ਡਿਪਟੀ ਕਮਿਸ਼ਨਰ ਵੱਲੋਂ ਲੋਕ ਸਭਾ ਚੋਣਾਂ-2024 ਦੇ ਅਗੇਤੇ ਪ੍ਰਬੰਧਾਂ ਸਬੰਧੀ ਮੀਟਿੰਗ
ਫਿਰੋਜ਼ਪੁਰ 28 ਫਰਵਰੀ 2024:
ਲੋਕ ਸਭਾ-2024 ਦੇ ਅਗੇਤੇ ਪ੍ਰਬੰਧਾਂ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਜੇਸ਼ ਧੀਮਾਨ ਵੱਲੋਂ ਚੋਣਾਂ ਨਾਲ ਸਬੰਧਿਤ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਜਿਸ ਵਿੱਚ ਉਨ੍ਹਾਂ ਵੱਲੋਂ ਇਲੈੱਕਸ਼ਨ ਮੈਨੇਜਮੈਂਟ ਪਲਾਨ ਤਿਆਰ ਕਰਨ, ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਅਤੇ ਚੋਣਾਂ ਦੌਰਾਨ ਅਮਨ ਅਤੇ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਅਤੇ ਅਗਾਉਂ ਪ੍ਰਬੰਧਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਐਸ.ਐਸ.ਪੀ. ਸੋਮਿਆ ਮਿਸ਼ਰਾ ਵੀ ਹਾਜ਼ਰ ਸਨ।
ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਧੀਮਾਨ ਨੇ ਜ਼ਿਲ੍ਹੇ ਦੇ ਸਮੂਹ ਵੋਟਾਂ ਨਾਲ ਸਬੰਧਿਤ ਪੁਲੀਸ ਤੇ ਸਿਵਲ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਉਹ ਆਪਣੇ ਖੇਤਰ ਵਿੱਚ ਪੈਂਦੇ ਪੋਲਿੰਗ ਸਟੇਸ਼ਨਾਂ ਦੀ ਪੜਤਾਲ ਕਰ ਲੈਣ ਅਤੇ ਆਪਣੇ ਇਲਾਕੇ ਵਿੱਚ ਪੈਂਦੇ ਅਤਿ ਸੰਵੇਦਨਸ਼ੀਲ, ਸੰਵੇਦਨਸ਼ੀਲ ਅਤੇ ਨਾਜ਼ੁਕ ਸਥਿਤੀ ਵਾਲੇ ਪੋਲਿੰਗ ਸਟੇਸ਼ਨਾਂ ਦੀ ਪੜਤਾਲ ਕਰਕੇ ਲਿਸਟ ਬਣਾ ਲੈਣ। ਉਨ੍ਹਾਂ ਕਿਹਾ ਕਿ ਸਬੰਧਿਤ ਅਧਿਕਾਰੀ ਪੋਲਿੰਗ ਸਟੇਸ਼ਨਾਂ ਦਾ ਖ਼ੁਦ ਜਾ ਕੇ ਦੌਰਾ ਕਰਨ। ਉਨ੍ਹਾਂ ਕਿਹਾ ਕਿ ਜਿਹੜੇ ਪੋਲਿੰਗ ਸਟੇਸ਼ਨਾਂ ਦੀ ਹਾਲਤ...








