Sunday, March 15
Shadow

Punjab

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਉਦਯੋਗਪਤੀਆਂ ਨਾਲ ਮੀਟਿੰਗ

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਉਦਯੋਗਪਤੀਆਂ ਨਾਲ ਮੀਟਿੰਗ

Punjab
ਲੁਧਿਆਣਾ, 21 ਫਰਵਰੀ (000) - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਸਥਾਨਕ ਬੱਚਤ ਭਵਨ ਵਿੱਚ ਵੱਖ-ਵੱਖ ਉਦਯੋਗਪਤੀਆਂ ਦੀਆਂ ਐਸੋਸੀਏਸ਼ਨਾਂ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਜਲਦ ਹੱਲ ਦਾ ਭਰੋਸਾ ਦਿੱਤਾ। ਮੀਟਿੰਗ ਦੌਰਾਨ ਐਸ.ਐਸ.ਪੀ. ਖੰਨਾ ਅਮਨੀਤ ਕੋਂਡਲ, ਐਸ.ਐਸ.ਪੀ. ਲੁਧਿਆਣਾ ਦਿਹਾਤੀ ਨਵਨੀਤ ਸਿੰਘ ਬੈਂਸ, ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ, ਵਧੀਕ ਡਿਪਟੀ ਕਮਿਸ਼ਨਰ (ਜ) ਓਜਸਵੀ ਅਲੰਕਾਰ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਮੁਖੀ ਵੀ ਹਾਜ਼ਰ ਸਨ। ਮੀਟਿੰਗ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਉਦਯੋਗਪਤੀਆਂ ਨੇ ਪ੍ਰਸ਼ਾਸ਼ਨ ਅੱਗੇ ਆਪਣੇ ਮਸਲੇ ਰੱਖੇ। ਡਿਪਟੀ ਕਮਿਸ਼ਨਰ ਵੱਲੋਂ ਉਦਯੋਗਪਤੀਆਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਨੂੰ ਵਿਸ਼ੇਸ਼ ਤਵੱਜੋਂ ਦਿੰਦਿਆਂ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਸੜਕਾਂ ਦੇ ਬੁਨਿਆਦੀ ਢਾਂਚੇ, ਸਟਰੀਟ ਲਾਈਟਾਂ, ਟ੍ਰੈਫਿਕ ਜਾਮ, ਪ੍ਰਦੂਸ਼ਣ, ਕਾਨੂੰਨ ਵਿਵਸਥਾ, ਨਿਰਵਿਘਨ ਬਿਜਲੀ ਸਪਲਾਈ, ਓ.ਟੀ.ਐਸ. ਸਕੀਮ ਅਤੇ ਜਾਅਲੀ ਬਿਲਿੰਗ ਵਰਗੇ ਮੁੱਦਿਆਂ ਨੂੰ ਹੱਲ ਕਰਨ ਦਾ ਵਾਅਦਾ ਕੀਤਾ। ਡਿਪਟੀ ਕਮਿਸ਼ਨਰ ਸਾਹਨੀ ਨੇ ਜ਼ੋਰ ਦੇ ਕੇ ਕਿਹਾ...
ਚੰਡੀਗੜ੍ਹ ਦੇ ਮੇਅਰ ਦੀ ਚੋਣ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਜਮਹੂਰੀਅਤ ਅਤੇ ਸੱਚਾਈ ਦੀ ਜਿੱਤਃ ਮੁੱਖ ਮੰਤਰੀ

ਚੰਡੀਗੜ੍ਹ ਦੇ ਮੇਅਰ ਦੀ ਚੋਣ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਜਮਹੂਰੀਅਤ ਅਤੇ ਸੱਚਾਈ ਦੀ ਜਿੱਤਃ ਮੁੱਖ ਮੰਤਰੀ

Punjab
ਚੰਡੀਗੜ੍ਹ, 20 ਫਰਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀ ਚੋਣ ਬਾਰੇ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕਰਦਿਆਂ ਇਸ ਨੂੰ ‘ਲੋਕਤੰਤਰ ਅਤੇ ਸੱਚਾਈ ਦੀ ਜਿੱਤ’ ਕਰਾਰ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਭਾਜਪਾ ਦੀ ਧੱਕੇਸ਼ਾਹੀ ਦਾ ਮੂੰਹ ਤੋੜਵਾਂ ਜਵਾਬ ਹੈ, ਜਿਸ ਨੇ ਚੰਡੀਗੜ੍ਹ ਨਗਰ ਨਿਗਮ ਵਿੱਚ ਆਪਣੀ ਸੱਤਾ ਹਾਸਲ ਕਰਨ ਦੀ ਲਾਲਸਾ ਨੂੰ ਪੂਰਾ ਕਰਨ ਲਈ ਜਮਹੂਰੀਅਤ ਦਾ ਕਤਲ ਕੀਤਾ ਹੈ। ਉਨ੍ਹਾਂ ਦੁਹਰਾਇਆ ਕਿ 30 ਜਨਵਰੀ ਨੂੰ ਭਾਰਤੀ ਰਾਜਨੀਤੀ ਦੇ ਇਤਿਹਾਸ ਵਿੱਚ ‘ਸਭ ਤੋਂ ਕਾਲੇ ਦਿਨ’ ਵਜੋਂ ਯਾਦ ਕੀਤਾ ਜਾਵੇਗਾ ਕਿਉਂਕਿ ਇਸ ਦਿਨ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਚੰਡੀਗੜ੍ਹ ਵਿੱਚ ਮੇਅਰ ਦੇ ਅਹੁਦੇ ਲਈ ਹੋਈਆਂ ਚੋਣਾਂ ਦੌਰਾਨ ਲੋਕਤੰਤਰ ਦਾ ਕਤਲ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਫੈਸਲੇ ਨੇ ਸਮੁੱਚੀ ਜਮਹੂਰੀ ਪ੍ਰਕਿਰਿਆ ਵਿੱਚ ਲੋਕਾਂ ਦਾ ਵਿਸ਼ਵਾਸ ਬਹਾਲ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਲੋਕਤੰਤਰ ਦੀ ਜਿੱਤ ਹੈ ਅਤੇ ਸਮੁੱਚੇ ਦੇਸ਼ ਨੂੰ ਅਤੇ ਵਿਸ਼ੇਸ਼ ਤੌਰ 'ਤੇ ਚੰਡੀਗੜ੍ਹ ਨੂੰ ਇਸ ਇਤਿਹਾਸ...
ਜਿਲ੍ਹਾ ਰੋਜਗਾਰ ਵੱਲੋਂ ਇੱਕ ਰੋਜਾ ਸੈਮੀਨਾਰ ਦਾ ਕੀਤਾ ਆਯੋਜਨ

ਜਿਲ੍ਹਾ ਰੋਜਗਾਰ ਵੱਲੋਂ ਇੱਕ ਰੋਜਾ ਸੈਮੀਨਾਰ ਦਾ ਕੀਤਾ ਆਯੋਜਨ

Punjab
ਅੰਮ੍ਰਿਤਸਰ 20 ਫਰਵਰੀ 2024: ਸਰਕਾਰੀ ਕਾਲਜ ਅਜਨਾਲਾ ਵਿਖੇ  ਜਿਲ੍ਹਾ ਰੋਜਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫਤਰ ਅੰਮ੍ਰਿਤਸਰ ਵੱਲੋਂ ਇੱਕ ਰੋਜਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ । ਇਹ ਸੈਮੀਨਾਰ ਕਾਲਜ ਦੇ ਪਲੇਸਮੈਟ ਸੈੱਲ ਵੱਲੋਂ ਪ੍ਰਿੰਸੀਪਲ ਸ੍ਰੀਮਤੀ ਪਰਮਿੰਦਰ ਕੌਰ ਦੀ ਅਗਵਾਈ ਹੇਠ ਕਰਵਾਇਆ ਗਿਆ । ਇਸ ਮੌਕੇ ਇੰਡੀਅਨ ਆਰਮੀ ਦੇ ਕਰਨਲ ਚੇਤਨ ਪਾਂਡੇ ਨੇ ਅਗਨੀ ਵੀਰ ਸਕੀਮ ਤਹਿਤ ਭਰਤੀ ਬਾਰੇ ਵਿਦਿਆਰਥੀਆਂ ਦੇ ਮਨ ਵਿੱਚ ਫੈਲੀਆਂ ਗਲਤ ਧਾਰਨਾਵਾਂ ਅਤੇ ਖਦਸ਼ਿਆ ਨੂੰ ਦੂਰ ਕਰਦਿਆ ਭਰਤੀ ਦੀ ਪ੍ਰਕਿਰਿਆ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ । ਸ੍ਰੀ ਨਰੇਸ਼ ਕੁਮਾਰ ਪੀ.ਸੀ.ਐਸ ਨੇ ਰੋਜ਼ਗਾਰ ਦੇ ਵੱਖ-ਵੱਖ ਮੌਕਿਆ ਅਤੇ ਸਰਕਾਰ ਵੱਲੋ ਚਲਾਈਆਂ ਜਾ ਰਹੀਆਂ  ਸਕੀਮਾ ਅਤ ਲਘੂ ਉਦਯੋਗ ਸ਼ੁਰੂ ਕਰਨ ਬਾਰੇ ਜਾਣਕਾਰੀ ਮੁਹਾਈਆ ਕਰਵਾਈ । ਇਸ ਲੜੀ ਤਹਿਤ ਡਿਪਟੀ ਸੀ.ਈ.ਓ ਸ. ਤੀਰਥਪਾਲ ਸਿੰਘ ਨੇ ਆਪਣੀ ਜ਼ਿੰਦਗੀ ਦੇ ਸਫਲਤਾ ਅਤੇ ਅਸਫਲਤਾ ਦੀ ਜਾਣਕਾਰੀ ਦਿੰਦੀਆਂ ਵਿਦਿਆਰਥੀਆਂ ਨੂੰ ਆਪਣੇ ਕੈਰੀਅਰ ਦੀ ਸ਼ੁਰੂਆਤ ਲਈ ਸਹੀ  ਦਿਸ਼ਾਵਾਂ ਨੂੰ ਚੁਣਨ ਲਈ ਵਿਭਾਗ ਨਾਲ ਜੁੜੇ ਰਹਿਣਾ ਜਰੂਰੀ ਦਸਿਆ । ਦਿਹਾਤੀ ਟਰੈਫਿਕ ਇੰਚ...
ਰੰਗਲਾ ਪੰਜਾਬ ਮੇਲੇ ਦੀ ਧਮਾਕੇਦਾਰ ਸ਼ੁਰੂਆਤ ਕਰਨਗੇ ਬਾਲੀਵੁੱਡ ਗਾਇਕ ਸੁਖਵਿੰਦਰ

ਰੰਗਲਾ ਪੰਜਾਬ ਮੇਲੇ ਦੀ ਧਮਾਕੇਦਾਰ ਸ਼ੁਰੂਆਤ ਕਰਨਗੇ ਬਾਲੀਵੁੱਡ ਗਾਇਕ ਸੁਖਵਿੰਦਰ

Punjab
ਅੰਮ੍ਰਿਤਸਰ 20 ਫਰਵਰੀ 2024: ਪੰਜਾਬ ਸਰਕਾਰ ਵੱਲੋਂ ਰਾਜ ਨੂੰ ਸੈਰ ਸਪਾਟਾ ਕੇਂਦਰ ਵਜੋਂ ਵਿਸ਼ਵ ਭਰ ਵਿੱਚ ਪ੍ਰਸਿੱਧ ਕਰਨ ਲਈ ਸ਼ੁਰੂ ਕੀਤੀ ਗਈ ਵਿਸ਼ਵ ਵਿਆਪੀ ਮੁਹਿੰਮ ਤਹਿਤ ਅੰਮ੍ਰਿਤਸਰ ਵਿੱਚ ਸੱਤ ਦਿਨ ਚੱਲਣ ਵਾਲਾ ਰੰਗਲਾ ਪੰਜਾਬ ਮੇਲਾ ਕਰਵਾਇਆ ਜਾ ਰਿਹਾ ਹੈ। ਜਿਸਦੀ ਸ਼ੁਰੂਆਤ 23 ਫਰਵਰੀ ਨੂੰ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਕਰਵਾਏ ਜਾਣ ਵਾਲੇ ਵੱਡੇ ਰੰਗਾਰੰਗ ਸਮਾਗਮ ਨਾਲ ਹੋਵੇਗੀ। ਇਸ ਸਮਾਗਮ ਵਿੱਚ ਬਾਲੀਵੁੱਡ ਦੇ ਪ੍ਰਸਿੱਧ ਗਾਇਕ ਸੁਖਵਿੰਦਰ ਦਰਸ਼ਕਾਂ ਦੇ ਰੁਬਰੂ ਹੋਣਗੇ। ਜਦਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਸਮੇਤ ਕੈਬਨਿਟ ਮੰਤਰੀ ਅਤੇ ਵੱਡੀਆਂ ਸਖ਼ਸ਼ੀਅਤਾਂ ਮੇਲੇ ਨੂੰ ਚਾਰ ਚੰਨ ਲਗਾਉਣਗੀਆਂ। ਵਧੀਕ ਡਿਪਟੀ ਕਮਿਸ਼ਨਰ ਸ੍ਰੀ ਨਿਕਾਸ ਕੁਮਾਰ ਨੇ ਮੇਲੇ ਸਬੰਧੀ ਤਿਆਰੀਆਂ ਦਾ ਜਾਇਜਾ ਲੈਂਦੇ ਦੱਸਿਆ ਕਿ ਇਹ ਮੇਲਾ 29 ਫਰਵਰੀ ਤੱਕ ਚੱਲੇਗਾ। ਇਹਨਾਂ ਸੱਤ ਦਿਨਾਂ ਵਿੱਚ ਪੰਜਾਬੀ ਗਾਇਕੀ ਦੇ ਵੱਡੇ ਗਾਇਕ ਜਿਨਾਂ ਨੇ ਦੁਨੀਆਂ ਵਿੱਚ ਆਪਣਾ ਲੋਹਾ ਮਨਵਾਇਆ ਹੈ, ਉਹ ਲੋਕਾਂ ਦਾ ਮਨੋਰੰਜਨ ਕਰਨ ਲਈ ਅੰਮ੍ਰਿਤਸਰ ਆਉਣਗੇ।  ਉਹਨਾਂ ਦੱਸਿਆ ਕਿ 23 ਫਰਵਰੀ ਨੂੰ ਇਸ ਮੇਲੇ ਦਾ ਆਗਾਜ਼ ਖਾਲਸਾ ਕਾਲਜ ਵਿਖੇ ਕ...
ਬੱਚਿਆਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਦੀ ਲੋੜ – ਮੈਡਮ ਸੁਹਿੰਦਰ ਕੌਰ

ਬੱਚਿਆਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਦੀ ਲੋੜ – ਮੈਡਮ ਸੁਹਿੰਦਰ ਕੌਰ

Punjab
ਅੰਮ੍ਰਿਤਸਰ 20 ਫਰਵਰੀ 2024-- ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਸਰਕਾਰ ਬੱਚਿਆਂ ਨੂੰ ਖੇਡਾਂ ਵੱਲ ਜੋੜਨ ਲਈ ਉਤਸ਼ਾਹਿਤ ਕਰ ਰਹੀ ਹੈ ਤਾਂ ਜੋ ਸਾਡੇ ਬੱਚੇ ਖੇਡਾਂ ਵਿੱਚ ਭਾਗ ਲੈ ਕੇ ਆਪਣਾ ਤੇ ਸੂਬੇ ਦਾ ਨਾਮ ਰੌਸ਼ਨ ਕਰ ਸਕਣ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਮੈਡਮ ਸੁਹਿੰਦਰ ਕੌਰ ਧਰਮਪਤਨੀ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਖੇਡਾਂ ਨੂੰ ਪ੍ਰਫੁਲਿੱਤ ਕਰਨ ਅਤੇ ਬੱਚਿਆਂ ਵਿੱਚ ਸਪੋਰਟਸ ਮੈਨ ਦੀ ਭਾਵਨਾ ਭਰਨ ਅਤੇ ਨਸਿ਼ਆਂ ਦੀ ਦਲਦਲ ਤੋਂ ਦੂਰ ਰੱਖਣ ਲਈ ਖੇਡਾਂ ਨਾਲ ਜੋੜਨ ਦੇ ਉਪਰਾਲੇ ਅਧੀਨ ਪਿੰਡ ਗਦਲੀ, ਭੰਗਵਾਂ, ਦਸ਼ਮੇਸ਼ ਨਗਰ, ਅਕਾਲ ਗੜ੍ਹ, ਢੱਪਈਆਂ ਅਤੇ ਰਸੂਲਪੁਰ ਕਲਾਂ ਵਿਖੇ ਬੱਚਿਆਂ ਨੂੰ ਬੀਤੀ ਸ਼ਾਮ ਖੇਡਾਂ ਦੀਆਂ ਕਿੱਟਾਂ ਵੰਡਣ ਉਪਰੰਤ ਕੀਤਾ।ਉਨਾਂ ਕਿਹਾ ਕਿ ਕੈਬਨਿਟ ਮੰਤਰੀ ਸ: ਈ.ਟੀ.ਓ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜੰਡਿਆਲਾ ਹਲਕੇ ਦੇ ਪਿੰਡਾਂ ਵਿੱਚ ਬੱਚਿਆਂ ਨੂੰ ਖੇਡਾਂ ਨਾਲ ਜੋੜਨ ਲਈ ਖੇਡ ਕਿੱਟਾਂ ਦੀ ਵੰਡ ਕੀਤੀ ਜਾ ਰਹੀ ਹੈ। ਮੈਡਮ ਸੁਹਿੰਦਰ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਵਿਸ਼ੇਸ਼ ਉਪਰਾਲਿਆਂ ਸਦਕਾ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਕੌਮਾਂਤਰੀ ...
ਰਾਜ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤੇ ਯੋਜਨਾਵਾਂ ਜ਼ਮੀਨੀ ਪੱਧਰ ’ਤੇ ਪਹੁੰਚਾਉਣ ਲਈ ਵਰਦਾਨ ਸਾਬਤ ਹੋਣਗੇ ਜਨ ਸੁਣਵਾਈ ਕੈਂਪ-ਵਿਧਾਇਕ ਬੁੱਧ ਰਾਮ

ਰਾਜ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤੇ ਯੋਜਨਾਵਾਂ ਜ਼ਮੀਨੀ ਪੱਧਰ ’ਤੇ ਪਹੁੰਚਾਉਣ ਲਈ ਵਰਦਾਨ ਸਾਬਤ ਹੋਣਗੇ ਜਨ ਸੁਣਵਾਈ ਕੈਂਪ-ਵਿਧਾਇਕ ਬੁੱਧ ਰਾਮ

Punjab
ਮਾਨਸਾ, 20 ਫਰਵਰੀ: ਆਪ ਦੀ ਸਰਕਾਰ, ਆਪ ਦੇ ਦੁਆਰ”ਕੈਂਪਾਂ ਦਾ ਮੰਤਵ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਅਤੇ ਇੱਕੋਂ ਛੱਤ ਥੱਲੇ ਸਰਕਾਰੀ ਸੇਵਾਵਾਂ ਦਾ ਲਾਭ ਮੁਹੱਈਆ ਕਰਾਉਣਾ, ਲੋਕਾਂ ਦੀਆਂ ਮੁਸ਼ਕਿਲਾਂ ਸੁਣਨਾ ਅਤੇ ਉਨ੍ਹਾਂ ਦਾ ਮੌਕੇ ’ਤੇ ਹੀ ਹੱਲ ਕਰਨਾ ਹੈ। ਇਹ ਕੈਂਪ ਰਾਜ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤੇ ਯੋਜਨਾਵਾਂ ਜ਼ਮੀਨੀ ਪੱਧਰ ’ਤੇ ਪਹੁੰਚਾਉਣ ਲਈ ਲੋਕਾਂ ਲਈ ਵਰਦਾਨ ਸਾਬਤ ਹੋਣਗੇ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਪ੍ਰਿੰਸੀਪਲ ਬੁੱਧ ਰਾਮ ਨੇ ਪਿੰਡ ਬਹਾਦਰਪੁਰ, ਜੁਗਲਾਨ, ਕਿਸ਼ਨਗੜ੍ਹ ਸੇਢਾ ਸਿੰਘ ਵਾਲਾ, ਕਾਹਨਗੜ੍ਹ ਵਿਖੇ ਲੱਗੇ ਜਨ ਸੁਣਵਾਈ ਕੈਂਪਾਂ ਦਾ ਜਾਇਜ਼ਾ ਲੈਣ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਯੋਗ ਲੋੜਵੰਦਾ ਤੱਕ ਵੱਖ-ਵੱਖ ਤਰ੍ਹਾਂ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਸ਼ੁਰੂ ਕੀਤੀ ਯੋਜਨਾ ‘ਆਪ ਦੀ ਸਰਕਾਰ ਆਪ ਦੇ ਦੁਆਰ’ ਰਾਹੀ ਪਿੰਡ-ਪਿੰਡ/ਵਾਰਡਾਂ ’ਚ ਜਾ ਕੇ ਪ੍ਰਸ਼ਾਸਨਿਕ ਅਧਿਕਾਰੀ ਲੋਕਾਂ ਨੂੰ ਜਿੱਥੇ ਸਰਕਾਰ ਦੀਆਂ ਯੋਜਨਾਵਾ ਬਾਰੇ ਜਾਣਕਾਰੀ ਦੇ ਰਹੇ ਹਨ, ਉਥੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਵੀ ਮੌਕੇ ’ਤੇ...
ਆਈ.ਟੀ.ਆਈ. ਉਟਾਲਾਂ ਵਿਖੇ ਕੈਰੀਅਰ ਟਾਕ ਆਯੋਜਿਤ

ਆਈ.ਟੀ.ਆਈ. ਉਟਾਲਾਂ ਵਿਖੇ ਕੈਰੀਅਰ ਟਾਕ ਆਯੋਜਿਤ

Punjab
ਲੁਧਿਆਣਾ, 20 ਫਰਵਰੀ (000) - ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜਿਲ੍ਹਾ ਰੋੋਜ਼ਗਾਰ ਅਤੇ ਕਾਰੋੋਬਾਰ ਬਿਊਰੋ (ਡੀ.ਬੀ.ਈ.ਈ.) ਦੀ ਅਗਵਾਈ ਵਿੱਚ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਆਈ.ਟੀ.ਆਈ.), ਉਟਾਲਾਂ ਵਿਖੇ ਕੈਰੀਅਰ ਟਾਕ ਦਾ ਆਯੋਜਨ ਕਰਵਾਇਆ ਗਿਆ ਜਿਸ ਵਿੱਚ ਕਰੀਬ 42 ਪ੍ਰਾਰਥੀਆਂ ਨੇ ਭਾਗ ਲਿਆ। ਡੀ.ਬੀ.ਈ.ਈ. ਦੇ ਡਿਪਟੀ ਡਾਇਰੈਕਟਰ ਰੁਪਿੰਦਰ ਕੌੌਰ ਵੱਲੋਂ ਪ੍ਰਾਰਥੀਆਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕੈਰੀਅਰ ਟਾਕ ਦਾ ਮੁੱਖ ਉਦੇਸ਼ ਪ੍ਰਾਰਥੀਆਂ ਦਾ ਮਾਰਗ ਦਰਸ਼ਨ ਕਰਨਾ ਹੈ ਤਾਂ ਜੋੋ ਭਵਿੱਖ ਵਿੱਚ ਉਨ੍ਹਾਂ ਨੂੰ ਸਹੀ ਕੈਰੀਅਰ ਚੁਣਨ ਵਿੱਚ ਮਦਦ ਹੋ ਸਕੇ। ਆਈ.ਟੀ.ਆਈ. ਦੇ ਇੰਸਟਰੱਕਟਰ ਸੁਖਬੀਰ ਸਿੰਘ, ਲਵਨੀਸ਼ ਸ਼ਰਮਾ (ਵਾਈ.ਪੀ.), ਅਨੁਜ ਕਿਸ਼ੋਰ ਦੱਤਾ (ਕਰੀਅਰ ਕਾਉਂਸਲਰ) ਡੀ.ਬੀ.ਈ.ਈ., ਲੁਧਿਆਣਾ ਨੇ ਪ੍ਰਾਰਥੀਆਂ ਨੂੰ ਕੈਰੀਅਰ ਸਬੰਧੀ ਜਾਣਕਾਰੀ ਦਿੱਤੀ। ਪ੍ਰਾਰਥੀਆਂ ਨੂੰ ਡੀ.ਬੀ.ਈ.ਈ. ਲੁਧਿਆਣਾ ਵਿਖੇ ਦਿੱਤੀ ਜਾਣ ਵਾਲੀਆ ਸਹੂਲਤਾਵਾਂ, ਆਈ.ਟੀ.ਆਈ. ਕੋਰਸ ਕਰਨ ਤੋੋਂ ਬਾਅਦ ਨਿਕਲਦੀਆ ਸਰਕਾਰੀ ਅਤੇ ਪ੍ਰਾਇਵੇਟ ਨੌਕਰੀ ਅਪਰੈਂਟਸ਼ਿਪ ਦੇ ਕੋੋਰਸ ਤੋਂ ਇਲਾਵਾ ਸਕਿੱਲ ਟ੍ਰੇਨਿੰਗ ਕੋੋਰਸਾਂ ਬਾਰੇ ਜਾ...
ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਸਰਕਾਰ ਨਹੀਂ ਛੱਡੇਗੀ ਕੋਈ ਕਸਰ- ਸਪੀਕਰ ਸੰਧਵਾਂ

ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਸਰਕਾਰ ਨਹੀਂ ਛੱਡੇਗੀ ਕੋਈ ਕਸਰ- ਸਪੀਕਰ ਸੰਧਵਾਂ

Punjab
ਕੋਟਕਪੂਰਾ 20 ਫ਼ਰਵਰੀ,2024 ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਮੁੜ ਦੁਹਰਾਇਆ ਕਿ ਪੰਜਾਬ ਸਰਕਾਰ ਦਾ ਮੁੱਖ ਟੀਚਾ ਲੋਕਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਅਤੇ ਸਿੱਖਿਆ ਦੇ ਨਾਲ ਖੇਡਾਂ ਵੱਲ ਉਤਸ਼ਾਹਿਤ ਕਰਨਾ ਹੈ। ਆਪਣੇ ਹਲਕੇ   ਕੋਟਕਪੂਰਾ ਦੇ ਬੀ.ਪੀ.ਈ.ਓ (ਬਲਾਕ ਪ੍ਰਾਇਮਰੀ ਸਿੱਖਿਆ ਦਫਤਰ) ਦੇ ਸੈਮੀਨਾਰ ਹਾਲ ਲਈ ਇਕ ਲੱਖ ਰੁਪਏ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਪ੍ਰੇਮਨਗਰ ਨੂੰ ਡੇਢ ਲੱਖ ਰੁਪਏ ਦੇ ਚੈੱਕ ਦਿੰਦੇ ਹੋਏ ਉਹਨਾਂ ਕਿਹਾ ਕਿ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਵਿੱਚ ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਅਹਿਮ ਯੋਗਦਾਨ ਹੈ।  ਉਹਨਾਂ ਕਿਹਾ ਕਿ ਅੱਜ ਜੋ ਧਨ ਰਾਸ਼ੀ ਵਿਦਿਅਕ ਸੰਸਥਾਵਾਂ ਤੇ ਖਰਚ ਕੀਤੀ ਜਾ ਰਹੀ ਹੈ ਉਹ ਪੰਜਾਬ ਸਰਕਾਰ ਦੀ ਇਸ ਵਚਨਬੱਧਤਾ ਦਾ ਸਬੂਤ ਹੈ ਕਿ ਸਰਕਾਰ ਇਹਨਾਂ ਸੰਸਥਾਵਾਂ ਵੱਲ ਬੜੀ ਸੰਜੀਦਗੀ ਨਾਲ ਧਿਆਨ ਦੇ ਰਹੀ ਹੈ। ਉਹਨਾਂ ਦੱਸਿਆ ਕਿ ਬੀ.ਪੀ.ਈ.ਓ ਦਫਤਰ ਦਾ ਸੈਮੀਨਾਰ ਹਾਲ ਜੋ ਕਿ ਪਿਛਲੇ ਤਿੰਨ ਸਾਲਾਂ ਤੋਂ ਅਧਿਆਪਕਾਂ ਨੂੰ ਸਿਖਲਾਈ ਦੇਣ ਲਈ ਸਹਾਈ ਸਿੱਧ ਹੋ ਰਿਹਾ ਹੈ ਵਿੱਚ ਏ.ਸੀ. (ਏਅਰ ਕੰਡੀਸ਼ਨਰ) ਦੀ ਘਾਟ ਸੀ।  ਉਹਨਾਂ ਦੱਸਿਆ ਕਿ ਅੱਜ...
ਵਿਜੀਲੈਂਸ ਬਿਊਰੋ ਨੇ ਏ.ਆਈ.ਜੀ. ਮਾਲਵਿੰਦਰ ਸਿੰਘ ਸਿੱਧੂ ਕੇਸ ਵਿੱਚ ਲੋੜੀਂਦੇ ਮੁਲਜ਼ਮ ਕੁਲਦੀਪ ਸਿੰਘ ਨੂੰ ਕੀਤਾ ਗ੍ਰਿਫਤਾਰ

ਵਿਜੀਲੈਂਸ ਬਿਊਰੋ ਨੇ ਏ.ਆਈ.ਜੀ. ਮਾਲਵਿੰਦਰ ਸਿੰਘ ਸਿੱਧੂ ਕੇਸ ਵਿੱਚ ਲੋੜੀਂਦੇ ਮੁਲਜ਼ਮ ਕੁਲਦੀਪ ਸਿੰਘ ਨੂੰ ਕੀਤਾ ਗ੍ਰਿਫਤਾਰ

Punjab
ਚੰਡੀਗੜ੍ਹ, 20 ਫਰਵਰੀ :  ਪੰਜਾਬ ਵਿਜੀਲੈਂਸ ਬਿਊਰੋ  ਨੇ ਮੰਗਲਵਾਰ ਨੂੰ ਖੁਰਾਕ, ਜਨਤਕ ਵੰਡ ਅਤੇ ਖੱਪਤਕਾਰ ਮਾਮਲੇ ਵਿਭਾਗ, ਪੰਜਾਬ ਦੇ ਡਰਾਈਵਰ ਕੁਲਦੀਪ ਸਿੰਘ ਨੂੰ ਸੁਪਰੀਮ ਕੋਰਟ ਤੋਂ ਉਸਦੀ ਜ਼ਮਾਨਤ ਪਟੀਸ਼ਨ ਖਾਰਿਜ ਕੀਤੇ ਜਾਣ ਪਿੱਛੋਂ ਗ੍ਰਿਫਤਾਰ ਕਰ ਲਿਆ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕੁਲਦੀਪ ਸਿੰਘ ਪੁਲਿਸ ਥਾਣਾ ਵਿਜੀਲੈਂਸ ਬਿਊਰੋ, ਉੱਡਣ ਦਸਤਾਂ-1, ਪੰਜਾਬ, ਮੋਹਾਲੀ ਵਿਖੇ ਐਫ.ਆਈ.ਆਰ. ਨੰਬਰ 28, ਮਿਤੀ 30.10.2023 ਤਹਿਤ ਦਰਜ ਕੀਤੇ ਗਏ ਇੱਕ ਮੁਕੱਦਮੇ ਵਿੱਚ ਮਾਲਵਿੰਦਰ ਸਿੰਘ ਸਿੱਧੂ, ਸਹਾਇਕ ਇੰਸਪੈਕਟਰ ਜਨਰਲ (ਏ.ਆਈ.ਜੀ.) ਮਨੁੱਖੀ ਅਧਿਕਾਰ ਸੈੱਲ, ਪੰਜਾਬ ਪੁਲਿਸ ਨਾਲ ਸਬੰਧਤ ਕੇਸ ਵਿੱਚ ਲੋੜੀਂਦਾ ਸੀ ਜਿਸ ਨੇ ਆਪਣੇ ਅਹੁਦਿਆਂ ਦੀ ਦੁਰਵਰਤੋਂ ਕਰਦੇ ਹੋਏ, ਧੋਖਾਧੜੀ, ਬਲੈਕਮੇਲਿੰਗ, ਵਸੂਲੀ ਅਤੇ ਸਰਕਾਰੀ ਕਰਮਚਾਰੀਆਂ ਤੋਂ ਰਿਸ਼ਵਤ ਲੈਣ ਸਬੰਧੀ ਕੇਸ ਵਿਚ ਸਹਿ ਦੋਸ਼ੀ ਹੈ। ਇਸ ਕੇਸ ਵਿੱਚ ਦੋ ਮੁਲਜ਼ਮ ਏਆਈਜੀ ਮਾਲਵਿੰਦਰ ਸਿੰਘ ਸਿੱਧੂ ਅਤੇ ਬਲਬੀਰ ਸਿੰਘ ਪਿੰਡ ਆਲਮਪੁਰ, ਜ਼ਿਲ੍ਹਾ ਪਟਿਆਲਾ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ...
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਤਲਵੰਡੀ ਭਾਈ ਅਤੇ ਜ਼ੀਰਾ ਵਿਖੇ ਸੋਧੇ ਪਾਣੀ ਨੂੰ ਸਿੰਜਾਈ ਲਈ ਵਰਤਣ ਦੇ ਪ੍ਰਾਜੈਕਟਾਂ ਦਾ ਉਦਘਾਟਨ

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਤਲਵੰਡੀ ਭਾਈ ਅਤੇ ਜ਼ੀਰਾ ਵਿਖੇ ਸੋਧੇ ਪਾਣੀ ਨੂੰ ਸਿੰਜਾਈ ਲਈ ਵਰਤਣ ਦੇ ਪ੍ਰਾਜੈਕਟਾਂ ਦਾ ਉਦਘਾਟਨ

Punjab
ਚੰਡੀਗੜ੍ਹ/ਫ਼ਿਰੋਜ਼ਪੁਰ, 20 ਫ਼ਰਵਰੀ:   ਪੰਜਾਬ ਤੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸੀਵਰੇਜ ਟਰੀਟਮੈਂਟ ਪਲਾਂਟ ਤਲਵੰਡੀ ਭਾਈ ਅਤੇ ਜ਼ੀਰਾ ਵਿਖੇ ਕ੍ਰਮਵਾਰ 4 ਅਤੇ 8 ਐਮ.ਐਲ.ਡੀ. ਦੀ ਸਮਰੱਥਾ ਵਾਲੇ ਸੋਧੇ (ਟ੍ਰੀਟਿਡ) ਪਾਣੀ ਆਧਾਰਤ ਸਿੰਜਾਈ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ। ਕੁੱਲ 4.45 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਗਏ ਦੋਵੇਂ ਪ੍ਰਾਜੈਕਟਾਂ ਨਾਲ ਪੰਜ ਪਿੰਡਾਂ ਦੇ 360 ਕਿਸਾਨ ਪਰਿਵਾਰ ਦੀ 556 ਹੈਕਟੇਅਰ ਖੇਤੀਬਾੜੀ ਜ਼ਮੀਨ ਨੂੰ ਲਾਭ ਮਿਲੇਗਾ।   ਇਸ ਮੌਕੇ ਆਪਣੇ ਸੰਬੋਧਨ ਵਿੱਚ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਸੂਬੇ ਦੇ ਕਿਸਾਨ ਭਾਈਚਾਰੇ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ ਅਤੇ ਕਿਹਾ ਕਿ ਕਿਸਾਨਾਂ ਦੇ ਖੇਤਾਂ ਵਿੱਚ ਸਿੰਜਾਈ ਲਈ ਪਾਣੀ ਮੁਹੱਈਆ ਕਰਵਾਉਣਾ ਸਰਕਾਰ ਦੀ ਤਰਜੀਹੀ ਸੂਚੀ ਵਿੱਚ ਸਭ ਤੋਂ ਉੱਪਰ ਹੈ। ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਆਧਾਰਤ ਖਾਲਾਂ ਨੂੰ ਬਹਾਲ ਕਰਨ ਦੀ ਮੁਹਿੰਮ ਤਹਿਤ ਲਗਭਗ 14000 ਤੋਂ ਵੱਧ ...