ਵੋਟਰ ਜਾਗਰੂਕਤਾ ਮੁਹਿੰਮ ਤਹਿਤ ਐਸ.ਡੀ. ਕੰਨਿਆ ਮਹਾਂਵਿਦਿਆਲਿਆ ਵਿਖੇ ਭਾਸ਼ਣ, ਪੋਸਟਰ ਮੇਕਿੰਗ ਅਤੇ ਸਲੋਗਨ ਮੁਕਾਬਲੇ ਕਰਵਾਏ
ਮਾਨਸਾ, 01 ਮਾਰਚ:
ਜਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ ਅਤੇ ਐਸ.ਡੀ.ਐਮ. ਮਾਨਸਾ ਸ੍ਰ ਮਨਜੀਤ ਸਿੰਘ ਰਾਜਲਾ ਦੀ ਅਗਵਾਈ ਵਿੱਚ ਐਨ.ਐਸ.ਐਸ ਵਿਭਾਗ ਦੇ ਸਹਿਯੋਗ ਨਾਲ ਐਸ.ਡੀ.ਕੰਨਿਆ ਮਹਾਂਵਿਦਿਆਲਾ, ਮਾਨਸਾ ਵਿਖੇ ਵੋਟਰ ਜਾਗਰੂਕਤਾ ਮੁਹਿੰਮ ‘ਸਵੀਪ’ ਤਹਿਤ ਭਾਸ਼ਣ, ਪੋਸਟਰ ਮੇਕਿੰਗ ਅਤੇ ਸਲੋਗਨ ਮੁਕਾਬਲੇ ਕਰਵਾਏ ਗਏ।
ਸਵੀਪ ਸਹਾਇਕ ਨੋਡਲ ਅਫਸਰ ਸ੍ਰ. ਨਰਿੰਦਰ ਮੋਹਲ ਨੇ ਲੋਕਤੰਤਰ ਦੀ ਮਜ਼ਬੂਤੀ ਲਈ ਨੌਜਵਾਨ ਵੋਟਰਾਂ ਨੂੰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਬਿਨਾ ਕਿਸੇ ਡਰ ਤੋ ਕਰਨ ਲਈ ਪ੍ਰੇਰਿਤ ਕੀਤਾ ਅਤੇ ਵੋਟ ਦੀ ਮਹੱਤਤਾ ਸਬੰਧੀ ਜਾਣੂ ਕਰਵਾਇਆ। ਸਵੀਪ ਨੋਡਲ ਅਫਸਰ ਵਿਧਾਨ ਸਭਾ ਹਲਕਾ ਮਾਨਸਾ, ਸ੍ਰ. ਜਗਜੀਵਨ ਸਿੰਘ ਆਲੀਕੇ ਨੇ ਵਿਦਿਆਰਥਣਾਂ ਦੇ ਪੋਸਟਰ, ਸਲੋਗਨ ਤੇ ਭਾਸ਼ਣ ਮੁਕਾਬਲੇ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਆਪਣੇ ਪੋਸਟਰਾਂ, ਭਾਸ਼ਣ ਅਤੇ ਸਲੋਗਨ ਵਿੱਚ ਦਿੱਤੇ ਸੁਨੇਹੇ ਨੂੰ ਅਮਲ ਵਿੱਚ ਲਿਆਉਣਾ ਹੈ। ਉਨ੍ਹਾਂ ਨੇ ਨੋਟਾ ਬਾਰੇ ਵਿੱਚ ਵੀ ਵਿਸਥਾਰ ਵਿੱਚ ਜਾਣਕਾਰੀ ਸਾਂਝੀ ਕੀਤੀ।
ਡਾ. ਬਲਜੀਤ ਕੌਰ ਨੇ ਜੈਂਡਰ ਸਮਾਨਤਾ ਦੀ ਗੱਲ ਕਰਦੇ ਹੋਏ ਕਿਹਾ ਕਿ ਸਵੀਪ ਮੁਹਿੰਮ ਵਿੱਚ ਥਰਡ...








