Shadow

Punjab

ਵਿਦਿਆਰਥਣਾਂ ਨੂੰ ਨਵੀਂ ਵੋਟ ਬਣਵਾਉਣ ਅਤੇ ਵੋਟ ਦੀ ਮਹੱਤਤਾ ਬਾਰੇ ਪ੍ਰੇਰਿਤ ਕੀਤਾ

ਵਿਦਿਆਰਥਣਾਂ ਨੂੰ ਨਵੀਂ ਵੋਟ ਬਣਵਾਉਣ ਅਤੇ ਵੋਟ ਦੀ ਮਹੱਤਤਾ ਬਾਰੇ ਪ੍ਰੇਰਿਤ ਕੀਤਾ

Punjab
ਮਾਨਸਾ, 27 ਫਰਵਰੀ: ਚੋਣ ਕਮਿਸ਼ਨ ਦੀ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ 096 ਮਾਨਸਾ ਹਲਕਾ ਅਧੀਨ ਆਉਂਦੇ ਸਰਕਾਰੀ ਸੈਕੰਡਰੀ ਸਕੂਲ ਕੰਨਿਆ ਮਾਨਸਾ ਵਿਖੇ ਵਿਦਿਆਰਥਣਾਂ ਨੂੰ ਚੋਣ ਪ੍ਰਣਾਲੀ ਬਾਰੇ ਜਾਣਕਾਰੀ ਦਿੱਤੀ ਗਈ। ਸਵੀਪ ਨੋਡਲ ਅਫ਼ਸਰ ਵਿਧਾਨ ਸਭਾ ਹਲਕਾ ਮਾਨਸਾ ਜਗਜੀਵਨ ਸਿੰਘ ਆਲੀਕੇ ਨੇ ਯੋਗ ਵਿਦਿਆਰਥਣਾਂ ਨੂੰ ਨਵੀਂ ਵੋਟ ਬਣਾਉਣ ਅਤੇ ਵੋਟਰ ਵਿਦਿਆਰਥਣਾਂ ਨੂੰ ਉਨ੍ਹਾਂ ਦੇ ਪਰਿਵਾਰਾਂ ਸਮੇਤ ਸੌ ਫ਼ੀਸਦੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਵੋਟ ਦੀ ਮਹੱਤਤਾ ਸਾਂਝੀ ਕਰਦੇ ਹੋਏ ਦੱਸਿਆ ਕਿ ਭਾਰਤ ਦੇ 18 ਸਾਲ ਤੋਂ ਉੱਪਰ ਹਰੇਕ ਨਾਗਰਿਕ ਦੀ ਇੱਕ ਹੀ ਵੋਟ ਹੈ ਜੋ ਬਰਾਬਰਤਾ ਦਾ ਵੱਡਾ ਸਬੂਤ ਹੈ। ਸਕੂਲ ਦੇ ਪੰਜਾਬੀ ਅਧਿਆਪਕ ਡਾ. ਵਿਨੋਦ ਮਿੱਤਲ ਨੇ ਸੰਬੋਧਨ ਕਰਦਿਆਂ ਵਿਦਿਆਰਥਣਾਂ ਨੂੰ ਵੱਧ ਤੋਂ ਵੱਧ ਚੋਣ ਪ੍ਰਣਾਲੀ ਵਿੱਚ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ। ਸਕੂਲ ਇੰਚਾਰਜ ਗੁਰਸਿਮਰ ਕੌਰ ਨੇ ਵਿਸ਼ਵਾਸ ਦਿਵਾਇਆ ਕਿ ਸਕੂਲ ਵੱਲੋਂ ਸਵੀਪ ਮੁਹਿੰਮ ਨੂੰ ਭਰਵਾਂ ਸਹਿਯੋਗ ਦਿੱਤਾ ਜਾਵੇਗਾ।...
3 ਕਰੋੜ 60 ਲੱਖ ਰੁਪਏ ਦੀ ਲਾਗਤ ਨਾਲ ਬਣਨਗੀਆਂ ਜ਼ਿਲ੍ਹੇ ਵਿੱਚ 12 ਲਾਇਬ੍ਰੇਰੀਆਂ

3 ਕਰੋੜ 60 ਲੱਖ ਰੁਪਏ ਦੀ ਲਾਗਤ ਨਾਲ ਬਣਨਗੀਆਂ ਜ਼ਿਲ੍ਹੇ ਵਿੱਚ 12 ਲਾਇਬ੍ਰੇਰੀਆਂ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਫਰਵਰੀ: ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ ਦੇ ਵਿੱਚ ਜੋ ਲੋਕਾਂ ਨਾਲ ਵਾਅਦੇ ਕੀਤੇ ਗਏ ਸਨ ਕਿ ਉਹਨਾਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ, ਜਿਨਾਂ ਵਿੱਚੋਂ ਸਿਹਤ ਅਤੇ ਸਿੱਖਿਆ ਨਾਲ ਸੰਬੰਧਿਤ ਲੋੜੀਂਦੀਆਂ ਸਹੂਲਤਾਂ ਨੂੰ ਪੂਰਾ ਕਰਨਾ ਅਤੇ ਬੱਚਿਆਂ ਦਾ ਧਿਆਨ ਨਸ਼ਿਆਂ ਤੋਂ ਹਟਾ ਕੇ ਚੰਗੇ ਪਾਸੇ ਵੱਲ ਲਗਾਉਣਾ, ਦੇ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਭਰ ਦੇ ਵਿੱਚ ਲਾਈਬ੍ਰੇਰੀਆਂ ਖੋਲੀਆਂ ਜਾ ਰਹੀਆਂ ਹਨ ਅਤੇ ਬੱਚਿਆਂ ਦੇ ਹੱਥ ਨਸ਼ਾ ਛੁੜਾ ਕੇ ਕਿਤਾਬ ਫੜਾਉਣ ਵਾਲੀ ਗੱਲ ਨੂੰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ। ਇਹ ਗੱਲ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਪਿੰਡ ਮੌਲੀ ਬੈਦਵਾਣ, ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਹੀ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਅੱਜ 30 ਲੱਖ ਰੁਪਏ ਦੀ ਲਾਗਤ  ਨਾਲ ਬਣਨ ਵਾਲੀ  ਲਾਇਬਰੇਰੀ ਦੀ ਬਿਲਡਿੰਗ  ਦਾ ਉਦਘਾਟਨ ਕੀਤਾ ਅਤੇ ਨਾਲ ਹੀ ਲਾਈਬ੍ਰੇਰੀ ਦੇ ਵਾਸਤੇ 10 ਲੱਖ ਰੁਪਏ ਦਾ ਚੈੱਕ ਵੀ ਸਪੁਰਦ ਕੀਤਾ। ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਕਿਹਾ ਕਿ ਮੋਹਾਲੀ ਹਲ...
ਏ.ਡੀ.ਸੀ ਵੱਲੋਂ ਮੈਸਰਜ ਜਸਟ ਫਲਾਈ ਵੀਜ਼ਾ ਕੰਸਲਟੈਂਟਸ ਫਰਮ ਦਾ ਲਾਇਸੰਸ ਰੱਦ

ਏ.ਡੀ.ਸੀ ਵੱਲੋਂ ਮੈਸਰਜ ਜਸਟ ਫਲਾਈ ਵੀਜ਼ਾ ਕੰਸਲਟੈਂਟਸ ਫਰਮ ਦਾ ਲਾਇਸੰਸ ਰੱਦ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਫਰਵਰੀ : ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਮੈਸਰਜ ਜਸਟ ਫਲਾਈ ਵੀਜ਼ਾ ਕੰਸਲਟੈਂਟਸ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ  ਮੈਸਰਜ ਜਸਟ ਫਲਾਈ ਵੀਜ਼ਾ ਕੰਸਲਟੈਂਟਸ ਐਸ.ਸੀ.ਐਫ. ਨੰਬਰ 103, ਕੈਬਿਨ ਨੰਬਰ 05, ਟੋਪ ਫਲੌਰ, ਫੇਜ਼ 11, ਮੋਹਾਲੀ ਦੇ ਮਾਲਕ ਸ੍ਰੀ ਗੁਰਪ੍ਰੀਤ ਸਿੰਘ ਪੁੱਤਰ ਸ੍ਰੀ ਛਿੰਦਰਪਾਲ ਸਿੰਘ ਵਾਸੀ ਪਿੰਡ ਵਸਤੀ ਚਹਿਲ, ਡਾਕਖਾਨਾ ਮਾਲਨਵਾਲਾ, ਵਾਰਡ ਨੰਬਰ 12, ਜੀਰਾ, ਜ਼ਿਲ੍ਹਾ ਫਿਰੋਜ਼ਪੁਰ-152021 ਹਾਲ ਵਾਸੀ ਮਕਾਨ ਨੰਬਰ 426, ਫੇਜ਼ 11 ਐਸ.ਏ.ਐਸ.ਨਗਰ  ਨੂੰ ਕੰਸਲਟੈਂਸੀ ਦੇ ਕੰਮਾਂ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 20 ਅਗਸਤ 2023 ਨੂੰ ਖਤਮ ਹੋ ਚੁੱਕੀ ਹੈ। ਐਕਟ/ਰੂਲਜ਼ ਤਹਿਤ ਨਿਰਧਾਰਤ ਪ੍ਰੋਫਾਰਮੇ ਅਨੁਸਾਰ ਕਲਾਇੰਟਾਂ ਦੀ ਜਾਣਕਾਰੀ ਸਮੇਤ ਉਨ੍ਹਾਂ ਤੋਂ ਚਾਰਜ ਕੀਤੀ ਗਈ ਫੀਸ ਦ...
ਅੰਮ੍ਰਿਤਸਰ ਵਿਖੇ 29 ਫਰਵਰੀ ਤੱਕ ਕਰਵਾਇਆ ਜਾਵੇਗਾ ‘ਰੰਗਲਾ ਪੰਜਾਬ ਫੈਸਟੀਵਲ’- ਡਿਪਟੀ ਕਮਿਸ਼ਨਰ

ਅੰਮ੍ਰਿਤਸਰ ਵਿਖੇ 29 ਫਰਵਰੀ ਤੱਕ ਕਰਵਾਇਆ ਜਾਵੇਗਾ ‘ਰੰਗਲਾ ਪੰਜਾਬ ਫੈਸਟੀਵਲ’- ਡਿਪਟੀ ਕਮਿਸ਼ਨਰ

Punjab
ਫ਼ਰੀਦਕੋਟ 27 ਫ਼ਰਵਰੀ,2024 ਪੰਜਾਬ ਸਰਕਾਰ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ 29 ਫਰਵਰੀ ਤੱਕ ਸ਼੍ਰੀ ਅੰਮ੍ਰਿਤਸਰ ਵਿਖੇ ਰੰਗਲਾ ਪੰਜਾਬ ਫੈਸਟੀਵਲ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਰਾਜ ਭਰ ਦੇ ਲੋਕਾਂ ਨੂੰ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਕੱਤਰ ਅਮਿਤ ਢਾਕਾ ਵੱਲੋਂ ਇਸ ਰੰਗਲਾ ਪੰਜਾਬ ਫੈਸਟੀਵਲ ਵਿੱਚ ਭਾਗ ਲੈਣ ਦਾ ਸੱਦਾ ਦਿੱਤਾ ਗਿਆ ਹੈ। ਇਸ ਫੈਸਟੀਵਲ ਵਿੱਚ ਪੰਜਾਬ ਦੀ ਕਲਾ ਅਤੇ ਵਿਰਾਸਤ ਦੇ ਵੱਖ-ਵੱਖ ਰੰਗ ਵੇਖਣ ਨੂੰ ਮਿਲ ਰਹੇ ਹਨ। ਉਨਾਂ ਦੱਸਿਆ ਕਿ ਇਸ ਮੇਲੇ ਵਿਚ ਪੰਜਾਬੀ ਗਾਇਕ, ਨਾਟਕ ਕਲਾ ਦੇ ਰੰਗ ਬਿਖੇਰਦੇ ਨਾਟਕ, ਡਰਾਮੇ, ਲੋਕ ਕਲਾਵਾਂ ਦਾ ਮੇਲਾ, ਮੈਰਾਥਨ ਦੌੜ, ਪੇਂਟਿੰਗ ਦੇ ਮੁਕਾਬਲਿਆਂ ਤੋਂ ਇਲਾਵਾ ਹਰ ਉਹ ਰੰਗ ਵੇਖਣ ਨੂੰ ਮਿਲ ਰਿਹਾ ਹੈ, ਜਿਸ ਕਰਕੇ ਪੰਜਾਬੀ ਜਾਣੇ ਜਾਂਦੇ ਹਨ। ਉਨਾਂ ਦੱਸਿਆ ਕਿ ਇਸ ਲਈ ਪੰਜਾਬ ਦੇ ਸਾਰੇ ਲਜ਼ੀਜ਼ ਖਾਣਿਆਂ ਦਾ ਇਕੋ ਸਥਾਨ ਉਤੇ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 29 ਫਰਵਰੀ ਤੱਕ ਫੂਡ ਸਟਰੀਟ ਅਤੇ ਸ਼ਾਪਿੰਗ ਫੈਸਟੀਵਲ ਤੋਂ ਇਲਾਵਾ ਸਮਰ ਪੈਲੇਸ ...
ਜ਼ਿਲ੍ਹੇ ਦੇ 73045 ਬੱਚਿਆਂ ਨੂੰ ਪੋਲੀਓ ਰੋਕੂ ਵੈਕਸੀਨ ਪਿਲਾਉਣ ਦਾ ਟੀਚਾ, 378 ਬੂਥ ਅਤੇ 73 ਸੁਪਰਵਾਈਜ਼ਰ ਨਿਯੁਕਤ-ਡਿਪਟੀ ਕਮਿਸ਼ਨਰ

ਜ਼ਿਲ੍ਹੇ ਦੇ 73045 ਬੱਚਿਆਂ ਨੂੰ ਪੋਲੀਓ ਰੋਕੂ ਵੈਕਸੀਨ ਪਿਲਾਉਣ ਦਾ ਟੀਚਾ, 378 ਬੂਥ ਅਤੇ 73 ਸੁਪਰਵਾਈਜ਼ਰ ਨਿਯੁਕਤ-ਡਿਪਟੀ ਕਮਿਸ਼ਨਰ

Punjab
ਮਾਨਸਾ, 27 ਫਰਵਰੀ: ਪਲਸ ਪੋਲੀਓ ਸਬੰਧੀ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਲ 2011 ਤੋਂ ਬਾਅਦ ਭਾਰਤ ਵਿੱਚ ਭਾਵੇਂ ਕੋਈ ਪੋਲੀਓ ਦਾ ਕੇਸ ਨਹੀਂ ਮਿਲਿਆ ਪ੍ਰੰਤੂ ਗੁਆਂਢੀ ਦੇਸ਼ਾਂ ਵਿੱਚ ਪੋਲੀਓ ਦੀ ਬਿਮਾਰੀ ਹੋਣ ਕਾਰਨ ਅਸੀਂ ਆਪਣੇ ਬੱਚਿਆਂ ਦੀ ਬਿਮਾਰੀ ਪ੍ਰਤੀ ਸੁਰੱਖਿਆ ਨੂੰ ਮਜ਼ਬੂਤ ਕਰਦੇ ਹੋਏ ਬੱਚਿਆਂ ਨੂੰ ਪੋਲੀਓ ਦੀ ਵੈਕਸੀਨ ਪਿਲਾ ਰਹੇ ਹਾਂ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ 03 ਮਾਰਚ ਤੋਂ 05 ਮਾਰਚ ਤੱਕ ਜ਼ੀਰੋ ਤੋਂ ਪੰਜ ਸਾਲ ਦੇ ਬੱਚਿਆਂ ਨੂੰ ਪਹਿਲੇ ਦਿਨ ਬੂਥਾਂ ’ਤੇ, ਦੂਸਰੇ ਅਤੇ ਤੀਸਰੇ ਦਿਨ ਘਰ ਘਰ ਜਾ ਕੇ ਦਵਾਈ ਪਿਲਾਉਣਗੀਆਂ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੋਈ ਵੀ ਜ਼ੀਰੋ ਤੋਂ ਪੰਜ ਸਾਲ ਦਾ ਬੱਚਾ ਇਸ ਵੈਕਸੀਨ ਤੋਂ ਵਾਂਝਾ ਨਾ ਰਹੇ। ਉਨ੍ਹਾਂ ਦੱਸਿਆ ਕਿ ਮੋਬਾਈਲ ਟੀਮਾਂ ਰਾਹੀਂ ਝੁੱਗੀ, ਝੌਂਪੜੀਆਂ, ਸ਼ੈੱਲਰ, ਭੱਠੇ, ਕੰਸਟਰੱਕਸ਼ਨ ਵਾਲੀਆਂ ਥਾਂਵਾਂ ਅਤੇ ਹੋਰ ਮਾਈਗਰੇਟਰੀ ਆਬਾਦੀ ਨੂੰ ਇੰਨ੍ਹਾਂ ਟੀਮਾਂ ਦੁਆਰਾ ਵੈਕਸੀਨ ਪਿਲਾਈ ਜਾਵੇਗੀ। ਇਸ ਰਾਊਂਡ ਵਿੱਚ ਕੁੱਲ 73045 ਬ...
02 ਮਾਰਚ ਨੂੰ ਜ਼ਿਲ੍ਹੇ ਅੰਦਰ 06 ਹੋਰ ਨਵੇਂ ਆਦਮੀ ਕਲੀਨਿਕ ਖੁੱਲ੍ਹਣਗੇ-ਡਿਪਟੀ ਕਮਿਸ਼ਨਰ

02 ਮਾਰਚ ਨੂੰ ਜ਼ਿਲ੍ਹੇ ਅੰਦਰ 06 ਹੋਰ ਨਵੇਂ ਆਦਮੀ ਕਲੀਨਿਕ ਖੁੱਲ੍ਹਣਗੇ-ਡਿਪਟੀ ਕਮਿਸ਼ਨਰ

Punjab
ਮਾਨਸਾ, 27 ਫਰਵਰੀ: ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰਾਂ ਦੇ ਨੇੜੇ ਮਿਆਰੀ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਦੂਜੇ ਫੇਸ ਅੰਦਰ 02 ਮਾਰਚ ਤੋਂ 86 ਹੋਰ ਨਵੇਂ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ ਜਿਸ ਤਹਿਤ ਜ਼ਿਲ੍ਹਾ ਮਾਨਸਾ ਅੰਦਰ 06 ਨਵੇਂ ਆਮ ਆਦਮੀ ਕਲੀਨਿਕ ਹੋਰ ਖੁੱਲ੍ਹਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਦਿੱਤੀ। ਉਨ੍ਹਾਂ ਨਵੇਂ ਖੁੱਲ੍ਹਣ ਵਾਲੇ 06 ਆਮ ਆਦਮੀ ਕਲੀਨਿਕਾਂ ਸਮੇਤ ਪਹਿਲਾਂ ਤੋਂ ਚੱਲ ਰਹੇ 15 ਆਮ ਆਦਮੀ ਕਲੀਨਿਕਾਂ ਦੇ ਐਂਟਰੀ ਗੇਟ ’ਤੇ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੀ ਹਦਾਇਤ ਕੀਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਠੂਠਿਆਂਵਾਲੀ ਰੋਡ ਮਾਨਸਾ, ਬਸ ਸਟੈਂਡ ਭੀਖੀ ਦੇ ਪਿੱਛੇ ਪਾਰਕ ਵਾਲੀ ਥਾਂ, ਸਰਕਾਰੀ ਆਈ.ਟੀ.ਆਈ. ਬੁਢਲਾਡਾ, ਸਰਦੂਲਗੜ੍ਹ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਪਿੱਛੇ, ਸਬਸਿਡਰੀ ਸਿਹਤ ਕੇਂਦਰ ਬਰ੍ਹੇ ਅਤੇ ਸਬਸਿਡਰੀ ਸਿਹਤ ਕੇਂਦਰ ਬਾਜੇਵਾਲਾ ਵਿਖੇ ਨਵੇਂ ਖੁੱਲ੍ਹ ਰਹੇ ਆਮ ਆਦਮੀ ਕਲੀਨਿਕਾਂ ਦਾ ਨੇੜਲੇ...
ਸਰਕਾਰੀ ਹਾਈ ਸਕੂਲ ਫੇਜ਼-5 ਵਿਖੇ ਪੇਵਰ ਬਲਾਕ ਪ੍ਰੋਜੈਕਟ ਮੁਕੰਮਲ ਹੋਣ ਉਪਰੰਤ ਵਿਦਿਆਰਥੀਆਂ ਨੂੰ ਸਮਰਪਿਤ

ਸਰਕਾਰੀ ਹਾਈ ਸਕੂਲ ਫੇਜ਼-5 ਵਿਖੇ ਪੇਵਰ ਬਲਾਕ ਪ੍ਰੋਜੈਕਟ ਮੁਕੰਮਲ ਹੋਣ ਉਪਰੰਤ ਵਿਦਿਆਰਥੀਆਂ ਨੂੰ ਸਮਰਪਿਤ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ  ਦਿਸ਼ਾ-ਨਿਰਦੇਸ਼ਾਂ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵਿੱਦਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਸਰਕਾਰੀ ਹਾਈ ਸਕੂਲ ਫੇਜ਼-5, ਮੋਹਾਲੀ ਵਿਖੇ ਪੇਵਰ ਬਲਾਕ ਲਾਉਣ ਦਾ ਪ੍ਰੋਜੈਕਟ ਮੁਕੰਮਲ ਹੋਣ 'ਤੇ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਪ੍ਰਭਜੋਤ ਕੌਰ ਨੇ ਉਦਘਾਟਨ ਉਪਰੰਤ ਇਹ ਪ੍ਰੋਜੈਕਟ ਵਿਦਿਆਰਥੀਆਂ ਨੂੰ ਸਮਰਪਿਤ ਕੀਤਾ। ਇਸ ਪ੍ਰੋਜੈਕਟ ਉੱਤੇ ਕਰੀਬ 03 ਲੱਖ 60 ਹਜ਼ਾਰ ਰੁਪਏ ਖਰਚੇ ਗਏ ਹਨ, ਜਿਸ ਲਈ ਚੇਅਰਪਰਸਨ ਪ੍ਰਭਜੋਤ ਕੌਰ ਵੱਲੋਂ ਡੀ.ਪੀ.ਸੀ. ਫੰਡ ਵਿਚੋਂ ਪੈਸੇ ਦਿੱਤੇ ਗਏ ਸਨ। ਇਸ ਮੌਕੇ ਪ੍ਰਭਜੋਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਿੱਖਿਆ ਢਾਂਚੇ ਨੂੰ ਮਜ਼ਬੂਤ ਕਰਨ ਲਈ ਦਿਨ ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ। ਉਹਨਾਂ ਕਿਹਾ ਕਿ ਸਕੂਲ ਦੇ ਮੁੱਖ ਗੇਟ ਤੋਂ ਲੈ ਕੇ ਕਲਾਸ ਰੂਮਜ਼ ਤੱਕ ਦੀ ਥਾਂ ਕੱਚੀ ਹੋਣ ਕਾਰਨ ਬਰਸਾਤਾਂ ਵਿੱਚ ਵਿਦਿਆਰਥੀਆਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ, ਪਰ ਪੇਵਰ ਲੱਗਣ ਨਾਲ ਇਹ ਮੁਸ਼ਕਲ ਹੱਲ ਹੋ ਗਈ ਹੈ। ਜ਼...
ਪੰਜਾਬ ਵਿੱਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਪੰਜਾਬ ਵਿੱਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Punjab
ਚੰਡੀਗੜ੍ਹ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇਸ ਦਾ ਅਸਰ ਨੇੜਲੇ ਇਲਾਕਿਆਂ ਵਿੱਚ ਵੀ ਦੇਖਣ ਨੂੰ ਮਿਲਿਆ ਹੈ। ਦਿੱਲੀ-ਐਨਸੀਆਰ, ਹਰਿਆਣਾ ਅਤੇ ਪੰਜਾਬ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ,ਜਿਸ ਦੀ ਤੀਬਰਤਾ 4.7 ਮਾਪੀ ਗਈ। ਭੂਚਾਲ ਦੇ ਝਟਕੇ ਰਾਤ 9:25 ਵਜੇ ਮਹਿਸੂਸ ਕੀਤੇ ਗਏ।
ਸਿਵਲ ਹਸਪਤਾਲ ਬਠਿੰਡਾ ਦਾ ਮੈਡੀਕਲ ਅਫਸਰ ਤੇ ਸਫਾਈ ਸੇਵਕ ਦੂਜੀ ਕਿਸ਼ਤ ਵਜੋਂ 5,000 ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਸਿਵਲ ਹਸਪਤਾਲ ਬਠਿੰਡਾ ਦਾ ਮੈਡੀਕਲ ਅਫਸਰ ਤੇ ਸਫਾਈ ਸੇਵਕ ਦੂਜੀ ਕਿਸ਼ਤ ਵਜੋਂ 5,000 ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Punjab
ਚੰਡੀਗੜ, 26 ਫਰਵਰੀ - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਸਿਵਲ ਹਸਪਤਾਲ ਬਠਿੰਡਾ ਵਿਖੇ ਤਾਇਨਾਤ ਡਾਕਟਰ ਨਰਿੰਦਰਪਾਲ ਸਿੰਘ ਮੈਡੀਕਲ ਅਫਸਰ ਅਤੇ ਰਾਮ ਸਿੰਘ ਉਰਫ਼ ਟੀਨੂ ਨਾਂ ਦੇ ਸਫਾਈ ਸੇਵਕ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮਾਂ ਨੂੰ ਪਿੰਡ ਗੁਰੂਸਰ ਸਹਿਣੇ ਵਾਲਾ, ਜ਼ਿਲ੍ਹਾ ਬਠਿੰਡਾ ਦੇ ਵਸਨੀਕ ਨਿਰਮਲ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮਾਂ ਨੇ ਇੱਕ ਝਗੜੇ ਵਿੱਚ ਜ਼ਖਮੀ ਹੋਏ ਉਸ ਦੇ ਨੌਕਰ ਦੀ ਮੈਡੀਕੋ ਲੀਗਲ ਰਿਪੋਰਟ (ਐਮ.ਐਲ.ਆਰ.) ਜਾਰੀ ਕਰਨ ਬਦਲੇ 12,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ ਪਰ 10,000 ਰੁਪਏ ਦੀ ਰਿਸ਼ਵਤ ਦੇਣ ਦਾ ਸੌਦਾ ਤੈਅ ਹੋਇਆ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਦੋਵੇਂ ਮੁ...
ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਵਿਭਾਗ ਦੇ ਪ੍ਰਮੁੱਖ ਪ੍ਰਾਜੈਕਟਾਂ ਦਾ ਲਿਆ ਜਾਇਜ਼ਾ

ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਵਿਭਾਗ ਦੇ ਪ੍ਰਮੁੱਖ ਪ੍ਰਾਜੈਕਟਾਂ ਦਾ ਲਿਆ ਜਾਇਜ਼ਾ

Punjab
ਚੰਡੀਗੜ੍ਹ, 26 ਫਰਵਰੀ: ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਚਲਾਏ ਜਾ ਰਹੇ ਪ੍ਰਮੁੱਖ ਜਲ ਸਪਲਾਈ ਅਤੇ ਸੈਨੀਟੇਸ਼ਨ ਪ੍ਰਾਜੈਕਟਾਂ ਦਾ ਜਾਇਜ਼ਾ ਲੈਣ ਲਈ ਵਿਭਾਗ ਦੇ ਸਾਰੇ ਸੀਨੀਅਰ ਅਧਿਕਾਰੀਆਂ ਨਾਲ ਵਿਆਪਕ ਸਮੀਖਿਆ ਕੀਤੀ। ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਨੀਲਕੰਠ ਐਸ. ਅਵਹਾੜ ਨੇ ਸਰੋਤਾਂ ਨੂੰ ਜ਼ਮੀਨੀ ਪਾਣੀ ਦੀ ਥਾਂ ਸਤਹੀ ਪਾਣੀ ਵਿੱਚ ਤਬਦੀਲੀ ਲਈ ਵਿਭਾਗ ਵੱਲੋਂ 2174.41 ਕਰੋੜ ਰੁਪਏ ਦੀ ਲਾਗਤ ਨਾਲ ਚਲਾਈਆਂ ਜਾ ਰਹੀਆਂ 15 ਵਿਆਪਕ ਸਰਫੇਸ ਵਾਟਰ ਸਪਲਾਈ ਸਕੀਮਾਂ ਦੀ ਪ੍ਰਗਤੀ ਸਬੰਧੀ ਜਾਣਕਾਰੀ ਦਿੱਤੀ, ਜਿਸ ਵਿੱਚ 1721 ਪਿੰਡਾਂ ਨੂੰ ਕਵਰ ਕੀਤਾ ਗਿਆ ਹੈ। ਮੰਤਰੀ ਨੇ ਇਨ੍ਹਾਂ ਵਿਆਪਕ ਸਤਹੀ ਜਲ ਸਪਲਾਈ ਸਕੀਮਾਂ ਨੂੰ ਤੇਜ਼ੀ ਨਾਲ ਲਾਗੂ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਤਾਂ ਜੋ ਇਨ੍ਹਾਂ ਸਤਹੀ ਜਲ ਪ੍ਰਾਜੈਕਟਾਂ ਅਧੀਨ ਆਉਂਦੇ ਸਾਰੇ ਵਸਨੀਕਾਂ ਨੂੰ ਸਮੇਂ ਸਿਰ ਪੀਣ ਯੋਗ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾ ਸਕੇ। ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਫੇਜ਼-2 ਅਧੀਨ ਪਿੰਡਾਂ ਦੀ ਕਾਇਆ ਕਲਪ ਕਰਨ ਦੇ ਟੀਚੇ ਨੂੰ ਪ੍ਰਾ...