Sunday, March 15
Shadow

Punjab

ਹਰਪ੍ਰੀਤ ਸਿੰਘ ਸੂਦਨ ਨੇ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਦਾ ਅਹੁਦਾ ਸੰਭਾਲਿਆ

ਹਰਪ੍ਰੀਤ ਸਿੰਘ ਸੂਦਨ ਨੇ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਦਾ ਅਹੁਦਾ ਸੰਭਾਲਿਆ

Punjab
ਸ਼੍ਰੀ ਮੁਕਤਸਰ ਸਾਹਿਬ, 20 ਫਰਵਰੀ                 2013 ਬੈਚ ਦੇ ਆਈ.ਏ.ਐਸ. ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਅੱਜ ਬਤੌਰ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਵਿਖੇ ਆਪਣਾ ਅਹੁਦਾ ਸੰਭਾਲਿਆ।  ਇਸ ਤੋਂ ਪਹਿਲਾਂ ਸ੍ਰੀ ਸੂਦਨ ਚੰਡੀਗੜ੍ਹ ਵਿਖੇ ਡਾਇਰੈਕਟਰ ਖੇਡ ਅਤੇ ਯੁਵਕ ਸੇਵਾਵਾਂ ਵਿਭਾਗ ਅਤੇ ਕੰਟਰੋਲਰ, ਪ੍ਰਿੰਟਿੰਗ ਅਤੇ ਸਟੇਸ਼ਨਰੀ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਉਹ ਇਸ ਤੋਂ ਪਹਿਲਾਂ ਵੀ ਸ੍ਰੀ ਮੁਕਤਸਰ ਸਾਹਿਬ ਵਿਖੇ ਡਿਪਟੀ ਕਮਿਸ਼ਨਰ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ। ਡਿਪਟੀ ਕਮਿਸ਼ਨਰ ਸ੍ਰੀ ਸੂਦਨ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਗਾਰਡ ਆਫ ਆਨਰ ਲਿਆ, ਜਿਸ ਦੌਰਾਨ ਜ਼ਿਲ੍ਹੇ ਦੇ ਅਧਿਕਾਰੀਆਂ ਵੱਲੋਂ ਉਹਨਾਂ ਨੂੰ ‘ਜੀ ਆਇਆਂ ਨੂੰ’ ਆਖਿਆ ਗਿਆ। ਸਮੂਹ ਉੱਚ ਅਧਿਕਾਰੀਆਂ ਨਾਲ ਡਿਪਟੀ ਕਮਿਸ਼ਨਰ ਨੇ ਗੈਰ ਰਸਮੀ ਗੱਲਬਾਤ ਕਰਦਿਆਂ ਜ਼ਿਲ੍ਹੇ ਦੀ ਕਾਰਜਸ਼ੈਲੀ ਅਤੇ ਕੰਮਾਂ ਬਾਰੇ ਜਾਣਕਾਰੀ ਇਕੱਤਰ ਕੀਤੀ। ਇਸ ਤੋਂ ਬਾਅਦ ਉਹਨਾਂ ਨੇ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵਿਖੇ ਨਤਮਸਤਕ ਹੋ ਕੇ ਸਰਬਤ ਦੇ ਭਲੇ ਦੀ ਅਰਦਾਸ ਵੀ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ), ਸ੍ਰੀ ਮੁ...
ਖਸਤਾ ਹਾਲਤ ਸੰਧਵਾਂ ਕੋਆਪਰੇਟਿਵ ਸੁਸਾਇਟੀ ਦੀ ਇਮਾਰਤ ਦੀ ਬਦਲੇਗੀ ਨੁਹਾਰ

ਖਸਤਾ ਹਾਲਤ ਸੰਧਵਾਂ ਕੋਆਪਰੇਟਿਵ ਸੁਸਾਇਟੀ ਦੀ ਇਮਾਰਤ ਦੀ ਬਦਲੇਗੀ ਨੁਹਾਰ

Punjab
ਫਰੀਦਕੋਟ 20 ਫਰਵਰੀ 2024 ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਸੰਧਵਾਂ ਵਿਖੇ 1954 ਤੋਂ ਹੋਂਦ ਵਿੱਚ ਆਈ ਸਹਿਕਾਰੀ ਸਭਾ ਦੀ ਖਸਤਾ ਹਾਲਤ ਇਮਾਰਤ ਦੀ ਨੁਹਾਰ ਬਦਲਣ ਲਈ 10 ਲੱਖ ਰੁਪਏ ਦਾ ਚੈੱਕ ਭੇਟ ਕੀਤਾ। ਇਸ ਮੌਕੇ ਬੋਲਦਿਆਂ ਉਹਨਾਂ ਕਿਹਾ ਕਿ ਇਸ ਇਮਾਰਤ ਦੇ ਗੋਦਾਮ ਵਿੱਚ ਬਾਰਿਸ਼ਾਂ ਦੌਰਾਨ ਪਾਣੀ ਭਰ ਜਾਣ ਕਾਰਨ ਭੰਡਾਰ ਕੀਤੀ ਖਾਦ ਅਤੇ ਖੇਤੀਬਾੜੀ ਸੰਦਾਂ ਦਾ ਨੁਕਸਾਨ ਹੋਣ ਦਾ ਡਰ ਬਣਿਆ ਰਹਿੰਦਾ ਸੀ।  ਉਹਨਾਂ ਦੱਸਿਆ ਕਿ ਇਸ ਇਮਾਰਤ ਦੀ ਚਾਰ ਦੁਆਰੀ ਅਤੇ ਸਮੁੱਚੀ ਇਮਾਰਤ ਵੀ ਕਾਫੀ ਨੀਵੀਂ ਹੋਣ ਕਾਰਨ ਪਿੰਡ ਵਾਸੀਆਂ ਅਤੇ ਸੁਸਾਇਟੀ ਦੇ ਨੁਮਾਇੰਦਿਆਂ ਲਈ ਖਤਰਾ ਬਣੀ ਹੋਈ ਸੀ। ਉਹਨਾਂ ਦੱਸਿਆ ਕਿ ਸੁਸਾਇਟੀ ਦੇ ਨੁਮਾਇੰਦਿਆਂ ਵੱਲੋਂ ਉਹਨਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਇਸ ਇਮਾਰਤ ਨੂੰ ਤੁਰੰਤ ਮੁਰੰਮਤ ਦੀ ਲੋੜ ਹੈ ਜਿਸ ਦੇ ਚਲਦਿਆਂ ਅੱਜ ਇਸ ਸੁਸਾਇਟੀ ਨੂੰ 10 ਲੱਖ ਰੁਪਏ ਦਾ ਚੈੱਕ ਭੇਟ ਕੀਤਾ ਗਿਆ ਹੈ। ਇਸ ਇਮਾਰਤ ਦੀ ਖਸਤਾ ਹਾਲਤ ਦੇ ਚਲਦਿਆਂ ਇਸ ਦਾ ਖਰਾਬ ਮੌਸਮ ਦੌਰਾਨ ਡਿੱਗਣ ਦਾ ਖਤਰਾ ਬਣਿਆ ਹੋਇਆ ਸੀ, ਸਪੀਕਰ ਸੰਧਵਾਂ ਨੇ ਬਿਨਾਂ ਸਮਾਂ ਗਵਾਏ ਇਸ ਵੱਲ ਧਿਆਨ ਦ...
ਕੋਰਟ ਨੇ ਅਨਿਲ ਮਸੀਹ ਨੂੰ ਪਾਈ ਝਾੜ, ਕਿਹਾ- ਤੁਹਾਡੇ ‘ਤੇ ਮੁਕੱਦਮਾ ਚੱਲਣਾ ਚਾਹੀਦਾ

ਕੋਰਟ ਨੇ ਅਨਿਲ ਮਸੀਹ ਨੂੰ ਪਾਈ ਝਾੜ, ਕਿਹਾ- ਤੁਹਾਡੇ ‘ਤੇ ਮੁਕੱਦਮਾ ਚੱਲਣਾ ਚਾਹੀਦਾ

Crime, National, Punjab
Chandigarh Mayor Election: ਨਵੀਂ ਦਿੱਲੀ - ਚੰਡੀਗੜ੍ਹ ਮੇਅਰ ਚੋਣ ਮਾਮਲੇ ਵਿਚ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਉਹ ਮੰਗਲਵਾਰ ਨੂੰ ਚੰਡੀਗੜ੍ਹ ਦੇ ਮੇਅਰ ਚੋਣ ਬੈਲਟ ਪੇਪਰਾਂ ਅਤੇ ਵੋਟਾਂ ਦੀ ਗਿਣਤੀ ਦੇ ਦਿਨ ਦੀ ਪੂਰੀ ਵੀਡੀਓ ਰਿਕਾਰਡਿੰਗ ਦਾ ਅਧਿਐਨ ਕਰੇਗਾ। ਅਦਾਲਤ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਰਜਿਸਟਰਾਰ ਜਨਰਲ ਨੂੰ ਰਿਕਾਰਡ ਸੁਰੱਖਿਅਤ ਦਿੱਲੀ ਲਿਆਉਣ ਲਈ ਇਕ ਨਿਆਂਇਕ ਅਧਿਕਾਰੀ ਨਿਯੁਕਤ ਕਰਨ ਦੇ ਨਿਰਦੇਸ਼ ਦਿੱਤੇ ਹਨ। 5 ਫਰਵਰੀ ਨੂੰ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਮੇਅਰ ਦੀ ਚੋਣ ਕਰਵਾਉਣ ਵਾਲੇ ਰਿਟਰਨਿੰਗ ਅਧਿਕਾਰੀ ਅਨਿਲ ਮਸੀਹ ਨੂੰ ਫਟਕਾਰ ਲਗਾਉਂਦੇ ਹੋਏ ਕਿਹਾ ਸੀ ਕਿ ਇਹ ਸਪੱਸ਼ਟ ਹੈ ਕਿ ਉਨ੍ਹਾਂ ਨੇ ਬੈਲਟ ਪੇਪਰਾਂ ਨਾਲ ਛੇੜਛਾੜ ਕੀਤੀ ਹੈ ਅਤੇ ਉਨ੍ਹਾਂ 'ਤੇ ਮੁਕੱਦਮਾ ਚਲਾਇਆ ਜਾਣਾ ਚਾਹੀਦਾ ਹੈ। ਅਦਾਲਤ ਨੇ ਇਸ ਨੂੰ 'ਕਤਲ' ਅਤੇ 'ਲੋਕਤੰਤਰ ਦਾ ਮਜ਼ਾਕ' ਕਰਾਰ ਦਿੱਤਾ ਸੀ। ਚੰਦਰਚੂੜ, ਜਸਟਿਸ ਜੇਬੀ ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਦੇ ਬੈਂਚ ਨੇ ਸੋਮਵਾਰ ਨੂੰ ਚੰਡੀਗੜ੍ਹ ਪ੍ਰਸ਼ਾਸਨ ਨੂੰ ਹਾਈ ਕੋਰਟ ਵੱਲੋਂ ਨਿਯੁਕਤ ਨਿਆਂਇਕ ਅਧਿਕਾਰੀ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਅਤੇ ...
ਦੂਸਰੀ ਵਾਰ ਬਣੇ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ

ਦੂਸਰੀ ਵਾਰ ਬਣੇ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ

Punjab
ਡਾ. ਇੰਦਰਬੀਰ ਸਿੰਘ ਨਿੱਝਰ ਦੁਨੀਆ ਭਰ ਦੀ ਨਾਮਵਰ ਸੰਸਥਾ ਚੀਫ਼ ਖ਼ਾਲਸਾ ਦੀਵਾਨ ਜਨਰਲ ਕਮੇਟੀ ਦੀਆਂ ਹੋਈਆ ਚੋਣਾਂ ਨੂੰ ਲੈ ਕੇ ਇਕ ਵਾਰ ਫਿਰ ਡਾ. ਇੰਦਰਬੀਰ ਸਿੰਘ ਨਿੱਝਰ ਅਤੇ ਉਨ੍ਹਾਂ ਦੀ ਟੀਮ ਨੇ ਬਾਜ਼ੀ ਮਾਰੀ ਹੈ। ਬੀਤੇ ਦਿਨ ਚੋਣਾਂ ਦੌਰਾਨ ਚੀਫ਼ ਖ਼ਾਲਸਾ ਦੀਵਾਨ ਦੇ ਕੁੱਲ 491 ਮੈਂਬਰਾਂ ਵਿਚੋਂ 399 ਮੈਂਬਰਾਂ ਨੇ ਵੋਟਾਂ ਪਾਈਆਂ, ਜਿਸ ਵਿਚੋਂ ਜੇਤੂ ਉਮੀਦਵਾਰਾਂ ਵਿਚ ਸ਼ਾਮਲ ਪ੍ਰਧਾਨਗੀ ਦੇ ਅਹੁਦੇ ’ਤੇ ਖੜ੍ਹੇ ਡਾ. ਇੰਦਰਬੀਰ ਸਿੰਘ ਨਿੱਝਰ ਨੂੰ 247 ਅਤੇ ਮੀਤ ਪ੍ਰਧਾਨ ਸੰਤੋਖ ਸਿੰਘ ਸੇਠੀ ਨੂੰ 242, ਮੀਤ ਪ੍ਰਧਾਨ ਜਗਜੀਤ ਸਿੰਘ ਬੰਟੀ ਨੂੰ 212, ਸਥਾਨਕ ਪ੍ਰਧਾਨ ਕੁਲਜੀਤ ਸਿੰਘ ਸਾਹਨੀ ਨੂੰ 226, ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਨੂੰ 221 ਅਤੇ ਰਮਨੀਕ ਸਿੰਘ ਨੂੰ 217 ਵੋਟਾਂ ਪਈਆਂ। ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ ਨੇ 97 ਵੋਟਾਂ ਦੇ ਫਰਕ ਨਾਲ, ਮੀਤ ਪ੍ਰਧਾਨ ਸੰਤੋਖ ਸਿੰਘ ਸੇਠੀ ਨੇ 92 ਵੋਟਾਂ ਦੇ ਫਰਕ ਨਾਲ, ਮੀਤ ਪ੍ਰਧਾਨ ਜਗਜੀਤ ਸਿੰਘ ਬੰਟੀ ਨੇ 32 ਵੋਟਾਂ ਦੇ ਫਰਕ ਨਾਲ ਸਥਾਨਕ ਪ੍ਰਧਾਨ ਕੁਲਜੀਤ ਸਿੰਘ ਸਾਹਨੀ ਨੇ 61 ਵੋਟਾਂ ਦੇ ਫਰਕ ਨਾਲ, ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਨ...
ਤਹਿਸੀਲਦਾਰ ਦੇ ਨਾਮ ‘ਤੇ ਲੱਖ ਰੁਪਏ ਦੀ ਰਿਸ਼ਵਤ ਮੰਗਣ ਵਾਲਾ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਤਹਿਸੀਲਦਾਰ ਦੇ ਨਾਮ ‘ਤੇ ਲੱਖ ਰੁਪਏ ਦੀ ਰਿਸ਼ਵਤ ਮੰਗਣ ਵਾਲਾ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

Crime, Punjab
ਚੰਡੀਗੜ੍ਹ, 19 ਫਰਵਰੀ - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸੋਮਵਾਰ ਨੂੰ ਇੱਕ ਵਿਅਕਤੀ ਪਰਦੀਪ ਕੁਮਾਰ, ਵਾਸੀ ਖਲਵਾੜਾ ਕਾਲੋਨੀ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਨੂੰ ਤਹਿਸੀਲਦਾਰ ਅਤੇ ਮੈਨੇਜਰ ਫਰਦ ਕੇਂਦਰ ਫਗਵਾੜਾ ਦੇ ਨਾਮ 'ਤੇ ਇੱਕ ਲੱਖ ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਮੁੱਕਦਮਾ ਤਹਿਸੀਲ ਫਗਵਾੜਾ ਦੇ ਪਿੰਡ ਮਾਧੋਪੁਰ ਦੇ ਵਸਨੀਕ ਮਨਜੀਤ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਅਧਾਰ 'ਤੇ ਦਰਜ ਕੀਤਾ ਗਿਆ ਹੈ। ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਹੈ ਕਿ ਉਸਦੀ ਪਤਨੀ ਨੇ ਜੱਦੀ ਜ਼ਮੀਨ ਦੇ ਵਿਰਾਸਤੀ ਇੰਤਕਾਲ ਸਬੰਧੀ ਇੱਕ ਦਰਖਾਸਤ ਤਹਿਸੀਲਦਾਰ ਨੂੰ ਦਿੱਤੀ ਹੈ ਜਿਸ ਨੇ ਉਹ ਅਰਜ਼ੀ ਸਬੰਧਤ ਪਟਵਾਰੀ ਨੂੰ ਭੇਜ ਦਿੱਤੀ ਹੈ ਪਰ ਉਪਰੋਕਤ ਮੁਲਜ਼ਮ ਇੱਸ ਕੇਸ ਵਿੱਚ ਇੱਕ ਲੱਖ ਰੁਪਏ ਦੀ ਮੰਗ ਕ...
ਪੰਜਾਬ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ ਜਨਵਰੀ ਮਹੀਨੇ ਵਿਚ 16 ਫੀਸਦੀ ਵਾਧਾ: ਜਿੰਪਾ

ਪੰਜਾਬ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ ਜਨਵਰੀ ਮਹੀਨੇ ਵਿਚ 16 ਫੀਸਦੀ ਵਾਧਾ: ਜਿੰਪਾ

Punjab
ਚੰਡੀਗੜ੍ਹ, 19 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਸਿਰਫ ਜਨਵਰੀ ਮਹੀਨੇ ਵਿਚ 16 ਫੀਸਦੀ ਤੋਂ ਜ਼ਿਆਦਾ ਆਮਦਨ ਆਈ ਹੈ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਪੰਜਾਬ ਵਾਸੀਆਂ ਨੂੰ  ਪਾਰਦਰਸ਼ੀ, ਖੱਜਲ-ਖੁਆਰੀ ਰਹਿਤ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਹੈ ਅਤੇ ਇਸੇ ਸਦਕਾ ਸੂਬੇ ਦੀ ਆਮਦਨ ਵਿਚ ਲਗਾਤਾਰ ਵਾਧਾ ਹ¯ ਰਿਹਾ ਹੈ। ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਜਿੰਪਾ ਨੇ ਕਿਹਾ ਕਿ ਜਨਵਰੀ 2024 ਵਿਚ ਸਟੈਂਪ ਅਤੇ ਰਜਿਸਟਰੇਸ਼ਨ ਅਧੀਨ ਪੰਜਾਬ ਸਰਕਾਰ ਨੂੰ 376.16 ਕਰੋੜ ਰੁਪਏ ਦੀ ਆਮਦਨ ਹੋਈ ਹੈ ਜੋ ਕਿ ਪਿਛਲੇ ਸਾਲ ਦੇ ਜਨਵਰੀ ਮਹੀਨੇ ਨਾਲੋਂ 16.83 ਫੀਸਦੀ ਜ਼ਿਆਦਾ ਹੈ। ਜਨਵਰੀ 2023 ਵਿਚ ਇਹ ਆਮਦਨ 321.96 ਕਰੋੜ ਰੁਪਏ ਸੀ। ਜਿੰਪਾ ਨੇ ਕਿਹਾ ਕਿ ਸੂਬੇ ਦੀ ਆਮਦਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਸਟੈਂਪ ਤੇ ਰਜਿਸਟਰੇਸ਼ਨ ਤਹਿਤ ਇਕ ਵੱਡੀ ਰਕਮ ਸਰਕਾਰ ਦੇ ਖਜ਼ਾਨੇ ਵਿਚ ਆ ਰਹੀ ਹੈ। ਉਨ੍ਹਾਂ ਕਿਹਾ ਕਿ ਮਾਲ ਵਿਭ...
ਵੋਟਰ ਜਾਗਰੂਕਤਾ ਲਈ ਸ਼ੁਭਮਨ ਗਿੱਲ ਅਤੇ ਤਰਸੇਮ ਜੱਸੜ ਦੀਆਂ ਸੇਵਾਵਾਂ ਲਵੇਗਾ ਮੁੱਖ ਚੋਣ ਅਫਸਰ ਦਾ ਦਫਤਰ

ਵੋਟਰ ਜਾਗਰੂਕਤਾ ਲਈ ਸ਼ੁਭਮਨ ਗਿੱਲ ਅਤੇ ਤਰਸੇਮ ਜੱਸੜ ਦੀਆਂ ਸੇਵਾਵਾਂ ਲਵੇਗਾ ਮੁੱਖ ਚੋਣ ਅਫਸਰ ਦਾ ਦਫਤਰ

Punjab
ਚੰਡੀਗੜ੍ਹ, 19 ਫਰਵਰੀ:  ਪੰਜਾਬ ਦੇ ਮੁੱਖ ਚੋਣ ਅਫਸਰ ਦੇ ਦਫਤਰ ਵੱਲੋਂ ਭਾਰਤੀ ਕ੍ਰਿਕਟਰ ਸ਼ੁਭਮਨ ਗਿੱਲ ਨੂੰ ‘ਸਟੇਟ ਆਈਕੋਨ’ ਬਣਾਇਆ ਗਿਆ ਹੈ। ਇਸ ਬਾਬਤ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਪੰਜਾਬ ਵਾਸੀ ਸ਼ੁਭਮਨ ਗਿੱਲ ਕ੍ਰਿਕਟ ਪ੍ਰੇਮੀਆਂ ਖਾਸਕਰ ਨੌਜਵਾਨਾਂ ਵਿਚ ਕਾਫੀ ਮਕਬੂਲ ਹੈ ਅਤੇ ਆਗਾਮੀ ਲੋਕ ਸਭਾ ਚੋਣਾਂ 2024 ਦੌਰਾਨ 70 ਫੀਸਦੀ ਤੋਂ ਜ਼ਿਆਦਾ ਵੋਟਾਂ ਪਵਾਉਣ ਦਾ ਟੀਚਾ ਪ੍ਰਾਪਤ ਕਰਨ ਵਿਚ ਮਦਦਗਾਰ ਹੋਵੇਗਾ। ਉਨ੍ਹਾਂ ਕਿਹਾ ਕਿ ਸ਼ੁਭਮਨ ਗਿੱਲ ਰਾਹੀਂ ਵੋਟਰ ਜਾਗਰੂਕਤਾ ਲਈ ਵੱਖ-ਵੱਖ ਮੁਹਿੰਮਾਂ ਚਲਾਈਆਂ ਜਾਣਗੀਆਂ ਤਾਂ ਜੋ “ਇਸ ਵਾਰ 70 ਪਾਰ” ਦਾ ਟੀਚਾ ਪ੍ਰਾਪਤ ਕੀਤਾ ਜਾ ਸਕੇ। ਇਸ ਤੋਂ ਪਹਿਲਾਂ ਹਰਮਨਪਿਆਰੇ ਪੰਜਾਬੀ ਗਾਇਕ ਤਰਸੇਮ ਜੱਸੜ ਨੂੰ ਵੀ ‘ਸਟੇਟ ਆਈਕੋਨ’ ਨਿਯੁਕਤ ਕੀਤਾ ਜਾ ਚੁੱਕਾ ਹੈ। ਸਿਬਿਨ ਸੀ ਨੇ ਦੱਸਿਆ ਕਿ ਬੀਤੇ ਸ਼ੁੱਕਰਵਾਰ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਮੀਟਿੰਗ ਵਿਚ ਉਨ੍ਹਾਂ ਨੂੰ ਅਜਿਹੇ ਇਲਾਕਿਆਂ ਦੀ ਨਿਸ਼ਾਨਦੇਹੀ ਕਰਨ ਲਈ ਕਿਹਾ ਗਿਆ ਸੀ, ਜਿੱਥੇ ਪਿਛਲੀਆਂ ਚੋਣਾਂ ਦੌਰਾਨ ਵੋਟ ਪ੍ਰਤੀਸ਼ਤ ਘੱਟ ਰਹੀ ਸੀ। ਉਨ੍ਹਾਂ ਕਿਹਾ ਕਿ ਅਜਿਹੇ ਖੇਤਰਾਂ ਵਿਚ ਜਾਗਰੂਕ ਮ...
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਆਮ ਆਦਮੀ ਕਲੀਨਿਕ ਲੋਕਾਂ ਲਈ ਹੋ ਰਹੇ ਹਨ ਵਰਦਾਨ ਸਾਬਿਤ: ਡਾ. ਨਵਜੋਤ ਕੋਰ ਸਿਵਲ ਸਰਜਨ

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਆਮ ਆਦਮੀ ਕਲੀਨਿਕ ਲੋਕਾਂ ਲਈ ਹੋ ਰਹੇ ਹਨ ਵਰਦਾਨ ਸਾਬਿਤ: ਡਾ. ਨਵਜੋਤ ਕੋਰ ਸਿਵਲ ਸਰਜਨ

Punjab
ਸ੍ਰੀ ਮੁਕਤਸਰ ਸਾਹਿਬ, 19 ਫਰਵਰੀ:      ਡਾ. ਨਵਜੋਤ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਆਮ ਆਦਮੀ ਕਲੀਨਿਕ ਕੋਟਭਾਈ ਦਾ ਜਾਇਜ਼ਾ ਲਿਆ ਗਿਆ ਅਤੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਤੇ ਤਸੱਲੀ ਪ੍ਰਗਟ ਕੀਤੀ। ਇਸ ਮੌਕੇ ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵਧੀਆ ਅਤੇ ਘਰਾਂ ਦੇ ਨਜ਼ਦੀਕ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸ਼ੁਰੂ ਕੀਤੇ ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਉਨ੍ਹਾ ਦੱਸਿਆ ਕਿ ਜਿਲ੍ਹੇ ਸ਼੍ਰੀ ਮੁਕਤਸਰ ਸਾਹਿਬ ਵਿਚ 20 ਆਮ ਆਦਮੀ ਕਲੀਨਿਕ ਵੱਖ ਵੱਖ ਪਿੰਡਾਂ ਅਤੇ ਸ਼ਹਿਰਾਂ ਵਿਚ ਲੋਕਾਂ ਨੂੰ ਘਰਾਂ ਦੇ ਨੇੜੇ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰ ਰਹੇ ਹਨ  ਅਤੇ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਚ ਜਲਦ ਹੀ 2 ਹੋਰ ਨਵੇਂ ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਜਾ ਰਹੇ ਹਨ । ਉਨ੍ਹਾਂ ਦੱਸਿਆ ਕਿ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਆਮ ਆਦਮੀ ਕਲੀਨਿਕਾਂ ਵਿਚ ਹੁਣ ਤੱਕ 240335 ਮਰੀਜਾਂ ਨੇ ਚੈੱਕਅੱਪ ਕਰਵਾ ਕੇ ਮੁਫਤ ਦਵਾਈਆਂ ਪ੍ਰਾਪਤ ਕੀਤੀਆਂ ਹਨ ਅਤੇ ਹੁਣ ਤੱਕ 93820 ਮਰੀਜਾ ਦੇ ਲੈਬ ਟੈਸਟ ਵੀ ਮੁਫਤ ਗਏ ਹਨ।  ਉਨ੍...
ਪੀ.ਐਸ.ਆਰ.ਐਲ.ਐਮ. ਸਕੀਮ ਅਧੀਨ ਕੰਮ ਕਰ ਰਹੀਆਂ ਬੀ.ਸੀ.(ਬਿਜਨਸ ਕੌਰਸਪੌਂਡੇਂਟ) ਸਖੀਆਂ ਦੀ ਇੱਕ ਰੋਜਾ ਟ੍ਰੇਨਿੰਗ ਕਰਵਾਈ ਗਈ

ਪੀ.ਐਸ.ਆਰ.ਐਲ.ਐਮ. ਸਕੀਮ ਅਧੀਨ ਕੰਮ ਕਰ ਰਹੀਆਂ ਬੀ.ਸੀ.(ਬਿਜਨਸ ਕੌਰਸਪੌਂਡੇਂਟ) ਸਖੀਆਂ ਦੀ ਇੱਕ ਰੋਜਾ ਟ੍ਰੇਨਿੰਗ ਕਰਵਾਈ ਗਈ

Punjab
ਫ਼ਰੀਦਕੋਟ 19 ਫ਼ਰਵਰੀ,2024 ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਲੋੜਵੰਦ ਅਤੇ ਗਰੀਬ ਔਰਤਾਂ ਨੂੰ ਕਿੱਤਾਮੁਖੀ ਬਣਾਉਣ ਦਾ ਨਿਵੇਕਲਾ ਉੱਪਰਾਲਾ ਕੀਤਾ ਜਾ ਰਿਹਾ ਹੈ। ਇਸ ਲੜੀ ਤਹਿਤ ਵਧੀਕ ਡਿਪਟੀ ਕਮਿਸ਼ਨਰ (ਆਰ.ਡੀ.) ਫਰੀਦਕੋਟ ਸ਼੍ਰੀ ਨਰਭਿੰਦਰ ਸਿੰਘ ਗਰੇਵਾਲ ਦੀ ਅਗਵਾਈ ਹੇਠ ਪੀ.ਐਸ.ਆਰ.ਐਲ.ਐਮ. ਸਕੀਮ ਅਧੀਨ ਕੰਮ ਕਰ ਰਹੀਆਂ ਬੀ.ਸੀ.(ਬਿਜਨਸ ਕੌਰਸਪੌਂਡੇਂਟ) ਸਖੀਆਂ ਦੀ ਇੱਕ ਰੋਜਾ ਟ੍ਰੇਨਿੰਗ ਜਿਲ੍ਹਾ ਪਰੀਸ਼ਦ ਵਿਖੇ ਕਰਵਾਈ ਗਈ। ਇਹ ਟ੍ਰੇਨਿੰਗ ਸੀ.ਐਸ.ਸੀ. ਸੈਂਟਰ ਫਰੀਦਕੋਟ ਦੇ ਕਰਮਚਾਰੀ ਸ਼੍ਰੀ ਮਨਪ੍ਰੀਤ ਸਿੰਘ ਵੱਲੋਂ ਦਿੱਤੀ ਗਈ। ਇਸ ਟ੍ਰੇਨਿੰਗ ਦਾ ਮੁੱਖ ਮੰਤਵ ਪੀ.ਐਸ.ਆਰ.ਐਲ.ਐਮ. ਸਕੀਮ ਅਧੀਨ ਸੈਲਫ ਹੇਲੱਪ ਗਰੁੱਪਾਂ ਨਾਲ ਜੁੜੀਆਂ ਔਰਤਾਂ ਨੂੰ ਟ੍ਰੇਨਿੰਗ ਉਪਰੰਤ ਪਿੰਡਾਂ ਵਿੱਚ ਲੋਕਾਂ ਨੂੰ ਬੈਂਕਾਂ ਦੀਆਂ ਮੁੱਢਲੀਆਂ ਸਹੂਲਤਾਂ ਦੇਣਾ ਹੈ। ਡੀਜਿਟਲ ਡੀਵਾਇਸ ਰਾਹੀ ਲੋਕਾਂ ਦੇ ਪੈਸੇ ਉਨ੍ਹਾਂ ਦੇ ਖਾਤਿਆਂ ਵਿੱਚ ਜਮ੍ਹਾ ਕਰਵਾਉਣ ਅਤੇ ਕਢਵਾਉਣ ਦੀ ਸਹੂਲਤ ਦਿੱਤੀ ਜਾਂਦੀ ਹੈ। ਜਿਸ ਨਾਲ ਲੋਕਾਂ ਨੂੰ ਇਸ ਸਹੂਲਤ ਦਾ ਲਾਭ ਪਿੰਡ ਪੱਧਰ ਤੇ ਹੀ ਮਿਲ ਸਕੇ। ਜਿੱਥੇ ਕਿ ਇਸ ਸਹੂਲਤ ਰਾਹੀ ਸੈਲਫ ਹੇਲੱਪ ਗਰੁੱਪ ਦੇ ਮੈਂਬਰਾਂ ...
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਚੋਣਾਂ ਲਈ ਵੋਟਰਾਂ ਦੀ ਰਜਿਸਟਰੇਸ਼ਨ ਦਾ ਕੰਮ ਜਾਰੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਚੋਣਾਂ ਲਈ ਵੋਟਰਾਂ ਦੀ ਰਜਿਸਟਰੇਸ਼ਨ ਦਾ ਕੰਮ ਜਾਰੀ

Punjab
ਮੋਗਾ, 19 ਫਰਵਰੀ - ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ, ਚੰਡੀਗੜ੍ਹ ਦੀ ਹਦਾਇਤ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਚੋਣਾਂ ਦੇ ਲਈ ਜ਼ਿਲ੍ਹਾ ਮੋਗਾ ਵਿੱਚ ਯੋਗ ਵੋਟਰਾਂ ਦੀ ਰਜਿਸਟਰੇਸ਼ਨ ਦਾ ਕੰਮ ਜਾਰੀ ਹੈ। ਫਾਈਨਲ ਵੋਟਰ ਸੂਚੀ ਦੀ ਤਿਆਰੀ ਦੇ ਸਬੰਧ ਵਿੱਚ ਕੇਸਾਧਾਰੀ ਵਿਅਕਤੀ 29 ਫਰਵਰੀ, 2024 ਤੱਕ ਦਾ ਫਾਰਮ ਨੰਬਰ-1 ਭਰ ਸਕਦਾ ਹੈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਮੋਗਾ ਸ੍ਰ ਕੁਲਵੰਤ ਸਿੰਘ ਨੇ ਸਾਂਝੀ ਕੀਤੀ। ਉਹਨਾਂ ਦੱਸਿਆ ਕਿ ਜ਼ਿਲ੍ਹਾ ਮੋਗਾ ਵਿੱਚ ਹੁਣ ਤੱਕ 80 ਹਜ਼ਾਰ ਤੋਂ ਵਧੇਰੇ ਕੇਸਾਧਾਰੀ ਫਾਰਮ ਪ੍ਰਾਪਤ ਹੋਏ ਹਨ। ਉਹਨਾਂ ਅਪੀਲ ਕੀਤੀ ਕਿ ਵੱਧ ਤੋ ਵੱਧ ਲੋਕ ਫਾਰਮ ਨੰ.1 ਕੇਸਾਧਾਰੀ ਭਰ ਕੇ ਸਬੰਧਤ ਪਟਵਾਰੀ ਅਤੇ ਬੀ.ਐਲ.ਓਜ ਪਾਸ ਜਮ੍ਹਾਂ ਕਰਵਾਉਣ। ਵਧੇਰੀ ਜਾਣਕਾਰੀ ਲਈ ਸਬੰਧਤ ਤਹਿਸੀਲਦਾਰ ਅਤੇ ਐਸ ਡੀ ਐਮ ਦਫ਼ਤਰਾਂ ਨਾਲ ਵੀ ਸੰਪਰਕ ਕੀਤਾ ਜਾ ਸਕਦਾ ਹੈ। ਇਹਨਾਂ ਫਾਰਮਾਂ ਦੇ ਨਾਲ ਇੱਕ ਪਾਸਪੋਰਟ ਸਾਈਜ ਫੋਟੋ ਦੇ ਨਾਲ ਰਿਹਾਇਸ਼ ਦੇ ਸਬੂਤ ਵਜੋਂ ਆਧਾਰ ਕਾਰਡ, ਵੋਟਰ ਕਾਰਡ, ਡਰਾਇਵਿੰਗ ਲਾਇਸੈਂਸ, ਪਾਸਪੋਰਟ, ਨਰੇਗਾ ਕਾਰਡ, ਬੈਂਕ ਪਾਸਬੁੱਕ, ਪੈਨ ਕਾਰਡ ਆਦ...