱਜ ਇੱਥੇ ਮਿਊਂਸਪਲ ਭਵਨ ਵਿਖੇ ਨਿਯੁਕਤੀ ਪੱਤਰ ਵੰਡਣ ਮੌਕੇ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਦਾ ਅਨਿੱਖੜਵਾਂ ਅੰਗ ਬਣਾਉਣ ਲਈ ਵੱਡੇ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਵਿੱਚ ਏਨੀ ਬਰਕਤ ਹੈ ਕਿ ਇੱਥੇ ਵੀ ਕੁਝ ਵੀ ਪੈਦਾ ਕੀਤਾ ਜਾ ਸਕਦਾ ਹੈ ਕਿਉਂਕਿ ਇੱਥੋਂ ਦੇ ਲੋਕਾਂ ਨੂੰ ਸਖ਼ਤ ਮਿਹਨਤ ਅਤੇ ਸਮਰਪਿਤ ਭਾਵਨਾ ਦੇ ਅਮਿੱਟ ਜਜ਼ਬੇ ਦੀ ਬਖਸ਼ਿਸ਼ ਪ੍ਰਾਪਤ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਧਰਤੀ ਵਿੱਚ ਅਥਾਹ ਸਮਰੱਥਾ ਹੈ ਜਿਸ ਕਾਰਨ ਸੂਬਾ ਸਰਕਾਰ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਸਿਰਤੋੜ...
ਵਿਦਿਆਰਥੀਆਂ ਦੇ ਉਜਵਲ ਭਵਿੱਖ ਦੀ ਸਿਰਜਣਾ ਲਈ ਕਰੀਅਰ ਗਾਈਡੈਂਸ ਸੈਮੀਨਾਰ ਦਾ ਆਯੋਜਨ

ਵਿਦਿਆਰਥੀਆਂ ਦੇ ਉਜਵਲ ਭਵਿੱਖ ਦੀ ਸਿਰਜਣਾ ਲਈ ਕਰੀਅਰ ਗਾਈਡੈਂਸ ਸੈਮੀਨਾਰ ਦਾ ਆਯੋਜਨ

Punjab
ਫਾਜ਼ਿਲਕਾ 26 ਫਰਵਰੀ ਡਿਪਟੀ ਕਮਿਸ਼ਨਰ ਡਾ. ਸੇਨੁ ਦੁੱਗਲ ਦੇ ਦਿਸ਼ਾ-ਨਿਰਦੇਸ਼ਾਂ `ਤੇ ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਉਰੋ ਦਫਤਰ ਵੱਲੋਂ ਵਿਦਿਆਰਥੀਆਂ ਨੁੰ ਆਪਣੇ ਚੰਗੇ ਭਵਿੱਖ ਦੇ ਸਿਰਜਣ ਪ੍ਰਤੀ ਕਰੀਅਰ ਗਾਈਡੈਂਸ ਰਾਹੀਂ ਪ੍ਰੇਰਿਤ  ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਬਿਓਰੋ ਆਫ ਰੋਜਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਮੈਡਮ ਵੈਸ਼ਾਲੀ ਨੇ ਐਮ.ਆਰ. ਕਾਲਜ ਵਿਖੇ ਸੈਮੀਨਾਰ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੇ ਕਰੀਅਰ ਪ੍ਰਤੀ ਹੁਣੇ ਤੋਂ ਹੀ ਚਿੰਤਿਤ ਹੋਣਾ ਚਾਹੀਦਾ ਹੈ ਕਿ ਉਹ ਵੱਡੇ ਹੋ ਕੇ ਕਿ ਬਨਣਾ ਚਾਹੁੰਦੇ ਹਨ, ਕਿਸ ਖੇਤਰ ਵੱਲ ਜਾਣਾ ਚਾਹੁੰਦੇ ਹਨ ਅਤੇ ਸਾਡੇ ਅੰਦਰ ਰੂਚੀ ਕੀ ਹੈ। ਇਨ੍ਹਾਂ ਸਾਰੀਆਂ ਗੱਲਾਂ ਨੁੰ ਧਿਆਨ ਵਿਚ ਰੱਖ ਕੇ ਹੀ ਆਪਣੀ ਕਰੀਅਰ ਦੀ ਸ਼ੁਰੂਆਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਿਤਾਬੀ ਗਿਆਨ ਦੇ ਨਾਲ-ਨਾਲ ਆਲੇ-ਦੁਆਲੇ ਸਮਾਜ ਵਿਚ ਕੀ ਹੋ ਰਿਹਾ ਹੈ, ਇਸ ਪ੍ਰਤੀ ਵੀ ਸੁਚੇਤ ਹੋਣਾ ਚਾਹੀਦਾ ਹੈ। ਮੈਡਮ ਵੈਸ਼ਾਲੀ ਨੇ ਕਿਹਾ ਕਿ ਹਰੇਕ ਵਿਦਿਆਰਥੀ ਅੰਦਰ ਕਲਾ ਹੁੰਦੀ ਹੈ ਬਸ ਲੋੜ ਹੁੰਦੀ ਹੈ ਉਸ ਕਲਾ/ਹੁਨਰ ਨੁੰ ਪਹਿਚਾਣਨ ਦੀ। ਉਨ੍ਹਾਂ ਕਿਹਾ ਕਿ ਆਪਣੇ ਅੰਦਰ ਦੇ ਹ...
ਬਿਹਤਰ ਸਿਹਤ ਸਹੂਲਤਾਂ ਕਾਰਣ ਸਰਕਾਰੀ ਹਸਪਤਾਲਾਂ ਵਿੱਚ ਵਧਿਆ ਲੋਕਾਂ ਦਾ ਵਿਸ਼ਵਾਸ਼: ਡਾ. ਬਲਜੀਤ ਕੌਰ

ਬਿਹਤਰ ਸਿਹਤ ਸਹੂਲਤਾਂ ਕਾਰਣ ਸਰਕਾਰੀ ਹਸਪਤਾਲਾਂ ਵਿੱਚ ਵਧਿਆ ਲੋਕਾਂ ਦਾ ਵਿਸ਼ਵਾਸ਼: ਡਾ. ਬਲਜੀਤ ਕੌਰ

Punjab
ਮਲੋਟ, 26 ਫਰਵਰੀ: ਸਿਹਤ ਵਿਭਾਗ ਵੱਲੋਂ ਮਲੋਟ ਦੇ ਸਿਵਲ ਹਸਪਤਾਲ ਨੂੰ ਜ਼ਿਆਦਾ ਮਰੀਜਾਂ ਦਾ ਇਲਾਜ਼ ਕਰਨ ਲਈ 'ਏ' ਗ੍ਰੇਡ ਮਿਲਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮਰੀਜਾਂ ਦਾ ਚੈਕਅੱਪ, ਅਲਟਰਾਸਾਊਂਡ, ਮੈਡੀਕਲ ਟੈਸਟ, ਐਕਸਰੇ ਸਮੇਤ ਕਈ ਬਿਮਾਰੀਆਂ ਦਾ ਹੋਰ ਸਰਕਾਰੀ ਹਸਪਤਾਲਾਂ ਤੋਂ ਬਿਹਤਰ ਇਲਾਜ਼ ਕਰਨ ਲਈ ਮਲੋਟ ਦੇ ਸਿਵਲ ਹਸਪਤਾਲ ਨੂੰ 'ਏ' ਗ੍ਰੇਡ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਦਿੱਤੀਆ ਬਿਹਤਰ ਸਿਹਤ ਸਹੂਲਤਾਂ ਕਾਰਣ ਸਰਕਾਰੀ ਹਸਪਤਾਲਾਂ ਵਿੱਚ ਲੋਕਾਂ ਦਾ ਵਿਸ਼ਵਾਸ਼ ਵਧਿਆ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਹਸਪਤਾਲਾਂ ਵਿੱਚ ਇਲਾਜ ਲਈ ਆਉਣ ਵਾਲੇ ਮਰੀਜਾਂ ਦੀ ਗਿਣਤੀ ਵਿੱਚ ਵਾਧਾ ਹੋ ਰਿਹਾ ਹੈ। ਮੁਕਤਸਰ ਜ਼ਿਲ੍ਹੇ ਵਿੱਚ ਸੱਭ ਤੋਂ ਵੱਧ ਮਰੀਜ਼ ਮਲੋਟ ਦੇ ਸਿਵਲ ਹਸਪਤਾਲ ਵਿੱਚ ਇਲਾਜ਼ ਲਈ ਆ ਰਹੇ ਹਨ। ਇਸੇ ਲਈ ਮਲੋਟ ਦੇ ਸਿਵਲ ਹਸਪਤਾਲ ਨੇ ਮੁਕਤਸਰ ਦੇ ਜ਼ਿਲ੍ਹਾ ਹਸਪਤਾਲ ...
ਐਸ.ਡੀ.ਐਮ. ਨੇ ਚੋਣ ਹਲਕਾ ਗਿੱਦੜਬਾਹਾ ਲਈ ਵੋਟਰ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਐਸ.ਡੀ.ਐਮ. ਨੇ ਚੋਣ ਹਲਕਾ ਗਿੱਦੜਬਾਹਾ ਲਈ ਵੋਟਰ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

Punjab
ਗਿੱਦੜਬਾਹਾ, 26 ਫਰਵਰੀ: ਭਾਰਤੀ ਚੋਣ ਕਮਿਸ਼ਨ ਅਤੇ ਚੋਣ ਕਮਿਸ਼ਨ ਪੰਜਾਬ ਵੱਲੋਂ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਵੋਟਰਾਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਅਤੇ ਚੋਣਾਂ ਸਬੰਧੀ ਜਾਗਰੂਕਤਾ ਪੈਦਾ ਕਰਨ ਦੇ ਮੰਤਵ ਨਾਲ ਐਸ.ਡੀ.ਐਮ. ਗਿੱਦੜਬਾਹਾ, ਡਾ. ਅਜੀਤ ਪਾਲ ਸਿੰਘ ਵੱਲੋਂ ਵੋਟਰ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਰਵਾਨਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਸ੍ਰੀ ਹਰਪ੍ਰੀਤ ਸਿੰਘ ਸੂਦਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਵੀਪ ਪ੍ਰੋਜੈਕਟ ਤਹਿਤ ਵਿਧਾਨ ਸਭਾ ਹਲਕਾ 084 ਗਿੱਦੜਬਾਹਾ ਵਿਖੇ ਇਹ ਵੋਟਰ ਜਾਗਰੂਕਤਾ ਵੈਨ ਆਉਣ ਵਾਲੀਆਂ ਲੋਕ ਸਭਾ ਚੋਣਾਂ ਬਾਰੇ ਵੋਟਰਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰੇਗੀ। ਉਨ੍ਹਾਂ ਦੱਸਿਆ ਕਿ ਇਹ ਵੋਟਰ ਜਾਗਰੂਕਤਾ ਵੈਨ ਵਿਧਾਨ ਸਭਾ ਹਲਕਾ ਗਿੱਦੜਬਾਹਾ ਦੇ ਵੱਖ-ਵੱਖ ਇਲਾਕਿਆਂ ਵਿੱਚ ਪਹੁੰਚ ਕੇ ਨਵੇਂ ਵੋਟਰਾਂ ਨੂੰ ਰਜਿਸਟਰ ਕਰਨਾ, ਵੋਟ ਪਾਉਣ ਲਈ ਉਤਸ਼ਾਹਿਤ ਕਰਨਾ, ਵੋਟ ਵਿੱਚ ਬਦਲਾਅ ਕਰਨਾ, ਈ.ਵੀ.ਐਮ. ਅਤੇ ਵੀ.ਵੀ.ਪੈਟ ਮਸ਼ੀਨ ਦੀ ਜਾਣਕਾਰੀ ਵੋਟਰਾਂ ਨਾਲ ਸਾਂਝੀ ਕਰਨਾ ਹੈ ਤਾਂ ਜੋ ਵੋਟ ਦੇ ਹੱਕ ਦਾ ਸਹੀ ...