ਭਾਸ਼ਾ ਵਿਭਾਗ ਵੱਲੋਂ ਡੀ. ਐੱਮ. ਕਾਲਜ, ਮੋਗਾ ਵਿਖੇ ਤ੍ਰੈ-ਭਾਸ਼ੀ ਕਵੀ ਦਰਬਾਰ ਕਰਵਾਇਆ
ਮੋਗਾ, 22 ਫਰਵਰੀ:
ਮੁੱਖ ਮੰਤਰੀ, ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਅਤੇ ਉਚੇਰੀ ਸਿੱਖਿਆ ਅਤੇ ਭਾਸ਼ਾ ਮੰਤਰੀ, ਪੰਜਾਬ ਸ੍ਰ. ਹਰਜੋਤ ਸਿੰਘ ਬੈਂਸ ਦੀ ਯੋਗ ਅਗਵਾਈ ਹੇਠ ਭਾਸ਼ਾ ਵਿਭਾਗ, ਪੰਜਾਬ ਜ਼ਿਲ੍ਹਾ-ਮੋਗਾ ਵੱਲੋਂ ਡੀ. ਐੱਮ. ਕਾਲਜ ਮੋਗਾ ਦੇ ਸਹਿਯੋਗ ਨਾਲ ਤ੍ਰੈ-ਭਾਸ਼ੀ ਕਵੀ ਦਰਬਾਰ ਕਰਵਾਇਆ ਗਿਆ, ਜਿਸ ਵਿੱਚ ਪੰਜਾਬੀ, ਹਿੰਦੀ ਅਤੇ ਉਰਦੂ ਦੇ ਸਥਾਪਿਤ ਅਤੇ ਨਵੀਨ ਸ਼ਾਇਰਾਂ ਵੱਲੋਂ ਭਾਗ ਲਿਆ ਗਿਆ। ਸਮਾਗਮ ਦੀ ਪ੍ਰਧਾਨਗੀ ਰਾਸ਼ਟਰੀ ਪੁਰਸਕਾਰ ਵਿਜੇਤਾ ਪ੍ਰਸਿੱਧ ਹਿੰਦੀ ਸ਼ਾਇਰ ਸ਼੍ਰੀ ਸੱਤ ਪ੍ਰਕਾਸ਼ ਉੱਪਲ ਵੱਲੋਂ ਕੀਤੀ ਗਈ। ਇਸ ਮੌਕੇ ਪ੍ਰਸਿੱਧ ਆਲੋਚਕ ਅਤੇ ਸ਼ਾਇਰ ਪ੍ਰੋ. ਗੋਪਾਲ ਸਿੰਘ ਬੁੱਟਰ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਇਨ੍ਹਾਂ ਤੋਂ ਇਲਾਵਾ ਪ੍ਰਧਾਨਗੀ ਮੰਡਲ ਵਿੱਚ ਸ਼੍ਰੋਮਣੀ ਪੰਜਾਬੀ ਸਾਹਿਤਕਾਰ ਬਲਦੇਵ ਸਿੰਘ ਸੜਕਨਾਮਾ, ਪ੍ਰਿੰਸੀਪਲ ਸ਼੍ਰੀ ਸੁਰਿੰਦਰ ਕੁਮਾਰ ਸ਼ਰਮਾ, ਉਰਦੂ ਵਿਦਵਾਨ ਸ਼੍ਰੀ ਜਗਦੀਸ਼ ਕੰਬੋਜ ਅਤੇ ਅੰਤਰ ਰਾਸ਼ਟਰੀ ਸਰਬ ਸਾਂਝਾ ਸਾਹਿਤਕ ਮੰਚ (ਰਜਿ.), ਕੈਨੇਡਾ ਦੇ ਚੇਅਰਮੈਨ ਸ. ਦਲਜੀਤ ਸਿੰਘ ਗੈਦੂ ਸ਼ਾਮਿਲ ਸਨ। ਸਮਾਗਮ ਦੀ ਸ਼ੁਰੂਆਤ ਵਿਭਾਗੀ ਧੁਨੀ ਨਾਲ ਕੀਤੀ ਗਈ।ਪ੍ਰੋ. ਗੁਰਪ੍ਰੀਤ ਘਾਲੀ ਨੇ ਪ੍ਰਧਾਨਗੀ ਮੰਡਲ...








