ਮੁੱਖ ਮੰਤਰੀ ਨੇ ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਦੱਸਿਆ
ਲੁਧਿਆਣਾ, 3 ਮਾਰਚ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਇਥੇ ਸਰਕਾਰ-ਵਪਾਰ ਮਿਲਣੀ ਦੌਰਾਨ ਉਦਯੋਗਪਤੀਆਂ ਅਤੇ ਵਪਾਰੀਆਂ ਨਾਲ ਵਿਸਥਾਰਤ ਵਿਚਾਰ-ਵਟਾਂਦਰਾ ਕੀਤਾ।
ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਦੁਹਰਾਇਆ ਕਿ ਸਰਕਾਰ-ਵਪਾਰ ਮਿਲਣੀ ਦੇ ਰੂਪ ਵਿੱਚ ਆਪਣੀ ਕਿਸਮ ਦੀ ਇਸ ਪਹਿਲੀ ਪਹਿਲਕਦਮੀ ਦਾ ਉਦੇਸ਼ ਵਪਾਰਕ ਭਾਈਚਾਰੇ ਦੀ ਭਲਾਈ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਹ ਸੂਬੇ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਦੇ ਕੇ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਵੱਲ ਇਕ ਠੋਸ ਕਦਮ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੀ ਆਰਥਿਕਤਾ ਵਿੱਚ ਉਦਯੋਗ ਅਤੇ ਵਪਾਰ ਅਹਿਮ ਭੂਮਿਕਾ ਨਿਭਾਉਂਦੇ ਹਨ ਅਤੇ ਇਹ ਹਰੇਕ ਸੂਬੇ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ, ਜਿਸ ਲਈ ਇਸ ਨੂੰ ਹੁਲਾਰਾ ਦੇਣਾ ਲਾਜ਼ਮੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਵਿਕਾਸ ਨੂੰ ਹੁਲਾਰਾ ਦੇ ਕੇ ਸੂਬੇ ਦੀ ਨੁਹਾਰ ਬਦਲਣ ਲਈ ਅਣਥੱਕ ਮਿਹਨਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਵਿਕਾਸ ਲਈ ਘਟੀਏ ਦਰਜੇ ਦੀ ਰਾਜਨੀਤੀ ਦੀ...








