ਸਪੀਕਰ ਸੰਧਵਾ ਨੇ ਆਮ ਆਦਮੀ ਮੁਹੱਲਾ ਕਲੀਨਿਕ ਦਾ ਕੀਤਾ ਉਦਘਾਟਨ
ਫਰੀਦਕੋਟ 02 ਮਾਰਚ 2024
ਸਿਹਤਮੰਦ ਪੰਜਾਬ ਦੀ ਸਿਰਜਣਾ ਲਈ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿਚ ਆਮ ਦਮੀ ਕਲੀਨਿਕ ਖੋਲੇ ਜਾ ਰਹੇ ਹਨ। ਇਸੇ ਲੜੀ ਤਹਿਤ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸਿਹਤ ਸਹੂਲਤਾਂ ਦੇ ਮੱਦੇਨਜ਼ਰ ਸ਼ਹੀਦ ਭਗਤ ਸਿੰਘ ਕਾਲਜ ਰੋਡ, ਪੁਰਾਣਾ ਸ਼ਹਿਰ ਕੋਟਕਪੂਰਾ ਵਿਖੇ ਮੁਹੱਲਾ ਕਲੀਨਿਕ ਦਾ ਉਦਘਾਟਨ ਕੀਤਾ, ਤਾਂ ਜੋ ਸ਼ਹਿਰ ਨਿਵਾਸੀ ਇਸ ਕਲੀਨਿਕ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸਨਰ ਫਰੀਦਕੋਟ ਸ਼੍ਰੀ ਵਿਨੀਤ ਕੁਮਾਰ ਅਤੇ ਵਧੀਕ ਡਿਪਟੀ ਕਮਿਸ਼ਨਰ ਵੀਰਪਾਲ ਕੌਰ ਵਿਸ਼ੇਸ਼ ਤੌਰ ਤੇ ਵੀ ਮੌਜੂਦ ਸਨ।
ਪੱਤਰਕਾਰ ਦੇ ਸਵਾਲ ਦਾ ਜਵਾਬ ਦਿੰਦਿਆ ਉਨ੍ਹਾਂ ਕਿਹਾ ਕਿ ਸਿਹਤ ਅਤੇ ਸਿੱਖਿਆ ਕੋਈ ਕਾਰੋਬਾਰ ਦਾ ਵਿਸ਼ਾ ਨਹੀਂ ਹੈ, ਸਗੋਂ ਸੇਵਾ ਦਾ ਵਿਸ਼ਾ ਹੈ। ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਲੋਕਾਂ ਨੂੰ ਲਗਾਤਾਰ ਅਜਿਹੀਆਂ ਸੇਵਾਵਾਂ ਦੇਣ ਨੂੰ ਤਰਜੀਹ ਦੇ ਰਹੇ ਹਨ। ਇਸੇ ਲੜੀ ਤਹਿਤ ਸਕੂਲ ਅਤੇ ਮੁਹੱਲਾ ਕਲੀਨਿਕ ਬਹੁਤ ਸ਼ਾਨਦਾਰ ਬਣਾਏ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅੱਜ 167 ਮੁਹੱਲਾ ਕਲਿਨਿਕਾਂ...








