Shadow

Punjab

ਵਿਧਾਇਕ ਕੁਲਵੰਤ ਸਿੰਘ ਨੇ ਕੀਤਾ ਪਿੰਡ ਝਾਂਮਪੁਰ ਵਿਖੇ 10 ਲੱਖ ਰੁਪਏ ਦੀ ਲਾਗਤ ਨਾਲ ਬਣੀ ਧਰਮਸ਼ਾਲਾ ਦਾ ਰਸਮੀ ਉਦਘਾਟਨ

ਵਿਧਾਇਕ ਕੁਲਵੰਤ ਸਿੰਘ ਨੇ ਕੀਤਾ ਪਿੰਡ ਝਾਂਮਪੁਰ ਵਿਖੇ 10 ਲੱਖ ਰੁਪਏ ਦੀ ਲਾਗਤ ਨਾਲ ਬਣੀ ਧਰਮਸ਼ਾਲਾ ਦਾ ਰਸਮੀ ਉਦਘਾਟਨ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 25 ਫਰਵਰੀ:  ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਅੱਜ ਪਿੰਡ ਝਾਂਮਪੁਰ ਵਿਖੇ 10 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਬਣੀ ਧਰਮਸ਼ਾਲਾ ਦਾ ਰਸਮੀ ਉਦਘਾਟਨ ਕੀਤਾ। ਇੱਥੇ ਇਹ ਗੱਲ ਜ਼ਿਕਰਯੋਗ ਹੈ ਕਿ ਪਿੰਡ ਝਾਂਮਪੁਰ ਵਿਖੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਜਨਤਾ ਲੈਂਡ ਪ੍ਰਮੋਟਰ ਪ੍ਰਾਈਵੇਟ ਲਿਮਿਟਡ ਕੰਪਨੀ ਦੇ ਸਹਿਯੋਗ ਨਾਲ ਇਸ ਧਰਮਸ਼ਾਲਾ ਦਾ ਨਿਰਮਾਣ ਕੀਤਾ ਗਿਆ। ਇਸ ਮੌਕੇ ਤੇ ਵਿਧਾਇਕ ਕੁਲਵੰਤ ਸਿੰਘ ਨੇ ਹਾਜ਼ਰੀਨ ਸੰਗਤਾਂ ਨੂੰ ਗੁਰੂ ਰਵਿਦਾਸ ਜੀ ਦੇ ਆਗਮਨ -ਪੁਰਬ ਦੀਆਂ ਵਧਾਈਆਂ ਦਿੰਦੇ ਹੋਏ ਕਿਹਾ ਸਾਨੂੰ ਸਭਨਾਂ ਨੂੰ ਬਰਾਬਰਤਾ ਦਾ ਦਰਜਾ ਦੇਣ ਵਾਲੇ ਸ਼੍ਰੋਮਣੀ ਭਗਤ ਗੁਰੂ ਰਵਿਦਾਸ ਜੀ ਨੇ ਸਮੁੱਚੀ ਮਾਨਵਤਾ ਨੂੰ ਜੀਵਨ ਜਾਂਚ ਦੱਸੀ ਅਤੇ ਸਾਨੂੰ ਵੀ ਗੁਰੂ ਰਵਿਦਾਸ ਜੀ ਦੇ ਦੁਆਰਾ ਦੱਸੀ ਜੀਵਨ ਜਾਂਚ ਨੂੰ ਆਪਣੀ ਜ਼ਿੰਦਗੀ ਦੇ ਵਿੱਚ ਢਾਲਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਇਮਾਨਦਾਰੀ, ਸੱਚ ਅਤੇ ਕਿਰਤ ਕਰਨ ਕਰਕੇ ਆਪਣਾ ਜੀਵਨ ਨਿਰਵਾਹ ਕਰਨਾ ਕਰਨ ਨੂੰ ਹੀ ਸਾਨੂੰ ਸਬਰ ਨੂੰ ਪ੍ਰਾਥਮਿਕਤਾ ਦੇਣੀ ਚਾਹੀਦਾ ਹੈ ਅਤੇ ਹਮੇਸ਼ਾਂ ਮਾਨਵਤਾ ਦੇ ਭਲੇ ਲਈ ਹੀ ਲਈ ਕੰਮ ਕਰਦੇ ਰਹਿਣਾ ਚਾਹੀਦਾ ਹੈ। ਵਿਧ...
ਲੜਕੀਆਂ ਦੇ ਸਮੂਹਿਕ ਵਿਆਹ ਸਮਾਗਮ ਵਿੱਚ ਸਪੀਕਰ ਸੰਧਵਾਂ ਨੇ ਕੀਤੀ ਸ਼ਿਰਕਤ

ਲੜਕੀਆਂ ਦੇ ਸਮੂਹਿਕ ਵਿਆਹ ਸਮਾਗਮ ਵਿੱਚ ਸਪੀਕਰ ਸੰਧਵਾਂ ਨੇ ਕੀਤੀ ਸ਼ਿਰਕਤ

Punjab
ਕੋਟਕਪੂਰਾ 25 ਫ਼ਰਵਰੀ 2024 ਨਾਨਕਸਰ ਠਾਠ ਦੇਵੀ ਵਾਲਾ ਵਿਖੇ ਬਾਬਾ ਇੰਦਰਪਾਲ ਸਿੰਘ ਜੀ ਵੱਲੋਂ ਹਰ ਸਾਲ ਲੜਕੀਆਂ ਦੇ ਸਮੂਹਿਕ ਵਿਆਹ ਕੀਤੇ ਜਾਂਦੇ ਹਨ। ਅੱਜ ਸਾਲਾਨਾ ਸਮਾਗਮ ਮੌਕੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਕੇ ਨਵੀਆਂ ਵਿਆਹੀਆਂ ਜੋੜੀਆਂ ਨੂੰ ਸ਼ੁਭਕਾਮਨਾਵਾਂ, ਵਧਾਈ ਅਤੇ ਆਸ਼ੀਰਵਾਦ ਦਿੱਤਾ। ਉਹਨਾਂ ਕਿਹਾ ਕਿ ਬਾਬਾ ਜੀ ਦਾ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਅਤੇ ਨੇਕ ਹੈ। ਅਜਿਹੇ ਉਪਰਾਲੇ ਹੋਰਨਾਂ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਕਰਨੇ ਚਾਹੀਦੇ ਹਨ ਤਾਂ ਜੋ ਬਿਹਤਰ ਸਮਾਜ ਦੀ ਸਿਰਜਣਾ ਹੋ ਸਕੇ।ਉਨ੍ਹਾਂ ਇਸ ਮੌਕੇ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਮਨੁੱਖਤਾ ਦੀ ਸੇਵਾ ਵਿਚ ਅਹਿਮ ਯੋਗਦਾਨ ਪਾ ਰਹੀਆਂ ਹਨ ਅਤੇ ਅਜਿਹੀਆਂ ਸੰਸਥਾਵਾਂ ਦਾ ਸਾਨੂੰ ਵੱਧ ਤੋਂ ਵੱਧ ਸਾਥ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਹ ਅਜਿਹੀਆਂ ਸੰਸਥਾਵਾਂ ਨੂੰ ਸਲਾਮ ਕਰਦੇ ਹਨ, ਜੋ ਦਿਨ-ਰਾਤ ਮਨੁੱਖਤਾ ਦੀ ਸੇਵਾ ਕਰ ਰਹੀਆਂ ਹਨ।...
ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਨੇ ਕੀਤਾ ਫਰੀਦਕੋਟ ਜੇਲ੍ਹ ਦਾ ਦੌਰਾ

ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਨੇ ਕੀਤਾ ਫਰੀਦਕੋਟ ਜੇਲ੍ਹ ਦਾ ਦੌਰਾ

Punjab
ਫਰੀਦਕੋਟ 25 ਫਰਵਰੀ 2024 ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਜਸਟਿਸ ਸੰਤ ਪ੍ਰਕਾਸ਼ ਨੇ ਸ਼ਨੀਵਾਰ ਬਾਅਦ ਦੁਪਹਿਰ ਫ਼ਰੀਦਕੋਟ ਮਾਡਰਨ ਜੇਲ੍ਹ ਦਾ ਦੌਰਾ ਕੀਤਾ ਜਿਸ ਦੌਰਾਨ ਉਨ੍ਹਾਂ ਜੇਲ੍ਹ ਵਿੱਚ ਬੰਦ ਕੈਦੀਆਂ ਨਾਲ ਗੱਲਬਾਤ ਕਰਨ ਤੋਂ ਇਲਾਵਾ ਜੇਲ ਰਿਕਾਰਡ ਦੀ ਜਾਂਚ ਵੀ ਕੀਤੀ ਅਤੇ ਸਾਰੀਆਂ ਬੈਰਕਾਂ ਦਾ ਨਿਰੀਖਨ ਕਰ ਉਨ੍ਹਾਂ ਦੇ ਰਹਿਣ-ਸਹਿਣ ਅਤੇ ਮਿਲ ਰਹੀ ਸਿਹਤ ਸੁਵਿਧਾਵਾਂ ਸਬੰਧੀ ਜਾਣਕਾਰੀ ਲਈ । ਜਸਟਿਸ ਸੰਤ ਪ੍ਰਕਾਸ਼ ਨੇ ਦੱਸਿਆ ਕਿ ਉਨ੍ਹਾਂ ਦਾ ਦੌਰਾ ਇਹ ਦੇਖਣ ਲਈ ਹੈ ਕਿ ਜੇਲ ਵਿੱਚ ਕਾਨੂੰਨ ਦੁਆਰਾ ਨਿਰਧਾਰਿਤ ਮਾਪਦੰਡ ਜੇਲ ਵਿੱਚ ਸਹੀ ਤਰੀਕੇ ਨਾਲ ਲਾਗੂ ਕੀਤੇ ਜਾ ਰਹੇ ਹਨ ਜਾਂ ਨਹੀਂ । ਉਨ੍ਹਾਂ ਸਬ ਤੋਂ ਪਹਿਲਾਂ ਗਾਰਡ ਆੱਫ ਆਨਰ ਲੈ ਕੇ ਜੇਲ ਮੁਲਾਜ਼ਮਾਂ ਦੇ ਨਾਲ ਮੀਟਿੰਗ ਕੀਤੀ ਜਿਸ ਦੌਰਾਨ ਉਨ੍ਹਾਂ ਸਟਾਫ ਨੂੰ ਦਰਪੇਸ਼ ਆ ਰਹੀਆਂ ਦਿੱਕਤਾਂ ਸਬੰਧੀ ਵਿਚਾਰ-ਚਰਚਾ ਕੀਤੀ । ਇਸ ਦੌਰਾਨ ਉਨ੍ਹਾਂ ਜੇਲ ਦੀ ਆਰਥਿਕ ਹਾਲਤਾਂ ਦੇ ਸੁਧਾਰ ਵਿੱਚ ਸਹਾਈ ਸਿੱਧ ਹੋਣ ਵਾਲੇ ਕੰਮ ਜਿਵੇਂ ਕਿ ਪਟਰੋਲ-ਪੰਪ ਦੀ ਸਥਾਪਨਾ, ਸਟੀਲ ਫੈਕਟਰੀ ਦੀ ਉਸਾਰੀ ਅਤੇ ਕੈਦੀਆਂ ਵੱਲੋਂ ਟੈਂਟ ਬਨਾਉਣ ਦੇ ਕੰਮ ਦੀ ਸਮੀਖਿਆ ਕੀਤੀ ।...
ਸਪੀਕਰ ਸੰਧਵਾਂ ਨੇ ਲੰਪੀ ਸਕਿਨ ਦੀ ਟੀਕਾਕਰਨ ਮੁਹਿੰਮ ਪਿੰਡ ਸੰਧਵਾਂ ਤੋਂ ਸ਼ੁਰੂ ਕਰਵਾਈ

ਸਪੀਕਰ ਸੰਧਵਾਂ ਨੇ ਲੰਪੀ ਸਕਿਨ ਦੀ ਟੀਕਾਕਰਨ ਮੁਹਿੰਮ ਪਿੰਡ ਸੰਧਵਾਂ ਤੋਂ ਸ਼ੁਰੂ ਕਰਵਾਈ

Punjab
ਫ਼ਰੀਦਕੋਟ 25 ਫਰਵਰੀ 2024 ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਪਸ਼ੂ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁਡੀਆ ਦੀ ਅਗਵਾਈ ਹੇਠ ਪਸ਼ੂ ਪਾਲਣ ਵਿਭਾਗ ਵੱਲੋਂ ਪਸ਼ੂ ਧਨ ਨੂੰ ਭਿਆਨਕ ਲੰਪੀ ਸਕਿਨ ਬਿਮਾਰੀ ਤੋਂ ਬਚਾਉਣ ਲਈ ਸਮੁੱਚੇ ਪੰਜਾਬ ਵਿੱਚ ਟੀਕਾਕਰਨ ਮੁਹਿਮ ਸ਼ੁਰੂ ਕੀਤੀ ਗਈ ਹੈ । ਜ਼ਿਲ੍ਹਾ ਫ਼ਰੀਦਕੋਟ ਵਿਖੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਆਪਣੇ ਪਿੰਡ ਸੰਧਵਾਂ ਤੋਂ ਇਸ ਵਿਸ਼ੇਸ਼ ਮੁਹਿੰਮ ਨੂੰ ਸ਼ੁਰੂ ਕਰਵਾਇਆ। ਉਨ੍ਹਾਂ ਦੱਸਿਆ ਕਿ ਇਸ ਬਿਮਾਰੀ ਦੇ ਕਿਸੇ ਵੀ ਸੰਭਾਵਤ ਫੈਲਾਅ ਦੀ ਰੋਕਥਾਮ ਲਈ ਹੁਣ ਗੋਟ ਪੌਕਸ ਵੈਕਸੀਨ ਨੂੰ ਲਗਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਇਕ ਨਾਮੁਰਾਦ ਬਿਮਾਰੀ ਕਾਰਨ ਪਸ਼ੂਆਂ ਦਾ ਕਾਫੀ ਜਾਨੀ ਨੁਕਸਾਨ ਹੋਇਆ ਸੀ। ਜਦੋਂ ਇਸ ਬਾਰੇ ਪਿੰਡ ਵਿਚ ਪੁੱਛ-ਪੜ੍ਹਤਾਲ ਕੀਤੀ ਗਈ ਤਾਂ ਉਨ੍ਹਾਂ ਦੇ ਧਿਆਨ ਵਿਚ ਆਇਆ ਕਿ ਪਿੰਡ ਵਿਚ ਪਸ਼ੂਆਂ ਨੂੰ ਵੈਕਸੀਨ ਨਹੀਂ ਲਵਾਈ ਗਈ ਸੀ। ਲੋਕਾਂ ਵਿਚ ਇਹ ਵਹਿਮ ਸੀ ਕਿ ਵੈਕਸੀਨ ਲਵਾਉਣ ਨਾਲ ਪਸ਼ੂਆਂ ਦਾ ਦੁੱਧ ਘੱਟ ਜਾਂਦਾ ਹੈ। ਇਸ ਕਰਕੇ ਲੋਕਾਂ ਨੇ ਪਸ਼ੂਆਂ ਨੂੰ ਵੈਕਸੀਨ ਲਵਾਉਣ ਤੋਂ ਪ੍ਰਹੇਜ ਕੀਤਾ। ਸਪੀਕਰ ...
ਨਾਮਧਾਰੀ ਸੰਗਤ ਵੱਲੋਂ ਕਰਵਾਇਆ ਗਿਆ- ਮੇਲਾ ਬਸੰਤ ਪੰਚਮੀ ਧਾਰਮਿਕ ਸਮਾਗਮ

ਨਾਮਧਾਰੀ ਸੰਗਤ ਵੱਲੋਂ ਕਰਵਾਇਆ ਗਿਆ- ਮੇਲਾ ਬਸੰਤ ਪੰਚਮੀ ਧਾਰਮਿਕ ਸਮਾਗਮ

Punjab
ਮੋਹਾਲੀ 25 ਫਰਵਰੀ ( ) : ਭਾਰਤ ਦੀ -ਯੰਗ ਏ- ਆਜ਼ਾਦੀ ਦੇ ਮੋਢੀ ਸਤਿਗੁਰੂ ਬਾਬਾ ਰਾਮ ਸਿੰਘ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ- ਮੇਲਾ ਬਸੰਤ ਪੰਚਮੀ -ਗੁਰੂਦੁਆਰਾ ਨਾਮਧਾਰੀ ਸੰਗਤ ਫੇਜ਼-7 ਮੋਹਾਲੀ ਵਿਖੇ ਮੋਹਾਲੀ ਚੰਡੀਗੜ੍ਹ, ਖਰੜ, ਜ਼ੀਰਕਪੁਰ ਦੀ ਨਾਮਧਾਰੀ ਸੰਗਤ ਦੇ ਵੱਲੋਂ ਕਰਵਾਇਆ ਗਿਆ, ਮੇਲਾ ਬਸੰਤ ਪੰਚਮੀ ਧਾਰਮਿਕ ਸਮਾਗਮ ਦੇ ਦੌਰਾਨ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਸ਼ਮੂਲੀਅਤ ਕਰਦੇ ਹੋਏ ਨਾਮਧਾਰੀ ਸੰਗਤ ਨੂੰ ਬਾਬਾ ਰਾਮ ਸਿੰਘ ਜੀ ਦੇ ਜਨਮ ਦਿਨ ਮੌਕੇ ਮੁਬਾਰਕਬਾਦ ਦਿੱਤੀ, ਇਸ ਮੌਕੇ ਤੇ ਸਵੇਰ ਵੇਲੇ ਤੋਂ ਹੀ ਗੁਰਦੁਆਰਾ ਨਾਮਧਾਰੀ ਸੰਗਤ, ਫੇਜ਼-7 ਵਿਖੇ ਇਲਾਹੀ ਬਾਣੀ ਦੇ ਕੀਰਤਨ ਹੁੰਦੇ ਰਹੇ ਅਤੇ ਵੱਡੀ ਗਿਣਤੀ ਵਿੱਚ ਨਾਮਧਾਰੀ ਸੰਗਤ ਨੇ ਹਾਜ਼ਰੀ ਭਰੀ, ਯੰਗੇ ਆਜ਼ਾਦੀ ਦੇ ਮੋਢੀ ਮੋਢੀਆਂ ਵਿੱਚੋਂ ਇੱਕ ਸਤਿਗੁਰੂ ਬਾਬਾ ਰਾਮ ਸਿੰਘ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਕਰਵਾਏ ਗਏ ਇਸ ਧਾਰਮਿਕ ਸਮਾਗਮ ਮੇਲਾ ਬਸੰਤ ਪੰਚਮੀ- ਦੇ ਮੌਕੇ ਤੇ ਨਾਮਧਾਰੀ ਸੰਪਰਦਾ ਦੇ ਮੁਖੀ ਸਤਿਗੁਰੂ ਉਦੈ ਸਿੰਘ ਵੀ ਹਾਜ਼ਰ ਰਹੇ, ਇਸ ਮੌਕੇ ਤੇ ਬਲਜੀਤ ਸਿੰਘ- ਪ੍ਰਧਾਨ, ਸੂਬਾ ਪਰਮਜੀਤ ਸਿੰਘ, ਰਣਜੀਤ ਸਿੰਘ, ਗੁਰਮੇਲ ਸਿੰਘ...
ਪੰਜਾਬ ਵਿੱਚ ਲੰਪੀ ਸਕਿੱਨ ਬਿਮਾਰੀ ਤੋਂ ਬਚਾਅ ਲਈ ਵਿਆਪਕ ਟੀਕਾਕਰਨ ਮੁਹਿੰਮ ਦੀ ਹੋਈ ਸ਼ੁਰੂਆਤ

ਪੰਜਾਬ ਵਿੱਚ ਲੰਪੀ ਸਕਿੱਨ ਬਿਮਾਰੀ ਤੋਂ ਬਚਾਅ ਲਈ ਵਿਆਪਕ ਟੀਕਾਕਰਨ ਮੁਹਿੰਮ ਦੀ ਹੋਈ ਸ਼ੁਰੂਆਤ

Punjab
ਮਲੋਟ  25 ਫਰਵਰੀ: ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲੰਪੀ ਸਕਿਨ ਬਿਮਾਰੀ ਤੋਂ ਬਚਾਓ ਦੀ ਵੱਡੀ ਟੀਕਾਕਰਨ ਮੁਹਿੰਮ ਦਾ ਆਗਾਜ਼ ਅੱਜ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਇਥੋਂ ਰਾਜ ਪੱਧਰੀ ਸਮਾਗਮ ਦੌਰਾਨ ਕੀਤਾ। ਇਥੋਂ ਦੀ ਮਹਾਂਵੀਰ ਗਊਸ਼ਾਲਾ ਵਿਖੇ ਇਸ ਰਾਜ ਪੱਧਰੀ ਮੁਹਿੰਮ ਦੀ ਸ਼ੁਰੂਆਤ ਕਰਨ ਮੌਕੇ ਕਰਵਾਈ ਸਮਾਗਮ ਸੰਬੋਧਨ ਕਰਦਿਆਂ ਸਰਦਾਰ ਗੁਰਮੀਤ ਸਿੰਘ ਖੁਡੀਆਂ ਨੇ ਕਿਹਾ ਕਿ ਸੂਬੇ ਵੱਲੋਂ ਤੇਲੰਗਾਨਾ ਸਟੇਟ ਵੈਟਰਨਰੀ ਬਾਇਓਲਾਜੀਕਲ ਐਂਡ ਰਿਸਰਚ ਇੰਸਟੀਚਿਊਟ, ਹੈਦਰਾਬਾਦ ਤੋਂ 78.75 ਲੱਖ ਰੁਪਏ ਦੀ ਲਾਗਤ ਨਾਲ ਗੋਟ ਪੌਕਸ ਵੈਕਸੀਨ ਦੀਆਂ 25 ਲੱਖ ਖੁਰਾਕਾਂ ਖਰੀਦੀਆਂ ਗਈਆਂ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਟੇਟ ਵੈਟਰਨਰੀ ਵੈਕਸੀਨ ਇੰਸਟੀਚਿਊਟ, ਲੁਧਿਆਣਾ ਵੱਲੋਂ ਸਾਰੇ ਜ਼ਿਲ੍ਹਿਆਂ ਵਿੱਚ ਵੈਕਸੀਨ ਭੇਜ ਦਿੱਤੀ ਗਈ ਹੈ। ਇਸ ਮੁਹਿੰਮ ਤਹਿਤ ਸੂਬਾ ਸਰਕਾਰ ਵੱਲੋਂ ਚਲਾਏ ਜਾ ਰਹੇ ਕੈਟਲ ਪੌਂਡਸ ਅਤੇ ਪ੍ਰਾਈਵੇਟ ਗਊਸ਼ਾਲਾਵਾਂ ਸਮੇਤ ਸੂਬੇ ਦੇ ਸਾਰੇ ਗਊਧਨ ਨੂੰ ਇਹ ਵੈਕਸੀਨ ਮੁਫ਼ਤ ਲਗਾਈ ਜਾ...
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਗਾਂਵਾਂ ਨੂੰ ਲੰਪੀ ਸਕਿੰਨ ਬਿਮਾਰੀ ਤੋਂ ਬਚਾਅ ਲਈ ਮੁਫਤ ਟੀਕਾਕਰਣ ਦੀ ਸ਼ੁਰੂਆਤ

ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਗਾਂਵਾਂ ਨੂੰ ਲੰਪੀ ਸਕਿੰਨ ਬਿਮਾਰੀ ਤੋਂ ਬਚਾਅ ਲਈ ਮੁਫਤ ਟੀਕਾਕਰਣ ਦੀ ਸ਼ੁਰੂਆਤ

Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 25 ਫਰਵਰੀ:  ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਗਾਂਵਾਂ ਨੂੰ ਲੰਪੀ ਸਕਿੰਨ ਬਿਮਾਰੀ ਤੋਂ ਬਚਾਅ ਲਈ ਅੱਜ ਮੁਫਤ ਟੀਕਾਕਰਣ ਦੀ ਸ਼ੁਰੂਆਤ ਕੀਤੀ ਗਈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਡਾਇਰੈਕਟਰ ਡਾ. ਸ਼ਿਵਕਾਂਤ ਗੁਪਤਾ ਨੇ ਦੱਸਿਆ ਕਿ ਪਸ਼ੂ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਅਧੀਨ ਤੇ ਵਧੀਕ ਮੁੱਖ ਸਕੱਤਰ ਵਿਕਾਸ ਪ੍ਰਤਾਪ ਦੇ ਆਦੇਸ਼ਾਂ ਅਨੁਸਾਰ ਪੰਜਾਬ ਭਰ ਵਿੱਚ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ. ਗੁਰਸ਼ਰਨਜੀਤ ਸਿੰਘ ਬੇਦੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਗਈ ਮੁਹਿੰਮ ਤਹਿਤ ਜ਼ਿਲ੍ਹੇ ਅੰਦਰ ਲਗਭਗ 40,000 ਗਾਂਵਾਂ ਨੂੰ ਲੰਪੀ ਸਕਿੰਨ ਬਿਮਾਰੀ ਤੋਂ ਬਚਾਅ ਲਈ ਮੁਫਤ ਟੀਕਾਕਰਣ ਕੀਤਾ ਜਾਵੇਗਾ। ਡਾ. ਸ਼ਿਵਕਾਂਤ ਗੁਪਤਾ ਨੇ ਦੱਸਿਆ ਕਿ ਇਸ ਕੰਮ ਲਈ ਜ਼ਿਲ੍ਹੇ ਅੰਦਰ 30 ਟੀਮਾਂ ਦਾ ਗਠਨ ਕੀਤਾ ਗਿਆ ਹੈ, ਜੋ ਘਰ-ਘਰ ਜਾ ਕੇ ਗਾਂਵਾਂ ਦਾ ਮੁਫਤ ਟੀਕਾਕਰਣ ਕਰਨਗੀਆਂ। ਇਸ ਤੋਂ ਇਲਾਵਾ ਜ਼ਿਲ੍ਹੇ ਅੰਦਰ ਮੌਜੂਦ ਸਾਰੀਆਂ ਗਊਸ਼ਾਲਾਵਾਂ ਵਿੱਚ ਵੀ ਇਹ ਟੀਕੇ ਲਗਾਏ ਜਾਣਗੇ। ਉਹਨਾਂ ਨੇ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਕਿ ਆਪਣੇ ਪਸ਼ੂਆਂ ਦੇ ਇਹ ਟੀਕੇ ਜ਼ਰੂਰ ਲਗਵਾਉਣ ਅਤ...
ਅੱਖਾਂ ਦੇ ਕੈਂਪ ਦਾ ਉਦਘਾਟਨ ਕਰਨ ਪਹੁੰਚੇ ਕੈਬਨਟ ਮੰਤਰੀ ਡਾ ਬਲਜੀਤ ਕੌਰ ਮੁੜ ਆਪਣੀ ਡਾਕਟਰੀ ਭੂਮਿਕਾ ਵਿੱਚ ਆਏ

ਅੱਖਾਂ ਦੇ ਕੈਂਪ ਦਾ ਉਦਘਾਟਨ ਕਰਨ ਪਹੁੰਚੇ ਕੈਬਨਟ ਮੰਤਰੀ ਡਾ ਬਲਜੀਤ ਕੌਰ ਮੁੜ ਆਪਣੀ ਡਾਕਟਰੀ ਭੂਮਿਕਾ ਵਿੱਚ ਆਏ

Punjab
ਸ੍ਰੀ ਮੁਕਤਸਰ ਸਾਹਿਬ 25 ਫਰਵਰੀ ਕੈਬਨਿਟ ਮੰਤਰੀ ਡਾ ਬਲਜੀਤ ਕੌਰ ਬੇਸ਼ੱਕ ਵਿਧਾਇਕ ਬਣਨ ਤੋਂ ਬਾਅਦ ਪੰਜਾਬ ਮੰਤਰੀ ਪਰਿਸ਼ਦ ਵਿੱਚ ਮੰਤਰੀ ਬਣ ਗਏ ਪਰ ਹਾਲੇ ਵੀ ਉਹਨਾਂ ਦੇ ਦਿਲ ਅੰਦਰ ਇੱਕ ਡਾਕਟਰ ਹੋਣ ਦਾ ਜਜ਼ਬਾ ਵਸਦਾ ਹੈ। ਅੱਜ ਉਹ ਜਦ ਮੁਕਤੀਸਰ ਵੈਲਫੇਅਰ ਕਲੱਬ ਵੱਲੋਂ ਪਿੰਡ ਰੁਪਾਣਾ ਵਿੱਚ ਲਗਾਏ ਅੱਖਾਂ ਦੇ ਮੈਡੀਕਲ ਕੈਂਪ ਵਿੱਚ ਪਹੁੰਚੇ ਤਾਂ ਕੈਂਪ ਦੇ ਉਦਘਾਟਨ ਕਰਨ ਤੋਂ ਬਾਅਦ ਉਹ ਵੀ ਡਾਕਟਰਾਂ ਦੀ ਟੀਮ ਦੇ ਨਾਲ ਹਾਜ਼ਰ ਲੋਕਾਂ ਦੀਆਂ ਅੱਖਾਂ ਦੇ ਖੁਦ ਚੈੱਕ ਅਪ ਕਰਦੇ ਦਿਖਾਈ ਦਿੱਤੇ। ਜਿਕਰਯੋਗ ਹੈ ਕਿ ਡਾ ਬਲਜੀਤ ਕੌਰ ਖੁਦ ਅੱਖਾਂ ਦੇ ਮਾਹਰ ਡਾਕਟਰ ਹਨ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਹਜ਼ਾਰਾਂ ਲੋਕਾਂ ਦੀਆਂ ਅੱਖਾਂ ਦਾ ਇਲਾਜ ਉਹਨਾਂ ਨੇ ਕੀਤਾ ਹੈ। ਅੱਜ ਵੀ ਜਦੋਂ ਇਸ ਕੈਂਪ ਦੇ ਉਦਘਾਟਨ ਲਈ ਪਹੁੰਚੇ ਤਾਂ ਉਦਘਾਟਨ ਤੋਂ ਬਾਅਦ ਉਹ ਆਪਣੇ ਆਪ ਨੂੰ ਰੋਕ ਨਹੀਂ ਸਕੇ ਅਤੇ ਡਾਕਟਰੀ ਟੀਮ ਦੇ ਨਾਲ ਬੈਠ ਕੇ ਉਹਨਾਂ ਨੇ ਇੱਥੇ ਮਰੀਜ਼ਾਂ ਦੀਆਂ ਅੱਖਾਂ ਦੀ ਖੁਦ ਜਾਂਚ ਕੀਤੀ । ਇਸ ਤੋਂ ਪਹਿਲਾਂ ਉਹਨਾਂ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਉਹਨਾਂ ਦੇ ਲਈ ਉਹਨਾਂ ਦਾ ਹਲਕਾ ਹੀ ਪਰਿਵਾਰ ਹੈ ਅਤੇ ਉਹ ਹਮੇਸ਼ਾ ਆਪਣੇ ਲੋਕਾਂ ਨੂੰ...
25, 26 ਅਤੇ 27 ਫਰਵਰੀ ਨੂੰ ਬਦਲੇਗਾ ਫਿਰ ਮੌਸਮ, ਪੈ ਸਕਦਾ ਹੈ ਭਾਰੀ ਮੀਂਹ

25, 26 ਅਤੇ 27 ਫਰਵਰੀ ਨੂੰ ਬਦਲੇਗਾ ਫਿਰ ਮੌਸਮ, ਪੈ ਸਕਦਾ ਹੈ ਭਾਰੀ ਮੀਂਹ

Punjab
ਇਸ ਵੇਲੇ ਉੱਤਰ ਭਾਰਤ ਦੇ ਨਾਲ-ਨਾਲ ਦੇਸ਼ ਦੀ ਰਾਜਧਾਨੀ ਦਿੱਲੀ ਸਮੇਤ ਐਨਸੀਆਰ ਅਤੇ ਪੰਜਾਬ, ਹਰਿਆਣਾ, ਯੂਪੀ ਅਤੇ ਰਾਜਸਥਾਨ ਵਰਗੇ ਰਾਜਾਂ ਵਿੱਚ ਦੁਪਹਿਰ ਬਾਅਦ ਹਲਕੀ ਗਰਮੀ ਮਹਿਸੂਸ ਕੀਤੀ ਜਾ ਰਹੀ ਹੈ। ਜਿੱਥੇ ਇੱਕ ਹਫ਼ਤਾ ਪਹਿਲਾਂ ਤੱਕ ਲੋਕ ਧੁੱਪ ਵਿੱਚ ਬੈਠਣਾ ਪਸੰਦ ਕਰਦੇ ਸਨ, ਹੁਣ ਲੋਕ ਅਜਿਹਾ ਕਰਨ ਤੋਂ ਦੂਰ ਹੀ ਰਹਿੰਦੇ ਹਨ। ਗਰਮੀ ਤੇਜ਼ੀ ਨਾਲ ਫੈਲਦੀ ਨਜ਼ਰ ਆ ਰਹੀ ਹੈ। ਅਜਿਹੇ ‘ਚ ਮਨ ‘ਚ ਸਵਾਲ ਉੱਠਣਾ ਸੁਭਾਵਿਕ ਹੈ ਕਿ ਕੀ ਹੁਣ ਉੱਤਰੀ ਭਾਰਤ ‘ਚ ਗਰਮੀਆਂ ਦੀ ਆਮਦ ਹੋ ਗਈ ਹੈ ਅਤੇ ਸਰਦੀਆਂ ਨੇ ਅਲਵਿਦਾ ਕਹਿ ਦਿੱਤੀ ਹੈ। ਇਸ ਸਬੰਧੀ ਸਥਿਤੀ ਮੌਸਮ ਵਿਭਾਗ ਵੱਲੋਂ ਸਪੱਸ਼ਟ ਕੀਤੀ ਗਈ ਹੈ। ਉੱਤਰ ਭਾਰਤ ‘ਚ ਇਸ ਸਮੇਂ ਗੁਲਾਬੀ ਠੰਡ ਵਰਗੀ ਸਥਿਤੀ ਰਾਜਧਾਨੀ ਵਿੱਚ ਸ਼ੁੱਕਰਵਾਰ ਨੂੰ ਘੱਟੋ-ਘੱਟ ਤਾਪਮਾਨ 7.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਸੀਜ਼ਨ ਦੇ ਔਸਤ ਨਾਲੋਂ ਚਾਰ ਡਿਗਰੀ ਘੱਟ ਹੈ। ਦੱਸਿਆ ਗਿਆ ਕਿ ਸ਼ਨੀਵਾਰ ਨੂੰ ਦਿੱਲੀ ‘ਚ ਅੰਸ਼ਕ ਤੌਰ ‘ਤੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ ਅਤੇ ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਕ੍ਰਮਵਾਰ ਅੱਠ ਅਤੇ 25 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ...
ਮੁੱਖ ਮੰਤਰੀ ਨੇ ਮੁਕੇਰੀਆਂ ਤੋਂ ਆਪਣੀ ਕਿਸਮ ਦੀ ਪਹਿਲੀ ਸਰਕਾਰ-ਵਪਾਰ ਮਿਲਣੀ ਦੀ ਕੀਤੀ ਸ਼ੁਰੂਆਤ

ਮੁੱਖ ਮੰਤਰੀ ਨੇ ਮੁਕੇਰੀਆਂ ਤੋਂ ਆਪਣੀ ਕਿਸਮ ਦੀ ਪਹਿਲੀ ਸਰਕਾਰ-ਵਪਾਰ ਮਿਲਣੀ ਦੀ ਕੀਤੀ ਸ਼ੁਰੂਆਤ

Punjab
ਮੁਕੇਰੀਆਂ (ਹੁਸ਼ਿਆਰਪੁਰ), 24 ਫਰਵਰੀ- ਸਮਾਜ ਦੇ ਹਰੇਕ ਵਰਗ ਦਾ ਸਰਵਪੱਖੀ ਵਿਕਾਸ ਯਕੀਨੀ ਬਣਾਉਣ ਲਈ ਵਚਨਬੱਧ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੇ ਸ਼ਨਿੱਚਰਵਾਰ ਨੂੰ ਸੂਬੇ ਦੇ ਕਾਰੋਬਾਰੀ ਭਾਈਚਾਰੇ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਆਪਣੀ ਕਿਸਮ ਦੀ ਪਹਿਲੀ ‘ਸਰਕਾਰ-ਵਪਾਰ ਮਿਲਣੀ’ ਦੀ ਸ਼ੁਰੂਆਤ ਕੀਤੀ। ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਪਣੀ ਕਿਸਮ ਦੀ ਇਸ ਪਲੇਠੀ ਪਹਿਲਕਦਮੀ ਦਾ ਮੰਤਵ ਵਪਾਰੀ ਭਾਈਚਾਰੇ ਦੀ ਭਲਾਈ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਦੇ ਕੇ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਵੱਲ ਇਹ ਇਕ ਕਦਮ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਦਯੋਗ ਅਤੇ ਵਪਾਰ ਹਰ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ, ਜਿਸ ਕਾਰਨ ਇਸ ਨੂੰ ਜ਼ਰੂਰ ਹੁਲਾਰਾ ਦੇਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਮਾਲੀਆ ਅਤੇ ਰੋਜ਼ਗਾਰ ਸਿਰਜਣ ਇੱਕ ਅਜਿਹਾ ਚੱਕਰ ਹੈ, ਜੋ ਸੂਬੇ ਦੇ ਵਿਕਾਸ ਲਈ ਮਹੱਤਵਪੂਰਨ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਮੁੰਬਈ, ਚੇਨਈ ਅਤੇ ਕਈ ਹੋਰ ਵੱਡੇ ਸ਼ਹਿਰਾਂ ਦਾ ਦੌਰਾ ਕਰਕ...