ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲੋਕਾਂ ਨੂੰ ‘ਕੰਮ ਦੀ ਸਿਆਸਤ’ ਦਾ ਡਟ ਕੇ ਸਮਰਥਨ ਕਰਨ ਦਾ ਸੱਦਾ
ਦੀਨਾਨਗਰ (ਗੁਰਦਾਸਪੁਰ), 25 ਫਰਵਰੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਅੱਜ ਪੰਜਾਬ ਵਾਸੀਆਂ ਨੂੰ ‘ਕੰਮ ਦੀ ਸਿਆਸਤ’ ਦਾ ਡਟ ਕੇ ਸਮਰਥਨ ਕਰਨ ਦਾ ਸੱਦਾ ਦਿੱਤਾ।
ਅੱਜ ਇੱਥੇ ‘ਸਰਕਾਰ-ਵਪਾਰ ਮਿਲਣੀ’ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦਾ ਸਰਬਪੱਖੀ ਵਿਕਾਸ ਕਰਕੇ ਸੂਬੇ ਦੇ ਮੁਹਾਂਦਰਾ ਬਦਲਣ ਲਈ ਅਣਥੱਕ ਮਿਹਨਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਦੂਸ਼ਣਬਾਜ਼ੀ ਕਰਨ ਦੀ ਬਜਾਏ ‘ਕੰਮ ਦੀ ਸਿਆਸਤ’ ਕਰ ਰਹੇ ਹਨ ਤਾਂ ਕਿ ਸੂਬੇ ਦਾ ਵਿਕਾਸ ਕਰਨ ਦੇ ਨਾਲ-ਨਾਲ ਲੋਕਾਂ ਦੀ ਭਲਾਈ ਕੀਤੀ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹਾ ਬਹੁਤ ਪਹਿਲਾਂ ਹੋ ਜਾਣਾ ਚਾਹੀਦਾ ਸੀ ਤਾਂ ਜੋ ਲੋਕਾਂ ਨੂੰ ਇਸ ਦਾ ਲਾਭ ਮਿਲ ਸਕਦਾ।
ਮੁੱਖ ਮੰਤਰੀ ਨੇ ਲੋਕ ਭਲਾਈ ਤੇ ਵਿਕਾਸ ਦੇ ਏਜੰਡੇ ਨੂੰ ਕੌਮੀ ਕੇਂਦਰ ਦੇ ਪੱਧਰ 'ਤੇ ਲਿਜਾਣ ਲਈ 'ਆਪ' ਦੇ ਹੱਥ ਮਜ਼ਬੂਤ ਕਰਨ ਵਾਸਤੇ ਲੋਕਾਂ ਤੋਂ ਭਰਪੂਰ ਸਮਰਥਨ ਅਤੇ ਸਹਿਯੋਗ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਕੌਮੀ ਸਿਆਸਤ ਦਾ ਕੇਂਦਰ ਬਿੰਦੂ ਬਣਾਉਣ ਦਾ ਸਿਹਰਾ ਅਰਵਿੰਦ ਕੇਜਰੀਵਾਲ ਨੂ...








