ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਿਰੋਜ਼ਪੁਰ ਨੇ ਕਰਵਾਇਆ ਸਫ਼ਲ ਤ੍ਰੈ-ਭਾਸ਼ੀ ਕਵੀ ਦਰਬਾਰ
ਫਿਰੋਜ਼ਪੁਰ, 16 ਫਰਵਰੀ 2024.
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਸਰਪ੍ਰਸਤੀ ਹੇਠ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਦੀ ਅਗਵਾਈ ਅਧੀਨ ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਿਰੋਜ਼ਪੁਰ ਵੱਲੋਂ ਜ਼ਿਲ੍ਹਾ ਲਾਇਬਰੇਰੀ ਫ਼ਿਰੋਜ਼ਪੁਰ ਵਿਖੇ ਤ੍ਰੈ-ਭਾਸ਼ੀ ਕਵੀ ਦਰਬਾਰ ਕਰਵਾਇਆ ਗਿਆ। ਸਮਾਗਮ ਦੀ ਪ੍ਰਧਾਨਗੀ ਉੱਘੇ ਸ਼ਾਇਰ ਪ੍ਰੋ. ਜਸਪਾਲ ਘਈ, ਗੁਰਤੇਜ ਕੋਹਾਰਵਾਲਾ ਅਤੇ ਹਰਮੀਤ ਵਿਦਿਆਰਥੀ ਨੇ ਸਾਂਝੇ ਰੂਪ ਵਿੱਚ ਕੀਤੀ। ਇਸ ਕਵੀ ਦਰਬਾਰ ਵਿੱਚ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸ਼ਾਇਰਾਂ ਨੇ ਪੰਜਾਬੀ, ਹਿੰਦੀ ਅਤੇ ਉਰਦੂ ਭਾਸ਼ਾ ਦੇ ਵਿੱਚ ਆਪਣੀਆਂ ਰਚਨਾਵਾਂ ਪੇਸ਼ ਕਰਕੇ ਸਮਾਗਮ ਨੂੰ ਇੱਕ ਸਿਖ਼ਰ 'ਤੇ ਲੈ ਗਏ । ਇਸ ਮੌਕੇ ਸਾਹਿਤਕਾਰ ਸ. ਜਸਵੰਤ ਸਿੰਘ ਕੈਲਵੀ ਸਾਬਕਾ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੂੰ ਉਹਨਾਂ ਦੀਆਂ ਜੀਵਨ ਭਰ ਦੀਆਂ ਸਾਹਿਤਕ ਰਚਨਾਵਾਂ ਲਈ ਜੀਵਨ ਭਰ ਦੀ ਸਾਹਿਤਕ ਘਾਲਣਾ ਲਈ ਸਨਮਾਨਤ ਕੀਤਾ ਗਿਆ।
ਸਮਾਗਮ ਦੀ ਸ਼ੁਰੂਆਤ ਵਿੱਚ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਜਗਦੀਪ ਸੰਧੂ ਨੇ ਆਏ ਹੋਏ ਸ਼ਾਇਰਾਂ, ਸਰੋਤਿਆਂ ਅਤੇ ਪਾਠਕਾਂ ਨੂੰ 'ਜੀ ਆਇਆਂ...







