ਮਿਸ਼ਨ ਸਮਰਥ ਦੇ ਨਤੀਜੇ ਉਤਸ਼ਾਹਜਨਕ: ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 26 ਫਰਵਰੀ:
ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮਿਸ਼ਨ ਸਮਰਥ ਦੇ ਨਤੀਜੇ ਬਹੁਤ ਉਤਸ਼ਾਹਜਨਕ ਰਹੇ ਹਨ।
ਉਹ ਅੱਜ ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਫਾਰ ਪਬਲਿਕ ਐਡਮਿਨਸਟ੍ਰੇਸ਼ਨ ਦੇ ਹਾਲ ਵਿੱਚ ਕਰਵਾਏ ਗਏ ਮਿਸ਼ਨ ਸਮਰਥ ਸਬੰਧੀ ਵਰਕਸ਼ਾਪ ਨੂੰ ਸੰਬੋਧਿਤ ਕਰ ਰਹੇ ਸਨ। ਆਪਣੇ ਸੰਬੋਧਨ ਦੌਰਾਨ ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਬਿਹਤਰੀਨ ਬਨਾਉਣ ਦੀ ਦਿਸ਼ਾ ਵਿੱਚ ਲਗਾਤਾਰ ਕੰਮ ਕਰ ਰਹੀ ਹੈ। ਉਹਨਾਂ ਕਿਹਾ ਕਿ ਅਧਿਆਪਕਾਂ ਦੀ ਭਰਤੀ ਤੋਂ ਲੈ ਕੇ ਸਕੂਲਾਂ ਦੀ ਚਾਰ ਦੀਵਾਰੀ, ਸਫਾਈ ਦਾ ਪ੍ਰਬੰਧ, ਫਰਨੀਚਰ ਆਦਿ ਦਾ ਪ੍ਰਬੰਧ ਕੀਤਾ ਗਿਆ ਹੈ ਜਿਸ ਨਾਲ ਸਕੂਲਾਂ ਦਾ ਜਿਥੇ ਸਕੂਲਾਂ ਦਾ ਮਾਹੌਲ ਬਦਲਿਆ ਹੈ, ਉਥੇ ਨਾਲ ਹੀ ਵਿਭਾਗ ਦੇ ਮੁਲਾਜਮਾਂ ਅਤੇ ਅਧਿਕਾਰੀਆਂ ਦੇ ਸਹਿਯੋਗ ਸਕਦਾ ਸਕੂਲਾਂ ਵਿੱਚ ਤਬਦੀਲੀ ਹੋਣੀ ਸ਼ੁਰੂ ਹੋ ਗਈ ਹੈ।
ਉਹਨਾਂ ਕਿਹਾ ਕਿ ਸੂਬੇ ਦੇ 19,000 ਸਕੂਲਾਂ ਵਿੱਚੋਂ 18,000 ਸਕੂਲਾਂ ਵਿੱਚ ਕੋਈ ਨਾ ਕੋਈ ਕੰਮ ਚਲ ਰਿਹਾ ਹੈ, ਕਿਸੇ ਸਕੂਲ ਵਿੱਚ ਚਾਰ ਦੀਵਾਰੀ ਹੋ ਰਹੀ ਹੈ, ...








