Sunday, March 15
Shadow

Punjab

ਪ੍ਰਧਾਨ ਮੰਤਰੀ ਕਿਸਾਨ ਸੰਮਾਨ ਨਿਧੀ ਯੋਜਨਾ ਤਹਿਤ ਲਾਭ ਲੈਣ ਲਈ ਈ.ਕੇ.ਵਾਈ.ਸੀ ਕਰਵਾਉਣੀ ਜਰੂਰੀ: ਮੁੱਖ ਖੇਤੀਬਾੜੀ ਅਫਸਰ

ਪ੍ਰਧਾਨ ਮੰਤਰੀ ਕਿਸਾਨ ਸੰਮਾਨ ਨਿਧੀ ਯੋਜਨਾ ਤਹਿਤ ਲਾਭ ਲੈਣ ਲਈ ਈ.ਕੇ.ਵਾਈ.ਸੀ ਕਰਵਾਉਣੀ ਜਰੂਰੀ: ਮੁੱਖ ਖੇਤੀਬਾੜੀ ਅਫਸਰ

Punjab
ਅੰਮ੍ਰਿਤਸਰ 16 ਫਰਵਰੀ 2024:---ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਸ. ਜਤਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪ੍ਰਧਾਨ ਮੰਤਰੀ ਕਿਸਾਨ ਸੰਮਾਨ ਨਿਧੀ ਯੋਜਨਾ ਤਹਿਤ ਜਿੰਨਾਂ ਕਿਸਾਨਾਂ ਨੇ 2000 ਰੁਪਏ ਦੀਆਂ ਸਲਾਨਾ ਤਿੰਨ ਕਿਸ਼ਤਾਂ ਲੈਣ ਲਈ ਪੀ.ਐਮ. ਕਿਸਾਨ ਪੋਰਟਲ ਤੇ ਰਜਿਸਟਰੇਸ਼ਨ ਕਾਰਵਾਈ ਹੋਈ ਹੈ ਅਤੇ ਕਿਸ਼ਤਾਂ ਦਾ ਲਾਭ ਮਿਲਣਾ ਬੰਦ ਹੋ ਗਿਆ ਹੈ ਉਹਨਾਂ ਕਿਸਾਨਾਂ ਲਈ ਇਸ ਸਕੀਮ ਦੀ 16ਵੀਂ ਕਿਸ਼ਤ ਲੈਣ ਲਈ ਈ.ਕੇ.ਵਾਈ.ਸੀ  ਕਰਵਾਉਣੀ ਜਰੂਰੀ ਹੈ।  ਜਿਸ ਲਈ 21 ਫਰਵਰੀ ਤੱਕ ਵਿਸ਼ੇਸ਼ ਮੁਹਿੰਮ ਚਲਾਹੀ ਜਾ ਰਹੀ ਹੈ।  ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਜਿੰਨਾਂ ਲਾਭਪਾਤਰੀ ਕਿਸਾਨਾਂ ਦੀ ਈ.ਕੇ.ਵਾਈ.ਸੀ ਮੁਕੰਮਲ ਨਾ ਹੋਣ ਕਰਕੇ ਪਿਛਲੀ ਕਿਸ਼ਤ ਜਾਰੀ ਨਹੀ ਹੋਈ ਉਹ ਆਪਣੇ ਨਜਦੀਕੀ ਕਾਮਨ ਸਰਵਿਸ ਸੈਂਟਰ ਤੇ ਜਾ ਕੇ ਬਾਇੳਮਿਟਰਿਕ ਵਿਧੀ ਰਾਂਹੀ ਜਾਂ ਪੀ.ਐਮ.ਕਿਸਾਨ ਮੋਬਾਇਲ ਐਪ ਰਾਂਹੀ ਵੀ ਈ.ਕੇ.ਵਾਈ.ਸੀ ਕਰਵਾ ਸਕਦੇ ਹਨ। ਇਸ ਤੋਂ ਇਲਾਵਾ ਇਸ ਸਕੀਮ ਦਾ ਲਾਭ ਲੈਣ ਲਈ ਲੈਂਡ ਸੀਡਿੰਗ ਹੋਣਾ ਵੀ ਲਾਜਮੀ ਹੋ ਗਿਆ ਹੈ। ਇਸ ਲਈ ਜਿੰਨਾਂ ਕਿਸਾਨਾਂ ਨੂੰ ਈ...
ਸਰਕਾਰੀ ਸਹੂਲਤਾਂ ਤੋਂ ਕਿਸੇ ਲੋੜਵੰਦ ਨੂੰ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ – ਧਾਲੀਵਾਲ

ਸਰਕਾਰੀ ਸਹੂਲਤਾਂ ਤੋਂ ਕਿਸੇ ਲੋੜਵੰਦ ਨੂੰ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ – ਧਾਲੀਵਾਲ

Punjab
ਅੰਮ੍ਰਿਤਸਰ 16 ਫਰਵਰੀ 2024-- ਪੰਜਾਬ ਸਰਕਾਰ ਵਲੋ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇਕ ਹੀ ਛੱਤ ਹੇਠ ਵੱਖ ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਲਗਾਏ ਜਾ ਰਹੇ ਕੈਪਾਂ ਵਿਚ ਵੱਡੀ ਗਿਣਤੀ ਵਿਚ ਲੋਕ ਸ਼ਮੂਲੀਅਤ ਕਰ ਰਹੇ ਹਨ ਅਤੇ ਕਿਸੇ ਵੀ ਲੋੜਵੰਦ ਨੂੰ ਸਰਕਾਰੀ ਸਹੂਲਤ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਿਨਟ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਹਲਕੇ ਦੇ ਸਰਕਾਰੀ ਐਲੀਮੈਂਟਰੀ ਸਕੂਲ ਗ੍ਰੰਥਗੜ੍ਹ, ਸਰਕਾਰੀ ਐਲੀਮੈਂਟਰੀ ਸਕੂਲ ਬੱਲਾਬੇ ਦਰਿਆ, ਸਰਕਾਰੀ ਐਂਲੀਮੈਂਟਰੀ ਸਕੂਲ ਤੇਰਾ ਰਾਜਪੂਤਾਂ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਚੱਕ ਬੱਲਾਂ ਵਿਖੇ ਲਗਾਏ ਗਏ ਕੈਂਪਾਂ ਦਾ ਨਿਰੀਖਣ ਕਰਨ ਉਪਰੰਤ ਕੀਤਾ। ਉਨਾਂ ਕਿਹਾ ਕਿ ਵੱਡੀ ਗਿਣਤੀ ਵਿੱਚ ਲੋਕ  ਇਨਾਂ ਕੈਂਪਾਂ ਵਿੱਚ ਸ਼ਾਮਲ ਹੋ ਕੇ ਸਰਕਾਰੀ ਸਹੂਲਤਾਂ ਦਾ ਲਾਭ ਉਠਾ ਰਹੇ ਹਨ।  ਉਨਾਂ ਦੱਸਿਆ ਕਿ ਇਨਾਂ ਕੈਂਪਾਂ ਦੇ ਲੱਗਣ ਨਾਲ ਲੋਕਾਂ ਨੂੰ ਸਰਕਾਰੀ ਦਫ਼ਤਰ ਦੇ ਚੱਕਰ ਨਹੀਂ ਮਾਰਨੇ ਪੈਂਦੇ ਜਿਸ ਨਾਲ ਉਨਾਂ ਦਾ ਕੀਮਤੀ ਸ...
ਅੰਮ੍ਰਿਤਸਰ ਵਿੱਚ 7 ਰੋਜ਼ਾ ‘ਰੰਗਲਾ ਪੰਜਾਬ’ ਮੇਲਾ 23 ਫਰਵਰੀ ਤੋਂ ਸ਼ੁਰੂ

ਅੰਮ੍ਰਿਤਸਰ ਵਿੱਚ 7 ਰੋਜ਼ਾ ‘ਰੰਗਲਾ ਪੰਜਾਬ’ ਮੇਲਾ 23 ਫਰਵਰੀ ਤੋਂ ਸ਼ੁਰੂ

Punjab
ਅੰਮ੍ਰਿਤਸਰ, 16 ਫਰਵਰੀ (            )-ਪੰਜਾਬ ਸਰਕਾਰ ਦੇ ਸੈਰ ਸਪਾਟਾ, ਸਭਿਆਚਾਰਕ ਮਾਮਲੇ ਤੇ ਪੁਰਾਤਤਵ ਵਿਭਾਗ ਵੱਲੋਂ ਅੰਮ੍ਰਿਤਸਰ ਵਿਚ ਪਹਿਲੀ ਵਾਰ ਸੱਤ ਦਿਨ ਚੱਲਣ ਵਾਲਾ ‘ਰੰਗਲਾ ਪੰਜਾਬ’ ਮੇਲਾ ਕਰਵਾਇਆ ਜਾ ਰਿਹਾ ਹੈ, ਜਿਸਦਾ ਉਦਘਾਟਨ 23 ਫਰਵਰੀ ਨੂੰ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਹੋਵੇਗਾ। ਇਸ ਸਮਾਰੋਹ ਵਿੱਚ ਪ੍ਰਸਿੱਧ ਪੰਜਾਬੀ ਗਾਇਕ ਆਪਣੀ ਕਲਾ ਨਾਲ ਸਮਾਂ ਬੰਨ੍ਹਣਗੇ। ਇਸ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਇਹ ਮੇਲਾ 23 ਤੋਂ 29 ਫਰਵਰੀ ਤੱਕ ਹੋਵੇਗਾ ਅਤੇ ਵੱਖ-ਵੱਖ ਮਿਤੀਆਂ ਅਨੁਸਾਰ ਵੱਖ-ਵੱਖ ਥਾਵਾਂ ਤੇ ਪ੍ਰੋਗਰਾਮ ਕਰਵਾਏ ਜਾਣਗੇ। ਉਨਾਂ ਦੱਸਿਆ ਕਿ ਇਸ ਸੱਤ ਰੋਜ਼ਾ ਮੇਲੇ ਦੌਰਾਨ ਹੈਰੀਟੇਜ ਵਾਕ, ਕਾਰਨੀਵਲ, ਫੂਡ ਸਟਰੇਨ, ਗਰੀਨਥਨ ਤੋਂ ਇਲਾਵਾ ਮਿਊਜ਼ਿਕ ਫੈਸਟੀਵਲ ਵੀ ਕਰਵਾਇਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੇਲੇ ਨੂੰ ਮਨਾਉਣ ਲਈ ਵੱਖ-ਵੱਖ ਵਿਭਾਗਾਂ ਦੇ ਨੋਡਲ ਅਫ਼ਸਰ ਨਿਯੁਕਤ ਕੀਤੇ ਜਾ ਚੁਕੇ ਹਨ। ਉਨਾਂ ਕਿਹਾ ਕਿ ਪੰਜਾਬ ਵਿਚ ਸੈਰ-ਸਪਾਟੇ ਦੀਆਂ ਅਥਾਹ ਸੰਭਾਵਨਾਵਾਂ ਹਨ। ਉਨਾਂ ਦੱਸਿਆ ਕਿ ਲਗਾ...
ਅਜਨਾਲਾ ਸ਼ਹਿਰ ਵਿੱਚ ਲਾਈਟਾਂ ਅਤੇ ਕੈਮਰੇ ਲਗਾਉਣ ਲਈ 1.61 ਕਰੋੜ ਰੁਪਏ ਜਾਰੀ ਧਾਲੀਵਾਲ

ਅਜਨਾਲਾ ਸ਼ਹਿਰ ਵਿੱਚ ਲਾਈਟਾਂ ਅਤੇ ਕੈਮਰੇ ਲਗਾਉਣ ਲਈ 1.61 ਕਰੋੜ ਰੁਪਏ ਜਾਰੀ ਧਾਲੀਵਾਲ

Punjab
ਅਜਨਾਲਾ , 16 ਫਰਵਰੀ--ਕੈਬਨਿਟ ਮੰਤਰੀ ਸਰਦਾਰ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਸ਼ਹਿਰ ਵਿੱਚ ਲਾਈਟਾਂ ਅਤੇ ਸੀ ਸੀ ਟੀਵੀ ਕੈਮਰੇ ਲਗਾਉਣ ਦਾ ਜੋ ਵਾਅਦਾ ਕੀਤਾ ਸੀ ਉਹ ਕੁਝ ਦਿਨਾਂ ਵਿੱਚ ਪੂਰਾ ਹੋਣ ਜਾ ਰਿਹਾ ਹੈ,  ਕਿਉਂਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਨੇ ਇਸ ਲਈ 161 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ।  ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਇਹ ਪ੍ਰਗਟਾਵਾ ਕਰਦੇ ਦੱਸਿਆ ਕਿ ਸ਼ਹਿਰ ਵਿੱਚ 200 ਉੱਚ ਕੁਆਲਿਟੀ ਦੀਆਂ ਲਾਈਟਾਂ ਲਈ 92.72 ਲੱਖ ਰੁਪਏ ਅਤੇ 130 ਕੈਮਰੇ ਜੋ ਕਿ ਸਕਿਉਰਟੀ ਦਾ ਕੰਮ ਕਰਨਗੇ ਲਈ 62. 22 ਲੱਖ ਰੁਪਏ ਜਾਰੀ ਕਰ ਦਿੱਤੇ ਹਨ।         ਉਹਨਾਂ ਦੱਸਿਆ ਕਿ ਅਜਨਾਲਾ ਸ਼ਹਿਰ ਦਾ ਬਿਜਲੀ ਘਰ ਜੋ ਕਿ 1968 ਵਿੱਚ ਬਣਿਆ ਸੀ,  ਨੂੰ 55 ਸਾਲ ਬਾਅਦ ਕਰੀਬ 25 ਕਰੋੜ ਰੁਪਏ ਨਾਲ ਅਪਗ੍ਰੇਡ ਕਰਕੇ 220 ਕੇ ਵੀ ਕੀਤਾ ਜਾ ਰਿਹਾ ਹੈ,  ਜਿਸ ਦਾ ਉਦਘਾਟਨ ਅਗਲੇ ਕੁਝ ਦਿਨਾਂ ਵਿੱਚ ਕੀਤਾ ਜਾਵੇਗਾ।      ਉਹਨਾਂ ਕਿਹਾ ਕਿ ਮੈਂ ਆਪਣੇ ਹਲਕੇ ਨਾਲ ਜੋ ਵੀ ਵਾਅਦਾ ਕੀਤਾ ਸੀ , ਉਹ ਪੂਰਾ ਕਰਕੇ ਸ਼ਾਹ ਲਵਾਂਗਾ ਅਤੇ ਸਰਕਾਰ ਦੇ ਦੋ ਸਾਲ ਪੂਰੇ ਹੁਣ ਤੱਕ ਮੈਂ ਹੁਣ ਤੱਕ ਕੀਤੇ ਗਏ ਕੰਮਾਂ...
ਡਿਪਟੀ ਕਮਿਸ਼ਨਰ ਸਾਹਨੀ ਨੇ ਮਹਿਲਾ ਲਾਭਪਾਤਰੀ ਨੂੰ ਇੰਸੂਲੇਟਿਡ ਵਾਹਨ ਦੀ ਸਪੁਰਦ ਕੀਤੀਆਂ ਚਾਬੀਆਂ

ਡਿਪਟੀ ਕਮਿਸ਼ਨਰ ਸਾਹਨੀ ਨੇ ਮਹਿਲਾ ਲਾਭਪਾਤਰੀ ਨੂੰ ਇੰਸੂਲੇਟਿਡ ਵਾਹਨ ਦੀ ਸਪੁਰਦ ਕੀਤੀਆਂ ਚਾਬੀਆਂ

Punjab
ਲੁਧਿਆਣਾ, 16 ਫਰਵਰੀ (000) - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਪ੍ਰਧਾਨ ਮੰਤਰੀ ਮਤਸਿਆ ਸੰਪਦਾ ਯੋਜਨਾ (ਪੀ.ਐਮ.ਐਮ.ਐਸ.ਵਾਈ.) ਤਹਿਤ ਪਾਇਲ ਸਬ-ਡਵੀਜ਼ਨ ਦੇ ਪਿੰਡ ਕਰੋਦੀਆ ਦੀ ਵਸਨੀਕ ਜਸਪ੍ਰੀਤ ਕੌਰ ਨੂੰ ਇੰਸੂਲੇਟਿਡ ਵਾਹਨ ਦੀਆਂ ਚਾਬੀਆਂ ਸੌਂਪੀਆਂ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਨਮੋਲ ਸਿੰਘ ਧਾਲੀਵਾਲ, ਸਹਾਇਕ ਡਾਇਰੈਕਟਰ ਮੱਛੀ ਪਾਲਣ ਦਲਬੀਰ ਸਿੰਘ, ਮੱਛੀ ਪਾਲਣ ਅਫਸਰ ਮਮਤਾ ਸ਼ਰਮਾ ਦੇ ਨਾਲ ਡਿਪਟੀ ਕਮਿਸ਼ਨਰ ਸਾਹਨੀ ਨੇ ਦੱਸਿਆ ਕਿ ਜਸਪ੍ਰੀਤ ਕੌਰ ਲੁਧਿਆਣਾ ਦੀ ਪਹਿਲੀ ਮਹਿਲਾ ਲਾਭਪਾਤਰੀ ਹੈ, ਜਿਸ ਨੂੰ ਪੀ.ਐਮ.ਐਮ.ਐਸ.ਵਾਈ. ਤਹਿਤ 12 ਲੱਖ ਰੁਪਏ ਦੀ ਸਬਸਿਡੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇੰਸੂਲੇਟਿਡ ਵਾਹਨ ਦੀ ਕੀਮਤ 20 ਲੱਖ ਰੁਪਏ ਹੈ ਅਤੇ ਇਸ ਦੀ ਵਰਤੋਂ ਮੱਛੀਆਂ ਦੀ ਆਵਾਜਾਈ ਲਈ ਕੀਤੀ ਜਾਵੇਗੀ। ਸਹਾਇਕ ਡਾਇਰੈਕਟਰ ਮੱਛੀ ਪਾਲਣ ਦਲਬੀਰ ਸਿੰਘ ਨੇ ਦੱਸਿਆ ਕਿ ਮੱਛੀ ਜਲਦ ਖਰਾਬ ਹੋਣ ਵਾਲਾ ਉਤਪਾਦ ਹੈ ਅਤੇ ਬਰਫ਼ ਦੀ ਵਰਤੋਂ ਘੱਟ ਦੂਰੀ ਦੀ ਢੋਆ-ਢੁਆਈ ਲਈ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਹ ਵਾਹਨ ਨਿਯੰਤਰਿਤ ਤਾਪਮਾਨ ਹੇਠ ਢੁਕਵੀਂ ਗੁਣਵੱਤਾ ਵਾਲੀ ਮੱਛੀ ਨੂੰ ਛੱਪੜ ਤੋਂ ਮੰਡੀਆਂ ਤੱ...
ਸਕੱਤਰ ਸਿੱਖਿਆ ਅਤੇ ਡਿਪਟੀ ਕਮਿਸ਼ਨਰ ਵੱਲੋਂ ਫਤਿਹ ਸਟੂਡੈਂਟ ਹੈਲਪਲਾਈਨ – ਕਰੋ ਹਰ ਪ੍ਰੀਖਿਆ ਫਤਿਹ ਦੀ ਸ਼ੁਰੂਆਤ

ਸਕੱਤਰ ਸਿੱਖਿਆ ਅਤੇ ਡਿਪਟੀ ਕਮਿਸ਼ਨਰ ਵੱਲੋਂ ਫਤਿਹ ਸਟੂਡੈਂਟ ਹੈਲਪਲਾਈਨ – ਕਰੋ ਹਰ ਪ੍ਰੀਖਿਆ ਫਤਿਹ ਦੀ ਸ਼ੁਰੂਆਤ

Punjab
ਲੁਧਿਆਣਾ, 16 ਫਰਵਰੀ (000) - ਸਕੱਤਰ ਸਿੱਖਿਆ ਕਮਲ ਕਿਸ਼ੋਰ ਯਾਦਵ, ਵਿਸ਼ੇਸ਼ ਸਕੱਤਰ ਸਿੱਖਿਆ ਵਿਨੈ ਬੁਬਲਾਨੀ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਤਣਾਅ ਪ੍ਰਬੰਧਨ ਵਿੱਚ ਵਿਦਿਆਰਥੀਆਂ ਦੀ ਮਦਦ ਕਰਨ ਲਈ ਫਤਿਹ ਸਟੂਡੈਂਟ ਹੈਲਪਲਾਈਨ - ਕਰੋ ਹਰ ਪ੍ਰੀਖਿਆ ਫਤਿਹ ਦੀ ਸ਼ੁਰੂਆਤ ਕੀਤੀ। ਇਸ ਮੌਕੇ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ, ਵਧੀਕ ਡਿਪਟੀ ਕਮਿਸ਼ਨਰ ਮੇਜਰ ਅਮਿਤ ਸਰੀਨ, ਏ.ਡੀ.ਸੀ.ਪੀ. ਅਭਿਮਨਿਊ ਰਾਣਾ, ਸਹਾਇਕ ਕਮਿਸ਼ਨਰ ਉਪਿੰਦਰਜੀਤ ਕੌਰ ਬਰਾੜ ਅਤੇ ਹੋਰ ਵੀ ਹਾਜ਼ਰ ਸਨ। ਜੋ ਵਿਦਿਆਰਥੀ 10ਵੀਂ ਅਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ ਹਨ, ਉਹ ਤਣਾਅ ਨਾਲ ਨਜਿੱਠਣ ਲਈ ਕਿਸੇ ਵੀ ਤਰ੍ਹਾਂ ਦੀ ਮਨੋਵਿਗਿਆਨਕ ਸਹਾਇਤਾ ਅਤੇ ਕਾਉਂਸਲਿੰਗ ਲਈ 96464-70777 'ਤੇ ਸੰਪਰਕ ਕਰ ਸਕਦੇ ਹਨ। ਸਹਾਇਕ ਕਮਿਸ਼ਨਰ (ਯੂ.ਟੀ.) ਕ੍ਰਿਸ਼ਨ ਪਾਲ ਰਾਜਪੂਤ ਜੋ ਇਸ ਪਹਿਲਕਦਮੀ ਲਈ ਆਪਣੀ ਵਿਸ਼ੇਸ਼ ਭੂਮਿਕਾ ਨਿਭਾ ਰਹੇ ਹਨ, ਨੇ ਜ਼ੋਰ ਦੇ ਕੇ ਕਿਹਾ ਕਿ ਅੱਜ ਕੱਲ੍ਹ ਵਿਦਿਆਰਥੀ ਚੰਗਾ ਰੈਂਕ ਅਤੇ ਵੱਧ ਤੋਂ ਵੱਧ ਅੰਕ ਪ੍ਰਾਪਤ ਕਰਨ ਲਈ ਬਹੁਤ ਦਬਾਅ ਅਤੇ ਤਣਾਅ ਵਿੱਚ ਹਨ। ਇਸ ਲਈ, ਮਾਪਿਆਂ, ਅਧਿਆਪਕਾਂ ਅਤੇ ਸਾਡੇ ਲਈ ਇਹ ...
ਡਿਪਟੀ ਕਮਿਸ਼ਨਰ ਵਲੋਂ ਪ੍ਰਧਾਨ ਮੰਤਰੀ ਗਤੀਸ਼ਕਤੀ ਪ੍ਰੋਜੈਕਟ ਅਧੀਨ ਸਟੇਟ ਮਾਸਟਰ ਪਲਾਨ ‘ਤੇ ਵਿਚਾਰ ਚਰਚਾ

ਡਿਪਟੀ ਕਮਿਸ਼ਨਰ ਵਲੋਂ ਪ੍ਰਧਾਨ ਮੰਤਰੀ ਗਤੀਸ਼ਕਤੀ ਪ੍ਰੋਜੈਕਟ ਅਧੀਨ ਸਟੇਟ ਮਾਸਟਰ ਪਲਾਨ ‘ਤੇ ਵਿਚਾਰ ਚਰਚਾ

Punjab
ਲੁਧਿਆਣਾ, 16 ਫਰਵਰੀ (000) - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਪ੍ਰਧਾਨ ਮੰਤਰੀ ਗਤੀਸ਼ਕਤੀ ਪ੍ਰੋਜੈਕਟ ਦੇ ਹਿੱਸੇ ਵਜੋਂ ਸਟੇਟ ਮਾਸਟਰ ਪਲਾਨ ਯੋਜਨਾ ਦੇ ਤਹਿਤ ਬੁਨਿਆਦੀ ਢਾਂਚਾ ਵਿਕਾਸ ਪ੍ਰੋਜੈਕਟਾਂ ਨੂੰ ਚਲਾਉਣ ਵਾਲੇ ਪ੍ਰਮੁੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸਤ੍ਰਿਤ ਵਿਚਾਰ-ਵਟਾਂਦਰਾ ਕੀਤਾ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸਾਹਨੀ ਨੇ ਕਿਹਾ ਕਿ ਲੋਕਲ ਬਾਡੀਜ਼, ਪੀ.ਐਸ.ਪੀ.ਸੀ.ਐਲ., ਟਰਾਂਸਪੋਰਟ, ਪੁਲਿਸ, ਪੀ.ਡਬਲਯੂ.ਡੀ, ਐਨ.ਐਚ.ਏ.ਆਈ. ਅਤੇ ਹੋਰਾਂ ਸਮੇਤ ਵਿਭਾਗਾਂ ਨੂੰ ਗਤੀਸ਼ਕਤੀ ਪੋਰਟਲ ਉੱਤੇ ਜੀਓ-ਟੈਗਿੰਗ ਰਾਹੀਂ ਡਿਜੀਟਲ ਰੂਪ ਵਿੱਚ ਆਪਸ ਵਿੱਚ ਜੋੜਿਆ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਮਲਟੀਮੋਡਲ ਕਨੈਕਟੀਵਿਟੀ ਵਿਕਸਿਤ ਕਰਨ ਅਤੇ ਬੁਨਿਆਦੀ ਢਾਂਚੇ ਦੇ ਪੱਛੜੇ ਹੋਏ ਪਾੜੇ ਨੂੰ ਪੂਰਾ ਕਰਨ ਲਈ, ਇਹ ਜੀਓ-ਟੈਗਿੰਗ ਵਧੇਰੇ ਕੁਸ਼ਲ ਯੋਜਨਾਬੰਦੀ ਅਤੇ ਅਮਲ ਵਿੱਚ ਮਦਦ ਕਰੇਗੀ। ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਦਾ ਉਦੇਸ਼ ਸਾਰੇ ਵਿਭਾਗਾਂ ਨੂੰ ਉਨ੍ਹਾਂ ਦੇ ਚੱਲ ਰਹੇ ਪ੍ਰੋਜੈਕਟਾਂ ਬਾਰੇ ਅਪਡੇਟ ਰਹਿਣ ਲਈ ਇੱਕ ਸਿੰਗਲ ਪੋਰਟਲ 'ਤੇ ਲਿਆਉਣਾ ਹੈ...
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ “ਇਸ ਵਾਰ 70 ਪਾਰ” ਵੋਟ ਪ੍ਰਤੀਸ਼ਤ ਦਾ ਟੀਚਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ “ਇਸ ਵਾਰ 70 ਪਾਰ” ਵੋਟ ਪ੍ਰਤੀਸ਼ਤ ਦਾ ਟੀਚਾ

Punjab
ਚੰਡੀਗੜ੍ਹ, 16 ਫਰਵਰੀ:  ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਬਾਬਤ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਨਾਲ ਅੱਜ ਵੀਡੀਓ ਕਾਨਫਰੰਸਿੰਗ ਜ਼ਰੀਏ ਇਕ ਅਹਿਮ ਮੀਟਿੰਗ ਕੀਤੀ। ਉਨ੍ਹਾਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ "ਇਸ ਵਾਰ 70 ਪਾਰ" ਵੋਟ ਪ੍ਰਤੀਸ਼ਤ ਦਾ ਟੀਚਾ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ। ਸਿਬਿਨ ਸੀ. ਨੇ ਕਿਹਾ ਕਿ ਸਾਰੇ ਡਿਪਟੀ ਕਮਿਸ਼ਨਰ 70 ਫੀਸਦੀ ਤੋਂ ਜ਼ਿਆਦਾ ਵੋਟਾਂ ਪਵਾਉਣ ਲਈ ਕੋਸ਼ਿਸ਼ਾਂ ਤੇਜ਼ ਕਰਨ। ਉਨ੍ਹਾਂ ਕਿਹਾ ਕਿ ਪਿਛਲੀਆਂ ਚੋਣਾਂ ਦੌਰਾਨ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਵਿਚੋਂ ਜਿਨ੍ਹਾਂ ਇਲਾਕਿਆਂ ਵਿਚ ਵੋਟ ਪ੍ਰਤੀਸ਼ਤ ਘੱਟ ਰਹੀ ਸੀ, ਉਨ੍ਹਾਂ ਖੇਤਰਾਂ ਦੀ ਨਿਸ਼ਾਨਦੇਹੀ ਕਰਕੇ ਉੱਥੇ ਵੋਟ ਪ੍ਰਤੀਸ਼ਤ ਵਧਾਉਣ ਲਈ ਕੰਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਹ ਟੀਚਾ ਪ੍ਰਾਪਤ ਕਰਨ ਲਈ ਚੋਣ ਕਮਿਸ਼ਨ ਵੱਲੋਂ ਭੇਜੀਆਂ ਪਬਲੀਸਿਟੀ ਮੋਬਾਈਲ ਵੈੱਨਾਂ, ਜਾਗਰੂਕ ਮੁਹਿੰਮਾਂ ਅਤੇ ਹੋਰ ਸਾਧਨਾਂ ਦੀ ਮਦਦ ਲਈ ਜਾਵੇ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਵੋਟ ਪ੍ਰਤੀਸ਼ਤਤਾ ਵਧਾਉਣ ਲਈ ਗਤੀਵਿਧੀਆਂ ਹੋਰ ਤੇਜ਼ ਕੀਤੀਆਂ ਜਾਣ। ਲੋਕਾਂ ਨੂੰ ਵੱਧ ਤੋ...
ਥਾਣੇ ਵਿੱਚ ਵਿਆਹ ਦਾ ਝਗੜਾ ਨਿਪਟਾਉਣ ਬਦਲੇ 20,000 ਰੁਪਏ ਰਿਸ਼ਵਤ ਲੈਣ ਵਾਲੀ ਔਰਤ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਥਾਣੇ ਵਿੱਚ ਵਿਆਹ ਦਾ ਝਗੜਾ ਨਿਪਟਾਉਣ ਬਦਲੇ 20,000 ਰੁਪਏ ਰਿਸ਼ਵਤ ਲੈਣ ਵਾਲੀ ਔਰਤ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

Punjab
ਚੰਡੀਗੜ੍ਹ, 16 ਫਰਵਰੀ - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਇੱਕ ਮਹਿਲਾ ਮਨਮੀਤ ਕੌਰ ਵਾਸੀ ਪਿੰਡ ਭੋਲਾਪੁਰ, ਬਮਿਆਲ, ਜ਼ਿਲ੍ਹਾ ਪਠਾਨਕੋਟ ਨੂੰ 20,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ਣ ਨੂੰ ਬਲਜੀਤ ਕੌਰ ਵਾਸੀ ਪਿੰਡ ਸਿੱਬਲ ਸਕੋਲ, ਤਹਿਸੀਲ ਨਰੋਟ ਜੈਮਲ ਸਿੰਘ ਜ਼ਿਲ੍ਹਾ ਪਠਾਨਕੋਟ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਮਨਮੀਤ ਕੌਰ ਨੇ ਉਸਦੇ ਪਤੀ ਨਾਲ ਵਿਆਹ ਦੇ ਝਗੜੇ ਨੂੰ ਸੁਲਝਾਉਣ ਬਦਲੇ 20 ਹਜ਼ਾਰ ਰੁਪਏ ਰਿਸ਼ਵਤ ਵਜੋਂ ਲਏ ਹਨ ਅਤੇ ਥਾਣਾ ਨਰੋਟ ਜੈਮਲ ਸਿੰਘ ਦੇ ਐੱਸਐੱਚਓ ਸਬ-ਇੰਸਪੈਕਟਰ ਅਜਵਿੰਦਰ ਸਿੰਘ ਦੇ ਨਾਮ ਉੱਪਰ 20-25 ਹਜ਼ਾਰ ਰੁਪਏ ਦੀ ਹੋਰ ਮੰਗ ਕਰ ਰਹੀ ਹੈ। ਸ਼ਿਕਾਇਤਕਰਤਾ ਨੇ ਪੈਸੇ ਦੀ ਮੰਗ ਕਰਦੇ ਸਮੇਂ ਮੁ...
ਚੇਅਰਮੈਨ ਸੁਖਜਿੰਦਰ ਕਾਉਣੀ ਨੇ ਪਿੰਡ ਬਬਾਣੀਆਂ ਦੇ ਵਿਕਾਸ ਕੰਮਾਂ ਲਈ 14 ਲੱਖ ਰੁਪਏ ਦੀ ਗਰਾਂਟ ਕੀਤੀ  ਜਾਰੀ

ਚੇਅਰਮੈਨ ਸੁਖਜਿੰਦਰ ਕਾਉਣੀ ਨੇ ਪਿੰਡ ਬਬਾਣੀਆਂ ਦੇ ਵਿਕਾਸ ਕੰਮਾਂ ਲਈ 14 ਲੱਖ ਰੁਪਏ ਦੀ ਗਰਾਂਟ ਕੀਤੀ ਜਾਰੀ

Punjab
ਗਿੱਦੜਬਾਹਾ / ਸ੍ਰੀ ਮੁਕਤਸਰ ਸਾਹਿਬ, 16 ਫਰਵਰੀ, ਗਿੱਦੜਬਾਹਾ ਵਿੱਚ ਪੈਦੇ ਪਿੰਡ ਬਬਾਣੀਆਂ ਦੇ ਵਿਕਾਸ ਕੰਮਾਂ ਲਈ 14 ਲੱਖ ਰੁਪਏ ਦੀ ਗਰਾਂਟ ਜਾਰੀ ਕਰਨ ਦਾ ਪੱਤਰ ਸੁਖਜਿੰਦਰ ਸਿੰਘ ਕਾਉਣੀ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਸ੍ਰੀ ਮੁਕਤਸਰ ਸਾਹਿਬ ਨੇ ਪਿੰਡ ਦੇ ਪੰਤਵੰਤਿਆਂ ਨੂੰ  ਸੌਪਿਆ। ਇਸ ਮੌਕੇ ਉਹਨਾਂ ਕਿਹਾ ਕਿ  ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਦੀ ਤਰੱਕੀ  ਅਤੇ ਖੁਸ਼ਹਾਲੀ ਲਈ ਯਤਨਸ਼ੀਲ ਹੈ । ਇਸੇ ਤਹਿਤ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਨੇ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਪਖਾਨੇ / ਵਾਸ਼ਰੂਮ ਬਲਾਕ ਬਣਾਉਣ ਲਈ,ਪਿੰਡ ਵਿੱਚ ਸੋਲਰ ਸਟਰੀਟ ਲਾਈਟਾਂ ਲਗਾਉਣ ਲਈ,ਢਾਣੀ ਪਾਲਾ ਸਿੰਘ ਤੋਂ ਡਰੇਨ ਦੀ ਨਿਕਾਸੀ ਪਾਈਪ ਪਾਉਣ, ਬਾਹਰੀ ਡਰੇਨ ਦੀ ਨਿਕਾਸੀ ਪਾਈਪ ਪਾਉਣ ਲਈ ਕਰੀਬ 14 ਲੱਖ ਰੁਪਏ ਦੇ ਕੰਮ ਕਰਵਾਉਣ ਲਈ ਪਾਸ ਕੀਤੇ ਪੱਤਰ ਦੀ ਕਾਪੀ ਜੋ ਉਹਨਾਂ ਨੂੰ  ਦਿੱਤੀ ਗਈ ਸੀ, ਅੱਜ ਉਹਨਾਂ ਪਿੰਡ ਦੇ ਪੰਤਵੰਤੇ ਸੁਖਵਿੰਦਰ ਸਿੰਘ,ਚਰਨਜੀਤ ਸਿੰਘ,ਦਰਸ਼ਨ ਸਿੰਘ,ਬਾਬਾ ਤੇਜਾ ਸਿੰਘ,ਮੁੱਖ ਅਧਿਆਪਕ ਰਵਿੰਦਰ ਸਿੰਘ ਆਦਿ ਨੂੰ  ਸੌਂਪੀ ਦਿੱਤੀ ਹੈ। ਇਸ ਗਰਾਂਟ...