Sunday, March 15
Shadow

Punjab

ਕੇ.ਵੀ.ਕੇ ਵਲੋਂ ਸਰ੍ਹੋਂ ਸਬੰਧੀ ਖੇਤ ਦਿਵਸ ਦਾ ਆਯੋਜਨ

ਕੇ.ਵੀ.ਕੇ ਵਲੋਂ ਸਰ੍ਹੋਂ ਸਬੰਧੀ ਖੇਤ ਦਿਵਸ ਦਾ ਆਯੋਜਨ

Punjab
ਸ੍ਰੀ ਮੁਕਤਸਰ ਸਾਹਿਬ 21 ਫਰਵਰੀ ਕ੍ਰਿਸ਼ੀ ਵਿਗਿਆਨ ਕੇਂਦਰ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਪਿੰਡ ਹਰੀਕੇ ਕਲਾਂ ਵਿਖੇ ਸਰੋਂ ਸਬੰਧੀ ਖੇਤ ਦਿਵਸ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਪਿੰਡ ਦੇ ਲਗਭਗ 70 ਸੂਝਵਾਨ ਕਿਸਾਨ ਵੀਰਾਂ ਨੇ ਭਾਗ ਲਿਆ। ਖੇਤ ਦਿਵਸ ਦੀ ਪ੍ਰਧਾਨਗੀ ਕਰਦੇ ਹੋਏ ਡਾ. ਕਰਮਜੀਤ ਸ਼ਰਮਾ, ਐਸੋਸੀਏਟ ਡਾਇਰੈਕਟਰ, ਕ੍ਰਿਸ਼ੀ ਵਿਗਿਆਨ ਕੇਂਦਰ ਨੇ ਦੱਸਿਆ ਕਿ ਕੇ.ਵੀ.ਕੇ ਵਲੋਂ ਜਿਲ੍ਹੇ ਦੇ ਵੱਖ—ਵੱਖ ਪਿੰਡਾਂ ਵਿਚ ਗੋਭੀ—ਸਰੋਂ ਦੀ ਕਿਸਮ ਜੀ.ਐਸ.ਸੀ—7 ਦੇ ਪ੍ਰਦਰਸ਼ਨੀ ਪਲਾਟ ਲਗਾਏ ਗਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਹ ਗੋਭੀ—ਸਰੋਂ ਦੀ ਵੱਧ ਝਾੜ ਦੇਣ ਵਾਲੀ ਕਨੋਲਾ ਕਿਸਮ ਹੈ ਜਿਸ ਦਾ ਤੇਲ ਵੀ ਮਨੁੱਖੀ ਸਿਹਤ ਲਈ ਬਹੁਤ ਗੁਣਕਾਰੀ ਹੈ। ਉਨ੍ਹਾਂ ਨੇ ਆਏ ਹੋਏ ਕਿਸਾਨ ਵੀਰਾਂ ਨੂੰ ਖੇਤੀ ਖਰਚੇ ਘਟਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ f੍ਰਕਸ਼ੀ ਵਿਗਿਆਨ ਕੇਂਦਰ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਪੇਂਡੂ ਬੇਰੁਜਗਾਰ ਲੜਕੇ ਅਤੇ ਲੜਕੀਆਂ ਲਈ ਕਿੱਤਾ ਮੁੱਖੀ ਸਿਖਲਾਈ ਕੋਰਸ ਜਿਵੇਂ ਕਿ ਮੱਖੀ ਪਾਲਣ, ਪਸ਼ੂ ਪਾਲਣ, ਖੁੰਬ ਉਤਪਾਦਨ ਅਤੇ ਗ੍ਰਹਿ ਵਿਗਿਆਨ ਸਬੰਧੀ ਆਯੋਜਿਤ ਕੀਤੇ ਜਾਦੇਂ ਹਨ। ਡਾ. ਗੁਰਮੇਲ ਸਿੰਘ ਸੰਧੂ, ਸਹ...
ਐਸਪੀਰੇਸ਼ਨ ਪ੍ਰੋਗਰਾਮ ਤਹਿਤ ਮੋਗਾ ਦੇ 50 ਕਿਸਾਨਾਂ ਨੂੰ ਪਾਣੀ ਦੀ ਬੱਚਤ ਵਾਲੇ ਪ੍ਰੋਜੈਕਟਾਂ ਦਾ ਕਰਵਾਇਆ ਦੌਰਾ

ਐਸਪੀਰੇਸ਼ਨ ਪ੍ਰੋਗਰਾਮ ਤਹਿਤ ਮੋਗਾ ਦੇ 50 ਕਿਸਾਨਾਂ ਨੂੰ ਪਾਣੀ ਦੀ ਬੱਚਤ ਵਾਲੇ ਪ੍ਰੋਜੈਕਟਾਂ ਦਾ ਕਰਵਾਇਆ ਦੌਰਾ

Punjab
ਮੋਗਾ, 21 ਫਰਵਰੀ: ਜ਼ਿਲ੍ਹਾ ਮੋਗਾ ਨੂੰ ਐਸਪੀਰੇਸ਼ਨਲ ਤੋਂ ਇੰਸਪੀਰੇਸ਼ਨਲ ਜ਼ਿਲ੍ਹਾ ਬਣਾਉਣ ਦੇ ਯਤਨ ਨਿਰੰਤਰ ਜਾਰੀ ਰੱਖੇ ਜਾ ਰਹੇ ਹਨ। ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਇਸ ਖੇਤਰ ਵਿੱਚ ਸਰਕਾਰ ਵੱਲੋਂ ਆ ਰਹੀ ਵਿੱਤੀ ਸਹਾਇਤਾ ਦੀ ਉੱਚਿਤ ਵਰਤੋਂ ਕਰਕੇ ਵਿਕਾਸ ਦੇ ਵੱਖ ਵੱਖ ਖੇਤਰਾਂ ਵਿੱਚ ਅਹਿਮ ਕਦਮ ਪੁੱਟੇ ਜਾ ਰਹੇ ਹਨ। ਕਈ ਅਹਿਮ ਕਾਰਜ ਸੰਪੂਰਨ ਵੀ ਹੋ ਚੁੱਕੇ ਹਨ ਅਤੇ ਕਈ ਅਹਿਮ ਕਾਰਜ ਕਾਰਜਸ਼ੀਲ ਹਨ। ਇਸ ਪ੍ਰੋਗਰਾਮ ਤਹਿਤ ਕਿਸਾਨਾਂ ਨੂੰ ਪਾਣੀ ਦੀ ਵਧੇਰੇ ਬੱਚਤ ਦੇ ਰਾਹਾਂ ਵੱਲ ਤੋਰਨ ਦੇ ਮਨੋਰਥ ਵਜੋਂ ਡਿਪਟੀ ਕਮਿਸ਼ਨਰ ਮੋਗਾ ਵੱਲੋਂ 50 ਕਿਸਾਨਾਂ ਨੂੰ ਪਾਣੀ ਦੀ ਬੱਚਤ ਤੇ ਖੇਤਰ ਵਿੱਚ ਅਹਿਮ ਪ੍ਰੋਜੈਕਟਾਂ ਨੂੰ ਦਿਖਾਉਣ ਲਈ ਇੱਕ ਦੌਰਾ ਕਰਵਾਇਆ ਗਿਆ। ਇਸ ਬੱਸ ਨੂੰ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਖੁਦ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਦੌਰੇ ਤਹਿਤ ਕਿਸਾਨਾਂ ਨੂੰ ਜਲੰਧਰ ਜ਼ਿਲ੍ਹੇ ਦੇ ਪਿੰਡ ਰੁੜਕਾ ਕਲਾਂ ਅਤੇ ਸੈਂਟਰ ਆਫ਼ ਐਕਸੀਲੈਂਸ ਕਰਤਾਰਪੁਰ ਲਿਜਾਇਆ ਗਿਆ।ਰੁੜਕਾ ਕਲਾਂ ਪਿੰਡ ਵਿੱਚ ਯੂਥ ਫੁੱਟਬਾਲ ਕਲੱਬ ਵੱਲੋਂ ਕੀਤੇ ਗਏ ਸ਼ਲਾਘਾਯੋਗ ਪ੍ਰੋਜੈਕਟ ਦਿਖਾਏ ਗਏ, ਜਿੱਥੇ ਪਿੰਡ ਦੇ ਚਾਰ ਛੱਪੜਾਂ ਦਾ ਨ...
ਪੰਜਾਬ ਸਰਕਾਰ ਵਲੋਂ ਪੰਜਾਬੀ ਪ੍ਰਵਾਸੀ ਭਾਰਤੀਆਂ ਨਾਲ ਮਿਲਣੀ 27 ਫਰਵਰੀ ਨੂੰ ਫਿਰੋਜ਼ਪੁਰ ਵਿਖੇ – ਧੀਮਾਨ

ਪੰਜਾਬ ਸਰਕਾਰ ਵਲੋਂ ਪੰਜਾਬੀ ਪ੍ਰਵਾਸੀ ਭਾਰਤੀਆਂ ਨਾਲ ਮਿਲਣੀ 27 ਫਰਵਰੀ ਨੂੰ ਫਿਰੋਜ਼ਪੁਰ ਵਿਖੇ – ਧੀਮਾਨ

Punjab
ਫਿਰੋਜ਼ਪੁਰ, 21 ਫਰਵਰੀ 2024:             ਪੰਜਾਬ ਸਰਕਾਰ ਵਲੋਂ ਪੰਜਾਬੀ ਪ੍ਰਵਾਸੀ ਭਾਰਤੀਆਂ ਦੇ ਮਸਲਿਆਂ ਤੇ ਸ਼ਿਕਾਇਤਾਂ ਦੇ ਉਚਿੱਤ ਨਿਪਟਾਰੇ, ਉਨ੍ਹਾਂ ਨਾਲ ਬਿਹਤਰੀਨ ਤਾਲਮੇਲ ਸਥਾਪਿਤ ਕਰਕੇ ਉਨ੍ਹਾਂ ਨੂੰ ਸੂਬੇ ਦੀ ਤਰੱਕੀ ਵਿੱਚ ਭਾਈਵਾਲ ਬਣਾਉਣ ਤੇ ਜੜ੍ਹਾਂ ਨਾਲ ਜੋੜਣ ਦੇ ਮਕਸਦ ਨਾਲ ‘ਪੰਜਾਬੀ ਪ੍ਰਵਾਸੀ ਭਾਰਤੀਆਂ ਨਾਲ ਮਿਲਣੀ‘ ਪ੍ਰੋਗਰਾਮ ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫਿਰੋਜ਼ਪੁਰ ਵਿਖੇ 27 ਫਰਵਰੀ ਦਸੰਬਰ 2024 ਨੂੰ ਆਯੋਜਿਤ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦਿੱਤੀ।             ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮਿਲਣੀ ਵਿੱਚ ਕੈਬਨਿਟ ਮੰਤਰੀ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਟੀਮ ਵੱਲੋਂ ਫਿਰੋਜ਼ਪੁਰ, ਮੋਗਾ, ਫਰੀਦਕੋਟ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ ਤੇ ਤਰਨ ਤਾਰਨ ਜ਼ਿਲ੍ਹਿਆਂ ਨਾਲ ਸਬੰਧਿਤ ਪ੍ਰਵਾਸੀ ਭਾਰਤੀਆਂ ਦੀਆਂ ਸ਼ਿਕਾਇਤਾਂ ਤੇ ਮਸਲਿਆਂ ਨੂੰ ਸੁਣਿਆ ਜਾਵੇਗਾ ਅਤੇ ਮੌਕੇ ‘ਤੇ ਉਚਿੱਤ ਨਿਪਟਾਰਾ/ਹੱਲ ਕੀਤਾ ਜਾਵੇਗਾ। ...
ਵਿਧਾਇਕ ਰਣਬੀਰ ਸਿੰਘ ਭੁੱਲਰ ਅਤੇ ਡਿਪਟੀ ਕਮਿਸ਼ਨਰ ਵੱਲੋਂ ਵਪਾਰੀਆਂ, ਸਨੱਅਤਕਾਰਾਂ ਅਤੇ ਦੁਕਾਨਦਾਰਾਂ ਨਾਲ ਕੀਤੀ ਗਈ ਮੀਟਿੰਗ

ਵਿਧਾਇਕ ਰਣਬੀਰ ਸਿੰਘ ਭੁੱਲਰ ਅਤੇ ਡਿਪਟੀ ਕਮਿਸ਼ਨਰ ਵੱਲੋਂ ਵਪਾਰੀਆਂ, ਸਨੱਅਤਕਾਰਾਂ ਅਤੇ ਦੁਕਾਨਦਾਰਾਂ ਨਾਲ ਕੀਤੀ ਗਈ ਮੀਟਿੰਗ

Punjab
ਫਿਰੋਜ਼ਪੁਰ 21 ਫਰਵਰੀ 2024.            ਪੰਜਾਬ ਸਰਕਾਰ ਵਪਾਰੀ, ਕਿਸਾਨ, ਮਜ਼ਦੂਰ ਅਤੇ ਮੁਲਾਜ਼ਮਾ ਸਮੇਤ ਹਰ ਵਰਗ ਦੇ ਨਾਲ ਹੈ ਅਤੇ ਪੰਜਾਬ ਸਰਕਾਰ ਲੋਕਾਂ ਤੇ ਬਿਨ੍ਹਾਂ ਕਿਸੇ ਵਿੱਤੀ ਬੋਝ ਦੇ ਉਨ੍ਹਾਂ ਦੀਆਂ ਸਹੂਲਤਾਂ ਵਿੱਚ ਵਾਧਾ ਕਰਨ ਲਈ ਯਤਨਸ਼ੀਲ ਹੈ। ਇਹ ਪ੍ਰਗਟਾਵਾ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਵਪਾਰੀਆਂ, ਦੁਕਾਨਦਾਰਾਂ, ਸਨੱਅਤਕਾਰਾਂ ਨਾਲ ਜੀ.ਐਸ. ਟੀ., ਵਪਾਰ, ਬਿਜਲੀ, ਵੱਖ-ਵੱਖ ਤਰ੍ਹਾਂ ਦੀ ਸਰਕਾਰੀ ਪ੍ਰਵਾਨਗੀਆਂ, ਸੁਰੱਖਿਆ ਆਦਿ ਮੁੱਦਿਆਂ ਸਬੰਧੀ ਮੀਟਿੰਗ ਦੌਰਾਨ ਕੀਤਾ।           ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਮੀਟਿੰਗ ਦੌਰਾਨ ਵਪਾਰੀਆਂ, ਦੁਕਾਨਦਾਰਾਂ, ਸਨੱਅਤਕਾਰਾਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਮਨ ਕਾਨੂੰਨ, ਸੁਰੱਖਿਆ, ਜੀ.ਐਸ.ਟੀ., ਵਪਾਰ, ਬਿਜਲੀ, ਵੱਖ-ਵੱਖ ਤਰ੍ਹਾਂ ਦੀਆ ਸਰਕਾਰੀ ਪ੍ਰਵਾਨਗੀਆਂ ਆਦਿ ਮੱਸਲਿਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਹਾਜ਼ਰ ਦੁਕਾਨਕਾਰਾਂ, ਵਪਾਰੀਆਂ ਨੇ ਆਪਣੀਆਂ ਮੁਸ਼ਕਲਾਂ ਸਬੰਧੀ ਵਿਚਾਰਾਂ ਰੱਖੀਆਂ ਜਿਨ੍ਹਾਂ ਦੇ ਯੋਗ ਹ...
ਪਸ਼ੂ ਪਾਲਣ ਵਿਭਾਗ ਘਰ ਘਰ ਵੰਡ ਰਿਹੈ ਮਲੱਪਾਂ ਦੀ ਦਵਾਈ

ਪਸ਼ੂ ਪਾਲਣ ਵਿਭਾਗ ਘਰ ਘਰ ਵੰਡ ਰਿਹੈ ਮਲੱਪਾਂ ਦੀ ਦਵਾਈ

Punjab
ਮੋਗਾ, 21 ਫਰਵਰੀ: ਪਸ਼ੂ ਪਾਲਣ ਮੰਤਰੀ ਪੰਜਾਬ ਸ੍ਰ. ਗੁਰਮੀਤ ਸਿੰਘ ਖੁੱਡੀਆਂ ਦੀ ਯੋਗ ਅਗਵਾਈ ਹੇਠ ਸੂਬੇ ਦੇ ਪਸ਼ੂਆ ਨੂੰ ਪਸ਼ੂ ਹਸਪਤਾਲਾਂ ਵਿੱਚ ਵਧੀਆ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਪਸ਼ੂਆਂ ਦੀ ਸਿਹਤ ਦਾ ਖਾਸ ਖਿਆਲ ਰੱਖਿਆ ਜਾ ਰਿਹਾ ਹੈ, ਗੰਭੀਰ ਬਿਮਾਰੀਆਂ ਦੇ ਟੀਕਾਕਰਨ ਨੂੰ ਬਿਲਕੁਲ ਮੁਫ਼ਤ ਵਿੱਚ ਮੁਹੱਈਆ ਕਰਵਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਮੋਗਾ ਡਾ. ਹਰਵੀਨ ਕੌਰ ਧਾਲੀਵਾਲ ਨੇ ਦੱਸਿਆ ਕਿ ਉਕਤ ਦੀ ਲੜੀ ਵਿੱਚ ਹੁਣ ਵਿਭਾਗ ਵੱਲੋਂ ਪਸ਼ੂਆਂ ਨੂੰ ਮਲੱਪ ਮੁਕਤ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਮਲੱਪਾਂ ਦੀਆਂ ਗੋਲੀਆਂ ਮੁਫ਼ਤ ਵਿੱਚ ਪਸ਼ੂ ਪਾਲਕਾਂ ਦੇ ਘਰ ਘਰ ਜਾ ਕੇ ਵੰਡੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਮੋਗਾ ਵਿੱਚ  2 ਲੱਖ 45 ਹਜ਼ਾਰ ਓਕਸਾਜੋਲ ਬੋਲਸ 1 ਗੋਲੀਆਂ ਅਤੇ ਛੋਟੇ ਜਾਨਵਰਾਂ ਲਈ 42 ਹਜ਼ਾਰ 500 ਓਜਾਜੋਲ-150 ਗੋਲੀਆਂ ਦੀ ਵੰਡ ਕੀਤੀ ਜਾ ਰਹੀਹੈ। ਉਨ੍ਹਾਂ ਸਮੂਹ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਪਸ਼ੂ ਇਸ ਦਵਾਈ ਤੋਂ ਵਾਂਝਾ ਰਹਿ ਗਿਆ ਹੈ ਤਾਂ ਉਹ ਨੇੜੇ ਦੀ ਪਸ਼ੂ ਸੰਸਥਾ ਨਾਲ ਸੰਪਰਕ ਕਰਕੇ ਇਹ ਦਵਾਈ ਪ੍...
ਜ਼ਿਲ੍ਹੇ ਵਿੱਚ ਪਲਸ ਪੋਲੀਓ ਮੁਹਿੰਮ 03 ਮਾਰਚ ਤੋਂ

ਜ਼ਿਲ੍ਹੇ ਵਿੱਚ ਪਲਸ ਪੋਲੀਓ ਮੁਹਿੰਮ 03 ਮਾਰਚ ਤੋਂ

Punjab
ਐਸ.ਏ.ਐਸ ਨਗਰ, 21 ਫਰਵਰੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਸੋਨਮ ਚੌਧਰੀ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਟਾਸਕ ਫੋਰਸ ਫਾਰ ਪਲਸ ਪੋਲੀਓ ਅਤੇ ਜ਼ਿਲ੍ਹਾ ਟਾਸਕ ਫੋਰਸ ਫਾਰ ਇਮੂਨਾਈਜੇਸ਼ਨ ਕਮੇਟੀ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਜ਼ਿਲ੍ਹੇ ਵਿੱਚ 03 ਮਾਰਚ ਤੋਂ ਸ਼ੁਰੂ ਹੋ ਰਹੀ ਪਲਸ ਪੋਲੀਓ ਮੁਹਿੰਮ ਦੇ ਪ੍ਰਬੰਧਾਂ ਬਾਰੇ ਚਰਚਾ ਕੀਤੀ ਗਈ। ਇਸ ਤਹਿਤ ਸਿਹਤ ਵਿਭਾਗ ਵੱਲੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 03 ਮਾਰਚ ਤੋਂ 05 ਮਾਰਚ ਤੱਕ ਪਲਸ ਪੋਲੀਓ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਨੂੰ ਸਫ਼ਲਤਾ ਨਾਲ ਨੇਪਰੇ ਚਾੜ੍ਹਨ ਲਈ 22 ਟਰਾਂਜ਼ਿਟ ਬੂਥ ਲਗਾਏ ਜਾ ਰਹੇ ਹਨ। ਘਰ ਘਰ ਜਾ ਕੇ ਬੱਚਿਆਂ ਨੂੰ ਪਲਸ ਪੋਲੀਓ ਦੀ ਬੂੰਦਾਂ ਪਿਲਾਉਣ ਲਈ 1109 ਟੀਮਾਂ ਬਣਾਈਆਂ ਗਈਆਂ ਹਨ। ਉਨ੍ਹਾਂ ਇਹ ਵੀ ਦੱਸਿਆ ਕਿ 116 ਮੋਬਾਈਲ ਟੀਮਾਂ ਦਾ ਗਠਨ ਵੀ ਕੀਤਾ ਗਿਆ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਬੱਸ ਸਟੈਂਡਾਂ, ਪਿੰਡਾਂ, ਪ੍ਰਵਾਸੀ ਮਜ਼ਦੂਰਾਂ ਦੀਆਂ...
ਅਬੋਹਰ ਸ਼ਹਿਰ ਵਿਚ ਅਵਾਰਾ ਕੁੱਤਿਆਂ ਨੂੰ ਹਲਕਾਅ ਦੇ ਬਚਾਅ ਲਈ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ

ਅਬੋਹਰ ਸ਼ਹਿਰ ਵਿਚ ਅਵਾਰਾ ਕੁੱਤਿਆਂ ਨੂੰ ਹਲਕਾਅ ਦੇ ਬਚਾਅ ਲਈ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ

Punjab
ਫਾਜ਼ਿਲਕਾ, 21 ਫਰਵਰੀ ਡਿਪਟੀ ਕਮਿਸ਼ਨਰ ਫਾਜਿਲਕਾ ਡਾ ਸੇਨੂੰ ਦੁੱਗਲ ਦੇ ਦਿਸ਼ਾ ਨਿਰਦੇਸ਼ਾ ਹੇਠ ਪਸ਼ੂ ਪਾਲਣ ਵਿਭਾਗ ਫਾਜਿਲਕਾ ਵਲੋਂ ਡਾ ਰਾਜੀਵ ਛਾਬੜਾ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਫਾਜਿਲਕਾ ਦੀ ਅਗਵਾਈ ਹੇਠ ਅਬੋਹਰ ਸ਼ਹਿਰ ਵਿਚ ਅਵਾਰਾ ਕੁੱਤਿਆਂ ਨੂੰ ਹਲਕਾਅ ਦੇ ਬਚਾਅ ਲਈ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਹੋਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਾ ਮਨਦੀਪ ਸੀਨੀਅਰ ਵੈਟਨਰੀ ਅਫਸਰ ਅਬੋਹਰ ਨੇ ਦੱਸਿਆ ਕਿ ਵਿਭਾਗ ਵਲੋਂ ਪੰਜ ਟੀਮਾਂ ਦਾ ਗਠਨ ਕੀਤਾ ਗਿਆ ਹੈ ਜੋ ਹਰ ਮੁਹੱਲੇ ਵਿਚ ਜਾ ਕੇ ਟੀਕਾਕਰਨ ਕਰ ਰਹੀਆਂ ਹਨ। ਇਸ ਮੌਕੇ ਤੇ ਨਗਰ ਨਿਗਮ ਅਬੋਹਰ ਦੀਆਂ ਟੀਮਾਂ ਵੱਲੋਂ ਅਵਾਰਾ ਕੁੱਤਿਆਂ ਨੂੰ ਕਾਬੂ ਕੀਤਾ ਜਾ ਰਿਹਾ ਹੈ। ਇਸ ਸਾਲ ਸ਼ਹਿਰ ਵਿਚ ਹੁਣ ਤੱਕ 783 ਕੁੱਤਿਆਂ ਨੂੰ ਟੀਕਾਕਰਨ ਕੀਤਾ ਜਾ ਚੁੱਕਾ ਹੈ। ਉਹਨਾਂ ਕਿਹਾ ਕਿ ਸ਼ਹਿਰ ਵਿਚਲੀਆਂ ਕੁੱਤਿਆਂ ਦੀ ਸੰਭਾਲ ਨਾਲ ਜੁੜੀਆਂ ਸਮਾਜਸੇਵੀ ਸੰਸਥਾਵਾਂ ਵੀ ਕੁੱਤਿਆਂ ਨੂੰ ਕਾਬੂ ਕਰਨ ਵਿਚ ਵਿਸ਼ੇਸ਼ ਸਹਿਯੋਗ ਦੇ ਰਹੀਆਂ ਹਨ। ਇਥੇ ਇਹ ਦੱਸਣਯੋਗ ਹੈ ਕਿ ਸਮਾਜਸੇਵੀ ਸੰਸਥਾ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਅਬੋਹਰ ਵੱਲੋਂ ਇਸ ਮੁਹਿੰਮ ਲਈ ਵੈਕਸੀਨ ਮੁਹਈਆ ਕਰ...
ਮੁੱਖ ਮੰਤਰੀ ਵੱਲੋਂ ਪੱਛਮੀ ਬੰਗਾਲ ਵਿੱਚ ਸਿੱਖ ਪੁਲਿਸ ਅਫਸਰ ਦੀ ਵਤਨਪ੍ਰਸਤੀ ’ਤੇ ਸਵਾਲ ਚੁੱਕਣ ਲਈ ਭਾਜਪਾ ਲੀਡਰਸ਼ਿਪ ਦੀ ਸਖ਼ਤ ਅਲੋਚਨਾ

ਮੁੱਖ ਮੰਤਰੀ ਵੱਲੋਂ ਪੱਛਮੀ ਬੰਗਾਲ ਵਿੱਚ ਸਿੱਖ ਪੁਲਿਸ ਅਫਸਰ ਦੀ ਵਤਨਪ੍ਰਸਤੀ ’ਤੇ ਸਵਾਲ ਚੁੱਕਣ ਲਈ ਭਾਜਪਾ ਲੀਡਰਸ਼ਿਪ ਦੀ ਸਖ਼ਤ ਅਲੋਚਨਾ

Punjab
ਚੰਡੀਗੜ੍ਹ, 21 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੱਛਮੀ ਬੰਗਾਲ ਵਿੱਚ ਸਿੱਖ ਪੁਲਿਸ ਅਫਸਰ ਦੀ ਵਤਨਪ੍ਰਸਤੀ ਉਤੇ ਸਵਾਲ ਚੁੱਕਣ ਲਈ ਭਾਜਪਾ ਨੇਤਾਵਾਂ ਦੀ ਸਖ਼ਤ ਅਲੋਚਨਾ ਕੀਤੀ ਹੈ। ਅੱਜ ਇੱਥੋਂ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਭਗਵਾਂ ਪਾਰਟੀ ਦੇ ਆਗੂ ਉਸ ਭਾਈਚਾਰੇ ਦੇ ਅਕਸ ਤੇ ਕਾਬਲੀਅਤ ਉਤੇ ਸਵਾਲ ਚੁੱਕ ਰਹੇ ਹਨ ਜਿਸ ਭਾਈਚਾਰੇ ਨੂੰ ਵਤਨਪ੍ਰਸਤੀ ਅਤੇ ਰਾਸ਼ਟਰਵਾਦੀ ਦੇ ਤੌਰ ਉਤੇ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇਤਾ ਇਸ ਹਕੀਕਤ ਤੋਂ ਮੁਨਕਰ ਹੋ ਚੁੱਕੇ ਹਨ ਕਿ ਪੰਜਾਬੀਆਂ ਖਾਸ ਕਰਕੇ ਸਿੱਖ ਭਾਈਚਾਰੇ ਨੇ ਦੇਸ਼ ਦੀ ਆਜ਼ਾਦੀ ਲਈ ਮਿਸਾਲੀ ਕੁਰਬਾਨੀਆਂ ਕੀਤੀਆਂ ਹਨ। ਇਸ ਦੌਰਾਨ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੁਲਕ ਨੂੰ ਅੰਨ ਸੁਰੱਖਿਆ ਪੱਖੋਂ ਆਤਮ ਨਿਰਭਰ ਬਣਾਉਣ ਲਈ ਸਿੱਖ ਕਿਸਾਨਾਂ ਨੇ ਵੀ ਵੱਡਾ ਯੋਗਦਾਨ ਪਾਇਆ ਹੈ ਜਿਸ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਬਹਾਦਰ ਪੁੱਤ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਲਾਮਿਸਾਲ ਕੁਰਬਾਨੀਆਂ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਬਹ...
ਨਗਰ ਨਿਗਮ ਮੁਲਾਜ਼ਮਾਂ ਦੇ ਨਾਮ ‘ਤੇ 30,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਨਗਰ ਨਿਗਮ ਮੁਲਾਜ਼ਮਾਂ ਦੇ ਨਾਮ ‘ਤੇ 30,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Punjab
ਚੰਡੀਗੜ੍ਹ, 21 ਫਰਵਰੀ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅਮਰਪੁਰਾ, ਲੁਧਿਆਣਾ ਸ਼ਹਿਰ ਨਿਵਾਸੀ ਅਮਰਦੀਪ ਸਿੰਘ ਬਾਂਗੜ, ਜੋ ਜਗਜੀਤ ਨਗਰ, ਲੁਧਿਆਣਾ ਵਿਖੇ ਆਪਣਾ ਦਫ਼ਤਰ ਚਲਾ ਰਿਹਾ ਹੈ, ਨੂੰ ਨਗਰ ਨਿਗਮ ਲੁਧਿਆਣਾ ਦੇ ਅਧਿਕਾਰੀਆਂ ਦੇ ਨਾਂ 'ਤੇ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪ੍ਰੀਤ ਨਗਰ ਸ਼ਿਮਲਾਪੁਰੀ, ਲੁਧਿਆਣਾ ਦੇ ਵਸਨੀਕ ਨਰੇਸ਼ ਕੁਮਾਰ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਦੋਸ਼ੀ ਅਮਰਦੀਪ ਸਿੰਘ ਬਾਂਗੜ ਨੇ ਨਗਰ ਨਿਗਮ ਲੁਧਿਆਣਾ ਤੋਂ ਇਤਰਾਜ਼ਹੀਣਤਾ ਸਰਟੀਫਿਕੇਟ (ਐਨ.ਓ.ਸੀ.) ਜਾਰੀ ਕਰਵਾਉਣ ਬਦਲੇ ਉਸ ਕੋਲੋਂ 30,000 ਰੁਪਏ ਰਿਸ਼ਵਤ ਲਈ ਸੀ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਪਾਇਆ ...
ਪੰਜਾਬੀ ਐਨ.ਆਰ.ਆਈਜ਼ ਨਾਲ ਮਿਲਣੀ ਸਮਾਗਮ ਹੁਣ 29 ਫਰਵਰੀ ਨੂੰ-ਡਿਪਟੀ ਕਮਿਸ਼ਨਰ

ਪੰਜਾਬੀ ਐਨ.ਆਰ.ਆਈਜ਼ ਨਾਲ ਮਿਲਣੀ ਸਮਾਗਮ ਹੁਣ 29 ਫਰਵਰੀ ਨੂੰ-ਡਿਪਟੀ ਕਮਿਸ਼ਨਰ

Punjab
ਮਾਨਸਾ, 21 ਫਰਵਰੀ: ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਭਰ ਵਿੱਚ ਪੰਜਾਬੀ ਐਨ.ਆਰ.ਆਈਜ਼ ਨਾਲ ਮਿਲਣੀ ਦੇ ਉਲੀਕੇ ਗਏ ਸਮਾਗਮਾਂ ਤਹਿਤ ਪੰਜਾਬ ਦੇ 8 ਜ਼ਿਲਿ੍ਹਆਂ (ਪਟਿਆਲਾ, ਸੰਗਰੂਰ, ਬਰਨਾਲਾ, ਫਤਿਹਗੜ੍ਹ ਸਾਹਿਬ, ਮਲੇਰਕੋਟਲਾ, ਬਠਿੰਡਾ, ਲੁਧਿਆਣਾ ਅਤੇ ਮਾਨਸਾ ) ਦੇ ਪ੍ਰਵਾਸੀ ਭਾਰਤੀਆਂ ਨਾਲ ਮਿਲਣੀ ਪ੍ਰੋਗਰਾਮ ਹੁਣ 29 ਫਰਵਰੀ ਨੂੰ ਸੰਗਰੂਰ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। ਪਹਿਲਾਂ ਇਹ ਮਿਲਣੀ 16 ਫਰਵਰੀ ਨੂੰ ਉਕਤ ਸਥਾਨ ਉੱਤੇ ਹੋਣੀ ਸੀ, ਪਰ ਹੁਣ ਇਹ ਪ੍ਰੋਗਰਾਮ ਪ੍ਰਬੰਧਕੀ ਕਾਰਨਾਂ ਕਰਕੇ 29 ਫਰਵਰੀ ਨੂੰ ਹੋਵੇਗਾ। ਡਿਪਟੀ ਕਮਿਸ਼ਨਰ ਨੇ ਮਾਨਸਾ ਜ਼ਿਲ੍ਹੇ ਨਾਲ ਸਬੰਧਤ ਪ੍ਰਵਾਸੀ ਪੰਜਾਬੀ ਭਾਰਤੀਆਂ ਨੂੰ ਇਸ ਮਿਲਣੀ ਸਮਾਗਮ ਵਿਚ ਵਧ ਚੜ੍ਹ ਕੇ ਸ਼ਾਮਿਲ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪ੍ਰਵਾਸੀ ਪੰਜਾਬੀਆਂ ਦੀ ਰਜਿਸਟ੍ਰੇਸ਼ਨ ਲਈ ਮਿਲਣੀ ਸਮਾਰੋਹ ਵਾਲੇ ਸਥਾਨ ਉੱਤੇ ਹੀ ਰਜਿਸਟ੍ਰੇਸ਼ਨ ਕਾਊਂਟਰ ਲਗਾਏ ਜਾਣਗੇ।...