ਐਮਪੀ ਅਰੋੜਾ ਨੇ ਡੀਸੀ ਨਾਲ ਲੁਧਿਆਣਾ ਦੇ ਵਿਕਾਸ ਕਾਰਜਾਂ ਬਾਰੇ ਕੀਤੀ ਚਰਚਾ
ਲੁਧਿਆਣਾ, 1 ਮਾਰਚ, 2024: ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਸ਼ੁੱਕਰਵਾਰ ਨੂੰ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਹੋਰ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਲੁਧਿਆਣਾ ਅਤੇ ਜ਼ਿਲ੍ਹੇ ਦੇ ਹੋਰ ਹਿੱਸਿਆਂ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਬਾਰੇ ਚਰਚਾ ਕੀਤੀ।
ਮੁੱਖ ਤੌਰ 'ਤੇ ਹਲਵਾਰਾ ਏਅਰਪੋਰਟ, ਐਨ.ਐਚ.ਏ.ਆਈ ਪ੍ਰੋਜੈਕਟ, ਈ.ਐਸ.ਆਈ ਹਸਪਤਾਲ ਅਤੇ ਜ਼ਿਲ੍ਹੇ ਭਰ ਦੇ ਹੋਰ ਸਰਕਾਰੀ ਹਸਪਤਾਲਾਂ, ਰੇਲਵੇ ਨਾਲ ਸਬੰਧਤ ਪ੍ਰੋਜੈਕਟਾਂ, ਐਮ.ਪੀ.ਐਲ.ਏ.ਡੀ. ਸਕੀਮ ਅਤੇ ਜ਼ਿਲ੍ਹੇ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਬਾਰੇ ਚਰਚਾ ਹੋਈ।
ਅਰੋੜਾ ਨੇ ਹਲਵਾਰਾ ਏਅਰਪੋਰਟ ਪ੍ਰੋਜੈਕਟ 'ਤੇ ਚੱਲ ਰਹੇ ਨਿਰਮਾਣ ਕਾਰਜ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਤੋਂ ਇਹ ਗੱਲ ਸਾਹਮਣੇ ਆਈ ਕਿ ਕੁਝ ਮੁੱਦਿਆਂ 'ਤੇ ਕੇਂਦਰ ਸਰਕਾਰ ਦੇ ਦਖਲ ਦੀ ਲੋੜ ਹੈ। ਅਰੋੜਾ ਨੇ ਇਨ੍ਹਾਂ ਮਸਲਿਆਂ ਦੇ ਹੱਲ ਲਈ ਆਪਣੇ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ।
ਮੀਟਿੰਗ ਵਿੱਚ ਨੈਸ਼ਨਲ ਹਾਈਵੇਅਜ਼ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਦੇ ਲੁਧਿਆਣਾ ਅਤੇ ਆਲੇ ਦੁਆਲੇ ਦੇ ਲੰਬਿਤ ਪਏ ਪ੍ਰੋਜੈਕਟਾਂ, ਖਾਸ ਕਰਕ...








