ਕੈਬਨਿਟ ਮੰਤਰੀ ਈ.ਟੀ.ਓ. ਨੇ ਸਰੂਪ ਰਾਣੀ ਕਾਲਜ ਨੂੰ ਨਵੀਨੀਕਰਨ ਕਰਨ ਲਈ ਤਿੰਨ ਲੱਖ ਰੁਪਏ ਦੇਣ ਦਾ ਕੀਤਾ ਐਲਾਨ
ਅੰਮ੍ਰਿਤਸਰ 24 ਫਰਵਰੀ 2024--
ਲੜਕੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਹੋਰ ਗਤੀਵਿਧੀਆਂ ਵਿੱਚ ਵੀ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ।ਕਿਉਂਕਿ ਅੱਜ ਦੀਆਂ ਲੜਕੀਆਂ ਕਿਸੇ ਵੀ ਪਾਸੇ ਲੜਕਿਆਂ ਤੋਂ ਘੱਟ ਨਹੀਂ ਹਨ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਨੇ ਸਰੂਪ ਰਾਣੀ ਕਾਲਜ (ਇਸਤਰੀਆਂ) ਵਿਖੇ ਕਰਵਾਏ ਗਏ 91ਵਾਂ ਸਾਲਾਨਾ ਖੇਡ ਮੇਲੇ ਨੂੰ ਸੰਬੋਧਨ ਕਰਦਿਆਂ ਕੀਤਾ।
ਸ: ਈ.ਟੀ.ਓ ਨੇ ਕਿਹਾ ਕਿ ਬੱਚਿਆਂ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿੱਚ ਵੀ ਹਿੱਸਾ ਲੈਣਾ ਚਾਹੀਦਾ ਹੈ ਕਿਉਂਕਿ ਖੇਡਾਂ ਨਾਲ ਜਿੱਥੇ ਸਾਡਾ ਮਾਨਸਿਕ ਪੱਧਰ ਉੱਚਾ ਹੁੰਦਾ ਹੈ, ਉਥੇ ਅਨੁਸਾਸ਼ਨ ਦੀ ਭਾਵਨਾ ਵੀ ਪੈਦਾ ਹੁੰਦੀ ਹੈ। ਉਨਾਂ ਨੇ ਭਾਗ ਲੈਣ ਵਾਲੀਆਂ ਸਮੂਹ ਵਿਦਿਆਰਥਣਾਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਲੜਕੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਹੋਰ ਗਤੀਵਿਧੀਆਂ ਵਿੱਚ ਵੀ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ। ਉਨਾਂ ਨੇ ਕਿਹਾ ਕਿ ਵਿਦਿਆਰਥਣਾਂ ਨੂੰ ਮਹਾਨ ਔਰਤਾਂ ਤੋਂ ਮਿਸਾਲ ਲੈ ਕੇ ਅੱਗੇ ਵੱਧਣਾ ਚਾਹੀਦਾ ਹੈ ਅਤੇ ਆਪਣਾ ਹੌਂਸਲਾ ਕਦੇ ਨਹੀਂ ਛੱਡਣਾ ਚਾਹੀਦਾ। ਸ: ...








