ਡਾ. ਨਵਜੋਤ ਕੌਰ ਸਿਵਲ ਸਰਜਨ ਵੱਲੋਂ ਝੁੱਗੀਆਂ ਝੋਪੜੀਆਂ ਵਿੱਚ ਜਾ ਕੇ ਲਿਆ ਪੋਲੀਓ ਮੁਹਿੰਮ ਦਾ ਜਾਇਜ਼ਾ
ਸ੍ਰੀ ਮੁਕਤਸਰ ਸਾਹਿਬ, 4 ਮਾਰਚ:
ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦੇ ਦੂਜੇ ਦਿਨ ਅੱਜ ਡਾ. ਨਵਜੋਤ ਕੌਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਝੁੱਗੀਆਂ ਝੋਪੜੀਆਂ ਵਿਚ ਜਾਕੇ ਇਸ ਮੁਹਿੰਮ ਜਾਇਜ਼ਾ ਲਿਆ ਗਿਆ ਅਤੇ ਸਿਹਤ ਵਿਭਾਗ ਦੀਆਂ ਟੀਮਾ ਵਲੋਂ ਘਰ-ਘਰ ਜਾ ਕੇ ਪੋਲੀਓ ਬੂੰਦਾ ਪਿਲਾ ਰਹੀਆਂ ਟੀਮਾਂ ਦੀ ਸੁਪਰਵਿਜ਼ਨ ਕੀਤੀ ਗਈ।
ਇਸ ਮੌਕੇ ਉਹਨਾਂ ਦੱਸਿਆ ਕਿ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ 0-5 ਸਾਲ ਤੱਕ ਦੇ 88103 ਬੱਚਿਆਂ ਨੂੰ ਪੋਲੀਓ ਬੂੰਦਾ ਪਿਲਾਈਆਂ ਜਾਣਗੀਆਂ ਸਨ ਜਿਨ੍ਹਾ ਵਿਚੋਂ ਪਹਿਲੇ ਦਿਨ 42145 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾ ਦਿੱਤੀਆਂ ਸਨ ਅਤੇ ਅੱਜ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰ-ਘਰ ਜਾ ਕੇ ਪੋਲੀਓ ਬੁੰਦਾ ਤੋਂ ਵਾਝੇਂ ਰਹਿ ਗਏ ਬੱਚਿਆਂ ਦੀ ਤਲਾਸ਼ ਕੀਤੀ ਜਾ ਰਹੀ ਹੈ ਅਤੇ ਉਨ੍ਹਾ ਨੂੰ ਪੋਲੀਓ ਬੂੰਦਾ ਪਿਲਾਈਆਂ ਜਾ ਰਹੀਆਂ ਹਨ। ਇਹ ਮੁਹਿੰਮ ਕੱਲ ਮਿਤੀ 5 ਮਾਰਚ ਨੂੰ ਵੀ ਜਾਰੀ ਰਹੇਗੀ ਤਾਂ ਜੋ 0-5 ਸਾਲ ਤੱਕ ਦਾ ਕੋਈ ਵੀ ਬੱਚਾ ਪੋਲੀਓ ਬੂੰਦਾ ਪੀਣ ਤੋਂ ਵਾਂਝਾ ਨਾ ਰਹਿ ਸਕੇ ਅਤੇ ਜ਼ੋ ਪੋਲੀਓ ਦੀ ਬਿਮਾਰੀ ਨੂੰ ਦੇਸ਼ ਵਿੱਚੋਂ ਖਤਮ ਕੀਤਾ ਗਿਆ ...








