ਸਿੱਖਿਆ ਕ੍ਰਾਂਤੀ ਲਿਆਉਣ ਵਾਲਾ ਹੈ ਪੰਜਾਬ ਦਾ ਬਜਟ- ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ
ਫਾਜ਼ਿਲਕਾ 5 ਮਾਰਚ
ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਤਰਫੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਬਜਟ ਨੂੰ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਲਿਆਉਣ ਵਾਲਾ ਬਜਟ ਕਰਾਰ ਦਿੱਤਾ ਹੈ। ਉਨਾਂ ਨੇ ਕਿਹਾ ਹੈ ਕਿ ਇਹ ਬਜਟ ਦਰਸ਼ਾਉਂਦਾ ਹੈ ਕਿ ਪੰਜਾਬ ਸਰਕਾਰ ਲਈ ਸਿੱਖਿਆ ਇੱਕ ਪ੍ਰਮੁੱਖ ਤਰਜੀਹ ਹੈ ਇਸੇ ਲਈ ਬਜਟ ਦਾ 11.5 ਫੀਸਦੀ ਹਿੱਸਾ ਸਿੱਖਿਆ ਖੇਤਰ ਲਈ ਰਾਖਵਾਂ ਕੀਤਾ ਗਿਆ ਹੈ। ਉਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਤੇ 16987 ਕਰੋੜ ਰੁਪਏ ਖਰਚ ਕਰਨ ਜਾ ਰਹੀ ਹੈ। ਉਨਾਂ ਨੇ ਇਹ ਵੀ ਦੱਸਿਆ ਕਿ ਫਾਜ਼ਿਲਕਾ ਵਿਖੇ ਟਰਸਰੀ ਕੈਂਸਰ ਕੇਅਰ ਸੈਂਟਰ ਦੀ ਸਥਾਪਨਾ ਕੀਤੀ ਗਈ ਹੈ। ਜਿਸ ਤੇ 45 ਕਰੋੜ ਰੁਪਏ ਦਾ ਖਰਚ ਆਇਆ ਹੈ।
ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਸਿੱਖਿਆ ਖੇਤਰ ਦੀ ਗੱਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ 12316 ਅਧਿਆਪਕਾਂ ਨੂੰ ਰੈਗੂਲਰ ਕੀਤਾ ਹੈ ਅਤੇ 9518 ਅਧਿਆਪਕਾਂ ਦੀ ਨਵੀਂ ਭਰਤੀ ਕੀਤੀ ਹੈ। ਇਸ ਤੋਂ ਬਿਨਾਂ 4300 ਸੌਚਾਲਿਆ ਮੁਰੰਮਤ ਕੀਤੇ ਗਏ ਹਨ। 12 ਹਜਾਰ ਸਕੂਲਾਂ ਵਿੱਚ ਇੰਟਰਨੈਟ ਦੀ...








