Shadow

Punjab

ਲੋਕਾ ਨੂੰ ਸਬਜੀ, ਫਰੂਟ ਦੇ ਛਿਲਕਿਆ ਅਤੇ ਚਾਹ ਪੱਤੀ ਆਦਿ ਤੋਂ ਖਾਦ ਤਿਆਰ ਕਰਨ ਬਾਰੇ ਕੀਤਾ ਪ੍ਰੇਰਿਤ

ਲੋਕਾ ਨੂੰ ਸਬਜੀ, ਫਰੂਟ ਦੇ ਛਿਲਕਿਆ ਅਤੇ ਚਾਹ ਪੱਤੀ ਆਦਿ ਤੋਂ ਖਾਦ ਤਿਆਰ ਕਰਨ ਬਾਰੇ ਕੀਤਾ ਪ੍ਰੇਰਿਤ

Punjab
ਫਾਜ਼ਿਲਕਾ, 26 ਫਰਵਰੀ ਨਗਰ ਕੌਂਸਲ ਫਾਜਿਲਕਾ ਵੱਲੋਂ ਦਫਤਰ ਨਗਰ ਕੌਂਸਲ ਫਾਜਿਲਕਾ ਦੇ ਅੰਦਰ ਸਬਜੀ, ਫਰੂਟ ਦੇ ਛਿਲਕਿਆਂ ਅਤੇ ਚਾਹ ਪੱਤੀ ਤੋ ਤਿਆਰ ਕੀਤੀ ਗਈ ਜੈਵਿਕ ਖਾਦ ਦੀ ਸਟਾਲ ਦਾ ਆਯੋਜਨ ਕੀਤਾ ਗਿਆ, ਇਹ ਸਟਾਲ 06 ਮਾਰਚ 2024 ਤੱਕ ਲਗਾਈ ਜਾਵੇਗੀ । ਇਹ ਜਾਣਕਾਰੀ ਕਾਰਜ ਸਾਧਕ ਅਫਸਰ ਸ੍ਰੀ ਮੰਗਤ ਰਾਮ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਸਟਾਲ ਲਗਾਉਣ ਦਾ ਮੁੱਖ ਮਕਸਦ ਲੋਕਾ ਨੂੰ ਸਬਜੀ, ਫਰੂਟ ਦੇ ਛਿਲਕਿਆ, ਚਾਹ ਪੱਤੀ ਆਦਿ ਤੋਂ ਖਾਦ ਤਿਆਰ ਕਰਨ ਬਾਰੇ ਅਤੇ ਹੋਮ ਕੰਪੋਸਟਿੰਗ ਲਈ ਪ੍ਰੇਰਿਤ ਕਰਨਾ ਹੈ । ਇਸ ਲਈ ਲੋਕਾ ਨੂੰ ਇਸ ਸਟਾਲ ਤੇ ਆਉਣ ਦੀ ਅਪੀਲ ਕੀਤੀ ਜਾਂਦੀ ਹੈ ਕਿ ਇਸ ਜੈਵਿਕ ਖਾਦ ਦੀ ਵਰਤੋ ਘਰ ਦੇ ਗਮਲੇ ਵਿੱਚ ਜਾਂ ਬਗੀਚੇ ਵਿੱਚ ਕੀਤੀ ਜਾ ਸਕਦੀ ਹੈ, ਇਸ ਤੋਂ ਇਲਾਵਾ ਆਸ ਪਾਸ ਦੀਆਂ ਨਰਸਰੀਆਂ ਦੇ ਮਾਲਕਾ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਦਫਤਰ ਨਗਰ ਕੌਂਸਲ ਫਾਜਿਲਕਾ ਵਿਖੇ ਲੱਗੀ ਸਟਾਲ ਤੋਂ ਜੈਵਿਕ ਖਾਦ ਦੀ ਖਰੀਦ ਕਰਨ। ਇਹ ਖਾਦ 20 ਰੁਪਏ ਪ੍ਰਤੀ ਕਿਲੋਗ੍ਰਾਮ ਦੇ ਹਿਸਾਬ ਨਾਲ ਵੇਚੀ ਜਾ ਰਹੀ ਹੈ । ਉਨ੍ਹਾਂ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਆਪਣੇ ਘਰ ਵਿੱਚ ਸਬਜੀ, ਫਰੂਟ ਦੇ ਛਿਲਕਿਆ ਨੂੰ ਅਲੱ...
ਯੂਨੀਵਰਸਿਟੀ ਕਾਲਜ ਆਫ਼ ਫਿਜ਼ੀਓਥੈਰੇਪੀ ਫਰੀਦਕੋਟ ਵਲੋਂ ਸਾਹ ਸੰਬੰਧੀ ਮੁੜ ਵਸੇਬਾ ਮੋਡੀਊਲ ਦੇ ਸਮਾਰੋਹ ਦਾ ਆਯੋਜਨ

ਯੂਨੀਵਰਸਿਟੀ ਕਾਲਜ ਆਫ਼ ਫਿਜ਼ੀਓਥੈਰੇਪੀ ਫਰੀਦਕੋਟ ਵਲੋਂ ਸਾਹ ਸੰਬੰਧੀ ਮੁੜ ਵਸੇਬਾ ਮੋਡੀਊਲ ਦੇ ਸਮਾਰੋਹ ਦਾ ਆਯੋਜਨ

Punjab
ਫ਼ਰੀਦਕੋਟ 26 ਫ਼ਰਵਰੀ,2024 ਯੂਨੀਵਰਸਿਟੀ ਕਾਲਜ ਆਫ਼ ਫਿਜ਼ੀਓਥੈਰੇਪੀ ਫਰੀਦਕੋਟ ਨੇ ਯੂਨਾਈਟਡ ਸਟੇਟਸ ਏਜੰਸੀ ਇੰਟਰਨੈਸ਼ਨਲ ਡਿਵੈਲਪਮੈਂਟ (ਯੂ.ਐਸ.ਏ.ਆਈ.ਡੀ.) ਰਾਈਜ਼ ਦੇ ਸਹਿਯੋਗ ਨਾਲ "ਸਾਹ ਦੀ ਐਮਰਜੈਂਸੀ ਅਤੇ ਪੋਸਟ-ਕੋਵਿਡ ਸਪੋਰਟਿਵ ਥੈਰੇਪੀ ਲਈ ਸਾਹ ਸੰਬੰਧੀ ਮੁੜ ਵਸੇਬਾ ਮੋਡੀਊਲ" ਦੇ ਲਿਖਤੀ ਅਤੇ ਵੀਡੀਓ ਫਾਰਮੈਟ ਦਾ ਇੱਕ ਲਾਂਚ ਸਮਾਰੋਹ ਆਯੋਜਿਤ ਕੀਤਾ। ਮੋਡਿਊਲ ਦਾ ਉਦਘਾਟਨ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼, ਫਰੀਦਕੋਟ ਦੇ ਵਾਈਸ ਚਾਂਸਲਰ ਪ੍ਰੋ.(ਡਾ.) ਰਾਜੀਵ ਸੂਦ ਨੇ ਕੀਤਾ। ਇਹ ਮੋਡੀਊਲ ਯੂਨੀਵਰਸਿਟੀ ਕਾਲਜ ਆਫ਼ ਫਿਜ਼ੀਓਥੈਰੇਪੀ, ਫਰੀਦਕੋਟ ਦੁਆਰਾ ਯੂ.ਐਸ.ਏ.ਆਈ.ਡੀ. ਰਾਈਜ਼, ਝਪੀਗੋ ਦੇ ਸਹਿਯੋਗ ਨਾਲ ਤਿਆਰ ਕੀਤਾ ਗਿਆ ਹੈ। ਇਹ ਮੋਡੀਊਲ ਫਿਜ਼ੀਓਥੈਰੇਪਿਸਟਾਂ ਨੂੰ ਸਾਹ ਦੀਆਂ ਵੱਖ-ਵੱਖ ਤਕਨੀਕਾਂ ਬਾਰੇ ਦੱਸਦਾ ਹੈ, ਖਾਸ ਤੌਰ 'ਤੇ, ਕੋਵਿਡ-19 ਮਹਾਂਮਾਰੀ ਅਤੇ ਸਾਹ ਦੀਆਂ ਸਮੱਸਿਆਵਾਂ ਵਾਲੇ ਮਰੀਜ਼ਾਂ ਦੁਆਰਾ ਆਈਆਂ ਚੁਣੌਤੀਆਂ ਨੂੰ ਨੈਵੀਗੇਟ ਕਰਨ ਲਈ ਵੀ ਦੱਸਦਾ ਹੈ। ਇਸ ਮੋਡਿਊਲ ਦੀ ਡਾ: ਸੰਜੇ ਗੁਪਤਾ, ਪ੍ਰਿੰਸੀਪਲ, ਜੀਜੀਐਸ ਮੈਡੀਕਲ ਕਾਲਜ, ਡਾ: ਸਰਿਤਾ, ਵਾਈਸ-ਪ੍ਰਿੰਸੀਪਲ, ਜੀ.ਜੀ.ਐਸ. ਮੈਡੀ...
ਰੱਤੀਆਂ ਦੀ ਜਸਵਿੰਦਰ ਕੌਰ ਨੂੰ ਮਿਲਿਆ 15 ਲੱਖ ਰੁਪਏ ਵਾਲਾ ਡਰੋਨ, ਨੈਨੋ ਯੂਰੀਆ ਦੇ ਛਿੜਕਾਅ ਲਈ ਹੋਵੇਗਾ ਸਹਾਈ

ਰੱਤੀਆਂ ਦੀ ਜਸਵਿੰਦਰ ਕੌਰ ਨੂੰ ਮਿਲਿਆ 15 ਲੱਖ ਰੁਪਏ ਵਾਲਾ ਡਰੋਨ, ਨੈਨੋ ਯੂਰੀਆ ਦੇ ਛਿੜਕਾਅ ਲਈ ਹੋਵੇਗਾ ਸਹਾਈ

Punjab
ਮੋਗਾ, 26 ਫਰਵਰੀ: ਨੈਨੋ-ਯੂਰੀਆ ਦੇ ਛਿੜਕਾਅ ਵਿਚ ਲੱਗਦੇ ਸਮੇਂ ਨੂੰ ਘਟਾਉਣ ਲਈ 20 ਪੰਜਾਬੀ ਔਰਤਾਂ ਦਾ ਇਕ ਸਮੂਹ ਪੰਜਾਬ ਦੇ ਖੇਤਾਂ ਵਿਚ ਡਰੋਨ ਪਾਇਲਟ ਦੀ ਭੂਮਿਕਾ ਨਿਭਾਉਣ ਲਈ ਤਿਆਰ ਹਨ। ਇਫਕੋ ਦੁਆਰਾ ਕੇਂਦਰੀ ਸਪਾਂਸਰ ਸਕੀਮ ਤਹਿਤ ਪ੍ਰਤੀ ਲਾਭਪਾਤਰੀ ਲਗਭਗ 15 ਲੱਖ ਰੁਪਏ ਦੀ ਲਾਗਤ ਵਾਲੇ ਡਰੋਨ ਯੂਨਿਟ ਮੁਫ਼ਤ ਪ੍ਰਦਾਨ ਕੀਤੇ ਜਾ ਰਹੇ ਹਨ। ਉਨ੍ਹਾਂ ਵਿੱਚੋਂ ਚਾਰ ਔਰਤਾਂ ਜ਼ਿਲ੍ਹਾ ਮੋਗਾ ਨਾਲ ਸਬੰਧਤ ਹਨ, ਜੋ ਕਿ ਹਰਿਆਣਾ ਦੇ ਮਾਨੇਸਰ ਵਿੱਚ ਪ੍ਰਧਾਨ ਮੰਤਰੀ ਮਹਿਲਾ ਕਿਸਾਨ ਡਰੋਨ ਕੇਂਦਰ ਵਿੱਚ ਇਫਕੋ ਦੁਆਰਾ ਪ੍ਰਦਾਨ ਕੀਤੀ ਗਈ 15 ਦਿਨ ਦੀ ਡਰੋਨ ਦੀ ਵਰਤੋਂ ਵਿੱਚ ਮੁਹਾਰਤ ਹਾਸਲ ਕਰਨ ਤੋਂ ਬਾਅਦ ਮੋਗਾ ਵਾਪਸ ਆਈਆਂ ਹਨ। ਇਨ੍ਹਾਂ ਚਾਰ ਔਰਤਾਂ ਵਿੱਚ ਰੱਤੀਆਂ ਤੋਂ ਜਸਵਿੰਦਰ ਕੌਰ, ਘੋਲੀਆ ਖੁਰਦ ਤੋਂ ਸਰਬਜੀਤ ਕੌਰ, ਸੋਸਣ ਤੋਂ ਪ੍ਰੀਤੀ ਸ਼ਰਮਾ, ਕੋਕਰੀ ਕਲਾਂ ਤੋਂ ਹਰਜੀਤ ਕੌਰ ਸ਼ਾਮਿਲ ਹਨ। ਅੱਜ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਦੀ ਮੌਜੂਦਗੀ ਵਿੱਚ ਜਸਵਿੰਦਰ ਕੌਰ ਨੂੰ 15 ਲੱਖ ਰੁਪਏ ਦਾ ਡਰੋਨ ਸਮੇਤ ਵੈਨ ਭੇਂਟ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਔਰਤਾਂ ਸਵੈ-...
ਪੰਜਾਬ ਸਰਕਾਰ ਵਲੋਂ ਪੰਜਾਬੀ ਪ੍ਰਵਾਸੀ ਭਾਰਤੀਆਂ ਨਾਲ ਮਿਲਣੀ ਫਿਰੋਜ਼ਪੁਰ ਵਿਖੇ 27 ਫਰਵਰੀ ਨੂੰ

ਪੰਜਾਬ ਸਰਕਾਰ ਵਲੋਂ ਪੰਜਾਬੀ ਪ੍ਰਵਾਸੀ ਭਾਰਤੀਆਂ ਨਾਲ ਮਿਲਣੀ ਫਿਰੋਜ਼ਪੁਰ ਵਿਖੇ 27 ਫਰਵਰੀ ਨੂੰ

Punjab
ਮੋਗਾ, 26 ਫਰਵਰੀ  - ਪੰਜਾਬ ਸਰਕਾਰ ਵਲੋਂ ਪੰਜਾਬੀ ਪ੍ਰਵਾਸੀ ਭਾਰਤੀਆਂ ਦੇ ਮਸਲਿਆਂ ਤੇ ਸ਼ਿਕਾਇਤਾਂ ਦੇ ਉਚਿੱਤ ਨਿਪਟਾਰੇ ਲਈ ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫਿਰੋਜ਼ਪੁਰ ਵਿਖੇ 27 ਫਰਵਰੀ 2024 ਨੂੰ ‘ਪੰਜਾਬੀ ਪ੍ਰਵਾਸੀ ਭਾਰਤੀਆਂ ਨਾਲ ਮਿਲਣੀ ਪ੍ਰੋਗਰਾਮ ਆਯੋਜਿਤ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਦਿੱਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮਿਲਣੀ ਵਿੱਚ ਕੈਬਨਿਟ ਮੰਤਰੀ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਟੀਮ ਵੱਲੋਂ ਫਿਰੋਜ਼ਪੁਰ, ਮੋਗਾ, ਫਰੀਦਕੋਟ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ ਤੇ ਤਰਨ ਤਾਰਨ ਜ਼ਿਲ੍ਹਿਆਂ ਨਾਲ ਸਬੰਧਿਤ ਪੰਜਾਬੀ ਪ੍ਰਵਾਸੀ ਭਾਰਤੀਆਂ ਦੀਆਂ ਸ਼ਿਕਾਇਤਾਂ ਤੇ ਮਸਲਿਆਂ ਨੂੰ ਸੁਣਿਆ ਜਾਵੇਗਾ ਅਤੇ ਮੌਕੇ ਉੱਤੇ ਉਚਿੱਤ ਨਿਪਟਾਰਾ/ਹੱਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਰਜਿਸਟ੍ਰੇਸ਼ਨ 27 ਫਰਵਰੀ ਨੂੰ ਸਵੇਰੇ 9.00 ਵਜੇ ਸ਼ੁਰੂ ਹੋਵੇਗੀ ਅਤੇ ਉਕਤ ਜ਼ਿਲ੍ਹਿਆਂ ਨਾਲ ਸਬੰਧਿਤ ਪੰਜਾਬੀ ਪ੍ਰਵਾਸੀ ਭਾਰਤੀ ਆਪਣੀਆਂ ਸ਼ਿਕਾਇਤਾਂ ਤੇ ...
ਪੰਜਾਬ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਨੋਡਲ ਅਫਸਰ ਨਿਯੁਕਤ ਕਰਨ ਲਈ ਕਿਹਾ 

ਪੰਜਾਬ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਨੋਡਲ ਅਫਸਰ ਨਿਯੁਕਤ ਕਰਨ ਲਈ ਕਿਹਾ 

Punjab
ਚੰਡੀਗੜ੍ਹ, 25 ਫਰਵਰੀ:   ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸਾਈਬਰ ਵਿੱਤੀ ਧੋਖਾਧੜੀ ਨੂੰ ਰੋਕਣ ਲਈ ਪੁਲਿਸ ਤੇ ਬੈਂਕ ਅਧਿਕਾਰੀਆਂ ਦਰਮਿਆਨ ਤਾਲਮੇਲ ਵਧਾਉਣ ਵਾਸਤੇ, ਪੰਜਾਬ ਪੁਲਿਸ ਦੀ ਸਾਈਬਰ ਕਰਾਈਮ ਡਵੀਜ਼ਨ ਨੇ 1930 ਸਾਈਬਰ ਹੈਲਪਲਾਈਨ ‘ਤੇ ਆਉਣ ਵਾਲੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਬੈਂਕਾਂ ਨੂੰ ਵੱਖਰੇ ਨੋਡਲ ਅਫ਼ਸਰ ਨਿਯੁਕਤ ਕਰਨ ਲਈ ਕਿਹਾ ਹੈ ਤਾਂ ਜੋ ਬੈਂਕ ਖਾਤਿਆਂ ਨੂੰ ਪਹਿਲ ਦੇ ਆਧਾਰ 'ਤੇ ਬਲਾਕ ਕਰਨਾ ਅਤੇ ਸ਼ੱਕੀ ਬੈਂਕ ਖਾਤਿਆਂ ਦੇ ਵੇਰਵੇ ਸਮੇਂ ਸਿਰ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾ ਸਕੇ। ਇਹ ਫੈਸਲਾ ਏਡੀਜੀਪੀ ਸਾਈਬਰ ਕ੍ਰਾਈਮ ਵੀ. ਨੀਰਜਾ ਵੱਲੋਂ ਸੀ.ਐਫ.ਸੀ.ਐਫ.ਆਰ.ਐਮ.ਐਸ. ਪੋਰਟਲ 'ਤੇ ਦਰਜ ਸ਼ਿਕਾਇਤਾਂ ਸਬੰਧੀ ਬੈਂਕਾਂ ਵੱਲੋਂ ਜਵਾਬ ਦੇਣ ਦੇ ਸਮੇਂ ਨੂੰ ਘਟਾਉਣ ਲਈ ਵੱਖ-ਵੱਖ ਬੈਂਕਾਂ ਦੇ ਨੁਮਾਇੰਦਿਆਂ ਨਾਲ ਕੀਤੀ ਗਈ ਤਾਲਮੇਲ ਮੀਟਿੰਗ ਦੌਰਾਨ ਲਿਆ ਗਿਆ। ਇਹ ਮੀਟਿੰਗ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ 'ਤੇ ਕਰਵਾਈ ਗਈ ਸੀ, ਜਿਸ ਵਿੱਚ ਸਟੇਟ ਬੈਂਕ ਆਫ਼ ਇੰਡੀਆ, ਐਚ.ਡੀ.ਐਫ.ਸੀ. ਬੈਂਕ, ਆਈ.ਸੀ....
ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲੋਕਾਂ ਨੂੰ ‘ਕੰਮ ਦੀ ਸਿਆਸਤ’ ਦਾ ਡਟ ਕੇ ਸਮਰਥਨ ਕਰਨ ਦਾ ਸੱਦਾ

ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲੋਕਾਂ ਨੂੰ ‘ਕੰਮ ਦੀ ਸਿਆਸਤ’ ਦਾ ਡਟ ਕੇ ਸਮਰਥਨ ਕਰਨ ਦਾ ਸੱਦਾ

Punjab
ਦੀਨਾਨਗਰ (ਗੁਰਦਾਸਪੁਰ), 25 ਫਰਵਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਅੱਜ ਪੰਜਾਬ ਵਾਸੀਆਂ ਨੂੰ ‘ਕੰਮ ਦੀ ਸਿਆਸਤ’ ਦਾ ਡਟ ਕੇ ਸਮਰਥਨ ਕਰਨ ਦਾ ਸੱਦਾ ਦਿੱਤਾ। ਅੱਜ ਇੱਥੇ ‘ਸਰਕਾਰ-ਵਪਾਰ ਮਿਲਣੀ’ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦਾ ਸਰਬਪੱਖੀ ਵਿਕਾਸ ਕਰਕੇ ਸੂਬੇ ਦੇ ਮੁਹਾਂਦਰਾ ਬਦਲਣ ਲਈ ਅਣਥੱਕ ਮਿਹਨਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਦੂਸ਼ਣਬਾਜ਼ੀ ਕਰਨ ਦੀ ਬਜਾਏ ‘ਕੰਮ ਦੀ ਸਿਆਸਤ’ ਕਰ ਰਹੇ ਹਨ ਤਾਂ ਕਿ ਸੂਬੇ ਦਾ ਵਿਕਾਸ ਕਰਨ ਦੇ ਨਾਲ-ਨਾਲ ਲੋਕਾਂ ਦੀ ਭਲਾਈ ਕੀਤੀ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹਾ ਬਹੁਤ ਪਹਿਲਾਂ ਹੋ ਜਾਣਾ ਚਾਹੀਦਾ ਸੀ ਤਾਂ ਜੋ ਲੋਕਾਂ ਨੂੰ ਇਸ ਦਾ ਲਾਭ ਮਿਲ ਸਕਦਾ। ਮੁੱਖ ਮੰਤਰੀ ਨੇ ਲੋਕ ਭਲਾਈ ਤੇ ਵਿਕਾਸ ਦੇ ਏਜੰਡੇ ਨੂੰ ਕੌਮੀ ਕੇਂਦਰ ਦੇ ਪੱਧਰ 'ਤੇ ਲਿਜਾਣ ਲਈ 'ਆਪ' ਦੇ ਹੱਥ ਮਜ਼ਬੂਤ ਕਰਨ ਵਾਸਤੇ ਲੋਕਾਂ ਤੋਂ ਭਰਪੂਰ ਸਮਰਥਨ ਅਤੇ ਸਹਿਯੋਗ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਕੌਮੀ ਸਿਆਸਤ ਦਾ ਕੇਂਦਰ ਬਿੰਦੂ ਬਣਾਉਣ ਦਾ ਸਿਹਰਾ ਅਰਵਿੰਦ ਕੇਜਰੀਵਾਲ ਨੂ...
ਲਿਟਰੇਚਰ ਫੈਸਟੀਵਲ ਦੇ ਦੂਜੇ ਦਿਨ ਪਦਮ ਸ੍ਰੀ ਸੁਰਜੀਤ ਪਾਤਰ ਨੇ ਸਮਾਗਮ ਨੂੰ ਚਾਰ ਚੰਨ ਲਾਏ

ਲਿਟਰੇਚਰ ਫੈਸਟੀਵਲ ਦੇ ਦੂਜੇ ਦਿਨ ਪਦਮ ਸ੍ਰੀ ਸੁਰਜੀਤ ਪਾਤਰ ਨੇ ਸਮਾਗਮ ਨੂੰ ਚਾਰ ਚੰਨ ਲਾਏ

Punjab
ਅੰਮ੍ਰਿਤਸਰ, 25 ਫਰਵਰੀ ਰੰਗਲਾ ਪੰਜਾਬ, ਇਸ ਖੇਤਰ ਦਾ ਸਭ ਤੋਂ ਵੱਡਾ ਸੱਭਿਆਚਾਰਕ ਮੇਲਾ, ਜੋਕਿ ਸਾਹਿਤ, ਭੋਜਨ, ਸੰਗੀਤ, ਬਹਾਦਰੀ ਅਤੇ ਪੰਜਾਬ ਦੇ ਆਪਣੇ ਸੇਵਾ ਭਾਵਨਾ ਦੇ ਅਣਗਿਣਤ ਰੰਗਾਂ ਨੂੰ ਪ੍ਰਦਰਸ਼ਿਤ ਕਰਦੇ ਹੋਏ ਹਰ ਉਮਰ ਦੇ ਦਰਸ਼ਕਾਂ ਨੂੰ ਖਿੱਚ ਰਿਹਾ ਹੈ। ਵੱਖ-ਵੱਖ ਸਥਾਨਾਂ ਉੱਤੇ ਹੋ ਰਹੇ ਸਮਾਗਮ ਪੰਜਾਬ ਦੇ ਵੱਖ-ਵੱਖ  ਪਹਿਲੂਆਂ ਨੂੰ ਉਜਾਗਰ ਕਰ ਰਹੇ ਹਨ। ਇਸੇ ਦੌਰਾਨ ਪਾਰਟੀਸ਼ਨ ਮਿਊਜ਼ੀਅਮ ਵਿਖੇ ਲਿਟਰੇਚਰ ਫੈਸਟੀਵਲ ਦੇ ਪਹਿਲੇ ਦਿਨ ਦੀ ਸ਼ਾਨਦਾਰ ਸਫਲਤਾ ਤੋਂ ਬਾਅਦ ਦੂਜਾ ਅਤੇ ਆਖ਼ਰੀ ਦਿਨ ਵੀ ਸਾਹਿਤਕ ਮੇਲਾ ਕਰਵਾਇਆ ਗਿਆ। ਇਸ ਮੌਕੇ ਪੰਜਾਬੀ ਦੇ ਪ੍ਰਸਿੱਧ ਕਵੀ, ਪਦਮ ਸ਼੍ਰੀ ਨਾਲ ਸਨਮਾਨਿਤ ਡਾ. ਸੁਰਜੀਤ ਪਾਤਰ ਅਤੇ ਪ੍ਰੋਫੈਸਰ ਸਰਬਜੋਤ ਸਿੰਘ ਬਹਿਲ, ਜੋ ਕਿ ਅਕਾਦਮਿਕ ਅਤੇ ਕਵਿਤਾ ਦੇ ਸ਼ੌਕੀਨ ਇੱਕ ਆਰਕੀਟੈਕਟ ਹਨ, ਵਿਚਕਾਰ ਇੱਕ ਸਪੈੱਲ ਬਾਊਂਡਿੰਗ ਸੈਸ਼ਨ ਹੋਇਆ। ਦੂਜੇ ਸੈਸ਼ਨ ਵਿੱਚ ਸੀਮਾ ਕੋਹਲੀ, ਇੱਕ ਪ੍ਰਯੋਗਾਤਮਕ ਬਹੁ-ਅਨੁਸ਼ਾਸਨੀ ਕਲਾਕਾਰ, ਕਲਾ ਦੇ ਉਦਯੋਗਪਤੀ ਅਤੇ ਟੀਮ ਵਰਕ ਆਰਟਸ ਦੇ ਮੈਨੇਜਿੰਗ ਡਾਇਰੈਕਟਰ ਸੰਜੋਏ ਕੇ. ਰਾਏ ਨਾਲ ਇੱਕ ਮਜ਼ੇਦਾਰ ਗੱਲਬਾਤ ਹੋਈ। ਡਿਪਟੀ ਕਮਿਸ਼ਨਰ...
ਰੰਗਲਾ ਪੰਜਾਬ ਮੇਲੇ ਤਹਿਤ ਕਰਵਾਈ ਗਈ ਪੰਜ ਕਿਲੋਮੀਟਰ ਮੈਰਾਥਾਨ ਜਸਵੀਰ ਕੌਰ ਅਤੇ ਤਰੁਣ ਨੇ ਜਿੱਤੀ

ਰੰਗਲਾ ਪੰਜਾਬ ਮੇਲੇ ਤਹਿਤ ਕਰਵਾਈ ਗਈ ਪੰਜ ਕਿਲੋਮੀਟਰ ਮੈਰਾਥਾਨ ਜਸਵੀਰ ਕੌਰ ਅਤੇ ਤਰੁਣ ਨੇ ਜਿੱਤੀ

Punjab
ਅੰਮ੍ਰਿਤਸਰ 25 ਫਰਵਰੀ 2024- ਪੰਜਾਬ ਸਰਕਾਰ ਵੱਲੋਂ ਰੰਗਲਾ ਪੰਜਾਬ ਮੇਲੇ ਤਹਿਤ ਤੰਦਰੁਸਤੀ ਦਾ ਸੰਦੇਸ਼ ਦੇਣ ਲਈ ਅੰਮ੍ਰਿਤਸਰ ਸ਼ਹਿਰ ਵਿੱਚ ਕਰਵਾਈ ਗਈ ਪੰਜ ਕਿਲੋਮੀਟਰ ਦੌੜ ਜਿਸ ਨੂੰ ਗਰੀਨਥਨ ਦਾ ਨਾਮ ਦਿੱਤਾ ਗਿਆ ਸੀ,  ਵਿੱਚ ਜਸਬੀਰ ਕੌਰ ਅਤੇ ਲੜਕਿਆਂ ਦੇ ਵਰਗ ਵਿੱਚ ਤਰੁਨ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।  ਪਹਿਲੇ ਸਥਾਨ ਉੱਤੇ ਰਹੇ ਜੇਤੂਆਂ ਨੂੰ ਪੰਜੀ ਪੰਜੀ ਹਜਾਰ ਰੁਪਏ ਦੇ ਇਨਾਮ ਦਿੱਤੇ ਗਏ।   ਦੂਸਰੇ ਸਥਾਨ ਉੱਤੇ ਸੁਖਮਨਦੀਪ ਕੌਰ,  ਤੀਸਰੇ ਉੱਤੇ ਕੰਚਨ,  ਚੌਥੇ ਉੱਤੇ ਹਰਪ੍ਰੀਤ ਕੌਰ ਅਤੇ ਪੰਜਵੇਂ ਉੱਤੇ ਲਕਸ਼ ਪ੍ਰੀਤ ਕੌਰ ਰਹੀ। ਇਸੇ ਤਰ੍ਹਾਂ ਲੜਕਿਆਂ ਦੇ ਵਰਗ ਵਿੱਚ ਤਰੁਨ ਨੇ ਪਹਿਲਾ,  ਜਸ਼ਨਪ੍ਰੀਤ ਸਿੰਘ ਨੇ ਦੂਸਰਾ,  ਗੁਰਦੀਪ ਸਿੰਘ ਨੇ ਤੀਸਰਾ, ਬਲਬੀਰ ਕੁਮਾਰ ਨੇ ਚੌਥਾ ਤੇ ਸਿ਼ਵਜੀਤ ਸਿੰਘ ਨੇ ਪੰਜਵਾਂ ਸਥਾਨ ਪ੍ਰਾਪਤ ਕੀਤਾ। ਪਹਿਲੇ ਸਥਾਨ ਤੇ ਜੇਤੂਆਂ ਨੂੰ 25000 ਰੁਪਏ , ਦੂਸਰੇ ਸਥਾਨ ਦੇ ਜੇਤੂ ਨੂੰ 20 ਹਜ਼ਾਰ ਰੁਪਏ, ਤੀਸਰੇ ਸਥਾਨ ਲਈ 15 ਹਜ਼ਾਰ ਰੁਪਏ, ਚੌਥੇ ਲਈ 10 ਹਜ਼ਾਰ ਰੁਪਏ ਅਤੇ ਪੰਜਵੇਂ ਸਥਾਨ ਲਈ 5000 ਰੁਪਏ ਦਾ ਨਾਮ ਦਿੱਤਾ ਗਿਆ। ਦੌੜ ਸਵੇਰੇ ਅੰਮ੍ਰਿਤ ਆਨੰਦ ਪਾਰਕ ਤੋਂ ਸ਼ੁਰੂ ...
ਪਠਾਨਕੋਟ ਨੂੰ ਵਿਸ਼ੇਸ਼ ਸਨਅਤੀ ਅਤੇ ਵਪਾਰਕ ਪੈਕੇਜ ਦੇਣ ਦੀ ਸੰਭਾਵਨਾ ਲੱਭਾਂਗੇਃ ਮੁੱਖ ਮੰਤਰੀ

ਪਠਾਨਕੋਟ ਨੂੰ ਵਿਸ਼ੇਸ਼ ਸਨਅਤੀ ਅਤੇ ਵਪਾਰਕ ਪੈਕੇਜ ਦੇਣ ਦੀ ਸੰਭਾਵਨਾ ਲੱਭਾਂਗੇਃ ਮੁੱਖ ਮੰਤਰੀ

Punjab
ਪਠਾਨਕੋਟ, 25 ਫਰਵਰੀ ਪਠਾਨਕੋਟ ਜ਼ਿਲ੍ਹੇ ਦੇ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਦਾ ਐਲਾਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਰਹੱਦੀ ਕਸਬੇ ਨੂੰ ਵਿਸ਼ੇਸ਼ ਉਦਯੋਗਿਕ ਅਤੇ ਵਪਾਰਕ ਪੈਕੇਜ ਦੇਣ ਦੀ ਸੰਭਾਵਨਾ ਤਲਾਸ਼ੇਗੀ। ਮੁੱਖ ਮੰਤਰੀ ਨੇ ਦੂਜੀ ਸਰਕਾਰ-ਵਪਾਰ ਮਿਲਣੀ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਪਠਾਨਕੋਟ ਹਵਾਈ ਅੱਡੇ ਤੋਂ ਦਿੱਲੀ ਲਈ ਉਡਾਣਾਂ ਸ਼ੁਰੂ ਕਰਨ ਦਾ ਮੁੱਦਾ ਨਿੱਜੀ ਤੌਰ 'ਤੇ ਭਾਰਤ ਸਰਕਾਰ ਕੋਲ ਉਠਾਉਣਗੇ। ਉਨ੍ਹਾਂ ਕਿਹਾ ਕਿ ਇਸ ਖੇਤਰ ਵਿੱਚ ਸੈਰ-ਸਪਾਟਾ ਸਨਅਤ ਨੂੰ ਹੁਲਾਰਾ ਦੇਣ ਲਈ ਪਹਿਲਾਂ ਹੀ ਵੱਡੇ ਪੱਧਰ 'ਤੇ ਉਪਰਾਲੇ ਕੀਤੇ ਜਾ ਰਹੇ ਹਨ ਕਿਉਂਕਿ ਇਹ ਕੁਦਰਤੀ ਸੁੰਦਰਤਾ ਨਾਲ ਭਰਪੂਰ ਹੈ ਅਤੇ ਇਹ ਉਦਯੋਗ ਨੂੰ ਵੱਡਾ ਹੁਲਾਰਾ ਦੇ ਸਕਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਖੇਤਰ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਵਿਸ਼ੇਸ਼ ਪੈਕੇਜ ਦੇਣ ਦੀ ਸੰਭਾਵਨਾ ਵੀ ਤਲਾਸ਼ੇਗੀ। ਭਾਜਪਾ ਆਗੂ ਅਤੇ ਸਥਾਨਕ ਸੰਸਦ ਮੈਂਬਰ ਸੰਨੀ ਦਿਓਲ ਉਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇੱਥੋਂ ਚੁਣੇ ਜਾਣ ਦੇ ਬ...
ਕ੍ਰਿਸ਼ੀ ਵਿਗਿਆਨ ਕੇਂਦਰ, ਮੋਹਾਲੀ ਵੱਲੋਂ ਜਾਗਰੂਕਤਾ ਕੈਂਪ ਲਗਾਇਆ ਗਿਆ

ਕ੍ਰਿਸ਼ੀ ਵਿਗਿਆਨ ਕੇਂਦਰ, ਮੋਹਾਲੀ ਵੱਲੋਂ ਜਾਗਰੂਕਤਾ ਕੈਂਪ ਲਗਾਇਆ ਗਿਆ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 25 ਫ਼ਰਵਰੀ, 2024: ਕੁਦਰਤੀ ਖੇਤੀ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਕ੍ਰਿਸ਼ੀ ਵਿਗਿਆਨ ਕੇਂਦਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੁਆਰਾ ਡਿਪਟੀ ਡਾਇਰੈਕਟਰ ਡਾ. ਬਲਬੀਰ ਸਿੰਘ ਖੱਦਾ ਦੀ ਰਹਿਨੁਮਾਈ ਹੇਠ ਕੇ.ਵੀ.ਕੇ. ਫਾਰਮ, ਮਾਜਰਾ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਦੇ ਮੁੱਖ ਮਹਿਮਾਨ ਮਾਣਯੋਗ ਡਾ. ਇੰਦਰਜੀਤ ਸਿੰਘ, ਉੱਪ ਕੁੱਲਪਤੀ, ਗੁਰੂ ਅੰਗਦ ਦੇਵ ਵੈਟਰਨਰੀ ਅਤੇ ਪਸ਼ੂ ਵਿਗਆਨ ਯੂਨੀਵਰਸਿਟੀ, ਲੁਧਿਆਣਾ ਸਨ। ਉਹਨਾਂ ਨੇ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੂੰ ਸੁਚਾਰੂ ਢੰਗ ਨਾਲ ਡੇਅਰੀ ਪਾਲਣ, ਮੱਛੀ ਪਾਲਣ, ਮੁਰਗੀ ਪਾਲਣ ਆਦਿ ਖੇਤੀ ਸਹਾਇਕ ਧੰਦਿਆਂ ਅਤੇ ਇਹਨਾਂ ਦੇ ਸੁਮੇਲ ਸੰਬੰਧੀ ਨੁਕਤੇ ਸਾਂਝੇ ਕੀਤੇ। ਪ੍ਰੋਗਰਾਮ ਦੇ ਵਿਸ਼ੇਸ਼ ਮਹਿਮਾਨ ਡਾ. ਪ੍ਰਕਾਸ਼ ਸਿੰਘ ਬਰਾੜ, ਡਾਇਰੈਕਟਰ ਪਸਾਰ ਸਿਖਿਆ ਨੇ ਕਿਸਾਨਾਂ ਨੂੰ ਪਸ਼ੂ ਪਾਲਣ ਕਿੱਤੇ ਨੂੰ ਪ੍ਰਫੁੱਲਿਤ ਕਰਨ ਲਈ ਕੇ. ਵੀ. ਕੇ. ਦਾ ਵੱਧ ਤੋਂ ਵੱਧ ਫਾਇਦਾ ਲੈਣ ਲਈ ਪ੍ਰੇਰਿਆ। ਇਸ ਮੌਕੇ ਯੂਨੀਵਰਸਿਟੀ ਤੋਂ ਨਾਨ-ਟੀਚਿੰਗ ਐਸੋਸੀਏਸ਼ਨ ਦੇ ਪ੍ਰਧਾਨ ਦਲਜੀਤ ਸਿੰਘ ਅਤੇ ਵੈਟਨਰੀ ਅਤੇ ਪਸ਼ੂ ਪਾਲਣ ਪਸਾਰ ਸਿੱਖਿਆ ਵਿਭਾਗ ਤੋਂ ਡਾ. ਪ੍ਰਤੀਕ ਸਿ...