ਪਲਸ ਪੋਲਿਓ ਮੁਹਿੰਮ ਦੇ ਪਹਿਲੇ ਦਿਨ 0 ਤੋਂ 5 ਸਾਲ ਦੇ 40744 ਬੱਚਿਆਂ ਨੂੰ ਪਿਲਾਈਆਂ ਗਈਆਂ ਪੋਲਿਓ ਰੋਕੂ ਬੂੰਦਾਂ
ਮਾਨਸਾ, 03 ਮਾਰਚ:
ਪੋਲਿਓ ਦੀ ਬਿਮਾਰੀ ਦੇ ਮੁਕੰਮਲ ਖਾਤਮੇ ਲਈ ਪੋਲਿਓ ਮੁਹਿੰਮ ਤਹਿਤ ਜ਼ਿਲ੍ਹੇ ’ਚ ਪਹਿਲੇ ਦਿਨ 0 ਤੋਂ 5 ਸਾਲ ਤੱਕ ਦੇ 40744 ਬੱਚਿਆਂ ਨੂੰ ਬੂਥਾਂ ’ਤੇ ਪੋਲਿਓ ਰੋਕੂ ਬੂੰਦਾਂ ਪਿਲਾਈਆਂ ਗਈਆਂ। ਇਸ ਮੁਹਿੰਮ ਦੀ ਸ਼ੁਰੂਆਤ ਵਿਧਾਇਕ ਮਾਨਸਾ ਡਾ.ਵਿਜੈ ਸਿੰਗਲਾ ਹਲਕਾ ਨੇ ਸਿਵਲ ਹਸਪਤਾਲ ਮਾਨਸਾ ਵਿਖੇ ਨੰਨੇ੍ਹ ਮੁੰਨੇ ਬੱਚਿਆਂ ਨੂੰ ਬੂੰਦਾਂ ਪਿਲਾ ਕੇ ਕੀਤੀ।
ਵਿਧਾਇਕ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਪੋਲਿਓ ਦੇ ਮੁਕੰਮਲ ਖ਼ਾਤਮੇ ਲਈ ਹਰ ਬੱਚੇ ਨੂੰ ਪੋਲਿਓ ਰੋਕੂ ਬੂੰਦਾਂ ਪਿਲਾਉਣਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਪਲਸ ਪੋਲਿਓ ਮੁਹਿੰਮ ਦੇ ਦੂਸਰੇ ਅਤੇ ਤੀਸਰੇ ਦਿਨ ਵੀ ਬੱਚਿਆਂ ਨੂੰ ਘਰ—ਘਰ ਜਾ ਕੇ ਬੂੰਦਾਂ ਪਿਲਾਈਆਂ ਜਾਣਗੀਆਂ ਤਾਂ ਜੋ ਕੋਈ ਵੀ ਬੱਚਾ ਪੋਲੀਓ ਰੋਕੂ ਬੂੰਦਾਂ ਪੀਣ ਤੋ ਨਾ ਰਹਿ ਜਾਵੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਆਪਣੇ 0—5 ਸਾਲ ਤੱਕ ਦੇ ਬੱਚਿਆਂ ਨੂੰ ਪੋਲਿਓ ਰੋਕੂ ਬੂੰਦਾਂ ਜ਼ਰੂਰ ਪਿਲਾਉਣ।
ਸਿਵਲ ਸਰਜਨ ਡਾ.ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਪਲਸ ਪੋਲੀਓ ਮੁਹਿੰਮ ਤਹਿਤ ਪਹਿਲੇ ਦਿਨ ਬੂਥਾਂ ’ਤੇ ਜਾ ਕੇ ਆਪਣੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣੀਆਂ ਭਵਿੱ...








