Shadow

Punjab

ਪੰਜਾਬ ਵਿੱਚ ਲੰਪੀ ਸਕਿੱਨ ਬਿਮਾਰੀ ਤੋਂ ਬਚਾਅ ਲਈ ਵਿਆਪਕ ਟੀਕਾਕਰਨ ਮੁਹਿੰਮ ਅੱਜ ਤੋਂ

ਪੰਜਾਬ ਵਿੱਚ ਲੰਪੀ ਸਕਿੱਨ ਬਿਮਾਰੀ ਤੋਂ ਬਚਾਅ ਲਈ ਵਿਆਪਕ ਟੀਕਾਕਰਨ ਮੁਹਿੰਮ ਅੱਜ ਤੋਂ

Punjab
ਚੰਡੀਗੜ੍ਹ, 24 ਫਰਵਰੀ:   ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 25 ਫਰਵਰੀ ਤੋਂ ਲੰਪੀ ਸਕਿੱਨ ਬਿਮਾਰੀ ਤੋਂ ਗਊਧਨ ਦੇ ਬਚਾਅ ਲਈ ਵੱਡੇ ਪੱਧਰ 'ਤੇ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵੱਲੋਂ ਤੇਲੰਗਾਨਾ ਸਟੇਟ ਵੈਟਰਨਰੀ ਬਾਇਓਲਾਜੀਕਲ ਐਂਡ ਰਿਸਰਚ ਇੰਸਟੀਚਿਊਟ, ਹੈਦਰਾਬਾਦ ਤੋਂ 78.75 ਲੱਖ ਰੁਪਏ ਦੀ ਲਾਗਤ ਨਾਲ ਗੋਟ ਪੌਕਸ ਵੈਕਸੀਨ ਦੀਆਂ 25 ਲੱਖ ਖੁਰਾਕਾਂ ਖਰੀਦੀਆਂ ਗਈਆਂ ਹਨ।   ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਟੇਟ ਵੈਟਰਨਰੀ ਵੈਕਸੀਨ ਇੰਸਟੀਚਿਊਟ, ਲੁਧਿਆਣਾ ਵੱਲੋਂ ਸਾਰੇ ਜ਼ਿਲ੍ਹਿਆਂ ਵਿੱਚ ਵੈਕਸੀਨ ਭੇਜ ਦਿੱਤੀ ਗਈ ਹੈ। ਇਸ ਮੁਹਿੰਮ ਤਹਿਤ ਸੂਬਾ ਸਰਕਾਰ ਵੱਲੋਂ ਚਲਾਏ ਜਾ ਰਹੇ ਕੈਟਲ ਪੌਂਡਸ ਅਤੇ ਪ੍ਰਾਈਵੇਟ ਗਊਸ਼ਾਲਾਵਾਂ ਸਮੇਤ ਸੂਬੇ ਦੇ ਸਾਰੇ ਗਊਧਨ ਨੂੰ ਇਹ ਵੈਕਸੀਨ ਮੁਫ਼ਤ ਲਗਾਈ ਜਾਵੇਗੀ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਟੀਕਾਕਰਨ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ...
ਫਾਜ਼ਿਲਕਾ ਦੇ ਵਿਧਾਇਕ ਵੱਲੋਂ ਵਿਕਾਸ ਕਾਰਜਾਂ ਦੇ ਨੀਂਹ ਪੱਥਰ

ਫਾਜ਼ਿਲਕਾ ਦੇ ਵਿਧਾਇਕ ਵੱਲੋਂ ਵਿਕਾਸ ਕਾਰਜਾਂ ਦੇ ਨੀਂਹ ਪੱਥਰ

Punjab
ਫਾਜ਼ਿਲਕਾ 24 ਫਰਵਰੀ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵਿਕਾਸ ਕਾਰਜਾਂ ਤਰਜੀਹ ਦੇਣ ਦੀਆਂ ਹਦਾਇਤਾਂ ਦੇ ਮੱਦੇ ਨਜ਼ਰ  ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਵਾਰਡ ਨੰਬਰ  15 ਵਿੱਚ ਡਾ. ਬੀ. ਆਰ. ਅੰਬੇਡਕਰ ਧਰਮਸ਼ਾਲਾ ਦੇ ਬਾਹਰ ਇੰਟਰਲੋਕ ਟਾਈਲ ਅਤੇ ਕੁਟੀਆ ਵਾਲੀ ਗਲੀ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਵਿਧਾਇਕ ਨੇ ਕਿਹਾ ਕਿ ਇਹਨਾਂ ਵਿਕਾਸ ਕਾਰਜਾਂ ਤੇ 15 ਲੱਖ ਰੁਪਏ ਦੀ ਲਾਗਤ ਆਵੇਗੀ। ਉਹਨਾਂ ਨੇ ਕਿਹਾ ਕਿ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜਾਂ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਸਮੇਂ ਬੁਨਿਆਦੀ ਢਾਂਚੇ ਦੇ ਵਿਕਾਸ ਤੇ ਉਪਰਾਲੇ ਨਹੀਂ ਕੀਤੇ ਗਏ ਜਦੋਂ ਕਿ ਹੁਣ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਰਾਜ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਲੋਕਾਂ ਨੂੰ ਮੁਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਇਸ ਮੌਕੇ ਸਤਪਾਲ ਭੁਸਰੀ, ਨਿਸ਼ੂ ਡੋਗਰਾ ਐਮ....
ਬੈਂਕ ਬ੍ਰਾਂਚ ਬਾਂਸੇਪੁਰ ਤੋਂ ਕਰੋੜਾਂ ਰੁਪਏ ਦੀ ਰਕਮ ਦੀ ਠੱਗੀ ਕਰਨ ਵਾਲਾ ਬੈਂਕ ਮੈਨੇਜਰ ਗ੍ਰਿਫਤਾਰ

ਬੈਂਕ ਬ੍ਰਾਂਚ ਬਾਂਸੇਪੁਰ ਤੋਂ ਕਰੋੜਾਂ ਰੁਪਏ ਦੀ ਰਕਮ ਦੀ ਠੱਗੀ ਕਰਨ ਵਾਲਾ ਬੈਂਕ ਮੈਨੇਜਰ ਗ੍ਰਿਫਤਾਰ

Punjab
ਸਾਹਿਬਜਾਦਾ ਅਜੀਤ ਸਿੰਘ ਨਗਰ, 24 ਫਰਵਰੀ 2024: ਜਿਲ੍ਹਾ ਐਸ.ਏ.ਐਸ ਨਗਰ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਮੁਕੱਦਮਾ ਨੰਬਰ 16 ਮਿਤੀ 14-02-24 ਅ/ਧ 381, 409, 120-ਬੀ ਆਈ.ਪੀ.ਸੀ ਥਾਣਾ ਮੁੱਲਾਂਪੁਰ ਗਰੀਬਦਾਸ ਦੇ ਫਰਾਰ ਮੁੱਖ ਦੋਸ਼ੀ ਗੌਰਵ ਸ਼ਰਮਾ (ਬੈਂਕ ਮੈਨੇਜਰ, ਬ੍ਰਾਂਚ ਬਾਂਸੇਪੁਰ) ਪੁੱਤਰ ਅਜੇ ਕੁਮਾਰ ਵਾਸੀ ਪਿੰਡ ਭੋਆ, ਤਹਿ: ਤੇ ਜਿਲ੍ਹਾ ਪਠਾਨਕੋਟ, ਹਾਲ ਵਾਸੀ # 302, ਤੀਜੀ ਮੰਜਲ, ਟਾਵਰ ਪ੍ਰਾਈਮਰੋਜ-ਏ, ਅੰਬੀਕਾ ਫਲੋਰੈਂਸ ਪਾਰਕ, ਨਿਊ ਚੰਡੀਗੜ ਜੋ ਕਿ ਆਪਣੀ ਹੀ ਬ੍ਰਾਂਚ ਦੇ ਵਿੱਚ ਵੱਖ ਵੱਖ ਕਸਟਮਰਾਂ ਵੱਲੋਂ ਖੁਲਵਾਏ ਗਏ ਖਾਤਿਆਂ ਵਿੱਚੋਂ ਐਫ.ਡੀ ਅਤੇ ਸੇਵਿੰਗ ਦੇ ਤੌਰ ਤੇ ਜਮ੍ਹਾਂ ਪਈ ਕਰੋੜਾਂ ਰੁਪਏ ਦੀ ਰਕਮ ਖਾਤੇਧਾਰਕਾ  ਦੀ ਮੰਨਜੂਰੀ/ਮਰਜੀ ਤੋਂ ਬਿਨਾਂ ਆਪਣੇ ਪੱਧਰ ਤੇ ਹੀ ਆਪਣੇ ਜਾਣਕਾਰਾਂ/ਰਿਸ਼ਤੇਦਾਰਾਂ ਦੇ ਵੱਖ ਵੱਖ ਬੈਂਕ ਖਾਤਿਆਂ ਵਿੱਚੋਂ ਕਰੋੜਾਂ ਰੁਪਏ ਤਬਦੀਲ/ ਨਿਕਾਸੀ ਕਰਕੇ ਫਰਾਰ ਹੋ ਗਿਆ ਸੀ, ਨੂੰ ਕੱਲ੍ਹ ਮਿਤੀ 23-02-24 ਨੂੰ ਥਾਣਾ ਮੁੱਲਾਂਪੁਰ ਗਰੀਬਦਾਸ ਦੀ ਪੁਲਿਸ ਪਾਰਟੀ ਵੱਲੋਂ ਟੈਕਨੀਕਲ ਤੌਰ ਤੇ ਕੀਤੀ ਜਾ ਰਹੀ ਤਫਤੀਸ਼ ਅਤੇ ਹਿਊਮਨ ਇੰਟੈਲੀਜੈਂਸ ਦੀ ਸਹਾਇਤ...
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮਦਿਨ ਮੌਕੇ ਵਿਧਾਇਕ ਨੇ ਸ੍ਰੀ ਰਵਿਦਾਸ ਮੰਦਰ ਟਰਸਟ ਵੱਲੋਂ ਕਰਵਾਏ ਸਮਾਗਮ ਵਿੱਚ ਕੀਤੀ ਸ਼ਿਰਕਤ

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮਦਿਨ ਮੌਕੇ ਵਿਧਾਇਕ ਨੇ ਸ੍ਰੀ ਰਵਿਦਾਸ ਮੰਦਰ ਟਰਸਟ ਵੱਲੋਂ ਕਰਵਾਏ ਸਮਾਗਮ ਵਿੱਚ ਕੀਤੀ ਸ਼ਿਰਕਤ

Punjab
ਫਾਜਿਲਕਾ 24 ਫਰਵਰੀ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜਯੰਤੀ ਮੌਕੇ ਫਾਜ਼ਿਲਕਾ ਦੇ ਰਾਧਾ ਸਵਾਮੀ ਕਾਲੋਨੀ ਵਿਖ਼ੇ ਸ੍ਰੀ ਗੁਰੂ ਰਵਿਦਾਸ ਮੰਦਰ ਟਰਸਟ ਵੱਲੋਂ ਧਾਰਮਿਕ ਸਮਾਗਮ ਕਰਵਾਇਆ ਗਿਆ । ਇਸ ਸਮਾਗਮ ਵਿੱਚ ਫਾਜ਼ਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਇਕ ਨਿਮਾਣੇ ਸ਼ਰਧਾਲੂ ਵਜੋਂ ਸ਼ਿਰਕਤ ਕੀਤੀ ਅਤੇ ਉਹ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਅੱਗੇ ਨਤਮਸਤਕ ਹੋਏ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ । ਉਨਾਂ ਨੇ ਇਸ ਮੌਕੇ ਸਮੂਹ ਦੇਸ਼ ਵਾਸੀਆਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਸ਼ੁਭ ਜਨਮ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਉਹਨਾਂ ਨਾਲ ਮਨਜੋਤ ਖੇੜਾ ਪ੍ਰਧਾਨ ਟਰੱਕ ਯੂਨੀਅਨ, ਸਾਬਕਾ ਸਰਪੰਚ ਹਰਮੰਦਰ ਸਿੰਘ ਬਰਾੜ, ਦਲੀਪ ਸਹਾਰਨ ਬਲਾਕ ਪ੍ਰਧਾਨ, ਹਰੀਸ਼ ਲਾਧੂਕਾ, ਸੁਖਦੀਪ ਸਿੰਘ ਗਿੱਲ ਪੱਕਾ ਚਿਸ਼ਤੀ, ਸ਼ਿਵ ਜਾਜ਼ੋਰੀਆ, ਸ਼ਾਮ ਲਾਲ ਗਾਂਧੀ ਐਮ.ਸੀ, ਬਬਲੀ ਰਵਾੜੀਆ ਆਦਿ ਵੀ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਮੰਦਰ ਵਿੱਚ ਨਿਮਾਣੇ ਸ਼ਰਧਾਲੂ ਵਜੋਂ ਪਹੁੰਚੇ।...
ਜ਼ਿਲ੍ਹੇ ’ਚ ਧਾਰਾ 144 ਤਹਿਤ ਪਾਬੰਦੀਆਂ ਲਾਗੂ : ਡਿਪਟੀ ਕਮਿਸ਼ਨਰ

ਜ਼ਿਲ੍ਹੇ ’ਚ ਧਾਰਾ 144 ਤਹਿਤ ਪਾਬੰਦੀਆਂ ਲਾਗੂ : ਡਿਪਟੀ ਕਮਿਸ਼ਨਰ

Punjab
ਬਠਿੰਡਾ, 24 ਫਰਵਰੀ : ਜ਼ਿਲ੍ਹਾ ਮੈਜਿਸਟ੍ਰੇਟ ਸ. ਜਸਪ੍ਰੀਤ ਸਿੰਘ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਬਠਿੰਡਾ ਦੀ ਹਦੂਦ ਅੰਦਰ ਪਾਬੰਦੀ ਸਬੰਧੀ ਹੁਕਮ ਜਾਰੀ ਕੀਤੇ ਹਨ।           ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਜ਼ਿਲ੍ਹਾ ਬਠਿੰਡਾ ਅੰਦਰ ਅਮਨ ਅਮਾਨ ਦੀ ਸਥਿਤੀ ਨੂੰ ਬਹਾਲ ਰੱਖਣ ਲਈ ਬਠਿੰਡਾ ਜ਼ਿਲ੍ਹੇ ਵਿੱਚ ਰੈਲੀਆਂ, ਮੀਟਿੰਗਾਂ ਅਤੇ ਧਰਨੇ ਆਦਿ ਵਿੱਚ ਹੋਣ ਵਾਲੀ ਹਰ ਪ੍ਰਕਾਰ ਦੀ ਭੜਕਾਊ ਬਿਆਨਬਾਜ਼ੀ/ਵਿਅਕਤੀ ਵਿਸ਼ੇਸ਼, ਧਰਮ, ਜਾਤ ਜਾਂ ਸਮਾਜ ਦੇ ਕਿਸੇ ਸਮੁਦਾਇ ਨੂੰ ਠੇਸ ਪਹੁੰਚਾਉਣ ਵਾਲੇ ਨਫ਼ਰਤੀ ਭਾਸ਼ਣ ਆਦਿ ਦੇ ਮੁਕੰਮਲ ਰੋਕ ਲਗਾਈ ਗਈ ਹੈ। ਇਹ ਹੁਕਮ 18 ਅਪ੍ਰੈਲ 2024 ਤੱਕ ਲਾਗੂ ਰਹਿਣਗੇ।...
ਪਿੰਡ ਘਰਾਂਗਣਾ ਵਿਖੇ ਕੱਢੀ ਵੋਟਰ ਜਾਗਰੂਕਤਾ ਰੈਲੀ

ਪਿੰਡ ਘਰਾਂਗਣਾ ਵਿਖੇ ਕੱਢੀ ਵੋਟਰ ਜਾਗਰੂਕਤਾ ਰੈਲੀ

Punjab
ਮਾਨਸਾ, 24 ਫਰਵਰੀ : ਜ਼ਿਲ੍ਹਾ ਚੋਣ ਅਫਸਰ ਸ਼੍ਰੀ ਪਰਮਵੀਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਵੋਟਰਾਂ ਨੂੰ ਵੋਟਾਂ ਦੀ ਮਹੱਤਤਾ ਬਾਰੇ ਜਾਣੂ ਕਰਵਾਉਣ ਲਈ ਜ਼ਿਲ੍ਹੇ ਅੰਦਰ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਪਿੰਡ ਘਰਾਂਗਣਾ ਵਿਖੇ ਸਰਕਾਰੀ ਹਾਈ ਸਕੂਲ ਘਰਾਂਗਣਾ ਦੇ ਸਹਿਯੋਗ ਨਾਲ ਪਿੰਡ ਵਿੱਚ ਵੋਟਰ ਜਾਗਰੂਕਤਾ ਰੈਲੀ ਕੱਢੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਵੀਪ ਨੋਡਲ ਅਫਸਰ ਜਗਜੀਵਨ ਆਲੀਕੇ ਨੇ ਦੱਸਿਆ ਕਿ ਵੋਟਰਾਂ ਵਿੱਚ ਵੋਟਾਂ ਪ੍ਰਤੀ ਉਤਸ਼ਾਹ ਪੈਦਾ ਕਰਨ ਲਈ ਵਿਦਿਆਰਥੀਆਂ ਵੱਲੋਂ ਪ੍ਰੇਰਣਾ ਮਈ ਸਲੋਗਨਾਂ ਦੀਆਂ ਤਖ਼ਤੀਆਂ ਹੱਥਾਂ ਵਿੱਚ ਫੜ ਕੇ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਜਾਗਰੂਕਤਾ ਰੈਲੀ ਦਾ ਮੰਤਵ ਵੋਟਰਾਂ ਨੂੰ ਆਉਣ ਵਾਲੀਆਂ ਚੋਣਾਂ ਵਿੱਚ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰਨ ਲਈ ਜਾਗਰੂਕ ਕਰਨਾ ਹੈ। ਇਸ ਮੌਕੇ ਸ਼ਮਸ਼ੇਰ ਸਿੰਘ ਅਤੇ ਮੈਡਮ ਸੀਮਾ ਗਰਗ ਤੋਂ ਇਲਾਵਾ ਸਕੂਲੀ ਵਿਦਿਆਰਥੀ ਮੌਜੂਦ ਸਨ।...
ਐਨ ਆਰ ਆਈ ਮਿਲਣੀ 27 ਫਰਵਰੀ ਨੂੰ ਫਿਰੋਜ਼ਪੁਰ ਵਿਖੇ

ਐਨ ਆਰ ਆਈ ਮਿਲਣੀ 27 ਫਰਵਰੀ ਨੂੰ ਫਿਰੋਜ਼ਪੁਰ ਵਿਖੇ

Punjab
ਸ੍ਰੀ ਮੁਕਤਸਰ ਸਾਹਿਬ 24 ਫਰਵਰੀ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪ੍ਰਵਾਸੀ ਪੰਜਾਬੀਆਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਐਨਆਰਆਈ ਮਿਲਨੀ 27 ਫਰਵਰੀ ਨੂੰ ਫਿਰੋਜ਼ਪੁਰ ਵਿਖੇ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਰ ਨੇ ਦਿੱਤੀ ਹੈ। ਉਨਾਂ ਨੇ ਆਖਿਆ ਹੈ ਕਿ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਨਾਲ ਸਬੰਧ ਰੱਖਦੇ ਐਨ ਆਰ ਆਈ ਇਸ ਮਿਲਣੀ ਵਿੱਚ ਭਾਗ ਲੈ ਸਕਦੇ ਹਨ । ਇਹ ਮਿਲਣੀ ਐਸਬੀਐਸ ਕਾਲਜ, ਮੋਗਾ ਰੋਡ ਫਿਰੋਜਪੁਰ ਵਿਖੇ 27 ਫਰਵਰੀ ਨੂੰ ਹੋ ਰਹੀ ਹੈ ਜਿਸ ਵਿੱਚ ਐਨਆਰਆਈ ਮਾਮਲਿਆਂ ਦੇ ਮੰਤਰੀ ਸ਼੍ਰੀ ਕੁਲਦੀਪ ਸਿੰਘ ਧਾਲੀਵਾਲ ਪ੍ਰਵਾਸੀ ਪੰਜਾਬੀਆਂ ਦੀਆਂ ਮੁਸ਼ਕਲਾਂ ਸੁਣਨਗੇ। ਉਹਨਾਂ ਕਿਹਾ ਕਿ ਜੇਕਰ ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧ ਰੱਖਦੇ ਕਿਸੇ ਪ੍ਰਵਾਸੀ ਪੰਜਾਬੀ ਨੂੰ ਕੋਈ ਮੁਸ਼ਕਲ ਹੋਵੇ ਜਾਂ ਕੋਈ ਸੁਝਾਅ ਦੇਣਾ ਚਾਹੁੰਦਾ ਹੋਣ ਤਾਂ ਉਹ ਇਸ ਐਨਆਰਆਈ ਮਿਲਨੀ ਵਿੱਚ ਪਹੁੰਚ ਸਕਦੇ ਹਨ।  ਉਹਨਾਂ ਕਿਹਾ ਕਿ ਪ੍ਰਵਾਸੀ ਪੰਜਾਬੀਆਂ ਨੂੰ ਇਸ ਮਿਲਨੀ ਵਿੱਚ ਪਹੁੰਚਣ ਦਾ ਹਾਰਦਿਕ ਸੱਦਾ ਪੰਜਾਬ ਸਰਕਾਰ ਵੱਲੋਂ ਦਿੱਤਾ ਗਿਆ ਹੈ।...
ਪੀ.ਏ.ਯੂ.ਦੇ ਮਾਡਲ ਹਾਈ ਸਕੂਲ ਕਾਉਣੀ ਦਾ ਸਿਲਵਰ ਜੁਬਲੀ ਸਮਾਗਮ ਅਤੇ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ

ਪੀ.ਏ.ਯੂ.ਦੇ ਮਾਡਲ ਹਾਈ ਸਕੂਲ ਕਾਉਣੀ ਦਾ ਸਿਲਵਰ ਜੁਬਲੀ ਸਮਾਗਮ ਅਤੇ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ

Punjab
ਸ੍ਰੀ ਮੁਕਤਸਰ ਸਾਹਿਬ, 24 ਫਰਵਰੀ ਪੀ.ਏ.ਯੂ. ਵੱਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਕਾਉਣੀ ਪਿੰਡ ਵਿੱਚ ਸਥਾਪਿਤ ਪੀ.ਏ.ਯੂ.ਮਾਡਲ ਹਾਈ ਸਕੂਲ ਦਾ ਸਿਲਵਰ ਜੁਬਲੀ ਸਮਾਗਮ ਅਤੇ ਇਨਾਮ ਵੰਡ ਸਮਾਰੋਹ ਬੀਤੇ ਦਿਨੀਂ ਕਰਵਾਇਆ ਗਿਆ। ਇਸ ਸਮਾਰੋਹ ਵਿੱਚ ਪੀ.ਏ.ਯੂ.ਦੇ ਵਾਈਸ ਚਾਂਸਲਰ ਡਾ. ਸਤਬੀਰ ਸਿੰਘ ਗੋਸਲ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਵਿਸ਼ੇਸ਼ ਮਹਿਮਾਨ ਵਜੋਂ ਰਜਿਸਟਰਾਰ ਡਾ. ਰਿਸ਼ੀਪਾਲ ਸਿੰਘ ਮੌਜੂਦ ਰਹੇ। ਉਨ੍ਹਾਂ ਨਾਲ ਕਮਿਊਨਟੀ ਸਾਇੰਸ ਕਾਲਜ ਦੇ ਡੀਨ ਡਾ. ਕਿਰਨ ਬੈਂਸ ਵੀ ਇਸ ਸਮਾਰੋਹ ਦਾ ਹਿੱਸਾ ਬਣੇ। ਇਸ ਮੌਕੇ ਵਾਈਸ ਚਾਂਸਲਰ ਡਾ. ਸਤਬੀਰ ਸਿੰਘ ਗੋਸਲ ਨੇ ਆਪਣੇ ਭਾਸ਼ਣ ਵਿੱਚ 1998 ਵਿੱਚ ਸਥਾਪਿਤ ਇਸ ਸਕੂਲ ਦੀ ਸਿਲਵਰ ਜੁਬਲੀ ਸੰਪੂਰਨ ਹੋਣ ਉੱਪਰ ਖੁਸ਼ੀ ਦਾ ਪ੍ਰਗਟਾਵਾ ਕੀਤਾ। ਬੱਚਿਆਂ ਵਲੋਂ ਕੀਤੇ ਪ੍ਰਦਰਸ਼ਨ ਨੂੰ ਬਹੁਤ ਉੱਚ ਪੱਧਰੀ ਕਰਾਰ ਦਿੰਦਿਆਂ ਡਾ. ਗੋਸਲ ਨੇ ਅਧਿਆਪਕਾਂ ਦੀ ਮਿਹਨਤ ਦੀ ਪ੍ਰਸ਼ੰਸਾ ਕੀਤੀ। ਇਸ ਸਕੂਲ ਦੇ ਆਰੰਭ ਨੂੰ ਯਾਦ ਕਰਦਿਆਂ ਵਾਈਸ ਚਾਂਸਲਰ ਨੇ ਮੌਜੂਦਾ ਦੌਰ ਵਿੱਚ ਇਲਾਕਾ ਨਿਵਾਸੀਆਂ ਨੂੰ ਆਪਣੀ ਸੰਸਥਾ ਨਾਲ ਜੁੜਨ ਦੀ ਅਪੀਲ ਕੀਤੀ। ਇਸ ਲਈ ਸਕੂਲ ਵਿੱਚ ਅਕਾਦਮਿਕ ਅਤੇ ਹੋ...
ਸਪੀਕਰ ਸੰਧਵਾ ਨੇ ਭਗਤ ਰਵਿਦਾਸ ਜੈਯੰਤੀ ਮੌਕੇ ਕੱਢੇ ਗਏ ਨਗਰ ਕੀਰਤਨ ਵਿਚ ਕੀਤੀ ਸ਼ਿਰਕਤ

ਸਪੀਕਰ ਸੰਧਵਾ ਨੇ ਭਗਤ ਰਵਿਦਾਸ ਜੈਯੰਤੀ ਮੌਕੇ ਕੱਢੇ ਗਏ ਨਗਰ ਕੀਰਤਨ ਵਿਚ ਕੀਤੀ ਸ਼ਿਰਕਤ

Punjab
ਕੋਟਕਪੂਰਾ 24 ਫਰਵਰੀ 2024 ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾ ਨੇ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੂਰਬ ਮੌਕੇ ਭਗਤ ਰਵੀਦਾਸ ਮੰਦਿਰ ਕੋਟਕਪੂਰਾ ਵਿਖੇ ਸ਼੍ਰੀ ਗੁਰੂ ਰਵੀਦਾਸ ਜੈਯੰਤੀ ਤੇ ਕੱਢੇ ਗਏ ਨਗਰ ਕੀਰਤਨ ਵਿਚ ਕੀਤੀ ਸ਼ਿਰਕਤ। ਉਨ੍ਹਾਂ ਧਾਰਮਿਕ ਪ੍ਰੋਗਰਾਮ ਵਿਚ ਸ਼ਿਰਕਤ ਕਰਦਿਆਂ ਸਮੂਹ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਦੱਸਿਆ ਕਿ ਗੁਰੂ ਰਵਿਦਾਸ ਜੀ ਦਾ 647ਵਾਂ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਰਤ ਵਿੱਚ ਬਹੁਤ ਸਾਰੇ ਸੰਤਾਂ ਨੇ ਲੋਕਾਂ ਨੂੰ ਆਪਸੀ ਪਿਆਰ, ਸਦਭਾਵਨਾ ਅਤੇ ਗੰਗਾ-ਜਮੁਨੀ ਸੱਭਿਆਚਾਰ ਦਾ ਉਪਦੇਸ਼ ਦਿੱਤਾ। ਉਨ੍ਹਾਂ ਵਿਚੋਂ ਇਕ ਸੰਤ ਰਵਿਦਾਸ ਸਨ, ਜਿਨ੍ਹਾਂ ਦਾ ਭਗਤੀ ਲਹਿਰ ਅਤੇ ਸਮਾਜ ਸੁਧਾਰ ਵਿਚ ਵਿਸ਼ੇਸ਼ ਯੋਗਦਾਨ ਰਿਹਾ ਹੈ। ਸੰਤ ਰਵਿਦਾਸ ਜੀ ਦਾ ਜਨਮ ਵਾਰਾਣਸੀ ਦੇ ਨੇੜੇ ਇੱਕ ਛੋਟੇ ਜਿਹੇ ਪਿੰਡ ਵਿੱਚ ਹੋਇਆ ਸੀ। ਉਨ੍ਹਾਂ ਆਪਣੇ ਜੀਵਨ ਦੌਰਾਨ ਲੋਕਾਂ ਨੂੰ ਭਾਈਚਾਰਕ ਸਾਂਝ ਅਤੇ ਸਹਿਣਸ਼ੀਲਤਾ ਦਾ ਉਪਦੇਸ਼ ਦਿੱਤਾ। ਉਨ੍ਹਾਂ ਦੇ ਦੋਹੇ ਅੱਜ ਵੀ ਲੋਕਾਂ ਦੇ ਦਿਲਾਂ ਵਿੱਚ ਵਸੇ ਹੋਏ ਹਨ। ਸਪੀਕਰ ਸੰਧਵਾ ਨੇ ਕਿਹ ਕਿ ਭਗਤ ਰਵੀਦਾਸ ਮੰਦਿਰ ਕੋਟ...
2.15 ਕਰੋੜ ਰੁਪਏ ਨਾਲ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ  ਬਣੇਗਾ ਵੈਂਡਰ ਬਲਾਕ- ਵਿਧਾਇਕ ਸੇਖੋਂ

2.15 ਕਰੋੜ ਰੁਪਏ ਨਾਲ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਬਣੇਗਾ ਵੈਂਡਰ ਬਲਾਕ- ਵਿਧਾਇਕ ਸੇਖੋਂ

Punjab
ਫ਼ਰੀਦਕੋਟ 24 ਫ਼ਰਵਰੀ,2024 ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਪਿਛਲੇ ਲੰਮੇ ਸਮੇਂ ਤੋਂ ਸੇਵਾਵਾਂ ਨਿਭਾ ਰਹੇ ਟਾਈਪਿਸਟ, ਵਸੀਕਾਨਵੀਸ, ਨਕਸ਼ਾਨਵੀਸ, ਨੋਟਰੀ ਪਬਲਿਕ ਅਤੇ ਫੋਟੋ ਸਟੈਟ ਵਾਲਿਆਂ ਦੀ ਸਹੂਲਤ ਲਈ ਜਲਦ ਹੀ ਦੋ ਮੰਜ਼ਿਲਾ ਹਵਾਦਾਰ ਇਮਾਰਤ ਦੀ ਉਸਾਰੀ ਕੀਤੀ ਜਾਵੇਗੀ । ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਫ਼ਰੀਦਕੋਟ ਦੇ ਵਿਧਾਇਕ ਸ. ਗੁਰਦਿੱਤ ਸੇਖੋਂ ਨੇ ਦੱਸਿਆ ਕਿ ਇਸ ਕਿੱਤੇ ਨਾਲ ਜੁੜੇ ਤਕਰੀਬਨ 250 ਕਾਮੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਧਰਾਤਲ ਤੇ ਪਿਛਲੇ ਲੰਮੇ ਸਮੇਂ ਤੋਂ ਕੰਮ ਕਰ ਰਹੇ ਹਨ । ਉਨ੍ਹਾਂ ਦੱਸਿਆ ਕਿ ਜਿਸ ਥਾਂ ਤੇ ਉਹ ਕੰਮ ਕਰਦੇ ਹਨ ਉਹ ਵਧ ਰਹੇ ਕੰਮ ਅਤੇ ਅਬਾਦੀ ਕਾਰਨ ਲਗਾਤਾਰ ਤੰਗ ਹੁੰਦੀ ਜਾ ਰਹੀ ਹੈ ।ਇਨ੍ਹਾਂ ਲੋਕਾਂ ਦੇ ਦੱਸਣ ਮੁਤਾਬਿਕ ਖਰਾਬ ਮੌਸਮ, ਖਾਸਕਰ ਬਾਰਿਸ਼ਾਂ ਅਤੇ ਗਰਮੀ ਦੇ ਦਿਣਾਂ ਦੌਰਾਨ ਉਨ੍ਹਾਂ ਨੂੰ ਭਾਰੀ ਦਿੱਕਤਾਂ ਦਾ ਸਾਮ੍ਹਣਾਂ ਕਰਨਾ ਪੈਂਦਾ ਹੈ । ਇਸ ਸਬੰਧੀ ਸਰਕਾਰ ਨੂੰ ਇਨ੍ਹਾਂ ਕਿੱਤਿਆਂ ਨਾਲ ਜੁੜੇ ਲੋਕਾਂ ਵੱਲੋਂ ਸਮੇਂ-ਸਮੇਂ ਤੇ ਇੱਕ ਮੋਕਲੀ ਤੇ ਹਵਾਦਾਰ ਇਮਾਰਤ ਬਨਾਉਣ ਦੀਆਂ ਬੇਨਤੀਆਂ ਪ੍ਰਾਪਤ ਹੋ ਰਹਿਆਂ ਸਨ । ਸ.ਸੇਖੋਂ ਨੇ ਦੱਸਿਆ ਕਿ ਮੁੱਖ ਮੰਤਰੀ ...