Shadow

Punjab

ਪੰਜਾਬ ਦੇ ਬੱਚਿਆਂ ਲਈ ਰਾਸ਼ਟਰੀ ਮਿਲਟਰੀ ਕਾਲਜ ‘ਚ ਦਾਖ਼ਲਾ ਲੈਣ ਦਾ ਸੁਨਹਿਰੀ ਮੌਕਾ: ਚੇਤਨ ਸਿੰਘ ਜੌੜਾਮਾਜਰਾ

ਪੰਜਾਬ ਦੇ ਬੱਚਿਆਂ ਲਈ ਰਾਸ਼ਟਰੀ ਮਿਲਟਰੀ ਕਾਲਜ ‘ਚ ਦਾਖ਼ਲਾ ਲੈਣ ਦਾ ਸੁਨਹਿਰੀ ਮੌਕਾ: ਚੇਤਨ ਸਿੰਘ ਜੌੜਾਮਾਜਰਾ

Punjab
ਚੰਡੀਗੜ੍ਹ, 24 ਫ਼ਰਵਰੀ:   ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਇਤਿਹਾਸਕ ਤੌਰ 'ਤੇ ਅਹਿਮ ਸੂਬੇ ਪੰਜਾਬ ਤੋਂ ਭਾਰਤ ਦੀਆਂ ਰੱਖਿਆ ਸੈਨਾਵਾਂ ਵਿੱਚ ਯੋਗਦਾਨ ਦੇ ਘਟ ਰਹੇ ਰੁਝਾਨ ਨੂੰ ਠੱਲ੍ਹ ਪਾਉਣ ਦੇ ਮਨਸ਼ੇ ਨਾਲ ਪੰਜਾਬ ਦੇ ਨੌਜਵਾਨਾਂ ਨੂੰ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਹੋਣ ਲਈ ਪ੍ਰੇਰਿਤ ਕਰਨ ਹਿੱਤ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਸੂਬੇ ਵਿੱਚ ਨੌਜਵਾਨਾਂ ਨੂੰ ਰੁਜ਼ਗਾਰ ਦੇ ਅਥਾਹ ਮੌਕੇ ਪ੍ਰਦਾਨ ਕਰਨ ਤੋਂ ਇਲਾਵਾ ਮਾਨ ਸਰਕਾਰ ਰੱਖਿਆ ਬਲਾਂ ਦੀਆਂ ਸੰਸਥਾਵਾਂ ਵਿੱਚ ਭਰਤੀ ਤੋਂ ਪਹਿਲਾਂ ਦੀ ਪੜ੍ਹਾਈ ਲਈ ਜ਼ਰੂਰੀ ਜਾਣਕਾਰੀ ਵੀ ਪ੍ਰਦਾਨ ਕਰ ਰਹੀ ਹੈ ਤਾਂ ਜੋ ਸੂਬੇ ਦੇ ਨੌਜਵਾਨਾਂ ਦੀ ਰੱਖਿਆ ਸੇਵਾਵਾਂ ਵਿੱਚ ਵੱਖ-ਵੱਖ ਅਹੁਦਿਆਂ 'ਤੇ ਭਰਤੀ ਯਕੀਨੀ ਬਣਾਈ ਜਾ ਸਕੇ।   ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਦੱਸਿਆ ਕਿ ਰਾਸ਼ਟਰੀ ਭਾਰਤੀ ਮਿਲਟਰੀ ਕਾਲਜ ਦੇਹਰਾਦੂਨ, ਉੱਤਰਾਖੰਡ ਵੱਲੋਂ ਜਨਵਰੀ 2025 ਟਰਮ ਵਾਸਤੇ ਦਾਖ਼ਲੇ ਲਈ ਲਿਖਤੀ ਪ੍ਰੀਖਿਆ 1 ਜੂਨ 2024 (ਸ਼ਨੀਵਾਰ) ਨੂੰ ਚੰਡੀਗੜ੍ਹ ਦੇ ਸੈਕਟਰ-15 ਸਥਿਤ ਲਾਲਾ ਲਾਜਪਤ ਰਾਏ ਭਵ...
ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਉਤਸਵ ਵਿਆਪਕ ਪੱਧਰ ’ਤੇ ਮਨਾਉਣ ਦਾ ਐਲਾਨ

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਉਤਸਵ ਵਿਆਪਕ ਪੱਧਰ ’ਤੇ ਮਨਾਉਣ ਦਾ ਐਲਾਨ

Punjab
ਖੁਰਾਲਗੜ੍ਹ (ਹੁਸ਼ਿਆਰਪੁਰ), 24 ਫਰਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਉਤਸਵ ਯਾਦਗਾਰੀ ਮੌਕੇ ਵਜੋਂ ਵਿਆਪਕ ਪੱਧਰ ਉਤੇ ਮਨਾਏਗੀ। ਅੱਜ ਇੱਥੇ ਸ੍ਰੀ ਗੁਰੂ ਰਵਿਦਾਸ ਜੀ ਦੇ 647ਵੇਂ ਪ੍ਰਕਾਸ਼ ਉਤਸਵ ਮੌਕੇ ਸ੍ਰੀ ਗੁਰੂ ਰਵਿਦਾਸ ਜੀ ਯਾਦਗਾਰ ਮਾਨਵਤਾ ਨੂੰ ਸਮਰਪਿਤ ਕਰਨ ਤੋਂ ਬਾਅਦ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਅਫਸਰਾਂ ਨੂੰ ਪਹਿਲਾਂ ਹੀ ਆਦੇਸ਼ ਦੇ ਦਿੱਤੇ ਹਨ ਕਿ ਇਸ ਸਮਾਗਮ ਨੂੰ ਯਾਦਗਾਰੀ ਬਣਾਉਣ ਲਈ ਢੁਕਵੀਂ ਵਿਉਂਤਬੰਦੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਵੱਡੇ ਪੱਧਰ ਉਤੇ ਮਨਾਉਣ ਲਈ ਸੰਗਤ ਦੇ ਸਲਾਹ-ਮਸ਼ਵਰੇ ਨਾਲ ਖੁਰਾਲਗੜ੍ਹ ਦੇ ਆਲੇ-ਦੁਆਲੇ ਸਮੁੱਚੇ ਇਲਾਕੇ ਨੂੰ ਵਿਆਪਕ ਪੱਧਰ ਉਤੇ ਵਿਕਸਤ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਯਾਦਗਾਰੀ ਮੌਕਾ ਹੋਵੇਗਾ ਅਤੇ ਸੂਬਾ ਸਰਕਾਰ ਇਸ ਉਤਸਵ ਦੀ ਸਫਲਤਾ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ...
ਪੰਜਾਬ ਪੁਲਿਸ ਨੇ ਲੋਕਾਂ ਤੱਕ ਸੁਖਾਲੀ ਪਹੁੰਚ ਵਧਾਉਣ ਲਈ ਨਵੀਂ ਟਰੈਫਿਕ ਸਲਾਹਕਾਰ ਕਮੇਟੀ ਦਾ ਕੀਤਾ ਗਠਨ

ਪੰਜਾਬ ਪੁਲਿਸ ਨੇ ਲੋਕਾਂ ਤੱਕ ਸੁਖਾਲੀ ਪਹੁੰਚ ਵਧਾਉਣ ਲਈ ਨਵੀਂ ਟਰੈਫਿਕ ਸਲਾਹਕਾਰ ਕਮੇਟੀ ਦਾ ਕੀਤਾ ਗਠਨ

Punjab
ਚੰਡੀਗੜ੍ਹ, 24 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸੂਬੇ ਭਰ ਵਿੱਚ ਜਨਤਕ ਸ਼ਮੂਲੀਅਤ ਨੂੰ ਮਜ਼ਬੂਤ ਕਰਨ ਅਤੇ ਟਰੈਫਿਕ ਪ੍ਰਬੰਧਨ ਵਿੱਚ ਸੁਧਾਰ ਲਿਆਉਣ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਇੱਕ ਨਵੀਂ ਸੂਬਾ ਪੱਧਰੀ ਟਰੈਫਿਕ ਸਲਾਹਕਾਰ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਬਣਾਈ ਗਈ ਹੈ। ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਟਰੈਫਿਕ ਅਤੇ ਸੜਕ ਸੁਰੱਖਿਆ) ਏ.ਐਸ ਰਾਏ ਦੀ ਪ੍ਰਧਾਨਗੀ ਹੇਠ ਬਣਾਈ ਗਈ ਇਸ ਕਮੇਟੀ ਵਿੱਚ ਪੰਜਾਬ ਭਰ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ ਕਮਿਊਨਿਟੀ-ਅਧਾਰਿਤ ਸੰਸਥਾਵਾਂ (ਸੀਬੀਓਜ਼) ਦੇ ਨੁਮਾਇੰਦੇ ਅਤੇ ਨਿੱਜੀ ਵਿਅਕਤੀ ਮੈਂਬਰਾਂ ਵਜੋਂ  ਸ਼ਾਮਲ ਹਨ। ਵੱਖ-ਵੱਖ ਜ਼ਿਲਿ੍ਹਆਂ ਤੋਂ ਘੱਟੋ-ਘੱਟ 14 ਐਨਜੀਓ/ਸੀਬੀਓਜ਼ ਦੇ ਮੈਂਬਰਾਂ ਨੇ ਉਦਘਾਟਨੀ ਮੀਟਿੰਗ ਵਿੱਚ ਹਿੱਸਾ ਲਿਆ ਅਤੇ ਆਪਣੀ ਕੀਮਤੀ  ਜਾਣਕਾਰੀ ਸਾਂਝੀ ਕੀਤੀ ਅਤੇ ਸੁਝਾਅ ਦਿੱਤੇ। ਏ.ਡੀ.ਜੀ.ਪੀ. ਏ.ਐਸ. ਰਾਏ ਨੇ ਕਿਹਾ ਕਿ ਇਸ ਕਮੇਟੀ ਦਾ ਮੁੱਢਲਾ ਉਦੇਸ਼ ਜਨਤਕ ਪਹੁੰਚ ਨੂੰ ਵਧਾਉਣਾ ਅਤੇ ਟਰੈਫਿਕ ਪ੍ਰਬੰਧਨ ...
ਕੈਬਨਿਟ ਮੰਤਰੀ ਧਾਲੀਵਾਲ ਨੇ ਅਜਨਾਲਾ ਹਲਕੇ ਵਿੱਚ ਦੋ ਲਿੰਕ ਸੜ੍ਹਕਾਂ ਦੇ ਰੱਖੇ ਨੀਂਹ ਪੱਥਰ

ਕੈਬਨਿਟ ਮੰਤਰੀ ਧਾਲੀਵਾਲ ਨੇ ਅਜਨਾਲਾ ਹਲਕੇ ਵਿੱਚ ਦੋ ਲਿੰਕ ਸੜ੍ਹਕਾਂ ਦੇ ਰੱਖੇ ਨੀਂਹ ਪੱਥਰ

Punjab
ਅੰਮ੍ਰਿਤਸਰ 24 ਫਰਵਰੀ 2024- ਪਿਛਲੀਆਂ ਸਰਕਾਰਾਂ ਨੇ ਬਾਰਡਰ ਦੇ ਹਲਕੇ ਦੀਆਂ ਸੜ੍ਹਕਾਂ ਦੀ ਕੋਈ ਸਾਰ ਨਹੀਂ ਲਈ ਜਿਸ ਕਰਕੇ ਸਾਰੀਆਂ ਲਿੰਕ ਸੜ੍ਹਕਾਂ ਖ਼ਰਾਬ ਪਈਆਂ ਹੋਈਆਂ ਹਨ ਅਤੇ ਸਾਡੀ ਸਰਕਾਰ ਰਾਜਨੀਤੀ ਕਰਨ ਨਹੀਂ ਸਗੋਂ ਰਾਜਨੀਤੀ ਵਿੱਚ ਬਦਲਾਅ ਲਿਆਕੇ ਵਿਕਾਸ ਦੇ ਕੰਮਾਂ ਨੂੰ ਤਰਜੀਹ ਦੇ ਰਹੀ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲ ਨੇ  ਅੱਜ ਅਜਨਾਲਾ ਹਲਕੇ ਵਿੱਚ ਪੇਂਡੂ ਲਿੰਕ ਸੜ੍ਹਕਾਂ ਦੀ ਖਾਸ ਮੁਰੰਮਤ ਦਾ ਨੀਂਹ ਪੱਥਰ ਰੱਖਣ ਪਿਛੋਂ ਕੀਤਾ। ਉਨਾਂ ਦੱਸਿਆ ਕਿ 64 ਲੱਖ ਰੁਪਏ ਦੀ ਲਾਗਤ ਨਾਲ ਮੰਡੀ ਬੋਰਡ ਦੀਆਂ ਦੋ ਲਿੰਕ ਸੜ੍ਹਕਾਂ ਦੀ ਉਸਾਰੀ ਕੀਤੀ ਜਾਵੇਗੀ ਅਤੇ ਜਲਦ ਹੀ ਇਸਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਉਨਾਂ ਦੱਸਿਆ ਕਿ ਪਹਿਲੀ ਲਿੰਕ ਸੜ੍ਹਕ ਭਖਾ ਹਰੀ ਸਿੰਘ ਤੋਂ ਪੰਡੋਰੀ ਸੁੱਖਾ ਸਿੰਘ ਤੱਕ ਅਤੇ ਦੂਜੀ ਲਿੰਕ ਸੜ੍ਹਕ ਰਿਆੜ ਤੋਂ ਫੂਲੇ ਚੱਕ ਤੱਕ ਬਣਾਈ ਜਾਵੇਗੀ। ਉਨਾਂ ਇਸ ਮੌਕੇ ਅਜਨਾਲਾ ਤੋਂ ਰਮਦਾਸ ਤੱਕ ਬਣ ਰਹੀ ਸੜ੍ਹਕ ਦਾ ਜਾਇਜਾ ਵੀ ਲਿਆ। ਉਨਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੜ੍ਹਕ ਦੇ ਕੰਮ ਨੂੰ ਮਿੱਥੇ ਸਮੇਂ ਅੰਦਰ ਪੂਰਾ ਕੀਤਾ ਜਾਵੇ।ਉਨਾ...
ਮੁੱਖ ਮੰਤਰੀ ਵੱਲੋਂ ਮਾਪਿਆਂ ਨੂੰ 15 ਮਾਰਚ ਤੱਕ ਆਪਣੇ ਬੱਚਿਆਂ ਨੂੰ ‘ਸਕੂਲ ਆਫ਼ ਐਮੀਨੈਂਸ’ ਵਿੱਚ ਦਾਖਲ ਕਰਵਾਉਣ ਦੀ ਅਪੀਲ

ਮੁੱਖ ਮੰਤਰੀ ਵੱਲੋਂ ਮਾਪਿਆਂ ਨੂੰ 15 ਮਾਰਚ ਤੱਕ ਆਪਣੇ ਬੱਚਿਆਂ ਨੂੰ ‘ਸਕੂਲ ਆਫ਼ ਐਮੀਨੈਂਸ’ ਵਿੱਚ ਦਾਖਲ ਕਰਵਾਉਣ ਦੀ ਅਪੀਲ

Punjab
ਚੰਡੀਗੜ੍ਹ, 24 ਫਰਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਕੂਲੀ ਵਿਦਿਆਰਥੀਆਂ ਦੇ ਮਾਪਿਆਂ ਨੂੰ ਸੂਬਾ ਸਰਕਾਰ ਵੱਲੋਂ ਸਥਾਪਿਤ ਕੀਤੇ ‘ਸਕੂਲ ਆਫ਼ ਐਮੀਨੈਂਸ’ ਵਿੱਚ ਆਪਣੇ ਬੱਚਿਆਂ ਨੂੰ ਦਾਖਲ ਕਰਵਾ ਕੇ ਸੂਬੇ ਦੀ ਸਿੱਖਿਆ ਕ੍ਰਾਂਤੀ ਦਾ ਹਿੱਸਾ ਬਣਨ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਮਾਪੇ https://schoolofeminence.pseb.ac.in ਲਿੰਕ 'ਤੇ ਕਲਿੱਕ ਕਰਕੇ ਆਪਣੇ ਬੱਚਿਆਂ ਨੂੰ ਇਨ੍ਹਾਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ ਸਕੂਲਾਂ ਵਿੱਚ 9ਵੀਂ ਅਤੇ 11ਵੀਂ ਜਮਾਤ ਵਿੱਚ ਦਾਖਲ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਦਾਖਲੇ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਅਤੇ 15 ਮਾਰਚ ਤੱਕ ਚੱਲੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਾਪਿਆਂ ਲਈ ਇਹ ਸੁਨਹਿਰੀ ਮੌਕਾ ਹੈ ਕਿ ਉਹ ਇਨ੍ਹਾਂ ਸਕੂਲਾਂ ਵਿੱਚ ਆਪਣੇ ਬੱਚਿਆਂ ਨੂੰ ਦਾਖਲਾ ਕਰਵਾ ਕੇ ਉਨ੍ਹਾਂ ਲਈ ਮਿਆਰੀ ਸਿੱਖਿਆ ਯਕੀਨੀ ਬਣਾਉਣ। ਮੁੱਖ ਮੰਤਰੀ ਨੇ ਦੱਸਿਆ ਕਿ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸੂਬੇ ਦੇ 23 ਜ਼ਿਲ੍ਹਿਆਂ ਵਿੱਚ 117 ‘ਸਕੂਲ ਆਫ਼ ਐਮੀਨੈਂਸ’ ਸਥਾਪਤ ਕੀਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿ...
ਕੈਬਨਿਟ ਮੰਤਰੀ ਈ.ਟੀ.ਓ. ਨੇ ਸਰੂਪ ਰਾਣੀ ਕਾਲਜ ਨੂੰ ਨਵੀਨੀਕਰਨ ਕਰਨ ਲਈ ਤਿੰਨ ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਕੈਬਨਿਟ ਮੰਤਰੀ ਈ.ਟੀ.ਓ. ਨੇ ਸਰੂਪ ਰਾਣੀ ਕਾਲਜ ਨੂੰ ਨਵੀਨੀਕਰਨ ਕਰਨ ਲਈ ਤਿੰਨ ਲੱਖ ਰੁਪਏ ਦੇਣ ਦਾ ਕੀਤਾ ਐਲਾਨ

Punjab
ਅੰਮ੍ਰਿਤਸਰ 24 ਫਰਵਰੀ 2024-- ਲੜਕੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਹੋਰ ਗਤੀਵਿਧੀਆਂ ਵਿੱਚ ਵੀ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ।ਕਿਉਂਕਿ ਅੱਜ ਦੀਆਂ ਲੜਕੀਆਂ ਕਿਸੇ ਵੀ ਪਾਸੇ ਲੜਕਿਆਂ ਤੋਂ ਘੱਟ ਨਹੀਂ ਹਨ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਨੇ ਸਰੂਪ ਰਾਣੀ ਕਾਲਜ (ਇਸਤਰੀਆਂ) ਵਿਖੇ ਕਰਵਾਏ ਗਏ 91ਵਾਂ ਸਾਲਾਨਾ ਖੇਡ ਮੇਲੇ ਨੂੰ ਸੰਬੋਧਨ ਕਰਦਿਆਂ ਕੀਤਾ। ਸ: ਈ.ਟੀ.ਓ ਨੇ ਕਿਹਾ ਕਿ ਬੱਚਿਆਂ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿੱਚ ਵੀ ਹਿੱਸਾ ਲੈਣਾ ਚਾਹੀਦਾ ਹੈ ਕਿਉਂਕਿ ਖੇਡਾਂ ਨਾਲ ਜਿੱਥੇ ਸਾਡਾ ਮਾਨਸਿਕ ਪੱਧਰ ਉੱਚਾ ਹੁੰਦਾ ਹੈ, ਉਥੇ ਅਨੁਸਾਸ਼ਨ ਦੀ ਭਾਵਨਾ ਵੀ ਪੈਦਾ ਹੁੰਦੀ ਹੈ। ਉਨਾਂ ਨੇ ਭਾਗ ਲੈਣ ਵਾਲੀਆਂ ਸਮੂਹ ਵਿਦਿਆਰਥਣਾਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਲੜਕੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਹੋਰ ਗਤੀਵਿਧੀਆਂ ਵਿੱਚ ਵੀ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ। ਉਨਾਂ ਨੇ ਕਿਹਾ ਕਿ ਵਿਦਿਆਰਥਣਾਂ ਨੂੰ ਮਹਾਨ ਔਰਤਾਂ ਤੋਂ ਮਿਸਾਲ ਲੈ ਕੇ ਅੱਗੇ ਵੱਧਣਾ ਚਾਹੀਦਾ ਹੈ ਅਤੇ ਆਪਣਾ ਹੌਂਸਲਾ ਕਦੇ ਨਹੀਂ ਛੱਡਣਾ ਚਾਹੀਦਾ। ਸ: ...
ਪ੍ਰਤੀ ਬੇਨਤੀ ਤਹਿਤ ਲਾਇਸੰਸ ਰੱਦ : ਡਿਪਟੀ ਕਮਿਸ਼ਨਰ

ਪ੍ਰਤੀ ਬੇਨਤੀ ਤਹਿਤ ਲਾਇਸੰਸ ਰੱਦ : ਡਿਪਟੀ ਕਮਿਸ਼ਨਰ

Punjab
ਬਠਿੰਡਾ, 24 ਫਰਵਰੀ : ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ Punjab Prevention of Human Smuggling Rules, 2013 framed under the Punjab Prevention of Human Smuggling Act, 2012 ਤਹਿਤ ਪ੍ਰਤੀ ਬੇਨਤੀ ਦੇ ਅਧਾਰ ਤੇ ਆਈਲੈਟਸ ਸੈਂਟਰ ਦਾ ਲਾਇਸੈਂਸ ਰੱਦ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਰੱਦ ਲਾਇਸੰਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ  “M/s ICONIC IELTS.Main Ajit Road, St No.10-A Bathinda ਦੇ ਨਾਮ ਤੇ ਖੁਸ਼ਬੂ ਪਤਨੀ ਸ੍ਰੀ ਸਰਬਜੀਤ ਸਿੰਘ ਵਾਸੀ ਗਲੀ ਨੰਬਰ 19, ਵਾਰਡ ਨੰਬਰ 40, ਪ੍ਰਤਾਪ ਨਗਰ, ਬਠਿੰਡਾ ਨੂੰ ਆਈਲੈਟਸ ਦਾ ਲਾਇਸੰਸ ਨੰਬਰ 156/ਸੀ.ਈ.ਏ ਮਿਤੀ 24-05-2021 ਨੂੰ ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 22-05-2026 ਤੱਕ ਸੀ। ਹੁਕਮ ਅਨੁਸਾਰ ਹੁਣ ਪ੍ਰਾਰਥਣ ਖੁਸ਼ਬੂ ਪਤਨੀ ਸ੍ਰੀ ਸਰਬਜੀਤ ਸਿੰਘ ਵਾਸੀ ਗਲੀ ਨੰਬਰ 19, ਵਾਰਡ ਨੰਬਰ 40, ਪ੍ਰਤਾਪ ਨਗਰ, ਬਠਿੰਡਾ ਵੱਲੋਂ ਲਿਖਤੀ ਤੌਰ ਤੇ ਦਰਖਾਸਤ ਪ੍ਰਾਪਤ ਹੋਈ ਹੈ ਕਿ ਉਹ ਆਪਣਾ ਲਾਇਸੰਸ ਰੀਨਿਊ ਨਹੀਂ ਕਰਵਾਉਣਾ ਚਾਹੁੰਦੀ। ਇਸ ਲਈ ਉਸਦਾ ਲਾਇਸੰਸ ਰੱਦ ਕਰ ਦਿੱਤਾ ਜਾਵੇ। ਇਸ ਲਈ ਪ੍ਰਾਰਥਣ ਪਾਸੋਂ ਪ੍ਰਾ...
ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ 22 ਲੱਖ ਦੇ ਵਿਕਾਸ ਕਾਰਜਾਂ ਦਾ ਰੱਖਿਆ ਨੀਂਹ ਪੱਥਰ

ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ 22 ਲੱਖ ਦੇ ਵਿਕਾਸ ਕਾਰਜਾਂ ਦਾ ਰੱਖਿਆ ਨੀਂਹ ਪੱਥਰ

Punjab
ਫਾਜ਼ਿਲਕਾ 24 ਫਰਵਰੀ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਸ਼ਹਿਰ ਦੇ ਵਾਰਡ ਨੰ. 22 ਵਿੱਚ ਗਲੀਆਂ ਪੱਕੀਆਂ ਕਰਨ ਦੇ ਕੰਮ ਦਾ ਨੀਹ ਪੱਥਰ ਰੱਖਿਆ। ਇਸ ਤੇ 32 ਲੱਖ ਰੁਪਏ ਦੀ ਲਾਗਤ ਆਵੇਗੀ । ਇਸ ਮੌਕੇ ਵਿਧਾਇਕ ਨੇ ਵਾਰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼ਹਿਰ ਦੇ ਵਿਕਾਸ ਲਈ ਫੰਡ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ । ਉਹਨਾਂ ਕਿਹਾ ਕਿ ਸਾਰੇ ਵਾਰਡਾਂ ਵਿੱਚ ਬੁਨਿਆਦੀ ਸਹੂਲਤਾਂ ਪਹਿਲ ਦੇ ਅਧਾਰ ਤੇ ਮੁਹਈਆ ਕਰਵਾਈਆਂ ਜਾਣਗੀਆਂ। ਉਹਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਜਿਹੜੇ ਇਲਾਕੇ ਅਣਗੌਲੇ ਕੀਤੇ ਗਏ ਸੀ ਉਹਨਾਂ ਇਲਾਕਿਆਂ ਨੂੰ ਵੀ ਇਹ ਸਰਕਾਰ ਤਰਜੀਹ ਦੇ ਰਹੀ ਹੈ ਅਤੇ ਸਭ ਇਲਾਕਿਆਂ ਨੂੰ ਬਰਾਬਰ  ਰੱਖ ਕੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਵਿਧਾਇਕ ਨੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਉੱਥੇ ਹੀ ਹਰੇਕ ਪਰਿਵਾਰ ਨੂੰ 300 ਯੂਨਿਟ ਮੁਫਤ ਬਿਜਲੀ ਦੇ ਕੇ ਲੋਕਾਂ ਨੂੰ ਮਹਿੰਗਾਈ ਦੇ ਇਸ ਜਮਾਨੇ ਵਿੱਚ ਵੱਡੀ ਰਾਹਤ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਮੁਫਤ ਬਿਜਲੀ ਦੀ ਸਕੀਮ ਕਾਰਨ ਹੁਣ 90 ਫੀਸਦੀ ਘਰਾਂ ਨੂੰ ਬਿਜਲੀ ...
ਭਾਰਤੀ ਚੋਣ ਕਮਿਸ਼ਨ ਦੇ ਰਾਜ ਸਰਕਾਰਾਂ ਨੂੰ ਨਿਰਦੇਸ਼

ਭਾਰਤੀ ਚੋਣ ਕਮਿਸ਼ਨ ਦੇ ਰਾਜ ਸਰਕਾਰਾਂ ਨੂੰ ਨਿਰਦੇਸ਼

Punjab
ਚੰਡੀਗੜ੍ਹ, 24 ਫਰਵਰੀ: ਰਾਜ ਸਰਕਾਰਾਂ ਵੱਲੋਂ ਕਿਸੇ ਲੋਕ ਸਭਾ ਹਲਕੇ ਵਿਚ ਹੀ ਪੈਂਦੇ ਕੋਈ ਦੂਜੇ ਜ਼ਿਲ੍ਹੇ ਵਿੱਚ ਅਧਿਕਾਰੀਆਂ ਦੇ ਕੀਤੇ ਜਾ ਰਹੇ ਤਬਾਦਲੇ/ਤਾਇਨਾਤੀਆਂ ਸਬੰਧੀ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ, ਭਾਰਤੀ ਚੋਣ ਕਮਿਸ਼ਨ ਨੇ ਮੌਜੂਦਾ ਤਬਾਦਲਾ ਨੀਤੀ ਨੂੰ ਮਜ਼ਬੂਤ ਕੀਤਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ  ਕਿ ਕੋਈ ਵੀ ਅਧਿਕਾਰੀ ਚੋਣਾਂ ਦੇ ਪਾਰਦਰਸ਼ੀ ਤੇ ਸੁਚੱਜੇ ਅਮਲ ਵਿੱਚ ਕਿਸੇ ਕਿਸਮ ਦਾ ਕੋਈ ਵਿਘਨ ਨਾ ਪਾ ਸਕੇ। ਮੌਜੂਦਾ ਹਦਾਇਤਾਂ ਵਿੱਚ ਖਾਮੀਆਂ ਨੂੰ ਦੂਰ ਕਰਦਿਆਂ ਕਮਿਸ਼ਨ ਨੇ ਨਿਰਦੇਸ਼ ਦਿੱਤੇ ਹਨ ਕਿ ਦੋ ਲੋਕ ਹਲਕਿਆਂ ਵਾਲੇ ਰਾਜਾਂ/ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਛੱਡ ਕੇ ਬਾਕੀ ਸਾਰੇ ਰਾਜ ਇਹ ਯਕੀਨੀ ਬਣਾਉਣਗੇ ਕਿ ਜਿਨ੍ਹਾਂ ਅਧਿਕਾਰੀਆਂ ਦਾ ਤਬਾਦਲਾ ਜ਼ਿਲ੍ਹੇ ਤੋਂ ਬਾਹਰ ਕੀਤਾ ਗਿਆ ਹੈ ਉਨ੍ਹਾਂ ਦੀ ਤਾਇਨਾਤੀ ਉਸੇ  ਲੋਕ ਸਭਾ ਹਲਕੇ ਦੇ ਕਿਸੇ ਦੂਜੇ ਜ਼ਿਲ੍ਹੇ ਵਿੱਚ ਨਾ ਕੀਤੀ ਜਾਵੇ। ਕਮਿਸ਼ਨ ਨੇ ਇਹ ਦੁਹਰਾਇਆ ਕਿ ਤਬਾਦਲਾ ਨੀਤੀ ਦੀ ਇੰਨ-ਬਿੰਨ ਪਾਲਣਾ ਕੀਤੀ ਜਾਣੀ ਚਾਹੀਦੀ ਹੈ ਅਤੇ ਇਹ ਪਾਲਣਾ ਦੇ ਨਾਂ ‘ਤੇ ਮਹਿਜ਼ ਦਿਖਾਵਾ ਮਾਤਰ ਹੀ ਨਾ ਹੋਵੇ। ਇਹ ਨਿਯਮ ਉਨ੍ਹਾਂ ਤਬਾਦਲਿਆਂ...
ਗੈਰ-ਕਾਨੂੰਨੀ ਤੌਰ ‘ਤੇ ਹਾਊਸਿੰਗ ਪ੍ਰਾਜੈਕਟ ਪਾਸ ਕਰਨ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ 

ਗੈਰ-ਕਾਨੂੰਨੀ ਤੌਰ ‘ਤੇ ਹਾਊਸਿੰਗ ਪ੍ਰਾਜੈਕਟ ਪਾਸ ਕਰਨ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ 

Punjab
ਚੰਡੀਗੜ੍ਹ, 24 ਫਰਵਰੀ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਬਾਜਵਾ ਡਿਵੈਲਪਰਜ਼ ਲਿਮਟਿਡ, ਸੰਨੀ ਇਨਕਲੇਵ ਖਰੜ ਦੇ ਡਾਇਰੈਕਟਰ ਜਰਨੈਲ ਸਿੰਘ ਬਾਜਵਾ ਵਾਸੀ ਸੈਕਟਰ-71 ਐਸ.ਏ.ਐਸ. ਨਗਰ, ਚੀਫ਼ ਟਾਊਨ ਪਲਾਨਰ ਪੰਜਾਬ (ਸੀ.ਟੀ.ਪੀ.) ਪੰਕਜ ਬਾਵਾ ਵਾਸੀ ਮਕਾਨ ਨੰ. 253, ਸੈਕਟਰ-22 ਏ, ਚੰਡੀਗੜ੍ਹ ਅਤੇ ਮਾਲ ਪਟਵਾਰੀ ਲੇਖ ਰਾਜ (ਹੁਣ ਸੇਵਾਮੁਕਤ) ਵਾਸੀ ਮਕਾਨ ਨੰਬਰ 55, ਸੈਕਟਰ-118, ਟੀ.ਡੀ.ਆਈ. ਐਸ.ਏ.ਐਸ. ਨਗਰ ਵਿਰੁੱਧ ਗੈਰ-ਕਾਨੂੰਨੀ ਤੌਰ 'ਤੇ ਹਾਊਸਿੰਗ ਪ੍ਰਾਜੈਕਟ ਪਾਸ ਕਰਨ ਤੇ ਲੋੜੀਂਦੀ ਫੀਸ ਜਮਾਂ ਨਾ ਕਰਾਉਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਸੀ.ਟੀ.ਪੀ. ਪੰਜਾਬ ਪੰਕਜ ਬਾਵਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇੱਕ ਸ਼ਿਕਾਇਤ ਦੀ ਜਾਂਚ ਦੌਰਾਨ ਪਾਇਆ ਗਿਆ ਕਿ ਮੈਸਰਜ਼ ਬਾਜਵਾ ਡਿਵੈਲਪਰਜ਼ ਲਿਮਟਿਡ ਨੇ ਜ਼ਿਲ੍ਹਾ ਮੋਹਾਲੀ ਦੇ ਪਿੰਡ ਸਿੰਹਪੁਰ, ਹਸਨਪੁਰ ਅਤੇ ਜੰਡਪੁਰ ਦੀ 179 ਏਕੜ ਜ਼ਮੀਨ ਵਿੱਚ ਸੂਬਾ ਸਰਕਾਰ ਤੋਂ ਰਿਹਾਇਸ਼ੀ/ਵਪਾਰਕ ਪ੍ਰਾਜੈਕਟ ਪਾਸ ਕਰਵਾਇਆ ਸੀ। ਅਧਿਕਾਰਤ ਕਮੇਟੀ ਵੱਲੋਂ 22...