Sunday, March 15
Shadow

Punjab

ਸੂਬੇ ਵਿੱਚ ਰੇਸ਼ਮ ਉਤਪਾਦਨ ਨੂੰ ਹੁਲਾਰਾ ਦੇਣ ਲਈ ਪੰਜ ਰੋਜ਼ਾ ਸਰੋਤ ਵਿਕਾਸ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ

ਸੂਬੇ ਵਿੱਚ ਰੇਸ਼ਮ ਉਤਪਾਦਨ ਨੂੰ ਹੁਲਾਰਾ ਦੇਣ ਲਈ ਪੰਜ ਰੋਜ਼ਾ ਸਰੋਤ ਵਿਕਾਸ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ

Punjab
ਚੰਡੀਗੜ੍ਹ, 22 ਫ਼ਰਵਰੀ: ਸੂਬੇ ਵਿੱਚ ਫ਼ਸਲੀ ਵਿਭਿੰਨਤਾ ਤਹਿਤ ਰੇਸ਼ਮ ਉਤਪਾਦਨ ਸਣੇ ਹੋਰਨਾਂ ਫ਼ਸਲਾਂ ਨੂੰ ਹੁਲਾਰਾ ਦੇਣ ਸਬੰਧੀ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਬਾਗ਼ਬਾਨੀ ਵਿਭਾਗ ਵੱਲੋਂ ਸੈਰੀਕਲਚਰ ਨਾਲ ਸਬੰਧਤ ਅਧਿਕਾਰੀਆਂ ਤੇ ਕਰਮਚਾਰੀਆਂ ਲਈ ਪੰਜ ਰੋਜ਼ਾ ਸਰੋਤ ਵਿਕਾਸ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ ਗਿਆ। ਇਥੋਂ ਦੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨੀਸਟ੍ਰੇਸ਼ਨ (ਮਗਸੀਪਾ) ਵਿਖੇ ਕੇਂਦਰ ਰੇਸ਼ਮ ਬੋਰਡ, ਭਾਰਤ ਸਰਕਾਰ ਦੇ ਸਹਿਯੋਗ ਨਾਲ ਕਰਵਾਏ ਗਏ ਟ੍ਰੇਨਿੰਗ ਪ੍ਰੋਗਰਾਮ ਦੌਰਾਨ ਮੁੱਖ ਮਹਿਮਾਨ ਵਜੋਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਕਮਿਸ਼ਨਰ ਸ੍ਰੀਮਤੀ ਨੀਲਿਮਾ, ਡਾਇਰੈਕਟਰ ਬਾਗ਼ਬਾਨੀ ਸ੍ਰੀਮਤੀ ਸ਼ੈਲਿੰਦਰ ਕੌਰ ਅਤੇ ਕੇਂਦਰ ਰੇਸ਼ਮ ਬੋਰਡ ਦੇ ਅਧਿਕਾਰੀਆਂ ਵੱਲੋਂ ਸ਼ਿਰਕਤ ਕੀਤੀ ਗਈ। ਮੁੱਖ ਮਹਿਮਾਨ ਸ੍ਰੀਮਤੀ ਨੀਲਿਮਾ ਨੇ ਆਪਣੇ ਸੰਬੋਧਨ ਦੌਰਾਨ ਸੂਬੇ ਵਿੱਚ ਰੇਸ਼ਮ ਉਤਪਾਦਨ ਨੂੰ ਪ੍ਫੂਲਿਤ ਕਰਨ ਲਈ ਵੱਧ ਤੋਂ ਵੱਧ ਉਪਰਾਲੇ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ। ਡਾਇਰੈਕਟਰ ਬਾਗ਼ਬਾਨੀ ਨੇ ਦੱਸਿਆ ਕਿ ਰੇਸ਼ਮ ਉਤਪਾਦਨ ਦਾ ਕਿੱਤਾ ਪੰਜਾਬ ਵਿ...
ਰੰਗਲੇ ਪੰਜਾਬ ਮੌਕੇ ਤੰਦਰੁਸਤੀ ਦਾ ਸੰਦੇਸ਼ ਦੇਣ ਲਈ ਕਰਵਾਈ ਜਾਵੇਗੀ ਮੈਰਾਥਨ – ਡਿਪਟੀ ਕਮਿਸ਼ਨਰ

ਰੰਗਲੇ ਪੰਜਾਬ ਮੌਕੇ ਤੰਦਰੁਸਤੀ ਦਾ ਸੰਦੇਸ਼ ਦੇਣ ਲਈ ਕਰਵਾਈ ਜਾਵੇਗੀ ਮੈਰਾਥਨ – ਡਿਪਟੀ ਕਮਿਸ਼ਨਰ

Punjab
ਅੰਮ੍ਰਿਤਸਰ 22 ਫਰਵਰੀ 2024--- 23 ਫਰਵਰੀ ਤੋਂ 29 ਫਰਵਰੀ ਤੱਕ ਅੰਮ੍ਰਿਤਸਰ ਵਿਖੇ ਮਨਾਏ ਜਾਣ ਵਾਲੇ ਰੰਗਲੇ ਪੰਜਾਬ ਮੌਕੇ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ਤੇ ਸਮਾਗਮ ਕਰਵਾਏ ਜਾ ਰਹੇ ਹਨ। ਜਿਸ ਤਹਿਤ ਨੌਜਵਾਨਾਂ ਨੂੰ ਤੰਦਰੁਸਤੀ ਦਾ ਸੰਦੇਸ਼ ਦੇਣ ਲਈ 25 ਫਰਵਰੀ ਨੂੰ ਇਕ ਗਰੀਨਥਨ (ਮੈਰਾਥਨ) ਦੌੜ ਵੀ ਆਯੋਜਿਤ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਸੱਤ ਰੋਜ਼ਾ ਮੇਲੇ ਦੌਰਾਨ ਅੰਮ੍ਰਿਤਸਰ ਵਾਸੀਆਂ ਨੂੰ ਵੱਖ-ਵੱਖ ਥਾਵਾਂ ਤੇ ਵੱਖ-ਵੱਖ ਸਮਾਗਮ ਵੇਖਣ ਨੂੰ ਮਿਲਣਗੇ। ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦੇ ਹੋਏ ਸਕੱਤਰ ਰੀਜ਼ਨਲ ਟਰਾਂਸਪੋਰਟ ਅਥਾਰਿਟੀ-ਕਮ-ਨੋਡਲ ਅਫ਼ਸਰ ਸ: ਅਰਸ਼ਪ੍ਰੀਤ ਸਿੰਘ ਨੇ ਦੱਸਿਆ 26 ਫਰਵਰੀ ਨੂੰ ਵੱਖ-ਵੱਖ ਥਾਵਾਂ ਤੋਂ ਇਕ ਮੈਰਾਥਨ ਦੌੜ ਆਯੋਜਿਤ ਕੀਤੀ ਜਾ ਰਹੀ ਹੈ, ਇਸ ਮੈਰਾਥਨ ਦੌੜ ਵਿੱਚ ਕਰੀਬ 2600 ਤੋਂ ਜਿਆਦਾ ਬੀ.ਐਸ.ਐਫ. ਦੇ ਜਵਾਨ, ਸਕੂਲਾਂ ਅਤੇ ਕਾਲਜਾਂ ਦੇ ਬੱਚੇ ਕਈ ਐਨ.ਜੀ.ਓਜ਼ ਵੀ ਸ਼ਾਮਲ ਹੋ ਰਹੀਆਂ ਹਨ। ਉਨਾਂ ਦੱਸਿਆ ਕਿ ਪਹਿਲੀ ਮੈਰਾਥਨ ਦੌੜ 42 ਕਿਲੋਮੀਟਰ ਦੀ ਹੋਵੇਗੀ। ਜੋ ਸਵੇਰੇ 6:30 ਵਜੇ ਗੋਲਡਨ ਗੇਟ ...
ਮਿੰਨੀ ਜੂ ਬੀੜ ਤਲਾਬ ਵਿਖੇ ਇੱਕ ਰੋਜ਼ਾ ਵਣ ਜਾਗਰੂਕਤਾ ਕੈਂਪ ਆਯੋਜਿਤ

ਮਿੰਨੀ ਜੂ ਬੀੜ ਤਲਾਬ ਵਿਖੇ ਇੱਕ ਰੋਜ਼ਾ ਵਣ ਜਾਗਰੂਕਤਾ ਕੈਂਪ ਆਯੋਜਿਤ

Punjab
ਬਠਿੰਡਾ, 22 ਫਰਵਰੀ : ਵਣ ਮੰਡਲ ਅਫ਼ਸਰ (ਵਿਸਥਾਰ) ਸ੍ਰੀ ਪਵਨ ਸ੍ਰੀਧਰ ਦੀ ਰਹਿਨੁਮਾਈ ਹੇਠ ਵਣ ਵਿਸਥਾਰ ਰੇਂਜ ਬਠਿੰਡਾ ਵੱਲੋਂ ਮਿੰਨੀ ਜੂ ਬੀੜ ਤਲਾਬ ਵਿਖੇ ਇੱਕ ਰੋਜ਼ਾ ਵਣ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਜਾਗਰੂਕਤਾ ਕੈਂਪ ਵਿੱਚ ਸਕੂਲੀ ਬੱਚਿਆਂ ਦੇ ਭਾਸ਼ਣ, ਚਿੱਤਰਕਲਾ ਅਤੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ। ਇਸ ਵਿੱਚ ਸਰਕਾਰੀ ਹਾਈ ਸਕੂਲ ਘਨੱਈਆ ਨਗਰ ਬਠਿੰਡਾ ਅਤੇ ਸਰਕਾਰੀ ਹਾਈ ਗੁਰ ਨਾਨਕ ਪੁਰਾ ਬਠਿੰਡਾ ਦੇ ਸਕੂਲੀ ਵਿਦਿਆਰਥੀਆ ਨੇ ਭਾਗ ਲਿਆ। ਇਸ ਦੌਰਾਨ ਵਣ ਮੰਡਲ ਅਫ਼ਸਰ ਵਿਸਥਾਰ ਸ੍ਰੀ ਪਵਨ ਸ੍ਰੀਧਰ ਨੇ ਬੱਚਿਆਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਵਾਤਾਵਰਨ ਬਚਾਉਣ ਲਈ ਜਾਗਰੂਕ ਕੀਤਾ।           ਇਸ ਮੌਕੇ ਬੱਚਿਆਂ ਨੂੰ ਮਿੰਨੀ ਜੂ ਬੀੜ ਤਲਾਬ ਦਾ ਟੂਰ ਕਰਵਾਇਆ ਗਿਆ। ਜਿੱਥੇ ਬੱਚਿਆ ਨੂੰ ਵੱਖ-ਵੱਖ ਪੰਛੀਆਂ, ਜਾਨਵਰਾਂ ਅਤੇ ਰੁੱਖਾਂ ਬਾਰੇ ਜਾਣਕਾਰੀ ਦਿੱਤੀ ਗਈ। ਨਾਇਬ ਤਹਿਸੀਲਦਾਰ ਮੈਡਮ ਹਰਪ੍ਰੀਤ ਕੌਰ ਨੇ ਬੱਚਿਆਂ ਨੂੰ ਕੁਦਰਤ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਸਮਾਜ ਸੇਵੀ ਆਦਰਸ਼ ਵੈਲਫੇਅਰ ਸੁਸਾਇਟੀ ਬਠਿੰਡਾ ਨੇ ਸੱਪਾਂ ਸਬੰਧੀ ਬੱਚਿਆਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਮੈਥ ਮਾਸਟਰ ਮੈਡਮ ਸ...
ਸਰਕਾਰੀ ਕਾਲਜ ਦੇ ਵਿਦਿਆਰਥੀ ਅਤੇ ਮੈਨੇਜਮੈਂਟ ਦੀ ਡਿਪਟੀ ਕਮਿਸ਼ਨਰ ਨਾਲ ਹੋਈ ਬੈਠਕ

ਸਰਕਾਰੀ ਕਾਲਜ ਦੇ ਵਿਦਿਆਰਥੀ ਅਤੇ ਮੈਨੇਜਮੈਂਟ ਦੀ ਡਿਪਟੀ ਕਮਿਸ਼ਨਰ ਨਾਲ ਹੋਈ ਬੈਠਕ

Punjab
ਫਾਜ਼ਿਲਕਾ 22 ਫਰਵਰੀ ਐਮਆਰ ਸਰਕਾਰੀ ਕਾਲਜ ਦੇ ਵਿਦਿਆਰਥੀਆਂ ਅਤੇ ਪ੍ਰਿੰਸੀਪਲ ਦੀ ਅਗਵਾਈ ਵਿਚ ਕਾਲਜ ਮੈਨੇਜਮੈਂਟ ਦੀ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨਾਲ ਬੈਠਕ ਹੋਈ। ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁਗਲ ਨੇ ਇਸ ਮੌਕੇ ਵਿਦਿਆਰਥੀਆਂ ਦੀ ਮੰਗ ਤੇ ਹਦਾਇਤ ਕੀਤੀ ਕਿ ਜਿਹੜੇ ਵਿਦਿਆਰਥੀਆਂ ਨੇ ਵਜ਼ੀਫੇ ਲਈ ਅਪਲਾਈ ਕਰਨ ਤੋਂ ਰਹਿ ਗਏ ਹਨ ਅਤੇ ਜਿੰਨੀ ਦੇਰ ਤੱਕ ਪੋਰਟਲ ਖੁੱਲਾ ਹੈ ਉਹਨਾਂ ਦੇ ਫਾਰਮ ਪੋਰਟਲ ਤੇ ਲਏ ਜਾ ਸਕਦੇ ਹਨ। ਇਸੇ ਤਰਹਾਂ ਉਹਨਾਂ ਨੇ ਵਿਦਿਆਰਥੀਆਂ ਨੂੰ ਵੀ ਸੁਝਾਅ ਦਿੱਤਾ ਕਿ ਜਿਨਾਂ ਵਿਦਿਆਰਥੀਆਂ ਦੇ ਫਾਰਮਾਂ ਤੇ ਓਬਜੈਕਸ਼ਨ ਲੱਗਿਆ ਹੈ ਉਹ ਜਲਦ ਤੋਂ ਜਲਦ ਉਹ ਤਰੂਟੀ ਦੂਰ ਕਰਕੇ ਕਾਲਜ ਦੇ ਨੂੰ ਸੂਚਿਤ ਕਰਨ ਤਾਂ ਜੋ ਉਹਨਾਂ ਦਾ ਵਜ਼ੀਫਾ ਨਾ ਰੁਕੇ। ਇਸੇ ਤਰਹਾਂ ਉਹਨਾਂ ਨੇ ਕਿਹਾ ਕਿ ਜਿਨਾਂ ਵਿਦਿਆਰਥੀਆਂ ਦਾ ਵਜ਼ੀਫਾ ਆ ਗਿਆ ਹੈ ਉਹ ਪਹਿਲਾਂ ਤੋਂ ਤੈਅ ਨਿਯਮਾਂ ਅਨੁਸਾਰ ਆਪਣੀ ਫੀਸ ਜਲਦ ਤੋਂ ਜਲਦ ਭਰਨ। ਇਸ ਮੌਕੇ ਉਨਾਂ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਕਿਸੇ ਵੀ ਹਾਲਤ ਵਿੱਚ ਖੱਜਲ ਖੁਆਰ ਨਹੀਂ ਹੋਣ ਦਿੱਤਾ ਜਾਵੇਗਾ ਤੇ ਉਹਨਾਂ ਦੀ ਹਰ ਪ੍ਰਕਾਰ ਨਾਲ ਸਹਾਇਤਾ ਕੀਤੀ ਜਾਵੇਗੀ। ਪਰ ਨਾਲ ਹੀ ਉਹਨਾਂ ...
ਵਰਧਮਾਨ ਸਪੈਸ਼ਲ ਸਟੀਲਜ਼ ਵੱਲੋਂ ਫੋਕਲ ਪੁਆਇੰਟ ‘ਚ ਸਥਾਪਿਤ ਕੀਤਾ ਜਾਵੇਗਾ ਮਿਆਵਾਕੀ ਜੰਗਲ

ਵਰਧਮਾਨ ਸਪੈਸ਼ਲ ਸਟੀਲਜ਼ ਵੱਲੋਂ ਫੋਕਲ ਪੁਆਇੰਟ ‘ਚ ਸਥਾਪਿਤ ਕੀਤਾ ਜਾਵੇਗਾ ਮਿਆਵਾਕੀ ਜੰਗਲ

Punjab
ਲੁਧਿਆਣਾ, 22 ਫਰਵਰੀ - ਸੀ.ਐਸ.ਆਰ. ਪਹਿਲਕਦਮੀ ਤਹਿਤ, ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਆਪਣੀ ਜ਼ਮੀਨ 'ਤੇ ਨਗਰ ਨਿਗਮ ਲੁਧਿਆਣਾ ਦੇ ਸਹਿਯੋਗ ਨਾਲ ਫੋਕਲ ਪੁਆਇੰਟ ਲੁਧਿਆਣਾ ਵਿੱਚ 4 ਏਕੜ ਮਿਆਵਾਕੀ ਜੰਗਲ ਦਾ ਵਿਕਾਸ ਕਰੇਗੀ। ਕਮਿਸ਼ਨਰ ਨਗਰ ਨਿਗਮ ਸੰਦੀਪ ਰਿਸ਼ੀ, ਨੇ ਅੱਜ ਇਸ ਸਾਈਟ ਦੇ ਵਿਕਾਸ ਕਾਰਜ਼ਾਂ ਲਈ ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਦੇ ਸੀਨੀਅਰ ਮੈਨੇਜਰ ਸੀ.ਐਸ.ਆਰ. ਅਤੇ ਪ੍ਰਸ਼ਾਸਨ ਅਮਿਤ ਧਵਨ ਨੂੰ ਇੱਕ ਪ੍ਰਵਾਨਗੀ ਪੱਤਰ  ਸੌਂਪਿਆ। ਧਵਨ ਨੇ ਦੱਸਿਆ ਕਿ ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਨੇ ਪਹਿਲਾਂ ਹੀ ਲੁਧਿਆਣਾ ਵਿੱਚ ਸੱਤ ਏਕੜ ਵਿੱਚ ਤਿੰਨ ਜੰਗਲ ਵਿਕਸਤ ਕੀਤੇ ਹਨ ਅਤੇ ਇਸ ਦੇ ਵਾਈਸ ਚੇਅਰਮੈਨ ਸਚਿਤ ਜੈਨ ਅਤੇ ਕਾਰਜਕਾਰੀ ਨਿਰਦੇਸ਼ਕ ਸੌਮਿਆ ਜੈਨ ਅਤੇ ਆਰ.ਕੇ. ਰੇਵਾੜੀ ਦੁਆਰਾ ਕੀਤੀ ਗਈ ਵਚਨਬੱਧਤਾ ਤਹਿਤ ਅੱਗੇ ਲੁਧਿਆਣਾ ਦੇ ਫੋਕਲ ਪੁਆਇੰਟ ਅਤੇ ਅੰਮ੍ਰਿਤਸਰ ਅਤੇ ਜ਼ੀਰਕਪੁਰ ਵਿੱਚ ਵੀ ਮਿਆਵਾਕੀ ਜੰਗਲ ਦਾ ਵਿਕਾਸ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਜੰਗਲਾਂ ਨੂੰ ਮਾਹਿਰਾਂ ਦੀ ਮਦਦ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ ਅਤੇ ਅਜਿਹੇ ਜੰਗਲਾਂ ਵਿੱਚ ਪ੍ਰਤੀ ਏਕੜ 10,000 ਰੁੱਖਾਂ ਦੇ ਨਾ...
ਵਿਧਾਇਕ ਨਰੇਸ਼ ਕਟਾਰੀਆ ਨੇ ਪਿੰਡ ਮਹੀਲਾਂ ਵਾਲਾ ਕਲਾਂ ਵਿਖੇ ਲੱਗੇ ਸੁਵਿਧਾ ਕੈਂਪਾਂ ‘ਪਹੁੰਚ ਕੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ

ਵਿਧਾਇਕ ਨਰੇਸ਼ ਕਟਾਰੀਆ ਨੇ ਪਿੰਡ ਮਹੀਲਾਂ ਵਾਲਾ ਕਲਾਂ ਵਿਖੇ ਲੱਗੇ ਸੁਵਿਧਾ ਕੈਂਪਾਂ ‘ਪਹੁੰਚ ਕੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ

Punjab
ਜ਼ੀਰਾ ਫਿਰੋਜ਼ਪੁਰ 22 ਫਰਵਰੀ 2024 ਆਪ ਦੀ ਸਰਕਾਰ, ਆਪ ਦੇ ਦੁਆਰੌ ਪ੍ਰੋਗਰਾਮ ਤਹਿਤ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਘਰ੍ਹਾਂ ਦੇ ਨੇੜੇ ਹੀ ਸੁਵਿਧਾ ਕੈਂਪ ਲਗਾ ਕੇ ਸਰਕਾਰੀ ਸੇਵਾਵਾਂ ਦਾ ਲਾਭ ਦਿੱਤਾ ਜਾ ਰਿਹਾ ਹੈ ਅਤੇ ਰੋਜ਼ਾਨਾ ਸੈਂਕੜੇ ਲੋਕ ਇਨ੍ਹਾਂ ਕੈਂਪਾਂ ਦਾ ਲਾਹਾ ਲੈ ਰਹੇ ਹਨ। ਇਸੇ ਲੜੀ ਤਹਿਤ ਲੋਕਾਂ ਦੀਆਂ ਮੁਸ਼ਕਲਾ ਸੁਣਨ ਲਈ ਵਿਧਾਇਕ ਜ਼ੀਰਾ ਸ੍ਰੀ ਨਰੇਸ਼ ਕਟਾਰੀਆ ਪਿੰਡ ਮਹੀਆਂ ਵਾਲਾ ਕਲਾਂ ਤਹਿਸੀਲ ਜ਼ੀਰਾ ਵਿਖੇ ਲੱਗੇ ਸੁਵਿਧਾ ਕੈਂਪ ਵਿੱਚ ਪਹੁੰਚੇ ਅਤੇ ਲੋਕਾਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਹੱਲ ਕੀਤਾ। ਵਿਧਾਇਕ ਸ੍ਰੀ ਨਰੇਸ਼ ਕਟਾਰੀਆ ਨੇ ਕਿਹਾ ਕਿ ਪੰਜਾਬ ਸਰਕਾਰ ਬਿਨ੍ਹਾਂ ਕਿਸੇ ਖੱਜਲ ਖੁਆਰੀ ਤੋਂ ਵੱਧ ਤੋਂ ਵੱਧ ਲੋਕਾਂ ਤੱਕ ਸਰਕਾਰੀ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅੱਜ ਜ਼ੀਰਾ ਦੇ ਪਿੰਡ ਮਹੀਆਂ ਵਾਲਾ ਕਲਾਂ, ਮਹੀਆਂ ਵਾਲਾ ਖੁਰਦ, ਵਰਨਾਲਾ ਅਤੇ ਨੀਲੇ ਵਾਲਾ ਵਿਖੇ ਕੈਂਪ ਲਗਾ ਕੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਿੱਥੇ ਰੋਜ਼ਾਨਾ ਵੱਖ ਵੱਖ ਪਿੰਡਾਂ ਵਿੱਚ ਇਹ ਕੈਂਪ ਲਗਾਏ ਜਾ ਰਹ...
ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਇਕ ਮਾਰਚ ਤੋਂ 15 ਮਾਰਚ ਤੱਕ ਬਜਟ ਇਜਲਾਸ ਸੱਦਣ ਦੀ ਪ੍ਰਵਾਨਗੀ

ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਇਕ ਮਾਰਚ ਤੋਂ 15 ਮਾਰਚ ਤੱਕ ਬਜਟ ਇਜਲਾਸ ਸੱਦਣ ਦੀ ਪ੍ਰਵਾਨਗੀ

Punjab
ਚੰਡੀਗੜ੍ਹ, 22 ਫਰਵਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਵਜ਼ਾਰਤ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਛੇਵਾਂ ਇਜਲਾਸ (ਬਜਟ ਸਮਾਗਮ) ਇਕ ਮਾਰਚ ਤੋਂ 15 ਮਾਰਚ, 2024 ਤੱਕ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਬਾਰੇ ਫੈਸਲਾ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਭਾਰਤੀ ਸੰਵਿਧਾਨ ਦੀ ਧਾਰਾ 174 ਦੇ ਤਹਿਤ ਇਹ ਇਜਲਾਸ ਸੱਦਣ ਲਈ ਰਾਜਪਾਲ ਨੂੰ ਅਧਿਕਾਰਤ ਕੀਤਾ ਹੈ। ਪੰਜਾਬ ਸਰਕਾਰ 5 ਮਾਰਚ ਨੂੰ ਵਿੱਤੀ ਸਾਲ 2024-25 ਲਈ ਬਜਟ ਪੇਸ਼ ਕਰੇਗੀ। ਬਜਟ ਇਜਲਾਸ ਦੇ ਪ੍ਰੋਗਰਾਮ ਅਨੁਸਾਰ ਇਹ ਸੈਸ਼ਨ ਇਕ ਮਾਰਚ ਨੂੰ ਰਾਜਪਾਲ ਦੇ ਭਾਸ਼ਣ ਨਾਲ ਸ਼ੁਰੂ ਹੋਵੇਗਾ ਅਤੇ ਬਾਅਦ ਵਿੱਚ ਵਿਛੜੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਜਾਣਗੀਆਂ। ਇਸੇ ਤਰ੍ਹਾਂ 5 ਮਾਰਚ ਨੂੰ ਸਾਲ 2024-25 ਦੇ ਬਜਟ ਅਨੁਮਾਨ ਪੇਸ਼ ਕੀਤੇ ਜਾਣਗੇ ਅਤੇ 15 ਮਾਰਚ ਨੂੰ ਸਦਨ ਅਣਮਿੱਥੇ ਸਮੇਂ ਲਈ ਉਠਾ ਦਿੱਤਾ ਜਾਵੇਗਾ। ਸੁਲਤਾਨਪੁਰ ਲੋਧੀ ਵ...
ਅਨੁਸੂਚਿਤ ਜਾਤੀ ਦੇ ਕਿਸਾਨਾਂ ਦੀ ਰੋਜ਼ੀ-ਰੋਟੀ ਨੂੰ ਬਿਹਤਰ ਬਣਾਉਣ ਲਈ ਇੱਕ ਰੋਜ਼ਾ ਸਿਖਲਾਈ ਅਤੇ ਸਪਰੇਅ ਪੰਪ ਵੰਡ ਪ੍ਰੋਗਰਾਮ ਸਫਲਤਾਪੂਰਵਕ ਆਯੋਜਿਤ

ਅਨੁਸੂਚਿਤ ਜਾਤੀ ਦੇ ਕਿਸਾਨਾਂ ਦੀ ਰੋਜ਼ੀ-ਰੋਟੀ ਨੂੰ ਬਿਹਤਰ ਬਣਾਉਣ ਲਈ ਇੱਕ ਰੋਜ਼ਾ ਸਿਖਲਾਈ ਅਤੇ ਸਪਰੇਅ ਪੰਪ ਵੰਡ ਪ੍ਰੋਗਰਾਮ ਸਫਲਤਾਪੂਰਵਕ ਆਯੋਜਿਤ

Punjab
ਕੋਕਰੀ ਕਲਾਂ (ਮੋਗਾ), 22 ਫਰਵਰੀ - ਇੰਡੀਅਨ ਕਾਉਂਸਿਲ ਫਾਰ ਐਗਰੀਕਲਚਰ ਰਿਸਰਚ ਦੇ ਅਨੁਸੂਚਿਤ ਜਾਤੀ ਉੱਪ ਯੋਜਨਾ ਪ੍ਰੋਗਰਾਮ ਤਹਿਤ ਪਿੰਡ ਕੋਕਰੀ ਕਲਾਂ ਵਿੱਚ ਮੱਕੀ ਦੀਆਂ ਬਿਹਤਰ ਤਕਨੀਕਾਂ ਰਾਹੀਂ ਅਨੁਸੂਚਿਤ ਜਾਤੀ ਦੇ ਕਿਸਾਨਾਂ ਦੀ ਰੋਜ਼ੀ-ਰੋਟੀ ਨੂੰ ਬਿਹਤਰ ਬਣਾਉਣ ਲਈ ਇੱਕ ਰੋਜ਼ਾ ਸਿਖਲਾਈ ਅਤੇ ਸਪਰੇਅ ਪੰਪ ਵੰਡ ਪ੍ਰੋਗਰਾਮ ਸਫਲਤਾਪੂਰਵਕ ਆਯੋਜਿਤ ਕੀਤਾ ਗਿਆ। ਭਾਰਤੀ ਮੱਕੀ ਖੋਜ ਸੰਸਥਾਨ, ਲੁਧਿਆਣਾ, ਇੰਡਿਅਨ ਕਾਉਂਸਿਲ ਫਾਰ ਐਗਰੀਕਲਚਰ ਰਿਸਰਚ, ਗ੍ਰਾਂਟ ਥੋਰਨਟਨ ਭਾਰਤ ਅਤੇ ਐਚ.ਡੀ.ਐੱਫ. ਸੀ. ਪਰਿਵਰਤਨ ਪ੍ਰੋਜੈਕਟ ਵੱਲੋਂ ਮੱਕੀ ਦੀਆਂ ਤਕਨੀਕਾਂ ਵਿੱਚ ਸੁਧਾਰ ਕਰਕੇ ਅਨੁਸੂਚਿਤ ਜਾਤੀ ਦੇ ਕਿਸਾਨਾਂ ਦੀ ਆਮਦਨ ਨੂੰ ਵਧਾਉਣ ਸਬੰਧੀ ਇਹ ਕੰਮ ਕੀਤਾ ਜਾ ਰਿਹਾ ਹੈ। ਇਸ ਸਮਾਗਮ ਵਿੱਚ ਮੋਗਾ ਜ਼ਿਲ੍ਹੇ ਦੇ ਮੋਗਾ 1, ਮੋਗਾ 2 ਅਤੇ ਬਾਘਾਪੁਰਾਣਾ ਕਲੱਸਟਰਾਂ ਵਿਚੋਂ ਤਿੰਨ ਕਿਸਾਨ ਉਤਪਾਦਕ ਕੰਪਨੀਆਂ (ਐਫ.ਪੀ.ਸੀ.) ਤੋਂ 95 ਅਗਾਂਹਵਧੂ ਅਨੁਸੂਚਿਤ ਜਾਤੀ ਔਰਤਾਂ ਕਿਸਾਨਾਂ ਨੇ ਭਾਗ ਲਿਆ। ਹਰੇਕ ਲਾਭਪਾਤਰੀ ਨੂੰ ਸਪਰੇਅ ਪੰਪ ਵੰਡੇ ਗਏ। ਸਿਖਲਾਈ ਪ੍ਰੋਗਰਾਮ ਦੌਰਾਨ ਇਨ੍ਹਾਂ ਮਹਿਲਾ ਕਿਸਾਨਾਂ ਨੂੰ ਮੱਕੀ ਦੀ ਕਾਸ਼ਤ ਦੀਆਂ ਸੁਧਰੀ...
ਸਾਹੀਵਾਲ ਪੀ.ਟੀ. ਪ੍ਰੋਜੈਕਟ ਅਧੀਨ ਪਸ਼ੂ ਪਾਲਣ ਵਿਭਾਗ ਵੱਲੋਂ ਪਿੰਡ ਭਾਗੂ ਵਿਖੇ ਸਾਹੀਵਾਲ ਕਾਫ ਰੈਲੀ ਕੀਤੀ

ਸਾਹੀਵਾਲ ਪੀ.ਟੀ. ਪ੍ਰੋਜੈਕਟ ਅਧੀਨ ਪਸ਼ੂ ਪਾਲਣ ਵਿਭਾਗ ਵੱਲੋਂ ਪਿੰਡ ਭਾਗੂ ਵਿਖੇ ਸਾਹੀਵਾਲ ਕਾਫ ਰੈਲੀ ਕੀਤੀ

Punjab
ਫਾਜ਼ਿਲਕਾ, 22 ਫਰਵਰੀ ਪਸ਼ੂ ਪਾਲਣ ਵਿਭਾਗ ਫਾਜਿਲਕਾ ਵਲੋਂ ਸਾਹੀਵਾਲ ਪੀ.ਟੀ. ਪ੍ਰੋਜੈਕਟ ਅਧੀਨ ਡਾ ਰਾਜੀਵ ਛਾਬੜਾ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਫਾਜਿਲਕਾ ਦੀ ਅਗਵਾਈ ਹੇਠ ਪਿੰਡ ਭਾਗੂ ਵਿਖੇ ਸਾਹੀਵਾਲ ਕਾਫ ਰੈਲੀ ਕੀਤੀ ਗਈ। ਇਸ ਮੋਕੇ ਪਸ਼ੂ ਪਾਲਕਾਂ ਨੂੰ ਸੰਬੋਧਿਤ ਕਰਦੇ ਹੋਏ ਡਾ ਮਨਦੀਪ ਸਿੰਘ ਸੀਨੀਅਰ ਵੈਟਨਰੀ ਅਫਸਰ ਅਬੋਹਰ ਨੇ ਕੱਟੜੂਆਂ/ਵੱਛੜੂਆਂ ਦੀ ਸਾਂਭ ਸੰਭਾਲ ਬਾਰੇ ਜਾਣਕਾਰੀ ਦਿੰਦਿਆ ਬਾਉਲਾ ਦੁੱਧ ਪਿਆਉਣਾ ਦੀ ਮਹੱਤਤਾ ਦੱਸੀ। ਉਹਨਾਂ ਨੇ ਪਸ਼ੂ ਪਾਲਕਾਂ ਨੂੰ ਕਿਹਾ ਕਿ ਉਹ ਛੇ ਮਹੀਨੇ ਤੋਂ ਛੋਟੇ ਬੱਚਿਆਂ ਨੂੰ ਵੜੇਵੇ ਦੀ ਖੱਲ੍ਹ ਜਾਂ ਯੂਰੀਆ ਯੁਕਤ ਫੀਡ ਨਾ ਦੇਣ । ਡਾ ਅਮਿਤ ਨੈਨ ਪ੍ਰੋਜੈਕਟ ਕੋਆਰਡੀਨੇਟਰ ਸਾਹੀਵਾਲ ਪੀ.ਟੀ.ਪ੍ਰੋਜੈਕਟ ਨੇ ਕਿਹਾ ਕਿ ਇਸ ਪ੍ਰੋਜੈਕਟ ਅਧੀਨ ਸਾਹੀਵਾਲ ਗਾਵਾਂ ਦੇ ਨਸਲ ਸੁਧਾਰ ਅਤੇ ਦੁੱਧ ਉਤਪਾਦਨ ਵਧਾਉਣ ਲਈ ਬਹੁਤ ਹੀ ਵਧੀਆ ਨਸਲ ਦੇ ਸਾਹੀਵਾਲ ਸੀਮਨ ਨਾਲ ਮਸਨੂਈ ਗਰਭਦਾਨ ਕੀਤਾ ਜਾਂਦਾ ਹੈ। ਇਸ ਅਧੀਨ ਦੇਸੀ ਨਸਲ ਦੀਆਂ ਗਾਵਾਂ ਦੀ ਦੁੱਧ ਚੁਆਈ ਕਰਵਾਈ ਜਾਂਦੀ ਹੈ। ਅਜਿਹੇ ਪਸ਼ੂਆਂ ਦੇ ਮਾਲਕਾਂ ਨੂੰ ਮਾਨ ਭੱਤਾ ਵੀ ਦਿੱਤਾ ਜਾਂਦਾ ਹੈ। ਉਹਨਾਂ ਨੇ ਕਿਹਾ ਕਿ ਵੱਧ ਦੁੱਧ ਦੇਣ ਵ...
ਅੰਮ੍ਰਿਤਸਰ ਵਿਖੇ 23 ਤੋਂ 29 ਫਰਵਰੀ ਤੱਕ ਕਰਵਾਇਆ ਜਾਵੇਗਾ ‘ਰੰਗਲਾ ਪੰਜਾਬ ਫੈਸਟੀਵਲ’

ਅੰਮ੍ਰਿਤਸਰ ਵਿਖੇ 23 ਤੋਂ 29 ਫਰਵਰੀ ਤੱਕ ਕਰਵਾਇਆ ਜਾਵੇਗਾ ‘ਰੰਗਲਾ ਪੰਜਾਬ ਫੈਸਟੀਵਲ’

Punjab
ਮਾਨਸਾ, 22 ਫਰਵਰੀ: ਪੰਜਾਬ ਸਰਕਾਰ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ 23 ਤੋਂ 29 ਫਰਵਰੀ ਤੱਕ ਸ਼੍ਰੀ ਅੰਮ੍ਰਿਤਸਰ ਵਿਖੇ ਰੰਗਲਾ ਪੰਜਾਬ ਫੈਸਟੀਵਲ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਰਾਜ ਭਰ ਦੇ ਲੋਕਾਂ ਨੂੰ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਕੱਤਰ ਅਮਿਤ ਢਾਕਾ ਵੱਲੋਂ ਇਸ ਰੰਗਲਾ ਪੰਜਾਬ ਫੈਸਟੀਵਲ ਵਿੱਚ ਭਾਗ ਲੈਣ ਦਾ ਸੱਦਾ ਦਿੱਤਾ ਗਿਆ ਹੈ। ਇਸ ਫੈਸਟੀਵਲ ਵਿੱਚ ਪੰਜਾਬ ਦੀ ਕਲਾ ਅਤੇ ਵਿਰਾਸਤ ਦੇ ਵੱਖ-ਵੱਖ ਰੰਗ ਵੇਖਣ ਨੂੰ ਮਿਲਣਗੇ। ਉਨਾਂ ਦੱਸਿਆ ਕਿ ਇਸ ਸੱਤ ਰੋਜ਼ਾ ਮੇਲੇ ਦੌਰਾਨ ਹੈਰੀਟੇਜ ਵਾਕ, ਕਾਰਨੀਵਲ, ਫੂਡ ਸਟਰੇਨ, ਗਰੀਨਥਨ ਤੋਂ ਇਲਾਵਾ ਮਿਊਜ਼ਿਕ ਫੈਸਟੀਵਲ ਵੀ ਕਰਵਾਇਆ ਜਾਵੇਗਾ। ਇਸ ਮੇਲੇ ਵਿਚ ਪੰਜਾਬੀ ਗਾਇਕੀ ਦੇ ਵੱਡੇ ਗਾਇਕ, ਨਾਟਕ ਕਲਾ ਦੇ ਰੰਗ ਬਿਖੇਰਦੇ ਨਾਟਕ, ਡਰਾਮੇ, ਲੋਕ ਕਲਾਵਾਂ ਦਾ ਮੇਲਾ, ਮੈਰਾਥਨ ਦੌੜ, ਪੇਂਟਿੰਗ ਦੇ ਮੁਕਾਬਲਿਆਂ ਤੋਂ ਇਲਾਵਾ ਹਰ ਉਹ ਰੰਗ ਵੇਖਣ ਨੂੰ ਮਿਲੇਗਾ, ਜਿਸ ਕਰਕੇ ਪੰਜਾਬੀ ਜਾਣੇ ਜਾਂਦੇ ਹਨ। ਉਨਾਂ ਦੱਸਿਆ ਕਿ ਇਸ ਲਈ ਪੰਜਾਬ ਦੇ ਸਾਰੇ ਲਜ਼ੀਜ਼ ਖਾਣਿਆਂ ਦਾ ...