ਵਿਧਾਇਕ ਭੁੱਲਰ ਨੇ ਪਿੰਡ ਅੱਕੂਵਾਲਾ ਹਿਠਾੜ ਵਿਖੇ ਰੇਤ ਖੱਡ ਨੂੰ ਕੀਤਾ ਲੋਕ ਅਰਪਿਤ
ਫਿਰੋਜ਼ਪੁਰ, 28 ਫ਼ਰਵਰੀ 2024.
ਸੂਬਾ ਵਾਸੀਆਂ ਨੂੰ ਵਾਜਬ ਦਰਾਂ 'ਤੇ ਰੇਤ ਮੁਹੱਈਆ ਕਰਾਉਣਾ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਜਨਤਕ ਰੇਤ ਖੱਡਾਂ ਖੋਲ੍ਹਣ ਦਾ ਫ਼ੈਸਲਾ ਕੀਤਾ ਗਿਆ ਹੈ। ਜਿਸ ਤਹਿਤ ਅੱਜ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਵੱਲੋਂ ਪਿੰਡ ਅੱਕੂਵਾਲਾ ਹਿਠਾੜ ਵਿਖੇ ਰੇਤੇ ਦੀ ਖੱਡ ਦਾ ਉਦਘਾਟਨ ਕੀਤਾ ਗਿਆ।
ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਦੱਸਿਆ ਕਿ ਚੌਥੇ ਅਤੇ ਪੰਜਵੇਂ ਪੜਾਅ ਤਹਿਤ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਦੀ ਯੋਗ ਅਗਵਾਈ ਹੇਠ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਅੱਕੂਵਾਲਾ ਹਿਠਾੜ ਵਿਖੇ ਰੇਤੇ ਦੀ ਖੱਡ ਨੂੰ ਲੋਕ ਅਰਪਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਆਮ ਲੋਕਾਂ ਨੂੰ ਹੁਣ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਦੇ ਹਿਸਾਬ ਨਾਲ ਰੇਤ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਜਨਤਕ ਰੇਤ ਖੱਡਾਂ ਦੀ ਮਦਦ ਨਾਲ ਵੱਡੀ ਪੱਧਰ 'ਤੇ ਆਮ ਲੋਕ ਖ਼ੁਦ ਰੇਤ ਦੀ ਖੁਦਾਈ ਕਰਕੇ ਵੇਚ ਸਕਦੇ ਹਨ, ਜਿਸ ਨਾਲ ਬਾਜ਼ਾਰ ਵਿੱਚ ...








