Shadow

Punjab

2 ਮਾਰਚ ਨੂੰ ਫਾਜ਼ਿਲਕਾ ਜਿਲੇ ਵਿਚ 3 ਹੋਰ ਆਮ ਆਦਮੀ ਕਲੀਨਿਕ ਹੋਣਗੇ ਸ਼ੁਰੂ

2 ਮਾਰਚ ਨੂੰ ਫਾਜ਼ਿਲਕਾ ਜਿਲੇ ਵਿਚ 3 ਹੋਰ ਆਮ ਆਦਮੀ ਕਲੀਨਿਕ ਹੋਣਗੇ ਸ਼ੁਰੂ

Punjab
ਫਾਜ਼ਿਲਕਾ  29 ਫਰਵਰੀ ਜਿਲਾ ਫਾਜ਼ਿਲਕਾ ਵਿਚ 3 ਹੋਰ ਥਾਵਾਂ ਅਬੋਹਰ , ਜਲਾਲਾਬਾਦ ਅਤੇ ਅਰਨੀਵਾਲਾ ਵਿਖੇ ਲੋਕਾਂ ਲਈ ਆਮ ਆਦਮੀ ਕਲੀਨਿਕ ਤਿਆਰ ਹੋ ਰਹੇ ਹਨ ਅਤੇ ਉਹਨਾ ਦਾ ਉਸਾਰੀ ਦਾ ਕੰਮ ਪੂਰਾ ਹੋ ਗਿਆ ਹੈ।  ਇਸ ਬਾਰੇ ਜਾਣਕਾਰੀ ਦਿੰਦੇ ਫਾਜ਼ਿਲਕਾ ਦੇ ਕਾਰਜਕਾਰੀ ਸਿਵਲ ਸਰਜਨ ਡਾਕਟਰ ਕਵਿਤਾ ਸਿੰਘ ਨੇ ਦੱਸਿਆ ਕਿ ਸਰਕਾਰ ਦੁਆਰਾ ਜਿਲੇ ਵਿੱਚ ਸਿਹਤ ਸਹੂਲਤਾਂ ਵਿਚ ਵਾਧਾ ਕਰਦੇ ਹੋਏ 3 ਹੋਰ ਆਮ ਆਦਮੀ ਕਲੀਨਿਕ 2 ਮਾਰਚ ਨੂੰ ਲੋਕਾ ਦੀ ਸੇਵਾ ਲਈ ਖੁੱਲਣ ਜਾ ਰਹੇ ਹਨ।  ਉਹਨਾਂ ਨੇ ਦੱਸਿਆ ਕਿ ਨਵੇਂ ਬਣ ਰਹੇ ਆਮ ਆਦਮੀ ਕਲੀਨਿਕ ਲੋਕਾਂ ਲਈ ਫਾਇਦੇਮੰਦ ਸਾਬਿਤ ਹੋਣਗੇ ਕਿਉਂਕਿ ਸਰਕਾਰ ਵਲੋ ਇਕੋ ਛੱਤ ਦੇ ਨੀਚੇ ਸਿਹਤ ਸਹੂਲਤਾਂ ਮਿਲਣ ਗਿਆ। ਉਹਨਾ ਕਿਹਾ ਕਿ ਆਮ ਆਦਮੀ ਕਲੀਨਿਕ ਦਾ ਸੁਪਨਾ ਮੁੱਖ ਮੰਤਰੀ ਪੰਜਾਬ ਦਾ ਹੈ ਜਿਸ ਨੂੰ ਪੂਰਾ ਕਰਨ ਲਈ ਪੂਰਾ ਵਿਭਾਗ ਲਗਿਆ ਹੋਇਆ ਹੈ। ਲੋਕਾਂ ਨੂੰ ਉਹਨਾ ਦੇ ਘਰ ਦੇ ਨਜਦੀਕ ਹੀ ਸਿਹਤ ਸਹੂਲਤ ਜਲਦੀ ਹੀ ਮਿਲਗੀਆ। ਇਹਨਾ ਕਲੀਨਿਕ ਲਈ ਸਟਾਫ ਜਿਸ ਵਿਚ ਡਾਕਟਰ , ਫਾਰਮਾਸਿਸਟ ਅਤੇ ਕਲੀਨੀਕਲ ਅਸਿਸਟੈਂਟ ਅਤੇ ਜਰੂਰੀ ਦਵਾਇਆ ਦੀ ਸਪਲਾਈ ਕਾ ਕੰਮ ਮੁਕੰਮਲ ਕਰ ਲਿਆ ਗਿਆ ਹੈ।...
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜ਼ਿਲ੍ਹੇ ਭਰ ਵਿੱਚ ਵੱਖ-ਵੱਖ ਥਾਵਾਂ ‘ਤੇ ਚੈਕਿੰਗ

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜ਼ਿਲ੍ਹੇ ਭਰ ਵਿੱਚ ਵੱਖ-ਵੱਖ ਥਾਵਾਂ ‘ਤੇ ਚੈਕਿੰਗ

Punjab
ਲੁਧਿਆਣਾ,29 ਫਰਵਰੀ (000) - ਸਿਵਲ ਸਰਜਨ ਡਾਕਟਰ ਜਸਬੀਰ ਸਿੰਘ ਔਲਖ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨੋਡਲ ਅਫ਼ਸਰ ਤੰਬਾਕੂ ਕੰਟਰੋਲ ਡਾ. ਅਸ਼ੀਸ਼ ਚਾਵਲਾ ਅਤੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਦੀ ਅਗਵਾਈ ਹੇਠ ਗਠਿਤ ਕੀਤੀਆ ਗਈਆ ਟੀਮਾਂ ਵੱਲੋ ਆਮ ਲੋਕਾਂ ਨੂੰ ਤੰਬਾਕੂ ਸੇਵਨ ਨਾਲ ਸਰੀਰ 'ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕ ਕੀਤਾ ਗਿਆ। ਟੀਮਾਂ ਵੱਲੋ ਜ਼ਿਲ੍ਹੇ ਭਰ ਵਿੱਚ ਵੱਖ-ਵੱਖ ਥਾਵਾਂ 'ਤੇ ਚੈਕਿੰਗ ਕੀਤੀ ਗਈ ਅਤੇ ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲੇ ਕਰੀਬ 500 ਵਿਅਕਤੀਆਂ ਦੇ ਚਲਾਨ ਕੱਟੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆ ਸਹਾਇਕ ਸਿਵਲ ਸਰਜਨ ਡਾ ਵਿਵੇਕ ਕਟਾਰੀਆ ਨੇ ਦੱਸਿਆ ਕਿ ਬਿਨ੍ਹਾਂ ਚੇਤਾਵਨੀ ਵਾਲੀਆਂ ਵਿਦੇਸ਼ੀ ਸਿਗਰਟਾਂ ਅਤੇ ਖੁਸ਼ਬੂਦਾਰ ਤੰਬਾਕੂ ਵੇਚਣ ਵਾਲੇ ਦੁਕਾਨਦਾਰਾਂ ਨੂੰ ਪੰਜ ਸਾਲ ਦੀ ਸਜਾ ਅਤੇ ਦੱਸ ਹਜਾਰ ਰੁਪਏ ਤੱਕ ਜੁਰਮਾਨਾ ਹੋ ਸਕਦਾ ਹੈ। ਹਰ ਦੁਕਾਨ,ਸਰਕਾਰੀ ਅਤੇ ਗੈਰ ਸਰਕਾਰੀ ਅਦਾਰੇ,ਸਕੂਲਾਂ,ਕਾਲਜ਼ਾਂ ਆਦਿ ਅੱਗੇ ਤੰਬਾਕੂਨੋਸ਼ੀ ਸਬੰਧੀ ਚਿਤਾਵਨੀ ਬੋਰਡ ਲੱਗਿਆ ਹੋਣਾ ਜਰੂਰੀ ਹੈ,ਨਹੀਂ ਤਾ ਸਬੰਧਿਤ ਅਦਾਰੇ ਦੇ ਮਾਲਕ ਜਾਂ ਮੁਖੀ ਦਾ ਵੀ ਚਲਾਨ ਕੱਟਿਆ ਜਾ ਸਕਦਾ ਹੈ। ਕੋਟਪਾ ਐਕਟ...
ਫਾਜ਼ਿਲਕਾ ਸ਼ਹਿਰ ਨੂੰ ਮਿਲੀ ਵਿਕਾਸ ਕਾਰਜਾਂ ਦੀ ਸੌਗਾਤ

ਫਾਜ਼ਿਲਕਾ ਸ਼ਹਿਰ ਨੂੰ ਮਿਲੀ ਵਿਕਾਸ ਕਾਰਜਾਂ ਦੀ ਸੌਗਾਤ

Punjab
ਫਾਜਿਲਕਾ 29 ਫਰਵਰੀ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਫਾਜ਼ਿਲਕਾ ਸ਼ਹਿਰ ਨੂੰ ਵੱਡੀ ਸੌਗਾਤ ਮਿਲੀ ਹੈ। ਫਾਜ਼ਿਲਕਾ ਦੇ ਵਿਧਾਇਕ ਸ਼੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਸ਼ਾਸਤਰੀ ਚੌਂਕ ਵਿਖੇ ਹੋਏ ਇੱਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸ਼ਹਿਰ ਵਿੱਚ ਹੋਣ ਵਾਲੇ ਵੱਖ ਵੱਖ ਵਿਕਾਸ ਕਾਰਜਾਂ ਦੇ ਨੀਹ ਪੱਥਰ ਰੱਖੇ ਜਿਸ ਤੇ 5 ਕਰੋੜ 50 ਲੱਖ ਰੁਪਏ ਦੀ ਲਾਗਤ ਆਵੇਗੀ। ਇਸ ਮੌਕੇ ਵਿਧਾਇਕ ਸ਼੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਬੋਲਦਿਆਂ ਕਿਹਾ ਕਿ ਫਾਜ਼ਿਲਕਾ ਸ਼ਹਿਰ ਨੂੰ ਨਮੂਨੇ ਦੇ ਸ਼ਹਿਰ ਵਜੋਂ ਵਿਕਸਿਤ ਕੀਤਾ ਜਾ ਰਿਹਾ ਹੈ ਅਤੇ ਸ਼ਹਿਰ ਵਿੱਚ ਗਲੀਆਂ ਨਾਲੀਆਂ ਨਾਲ ਸੰਬੰਧਿਤ ਅਤੇ ਹੋਰ ਵਿਕਾਸ ਕਾਰਜਾਂ ਨਾਲ ਸੰਬੰਧਿਤ ਸਾਢੇ ਪੰਜ ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ ਹੋਣ ਤੋਂ ਬਾਅਦ ਜਲਦ ਹੀ ਇਹ ਸਾਰੇ ਪ੍ਰੋਜੈਕਟ ਮੁਕੰਮਲ ਹੋਣਗੇ ਤਾਂ ਸ਼ਹਿਰ ਵਾਸੀਆਂ ਨੂੰ ਇੱਕ ਵਿਵਸਥਿਤ ਬੁਨਿਆਦੀ ਢਾਂਚਾ ਮਿਲੇਗਾ ।ਉਹਨਾਂ ਨੇ ਕਿਹਾ ਕਿ ਇਸ ਨਾਲ ਲੋਕਾਂ ਦੇ ਰਹਿਣ ਸਹਿਣ ਦੇ ਪੱਧਰ ਵਿੱਚ ਸੁਧਾਰ ਹੋਵੇਗਾ ਅਤੇ ਲੋਕਾਂ ਨੂੰ ਚੰਗੀਆਂ ਸਹੂਲਤਾਂ ਮਿਲ ਸਕਣਗੀਆਂ । ਵਿਧਾਇਕ ਨੇ ਇਸ ਮੌਕੇ ਆ...
ਚਾਈਨਾਂ ਡੋਰ ਦੀ ਖਰੀਦ, ਵੇਚ ਅਤੇ ਵਰਤੋਂ ਕਰਨ ਤੇ ਪੂਰਨ ਤੌਰ ਤੇ ਪਾਬੰਦੀ

ਚਾਈਨਾਂ ਡੋਰ ਦੀ ਖਰੀਦ, ਵੇਚ ਅਤੇ ਵਰਤੋਂ ਕਰਨ ਤੇ ਪੂਰਨ ਤੌਰ ਤੇ ਪਾਬੰਦੀ

Punjab
ਸ੍ਰੀ ਮੁਕਤਸਰ ਸਾਹਿਬ 29 ਫਰਵਰੀ ਸ੍ਰੀ ਹਰਪ੍ਰੀਤ ਸਿੰਘ ਸੂਦਨ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਸਿੰਥੈਟਿਕ ਅਤੇ ਪਲਾਸਟਿਕ ਡੋਰ (ਚਾਈਨਾ ਡੋਰ) ਨੂੰ ਸਟੋਰ ਕਰਨ, ਵੇਚਣ ਅਤੇ ਖਰੀਦਣ ਤੇ ਪੂਰੀ ਤਰ੍ਹਾਂ ਨਾਲ ਪਾਬੰਦੀ ਲਗਾ ਦਿੱਤੀ ਹੈ। ਇਸ ਹੁਕਮ ਅਨੁਸਾਰ ਪੰਜਾਬ ਸਰਕਾਰ ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ, ਦੇ ਨੋਟੀਫਿਕੇਸ਼ਨ ਨੰ. 3/25/23—ਐਸ.ਟੀ.ਈ./293 ਮਿਤੀ 05/07/2023 ਦਾ ਹਵਾਲਾ ਦਿੰਦੇ ਹੋਏ ਲਿਖਿਆ ਗਿਆ ਹੈ ਕਿ ਕਈ ਵਿਅਕਤੀਆਂ ਵਲੋਂ ਚਾਈਨਜ਼ ਡੋਰ ਵੇਚੀ ਜਾਂਦੀ ਹੈ ਅਤੇ  ਪਤੰਗਬਾਜੀ ਅਤੇ ਗੁੱਡੀਆਂ ਉਡਾਉਣ ਲਈ ਚਾਈਨਾ ਡੋਰ ਦੀ ਵਰਤੋਂ ਕੀਤੀ ਜਾਂਦੀ ਹੈ ਅਤੇ ਇਹ ਡੋਰ ਸਿੰਥੈਟਿਕ ਅਤੇ ਪਲਾਸਟਿਕ ਦੀ ਬਣੀ ਹੁੰਦੀ ਹੈ ਅਤੇ ਇਹ ਬਹੁਤ ਹੀ ਮਜ਼ਬੂਤ ਨਾ ਗਲਣਯੋਗ ਨਾ ਟੁੱਟਣਯੋਗ ਹੁੰਦੀ ਹੈ। ਹੁਕਮ ਅਨੁਸਾਰ ਜੇਕਰ ਇਹ ਡੋਰ ਢਿੱਲੀ ਹੋ ਜਾਵੇ ਤਾਂ ਰਸਤੇ ਵਿੱਚ ਆ ਰਹੇ ਸਾਈਕਲ, ਸਕੂਟਰ ਅਤੇ ਮੋਟਰ ਸਾਈਕਲ ਚਾਲਕਾਂ ਦਾ ਗਲਾ ਅਤੇ ...
ਸਿਹਤ ਵਿਭਾਗ ਵੱਲੋਂ ਕੁੁਸ਼ਟ ਆਸ਼ਰਮ ਵਿਖੇ ਬਰਤਨਅਤੇ ਕੱਪੜੇ ਵੰਡੇ ਗਏ

ਸਿਹਤ ਵਿਭਾਗ ਵੱਲੋਂ ਕੁੁਸ਼ਟ ਆਸ਼ਰਮ ਵਿਖੇ ਬਰਤਨਅਤੇ ਕੱਪੜੇ ਵੰਡੇ ਗਏ

Punjab
ਮਾਨਸਾ, 29 ਫਰਵਰੀ: ਨੈਸ਼ਨਲ ਲੈਪਰੋਸੀ ਇਰੈਡੀਕੇਸ਼ਨ ਪ੍ਰੋਗਰਾਮ ਅਧੀਨ ਸਰਕਾਰ ਵੱਲੋਂ ਮਨਾਏ ਜਾ ਰਹੇ ਪੰਦਰਵਾੜੇ ਦੇ ਤਹਿਤ ਸਿਵਲ ਸਰਜਨ ਡਾ.ਰਣਜੀਤ ਸਿੰਘ ਰਾਏ ਵੱਲੋਂ ਕੁਸ਼ਟ ਆਸ਼ਰਮ ਠੂਠਿਆਂਵਾਲੀ ਰੋਡ ਮਾਨਸਾ ਵਿਖੇ ਬਰਤਨ ਅਤੇ ਕੱਪੜੇ ਵੰਡੇ ਗਏ। ਉਨ੍ਹਾਂ ਕੁਸ਼ਟ ਰੋਗੀਆਂ ਨੂੰ ਸਿਹਤ ਸੰਭਾਲ ਸਬੰਧੀ ਜਾਣਕਾਰੀ ਦਿੰਦਿਆਂ ਡਾਕਟਰ ਦੀ ਸਲਾਹ ਅਨੁਸਾਰ ਸਹੀ ਅਤੇ ਜਲਦ ਤੋਂ ਜਲਦ ਇਲਾਜ ਕਰਾਉਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਕੁਸ਼ਟ ਰੋਗ ਇਲਾਜਯੋਗ ਹੈ। ਸਮੇਂ ਸਿਰ ਸਹੀ ਇਲਾਜ ਕਰਵਾਉਣ ਨਾਲ ਮਰੀਜ਼ ਸਾਰੀ ਉਮਰ ਅਪੰਗਤਾ ਤੋਂ ਬਚ ਸਕਦਾ ਹੈ। ਇਸ ਬਿਮਾਰੀ ਦੀਆਂ ਦਵਾਈਆਂ ਸਾਰੇ ਸਰਕਾਰੀ ਹਸਪਤਾਲਾਂ ਵਿੱਚੋਂ ਬਿਲਕੁਲ ਮੁਫ਼ਤ ਮਿਲਦੀਆਂ ਹਨ। ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਚਾਹੀਦਾ ਹੈ ਕਿ ਜੇਕਰ ਕੁਸ਼ਟ ਰੋਗ ਦੇ ਲੱਛਣਾਂ ਵਾਲਾ ਕੋਈ ਵੀ ਵਿਅਕਤੀ ਆਪਣੇ ਆਲੇ ਦੁਆਲੇ ਨਜ਼ਰ ਆਉਂਦਾ ਹੈ ਤਾਂ ਉਸ ਨੂੰ ਨਜ਼ਦੀਕੀ ਸਿਹਤ ਕੇਂਦਰ ਵਿੱਚ ਜਾਣ ਲਈ ਪ੍ਰੇਰਿਤ ਕਰੀਏ, ਕੁਸ਼ਟ ਰੋਗੀਆਂ ਨਾਲ ਭੇਦਭਾਵ ਨਹੀਂ ਕਰਨਾ ਚਾਹੀਦਾ ਸਗੋਂ ਉਨ੍ਹਾਂ ਦੀ ਮਦਦ ਕਰਨੀ ਸਾਨੂੰ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਇਸ ਵੇਲੇ ਲੈਪਰੌਸੀ ਹੋਮ ਵਿੱਚ ਜਿੰਨੇ ਵੀ ਮਰੀਜ਼...
ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵਿਦਿਆਰਥੀਆਂ ਨੂੰ ਕਰਵਾਇਆ ਜਾਵੇ ਜਾਣੂ : ਜਸਪ੍ਰੀਤ ਸਿੰਘ

ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵਿਦਿਆਰਥੀਆਂ ਨੂੰ ਕਰਵਾਇਆ ਜਾਵੇ ਜਾਣੂ : ਜਸਪ੍ਰੀਤ ਸਿੰਘ

Punjab
ਬਠਿੰਡਾ, 29 ਫਰਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਦੇ ਮੱਦੇਨਜ਼ਰ ਵਿੱਢੀ ਗਈ ਮੁਹਿੰਮ ਤਹਿਤ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਲਗਾਤਾਰ ਹਰ ਸੰਭਵ ਯਤਨ ਤੇ ਯੋਗ ਉਪਰਾਲੇ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਜ਼ਿਲ੍ਹਾ ਪੱਧਰੀ ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨਕੋਰਡ) ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ। ਬੈਠਕ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਜ਼ਿਲ੍ਹੇ ਅੰਦਰ ਵੱਖ-ਵੱਖ ਵਿਭਾਗਾਂ ਵਲੋਂ ਨਸ਼ਿਆਂ ਦੀ ਰੋਕਥਾਮ ਤੇ ਇਸ ਦੇ ਮਾੜੇ ਦੁਰਪ੍ਰਭਾਵਾਂ ਬਾਰੇ ਜਿੱਥੇ ਅਧਿਕਾਰੀਆਂ ਕੋਲੋਂ ਕੀਤੇ ਜਾ ਰਹੇ ਕਾਰਜਾਂ ਦੀ ਸਮੀਖਿਆ ਕੀਤੀ, ਉੱਥੇ ਹੀ ਉਨ੍ਹਾਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਕੋਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਸਕੂਲਾਂ ਵਿੱਚ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਹਾਸਲ ਕਰਦਿਆਂ ਉਨ੍ਹਾਂ ਨੂੰ ਹਦਾਇਤ ਕੀਤੀ ਕਿ ਸਕੂਲਾਂ ਚ ਨਸ਼ਿਆਂ ਦੇ ਮਾ...
ਪਿੰਡ ਘਰਾਂਗਣਾਂ ਵਿਖੇ ਵੋਟਰ ਜਾਗਰੂਕਤਾ ਰੈਲੀ ਦੌਰਾਨ ਵੋਟ ਦੇ ਹੱਕ ਦੀ ਲਾਜ਼ਮੀ ਵਰਤੋਂ ਕਰਨ ਲਈ ਕੀਤਾ ਪ੍ਰੇਰਿਤ

ਪਿੰਡ ਘਰਾਂਗਣਾਂ ਵਿਖੇ ਵੋਟਰ ਜਾਗਰੂਕਤਾ ਰੈਲੀ ਦੌਰਾਨ ਵੋਟ ਦੇ ਹੱਕ ਦੀ ਲਾਜ਼ਮੀ ਵਰਤੋਂ ਕਰਨ ਲਈ ਕੀਤਾ ਪ੍ਰੇਰਿਤ

Punjab
ਮਾਨਸਾ, 29 ਫਰਵਰੀ: ਪਿੰਡ ਘਰਾਗਣਾ ਵਿਖੇ ਸਰਕਾਰੀ ਹਾਈ ਸਕੂਲ ਘਰਾਗਣਾ ਦੇ ਸਹਿਯੋਗ ਨਾਲ ਵੋਟਰ ਜਾਗਰੂਕਤਾ ਰੈਲੀ ਕੱਢੀ ਗਈ। ਸਵੀਪ ਨੋਡਲ ਅਫ਼ਸਰ ਜਗਜੀਵਨ ਆਲੀਕੇ ਨੇ ਦੱਸਿਆ ਕਿ ਵੋਟਰਾਂ ਨੂੰ ਵੋਟ ਦੇ ਅਧਿਕਾਰ ਅਤੇ ਮਹੱਤਤਾ ਤੋਂ ਜਾਣੂ ਕਰਵਾਉਣ ਲਈ ਵੋਟਰ ਜਾਗਰੂਕਤਾ ਮੁਹਿੰਮ ਉਲੀਕੀ ਗਈ ਹੈ। ਉਨ੍ਹਾਂ ਕਿਹਾ ਕਿ ਵੋਟਰ ਜਾਗਰੂਕਤਾ ਮੁਹਿੰਮ ਦਾ ਮਕਸਦ ਲੋਕਾਂ ਨੂੰ ਵੱਧ ਤੋਂ ਵੱਧ ਆਪਣੀ ਵੋਟ ਦੀ ਵਰਤੋਂ ਕਰਨ ਅਤੇ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਨਾਗਰਿਕਾਂ ਨੂੰ ਆਪਣੀ ਵੋਟ ਬਣਵਾਉਣ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾ ਦੱਸਿਆ ਕਿ ਜਾਗਰੂਕਤਾ ਰੈਲੀ ਦੌਰਾਨ ਵੋਟਰਾਂ ਵਿੱਚ ਉਤਸ਼ਾਹ ਪੈਦਾ ਕਰਨ ਲਈ ਵਿਦਿਆਰਥੀਆਂ ਵੱਲੋਂ ਪ੍ਰੇਰਨਾਮਈ ਸਲੋਗਨਾਂ ਨਾਲ ਮੁਹਿੰਮ ਨੂੰ ਹੁਲ੍ਹਾਰਾ ਦਿੱਤਾ ਗਿਆ। ਸਮੂਹ ਵੋਟਰਾਂ ਨੂੰ ਅਗਾਮੀ ਲੋਕ ਸਭਾ ਚੋਣਾਂ ਵਿਚ ਆਪਣੇ ਵੋਟ ਦੇ ਹੱਕ ਕੀ ਲਾਜ਼ਮੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸ਼ਮਸ਼ੇਰ ਸਿੰਘ ਡੀ.ਪੀ.ਈ. ਅਤੇ ਮੈਡਮ ਸੀਮਾ ਗਰਗ ਹਾਜ਼ਰ ਸਨ...
ਆਰ.ਬੀ.ਆਈ ਨੇ ਮੁਹਾਲੀ ਵਿੱਚ ਵਿੱਤੀ ਸਾਖਰਤਾ ਹਫ਼ਤਾ ਮਨਾਇਆ

ਆਰ.ਬੀ.ਆਈ ਨੇ ਮੁਹਾਲੀ ਵਿੱਚ ਵਿੱਤੀ ਸਾਖਰਤਾ ਹਫ਼ਤਾ ਮਨਾਇਆ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 29 ਫਰਵਰੀ: ਆਰ.ਬੀ.ਆਈ. ਵੱਲੋਂ ਵਿੱਤੀ ਸਾਖਰਤਾ ਹਫ਼ਤੇ ਦੇ ਤਹਿਤ ਮੁਹਾਲੀ ਜ਼ਿਲ੍ਹੇ ਵਿੱਚ ਦੋ ਥਾਵਾਂ ’ਤੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। 26 ਫਰਵਰੀ ਤੋਂ 01 ਮਾਰਚ ਤੱਕ ਵਿੱਤੀ ਸਾਖਰਤਾ ਹਫ਼ਤਾ ਸਾਲ 2016 ਤੋਂ ਆਰ.ਬੀ.ਆਈ. ਦੀ  ਸਾਲਾਨਾ ਪਹਿਲਕਦਮੀ ਹੈ। ਇਸ ਮੁਹਿੰਮ ਦਾ ਉਦੇਸ਼ ਵਿੱਤੀ ਮੁੱਦਿਆਂ 'ਤੇ ਜਾਗਰੂਕਤਾ ਪੈਦਾ ਕਰਨਾ ਹੈ। ਇਸ ਸਾਲ ਦੀ ਥੀਮ "ਸਹੀ ਸ਼ੁਰੂਆਤ ਕਰੋ  ਵਿੱਤੀ ਤੌਰ 'ਤੇ ਸਮਾਰਟ ਬਣੋ "ਨੌਜਵਾਨਾਂ ਨੂੰ ਨਿੱਜੀ ਵਿੱਤ ਦੀਆਂ ਮੁਸ਼ਕਲਾਂ ਨੂੰ ਹੱਲ ਕਰਨ ਅਤੇ ਲੰਬੇ ਸਮੇਂ ਦੀ ਵਿੱਤੀ ਸੁਰੱਖਿਆ ਅਤੇ ਸਫਲਤਾ ਲਈ ਇੱਕ ਮਜ਼ਬੂਤ ਵਿੱਤੀ ਬੁਨਿਆਦ ਬਣਾਉਣ ਲਈ ਸ਼ਕਤੀ ਪ੍ਰਦਾਨ ਕਰਨ ਦੇ ਮਹੱਤਵ ਨੂੰ ਰੇਖਾਂਕਿਤ ਕਰਦੀ ਹੈ। ਸਰਕਾਰੀ ਮਹਿਲਾ ਆਈ.ਟੀ.ਆਈ ਫੇਜ਼ 5 ਮੋਹਾਲੀ ਵਿਖੇ 70 ਤੋਂ ਵੱਧ ਔਰਤਾਂ ਨੇ ਭਾਗ ਲਿਆ। ਆਰ.ਬੀ.ਆਈ ਚੰਡੀਗੜ੍ਹ ਤੋਂ ਵਿਸ਼ੇਸ਼ ਮਹਿਮਾਨ ਗਰਿਮਾ ਬੱਸੀ ਅਤੇ ਐਲ.ਡੀ.ਐਮ ਮੋਹਾਲੀ ਐਮ ਕੇ ਭਾਰਦਵਾਜ ਅਤੇ ਸਦਵਿੰਦਰ ਪਾਲ ਸਿੰਘ ਪ੍ਰਿੰਸੀਪਲ ਆਈ.ਟੀ.ਆਈ ਫੇਜ਼ 5 ਮੋਹਾਲੀ ਤੇ ਆਈ.ਟੀ.ਆਈ ਦੇ ਸਮੁੱਚੇ ਸਟਾਫ ਨੇ ਸਮਾਗਮ ਵਿੱਚ ਸ਼ਿਰਕਤ ਕੀਤੀ। ਵਿਦਿਆਰਥੀਆਂ ਨੂੰ ਵ...
ਵਿਧਾਇਕ ਦਹੀਯਾ, ਵਿਧਾਇਕ ਭੁੱਲਰ ਤੇ ਡੀ.ਸੀ. ਵੱਲੋਂ ਦਿਵਿਆਂਗਜਨਾਂ ਨੂੰ ਮੁਫ਼ਤ ਬਨਾਵਟੀ ਅੰਗ ਅਤੇ ਉਪਕਰਨਾਂ ਦੀ ਵੰਡ ਕੀਤੀ ਗਈ

ਵਿਧਾਇਕ ਦਹੀਯਾ, ਵਿਧਾਇਕ ਭੁੱਲਰ ਤੇ ਡੀ.ਸੀ. ਵੱਲੋਂ ਦਿਵਿਆਂਗਜਨਾਂ ਨੂੰ ਮੁਫ਼ਤ ਬਨਾਵਟੀ ਅੰਗ ਅਤੇ ਉਪਕਰਨਾਂ ਦੀ ਵੰਡ ਕੀਤੀ ਗਈ

Punjab
ਫਿਰੋਜ਼ਪੁਰ, 29 ਫਰਵਰੀ 2024 :             ਦਿਵਿਯਾਂਗਜਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੇ ਕਲਿਆਣ ਅਤੇ ਪੁਨਰਵਾਸ ਲਈ ਵੱਡੀ ਪੱਧਰ ’ਤੇ ਕੰਮ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਮਿਤੀ 21 ਤੋਂ 25 ਨਵੰਬਰ 2023 ਤੱਕ ਫਿਰੋਜ਼ਪੁਰ,  ਜ਼ੀਰਾ,  ਗੁਰੂਹਰਸਹਾਏ, ਤਲਵੰਡੀ ਅਤੇ ਮੱਖੂ ਵਿੱਚ ਦਿਵਿਯਾਂਗਜਨਾਂ ਲਈ ਸ਼ਨਾਖਤੀ ਕੈਂਪ ਲਗਾਏ ਗਏ ਸਨ ਅਤੇ ਇਨ੍ਹਾਂ ਕੈਂਪਾਂ ਦੌਰਾਨ ਸ਼ਨਾਖਤ ਕੀਤੇ ਗਏ ਦਿਵਿਯਾਂਗਜਨਾਂ ਨੂੰ ਅੱਜ ਮੁਫਤ ਉਪਕਰਣ ਵੰਡੇ ਗਏ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ ਰਜਨੀਸ਼ ਦਹੀਯਾ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਵੱਲੋਂ ਬਨਾਵਟੀ ਅੰਗ ਅਤੇ ਉਪਕਰਨ ਜਿਵੇਂ ਕਿ ਮੋਟਰਾਈਜਡ ਟਰਾਈਸਾਈਕਲ,   ਟਰਾਈਸਾਈਕਲ,  ਵਹੀਲਚੇਅਰ,  ਵਿਸਾਖੀਆਂ,  ਛੜੀਆਂ, ਰੋਲੇਟਰ, ਕੰਨਾਂ ਦੀਆਂ ਮਸ਼ੀਨਾਂ, ਸਮਾਰਟ ਕੇਨ, ਸੀ.ਪੀ.ਚੇਅਰ ਆਦਿ ਦੀ ਵੰਡ ਦਿਵਿਆਂਗਜਨ ਲਾਭਪਾਤਰੀਆਂ ਨੂੰ ਕੀਤੀ ਗਈ।             ਇਸ ਮੌਕੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ...
ਐਮ.ਐਲ.ਏ. ਸੇਖੋਂ ਨੇ 1.20 ਕਰੋੜ ਦੀ ਲਾਗਤ ਨਾਲ ਪੁਲਿਸ ਲਾਈਨ ਫ਼ਰੀਦਕੋਟ ਦੇ ਨਵੀਨੀਕਰਨ ਦਾ ਕੰਮ ਸ਼ੁਰੂ ਕਰਵਾਇਆ

ਐਮ.ਐਲ.ਏ. ਸੇਖੋਂ ਨੇ 1.20 ਕਰੋੜ ਦੀ ਲਾਗਤ ਨਾਲ ਪੁਲਿਸ ਲਾਈਨ ਫ਼ਰੀਦਕੋਟ ਦੇ ਨਵੀਨੀਕਰਨ ਦਾ ਕੰਮ ਸ਼ੁਰੂ ਕਰਵਾਇਆ

Punjab
ਫ਼ਰੀਦਕੋਟ 29 ਫ਼ਰਵਰੀ,2024 ਐਮ.ਐਲ.ਏ. ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਪੁਲਿਸ ਲਾਈਨ ਫ਼ਰੀਦਕੋਟ ਵਿਖੇ 1.20 ਕਰੋੜ ਦੀ ਲਾਗਤ ਨਾਲ  ਨਵੀਨੀਕਰਨ ਦਾ ਕੰਮ ਸ਼ੁਰੂ ਕਰਵਾਉਣ ਮੌਕੇ ਕਿਹਾ ਕਿ ਇਹ ਪੁਲਿਸ ਲਾਈਨ 1972 ਤੋਂ ਬਣੀ ਹੋਈ ਹੈ ਅਤੇ ਇਥੇ ਬਣੇ ਕੁਆਟਰਾਂ, ਬਾਥਰੂਮਾਂ ਅਤੇ ਹੋਰ ਇਮਾਰਤ ਦੀ ਹਾਲਤ ਕਾਫੀ ਖਸਤਾ ਹੋ ਚੁੱਕੀ ਸੀ ਜਿਸ ਕਾਰਨ ਪੁਲਿਸ ਮੁਲਾਜ਼ਮਾਂ ਨੂੰ ਕਾਫੀ ਦਿੱਕਤਾਂ ਦਰਪੇਸ਼ ਆ ਰਹੀਆਂ ਸਨ। ਸ. ਸੇਖੋਂ ਨੇ ਕਿਹਾ ਕਿ ਪੁਲਿਸ ਲਾਈਨ ਵਿਖੇ ਇਹ ਪਹਿਲੀ ਵਾਰ ਹੋ ਰਿਹਾ ਹੈ ਕਿ ਅਫ਼ਸਰਾਂ ਦੀਆਂ ਕੋਠੀਆਂ, ਕੁਆਟਰਾਂ ਅਤੇ ਬਾਥਰੂਮਾਂ ਦੀ ਮੁਰੰਮਤ ਦਾ ਕੰਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਲਾਈਨ ਦਾ ਨਵੀਨੀਕਰਨ ਕਰਕੇ ਇਸ ਨੂੰ ਆਧੁਨਿਕ ਰੂਪ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਨੂੰ ਸਹੂਲਤਾਂ ਦੇਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਇਸ ਮੌਕੇ ਐਸ.ਪੀ.ਬਲਜੀਤ ਸਿੰਘ ਭੁੱਲਰ, ਗੁਰਮੇਲ ਸਿੰਘ, ਅਮਰਜੀਤ ਸਿੰਘ, ਗੁਰਸੇਵਕ ਬੁੱਟਰ, ਗੁਰਜੰਟ ਸਿੰਘ ਅਤੇ ਹੋਰ ਪੁਲਿਸ ਅਧਿਕਾਰੀ ਹਾਜ਼ਰ ਸਨ।...