Sunday, March 15
Shadow

Punjab

ਸਿਵਲ ਹਸਪਤਾਲਾਂ ਵਿਖੇ ਦਿੱਤੀਆਂ ਜਾਂਦੀਆਂ ਹਨ ਸਾਰੀਆਂ ਲੋੜੀਂਦੀਆਂ ਸਿਹਤ ਸੇਵਾਵਾਂ—ਡਾ. ਕਵਿਤਾ

ਸਿਵਲ ਹਸਪਤਾਲਾਂ ਵਿਖੇ ਦਿੱਤੀਆਂ ਜਾਂਦੀਆਂ ਹਨ ਸਾਰੀਆਂ ਲੋੜੀਂਦੀਆਂ ਸਿਹਤ ਸੇਵਾਵਾਂ—ਡਾ. ਕਵਿਤਾ

Punjab
ਫਾਜ਼ਿਲਕਾ, 17 ਫਰਵਰੀ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਨ ਵਿੱਚ ਕਾਮਯਾਬ ਸਾਬਤ ਹੋਈ ਹੈ।ਪੰਜਾਬ ਸਰਕਾਰ ਦੇ ਆਮ ਲੋਕ ਕਲੀਨਿਕ ਲੋਕਾਂ ਨੂੰ ਸਿਹਤ ਸੇਵਾਵਾਂ ਦੇਣ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ।ਸਰਕਾਰੀ ਹਸਪਤਾਲ ਅਤੇ ਸਿਹਤ ਕੇਂਦਰ ਲੋਕਾਂ ਨੂੰ ਸਿਹਤ ਸਹੂਲਤਾਂ ਤੋਂ ਬਿਨਾਂ ਸੇਵਾਵਾਂ ਪ੍ਰਦਾਨ ਕਰ ਰਹੇ ਹਨ। ਰੁਕਾਵਟ 'ਤੇ ਚਿੰਤਾ ਦਾ ਕੋਈ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਰਜਕਾਰੀ ਸਿਵਲ ਸਰਜਨ ਡਾ. ਕਵਿਤਾ ਸਿੰਘ ਨੇ ਕੀਤਾ। ਕਾਰਜਕਾਰੀ ਸਿਵਲ ਸਰਜਨ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ. ਜ਼ਿਲ੍ਹਾ ਹਸਪਤਾਲ, ਸਿਵਲ ਹਸਪਤਾਲ, ਕਾਮਨ ਮੈਨ ਕਲੀਨਿਕ ਅਤੇ ਸਿਹਤ ਕੇਂਦਰਾਂ ਵਿੱਚ ਡਾ: ਸੇਨੂ ਦੁੱਗਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦਵਾਈਆਂ ਅਤੇ ਹੋਰ ਸਿਹਤ ਉਪਕਰਨਾਂ ਦੀ ਉਪਲਬਧਤਾ ਹੈ। ਰੋਹਿਤ ਗੋਇਲ ਅਤੇ ਡਾ. ਡਾ: ਅਰਪਿਤ ਗੁਪਤਾ ਨੇ ਪਿਛਲੇ ਦਿਨ ਪਿੱਤੇ ਦੀ ਪੱਥਰੀ ਦੇ ਤਿੰਨ ਆਪ੍ਰੇਸ਼ਨ ਸਫ਼ਲਤਾਪੂਰਵਕ ਕੀਤੇ।ਇਸ ਤੋਂ ਇਲਾਵਾ ਸਿਹਤ ਕਰਮਚਾਰੀ ਆਪਣੀ ਜ਼ਿੰਮੇਵਾਰੀ ਨੂੰ ਸਮਝਦੇ ਹੋਏ ਹਰ ਰੋਜ...
ਪੰਜਾਬ ਦੇ ਗੌਰਵਸਾਲੀ ਇਤਿਹਾਸ ਅਤੇ ਵਿਰਾਸਤ ਨੂੰ ਦਰਸਾਉਂਦੀਆਂ ਝਾਕੀਆਂ ਅਗਲੇ ਪੜਾਅ ਲਈ ਰਵਾਨਾ

ਪੰਜਾਬ ਦੇ ਗੌਰਵਸਾਲੀ ਇਤਿਹਾਸ ਅਤੇ ਵਿਰਾਸਤ ਨੂੰ ਦਰਸਾਉਂਦੀਆਂ ਝਾਕੀਆਂ ਅਗਲੇ ਪੜਾਅ ਲਈ ਰਵਾਨਾ

Punjab
ਫਾਜ਼ਿਲਕਾ 17 ਫਰਵਰੀ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਗੌਰਵਸਾਲੀ ਇਤਿਹਾਸ ਅਤੇ ਵਿਰਸੇ ਨੂੰ ਦਰਸਾਉਂਦੀਆਂ ਝਾਕੀਆਂ ਫਾਜ਼ਿਲਕਾ ਤੋਂ ਅੱਜ ਅਗਲੇ ਪੜਾਅ ਲਈ ਰਵਾਨਾ ਹੋਈਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 26 ਜਨਵਰੀ ਮੌਕੇ ਦਿੱਲੀ ਵਿਖੇ ਭੇਜੀ ਗਈ ਝਾਂਕੀ ਨੂੰ ਕੇਂਦਰ ਸਰਕਾਰ ਨੇ ਜਾਣਬੁਝ ਕੇ ਰੱਦ ਕਰ ਦਿੱਤਾ ਸੀ ਪਰ ਹੁਣ ਇਹ ਝਾਂਕੀਆਂ ਪੰਜਾਬ ਭਰ ਵਿੱਚ ਵਿਖਾਈਆਂ ਜਾ ਰਹੀਆਂ ਹਨ। ਉਹਨਾਂ ਨੇ ਆਖਿਆ ਕਿ ਕੇਂਦਰ ਸਰਕਾਰ ਨੇ ਜਾਣਬੁਝ ਕੇ ਪੰਜਾਬ ਦੀ ਝਾਕੀ ਨੂੰ ਰੱਦ ਕੀਤਾ ਸੀ ਪਰ ਪੰਜਾਬ ਸਰਕਾਰ ਨੇ ਆਪਣੀਆਂ ਝਾਂਕੀਆਂ ਸਾਰੇ ਪੰਜਾਬ ਦੇ ਲੋਕਾਂ ਨੂੰ ਵਿਖਾਉਣ ਦਾ ਫੈਸਲਾ ਕੀਤਾ ਹੈ ਤਾਂ ਜੋ ਸਾਡੀ ਨਵੀਂ ਪੀੜੀ ਪੰਜਾਬ ਦੇ ਵਿਰਸੇ ਅਤੇ ਇਤਿਹਾਸ ਤੋਂ ਜਾਣੂ ਹੋ ਸਕੇ।  ਇਹਨਾਂ ਵਿੱਚੋਂ ਇੱਕ ਝਾਕੀ ਪੰਜਾਬੀਆਂ ਦੇ ਆਜ਼ਾਦੀ ਸੰਗਰਾਮ ਵਿੱਚ ਪਾਏ ਗਏ ਯੋਗਦਾਨ ਬਾਰੇ ਹੈ ਜਦਕਿ ਦੂਸਰੀ ਝਾਕੀ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਦਰਸ਼ਾਉਂਦੀ ਹੈ। ਇਸੇ ਤਰ੍ਹਾਂ ਇੱਕ ਝਾਂਕੀ ਨਾਰ...
ਮਾਤਰੂ ਵੰਦਨਾ ਯੋਜਨਾ ਤਹਿਤ 52229 ਲਾਭਪਾਤਰੀਆਂ ਨੂੰ  ਚਾਲੂ ਵਿੱਤੀ ਸਾਲ ਦੌਰਾਨ ਵੰਡੀ ਜਾ ਚੁੱਕੀ ਹੈ 25  ਕਰੋੜ ਰੁਪਏ ਦੀ ਰਾਸ਼ੀ: ਡਾ. ਬਲਜੀਤ ਕੌਰ

ਮਾਤਰੂ ਵੰਦਨਾ ਯੋਜਨਾ ਤਹਿਤ 52229 ਲਾਭਪਾਤਰੀਆਂ ਨੂੰ ਚਾਲੂ ਵਿੱਤੀ ਸਾਲ ਦੌਰਾਨ ਵੰਡੀ ਜਾ ਚੁੱਕੀ ਹੈ 25 ਕਰੋੜ ਰੁਪਏ ਦੀ ਰਾਸ਼ੀ: ਡਾ. ਬਲਜੀਤ ਕੌਰ

Punjab
ਚੰਡੀਗੜ੍ਹ, 17 ਫਰਵਰੀ ਪੰਜਾਬ ਸਰਕਾਰ ਵੱਲੋਂ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਚਾਲੂ ਵਿੱਤੀ ਸਾਲ ਦੌਰਾਨ 25 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾ ਚੁੱਕੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਲਗਾਤਾਰ ਕਾਰਜਸ਼ੀਲ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਸੂਬੇ ਵਿੱਚ ਚਾਲੂ ਵਿੱਤੀ ਸਾਲ ਦੌਰਾਨ ਕੁੱਲ 52229 ਔਰਤ ਲਾਭਪਾਤਰੀਆਂ ਨੂੰ 25 ਕਰੋੜ ਵੰਡੇ ਜਾ ਚੁੱਕੇ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ 19 ਸਾਲ ਅਤੇ ਇਸ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਪਹਿਲੇ ਜੀਵਤ ਬੱਚੇ ਦੇ ਜਨਮ 'ਤੇ 5000/- ਰੁਪਏ ਦੋ ਕਿਸ਼ਤਾਂ ਵਿੱਚ (ਰੁਪਏ 3000+2000) ਅਤੇ ਦੂਜਾ ਬੱਚਾ ਲੜਕੀ ਪੈਦਾ ਹੋਣ 'ਤੇ 6000/- ਰੁਪਏ ਦਿੱਤੇ ਜਾਂਦੇ ਹਨ। ਇਹ ਰਾਸ਼ੀ ਪ੍ਰਧਾਨ ਮੰਤਰੀ ...
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੀ ਚੋਣ ਲਈ ਡਾ. ਲਖਵਿੰਦਰ ਸਿੰਘ ਜੌਹਲ ਤੇ ਸਾਥੀਆਂ ਵੱਲੋਂ ਮਨੋਰਥ ਪੱਤਰ ਜਾਰੀ

ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੀ ਚੋਣ ਲਈ ਡਾ. ਲਖਵਿੰਦਰ ਸਿੰਘ ਜੌਹਲ ਤੇ ਸਾਥੀਆਂ ਵੱਲੋਂ ਮਨੋਰਥ ਪੱਤਰ ਜਾਰੀ

Punjab
ਲੁਧਿਆਣਾਃ 17 ਫਰਵਰੀ ਲਖਵਿੰਦਰ ਸਿੰਘ ਜੌਹਲ (ਡਾ.) ਦੀ ਅਗਵਾਈ ਵਾਲੇ ਸਰਬ ਸਾਂਝੇ ਉਮੀਦਵਾਰਾਂ ਦਾ ਮਨੋਰਥ ਪੱਤਰ ਅੱਜ ਇਸ ਵਾਰ ਜਨਰਲ ਸਕੱਤਰੀ ਦੇ ਉਮੀਦਵਾਰ ਡਾ. ਗੁਰਇਕਬਾਲ ਸਿੰਘ ਨੇ ਜਾਰੀ ਕਰ ਦਿੱਤਾ ਹੈ। ਚੋਣ ਮਨੋਰਥ ਤਿਆਰੀ ਕਮੇਟੀ ਵਿੱਚ ਡਾ. ਲਖਵਿੰਦਰ ਸਿੰਘ ਜੌਹਲ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨਗੀ ਦੇ ਉਮੀਦਵਾਰ ਡਾਃ ਸ਼ਿੰਦਰਪਾਲ ਸਿੰਘ ਸਾਬਕਾ ਰਜਿਸਟਰਾਰ ਗੁਰੂ ਗਰੰਥ ਸਾਹਿਬ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ,  ਜਨਰਲ ਸਕੱਤਰੀ ਉਮੀਦਵਾਰ ਡਾਃ ਗੁਰਇਕਬਾਲ ਸਿੰਘ ਮੀਤ ਪ੍ਰਧਾਨਗੀ ਲਈ ਉਮੀਦਵਾਰ ਡਾਃ ਭਗਵੰਤ ਸਿੰਘ ਸੰਪਾਦਕ ਜਾਗੋ, ਡਾਃ ਗੁਰਚਰਨ ਕੌਰ ਕੋਚਰ, ਤ੍ਰੈਲੋਚਨ ਲੋਚੀ, ਮਦਨ ਵੀਰਾ ਤੇ ਡਾਃ ਇਕਬਾਲ ਸਿੰਘ ਗੋਦਾਰਾ  ਸ਼ਾਮਿਲ ਸਨ। ਡਾਃ ਗੁਰਇਕਬਾਲ ਸਿੰਘ ਨੇ ਦੱਸਿਆ ਕਿ 3 ਮਾਰਚ, 2024 ਨੂੰ ਸਾਲ 2024-26 ਲਈ ਹੋ ਰਹੀ ਚੋਣ ਲਈ ਇਸ ਮਨੋਰਥ ਪੱਤਰ ਵਿੱਚ ਪੰਜਾਬੀ ਸਾਹਿੱਤ ਅਕਾਡਮੀ ਦਾ ਸੰਵਿਧਾਨ ਸੋਧਣ ਲਈ ਵਿਸ਼ੇਸ਼ ਸੁਝਾਅ ਕਮੇਟੀ ਦੀ ਸਥਾਪਨਾ ਕੀਤੀ ਜਾਵੇਗੀ। ਵਿਦੇਸ਼ਾਂ ਵਿਚ  ਰਹਿੰਦੇ ਸਰਪ੍ਰਸਤਾਂ ਤੇ ਮੈਂਬਰਜ਼ ਨੂੰ ਅਕਾਡਮੀ ਦੇ ਪ੍ਰਬੰਧ ਵਿਚ ਸੁਚਾਰੂ ਹਿੱਸਾ ਲੈਣ ਲਈ ਭਵਿੱਖ ਮੁਖੀ ਨੇਮ ਬਣਾਏ ਜਾਣਗੇ...
ਫਰੀਦਕੋਟ ਵਿਖੇ ਲੱਗ ਰਹੇ ਵਿੱਚ ਐਮ.ਐਲ.ਏ ਸੇਖੋ ਨੇ ਕੀਤੀ ਸ਼ਿਰਕਤ

ਫਰੀਦਕੋਟ ਵਿਖੇ ਲੱਗ ਰਹੇ ਵਿੱਚ ਐਮ.ਐਲ.ਏ ਸੇਖੋ ਨੇ ਕੀਤੀ ਸ਼ਿਰਕਤ

Punjab
ਫ਼ਰੀਦਕੋਟ 17 ਫ਼ਰਵਰੀ,2024           ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦੇ ਸੁਖਾਲੇ ਤੇ ਸਮਾਂਬੱਧ ਸਮੇਂ ਦੌਰਾਨ ਕੀਤੇ ਜਾਂਦੇ ਹੱਲ ਲਈ ’ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਦਾ ਪੰਜਾਬ ਦੀ ਜਨਤਾ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਗੱਲ ਦਾ ਪ੍ਰਗਟਾਵਾ ਐਮ.ਐਲ.ਏ ਸ. ਗੁਰਦਿੱਤ ਸਿੰਘ ਸੇਖੋ ਨੇ ਅੱਜ ਪਿੰਡਾਂ ਵਿਚ ਲੱਗ ਰਹੇ ਇਨ੍ਹਾਂ ਕੈਂਪਾਂ ਵਿਚ ਸ਼ਿਰਕਤ ਕਰਨ ਦੌਰਾਨ ਕੀਤਾ। ਉਨ੍ਹਾਂ ਕੈਂਪਾਂ ਵਿਚ ਪਹੁੰਚੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਮੌਕੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਦਿਤੀਆਂ ਜਾ ਰਹੀਆਂ ਸੇਵਾਵਾਂ ਤੇ ਤਸੱਲੀ ਪ੍ਰਗਟ ਕੀਤੀ । ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਵਿੱਚ ਪੰਜਾਬ ਸਰਕਾਰ ਵਲੋਂ 44 ਦੇ ਕਰੀਬ ਸੇਵਾਵਾਂ ਜਿਨ੍ਹਾਂ ਵਿੱਚ ਜਨਮ ਸਰਟੀਫਿਕੇਟ/ਗੈਰ ਉਪਲੱਬਧਤਾ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਹਲਫੀਆ ਬਿਆਨ ਦੀ ਤਸਦੀਕ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫੇ, ਪੰਜਾਬ ਨਿਵਾਸ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਉਸਾਰੀ ਮਜ਼ਦੂਰ ਦੀ ਰਜਿਸਟ੍ਰੇਸ਼ਨ, ਬੁਢਾਪਾ ਪੈਨਸ਼ਨ ਸਕੀਮ, ਬਿਜਲੀ ਬਿ...
ਸਪੀਕਰ ਸੰਧਵਾ ਨੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਮੋਰਾਂਵਾਲੀ ਵਿੱਚ ਇੰਟਰਲਾਕ ਅਤੇ ਐਜੂਕੇਸ਼ਨਲ ਪਾਰਕ ਦਾ ਨੀਂਹ ਪੱਥਰ ਰੱਖਿਆ

ਸਪੀਕਰ ਸੰਧਵਾ ਨੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਮੋਰਾਂਵਾਲੀ ਵਿੱਚ ਇੰਟਰਲਾਕ ਅਤੇ ਐਜੂਕੇਸ਼ਨਲ ਪਾਰਕ ਦਾ ਨੀਂਹ ਪੱਥਰ ਰੱਖਿਆ

Punjab
ਫਰੀਦਕੋਟ 17 ਫਰਵਰੀ 2024 ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਮੋਰਾਂਵਾਲੀ ਵਿਖੇ ਢਾਈ ਲੱਖ ਰੁਪਏ ਦੀ ਲਾਗਤ ਨਾਲ ਸਕੂਲ ਵਿੱਚ ਇੰਟਰਲਾਕ ਅਤੇ ਐਜੂਕੇਸ਼ਨਲ ਪਾਰਕ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਸਪੀਕਰ ਸੰਧਵਾਂ ਨੇ ਕਿਹਾ ਕਿ ਸਿੱਖਿਆ ਅਤੇ ਸਿਹਤ ਪੰਜਾਬ ਸਰਕਾਰ ਦਾ ਇਕ ਅਹਿਮ ਮੁੱਦਾ ਹੈ। ਇਸ ਮੁੱਦੇ ਤਹਿਤ ਪੰਜਾਬ ਸਰਕਾਰ ਵੱਲੋਂ ਸਕੂਲਾਂ ਦੇ ਵਿਕਾਸ ਕਾਰਜਾਂ ਲਈ ਲਗਾਤਾਰ ਫੰਡ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੂਰੀ ਲਗਨ ਨਾਲ ਪੜ੍ਹਾਈ ਕਰਨ ਦੀ ਅਪੀਲ ਕੀਤੀ। ਇਹ ਗ੍ਰਾਂਟ ਵੀ ਸਕੂਲ ਦੁਆਰਾ ਭੇਜੀ ਗਈ ਮੰਗ ਤਹਿਤ ਹੀ ਦਿੱਤੀ ਗਈ ਹੈ। ਇਸ ਸਮੇਂ ਸਕੂਲ ਮੁਖੀ ਪ੍ਰਦੀਪ ਸਿੰਘ ਦੁਆਰਾ ਸਪੀਕਰ ਸੰਧਵਾ ਦਾ ਸਕੂਲ ਨੂੰ ਦਿੱਤੀ ਗਈ  ਗ੍ਰਾਂਟ  ਲਈ ਅਤੇ ਆਏ ਹੋਏ ਆਗੂਆਂ ਦਾ ਧੰਨਵਾਦ ਕੀਤਾ।  ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ.ਸੁਖਜੀਤ ਸਿੰਘ ਢਿੱਲਵਾਂ, ਮਨਪ੍ਰੀਤ ਸਿੰਘ ਧਾਲੀਵਾਲ , ਗੁਰਮੀਤ ਸਿੰਘ ਭਿੰਡਰ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਫਰੀਦਕੋਟ 3, ਪਰਮਜੀਤ ਕੌਰ ਸੈਂਟਰ ਮੁੱਖ ਅਧਿਆਪਕਾ,ਸੁਖਵੰਤ ਸਿੰਘ ਪੱਕਾ,ਹਰ...
ਸਪੀਕਰ ਸੰਧਵਾ ਨੇ ਸਰਕਾਰੀ ਮਿਡਲ ਸਕੂਲ ਪਿੰਡ ਪੱਕਾ ਦੇ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦਾ ਚੈਕ ਭੇਂਟ ਕੀਤੇ

ਸਪੀਕਰ ਸੰਧਵਾ ਨੇ ਸਰਕਾਰੀ ਮਿਡਲ ਸਕੂਲ ਪਿੰਡ ਪੱਕਾ ਦੇ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦਾ ਚੈਕ ਭੇਂਟ ਕੀਤੇ

Punjab
ਫਰੀਦਕੋਟ 17 ਫਰਵਰੀ 2024 ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਸਰਕਾਰੀ ਮਿਡਲ ਸਕੂਲ ਪਿੰਡ ਪੱਕਾ ਨੂੰ ਵਿਕਾਸ ਕਾਰਜ ਦੇ ਲਈ 5 ਲੱਖ ਰੁਪਏ ਦਾ ਚੈਕ ਭੇਂਟ ਕੀਤਾ। ਉਨ੍ਹਾਂ ਸਕੂਲਾਂ ਨੂੰ ਚੈਕ ਭੇਂਟ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸਿੱਖਿਆ ਅਤੇ ਸਿਹਤ ਦੀਆਂ ਸੰਸਥਾਵਾਂ ਨੂੰ ਆਧੁਨਿਕ ਸਾਧਨਾਂ ਦੇ ਨਾਲ ਅੱਪਗ੍ਰੇਡ ਕਰਨ ਲਈ ਹਰੇਕ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਸਕੂਲਾਂ ਦੀ ਨੁਹਾਰ ਸੁਧਾਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ  ਸਿੱਖਿਆ ਵਿਭਾਗ ਵਲੋਂ ਵੀ ਸਰਕਾਰ ਦਾ ਪੂਰਾ ਸਾਥ ਦਿੱਤਾ ਜਾ ਰਿਹਾ ਹੈ। ਸਪੀਕਰ ਸੰਧਵਾ ਨੇ ਕਿਹਾ ਕਿ ਸਹੀ ਤਰੱਕੀ ਤੇ ਖੁਸ਼ਹਾਲੀ ਕੇਵਲ ਸਿੱਖਿਆ ਦੇ ਨਾਲ ਹੀ ਆ ਸਕਦੀ ਹੈ। ਇਸ ਕਰਕੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਸਿੱਖਿਆ ਦੇ ਖੇਤਰ ਵਿਚ ਨਿਰੰਤਰ ਪੂਰਵ ਸੁਹਿਰਦਤਾ ਨਾਲ ਕੰਮ ਕਰਦੇ ਹੋਏ ਸਰਕਾਰੀ ਸਕੂਲਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਦੇਣ ਲਈ ਵਚਨਬੱਧ  ਹੈ। ਉਨ੍ਹਾਂ ਕਿਹਾ ਕਿ ਇਸੇ ਸੋਚ ਤਹਿਤ ਸਕੂਲ ਸਟਾਫ ਦੀ ਮੰਗ ਤੇ 5 ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਸਕੂਲ ਦੀ ਸ...
ਪੰਜਾਬ ਸਰਕਾਰ ਵੱਲੋਂ ਪੀ.ਐਸ.ਪੀ.ਸੀ.ਐਲ ਦੇ ਮੁਲਾਜ਼ਮਾਂ ਦੀ ਸ਼ੁਰੂਆਤੀ ਤਨਖਾਹ ਵਿੱਚ ਵਾਧਾ: ਹਰਭਜਨ ਸਿੰਘ ਈ.ਟੀ.ਓ

ਪੰਜਾਬ ਸਰਕਾਰ ਵੱਲੋਂ ਪੀ.ਐਸ.ਪੀ.ਸੀ.ਐਲ ਦੇ ਮੁਲਾਜ਼ਮਾਂ ਦੀ ਸ਼ੁਰੂਆਤੀ ਤਨਖਾਹ ਵਿੱਚ ਵਾਧਾ: ਹਰਭਜਨ ਸਿੰਘ ਈ.ਟੀ.ਓ

Punjab
ਚੰਡੀਗੜ੍ਹ, 16 ਫਰਵਰੀ ਪੰਜਾਬ ਸਰਕਾਰ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਮੁਲਾਜ਼ਮਾਂ ਦੀ ਸ਼ੁਰੂਆਤੀ ਤਨਖਾਹ ਦੇ ਸਕੇਲ ਵਿੱਚ ਅਹਿਮ ਵਾਧੇ ਕਰਨ ਦਾ ਐਲਾਨ ਕੀਤਾ ਹੈ। ਇਸ ਲੜੀ ਹੇਠ, ਜੂਨੀਅਰ ਇੰਜੀਨੀਅਰਾਂ ਦੀ ਸ਼ੁਰੂਆਤੀ ਤਨਖਾਹ 17,450 ਰੁਪਏ ਤੋਂ ਵਧਾ ਕੇ 19,260 ਰੁਪਏ ਕਰ ਦਿੱਤੀ ਗਈ ਹੈ। ਇਹ ਐਲਾਨ ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਪੀ.ਐੱਸ.ਪੀ.ਸੀ.ਐੱਲ. ਦੇ ਮੁਲਾਜ਼ਮਾਂ ਵੱਲੋਂ ਆਪਣੇ ਤਨਖਾਹ ਦੇ ਸਕੇਲ ਨੂੰ ਪੰਜਾਬ ਸਰਕਾਰ ਦੇ ਹੋਰਨਾਂ ਕਰਮਚਾਰੀਆ ਦੇ ਬਰਾਬਰ ਕਰਨ ਸਬੰਧੀ ਲਗਾਤਾਰ ਕੀਤੀ ਜਾ ਰਹੀ ਮੰਗ ਦੇ ਜਵਾਬ ਵਿੱਚ ਕੀਤਾ। ਉਨ੍ਹਾਂ ਦੱਸਿਆ ਕਿ ਪੀ.ਐਸ.ਪੀ.ਸੀ.ਐਲ ਵੱਲੋਂ ਸੋਧੇ ਹੋਏ ਤਨਖਾਹ ਦੇ ਸਕੇਲ ਸਬੰਧੀ ਸਰਕੂਲਰ ਜਾਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਡਿਵੀਜ਼ਨਲ ਸੁਪਰਡੈਂਟ ਅਕਾਊਂਟਸ, ਰੈਵੇਨਿਊ ਅਕਾਊਂਟੈਂਟ ਆਦਿ ਸ਼੍ਰੇਣੀ ਗਰੁੱਪ 14 ਤੋਂ 16 ਵਿੱਚ ਰੱਖੇ ਗਏ ਹਨ ਅਤੇ ਉਨ੍ਹਾਂ ਦੀ ਸ਼ੁਰੂਆਤੀ ਤਨਖਾਹ 17,960 ਰੁਪਏ ਤੋਂ ਵਧਾ ਕੇ 19,260 ਰੁਪਏ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ, ਸੁਪਰਡੈਂਟ ਗ੍ਰੇਡ-2, ਪੀ.ਏ., ਐਸ.ਏ.ਐਸ....
ਪੰਜਾਬ ਪੁਲਿਸ ਅਤੇ ਮੈਟਾ ਨੇ ਸਾਂਝੇ ਤੌਰ ‘ਤੇ ਸਾਈਬਰਸਪੇਸ ਵਿੱਚ ਡੀਪ ਫੇਕ ਦੀ ਪਛਾਣ ਕਰਨ ਬਾਰੇ ਵਰਕਸ਼ਾਪ ਦਾ ਕੀਤਾ ਆਯੋਜਨ

ਪੰਜਾਬ ਪੁਲਿਸ ਅਤੇ ਮੈਟਾ ਨੇ ਸਾਂਝੇ ਤੌਰ ‘ਤੇ ਸਾਈਬਰਸਪੇਸ ਵਿੱਚ ਡੀਪ ਫੇਕ ਦੀ ਪਛਾਣ ਕਰਨ ਬਾਰੇ ਵਰਕਸ਼ਾਪ ਦਾ ਕੀਤਾ ਆਯੋਜਨ

Punjab
ਚੰਡੀਗੜ੍ਹ, 16 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਇੱਛਾ ਅਨੁਸਾਰ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੂੰ ਆਨਲਾਈਨ ਫੈਲਣ ਵਾਲੀਆਂ ਗਲਤ ਸੂਚਨਾਵਾਂ ਨਾਲ ਨਜਿੱਠਣ ਅਤੇ ਜਨਤਾ ਵਿੱਚ ਇਸ ਦੇ ਫੈਲਾਅ ਨੂੰ ਰੋਕਣ ਸਬੰਧੀ ਢੰਗ-ਤਰੀਕਿਆਂ ਬਾਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਮੇਟਾ (ਫੇਸਬੁੱਕ) ਅਤੇ ਮਿਸਇਨਫਰਮੇਸ਼ਨ ਕੰਬੈਟ ਅਲਾਇੰਸ ਦੇ ਨੁਮਾਇੰਦਿਆਂ ਦੇ ਸਹਿਯੋਗ ਨਾਲ ਸਾਈਬਰ ਸਪੇਸ ਵਿੱਚ 'ਡੀਪ ਫੇਕ' ਦੀ ਪਛਾਣ ਕਰਨ ਅਤੇ ਇਸ ਰਾਹੀਂ ਅਸ਼ਲੀਲ ਸਮੱਗਰੀ ਤਿਆਰ ਕਰਕੇ ਇਸ ਦੇ ਪਸਾਰ ਦੀ ਸੰਭਾਵਨਾ ਬਾਰੇ ਇੱਕ ਰੋਜ਼ਾ ਵਰਕਸ਼ਾਪ ਕਰਵਾਈ ਗਈ। ਇਹ ਵਰਕਸ਼ਾਪ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ 'ਤੇ ਕਰਵਾਈ ਗਈ। ਡੀਪ ਫੇਕ ਇੱਕ ਚਿੱਤਰ, ਆਡੀਓ ਜਾਂ ਵੀਡੀਓ ਹੈ ਜਿਸ ਵਿੱਚ ਕਿਸੇ ਅਸਲ ਵਿਅਕਤੀ ਨੂੰ ਡਿਜੀਟਲ ਰੂਪ ਵਿੱਚ ਐਡਿਟ ਕਰਕੇ ਕਿਸੇ ਹੋਰ ਨਾਲ ਹੂ-ਬ-ਹੂ ਮਿਲਾ ਦਿੱਤਾ ਜਾਂਦਾ ਹੈ ਅਤੇ ਇਹ ਦੇਖਣ ਨੂੰ ਬਿਲਕੁੱਲ ਅਸਲ ਲਗਦਾ ਹੈ। ਸਿਖਲਾਈ ਪ੍ਰੋਗਰਾਮ ਦੌਰਾਨ ਮੈਟਾ ਦੇ ਨਾਲ ਮਿਸਇਨਫਰਮੇਸ਼ਨ ਕੰਬੈਟ ਅਲਾਇੰਸ (ਐਮਸੀਏ) ਟੀਮ ਨੇ ਆਨ...
ਵਿੱਤ ਮੰਤਰੀ ਚੀਮਾ ਵੱਲੋਂ ਨਾਬਾਰਡ ਦਾ ‘ਸਟੇਟ ਫੋਕਸ ਪੇਪਰ’ ਜਾਰੀ; ਵਿੱਤੀ ਸਾਲ 2024-25 ਦੌਰਾਨ ਤਰਜੀਹੀ ਖੇਤਰ ਲਈ 243606 ਕਰੋੜ ਰੁਪਏ ਦੀ ਕਰਜਾ ਸਮਰੱਥਾ

ਵਿੱਤ ਮੰਤਰੀ ਚੀਮਾ ਵੱਲੋਂ ਨਾਬਾਰਡ ਦਾ ‘ਸਟੇਟ ਫੋਕਸ ਪੇਪਰ’ ਜਾਰੀ; ਵਿੱਤੀ ਸਾਲ 2024-25 ਦੌਰਾਨ ਤਰਜੀਹੀ ਖੇਤਰ ਲਈ 243606 ਕਰੋੜ ਰੁਪਏ ਦੀ ਕਰਜਾ ਸਮਰੱਥਾ

Punjab
ਚੰਡੀਗੜ੍ਹ, 16 ਫਰਵਰੀ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਨੈਸ਼ਨਲ ਬੈਂਕ ਫਾਰ ਐਗਰੀਕਲਚਰ ਐਂਡ ਰੂਰਲ ਡਿਵੈਲਪਮੈਂਟ (ਨਾਬਾਰਡ) ਵੱਲੋਂ ਕਰਵਾਏ ਗਈ ‘ਸਟੇਟ ਕ੍ਰੈਡਿਟ ਸੈਮੀਨਾਰ’ ਦੌਰਾਨ ਸੰਸਥਾ ਦਾ ‘ਸਟੇਟ ਫੋਕਸ ਪੇਪਰ’ (ਐਸ.ਐਫ.ਪੀ) 2024-25 ਜਾਰੀ ਕੀਤਾ। ਐਸ.ਐਫ.ਪੀ. ਵਿੱਚ ਵਿੱਤੀ ਸਾਲ 2024-25 ਦੌਰਾਨ ਪੰਜਾਬ ਵਿੱਚ ਤਰਜੀਹੀ ਖੇਤਰਾਂ ਲਈ 243606 ਕਰੋੜ ਰੁਪਏ ਦੀ ਕਰਜਾ ਸਮਰੱਥਾ ਦਾ ਅਨੁਮਾਨ ਲਗਾਇਆ ਗਿਆ ਹੈ। ਸੈਮੀਨਾਰ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜੋਰ ਦਿੰਦਿਆ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨਾਬਾਰਡ ਅਤੇ ਹੋਰ ਹਿੱਸੇਦਾਰਾਂ ਨਾਲ ਮਿਲ ਕੇ ਕੰਮ ਕਰਨ ਵਚਨਬੱਧ ਹੈ ਤਾਂ ਜੋ ਸੂਬੇ ਦੇ ਖੇਤੀਬਾੜੀ ਅਤੇ ਪੇਂਡੂ ਖੇਤਰਾਂ ਦੀ ਪੂਰੀ ਸਮਰੱਥਾ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਿਵੇਸ਼ ਲਈ ਇੱਕ ਯੋਗ ਮਾਹੌਲ ਬਣਾਉਣ ਅਤੇ ਇਹਨਾਂ ਪ੍ਰੋਜੈਕਟਾਂ ਦੇ ਲਾਭ ਹੇਠਲੇ ਪੱਧਰ ਤੱਕ ਪਹੁੰਚਣ ਨੂੰ ਯਕੀਨੀ ਬਣਾਉਣ ਲਈ ਦ੍ਰਿੜ ਹੈ। ਪੰਜਾਬ ਦੀ ਪੇਂਡੂ ਆਰਥਿਕਤਾ ਦੀ ਮਜ਼ਬੂਤੀ ਲਈ ਨ...